ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  28 minutes ago
ਜਕਾਰਤਾ, 20 ਅਗਸਤ - ਏਸ਼ੀਅਨ ਖੇਡਾਂ 2018 ਵਿਚ ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਮਰਦਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ...
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  45 minutes ago
ਨਵੀਂ ਦਿੱਲੀ, 20 ਅਗਸਤ - ਜੇ.ਐਨ.ਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਵਾਇਰਲ...
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  58 minutes ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ...
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 1 hour ago
ਹੈਦਰਾਬਾਦ, 20 ਅਗਸਤ - ਤੇਲੰਗਾਨਾ ਰਾਸ਼ਟਰੀ ਸਮਿਤੀ (ਟੀ.ਆਰ.ਐੱਸ) ਦੇ ਸੰਸਦ ਮੈਂਬਰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕੇਰਲ ਦੇ ਹੜ ਪੀੜਤਾਂ ਨੂੰ ਦਾਨ...
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 1 hour ago
ਤਿਰੂਵਨੰਤਪੁਰਮ, 20 ਅਗਸਤ - ਕੇਰਲ 'ਚ ਹੜ੍ਹਾਂ ਦੌਰਾਨ ਏਅਰ ਇੰਡੀਆ ਦਾ ਪਹਿਲਾ ਜਹਾਜ਼ ਕੋਚੀ ਹਵਾਈ ਅੱਡੇ ਪਹੁੰਚਿਆ...
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  about 1 hour ago
ਜਕਾਰਤਾ, 20 ਅਗਸਤ - ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਨੇ ਜਪਾਨ ਦੀ ਯਾਮਾਗੁਚੀ ਨੂੰ 21-18, 21-19 ਨਾਲ ਹਰਾ ਕੇ ਦੂਸਰੇ ਦਿਨ ਦੀ ਸ਼ੁਰੂਆਤ ਕੀਤੀ...
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਰਾਂਚੀ, 20 ਅਗਸਤ - ਝਾਰਖੰਡ ਦੇ ਗਿਰੀਡ ਵਿਖੇ ਇੱਕ ਮਹਿਲਾ ਅਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ...
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਅਗਸਤ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਰਾਬਰਟ ਵਾਡਰਾ, ਮਨਮੋਹਨ ਸਿੰਘ...
ਅੱਜ ਦਾ ਵਿਚਾਰ
. . .  about 2 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਮੋਗਾ

ਕੁੱਲਹਿੰਦ ਏਟਕ ਦੇ ਸੱਦੇ 'ਤੇ ਟਰੇਡ ਯੂਨੀਅਨ ਕੌ ਾਸਲ ਵਲੋਂ ਬੱਸ ਅੱਡੇ 'ਤੇ ਵਿਸ਼ਾਲ ਰੈਲੀ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੁੱਲਹਿੰਦ ਏਟਕ ਦੇ ਸੱਦੇ 'ਤੇ ਟਰੇਡ ਯੂਨੀਅਨ ਕੌਾਸਲ ਮੋਗਾ ਵਲੋਂ ਬੱਸ ਅੱਡਾ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਟਰੇਡ ਯੂਨੀਅਨ ਕੌਾਸਲ ਦੇ ਪ੍ਰਧਾਨ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਭੁਪਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜਦੋਂ ਵੀ ਮੋਦੀ ਸਰਕਾਰ ਹੋਂਦ ਵਿਚ ਆਈ ਹੈ ਉਸ ਨੇ ਹਿੰਦੁਸਤਾਨ ਦੇ ਲੋਕਾਂ ਅਤੇ ਖ਼ਾਸ ਕਰ ਕੇ ਕਿਰਤੀ ਜਮਾਤ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਕਰੋੜ ਨੌਕਰੀਆਂ ਦੇਣ ਦਾ ਜੋ ਭਾਰਤ ਵਾਸੀਆਂ ਨਾਲ ਵਾਅਦਾ ਕੀਤਾ ਸੀ, ਸਰਕਾਰੀ ਅੰਕੜਿਆਂ ਮੁਤਾਬਿਕ ਆਜ਼ਾਦੀ ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਹੋਂਦ ਵਿਚ ਆਈਆਂ ਸਭ ਤੋਂ ਘੱਟ ਨੌਕਰੀਆਂ ਦੇ ਅੰਕੜੇ ਮੋਦੀ ਸਰਕਾਰ ਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਹੜੀਆਂ ਸਨਅਤੀ ਅਤੇ ਆਰਥਿਕ ਨੀਤੀਆਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆ ਕੇ ਕਿਰਤੀ ਜਮਾਤ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਨੋਟ ਬੰਦੀ ਅਤੇ ਜੀ.ਐਸ.ਟੀ. ਲਾਗੂ ਹੋਣ ਕਰ ਕੇ 80 ਲੱਖ ਰੁਜ਼ਗਾਰ 'ਤੇ ਲੱਗੇ ਕਿਰਤੀ ਰੁਜ਼ਗਾਰ ਤੋਂ ਵਾਂਝੇ ਹੋ ਗਏ ਹਨ | ਰੋਡ ਸੇਫ਼ਟੀ ਬਿੱਲ ਨੂੰ ਪਾਸ ਕਰਵਾ ਕੇ ਜਲਦੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨਾਲ ਟਰਾਂਸਪੋਰਟ ਸੈਕਟਰ ਨਾਲ ਜੁੜੇ ਕਾਮਿਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਆਲ ਇੰਡੀਆ ਏਟਕ ਵਲੋਂ ਅੱਜ ਤੋਂ 18 ਸਤੰਬਰ ਤੱਕ ਲਗਾਤਾਰ ਐਕਸ਼ਨਾਂ ਦਾ ਸਿਲਸਿਲਾ ਸ਼ੁਰੂ ਕਰ ਕੇ ਮੋਦੀ ਹਟਾਓ ਦੇਸ਼ ਬਚਾਓ ਅਤੇ ਮੋਦੀ ਹਟਾਓ ਮਜ਼ਦੂਰ ਬਚਾਓ ਨਾਅਰਾ ਬੁਲੰਦ ਕੀਤਾ ਗਿਆ | ਰੈਲੀ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ, ਪੈਨਸ਼ਨਰਾਂ, ਠੇਕੇ 'ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਧੀਨ ਕੰਮ ਕਰਦੇ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਗਾਇਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੁਲਾਜ਼ਮਾਂ ਨਾਲ ਗੱਲ ਕਰਨ ਦੀ ਲੋੜ ਹੀ ਨਹੀਂ ਸਮਝੀ | ਉਨ੍ਹਾਂ ਦੱਸਿਆ ਕਿ 17 ਨੂੰ ਬਠਿੰਡਾ, 23 ਨੂੰ ਮੋਗਾ, 30 ਨੂੰ ਅੰਮਿ੍ਤਸਰ ਅਤੇ 6 ਸਤੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਕਨਵੈੱਨਸ਼ਨਾਂ ਤੋਂ ਬਾਅਦ 20 ਸਤੰਬਰ ਨੂੰ ਪਟਿਆਲਾ ਵਿਖੇ ਮਹਾਂ ਰੈਲੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਏਟਕ ਵਲੋਂ ਕੀਤੀ ਜਾ ਰਹੀ ਹੈ | ਇਸ ਰੈਲੀ ਵਿਚ ਮਰਨ ਵਰਤ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ | ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਗੁਰਚਰਨ ਕੌਰ ਅਤੇ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਵਰਕਰ ਵੀ ਸ਼ਾਮਿਲ ਹੋਈਆਂ | ਰੈਲੀ ਨੂੰ ਬਚਿੱਤਰ ਸਿੰਘ ਧੋਥੜ, ਗੁਰਜੰਟ ਸਿੰਘ ਕੋਕਰੀ, ਸੁਰਿੰਦਰ ਸਿੰਘ ਬਰਾੜ, ਇੰਦਰਜੀਤ ਭਿੰਡਰ, ਚਮਕੌਰ ਸਿੰਘ ਡਗਰੂ, ਬੂਟਾ ਸਿੰਘ ਭੱਟੀ, ਹਰੀ ਬਹਾਦਰ ਬਿੱਟੂ, ਗੁਰਮੇਲ ਸਿੰਘ ਨਾਹਰ, ਪੋਹਲਾ ਸਿੰਘ ਬਰਾੜ, ਚਮਕੌਰ ਸਿੰਘ ਦੌਧਰ, ਬਲਜੀਤ ਸਿੰਘ ਜਗਰਾਉਂ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਲਖਵੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਕੁਚਲਿਆ, ਮੌਤ

ਮੋਗਾ, 9 ਅਗਸਤ (ਗੁਰਤੇਜ ਸਿੰਘ)-ਅੱਜ ਦੇਰ ਸ਼ਾਮ ਚੜਿੱਕ ਬਾਈਪਾਸ 'ਤੇ ਇਕ ਨਿੱਜੀ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੌਰਾਨ ਐਕਟਿਵਾ ਸਵਾਰ ਇਕ ਦੀ ਮੌਤ ਹੋ ਗਈ ਜਦ ਕਿ ਦੂਸਰਾ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ ਭਲਕੇ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਦੀ ਮੀਤ ਪ੍ਰਧਾਨ ਦਲਜੀਤ ਕੌਰ ਬੱਧਣ ਨੇ ਦੱਸਿਆ ਕਿ ਬਲਾਕ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਕੁੱਕਾਂ ਦੀ ਮੀਟਿੰਗ 11 ਅਗਸਤ ਸਨਿੱਚਰਵਾਰ ਨੂੰ ਠੀਕ 9 ਵਜੇ ਸ.ਸ.ਸ.ਸ. ਲੜਕੇ ਬਾਘਾ ...

ਪੂਰੀ ਖ਼ਬਰ »

ਗਲਤ ਢੰਗ ਨਾਲ ਬਣਾਈ ਗਲੀ ਨੇ ਨਗਰ ਪੰਚਾਇਤ ਦੇ ਕੰਮਾਂ ਦੀ ਪੋਲ ਖੋਲ੍ਹੀ

ਕੋਟ ਈਸੇ ਖਾਂ, 9 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਲੋਕਾਂ ਨਾਲ ਵਿਕਾਸ ਕੰਮਾਂ ਦੇ ਵਾਅਦੇ ਕਰਕੇ ਕੀਤੇ ਕੰਮਾਂ ਦੀ ਸ਼ੋਭਾ ਲੈਂਦੀਆਂ ਸਰਕਾਰਾਂ ਨਹੀਂ ਥੱਕਦੀਆਂ ਪਰ ਕਈ ਥਾਵਾਂ 'ਤੇ ਹੇਠਲੇ ਪੱਧਰ 'ਤੇ ਸਹੀ ਕਮ ਨਾ ਹੋਣ ਕਾਰਨ ਜਿੱਥੇ ਸਰਕਾਰੀ ਪੈਸੇ ਦੀ ਖੁੱਲ੍ਹ ਕੇ ...

ਪੂਰੀ ਖ਼ਬਰ »

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਦਾਣਾ ਮੰਡੀ ਵਿਖੇ ਕੀਤੀ ਰੈਲੀ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਅਤੇ ਰਾਸ਼ਟਰ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਸੀਟੂ, ਆਲ ਇੰਡੀਆ ਕਿਸਾਨ ਸਭਾ ਪੰਜਾਬ ਅਤੇ ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਔਰਤ ਨੇ ਕੀਤੀ ਖ਼ੁਦਕੁਸ਼ੀ

ਮੋਗਾ, 9 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਦੁਪਹਿਰ ਸਥਾਨਕ ਸ਼ਹਿਰ ਦੇ ਨਿਊ ਟਾਊਨ ਗਲੀ ਨੰਬਰ 8 ਨਿਵਾਸੀ ਇਕ ਔਰਤ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਕ ਏਕਤਾ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ, 9 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਬਿਜਲੀ ਮਹਿਕਮੇ ਵਿਚ ਬਤੌਰ ਸਹਾਇਕ ਲਾਈਨਮੈਨ ਵਜੋਂ ਕੰਮ ਕਰਦੇ ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 9 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਬੁੱਟਰ ਕਲਾਂ ਨਿਵਾਸੀ ਰਾਹੁਲ ਉਮਰ 21 ਸਾਲ ਪੁੱਤਰ ਰਮੇਸ਼ ਕੁਮਾਰ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਜਾਣ 'ਤੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਕ ਰਾਹੁਲ ਆਪਣੇ ...

ਪੂਰੀ ਖ਼ਬਰ »

ਐਨ.ਆਰ.ਆਈ. ਦੇ ਘਰੋਂ ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ, ਮਾਮਲਾ ਦਰਜ

ਬਾਘਾ ਪੁਰਾਣਾ, 9 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਥਾਣੇ ਹੇਠਲੇ ਪਿੰਡ ਚੰਦ ਨਵਾਂ ਵਿਖੇ ਇਕ ਚੰਦ ਨਵਾਂ ਵਿਖੇ ਇਕ ਐਨ.ਆਰ.ਆਈ. ਦੇ ਘਰ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਕ ਸਾਬਕਾ ...

ਪੂਰੀ ਖ਼ਬਰ »

ਦਲਿਤਾਂ 'ਤੇ ਜਬਰ ਿਖ਼ਲਾਫ਼ ਵੱਖ-ਵੱਖ ਪਿੰਡਾਂ 'ਚ ਵਿਸ਼ਾਲ ਮੋਟਰਸਾਈਕਲ ਮਾਰਚ

ਨਿਹਾਲ ਸਿੰਘ ਵਾਲਾ, 9 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਦਲਿਤਾਂ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਵਲੋਂ ਅੱਜ ਵੱਖ ਵੱਖ ਪਿੰਡਾਂ ਸੈਦੋਕੇ, ਕੁੱਸਾ, ਰਾਮਾ, ਹਿੰਮਤਪੁਰਾ, ਮਾਛੀਕੇ, ਭਾਗੀਕੇ ਆਦਿ ਵਿਖੇ ਮਜ਼ਦੂਰਾਂ ਵਲੋਂ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਰਾ ਬਾਬਾ ਮੁਰਲੀ ਦਾਸ ਤੋਂ ਪੱਖੇ ਚੋਰੀ ਕਰਨ ਵਾਲਾ ਗਿ੍ਫ਼ਤਾਰ

ਮੋਗਾ, 9 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮੰਡੀਰਾਂ ਵਾਲਾ ਪੁਰਾਣਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 5 ਅਤੇ 6 ਅਗਸਤ ਦੀ ਦਰਮਿਆਨੀ ਰਾਤ ਨੂੰ ਪਿੰਡ ਮੰਡੀਰਾਂ ਵਾਲਾ ਦੇ ਡੇਰਾ ਬਾਬਾ ਮੁਰਲੀ ਦਾਸ 'ਚੋਂ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਨੇ ਨਵੇਂ ਪੈਨਸ਼ਨ ਧਾਰਕਾਂ ਨੂੰ ਵੰਡੇ ਮਨਜ਼ੂਰੀ ਪੱਤਰ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਵਿਖੇ ਨਵੇਂ ਪੈਨਸ਼ਨ ਧਾਰਕਾਂ ਨੂੰ ਮਨਜ਼ੂਰੀ ਪੱਤਰ ਵੰਡਣ ਦੀ ਸ਼ੁਰੂਆਤ ਵਿਧਾਇਕ ਮੋਗਾ ਡਾ. ਹਰਜੋਤ ਕਮਲ ਵਲੋਂ ਕੀਤੀ ਗਈ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਕੋਟ ਈਸੇ ਖਾਂ, 9 ਅਗਸਤ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੜ੍ਹਾਈ ਦੇ ਨਾਲ-ਨਾਲ ਪੰਜਾਬੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਾਉਣ ਦੇ ਪਵਿੱਤਰ ਤਿਉਹਾਰ 'ਤੀਆਂ ਦਾ ਤਿਉਹਾਰ' ਉਤਸ਼ਾਹ ਨਾਲ ਮਨਾਇਆ | ਜਿਸ ਵਿਚ ਪਹਿਲੀ ਤੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੰਦ ਨਵਾਂ ਸਾਇੰਸ ਮੇਲਾ ਲਗਾਇਆ

ਮੋਗਾ, 9 ਅਗਸਤ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਚੰਦ ਨਵਾਂ ਵਿਖੇ ਸਾਇੰਸ ਮੇਲੇ ਦਾ ਉਦਘਾਟਨ ਸਕੂਲ ਮੁਖੀ ਰਾਕੇਸ਼ ਕੁਮਾਰ ਬਜਾਜ ਅਤੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਅਜਾਇਬ ਸਿੰਘ ਨੇ ਕੀਤਾ | ਇਸ ਮੌਕੇ ਸਕੂਲ ਮੁਖੀ ਰਾਕੇਸ਼ ਕੁਮਾਰ ਬਜਾਜ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਾਨੰੂਨੀ ਸੇਵਾਵਾਂ ਅਥਾਰਿਟੀ ਨੇ ਵੰਡੇ ਫ਼੍ਰੀ ਗੈਸ ਸਿਲੰਡਰ

ਨਿਹਾਲ ਸਿੰਘ ਵਾਲਾ, 9 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਜ਼ਿਲ੍ਹਾ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼੍ਰੀ ਕਾਨੰੂਨੀ ਸੇਵਾਵਾਂ ਦਫ਼ਤਰ ਪੱਤੋ ਹੀਰਾ ਸਿੰਘ ਨੇ ਲੋਕ ...

ਪੂਰੀ ਖ਼ਬਰ »

ਕਲੇਰ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਅਮਰੀਕਾ ਯੂਨੀਵਰਸਿਟੀ ਤੋਂ ਮਿਲੀ ਸਕਾਲਰਸ਼ਿਪ

ਸਮਾਧ ਭਾਈ, 9 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ, ਪਿ੍ੰਸੀਪਲ ਡਾ. ਸੰਜੇ ਸਕਲਾਨੀ ਨੰੂ ਉਸ ਸਮੇਂ ਬੇਹੱਦ ਮਾਣ ...

ਪੂਰੀ ਖ਼ਬਰ »

ਮਹਿਲ ਸਿੰਘ ਭੁੱਲਰ ਦੀ ਯਾਦ 'ਚ ਭੁੱਲਰ ਪਰਿਵਾਰ ਵਲੋਂ ਐਾਬੂਲੈਂਸ ਦਾਨ

ਕੋਟ ਈਸੇ ਖਾਂ, 9 ਅਗਸਤ (ਨਿਰਮਲ ਸਿੰਘ ਕਾਲੜਾ)-ਸਵਰਗੀ ਮਹਿਲ ਸਿੰਘ ਭੁੱਲਰ ਦੀ ਮਿੱਠੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਮਿ੍ਤਕ ਸਰੀਰ ਨੂੰ ਸ਼ਮਸ਼ਾਨਘਾਟ ਤੱਕ ਲਿਜਾਉਣ ਲਈ ਐਾਬੂਲੈਂਸ ਦਾਨ ਕੀਤੀ | ਉਨ੍ਹਾਂ ਦੇ ਪਰਿਵਾਰ ਨੇ ਐਾਬੂਲੈਂਸ ਦੀਆਂ ਚਾਬੀਆਂ ਹਲਕਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਬ-ਡਵੀਜ਼ਨ ਚੜਿੱਕ ਵਿਖੇ ਬੂਟੇ ਲਗਾਏ

ਮੋਗਾ, 9 ਅਗਸਤ (ਗੁਰਤੇਜ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਸਬ-ਡਵੀਜ਼ਨ ਚੜਿੱਕ ਵਿਖੇ ਐਸ.ਡੀ.ਓ. ਭਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਬਿਜਲੀ ਬੋਰਡ ਦੇ ਸਮੂਹ ਸਟਾਫ਼ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੁੱਖ ਬਿਜਲੀ ਦਫ਼ਤਰ ਅਤੇ ਆਸੇ-ਪਾਸੇ ਦੇ ਖੇਤਰ ਵਿਚ ...

ਪੂਰੀ ਖ਼ਬਰ »

ਡੇਅਰੀ ਵਿਕਾਸ ਇੰਸਪੈਕਟਰ ਨਵਦੀਪ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 9 ਅਗਸਤ (ਬਲਰਾਜ ਸਿੰਗਲਾ)-ਪੰਜਾਬ ਡੇਅਰੀ ਵਿਕਾਸ ਵਿਭਾਗ ਦਫ਼ਤਰ ਮੋਗਾ ਦੇ ਗਿੱਲ ਮੈਟ ਵਿਖੇ ਡਿਪਟੀ ਡਾਇਰੈਕਟਰ ਨਿਰਵੈਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਵਿਭਾਗ ਦੇ ਡੇਅਰੀ ਵਿਕਾਸ ਇੰਸਪੈਕਟਰ ਨਵਦੀਪ ਸ਼ਰਮਾ ਲੰਗੇਆਣਾ ਦੇ ਵਿਦੇਸ਼ ਜਾਣ ਦੀ ਖ਼ੁਸ਼ੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਦੀ ਮੀਟਿੰਗ

ਮੋਗਾ, 9 ਅਗਸਤ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ ਫੈਡਰੇਸ਼ਨ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਡੇਅ ਕੇਅਰ ਸੈਂਟਰ ਜ਼ਿਲ੍ਹਾ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਧੰਨਜੀਤ ਸਿੰਘ ਸੇਖੋਂ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਜੋ ਕਿ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਆਈ. ਡੀ. ਐੱਲ. ਕਾਲਜ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਟੂਰ ਲਾਇਆ

ਸਮਾਧ ਭਾਈ, 9 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਈ.ਡੀ.ਐੱਲ ਗਰਲਜ਼ ਕਾਲਜ ਮਾਣੂੰਕੇ ਗਿੱਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਟੂਰ ਲਗਾਇਆ | ਇਸ ਮੌਕੇ ਵਿਦਿਆਰਥਣਾਂ ਨੇ ਗੁਰਦੁਆਰਾ ਸ੍ਰੀ ਤਖ਼ਤੂਪੁਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਸੰਸਥਾ ਲਗਾਤਾਰ ਦੇ ਰਹੀ ਹੈ ਸ਼ਾਨਦਾਰ ਨਤੀਜੇ-ਗਰੋਵਰ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਕੈਰੀਅਰ ਜ਼ੋਨ ਜੋ ਕਿ ਪੁਰਾਣੀ ਕਚਹਿਰੀ ਰੋਡ, ਲਾਟਰੀ ਵਾਲੀ ਗਲੀ ਵਿਚ ਸਥਿਤ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਵਿਸ਼ੇਸ਼ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪੰਜਾਬ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰੀ ਵਾਲਾ ਰੋਲ ਅਦਾ ਕਰਨ ਤੋਂ ਭੱਜ ਰਿਹਾ-ਜਥੇਦਾਰ ਤੋਤਾ ਸਿੰਘ

ਨਿਹਾਲ ਸਿੰਘ ਵਾਲਾ, 6 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ 'ਤੇ ਚੱਲਦੇ ਸਿੱਖਿਆ ਬੋਰਡ ਦੇ ਇਕ ਪੁਰਾਣੇ ਮਾਮਲੇ ਵਿਚੋਂ ਮੋਹਾਲੀ ਦੀ ਮਾਨਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਦੋਸ਼ ...

ਪੂਰੀ ਖ਼ਬਰ »

'ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਨਾਲ ਜੁੜ ਕੇ ਲੋਕ ਜਿੱਤ ਸਕਦੇ ਹਨ ਨਗਦ ਇਨਾਮ-ਡੀ.ਸੀ.

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੀ 'ਮੇਰਾ ਪਿੰਡ-ਮੇਰੀ ਸ਼ਾਨ' ਮੁਹਿੰਮ ਨਾਲ ਜੁੜ ਕੇ ਪੰਜਾਬ ਦੇ ਲੋਕ ਜਿੱਥੇ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾ ਸਕਦੇ ਹਨ ਉੱਥੇ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਚੰਗੀ ਕਾਰਗੁਜ਼ਾਰੀ ਵਾਲੇ ...

ਪੂਰੀ ਖ਼ਬਰ »

ਲੋਹਗੜ੍ਹ ਨੇ ਖੜਵੰਜਾ ਲਗਾਉਣ ਦਾ ਰੱਖਿਆ ਨੀਂਹ ਪੱਥਰ

ਕੋਟ ਈਸੇ ਖਾਂ, 9 ਅਗਸਤ (ਨਿਰਮਲ ਸਿੰਘ ਕਾਲੜਾ)-ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਪਿੰਡ ਦਾਤੇਵਾਲਾ ਦੇ ਚੱਕੀ ਵਾਲੀ ਗਲੀ ਵਿਚ ਖੜਵੰਜਾ ਲਗਾਉਣ ਲਈ ਨੀਂਹ ਪੱਥਰ ਰੱਖਿਆ | ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਾਰੀਆਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਦੀ ਮੀਟਿੰਗ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਸਰਬੱਤ ਦਾ ਭਲਾ ਸੁਸਾਇਟੀ ਆਏ ਦਿਨ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਮੋਹਰੀ ਰੋਲ ਅਦਾ ਕਰ ਰਹੀ ਹੈ | ਸੁਸਾਇਟੀ ਦੇ ਮੈਂਬਰਾਂ ਵਲੋਂ ਲੋੜਵੰਦ ਅਤੇ ਗ਼ਰੀਬਾਂ ਦੀ ਆਰਥਿਕ ਮਦਦ ਕੀਤੀ ਜਾਂਦੀ ਹੈ | ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬਿੱਲਾ ਵਲੋਂ ਪਿੰਡ ਸੰਧੂਆਂ ਵਾਲਾ ਦੇ ਅਹੁਦੇਦਾਰ ਨਿਯੁਕਤ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਯੂਥ ਕਾਂਗਰਸ ਪੰਜਾਬ ਹਲਕਾ ਮੋਗਾ ਦੇ ਪ੍ਰਧਾਨ ਸਿਮਰਜੀਤ ਸਿੰਘ ਬਿੱਲਾ ਵਲੋਂ ਜਗਦੀਪ ਕੁਮਾਰ ਨੂੰ ਪਿੰਡ ਸੰਧੂਆਂ ਵਾਲਾ ਦਾ ਪ੍ਰਧਾਨ, ਹਰਦੀਪ ਸਿੰਘ ਨੂੰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਸੰਧਾਰੇ ਦੀ ਰਸਮ ਦਾ ਲਿਸ਼ਕਾਰਾ ਟੀ.ਵੀ. ਕੈਨੇਡਾ ਨੇ ਕੀਤਾ ਫ਼ਿਲਮਾਂਕਣ

ਨਿਹਾਲ ਸਿੰਘ ਵਾਲਾ, 9 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਕੈਨੇਡਾ ਦੀ ਧਰਤੀ 'ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨ ਵਾਲੇ ਲਿਸ਼ਕਾਰਾ ਟੀ.ਵੀ. ਕੈਨੇਡਾ ਵਲੋਂ ਪੰਜਾਬੀ ਵਿਰਸਾ ਪ੍ਰੋਗਰਾਮ ਤਹਿਤ ਪੁਰਾਤਨ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਦੀ ਪ੍ਰਮੁੱਖ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਸ਼ਹਿਰ ਦੇ ਅੰਮਿ੍ਤਸਰ ਰੋਡ 'ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ ਵਲੋਂ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ | ਇਸ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ 320 ਕਿੱਲੋਗ੍ਰਾਮ ਪਲਾਸਟਿਕ ਦੇ ਥੈਲੇ ਕੀਤੇ ਜ਼ਬਤ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਪਲਾਸਟਿਕ ...

ਪੂਰੀ ਖ਼ਬਰ »

'ਸਵੱਛ ਸਰਵੇਖਣ-2019' ਤਹਿਤ ਨਗਰ ਨਿਗਮ ਵਲੋਂ ਸੈਕਰਡ ਹਾਰਟ ਸਕੂਲ ਵਿਖੇ ਵਰਕਸ਼ਾਪ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਸਵੱਛ ਸਰਵੇਖਣ-2019' ਤਹਿਤ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਵਿਚ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਾ. ਪੂਰਨ ਸਿੰਘ ਪ੍ਰੋਜੈਕਟ ਡਾਇਰੈਕਟਰ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਵੱਧ-ਤੂਰ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 9 ਅਗਸਤ (ਸੁਰਜੀਤ ਸਿੰਘ ਗਾਹਲਾ/ਪਲਵਿੰਦਰ ਸਿੰਘ ਟਿਵਾਣਾ)-ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਵਲੋਂ ਅਕਾਲੀ ਫੂਲਾ ਸਿੰਘ ਖੇਡ ਸਟੇਡੀਅਮ ਬਿਲਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਮੋਗਾ ਦੇ ਪੁਲਿਸ ਮੁਖੀ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਸੀਰਵੇਜ ਦਾ ਹੋਇਆ ਮੰਦਾ ਹਾਲ

ਮੋਗਾ, 9 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਣ ਰਹੇ ਪੁਲ ਅਤੇ ਚਾਰ ਮਾਰਗੀ ਰਸਤੇ ਕਾਰਨ ਅਕਸਰ ਕੋਰਟ ਕੰਪਲੈਕਸ ਅੰਦਰ ਪਾਇਆ ਗਿਆ ਸੀਰਵੇਜ਼ ਪ੍ਰਭਾਵਿਤ ਹੁੰਦਾ ਰਹਿੰਦਾ ਹੈ ਅਤੇ ਸੀਵਰੇਜ ਦਾ ਗੰਦਾ ਪਾਣੀ ਕੋਰਟ ...

ਪੂਰੀ ਖ਼ਬਰ »

ਨਸ਼ਿਆਂ ਦੇ ਦਲਦਲ 'ਚ ਫਸੇ ਨੌਜਵਾਨਾਂ ਦਾ ਨਸ਼ਾ ਛਡਾਊ ਕੇਂਦਰਾਂ ਵਿਚ ਕਰਵਾਇਆ ਜਾ ਰਿਹੈ ਇਲਾਜ-ਐਸ.ਐਸ.ਪੀ.

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੇਸ਼ਵ ਗੋਇਲ, ਸਿਵਲ ਸਰਜਨ ਡਾ. ਸੁਸ਼ੀਲ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਸ.ਕੇ. ਸੇਤੀਆ ਵਲੋਂ ਅੱਜ ਰੈੱਡ ਕਰਾਸ ਨਸ਼ਾ ...

ਪੂਰੀ ਖ਼ਬਰ »

ਡੀ.ਐਸ.ਪੀ. ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਇਲਾਕੇ ਦੀ ਸਰਚ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 9 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਮੁਹਿੰਮ 'ਤੇ ਚੱਲਦਿਆਂ ਹੋਇਆਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਡੀ.ਐਸ.ਪੀ. ਰਣਜੋਧ ਸਿੰਘ ਬਾਘਾ ਪੁਰਾਣਾ ਵਲੋਂ ਨਸ਼ਿਆਂ ਦੇ ਤਸਕਰਾਂ ਨੂੰ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਐਾਟੀ ਡਰੱਗਜ਼ ਡਰਾਈਵ ਮੁਹਿੰਮ ਤਹਿਤ ਕੀਤਾ ਸਰਚ ਆਪ੍ਰੇਸ਼ਨ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਮੁੱਚੇ ਪੰਜਾਬ ਵਿਚ ਹੀ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਸ਼ੁਰੂ ਕੀਤੇ ਗਏ ਐਾਟੀ ਡਰੱਗਸ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਰਪ੍ਰੀਤ ਸਿੰਘ ਤੂਰ ਦੀ ਅਗਵਾਈ ਵਿਚ ਮੋਗਾ ਪੁਲਿਸ ਨੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਾਊਵਾਲ ਦੇ ਸਕੱਤਰ ਗੁਰਚਰਨ ਸਿੰਘ ਚੰਨ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਫ਼ਤਿਹਗੜ੍ਹ ਪੰਜਤੂਰ, 9 ਅਗਸਤ (ਜਸਵਿੰਦਰ ਸਿੰਘ)-ਸਹਿਕਾਰੀ ਸਭਾ ਰਾਊਵਾਲ,ਖੰਭੇ, ਮੇਲਕ, ਅਕਾਲੀਆਂ ਵਾਲਾ, ਮਦਾਰਪੁਰ ਸੰਘੇੜਾ, ਮੰਦਰ ਕਲਾਂ, ਕੰਬੋਅ ਕਲਾਂ, ਕੰਬੋਅ ਖੁਰਦ ਅਤੇ ਪਿੰਡ ਭੈਣੀ ਦੀ ਸਾਂਝੀ ਸਹਿਕਾਰੀ ਸਭਾ ਦੇ ਸਕੱਤਰ ਗੁਰਚਰਨ ਸਿੰਘ ਚੰਨ ਦੀ ਸੇਵਾ-ਮੁਕਤੀ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX