ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਸੰਪਾਦਕੀ

ਬਰਸੀ 'ਤੇ ਵਿਸ਼ੇਸ਼

ਹਰਮਨ-ਪਿਆਰੀ ਸ਼ਖ਼ਸੀਅਤ ਸਨ ਪ੍ਰਿੰਸੀਪਲ ਸਤਿਬੀਰ ਸਿੰਘ

ਪ੍ਰਿੰ: ਸਤਿਬੀਰ ਸਿੰਘ ਗੁਰਮਤਿ ਦੇ ਮਹਾਨ ਵਿਦਵਾਨ, ਸਿੱਖ ਸਕਾਲਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਖ਼ਾਲਸਾ ਕਾਲਜ ਪਟਿਆਲਾ ਦੀ ਪ੍ਰਬੰਧ ਕਮੇਟੀ ਦੇ ਸਕੱਤਰ, ਪੰਥਕ ਹਲਕਿਆਂ ਵਿਚ ਹਰਮਨ-ਪਿਆਰੀ ਮਨੋਹਰ ਸ਼ਖ਼ਸੀਅਤ ਸਨ। ਉਨ੍ਹਾਂ ਦਾ ਜਨਮ 1 ਮਾਰਚ, ...

ਪੂਰੀ ਖ਼ਬਰ »

'ਸਰਬ ਸਿੱਖਿਆ ਅਭਿਆਨ' ਸਬੰਧੀ ਗੰਭੀਰ ਹੋਣ ਦੀ ਲੋੜ

ਸਵਰਗਵਾਸੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸੱਚੀ ਸ਼ਰਧਾਂਜਲੀ ਇਹ ਹੋ ਸਕਦੀ ਹੈ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੇ ਗਏ ਸਰਬ ਸਿੱਖਿਆ ਅਭਿਆਨ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਠੋਸ ਨੀਤੀ ਤਹਿਤ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ 'ਤੇ ਭਾਸ਼ਣ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਹਰ ਤਰ੍ਹਾਂ ਦੇ ਅਧਿਕਾਰ ਦਿਵਾਉਣ ਲਈ ਕੀਤੇ ਗਏ ਯਤਨਾਂ ਦਾ ਜ਼ਿਕਰ ਕੀਤਾ ਪਰ ਸਿੱਖਿਆ ਦੇ ਅਧਿਕਾਰ ਸਬੰਧੀ ਉਨ੍ਹਾਂ ਨੇ ਕੁਝ ਨਹੀਂ ਕਿਹਾ। ਇਹ ਕਹਿਣਾ ਕਾਫੀ ਦੁਖਦਾਈ ਹੈ ਕਿ ਕਿਸੇ ਵੀ ਸਰਕਾਰ ਨੇ ਇਸ ਅਭਿਆਨ ਨੂੰ ਕਦੇ ਵੀ ਗੰਭੀਰ ਰੂਪ ਵਿਚ ਨਹੀਂ ਲਿਆ। ਜੇਕਰ ਇਸ ਅਭਿਆਨ ਨੂੰ ਸੁਚੱਜੇ ਤਰੀਕੇ ਨਾਲ ਅੱਗੇ ਵਧਾਇਆ ਜਾਂਦਾ ਤਾਂ ਅੱਜ ਸਿੱਖਿਆ ਦੇ ਮਾਮਲੇ ਵਿਚ ਅਸੀਂ ਬਹੁਤ ਸੁਧਾਰ ਲਿਆ ਸਕਦੇ ਸੀ। ਮੌਜੂਦਾ ਸਮੇਂ ਵਿਚ ਸੂਬਿਆਂ ਦੀਆਂ ਸਰਕਾਰਾਂ ਅਤੇ ਕੇਂਦਰ ਸਰਕਾਰ ਵੀ ਇਸ ਦਿਸ਼ਾ ਵਿਚ ਕੋਈ ਖ਼ਾਸ ਉੱਦਮ ਨਹੀਂ ਕਰ ਰਹੀ। ਇਸ ਅਭਿਆਨ ਦਾ ਇਕ ਹਿੱਸਾ ਸੀ ਕਿ ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਵਿਵਸਥਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਿਰਫ ਪੜ੍ਹਾਈ ਅਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਦੇ ਕੰਮਾਂ ਵਿਚ ਹੀ ਲਗਾਇਆ ਜਾਵੇ। ਹਕੀਕਤ ਇਹ ਹੈ ਕਿ ਚੰਗੀ ਸਿਖਲਾਈ ਤਾਂ ਦੂਰ ਦੀ ਗੱਲ ਹੈ, ਅਧਿਆਪਕਾਂ ਨੂੰ ਅੱਜ ਵੀ ਅਜਿਹੇ ਕੰਮਾਂ ਵਿਚ ਉਲਝਾਇਆ ਜਾਂਦਾ ਹੈ, ਜਿਨ੍ਹਾਂ ਦਾ ਪੜ੍ਹਾਈ-ਲਿਖਾਈ ਨਾਲ ਕੋਈ ਸਬੰਧ ਨਹੀਂ ਹੁੰਦਾ।
ਸਿੱਖਿਆ ਦਾ ਅਧਿਕਾਰ ਕਾਨੂੰਨ ਤਾਂ ਬਣਾ ਦਿੱਤਾ ਗਿਆ ਅਤੇ ਉਸ ਲਈ ਸਾਲ 2007 ਤੱਕ ਸਾਰੇ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣ ਅਤੇ ਸਾਲ 2010 ਤੱਕ ਪ੍ਰਾਇਮਰੀ ਸਿੱਖਿਆ ਦੇਣ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਅੱਜ ਤੱਕ ਪੂਰਾ ਨਹੀਂ ਹੋਇਆ। ਇਸੇ ਤਰ੍ਹਾਂ 6 ਤੋਂ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਮੁਫ਼ਤ ਅਤੇ ਜ਼ਰੂਰੀ ਸਿੱਖਿਆ ਦੇਣ ਦਾ ਟੀਚਾ ਵੀ ਅਧੂਰਾ ਹੀ ਹੈ। ਸ੍ਰੀ ਵਾਜਪਾਈ ਨੂੰ ਸਿੱਖਿਆ 'ਤੇ ਮਹੱਤਵ ਦਾ ਅਹਿਸਾਸ ਆਪਣੇ ਸਕੂਲੀ ਜੀਵਨ ਵਿਚ ਹੀ ਹੋ ਗਿਆ ਸੀ। ਇਸੇ ਲਈ ਉਹ ਚਾਹੁੰਦੇ ਸਨ ਕਿ ਸਿੱਖਿਆ ਸਬੰਧੀ ਜਿਹੜੀਆਂ ਮੁਸ਼ਕਿਲਾਂ ਉਨ੍ਹਾਂ ਨੂੰ ਝੱਲਣੀਆਂ ਪਈਆਂ, ਉਹ ਅੱਜ ਦੀ ਪੀੜ੍ਹੀ ਨੂੰ ਨਾ ਝੱਲਣੀਆਂ ਪੈਣ। ਉਨ੍ਹਾਂ ਦੇ ਕਾਰਜਕਾਲ ਸਮੇਂ ਤਾਂ ਇਸ ਦਿਸ਼ਾ ਵਿਚ ਕਈ ਕਦਮ ਉਠਾਏ ਗਏ ਪਰ ਉਸ ਤੋਂ ਬਾਅਦ ਇਸ ਖੇਤਰ ਵਿਚ ਕੋਈ ਕੰਮ ਨਹੀਂ ਹੋਇਆ।
ਸ਼ਖ਼ਸੀਅਤ ਦਾ ਵਿਕਾਸ ਹੋਵੇ
ਸਰਬ ਸਿੱਖਿਆ ਅਭਿਆਨ ਦਾ ਉਦੇਸ਼ ਇਹ ਸੀ ਕਿ ਵਿਦਿਆਰਥੀਆਂ ਨੂੰ ਰੱਟਾ ਲਾਉਣ ਦੀ ਬਜਾਇ ਯੋਗਤਾ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਹਰ ਵਿਸ਼ੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਿੱਖਣਾ ਚਾਹੀਦਾ ਹੈ। ਸ੍ਰੀ ਵਾਜਪਾਈ ਕਹਿਣਾ ਸੀ ਕਿ ਜਦੋਂ ਤੱਕ ਵਿਦਿਆਰਥੀ ਜੀਵਨ ਤੋਂ ਹੀ ਖ਼ੁਦ ਦੇ ਵਿਕਾਸ ਦਾ ਅਮਲ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਸਮਰੱਥ ਅਤੇ ਬੁੱਧੀਮਾਨ ਪੀੜ੍ਹੀ ਦਾ ਨਿਰਮਾਣ ਨਹੀਂ ਹੋ ਸਕਦਾ।
ਇਕ ਉਦੇਸ਼ ਇਹ ਵੀ ਸੀ ਕਿ ਸਿੱਖਿਆ ਅਜਿਹੀ ਹੋਵੇ, ਜਿਹੜੀ ਨੌਜਵਾਨਾਂ ਨੂੰ ਉੱਦਮੀ ਬਣਾ ਸਕੇ ਅਤੇ ਉਨ੍ਹਾਂ ਅੰਦਰ ਜੀਵਨ ਭਰ ਸਿੱਖਣ ਦੀ ਭਾਵਨਾ ਪੈਦਾ ਕਰੇ। ਸਿੱਖਿਆ ਦਾ ਮਾਧਿਅਮ ਕੀ ਹੋਵੇ, ਇਸ ਦੇ ਪ੍ਰਤੀ ਵੀ ਸਰਬ ਸਿੱਖਿਆ ਅਭਿਆਨ ਵਿਚ ਸ੍ਰੀ ਵਾਜਪਾਈ ਦੀ ਸੋਚ ਝਲਕਦੀ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਆਪਣੀ ਮਾਂ-ਬੋਲੀ ਵਿਚ ਸਿੱਖਿਆ ਹਾਸਲ ਕਰਕੇ ਹੀ ਜ਼ਿੰਦਗੀ ਵਿਚ ਸਫ਼ਲ ਹੋਇਆ ਜਾ ਸਕਦਾ ਹੈ। ਅੱਜ ਸਥਿਤੀ ਇਹ ਹੈ ਕਿ ਵਿਦਿਆਰਥੀ ਆਪਣੀ ਨਹੀਂ, ਦੂਜਿਆਂ ਦੀ ਆਲੋਚਨਾ ਕਰਨ ਵਿਚ ਲੱਗੇ ਹੋਏ ਹਨ। ਰੁਜ਼ਗਾਰ ਲਈ ਸਿਰਫ ਨੌਕਰੀ 'ਤੇ ਹੀ ਆਪਣਾ ਧਿਆਨ ਕੇਂਦਰਿਤ ਕਰਦੇ ਹਨ। ਮੌਜੂਦਾ ਸਰਕਾਰ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕਰਨ ਦਾ ਯਤਨ ਕਰ ਰਹੀ ਹੈ। ਕੀ ਸਿੱਖਿਆ ਦੌਰਾਨ ਵਿਦਿਆਰਥੀ ਨੂੰ ਏਨਾ ਕੁਸ਼ਲ ਬਣਾਇਆ ਜਾਂਦਾ ਹੈ ਕਿ ਉਹ ਆਪਣੇ-ਆਪ ਨੂੰ ਸਥਾਪਿਤ ਕਰ ਸਕੇ।
ਜ਼ਰੂਰੀ ਹੈ ਕਿ ਉਸ ਵਿਚ ਇਹ ਫ਼ੈਸਲਾ ਕਰਨ ਦੀ ਸਮਰੱਥਾ ਹੋਣੀ ਚਾਹੀਦੀ ਹੈ ਕਿ ਉਸ ਲਈ ਕਿਹੜਾ ਰੁਜ਼ਗਾਰ ਯੋਗ ਹੈ ਅਤੇ ਕਿਹੜਾ ਨਹੀਂ? ਜਿਥੋਂ ਤੱਕ ਸਿੱਖਿਆ ਲਈ ਜ਼ਰੂਰੀ ਢਾਂਚੇ ਦੀ ਗੱਲ ਹੈ, ਇਹ ਬਹੁਤ ਹੀ ਘੱਟ ਰਫ਼ਤਾਰ ਨਾਲ ਤਿਆਰ ਕੀਤਾ ਜਾ ਰਿਹਾ ਹੈ। ਸਕੂਲਾਂ ਤੋਂ ਲੈ ਕੇ ਉੱਚ ਸਿੱਖਿਆ ਸੰਸਥਾਵਾਂ ਦੀ ਦੇਸ਼ ਵਿਚ ਵੱਡੀ ਕਮੀ ਹੈ। ਅਸੀਂ ਇਸ ਗੱਲ 'ਤੇ ਮਾਣ ਕਰਦੇ ਨਹੀਂ ਥੱਕਦੇ ਕਿ ਪ੍ਰਾਚੀਨ ਕਾਲ ਵਿਚ ਤਕਸ਼ਿਲਾ, ਨਾਲੰਦਾ ਵਰਗੀਆਂ ਥਾਵਾਂ 'ਤੇ ਸਿੱਖਿਆ ਪ੍ਰਾਪਤ ਕਰਨ ਲਈ ਵਿਦੇਸ਼ੀ ਵਿਦਿਆਰਥੀ ਆਉਂਦੇ ਸਨ। ਕੀ ਅੱਜ ਅਜਿਹੀ ਸਥਿਤੀ ਹੈ ਕਿ ਸਾਡੇ ਦੇਸ਼ ਦੇ ਵੱਡੇ-ਵੱਡੇ ਸਿੱਖਿਆ ਸੰਸਥਾਵਾਂ ਵਿਚ ਵਿਕਸਿਤ ਦੇਸ਼ਾਂ ਤੋਂ ਆ ਕੇ ਵਿਦਿਆਰਥੀ ਪੜ੍ਹਨ ਦੇ ਇੱਛੁਕ ਹੋਣ? ਅਸਲੀਅਤ ਇਹ ਹੈ ਕਿ ਸਾਡੇ ਇਥੋਂ ਦੇ ਸਮਰੱਥ ਨੌਜਵਾਨ ਦੂਜੇ ਦੇਸ਼ਾਂ ਵਿਚ ਜਾ ਕੇ ਸਿੱਖਿਆ ਹਾਸਲ ਕਰਨ ਨੂੰ ਤਰਜੀਹ ਦੇ ਰਹੇ ਹਨ। ਇਸ ਦਾ ਕਾਰਨ ਉਨ੍ਹਾਂ ਵਿਚ ਦੇਸ਼ ਭਗਤੀ ਦਾ ਘਟ ਹੋਣਾ ਨਹੀਂ ਹੈ, ਸਗੋਂ ਇਹ ਹੈ ਕਿ ਭਾਰਤ ਵਿਚ ਪੱਛਮੀ ਦੇਸ਼ਾਂ ਦੇ ਬਰਾਬਰ ਸਿੱਖਿਆ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਸਾਡੇ ਇਥੇ ਰਾਸ਼ਟਰਵਾਦ ਦਾ ਭਾਵ ਵਿਦਿਆਰਥੀਆਂ ਨੂੰ ਇਕ ਸੀਮਤ ਦਾਇਰੇ ਵਿਚ ਰਹਿਣ ਦੀ ਤਰ੍ਹਾਂ ਸਮਝਾਇਆ ਜਾਂਦਾ ਹੈ ਅਤੇ ਸਿੱਖਿਆ ਦਾ ਨਜ਼ਰੀਆ ਵਿਆਪਕ ਅਤੇ ਵਿਸ਼ਵ ਪੱਧਰ ਦਾ ਹੋਣ ਦੀ ਬਜਾਇ ਸਥਾਨਕ ਅਤੇ ਧਾਰਮਿਕ ਪਰੰਪਰਾਵਾਂ ਦੇ ਪੋਸ਼ਣ ਨੂੰ ਹੀ ਮੰਨ ਲਿਆ ਗਿਆ ਹੈ। ਇਸ ਨਾਲ ਵਿਦਿਆਰਥੀਆਂ ਵਿਚ ਕੁਝ ਨਵਾਂ ਕਰਨ ਦੀ ਸੋਚ ਅੱਗੇ ਨਹੀਂ ਵਧਦੀ। ਇਸ ਦਾ ਨਤੀਜਾ ਇਹ ਹੋਇਆ ਹੈ ਕਿ ਜਿੱਥੇ ਸਿੱਖਿਆ ਦਾ ਟੀਚਾ ਸਮਾਜਿਕ ਨਾਬਰਾਬਰੀ ਨੂੰ ਦੂਰ ਕਰਨਾ ਸੀ, ਉਹ ਜਾਤੀ ਆਧਾਰਿਤ ਭੇਦਭਾਵ ਕਰਨ ਵੱਲ ਮੁੜ ਗਿਆ ਹੈ।
ਹਰ ਪਿੰਡ ਵਿਚ 12ਵੀਂ ਤੱਕ ਸਿੱਖਿਆ ਦੇਣ ਲਈ ਸਕੂਲਾਂ ਦਾ ਨਿਰਮਾਣ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਜ਼ਿਲ੍ਹਿਆਂ ਵਿਚ ਆਬਾਦੀ ਦੇ ਅਨੁਸਾਰ ਕਾਲਜ ਅਤੇ ਯੂਨੀਵਰਸਿਟੀਆਂ ਦੀ ਸਥਾਪਨਾ ਹੋਣੀ ਚਾਹੀਦੀ ਹੈ। ਉੱਚ ਸਿੱਖਿਆ ਸਿਰਫ ਅਮੀਰ ਲੋਕਾਂ ਲਈ ਨਾ ਹੋ ਕੇ ਆਮ ਵਰਗ ਦੀ ਪਹੁੰਚ ਵਿਚ ਹੋਣੀ ਚਾਹੀਦੀ ਹੈ। ਸਮਾਜ ਵਿਚ ਬਦਲਾਅ ਉਦੋਂ ਹੀ ਆ ਸਕਦਾ ਹੈ, ਜਦੋਂ ਚੰਗੇਰੀ ਸਿੱਖਿਆ ਸਾਰਿਆਂ ਲਈ ਉਪਲਬਧ ਹੋਵੇ। ਵਿਕਸਿਤ ਦੇਸ਼ ਸਾਡੇ ਤੋਂ ਇਸ ਲਈ ਅੱਗੇ ਨਹੀਂ ਹਨ ਕਿ ਉਹ ਅਮੀਰ ਹਨ, ਸਗੋਂ ਇਸ ਲਈ ਅੱਗੇ ਹਨ ਕਿਉਂਕਿ ਉਨ੍ਹਾਂ ਨੇ ਸਿੱਖਿਆ ਵਿਚ ਗੁਣਵੱਤਾ ਲਿਆ ਕੇ ਨੌਜਵਾਨਾਂ ਵਿਚ ਇਸ ਯੋਗ ਬਣਾਇਆ ਹੈ ਕਿ ਉਹ ਪ੍ਰੇਰਨਾ ਸਰੋਤ ਬਣਨ। ਸਿੱਖਿਆ ਦਾ ਜਦੋਂ ਤੱਕ ਆਧੁਨਿਕੀਕਰਨ ਨਹੀਂ ਹੋਵੇਗਾ, ਵਿਗਿਆਨਕ-ਨਜ਼ਰੀਆ ਨਹੀਂ ਬਣੇਗਾ, ਉਸ ਨੂੰ ਵਿਹਾਰਕ ਨਹੀਂ ਬਣਾਇਆ ਜਾਵੇਗਾ, ਉਦੋਂ ਤੱਕ ਅਸੀਂ ਵਿਕਸਿਤ ਦੇਸ਼ਾਂ ਦਾ ਮੁਕਾਬਲਾ ਕਰਨ ਦੇ ਯੋਗ ਨਹੀਂ ਬਣ ਸਕਾਂਗੇ।

pooranchandsarin@gmail.com

 


ਖ਼ਬਰ ਸ਼ੇਅਰ ਕਰੋ

ਚੋਣਾਵੀ ਭਾਸ਼ਣ

ਆਜ਼ਾਦੀ ਦੀ 71ਵੀਂ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੇ ਮੌਜੂਦਾ ਕਾਰਜਕਾਲ ਦਾ ਇਹ ਆਖ਼ਰੀ ਭਾਸ਼ਣ ਸੀ ਅਤੇ ਇਹ ਸੁਭਾਵਿਕ ਤੌਰ 'ਤੇ ਅੰਕੜਿਆਂ, ਦਾਅਵਿਆਂ ਅਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX