ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਮੁਖੀ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਪਹਿਲਾ ਸਫ਼ਾ

ਐਨ.ਡੀ.ਏ. ਉਮੀਦਵਾਰ ਹਰਿਵੰਸ਼ ਬਣੇ ਰਾਜ ਸਭਾ ਦੇ ਉਪ ਸਭਾਪਤੀ

• ਦੂਜੀ ਵਾਰ ਇਹ ਕਮਾਨ ਗ਼ੈਰ-ਕਾਂਗਰਸੀ ਉਮੀਦਵਾਰ ਦੇ ਹੱਥ ਆਈ • ਕਾਮਯਾਬ ਰਹੀ ਸ਼ਾਹ ਦੀ ਫ਼ੋਨ ਨੀਤੀ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 9 ਅਗਸਤ-ਰਾਜ ਸਭਾ ਦੇ ਉੱਪ ਸਭਾਪਤੀ ਦੇ ਅਹੁਦੇ ਲਈ ਹੋਈ ਵੋਟਿੰਗ 'ਚ ਐਨ. ਡੀ. ਏ. ਦੇ ਉਮੀਦਵਾਰ ਹਰਿਵੰਸ਼ ਨਰਾਇਣ ਸਿੰਘ ਨੇ ਜਿੱਤ ...

ਪੂਰੀ ਖ਼ਬਰ »

ਮੋਦੀ ਦਾ ਕਾਂਗਰਸ 'ਤੇ ਤਨਜ਼ 'ਕੋਈ ਨਹੀਂ ਵਿਕਿਆ'

ਹਰਿਵੰਸ਼ ਨਾਰਾਇਣ ਦੀ ਜਿੱਤ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਉਨ੍ਹਾਂ ਨੂੰ ਵਧਾਈ ਦਿੱਤੀ ਸਗੋਂ ਉਨ੍ਹਾਂ ਦੀ ਜੰਮ ਕੇ ਤਾਰੀਫ਼ ਵੀ ਕੀਤੀ | ਪ੍ਰਧਾਨ ਮੰਤਰੀ ਨੇ ਹਲਕੇ ਅੰਦਾਜ਼ 'ਚ ਵਧਾਈ ਦਿੰ ਦਿਆਂ ਕਿਹਾ ਕਿ ਹਰੀਵੰਸ਼ ਦੇ ਸਦਨ 'ਚ ਆਉਣ ...

ਪੂਰੀ ਖ਼ਬਰ »

ਸ਼ਹੀਦ ਵਿਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਭੂਪਿੰਦਰ ਸਿੰਘ ਭਾਟੀਆ ਅੰਬਾਲਾ ਸ਼ਹਿਰ, 9 ਅਗਸਤ-ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ 'ਚ ਬੀਤੇ ਦਿਨੀਂ ਪਾਕਿਸਤਾਨੀ ਸਮਰਥਕ ਅੱਤਵਾਦੀਆਂ ਨਾਲ ਹੋਏ ਜ਼ਬਰਦਸਤ ਮੁਕਾਬਲੇ 'ਚ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਲਾਂਸ ਨਾਇਕ ਵਿਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਅਤੇ ...

ਪੂਰੀ ਖ਼ਬਰ »

ਦਾਗ਼ੀ ਸਿਆਸਤਦਾਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)-ਦਾਗ਼ੀ ਸਿਆਸਤਦਾਨਾਂ ਨੂੰ 'ਅਯੋਗ' ਕਰਾਰ ਦੇਣ ਬਾਰੇ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਹਨ ਕਿ ਦਾਗ਼ੀ ਸਿਆਸਤਦਾਨਾਂ ਨਾਲ ਜੁੜੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ...

ਪੂਰੀ ਖ਼ਬਰ »

ਦਿੱਲੀ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਗੋਲਾ ਬਾਰੂਦ ਨਾਲ 2 ਗਿ੍ਫ਼ਤਾਰ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਰਾਜਧਾਨੀ ਦਿੱਲੀ ਸਮੇਤ ਸਾਰੇ ਰਾਜਾਂ 'ਚ 15 ਅਗਸਤ (ਸੁਤੰਤਰਤਾ ਦਿਵਸ) ਦੀਆਂ ਤਿਆਰੀਆਂ ਸ਼ੁਰੂ ਹਨ | ਸੁਤੰਤਰਤਾ ਦਿਵਸ ਮੌਕੇ ਦਿੱਲੀ ਸਮੇਤ ਸਾਰੇ ਰਾਜਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਚੱਪੇ-ਚੱਪੇ 'ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ | ਇਸੇ ਦਰਮਿਆਨ ਦਿੱਲੀ ਨੂੰ ਦਹਿਲਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਦੇ ਮਨਸੂਬਿਆਂ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ | ਸੁਤੰਤਰਤਾ ਦਿਵਸ ਤੋਂ ਪਹਿਲਾਂ ਪੁਲਿਸ ਨੇ ਹਥਿਆਰਾਂ ਅਤੇ ਗੋਲਾ ਬਰੂਦ ਸਮੇਤ ਦੋ ਸ਼ੱਕੀ ਹਥਿਆਰ ਸਪਲਾਈਕਰਤਾਵਾਂ ਨੂੰ ਗਿ੍ਫ਼ਤਾਰ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਇੰਡੋਨੇਸ਼ੀਆ ਵਿਚ ਭੁਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪੀ

ਮਟਾਰਮ, 9 ਅਗਸਤ (ਏਜੰਸੀ)-ਇੰਡੋਨੇਸ਼ੀਆਈ ਟਾਪੂ ਲੋਮਬੋਕ 'ਚ ਐਤਵਾਰ ਨੂੰ 6.9 ਦੀ ਤੀਬਰਤਾ ਨਾਲ ਆਏ ਜ਼ੋਰਦਾਰ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ 319 ਤੱਕ ਅੱਪੜ ਗਈ ਹੈ ਅਤੇ ਇਸ ਕੁਦਰਤੀ ਆਫਤ ਦੀ ਬੁਰੀ ਤਰ੍ਹਾਂ ਲਪੇਟ 'ਚ ਆਏ ਹਜ਼ਾਰਾਂ ਲੋਕ ਅਜੇ ਵੀ ਰਾਹਤ ਦੀ ਉਡੀਕ 'ਚ ...

ਪੂਰੀ ਖ਼ਬਰ »

ਕੈਪਟਨ ਦਾ ਸਿੰਗਾਪੁਰ ਦੌਰਾ ਮੁਲਤਵੀ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਉੱਚ ਮਿਆਰੀ ਸਰਕਾਰੀ ਹਲਕਿਆਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਅੱਜਕਲ੍ਹ ਆਪਣੀ ਇਕ ਅੱਖ ਦਾ ਪੀ.ਜੀ.ਆਈ. ਵਿਚ ਮਾਮੂਲੀ ਜਿਹਾ ਆਪ੍ਰੇਸ਼ਨ ਕਰਵਾਉਣ ਬਾਅਦ ਇੱਥੇ ਸਰਕਾਰੀ ਕੋਠੀ 'ਚ ਡਾਕਟਰਾਂ ਦੀ ...

ਪੂਰੀ ਖ਼ਬਰ »

3 ਆਈ.ਪੀ.ਐਸ. ਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਤਿੰਨ ਆਈ.ਪੀ.ਐਸ. ਅਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ 'ਚ ਸਰਤਾਜ ਕੇ ਸਿੰਘ ਨੂੰ ਏ. ਸੀ. ਪੀ/ਗਿੱਲ ...

ਪੂਰੀ ਖ਼ਬਰ »

ਅਮਰੀਕਾ 'ਚ ਬਜ਼ੁਰਗ ਸਿੱਖ 'ਤੇ ਹਮਲੇ 'ਚ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਗਿ੍ਫ਼ਤਾਰ

ਅਸੀਂ ਬੇਹੱਦ ਨਮੋਸ਼ੀ 'ਚ ਹਾਂ-ਪੁਲਿਸ ਮੁਖੀ ਨਿਊਯਾਰਕ, 9 ਅਗਸਤ (ਪੀ. ਟੀ. ਆਈ.)-ਸੋਮਵਾਰ ਨੂੰ ਇਕ 71 ਸਾਲਾ ਸਿੱਖ 'ਤੇ ਹਮਲਾ ਕਰਨ ਦੇ ਦੋਸ਼ ਵਿਚ ਕੈਲੀਫੋਰਨੀਆ ਦੇ ਇਕ ਸ਼ਹਿਰ ਯੂਨੀਅਨ ਸਿਟੀ ਦੇ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਹਮਲਾਵਰਾਂ ਨੂੰ ਗਿ੍ਫਤਾਰ ਕੀਤਾ ਹੈ ਅਤੇ ...

ਪੂਰੀ ਖ਼ਬਰ »

ਜਸਟਿਸ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ

ਸੁਖਬੀਰ ਦੀ ਅਗਵਾਈ 'ਚ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ-ਭਾਜਪਾ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ...

ਪੂਰੀ ਖ਼ਬਰ »

ਬਾਰਾਮੁਲਾ 'ਚ ਮਿਲੀ ਇਕ ਹੋਰ ਅੱਤਵਾਦੀ ਦੀ ਲਾਸ਼

 ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਰਫੀਆਬਾਦ ਇਲਾਕੇ 'ਚ ਬੀਤੇ ਦਿਨ 'ਤੋਂ ਜਾਰੀ ਮੁਕਾਬਲੇ 'ਚ ਤਲਾਸ਼ੀ ਦੌਰਾਨ ਅੱਜ ਫੌਜ ਨੂੰ ਮਾਰੇ ਗਏ ਪੰਜਵੇਂ ਅਣਪਛਾਤੇ ਅੱਤਵਾਦੀ ਦੀ ਲਾਸ਼ ਮਿਲੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਪ੍ਰਤਾਪਗੜ੍ਹ ਦੇ ਦੋ 'ਸ਼ੈਲਟਰ ਹੋਮ' ਤੋਂ 26 ਔਰਤਾਂ ਲਾਪਤਾ

ਪ੍ਰਤਾਪਗੜ੍ਹ, 9 ਅਗਸਤ (ਏਜੰਸੀ)- ਪ੍ਰਤਾਪਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਇਥੋਂ ਦੇ ਦੋ ਸ਼ੈਲਟਰ ਹੋਮ ਦੀ ਅਚਨਚੇਤ ਕੀਤੀ ਪੜਤਾਲ (ਚੈਕਿੰਗ) ਦੌਰਾਨ 26 ਔਰਤਾਂ ਲਾਪਤਾ ਪਾਈਆਂ ਗਈਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਸ਼ੰਭੂ ਕੁਮਾਰ ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ 'ਚ ਕੁਝ ਸੋਧਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਅੱਗੇ ਜਾਰੀ ਰੱਖਣ ਨੂੰ ਵੀ ਪ੍ਰਵਾਨਗੀ ਨਵੀਂ ਦਿੱਲੀ, 9 ਅਗਸਤ (ਪੀ. ਟੀ. ਆਈ.)-ਪ੍ਰਸਤਾਵਤ ਕਾਨੂੰਨ ਜਿਸ ਵਿਚ ਤਿੰਨ ਤਲਾਕ ਦੀ ਪ੍ਰਥਾ ਨੂੰ ਗੈਰਕਾਨੂੰਨੀ ਬਣਾਇਆ ਗਿਆ ਹੈ ਅਤੇ ਪਤੀ ਨੂੰ ਤਿੰਨ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਦੀ ਭਰਤੀ ਕਿਉਂ ਨਹੀਂ ਕੀਤੀ, ਜਵਾਬ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਏਡਿਡ ਕਾਲਜਾਂ 'ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ 'ਤੇ ਹਾਈਕੋਰਟ ਨੇ ਸਖ਼ਤ ਲਹਿਜ਼ਾ ਅਪਣਾਉਂਦਿਆਂ ਸਰਕਾਰ ਕੋਲੋਂ ਜਵਾਬ ਮੰਗਿਆ ਹੈ | ਸਰਕਾਰ ਨੇ ਚਾਰ ਹਫ਼ਤਿਆਂ ਵਿਚ ਇਸ ...

ਪੂਰੀ ਖ਼ਬਰ »

ਮਾਤਾ ਸਵਿੰਦਰ ਹਰਦੇਵ ਪ੍ਰਤੀ ਪ੍ਰੇਰਨਾ ਦਿਵਸ ਮਨਾਇਆ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਦੇ ਸਸਕਾਰ ਤੋਂ ਬਾਅਦ ਬੁਰਾੜੀ ਵਿਖੇ ਪ੍ਰੇਰਣਾ ਦਿਵਸ ਮਨਾਇਆ ਗਿਆ | ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਾਤਾ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲਈ ਗਈ | ਇਸ ...

ਪੂਰੀ ਖ਼ਬਰ »

ਆਪ੍ਰੇਸ਼ਨ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਅਰੁਣ ਜੇਤਲੀ

16 ਅਗਸਤ ਤੋਂ ਮੁੜ ਸੰਭਾਲਣਗੇ ਕੰਮਕਾਜ ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਅਰੁਣ ਜੇਤਲੀ ਗੁਰਦਾ ਬਦਲਣ ਲਈ ਕੀਤੇ ਆਪ੍ਰੇਸ਼ਨ ਤੋਂ ਬਾਅਦ ਤਕਰੀਬਨ 3 ਮਹੀਨਿਆਂ ਬਾਅਦ ਅੱਜ ਸੰਸਦ ਭਵਨ 'ਚ ਨਜ਼ਰ ਆਏ | ਜੇਤਲੀ ਰਾਜ ਸਭਾ 'ਚ ਸਦਨ ਦੇ ਨੇਤਾ ਵੀ ਹਨ | ...

ਪੂਰੀ ਖ਼ਬਰ »

ਪਾਕਿ 'ਚ ਵਧ ਰਹੇ ਨੇ ਕਲਾ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਕਤਲ ਦੇ ਮਾਮਲੇ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਫ਼ਿਲਮ ਤੇ ਸਟੇਜ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਵਿਰੁੱਧ ਹਿੰਸਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਹਿੰਸਾ ਦੇ ਇਨ੍ਹਾਂ ਮਾਮਲਿਆਂ ਦੇ ਚੱਲਦਿਆਂ ਪਿਛਲੇ ਹਫ਼ਤੇ ਪਾਕਿ ਦੇ ਸੂਬਾ ਖ਼ੈਬਰ ...

ਪੂਰੀ ਖ਼ਬਰ »

2019 ਲੋਕ ਸਭਾ ਚੋਣਾਂ ਲਈ ਨਹੀਂ ਹੋਵਾਂਗੇ ਮਹਾਂਗਠਜੋੜ 'ਚ ਸ਼ਾਮਿਲ-ਕੇਜਰੀਵਾਲ

ਪੰਜਾਬ 'ਚ 'ਆਪ' ਦੇ ਵਿਵਾਦ ਨੂੰ ਪਰਿਵਾਰਕ ਮਾਮਲਾ ਦੱਸਿਆ ਜੀਂਦ, 9 ਅਗਸਤ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ 2019 ਲੋਕ ਸਭਾ ਚੋਣਾਂ ਲਈ ਪ੍ਰਸਤਾਵਿਤ ਮਹਾਂਗਠਜੋੜ ਦਾ ਹਿੱਸਾ ਨਹੀਂ ਬਣੇਗੀ¢ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ-26 ਮੌਤਾਂ

24 ਡੈਮਾਂ ਦੇ ਖੋਲੇ੍ਹ ਦਰਵਾਜ਼ੇ-ਕੇਂਦਰ ਕੋਲੋਂ ਮੰਗੀ ਮਦਦ ਤਿਰੂਵਨੰਤਪੁਰਮ, 9 ਅਗਸਤ (ਏਜੰਸੀ)-ਕੇਰਲ ਦੇ ਵੱਖ-ਵੱਖ ਹਿੱਸਿਆ 'ਚ ਭਾਰੀ ਮੀਂਹ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਘੱਟੋ-ਘੱਟ 24 ਡੈਮਾਂ ਦੇ ਦਰਵਾਜ਼ੇ ਖੋਲ ਦਿੱਤੇ ਗਏ ਹਨ | ਰਾਜ ਭਰ 'ਚੋਂ ...

ਪੂਰੀ ਖ਼ਬਰ »

2019 ਦੀਆਂ ਚੋਣਾਂ ਜਿੱਤਣ ਲਈ ਭਾਜਪਾ ਨੂੰ 'ਵਾਜਪਾਈ ਟੱਚ' ਦੀ ਜ਼ਰੂਰਤ-ਨਰੇਸ਼ ਗੁਜਰਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਪੰਜਾਬ ਤੋਂ ਰਾਜ ਸਭਾ ਮੈਂਬਰ ਗੁਜਰਾਲ ਨੇ ਬੀਤੇ ਬੁੱਧਵਾਰ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2019 ਦੀਆਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਜਿੱਤਣ ਲਈ ਮੌਜੂਦਾ ਭਾਜਪਾ ਸਰਕਾਰ ਨੂੰ ਪਹਿਲਾਂ ਤੋਂ ਹੀ ਗਠਜੋੜ ਬਣਾ ਕੇ ਸਾਬਕਾ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਰਾਸ਼ਟਰ ਦੇ ਨਿਰਮਾਣ 'ਚ ਵੱਡਾ ਯੋਗਦਾਨ-ਮੋਦੀ

ਨਵੀਂ ਦਿੱਲੀ, 9 ਅਗਸਤ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ 'ਚ 'ਐਟ ਹੋਮ' ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰ ਦੇ ਨਿਰਮਾਣ 'ਚ ਵਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਯਮਨ 'ਚ ਬੱਸ 'ਤੇ ਹਵਾਈ ਹਮਲਾ 29 ਸਕੂਲੀ ਬੱਚਿਆਂ ਦੀ ਮੌਤ

ਸਨਾ, 9 ਅਗਸਤ (ਏਜੰਸੀਆਂ)-ਉੱਤਰੀ ਯਮਨ 'ਚ ਇਕ ਭੀੜ-ਭੜਕੇ ਵਾਲੇ ਬਾਜ਼ਾਰ 'ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਹੋਏ ਹਮਲੇ 'ਚ 29 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਜਦਕਿ 48 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ 30 ਬੱਚੇ ਵੀ ਸ਼ਾਮਿਲ ਹਨ | ਮਰਨ ਵਾਲਿਆਂ 'ਚ ਬਹੁਤੇ ਬੱਚਿਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀਆਂ ਨੀਤੀਆਂ 'ਚ ਦਲਿਤਾਂ ਲਈ ਥਾਂ ਨਹੀਂ-ਰਾਹੁਲ

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਲਿਤਾਂ ਦਾ ਦੁੱਖ ਸਮਝਦੇ ਹੁੰਦੇ ਤਾਂ ਉਨ੍ਹਾਂ ਦੀਆਂ ਸਰਕਾਰ ਦੀਆਂ ਨੀਤੀਆਂ ਕੁਝ ਹੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX