ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  35 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਸੰਪਾਦਕੀ

ਬਰਸੀ 'ਤੇ ਵਿਸ਼ੇਸ਼

ਹਰਮਨ-ਪਿਆਰੀ ਸ਼ਖ਼ਸੀਅਤ ਸਨ ਪ੍ਰਿੰਸੀਪਲ ਸਤਿਬੀਰ ਸਿੰਘ

ਪ੍ਰਿੰ: ਸਤਿਬੀਰ ਸਿੰਘ ਗੁਰਮਤਿ ਦੇ ਮਹਾਨ ਵਿਦਵਾਨ, ਸਿੱਖ ਸਕਾਲਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਖ਼ਾਲਸਾ ਕਾਲਜ ਪਟਿਆਲਾ ਦੀ ਪ੍ਰਬੰਧ ਕਮੇਟੀ ਦੇ ਸਕੱਤਰ, ਪੰਥਕ ਹਲਕਿਆਂ ਵਿਚ ਹਰਮਨ-ਪਿਆਰੀ ਮਨੋਹਰ ਸ਼ਖ਼ਸੀਅਤ ਸਨ। ਉਨ੍ਹਾਂ ਦਾ ਜਨਮ 1 ਮਾਰਚ, ...

ਪੂਰੀ ਖ਼ਬਰ »

'ਸਰਬ ਸਿੱਖਿਆ ਅਭਿਆਨ' ਸਬੰਧੀ ਗੰਭੀਰ ਹੋਣ ਦੀ ਲੋੜ

ਸਵਰਗਵਾਸੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸੱਚੀ ਸ਼ਰਧਾਂਜਲੀ ਇਹ ਹੋ ਸਕਦੀ ਹੈ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੇ ਗਏ ਸਰਬ ਸਿੱਖਿਆ ਅਭਿਆਨ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਠੋਸ ਨੀਤੀ ਤਹਿਤ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਆਜ਼ਾਦੀ ...

ਪੂਰੀ ਖ਼ਬਰ »

ਚੋਣਾਵੀ ਭਾਸ਼ਣ

ਆਜ਼ਾਦੀ ਦੀ 71ਵੀਂ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੇ ਮੌਜੂਦਾ ਕਾਰਜਕਾਲ ਦਾ ਇਹ ਆਖ਼ਰੀ ਭਾਸ਼ਣ ਸੀ ਅਤੇ ਇਹ ਸੁਭਾਵਿਕ ਤੌਰ 'ਤੇ ਅੰਕੜਿਆਂ, ਦਾਅਵਿਆਂ ਅਤੇ ਐਲਾਨਾਂ ਨਾਲ ਭਰਪੂਰ ਸੀ। ਸ੍ਰੀ ਮੋਦੀ ਨੇ ਇਸ ਭਾਸ਼ਣ ਵਿਚ ਪਹਿਲਾਂ ਦੀ ਤਰ੍ਹਾਂ ਹੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਗੁਣਗਾਣ ਕੀਤਾ ਅਤੇ ਇਸ ਦੀ ਭਾਸ਼ਾ, ਸੰਬੋਧਨ ਦੇ ਢੰਗ-ਤਰੀਕੇ ਵਿਚ ਵੀ ਰੱਤੀ ਭਰ ਫ਼ਰਕ ਦਿਖਾਈ ਨਹੀਂ ਦਿੱਤਾ। ਬਿਨਾਂ ਸ਼ੱਕ ਆਜ਼ਾਦੀ ਪ੍ਰਤੀ ਅਤੇ ਆਪਣੇ ਸ਼ਹੀਦਾਂ ਪ੍ਰਤੀ ਸਨਮਾਨ ਕਾਰਨ ਲੋਕਾਂ ਨੇ ਇਸ ਭਾਸ਼ਣ ਨੂੰ ਸੁਣ ਕੇ ਤਾੜੀਆਂ ਵੀ ਵਜਾਈਆਂ। ਪਰ ਇਹ ਪੂਰੀ ਕਵਾਇਦ ਆਪਣੇ ਪਿੱਛੇ ਅਜਿਹੇ ਨਿਸ਼ਾਨ ਛੱਡ ਗਈ, ਜਿਨ੍ਹਾਂ ਅੰਦਰ ਆਮ ਆਦਮੀ ਦੀਆਂ ਉਮੀਦਾਂ ਅਤੇ ਇੱਛਾਵਾਂ ਦੇ ਪੂਰਾ ਨਾ ਹੋਣ ਦੀ ਟੀਸ ਨੂੰ ਸੁਣਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਥਨ ਵਿਚ ਬਿਨਾਂ ਸ਼ੱਕ ਬਹੁਤ ਦਮ ਹੈ ਕਿ ਸਵਾ ਅਰਬ ਲੋਕ ਕਿਸੇ ਵੀ ਟੀਚੇ ਦੀ ਪ੍ਰਾਪਤੀ ਲਈ ਜੇਕਰ ਪੱਕਾ ਇਰਾਦਾ ਕਰਕੇ ਅੱਗੇ ਵਧਣ ਤਾਂ ਅਜਿਹਾ ਕੋਈ ਕੰਮ ਨਹੀਂ, ਜੋ ਸੰਭਵ ਨਾ ਹੋ ਸਕੇ। ਵਿਕਾਸ ਦੇ ਜਿਹੜੇ ਅੰਕੜਿਆਂ ਦਾ ਭਰਮ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿਚ ਫੈਲਾਇਆ ਹੈ, ਉਸ ਦੇ ਬਾਵਜੂਦ ਵਿਕਾਸ ਅਤੇ ਤਰੱਕੀ ਦੀ ਸ਼ਾਇਦ ਥੋੜ੍ਹੀ-ਬਹੁਤੀ ਰੌਸ਼ਨੀ ਹੀ ਆਮ ਲੋਕਾਂ ਤੱਕ ਪੁੱਜੀ ਹੋਵੇਗੀ। ਇਹ ਵੀ ਇਕ ਵੱਡੀ ਤ੍ਰਾਸਦੀ ਹੈ ਕਿ ਲਕੀਰ ਦੇ ਪਹਿਲੇ ਦੋ-ਚਾਰ ਲੋਕਾਂ ਤੋਂ ਬਿਨਾਂ ਹਰ ਅਗਲਾ ਵਿਅਕਤੀ ਕਤਾਰ ਦਾ ਆਖ਼ਰੀ ਸ਼ਖ਼ਸ ਬਣਦਾ ਜਾ ਰਿਹਾ ਹੈ। ਦੇਸ਼ ਵਿਚ ਮਹਿੰਗਾਈ ਲਗਾਤਾਰ ਵਧੀ ਹੈ। ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਕੋਈ ਖ਼ਾਸ ਸੁਧਾਰ ਨਹੀਂ ਹੋਇਆ। ਦੇਸ਼ ਦਾ ਨੌਜਵਾਨ ਪੂਰੀ ਤਰ੍ਹਾਂ ਨਿਰਾਸ਼ ਹੈ ਅਤੇ ਬੇਰੁਜ਼ਗਾਰੀ ਪਹਿਲਾਂ ਨਾਲੋਂ ਵਧੀ ਹੈ। ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀ ਦਰ ਵਿਚ ਵੀ ਕੋਈ ਕਮੀ ਨਹੀਂ ਆਈ। ਮੁਦਰਾ ਸਫ਼ੀਤੀ ਕਦੇ ਵੀ ਸਰਕਾਰ ਵਲੋਂ ਐਲਾਨੀ ਗਈ ਹੱਦ ਅੰਦਰ ਨਹੀਂ ਰੱਖੀ ਜਾ ਸਕੀ। ਸਰਕਾਰੀ ਐਲਾਨ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਰਹੇ ਹਨ। ਮੁੱਦਾ ਭਾਵੇਂ ਕਾਲੇ ਧਨ ਦੀ ਵਾਪਸੀ ਦਾ ਹੋਵੇ, ਖਾਤਿਆਂ ਵਿਚ 15-15 ਲੱਖ ਜਮ੍ਹਾਂ ਕਰਾਉਣ ਦਾ ਹੋਵੇ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਹੋਵੇ ਪਰ ਕੋਈ ਵੀ ਵਾਅਦਾ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਹੋ ਸਕਿਆ। ਨੋਟਬੰਦੀ ਅਤੇ ਜੀ.ਐਸ.ਟੀ. ਚਾਸ਼ਨੀ ਵਿਚ ਭਿੱਜੀਆਂ ਗੋਲੀਆਂ ਹੀ ਸਿੱਧ ਹੋਈਆਂ ਹਨ। ਪ੍ਰਧਾਨ ਮੰਤਰੀ ਆਪਣੇ ਭਾਸ਼ਣ ਵਿਚ ਨੋਟਬੰਦੀ ਨਾਲ ਹੋਏ ਲਾਭਾਂ ਬਾਰੇ ਕੁਝ ਵੀ ਨਹੀਂ ਦੱਸ ਸਕੇ। ਵਿਦੇਸ਼ ਨੀਤੀ ਦੀ ਵੀ ਕੋਈ ਪ੍ਰਭਾਵਸ਼ਾਲੀ ਤਸਵੀਰ ਪਿਛਲੇ ਸਾਢੇ ਚਾਰ ਸਾਲ ਵਿਚ ਬਣਦੀ ਦਿਖਾਈ ਨਹੀਂ ਦਿੱਤੀ। ਪਾਕਿਸਤਾਨ ਨਾਲ ਰਿਸ਼ਤਿਆਂ ਵਿਚ ਸੁਧਾਰ ਦੀ ਕੋਈ ਉਮੀਦ ਅਜੇ ਤੱਕ ਦਿਖਾਈ ਨਹੀਂ ਦਿੱਤੀ ਪਰ ਚੀਨ ਨਾਲ ਕੁਝ ਤਣਾਅ ਜ਼ਰੂਰ ਘਟਿਆ ਹੈ। ਦੂਜੇ ਪਾਸੇ ਦੇਸ਼ ਵਿਚ ਫ਼ਿਰਕੂ ਹਿੰਸਾ 'ਚ ਵਾਧਾ ਹੋਇਆ ਹੈ। ਫਿਰ ਵੀ ਇਹ ਦੇਸ਼ ਯੋਧਿਆਂ ਅਤੇ ਵੀਰਾਂ ਦੀ ਧਰਤੀ ਹੈ। ਦੇਸ਼ ਦੇ ਲੋਕਾਂ ਨੇ ਉਮੀਦ ਦਾ ਪੱਲਾ ਕਦੇ ਨਹੀਂ ਛੱਡਿਆ। ਆਸ ਹੈ ਦੇਸ਼ ਭਗਤਾਂ ਤੋਂ ਪ੍ਰੇਰਨਾ ਲੈਂਦੇ ਹੋਏ ਉਹ ਦੇਸ਼ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹੋਣਗੇ।
ਅਸੀਂ ਸਮਝਦੇ ਹਾਂ ਕਿ ਪ੍ਰਧਾਨ ਮੰਤਰੀ ਨੇ ਆਪਣੀ ਸਰਕਾਰ ਦੇ ਇਸ ਆਖਰੀ ਸੰਬੋਧਨ ਵਿਚ ਹਰ ਗੱਲ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਹੈ। ਦਾਅਵਿਆਂ ਅਤੇ ਵਾਅਦਿਆਂ ਨਾਲ ਭਰਪੂਰ ਉਨ੍ਹਾਂ ਦਾ ਇਹ ਸੰਬੋਧਨ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਾ ਪ੍ਰਤੀਤ ਹੁੰਦਾ ਸੀ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਇਸ ਭਾਸ਼ਣ ਨੂੰ ਚੋਣਾਵੀ ਗੁਲਦਸਤੇ ਵਜੋਂ ਪੇਸ਼ ਕਰ ਦਿੱਤਾ ਹੈ। ਇਹ ਗੁਲਦਸਤਾ ਭਾਜਪਾ ਲਈ ਆਉਣ ਵਾਲੀਆਂ ਚੋਣਾਂ ਸਬੰਧੀ ਕਿਵੇਂ ਸੰਜੀਵਨੀ ਦਾ ਕੰਮ ਕਰਦਾ ਹੈ ਜਾਂ ਨਹੀਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX