ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਸੰਪਾਦਕੀ

ਆਵਾਸ ਤੇ ਪ੍ਰਵਾਸ ਦੀ ਵਿਕਰਾਲ ਸਮੱਸਿਆ ਦਾ ਸਾਹਮਣਾ ਕਰ ਰਿਹੈ ਭਾਰਤ

1985 ਈ: ਵਿਚ ਉਸ ਸਮੇਂ ਦੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਨੇ ਦੋ ਸਮਝੌਤੇ ਕੀਤੇ ਸਨ-'ਪੰਜਾਬ ਸਮਝੌਤਾ' ਅਤੇ 'ਆਸਾਮ ਸਮਝੌਤਾ'। ਪੰਜਾਬ ਸਮਝੌਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਨਾਲ ਕੀਤਾ ਗਿਆ ਸੀ। ਉਹ ਪੰਜਾਬ ਦੇ ਸਾਕਾ ਨੀਲਾ ਤਾਰਾ (ਜੂਨ 1984) ਸਮੇਂ ਗ੍ਰਿਫ਼ਤਾਰ ...

ਪੂਰੀ ਖ਼ਬਰ »

ਠੰਢਾ ਯੂਰਪ ਵੀ ਆਇਆ ਸਖ਼ਤ ਗਰਮੀ ਦੀ ਮਾਰ ਹੇਠ

ਯੂਰਪ ਦੇ ਵਾਸੀ ਗਰਮ ਰੁੱਤ ਦੀ ਉਡੀਕ ਠੀਕ ਉਸੇ ਸ਼ਿੱਦਤ ਨਾਲ ਕਰਦੇ ਹਨ, ਜਿਸ ਤਰ੍ਹਾਂ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਸਰਦ ਰੁੱਤ ਦਾ ਰਾਹ ਵੇਖਿਆ ਜਾਂਦਾ ਹੈ, ਪਰ ਗੁਜ਼ਰ ਰਹੇ ਗਰਮੀ ਦੇ ਮੌਸਮ ਵਿਚ ਯੂਰਪ ਦੀ ਧਰਤੀ ਨਿੱਘੀ ਅਤੇ ਮਿੱਠੀ ਧੁੱਪ ਨੂੰ ਮਾਣਨ ਦੀ ਬਜਾਇ ਸਖ਼ਤ ਤਪਸ਼ ...

ਪੂਰੀ ਖ਼ਬਰ »

ਕਿਸ ਕਰਵਟ ਬੈਠੇਗੀ ਆਮ ਆਦਮੀ ਪਾਰਟੀ ਦੀ ਲੜਾਈ ?

ਇਸ ਵੇਲੇ ਪੰਜਾਬ ਦੀ ਰਾਜਨੀਤੀ ਵਿਚ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਆਮ ਆਦਮੀ ਪਾਰਟੀ ਦੀ ਰਾਜਨੀਤੀ ਹੈ। ਇਹ ਸਵਾਲ ਸਭ ਤੋਂ ਵੱਧ ਪੁੱਛਿਆ ਜਾ ਰਿਹਾ ਹੈ ਕਿ ਪੰਜਾਬ ਵਿਚ 'ਆਪ' ਦਾ ਕੇਜਰੀਵਾਲ ਧੜਾ ਕਾਮਯਾਬ ਹੋਵੇਗਾ ਜਾਂ ਸੁਖਪਾਲ ਖਹਿਰਾ ਗੁੱਟ? ਜਾਂ ਕੀ ਸੁਖਪਾਲ ਖਹਿਰਾ, ਬੈਂਸ ਭਰਾ ਤੇ ਕੁਝ ਹੋਰ ਨੇਤਾ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਜਾਂ ਨਹੀਂ? ਜੇ ਬਣਾ ਲੈਂਦੇ ਹਨ ਤਾਂ ਕੀ ਕਾਮਯਾਬ ਹੋ ਸਕਣਗੇ? 2019 ਦੀਆਂ ਚੋਣਾਂ ਵਿਚ 'ਆਪ' ਦੇ ਕਾਂਗਰਸ ਵਾਲੇ ਮਹਾਂਗੱਠਜੋੜ ਵਿਚ ਸ਼ਾਮਿਲ ਹੋਣ ਦੇ ਕੀ ਆਸਾਰ ਹਨ?
ਰਾਜਨੀਤੀ ਦੇ ਦਾਅਪੇਚ
ਇਸ ਵੇਲੇ ਇਕ ਪਾਸੇ ਸੁਖਪਾਲ ਸਿੰਘ ਖਹਿਰਾ ਅਤੇ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਗੁੱਟ ਵਲੋਂ ਭਗਵੰਤ ਮਾਨ ਰਾਜਨੀਤੀ ਦੇ ਦਾਅਪੇਚ ਖੇਡ ਰਹੇ ਹਨ। ਗੱਲ ਭਾਵੇਂ ਪੰਜਾਬ ਦੀ ਕੀਤੀ ਜਾ ਰਹੀ ਹੈ ਪਰ ਦੋਵਾਂ ਧਿਰਾਂ ਦੇ ਵਿਹਾਰ ਤੋਂ ਬਿਲਕੁਲ ਨਹੀਂ ਜਾਪਦਾ ਕਿ ਉਨ੍ਹਾਂ ਵਿਚੋਂ ਕੋਈ ਪੰਜਾਬ ਦਾ 'ਬੇਲੀ' ਹੈ। ਹਾਲਾਂ ਕਿ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਪਹਿਲੀ ਲੜਾਈ ਇਹ ਫ਼ੈਸਲਾ ਕਰਵਾਉਣਾ ਹੈ ਕਿ ਕੀ ਪਾਰਟੀ ਦੀ ਪੰਜਾਬ ਦੀ ਇਕਾਈ ਪੰਜਾਬ ਦੇ ਹਾਲਾਤ ਤੇ ਜ਼ਰੂਰਤਾਂ ਮੁਤਾਬਿਕ ਖ਼ੁਦ ਫ਼ੈਸਲੇ ਲੈ ਸਕਦੀ ਹੈ? ਜੇ ਪਾਰਟੀ ਖ਼ੁਦ ਫ਼ੈਸਲੇ ਲੈਣ ਦੇ ਸਮਰੱਥ ਹੋਵੇਗੀ ਤਾਂ ਹੀ ਉਹ ਪੰਜਾਬ ਦੇ ਹਿਤਾਂ ਲਈ ਲੜ ਤੇ ਖੜ੍ਹ ਸਕੇਗੀ।
ਪਰ ਜੇਕਰ ਖਹਿਰਾ ਸਾਹਿਬ ਤੇ ਉਨ੍ਹਾਂ ਦੇ ਸਾਥੀ, ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਦਿੱਲੀ ਜਾ ਕੇ ਸਟੈਂਡ ਬਦਲਿਆ ਸੀ, ਉਸ ਵੇਲੇ ਜਾਂ ਜਦੋਂ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ, ਉਸ ਵੇਲੇ ਸਿਰਫ ਜ਼ਬਾਨੀ ਕਲਾਮੀ ਵਿਰੋਧ ਦੀ ਥਾਂ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਵਾਰ ਕੇ ਪੰਜਾਬ ਤੇ ਪੰਜਾਬੀਆਂ ਦੀ ਗੱਲ ਕਰਕੇ ਮੈਦਾਨ ਵਿਚ ਨਿੱਤਰ ਪੈਂਦੇ ਤਾਂ ਉਹ ਪੰਜਾਬੀਆਂ ਦੇ ਨੇਤਾ ਵਜੋਂ ਉੱਭਰ ਸਕਦੇ ਸਨ।
ਪਰ ਉਨ੍ਹਾਂ ਵਲੋਂ ਹੁਣ ਕੀਤੀ ਬਗ਼ਾਵਤ, ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਤੋਂ ਲਾਹੇ ਜਾਣ ਤੋਂ ਬਾਅਦ ਕੀਤੀ ਗਈ ਬਗ਼ਾਵਤ ਹੈ। ਦੂਜੇ ਪਾਸੇ ਉਨ੍ਹਾਂ ਵਲੋਂ ਕੀਤੀ ਬਠਿੰਡਾ ਕਨਵੈਨਸ਼ਨ ਦੇ ਸਾਰੇ ਦੇ ਸਾਰੇ ਮਤਿਆਂ ਵਿਚ ਨਾ ਤਾਂ ਪੰਜਾਬ ਦੀਆਂ ਮੰਗਾਂ ਦਾ ਕੋਈ ਜ਼ਿਕਰ ਹੈ ਤੇ ਨਾ ਹੀ ਪੰਜਾਬ ਦੇ ਭਵਿੱਖ ਲਈ ਕੋਈ ਏਜੰਡਾ ਨਿਰਧਾਰਤ ਕੀਤਾ ਗਿਆ ਹੈ, ਜਿਸ ਕਾਰਨ ਇਹ ਲੜਾਈ ਉਨ੍ਹਾਂ ਦੀ ਨਿੱਜੀ ਲੜਾਈ ਦਾ ਪ੍ਰਭਾਵ ਜ਼ਿਆਦਾ ਦੇ ਰਹੀ ਹੈ।
ਦੂਜੇ ਪਾਸੇ ਭਗਵੰਤ ਮਾਨ ਦਾ ਪਹਿਲਾਂ ਕੇਜਰੀਵਾਲ ਦੀ ਮੁਆਫ਼ੀ ਦੇ ਵਿਰੋਧ ਵਿਚ ਅਸਤੀਫ਼ਾ ਦੇ ਜਾਣਾ ਤੇ ਹੁਣ ਵਕਤ ਵਿਚਾਰ ਕੇ ਆਪਣੇ ਦਿੱਲੀ ਵਿਚਲੇ 'ਮਾਲਕਾਂ' ਦੇ ਹੱਕ ਵਿਚ ਖੜ੍ਹ ਜਾਣਾ ਵੀ ਉਨ੍ਹਾਂ ਦੇ ਦੂਹਰੇ ਮਿਆਰ ਨੂੰ ਹੀ ਦਰਸਾਉਂਦਾ ਹੈ, ਜੋ ਭਗਵੰਤ ਮਾਨ ਦੇ ਅਕਸ ਨੂੰ ਧੁੰਦਲਾ ਹੀ ਕਰ ਰਿਹਾ ਹੈ।
'ਆਪ' ਦੇ ਦੋਵਾਂ ਧੜਿਆਂ ਦੀ ਰਣਨੀਤੀ
ਇਸ ਤਰ੍ਹਾਂ ਜਾਪਦਾ ਹੈ ਕਿ 'ਆਪ' ਦੇ ਦੋਵਾਂ ਧੜਿਆਂ ਦੀ ਰਣਨੀਤੀ ਸਿਰਫ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਅਤੇ ਵਿਧਾਇਕਾਂ ਦਾ ਵਿਧਾਇਕ ਪਦ ਬਚਾਉਣ ਤੱਕ ਹੀ ਸੀਮਤ ਹੋ ਗਈ ਹੈ। ਸਾਡੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਕੇਜਰੀਵਾਲ ਧੜਾ ਜੋ ਰਣਨੀਤੀ ਉਲੀਕ ਰਿਹਾ ਹੈ, ਉਸ ਮੁਤਾਬਿਕ ਉਹ ਖਹਿਰਾ ਨਾਲ ਗਏ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰੀ ਖ਼ਤਮ ਕਰਵਾਉਣ ਜਾਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਵਾਲੇ ਪਾਸੇ ਨਹੀਂ ਤੁਰੇਗਾ। ਕਿਉਂਕਿ ਜੇਕਰ ਉਹ 8 ਵਿਧਾਇਕਾਂ ਨੂੰ ਪਾਰਟੀ ਵਿਚੋਂ ਕੱਢ ਦੇਵੇ ਜਾਂ ਉਨ੍ਹਾਂ ਦੀ ਵਿਧਾਇਕ ਵਜੋਂ ਮੈਂਬਰੀ ਖ਼ਤਮ ਹੋ ਜਾਵੇ ਤਾਂ 'ਆਪ' ਕੋਲ ਵਿਰੋਧੀ ਧਿਰ ਦੀ ਕੁਰਸੀ ਨਹੀਂ ਬਚੇਗੀ ਕਿਉਂਕਿ ਉਸ ਦੇ ਬਾਕੀ ਬਚਦੇ 12 ਵਿਧਾਇਕਾਂ ਨਾਲੋਂ ਜ਼ਿਆਦਾ 15 ਵਿਧਾਇਕ ਤਾਂ ਅਕਾਲੀ ਦਲ ਕੋਲ ਹੀ ਹਨ। ਇਸ ਲਈ ਸਮਝਿਆ ਜਾ ਰਿਹਾ ਹੈ ਕਿ ਕੇਜਰੀਵਾਲ, ਖਹਿਰਾ ਨਾਲ ਗਏ 8 ਵਿਧਾਇਕਾਂ ਨੂੰ ਮੁਅੱਤਲ ਤਾਂ ਕਰ ਸਕਦਾ ਹੈ ਪਰ ਉਨ੍ਹਾਂ ਦੀ ਮੈਂਬਰੀ ਖ਼ਤਮ ਕਰਵਾਉਣ ਦਾ ਕੋਈ ਵੀ ਕਦਮ ਨਹੀਂ ਚੁੱਕਿਆ ਜਾਵੇਗਾ, ਸਗੋਂ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਨੇੜਲੇ ਧੜੇ ਅਜਿਹੇ ਸੰਕੇਤ ਦੇ ਰਹੇ ਹਨ ਕਿ ਉਹ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਦੀ ਉਡੀਕ ਕਰਨਗੇ ਤੇ ਉਸ ਵਿਚ ਕਿਸੇ ਅਜਿਹੇ ਵਿਪ੍ਹ ਦਾ ਮੌਕਾ ਲੱਭਣਗੇ, ਜਿਸ ਦਾ ਵਿਰੋਧ ਕਰਨਾ ਖਹਿੜਾ ਧੜੇ ਦੀ ਮਜਬੂਰੀ ਹੋਵੇ ਅਤੇ ਇਸ ਦਾ ਫਾਇਦਾ ਉਠਾ ਕੇ ਉਹ ਖਹਿਰਾ ਧੜੇ ਦੇ ਸਾਰੇ ਵਿਧਾਇਕਾਂ ਦੀ ਨਹੀਂ ਸਿਰਫ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਦੀ ਵਿਧਾਇਕ ਵਜੋਂ ਮੈਂਬਰੀ ਰੱਦ ਕਰਵਾ ਸਕਣ। ਹਾਂ ਇਸ ਦਰਮਿਆਨ ਖਹਿਰਾ ਧੜੇ ਦੇ ਵਿਧਾਇਕਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਤਾਂ ਜਾਰੀ ਕੀਤੇ ਜਾ ਸਕਦੇ ਹਨ ਕਿਉਂਕਿ ਮੁਅਤਲੀ ਦੇ ਬਾਅਦ ਵੀ ਇਨ੍ਹਾਂ ਵਿਧਾਇਕਾਂ ਲਈ ਪਾਰਟੀ ਵਿਪ੍ਹ ਨੂੰ ਮੰਨਣਾ ਵੀ ਜ਼ਰੂਰੀ ਰਹਿੰਦਾ ਹੈ ਤੇ ਵਿਧਾਨ ਸਭਾ ਵਿਚ ਪਾਰਟੀ ਵਿਧਾਇਕਾਂ ਦੀ ਗਿਣਤੀ ਵੀ ਨਹੀਂ ਘਟਦੀ, ਜਿਸ ਨਾਲ 'ਆਪ' ਦੀ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਬਰਕਰਾਰ ਰਹਿੰਦੀ ਹੈ। ਇਸ ਦਰਮਿਆਨ ਹੁਣ ਕੇਜਰੀਵਾਲ ਧੜਾ ਖਹਿਰਾ ਧੜੇ ਦੇ ਵਿਧਾਇਕਾਂ ਨੂੰ ਵਾਪਸ ਮੁੱਖ ਪਾਰਟੀ ਵਿਚ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਵੀ ਤਿਆਰੀ ਕਰ ਰਿਹਾ ਹੈ। ਗ਼ੌਰਤਲਬ ਹੈ ਕਿ ਪਾਰਟੀ ਵਲੋਂ ਥਾਪੇ ਗਏ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਪਾਰਟੀ ਏਕੇ ਲਈ ਅਹੁਦਾ ਛੱਡ ਦੇਣ ਦਾ ਬਿਆਨ ਵੀ ਇਸੇ ਸੰਦਰਭ ਵਿਚ ਵੇਖਿਆ ਜਾ ਰਿਹਾ ਹੈ ਕਿ ਇਹ ਖਹਿਰਾ ਨਾਲ ਗਏ ਨੇਤਾਵਾਂ ਵਿਚੋਂ ਕੁਝ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦਾ ਲਾਲਚ ਦੇ ਕੇ ਵਾਪਸ ਲਿਆਉਣ ਦਾ ਯਤਨ ਵੀ ਹੋ ਸਕਦਾ ਹੈ।
ਦੂਜੇ ਪਾਸੇ ਮਿਲੀ ਜਾਣਕਾਰੀ ਅਨੁਸਾਰ ਭਾਵੇਂ ਸੁਖਪਾਲ ਸਿੰਘ ਖਹਿਰਾ ਇਹ ਕਹਿ ਰਹੇ ਹਨ ਕਿ ਸਾਡੀ ਲੜਾਈ ਨੰਬਰ ਗੇਮ ਦੀ ਲੜਾਈ ਨਹੀਂ ਪਰ ਅੰਦਰਖਾਤੇ ਉਨ੍ਹਾਂ ਦਾ ਵੀ 'ਆਪ' ਵਿਧਾਇਕਾਂ ਨਾਲ ਸੰਪਰਕ ਜਾਰੀ ਹੈ ਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਜੋੜ ਕੇ ਉਹ ਮੁੜ ਵਿਰੋਧੀ ਧਿਰ ਦੇ ਆਗੂ ਬਣ ਸਕਣ।
ਨਵੀਂ ਪਾਰਟੀ ਦੇ ਆਸਾਰ ਅਜੇ ਦੂਰ
ਇਨ੍ਹਾਂ ਹਾਲਤਾਂ ਵਿਚ ਸੁਖਪਾਲ ਸਿੰਘ ਖਹਿਰਾ ਗੁੱਟ ਵਲੋਂ ਨਵੀਂ ਪਾਰਟੀ ਬਣਾਏ ਜਾਣ ਦੇ ਆਸਾਰ ਅਜੇ ਦੂਰ ਦੀ ਗੱਲ ਜਾਪਦੇ ਹਨ। ਅਜੇ ਤਾਂ ਉਨ੍ਹਾਂ ਨੂੰ 'ਆਪ' ਵਿਚ ਹੀ ਸੰਘਰਸ਼ ਕਰਦੇ ਰਹਿਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਪਰ ਜੇਕਰ ਉਹ ਹੁਣ ਬੈਂਸ ਭਰਾਵਾਂ ਨਾਲ ਤੇ ਕੁਝ ਹੋਰ ਨੇਤਾਵਾਂ ਨੂੰ ਨਾਲ ਲੈ ਕੇ ਆਪਣੀ ਵਿਧਾਇਕ ਵਜੋਂ ਮੈਂਬਰੀ ਨੂੰ ਲੱਤ ਮਾਰ ਕੇ ਨਵੀਂ ਪਾਰਟੀ ਬਣਾਉਣ ਦੀ ਜ਼ੁਰਅਤ ਵੀ ਕਰ ਲੈਂਦੇ ਹਨ ਤਾਂ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਦਾ ਸਮਾਂ ਕਾਫੀ ਘੱਟ ਜਾਪਦਾ ਹੈ। ਉਂਜ ਜਦੋਂ ਕੋਈ ਲਹਿਰ ਤੁਰਦੀ ਹੈ ਤਾਂ ਫਿਰ ਤਾਂ ਕੁਝ ਹਫ਼ਤਿਆਂ ਦਾ ਸਮਾਂ ਵੀ ਕਾਫੀ ਹੁੰਦਾ ਹੈ। ਸਾਡੇ ਸਾਹਮਣੇ ਮਾਨ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਦੀ ਜਿੱਤ ਅਤੇ 'ਆਪ' ਦੇ 2014 ਵਿਚ ਪੰਜਾਬ ਵਿਚੋਂ ਜਿੱਤੇ 4 ਲੋਕ ਸਭਾ ਮੈਂਬਰਾਂ ਦੀ ਉਦਾਹਰਨ ਮੌਜੂਦ ਹੈ। ਪਰ ਫਿਰ ਵੀ ਅਸੀਂ ਨਹੀਂ ਸਮਝਦੇ ਕਿ ਖਹਿਰਾ ਤੇ ਬੈਂਸ ਮਿਲ ਕੇ 2019 ਵਿਚ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਨ ਦੇ ਸਮਰੱਥ ਹੋਣਗੇ।
'ਆਪ' ਕਾਂਗਰਸ ਦਾ ਸਮਝੌਤਾ?
ਭਾਵੇਂ 'ਆਪ' ਦੀ ਫੁੱਟ ਤੋਂ ਬਾਅਦ ਪੰਜਾਬ ਕਾਂਗਰਸ 2019 ਦੀਆਂ ਚੋਣਾਂ ਵਿਚ 'ਆਪ' ਨਾਲ ਸਮਝੌਤੇ ਦੀ ਕੋਈ ਜ਼ਰੂਰਤ ਨਹੀਂ ਸਮਝ ਰਹੀ। ਪਰ ਸਾਡੀ ਜਾਣਕਾਰੀ ਅਨੁਸਾਰ ਅਜੇ ਵੀ ਕਾਂਗਰਸ ਹਾਈ ਕਮਾਨ ਸਿਰਫ ਪੰਜਾਬ ਨਹੀਂ ਦੇਖ ਰਹੀ। ਕਾਂਗਰਸ ਹਾਈ ਕਮਾਨ ਦਿੱਲੀ ਅਤੇ ਹਰਿਆਣਾ ਵੀ ਦੇਖ ਰਹੀ ਹੈ ਅਤੇ ਦਿੱਲੀ ਦਾ ਪ੍ਰਭਾਵ ਉੱਤਰ ਪ੍ਰਦੇਸ਼ ਵਿਚ ਪੈਣ ਦੇ ਆਸਾਰਾਂ ਨੂੰ ਦੇਖਦਿਆਂ ਹੋਇਆਂ 'ਆਪ' ਨਾਲ ਸਮਝੌਤਾ ਕਰਨ ਨੂੰ ਜ਼ਰੂਰ ਤਰਜੀਹ ਦੇਵੇਗੀ। ਹਾਲਾਂ ਕਿ ਦਿੱਲੀ ਵਿਚ ਅਜੇ ਵੀ ਸਾਬਕ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਤੇ ਤਾਕਤਵਰ ਕਾਂਗਰਸ ਨੇਤਾ ਅਜੇ ਮਾਕਨ ਇਸ ਸਮਝੌਤੇ ਦੇ ਵਿਰੋਧ ਵਿਚ ਖੜ੍ਹੇ ਦੱਸੇ ਜਾਂਦੇ ਹਨ।
ਪੰਜਾਬ ਪੁਲਿਸ ਦਾ ਪ੍ਰਭਾਵ
ਇਸ ਤਰ੍ਹਾਂ ਜਾਪਦਾ ਹੈ ਕਿ ਪੰਜਾਬ ਵਿਚ ਪੁਲਿਸ ਹੁਕਮਰਾਨ ਰਾਜਨੀਤੀਵਾਨਾਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹਨ। ਹਾਲਾਂ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 'ਬਰਗਾੜੀ ਇਨਸਾਫ਼ ਮੋਰਚਾ' ਦੇ ਆਗੂਆਂ ਨਾਲ ਖ਼ੁਦ ਮੀਟਿੰਗਾਂ ਕਰਕੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਇਹ ਭਰੋਸਾ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਜਿਹੜੇ 10 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਹਿਬਲ ਕਲਾਂ ਕਾਂਡ ਵਿਚ ਨਾਮਜ਼ਦ ਕੀਤਾ ਗਿਆ ਹੈ, ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ ਵੀ ਪੰਜਾਬ ਪੁਲਿਸ ਨੂੰ ਇਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕਰ ਦਿੱਤੀ ਸੀ। ਪਰ ਜਿਸ ਤਰ੍ਹਾਂ ਪੰਜਾਬ ਪੁਲਿਸ ਦੇ ਡੀ.ਜੀ. ਸੁੁਰੇਸ਼ ਅਰੋੜਾ ਨੇ ਆਪਣਾ ਪ੍ਰਭਾਵ ਵਰਤ ਕੇ ਅਤੇ ਪੁਲਿਸ ਦਾ ਮਨੋਬਲ ਟੁੱਟਣ ਦੀ ਦਲੀਲ ਦੇ ਕੇ ਮਾਮਲੇ ਨੂੰ ਠੰਢੇ ਬਸਤੇ ਵਿਚ ਪਾਇਆ ਹੈ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਦੇ ਨਾਵਾਂ 'ਤੇ ਕੇਸ ਦਰਜ ਕਰਨ ਦੀ ਗੱਲ ਖ਼ਤਮ ਕਰ ਦਿੱਤੀ ਹੈ, ਉਸ ਤੋਂ ਇਹ ਪ੍ਰਭਾਵ ਹੀ ਬਣਦਾ ਹੈ ਕਿ ਪੰਜਾਬ ਵਿਚ ਪੁਲਿਸ ਦਾ ਪ੍ਰਭਾਵ ਰਾਜਨੀਤੀਵਾਨਾਂ ਨਾਲੋਂ ਕਿਤੇ ਜ਼ਿਆਦਾ ਹੈ। ਪਰ ਇਸ ਦਰਮਿਆਨ ਇਹ ਚਰਚਾ ਵੀ ਜ਼ੋਰ ਫੜਨ ਲੱਗੀ ਹੈ ਕਿ ਕਾਂਗਰਸ ਵਿਧਾਇਕ ਦਲ ਵਿਚ ਇਸ ਮਾਮਲੇ ਤੇ ਖ਼ੁਦ ਕਾਰਵਾਈ ਨਾ ਕਰਕੇ ਇਸ ਨੂੰ ਸੀ.ਬੀ.ਆਈ. ਨੂੰ ਸੌਂਪ ਕੇ ਲਟਕਾਉਣ ਦੇ ਵਿਰੋਧ ਵਿਚ ਸਫ਼ਬੰਦੀ ਵੀ ਹੋਣੀ ਸ਼ੁਰੂ ਤਾਂ ਹੋ ਗਈ ਹੈ ਪਰ ਗੱਲ ਕਿੰਨਾ ਜ਼ੋਰ ਫੜਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ।


-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

 


ਖ਼ਬਰ ਸ਼ੇਅਰ ਕਰੋ

ਚਿੰਤਾਜਨਕ ਹਾਲਾਤ

ਇਕ ਪਾਸੇ ਪੰਜਾਬ 'ਚੋਂ ਨੌਜਵਾਨਾਂ ਦਾ ਕਿਸੇ ਨਾ ਕਿਸੇ ਤਰ੍ਹਾਂ ਵਿਦੇਸ਼ਾਂ ਵਿਚ ਜਾਣਾ ਜਾਰੀ ਹੈ। ਇਥੇ ਆਪਣੇ ਧੁੰਦਲੇ ਭਵਿੱਖ ਬਾਰੇ ਕਿਆਸ ਕਰਦੇ ਹੋਏ ਇਹ ਨੌਜਵਾਨ ਵਿਦੇਸ਼ਾਂ ਨੂੰ ਜਾਣ ਨੂੰ ਤਰਜੀਹ ਦੇ ਰਹੇ ਹਨ ਤਾਂ ਜੋ ਉਹ ਆਪਣੇ ਭਵਿੱਖ ਨੂੰ ਕੁਝ ਵਧੀਆ ਅਤੇ ਸੁਰੱਖਿਅਤ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX