ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  14 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  17 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  25 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  43 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 2 hours ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 2 hours ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 3 hours ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 4 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਤਰਨਤਾਰਨ

ਵਲਟੋਹਾ ਸ਼ਹਿਰ ਨਗੀਨਾ ਮੀਂਹ ਇਕ ਦਿਨ ਚਿੱਕੜ ਮਹੀਨਾ

ਅਮਰਕੋਟ, 19 ਅਗਸਤ (ਭੱਟੀ)- ਅੱਡਾ ਵਲਟੋਹਾ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਅੱਡਾ ਵਾਸੀ ਬਹੁਤ ਪ੍ਰੇਸ਼ਾਨ ਹਨ | ਅੱਡਾ ਵਲਟੋਹਾ ਦੇ ਅਮਰਕੋਟ ਰੋਡ 'ਤੇ ਥੋੜਾ ਜਿਹਾ ਮੀਂਹ ਪੈਣ ਨਾਲ ਹੀ ਕਈ ਕਈ ਦਿਨ ਪਾਣੀ ਮੁੱਖ ਸੜਕ 'ਤੇ ਖੜ੍ਹਾ ਰਹਿੰਦਾ ਹੈ, ਜਿਸ ਨਾਲ ਨੇੜਲੇ ਸਕੂਲ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ ਸ਼ਰਾਬ ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਿੱਧੂ ਨੇ ਇਮਰਾਨ ਖ਼ਾਨ ਦੇ ਤਾਜਪੋਸ਼ੀ ਸਮਾਗਮ 'ਚ ਹਿੱਸਾ ਲੈ ਕੇ ਦੇਸ਼ ਦੇ ਸਨਮਾਨ ਨੂੰ ਠੇਸ ਪਹੁੰਚਾਈ- ਬੀਬੀ ਬਾਠ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਭਾਰਤ ਵਿਚੋਂ ਕੇਵਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਿੱਸਾ ਲੈ ਕੇ ਦੇਸ਼ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ, ਕਿਉਂਕਿ ਇਕ ਪਾਸੇ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਕਾਬੂ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਏ.ਐੱਸ.ਆਈ. ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੀਰਾ ਦਾਸ ਰਸੂਲਪੁਰ ਵਿਖੇ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ

ਝਬਾਲ, 19 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਹੀਰਾ ਦਾਸ ਜੀ ਰਸੂਲਪੁਰ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ, ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ | ਸਜਾਏ ਗਏ ਧਾਰਮਿਕ ਦੀਵਾਨ 'ਚ ਪੁੱਜੇ ਰਾਗੀ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਵਾਲਿਆਂ ਨਾਲ ਮੀਟਿੰਗ

ਅਮਰਕੋਟ, 19 ਅਗਸਤ (ਭੱਟੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਬਲਾਕ ਵਲਟੋਹਾ ਦੇ ਸਮੂਹ ਮੈਡੀਕਲ ਸਟੋਰਾਂ ਵਾਲਿਆਂ ਦੀ ਮੀਟਿੰਗ ਹੋਈ | ਇਸ ਮੌਕੇ ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਢੀ ਨੇ ਸੰਬੋਧਨ ਕਰਦਿਆਂ ਸਮੂਹ ਮੈਡੀਕਲ ਸਟੋਰਾਂ ਵਾਲਿਆਂ ਨੂੰ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਵਿਖੇ ਮੇਲੇ ਦੌਰਾਨ ਕਬੱਡੀ ਮੈਚ ਕਰਵਾਏ

ਸਰਾਏਾ ਅਮਾਨਤ ਖਾਂ/ਝਬਾਲ, 19 ਅਗਸਤ (ਨਰਿੰਦਰ ਸਿੰਘ ਦੋਦੇ, ਸਰਬਜੀਤ ਸਿੰਘ)- ਪਿੰਡ ਬੀੜ ਰਾਜਾ ਤੇਜਾ ਸਿੰਘ ਰਸੂਲਪੁਰ ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਮਨਾਏ ਜਾਦੇ ਸਾਲਾਨਾ ਜੋੜ ਮੇਲੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਨਿਵਾਸੀਆਂ ਵਲੋਂ ਬਾਬਾ ਜੱਲਣ ...

ਪੂਰੀ ਖ਼ਬਰ »

ਗਲੀ 'ਚ ਖੜ੍ਹੀ ਇਨੋਵਾ ਗੱਡੀ ਚੋਰੀ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਲੀ 'ਚ ਖੜੀ ਇਕ ਇਨੋਵਾ ਗੱਡੀ ਨੂੰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ. 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਘੜੀਆ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ 'ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਿੱਖੀਵਿੰਡ ਵਿਖੇ ਮਨਜੀਤ ਸਿੰਘ ਪੁੱਤਰ ਜਿੰਦਾ ਸਿੰਘ ਵਾਸੀ ਸਿੰਘਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ 'ਚੋਂ ਪੱਠੇ ਲੈ ਕੇ ਆ ਰਿਹਾ ਸੀ ਤਾਂ ਰਸਤੇ 'ਚ ਇਕ ਸਫਾਰੀ ਗੱਡੀ ਨੰਬਰ ਪੀ.ਬੀ. 46-0023 'ਤੇ ਸਵਾਰ ਮਹਾਂਬੀਰ ਸਿੰਘ ਪੁੱਤਰ ਅਸਕਰਨਜੀਤ ਸਿੰਘ ਤੇ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਕਿਹਾ ਕਿ ਕੇਸ ਵਿਚ ਗਵਾਹ ਬਣਨ ਦਾ ਉਸ ਨੂੰ ਮਜਾ ਚਖਾਉਂਦੇ ਹਾਂ ਅਤੇ ਮਹਾਬੀਰ ਸਿੰਘ ਵਲੋਂ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪ੍ਰੰਤੂ ਉਸ ਨੇ ਬੜੀ ਮੁਸ਼ਕਿਲ ਨਾਲ ਉਥੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਉਹ ਘਰ ਆ ਗਿਆ, ਪ੍ਰੰਤੂ ਉਕਤ ਵਿਅਕਤੀ ਵੀ ਉਸ ਦੇ ਪਿੱਛੇ-ਪਿੱਛੇ ਉਸ ਦੇ ਘਰ 'ਚ ਦਾਖ਼ਲ ਹੋ ਗਏ ਅਤੇ ਉਸ 'ਤੇ ਗੋਲੀਆਂ ਚਲਾਉਂਦੇ ਹੋਏ ਉਥੋਂ ਫ਼ਰਾਰ ਹੋ ਗਏ | ਐੱਸ.ਪੀ. (ਡੀ.) ਨੇ ਦੱਸਿਆ ਕਿ ਏ.ਐੱਸ.ਆਈ. ਸੁਰਿੰਦਰਪਾਲ ਸਿੰਘ ਵਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਮੰਦਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਬੀਤੇ ਰਾਤ ਸ਼ਹਿਰ ਦੇ ਮੰਦਰਾਂ 'ਚ ਮਨਾਏ ਗਏ ਸਾਵਣ ਅਸ਼ਟਮੀ ਦੇ ਤਿਉਹਾਰ ਮੌਕੇ ਇਕ ਮੰਦਰ 'ਚ ਜਾਗਰਣ ਦੀ ਕਵਰੇਜ ਕਰਨ ਗਏ ਪੱਤਰਕਾਰ ਦੀ ਐਕਟਿਵਾ ਚੋਰੀ ਹੋ ਜਾਣ ਦੀ ਖ਼ਬਰ ਹੈ | ਪੱਤਰਕਾਰ ਅਮਿਤ ਮਰਵਾਹਾ ਪੁੱਤਰ ਨਰੇਸ਼ ਕੁਮਾਰ ਮਰਵਾਹਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਖਾਲੜਾ, 19 ਅਗਸਤ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 390 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਚ. ਓ. ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਭਗਵੰਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਬੱਸ ...

ਪੂਰੀ ਖ਼ਬਰ »

ਮੁਹੱਲਾ ਨਾਨਕਸਰ 'ਚ 4-5 ਦਿਨਾਂ ਤੋਂ ਟੂਟੀਆਂ 'ਚ ਆ ਰਿਹਾ ਗੰਦਾ ਪਾਣੀ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਮੁਹੱਲਾ ਨਾਨਕਸਰ ਵਿਖੇ ਪਿਛਲੇ 4-5 ਦਿਨਾਂ ਤੋਂ ਸਰਕਾਰੀ ਟੂਟੀਆਂ 'ਚ ਗੰਦਾ ਪਾਣੀ ਆ ਰਿਹਾ ਹੈ, ਜੋ ਕਿ ਨਾ ਤਾਂ ਪੀਣਯੋਗ ਹੈ ਅਤੇ ਨਾ ਹੀ ਹੋਰ ਕੰਮਾਂ ਲਈ ਵਰਤਣਯੋਗ ਹੈ, ਕਿਉਂਕਿ ਇਹ ਪਾਣੀ ਏਨਾ ਗੰਦਾ ਹੈ ਕਿ ਇਸ ਵਿਚ ਗਾਰ ਆ ਰਹੀ ਹੈ, ਜੋ ਕਿ ...

ਪੂਰੀ ਖ਼ਬਰ »

ਜਲਾਲਾਬਾਦ ਵਾਸੀ ਸਕੀਆਂ ਭੈਣਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਕੀਤੀ ਇਨਸਾਫ਼ ਦੀ ਮੰਗ

ਖਡੂਰ ਸਾਹਿਬ, 19 ਅਗਸਤ (ਮਾਨ ਸਿੰਘ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਲਾਲਾਬਾਦ ਦੀਆਂ ਵਸਨੀਕ ਦੋ ਸਕੀਆਂ ਭੈਣਾਂ ਕੰਵਲਜੀਤ ਕੌਰ ਤੇ ਰਾਜਵਿੰਦਰ ਕੌਰ ਉਨ੍ਹਾਂ ਦੇ ਪਿਤਾ ਗੁਲਜਾਰ ਸਿੰਘ ਤੇ ਮਾਤਾ ਹਰਜਿੰਦਰ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਦੀ ਕਾਨਫਰੰਸ ਇਤਿਹਾਸਿਕ ਹੋ ਨਿੱਬੜੇਗੀ- ਪ੍ਰਦੀਪ ਭਲਾਈਪੁਰ, ਪਿੰਦਰਜੀਤ ਸਿੰਘ

ਮੀਆਂ ਵਿੰਡ, ਖਡੂਰ ਸਾਹਿਬ, 19 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- ਰੱਖੜ ਪੁੰਨਿਆ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਇਤਿਹਾਸਕ ਹੋ ਨਿਬੜੇਗੀ | ਇਹ ਸ਼ਬਦ ਹਲਕੇ ਦੇ ਯੂਥ ਆਗੂ ਪ੍ਰਦੀਪ ਸਿੰਘ ਭਲਾਈਪੁਰ ਤੇ ਸੀਨੀਅਰ ਕਾਂਗਰਸੀ ਆਗੂ ਪਿੰਦਰਜੀਤ ਸਿੰਘ ...

ਪੂਰੀ ਖ਼ਬਰ »

ਸਰਪੰਚ ਗੁਰਜੀਤ ਸਿੰਘ ਵਲੋਂ ਬਾਬਾ ਬਕਾਲਾ ਰੈਲੀ ਸਬੰਧੀ ਇਕੱਠ

ਮੀਆਂਵਿੰਡ, ਖਡੂਰ ਸਾਹਿਬ 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਕਰਨ ਦੇ ਮਕਸਦ ਨਾਲ ਸਰਪੰਚ ਗੁਰਜੀਤ ਸਿੰਘ ਸਾਹਿਬਚੱਕੀਏ ਨੇ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਦੇ ਪੁਰਾਤਨ ਵਿਰਸੇ ਨੂੰ ਮੁੜ ਸੁਰਜੀਤ ਕਰਦਿਆਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਮੰਨੋਰੰਜਨ ਲਈ ...

ਪੂਰੀ ਖ਼ਬਰ »

ਬਜਰੰਗ ਅਖਾੜਾ ਪੱਟੀ ਵਲੋਂ 5ਵਾਂ ਕੁਸ਼ਤੀ ਦੰਗਲ

ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬਜਰੰਗ ਅਖਾੜਾ ਪੱਟੀ ਵਲੋਂ ਪੰਜਵਾਂ ਕੁਸ਼ਤੀ ਦੰਗਲ ਮੁਕਾਬਲਾ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਚ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਮਨ ...

ਪੂਰੀ ਖ਼ਬਰ »

ਪਿੰਡ ਮੂਸੇ ਵਿਖੇ ਸਵੱਛ ਸਰਵੇਖਣ ਗ੍ਰਾਮੀਣ ਸਬੰਧੀ ਮੀਟਿੰਗ

ਝਬਾਲ, 19 ਅਗਸਤ (ਸੁਖਦੇਵ ਸਿੰਘ)- ਸੀਨੀਅਰ ਮੈਡੀਕਲ ਅਫਸਰ ਡਾ: ਕਰਮਵੀਰ ਭਾਰਤੀ ਦੀ ਦੇਖ ਰੇਖ ਹੇਠ ਪਿੰਡ ਮੂਸੇ ਕਲਾਂ ਵਿਖੇ ਸਵੱਛ ਸਰਵੇਖਣ ਗ੍ਰਾਮੀਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹੈਲਥ ਵਰਕਰ ਪ੍ਰਦੀਪ ਸਿੰਘ ਨੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛ ...

ਪੂਰੀ ਖ਼ਬਰ »

ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨੌਵੀਂ ਜਮਾਤ ਦੀ ਗਗਨਦੀਪ ਕੌਰ ਦੁਆਰਾ ਤੀਆਂ ਨਾਲ ਸਬੰਧਤ ਭਾਸ਼ਣ, ਅੱਠਵੀਂ ਜਮਾਤ ਦੇ ਜੋਬਨਦੀਪ ਸਿੰਘ ਤੇ ਨੌਵੀਂ ਜਮਾਤ ਦੇ ਸੁਖਰਾਜ ਸਿੰਘ ਵਲੋਂ ਗੀਤ ...

ਪੂਰੀ ਖ਼ਬਰ »

ਪ੍ਰਧਾਨ ਸ਼ਿੰਦਾ ਵਲੋਂ ਨਗਰ ਕੌ ਾਸਲ ਪੱਟੀ ਦੀ ਨਵੀਂ ਬਣੀ 3 ਮੰਜ਼ਿਲਾਂ ਇਮਾਰਤ ਦਾ ਉਦਘਾਟਨ

ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੀ ਨਵੀਂ ਬਣੀ 3 ਮੰਜ਼ਿਲਾਂ ਇਮਾਰਤ ਦਾ ਉਦਘਾਟਨ ਨਗਰ ਕੌਾਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ, ਈ. ਓ. ਅਨਿਲ ਕੁਮਾਰ ਚੋਪੜਾ ਤੇ ਸਮੂਹ ਕੌਾਸਲਰਾਂ ਨੇ ਕੀਤਾ | ਇਸ ਮੌਕੇ ਪ੍ਰਧਾਨ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਦਿਹਾਤੀ ਖੇਤ ਮਜ਼ਦੂਰ ਸਭਾ ਕਲਸੀਆਂ ਕਲਾਂ ਦੀ ਮੀਟਿੰਗ

ਭਿੱਖੀਵਿੰਡ, 19 ਅਗਸਤ (ਬੌਬੀ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਕਲਸੀਆਂ ਦੀ ਮੀਟਿੰਗ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਦਲਿਤਾਂ ਉਪਰ ਜਾਤ ਪਾਤ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੰਜੇ ਗੁਪਤਾ ਨੂੰ ਜ਼ਿਲਾ ਕੈਮਿਸਟ ਐਸੋਸੀਏਸ਼ਨ ਦਾ ਸ਼ਹਿਰੀ ਪ੍ਰਧਾਨ ਤੇ ...

ਪੂਰੀ ਖ਼ਬਰ »

ਬਾਬਾ ਬਕਾਲਾ ਕਾਨਫਰੰਸ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ- ਡਿਆਲ

ਸ਼ਾਹਬਾਜ਼ਪੁਰ, 19 ਅਗਸਤ (ਪ੍ਰਦੀਪ ਬੇਗੇਪੁਰ)- ਇਤਿਹਾਸਕ ਕਸਬਾ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਐੱਸ. ਸੀ. ਵਿੰਗ ਦੇ ...

ਪੂਰੀ ਖ਼ਬਰ »

ਸੇਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਿੱਖੀਵਿੰਡ, 19 ਅਗਸਤ (ਬੌਬੀ)- ਸੇਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਪੰਜਾਬੀ ਸਭਿਆਚਰ ਅਤੇ ਦੇਸ਼ ਨਾਲ ਸਬੰਧਤ ਭੰਗੜਾ, ਗਿੱਧਾ ਅਤੇ ਸੁੰਦਰ ਪੌਸ਼ਾਕ ਪਾ ਕੇ ਸਟੇਜ ਉਪਰ ਆਪਣੀ ...

ਪੂਰੀ ਖ਼ਬਰ »

ਭਾਈ ਗੁਰਦਾਸ ਜੀ ਦੀ ਯਾਦ 'ਚ ਗੁਰਮਤਿ ਸਮਾਗਮ 25 ਨੂੰ - ਮੈਨੇਜਰ ਰਿਆੜ

ਗੋਇੰਦਵਾਲ ਸਾਹਿਬ, 19 ਅਗਸਤ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਵਾਰ ਸਿੱਖ ਧਰਮ ਦੇ ਮਹਾਨ ਵਿਆਖਿਅਕਾਰ ਭਾਈ ਸਾਹਿਬ ਭਾਈ ਗੁਰਦਾਸ ਜੀ ਦੇ ਅਕਾਲ ਚਲਾਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 25 ਅਗਸਤ ਨੂੰ ਸਥਾਨਕ ...

ਪੂਰੀ ਖ਼ਬਰ »

ਪਿੰਡ ਕੋਟਲੀ ਸਰੂ ਖਾਂ ਵਿਖੇ ਬਾਬਾ ਬਕਾਲਾ ਕਾਨਫਰੰਸ ਸਬੰਧੀ ਇਕੱਠ

ਖਡੂਰ ਸਾਹਿਬ, 19 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਹਲਕਾ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਅਕਾਲੀ ਦਲ ਦੀ ਰਾਜਸੀ ਕਾਨਫਰੰਸ ਲਈ ਪਿੰਡ ਕੋਟਲੀ ਸਰੂ ਖਾਂ ਵਿਖੇ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਜਿਸ ਦੀ ...

ਪੂਰੀ ਖ਼ਬਰ »

ਬਾਬਾ ਬਕਾਲਾ ਦੀ ਕਾਨਫਰੰਸ ਵਿਸ਼ਾਲ ਹੋਵੇਗੀ- ਏ. ਆਰ.

ਖਡੂਰ ਸਾਹਿਬ, 19 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਅਕਾਲੀ ਦਲ ਦੀ ਹਲਕਾ ਬਾਬਾ ਬਕਾਲਾ ਵਿਖੇ ਹੋ ਰਹੀ ਰਾਜਸੀ ਕਾਨਫਰੰਸ ਮੌਕੇ 26 ਅਗਸਤ ਨੂੰ ਮਾਝੇ ਦੇ ਲੋਕਾਂ ਦਾ ਹੜ ਆਪਣੀ ਮਿਸਾਲ ਆਪ ਹੋਵੇਗਾ | ਇਹ ਕਾਨਫਰੰਸ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਸਭ ਭਰਮ-ਭੁਲੇਖੇ ਦੂਰ ਕਰ ...

ਪੂਰੀ ਖ਼ਬਰ »

ਬੀ. ਸੀ. ਵਰਗ ਦੇ ਕਰਜ਼ੇ ਮੁਆਫ਼ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ- ਡਾ: ਜੱਜ ਕੋਟ

ਫਤਿਆਬਾਦ, 19 ਅਗਸਤ (ਧੂੰਦਾ)- ਯੂਥ ਕਾਂਗਰਸੀ ਆਗੂ ਤੇ ਐੱਨ.ਐੱਸ.ਯੂ.ਆਈ. ਦੇ ਜ਼ਿਲ੍ਹਾ ਜਨਰਲ ਸਕੱਤਰ ਡਾ: ਜੱਜ ਕੁਮਾਰ ਕੋਟ ਨੇ ਸਾਥੀਆਂ ਸਮੇਤ ਗੱਲ ਕਰਦੇ ਹੋਏ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ 2 ਲੱਖ ਤੱਕ ਦੇ ਕਰਜ਼ੇ ਮੁਆਫ਼ ਕਰਕੇ ਵਿਰੋਧੀਆਂ ਦੇ ਮੂੰਹ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਕਲਾ ਪ੍ਰਦਰਸ਼ਨੀ

ਗੋਇੰਦਵਾਲ ਸਾਹਿਬ, 19 ਅਗਸਤ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਨ ਲਈ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਵਸਤੂਆਂ ਨੂੰ ਬੜੇ ਸੁਚੱਜੇ ਢੰਗ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੈਂਟਰ ਪਾਉਣ ਦੀ ਸੇਵਾ 'ਚ ਉਤਸ਼ਾਹ ਨਾਲ ਪੁੱਜੀਆਂ ਸੰਗਤਾਂ

ਝਬਾਲ, 19 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਸਦਕਾ ਇਥੇ ਸੇਵਾ ਦੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਹੋ ਰਹੀ ਕਾਨਫਰੰਸ ਸਬੰਧੀ ਮੀਆਂ ਵਿੰਡ ਵਿਖੇ ਮੀਟਿੰਗ

ਮੀਆਂਵਿੰਡ, 19 ਅਗਸਤ (ਗੁਰਪਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਦੀਦਾਰ ਸਿੰਘ ਦਾਰਾ ਨੇ ਜਰਨਲ ਸਕੱਤਰ ਜਸਵਿੰਦਰ ਸਿੰਘ ਸ਼ਾਹ, ਤਜਿੰਦਰ ਸਿੰਘ ਸ਼ਾਹ ਸਾਬਕਾ ਚੇਅਰਮੈਨ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ- ਛੱਜਲਵੱਡੀ

ਖਡੂਰ ਸਾਹਿਬ, 19 ਅਗਸਤ (ਮਾਨ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੈ | ਬੀਤੇ ਕੁਝ ਸਮੇਂ ਅੰਦਰ ਹੀ ਇਸ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦਾ ਖਾਤਮਾ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਪਟਵਾਰੀ ਸੁਰਿੰਦਰ ਸਿੰਘ ਦਿਓਲ ਦਾ ਸਬ-ਡਵੀਜ਼ਨ ਭਿੱਖੀਵਿੰਡ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਖੇਮਕਰਨ, 19 ਅਗਸਤ (ਰਾਕੇਸ਼ ਬਿੱਲਾ)- ਪਟਵਾਰੀ ਸੁਰਿੰਦਰ ਸਿੰਘ ਦਿਓਲ ਦੇ ਸਰਬਸੰਮਤੀ ਨਾਲ ਨਵ-ਗਠਿਤ ਸਬ-ਡਵੀਜ਼ਨ ਭਿੱਖੀਵਿੰਡ ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਪ੍ਰਧਾਨ ਬਣਨ 'ਤੇ ਕਾਨੂੰਗੋ ਸਰਕਲ ਖੇਮਕਰਨ ਤੇ ਵਲਟੋਹਾ ਦੇ ਸਮੂਹ ਪਟਵਾਰੀਆਂ ਨੇ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਦਰਗਾਹ ਬਾਬਾ ਸ਼ਾਹ ਮੁਰਾਦ ਵਿਖੇ ਸਾਲਾਨਾ ਮੇਲਾ

ਸੁਰ ਸਿੰਘ, 19 ਅਗਸਤ (ਧਰਮਜੀਤ ਸਿੰਘ)- ਸਥਾਨਕ ਪੱਤੀ ਨੰਗਲ ਸਥਿਤ ਦਰਗਾਹ ਬਾਬਾ ਸ਼ਾਹ ਮੁਰਾਦ (ਫਕੀਰਾਂਵਾਲੀ) ਵਿਖੇ ਕਸਬਾ ਵਾਸੀਆਂ ਵਲੋਂ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ਉਪਰੰਤ ...

ਪੂਰੀ ਖ਼ਬਰ »

ਨੰਦਪੁਰ ਸਕੂਲ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)-ਸੰਤ ਸੂਬਾ ਸਿੰਘ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਵੁੱਡ ਬਲੋਸਮ ਸਕੂਲ ਪੱਟੀ ਤੇ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)- ਵੁੱਡ ਬਲੋਸਮ ਸਕੂਲ ਪੱਟੀ ਅਤੇ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ, ਨਰਸਰੀ, ਪਹਿਲੀ ਅਤੇ ਚੌਥੀ ਕਲਾਸ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਪ੍ਰੀ-ਨਰਸਰੀ ਦੀਆਂ ਛੋਟੀਆਂ ਛੋਟੀਆਂ ਬੱਚੀਆਂ ਨੇ ...

ਪੂਰੀ ਖ਼ਬਰ »

95 ਕੈਮਿਸਟਾਂ ਨੇ ਨਵੀ ਆਰਗੇਨਾਈਜੇਸ਼ਨ ਨਾਲ ਜੁੜ ਕੇ ਭਰੇ ਫਾਰਮ- ਚੇਅਰਮੈਨ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਕੈਮਿਸਟ ਆਰਗੇਨਾਈਜੇਸ਼ਨ ਨਾਲ ਹੁਣ ਤੱਕ ਸ਼ਹਿਰ ਦੇ 95 ਮੈਂਬਰ ਆਪਣਾ ਫਾਰਮ ਭਰ ਕੇ ਜੁੜ ਚੁੱਕੇ ਹਨ ਅਤੇ ਜ਼ਿਲ੍ਹੇ ਦੇ ਕੈਮਿਸਟਾਂ 'ਚ ਇਸ ਆਰਗੇਨਾਈਜੇਸ਼ਨ ਨਾਲ ਜੁੜਣ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਨੇ ਸਾਉਣ ਦੀ ਅਸ਼ਟਮੀ ਮੌਕੇ ਸ਼ਹਿਰ ਦੇ ਮੰਦਰਾਂ 'ਚ ਲਗਵਾਈ ਹਾਜ਼ਰੀ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਾਉਣ ਦੀ ਅਸ਼ਟਮੀ ਮੌਕੇ ਤਰਨ ਤਾਰਨ ਦੇ ਵੱਖ-ਵੱਖ ਮੰਦਿਰਾਂ ਵਿਚ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਡਾ: ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ ਸਿੱਧੂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 19 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਮੈਨੇਜਰ ਜਗਜੀਤ ਸਿੰਘ ਸਾਂਘਣਾ ਦੀ ਦੇਖ-ਰੇਖ ਹੇਠ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਬਾਬਾ ਹੀਰਾ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ

ਸਰਾਏਾ ਅਮਾਨਤ ਖਾਂ, 19 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਇਤਿਹਾਸਕ ਗੁਰਦੁਆਰਾ ਸੰਤਪੁਰੀ ਕਲਾਂ ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਦੋਬਲੀਆ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਝਬਾਲ, 19 ਅਗਸਤ (ਸਰਬਜੀਤ ਸਿੰਘ)- ਪਿੰਡ ਦੋਬਲੀਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਬਾਬਾ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸਮੂਹ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ

ਭਿੱਖੀਵਿੰਡ, 19 ਅਗਸਤ (ਬੌਬੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਸਮਸ਼ੇਰ ਸਿੰਘ ਸੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਹਾਜ਼ਰ ਹੋਏ | ਮੀਟਿੰਗ ਵਿਚ ਜਥੇਬੰਦਕ ਯੂਨਿਟ ਚੋਣਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX