ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਵੱਲੋਂ ਦਿੱਤੇ ਗਏ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ (ਡਿੰਪਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਤਿਲਕ ਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਅੱਜ ਕਾਂਗੜਾ ....
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਲੋਕ ਮੰਚ

ਆਮ ਲੋਕਾਂ ਤੋਂ ਦੂਰ ਹੋ ਰਹੀਆਂ ਡਾਕਟਰੀ ਸਹੂਲਤਾਂ

ਡਾਕਟਰ ਨੂੰ ਰੱਬ ਦਾ ਰੂਪ ਮੰਨ ਕੇ ਸਮਾਜ ਉਸਨੂੰ ਬਹੁਤ ਇੱਜ਼ਤ ਮਾਣ ਦਿੰਦਾ ਹੈ। ਡਾਕਟਰ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇ ਕੇ ਤੰਦਰੁਸਤ ਰੱਖਦਾ ਹੈ। ਆਪਣੇ ਪੇਸ਼ੇ ਵਿਚ ਇਮਾਨਦਾਰ ਅਤੇ ਸੇਵਾ ਭਾਵਨਾ ਵਾਲੇ ਡਾਕਟਰ ਸਹਿਬਾਨਾਂ ਨੂੰ ਖਾਸ ਮੌਕਿਆਂ 'ਤੇ ਸਨਮਾਨਿਤ ਵੀ ਕੀਤਾ ...

ਪੂਰੀ ਖ਼ਬਰ »

ਮਾਣ-ਮੱਤੇ ਅਧਿਆਪਕ-7

ਰਾਜ ਮਿਸਤਰੀ ਤੋਂ ਕੌਮੀ ਪੁਰਸਕਾਰ ਜੇਤੂ ਅਧਿਆਪਕ-ਜਸਵੰਤ ਸਿੰਘ ਸਰਾਭਾ

ਆਪਣੇ ਕਿੱਤੇ ਅਤੇ ਸੰਸਥਾ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲਿਆਂ ਤੱਕ ਸਫਲਤਾ ਖੁਦ ਚੱਲ ਕੇ ਆਉਂਦੀ ਹੈ, ਇਸ ਕਹਾਵਤ ਨੂੰ ਸਿੱਧ ਕਰ ਦਿੱਤਾ ਹੈ ਸਾਡੇ ਮਾਣਮੱਤੇ ਅਧਿਆਪਕ ਜਸਵੰਤ ਸਿੰਘ ਸਰਾਭਾ ਨੇ। ਗਦਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਵਿਖੇ ਪਿਤਾ ਮਿਸਤਰੀ ਗੁਰਦੇਵ ਸਿੰਘ ਦੇ ਘਰ ਮਾਤਾ ਸ੍ਰੀਮਤੀ ਬਲਦੇਵ ਕੌਰ ਦੀ ਕੁੱਖੋਂ ਜਨਮੇ ਜਸਵੰਤ ਸਿੰਘ ਦਾ ਮੁਢਲਾ ਕੰਮ ਰਾਜ ਮਿਸਤਰੀ ਸੀ। ਹੁਣ ਬਤੌਰ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਰਾਜਗੜ੍ਹ, ਜ਼ਿਲ੍ਹਾ ਲੁਧਿਆਣਾ ਵਿਖੇ ਸੇਵਾਵਾਂ ਨਿਭਾਅ ਰਹੇ ਜਸਵੰਤ ਸਿੰਘ ਨੇ ਆਪਣੀ ਮੁਢਲੀ ਪੜ੍ਹਾਈ ਕਰਨ ਉਪਰੰਤ ਡਬਲ ਐਮ.ਏ., ਬੀ.ਐੱਡ. ਕਰਕੇ ਅਧਿਆਪਨ ਦਾ ਸਫਰ ਸਰਕਾਰੀ ਮਿਡਲ ਸਕੂਲ ਕਲਾਲਾ ਜ਼ਿਲ੍ਹਾ ਸੰਗਰੂਰ ਤੋਂ 5 ਦਸੰਬਰ, 1997 ਤੋਂ ਸ਼ੁਰੂ ਕੀਤਾ ਅਤੇ ਫਿਰ ਸਰਕਾਰੀ ਹਾਈ ਸਕੂਲ ਜੌਹਲਾਂ ਵਿਖੇ ਤੇ 2001 ਤੋਂ ਮੌਜੂਦਾ ਸਕੂਲ ਰਾਜਗੜ੍ਹ ਵਿਖੇ ਆਪਣੀਆਂ ਵਿਲੱਖਣ ਸੇਵਾਵਾਂ ਨਿਭਾ ਰਹੇ ਹਨ।
ਇਕ ਚੰਗਾ ਅਧਿਆਪਕ ਕਿਸੇ ਇਕ ਖੇਤਰ ਨਹੀਂ, ਬਲਕਿ ਪੂਰੇ ਵਿਸ਼ਵ ਦੇ ਸੰਦਰਭ ਵਿਚ ਸੋਚਦਾ ਹੈ। ਅਜਿਹੀ ਤਾਂਘ ਕਰਕੇ ਹੀ ਜਸਵੰਤ ਸਿੰਘ ਨੇ ਪੰਜਾਬੀ ਮਾਂ-ਬੋਲੀ ਨੂੰ ਸੰਗੀਤਮਈ ਢੰਗ ਨਾਲ ਬੱਚਿਆਂ ਅੱਗੇ ਪੇਸ਼ ਕੀਤਾ, ਜਿਸ ਦਾ ਨਤੀਜਾ ਇਹ ਹੋਇਆ ਕਿ ਜਿਹੜੇ ਬੱਚਿਆਂ ਲਈ ਪੰਜਾਬੀ ਸਿੱਖਣੀ ਔਖੀ ਹੋਇਆ ਕਰਦੀ ਸੀ, ਉਨ੍ਹਾਂ ਨੇ ਬਹੁਤ ਜਲਦੀ ਪੰਜਾਬੀ ਵਿਚ ਅੱਗੇ ਵਧਣਾ ਸ਼ੁਰੂ ਕਰ ਦਿੱਤਾ। ਇਸ ਨਤੀਜੇ ਨੇ ਜਸਵੰਤ ਸਿੰਘ ਦੇ ਕਦਮਾਂ ਨੂੰ ਹੋਰ ਜਾਨ ਤੇ ਹੌਸਲਾ ਦਿੱਤਾ। ਉਨ੍ਹਾਂ ਨੇ ਪੰਜਾਬੀ ਦੀਆਂ ਚਾਰ ਪੁਸਤਕਾਂ ਲਿਖੀਆਂ ਅਤੇ ਨੈਤਿਕ ਗੀਤ 'ਬਣਦੇ ਉਹੀ ਮਹਾਨ' ਤਿਆਰ ਕੀਤਾ। ਸਿਲੇਬਸ ਦੇ ਵੀਹ ਲੇਖਾਂ ਨੂੰ ਕਾਵਿ ਰੂਪ ਦਿੱਤਾ, ਗੀਤ 'ਦੇਸ਼ ਦਾ ਭਵਿੱਖ ਬੱਚੇ' ਤੇ 'ਕੌਮੀ ਸ਼ਹੀਦ' ਲਿਖ ਕੇ ਉਨ੍ਹਾਂ ਨੂੰ ਸੰਗੀਤਕ ਰੂਪ ਦਿੱਤਾ। ਜਸਵੰਤ ਸਿੰਘ ਨੇ ਆਪਣੀ ਸੁਰੀਲੀ ਆਵਾਜ਼ ਵਿਚ 'ਸੋਹਣਾ ਆਪਣਾ ਦੇਸ਼ ਬਣਾਈਏ', 'ਸ਼ਹੀਦ ਕਰਤਾਰ ਸਿੰਘ ਸਰਾਭਾ', 'ਸਾੜੋ ਨਾ ਪਰਾਲੀਆਂ', 'ਮਾਂ ਬੋਲੀ ਨਾਲ ਪਿਆਰ', 'ਮੁਹਾਰਨੀ' ਗਾਏ।
ਵਿੱਦਿਆ ਦੇ ਨਾਲ-ਨਾਲ ਜਸਵੰਤ ਸਿੰਘ ਨੇ ਸਹਿ ਵਿੱਦਿਅਕ ਤੇ ਖੇਡਾਂ ਵਿਚ ਵਿਚ ਮੱਲਾਂ ਮਾਰੀਆਂ ਹਨ। ਨੈਸ਼ਨਲ ਕਬੱਡੀ ਵਿਚ ਪੰਜਾਬ ਪੱਧਰ ਤੱਕ ਉਸ ਦੀਆਂ ਪ੍ਰਾਪਤੀਆਂ ਹਨ ਅਤੇ ਸੁੰਦਰ ਲਿਖਾਈ ਤੇ ਚਿੱਤਰਕਾਰੀ ਵਿਚ ਪੰਜਾਬ ਪੱਧਰ ਤੱਕ ਉਨ੍ਹਾਂ ਦੇ ਵਿਦਿਆਰਥੀ ਨਾਮਣਾ ਖੱਟ ਚੁੱਕੇ ਹਨ। ਬੱਚਿਆਂ ਵਿਚ ਘੁਲ-ਮਿਲ ਕੇ ਰਹਿਣ ਵਾਲੇ ਜਸਵੰਤ ਸਿੰਘ ਨੇ ਆਪਣੇ ਬੱਚਿਆਂ ਅੰਦਰ ਭੰਗੜਾ, ਕੋਰੀਓਗ੍ਰਾਫੀ, ਗੀਤ, ਕਵਿਤਾ, ਭਾਸ਼ਣ ਵਰਗੀਆਂ ਕਲਾਵਾਂ ਨੂੰ ਵੀ ਵਧਾਇਆ ਹੈ। ਛੁੱਟੀਆਂ ਵਿਚ ਵਾਧੂ ਸਮਾਂ ਲਗਾ ਕੇ ਬੱਚਿਆਂ ਨੂੰ ਤਿਆਰੀ ਕਰਾਉਣ ਵਾਲੇ ਜਸਵੰਤ ਸਿੰਘ ਨੇ ਪਿਛਲੇ 20 ਸਾਲ ਤੋਂ 100 ਫੀਸਦੀ ਨਤੀਜਾ ਦੇ ਕੇ ਇਹ ਸਿੱਧ ਕਰ ਦਿੱਤਾ ਕਿ ਇਕ ਚੰਗਾ ਅਧਿਆਪਕ ਚਾਹੇ ਤਾਂ ਉਹ ਖੁਦ ਲੋਹੇ ਵਾਂਗ ਤਪ ਕੇ ਆਪਣੇ ਵਿਦਿਆਰਥੀਆਂ ਨੂੰ ਸੋਨਾ ਬਣਾ ਸਕਦਾ ਹੈ। ਪੰਜਾਬ ਭਰ ਦੇ ਅਧਿਆਪਕਾਂ ਲਈ ਪ੍ਰੇਰਨਾ ਸਰੋਤ ਬਣੇ ਜਸਵੰਤ ਸਿੰਘ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਬਦਲੇ ਪੰਜਾਬ ਸਰਕਾਰ ਵਲੋਂ 5 ਸਤੰਬਰ, 2016 ਵਿਚ ਅਧਿਆਪਕ ਰਾਜ ਪੁਰਸਕਾਰ ਅਤੇ ਭਾਰਤ ਸਰਕਾਰ ਵਲੋਂ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਜਸਵੰਤ ਸਿੰਘ ਦੀ ਜੀਵਨ ਸਾਥਣ ਸ੍ਰੀਮਤੀ ਰਛਪਾਲ ਕੌਰ ਵੀ ਸਿੱਖਿਆ ਜਗਤ ਵਿਚ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਦਾ ਸਪੁੱਤਰ ਸ਼ੁਭਪ੍ਰੀਤ ਸਿੰਘ ਬਾਰ੍ਹਵੀਂ ਜਮਾਤ ਵਿਚ ਸਿੱਖਿਆ ਲੈ ਰਿਹਾ ਹੈ। ਜਸਵੰਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਪਿੱਛੇ ਸਕੂਲ ਮੁਖੀ ਦਰਸ਼ਨ ਸਿੰਘ ਡਾਂਗੋ, ਸਮੂਹ ਸਟਾਫ, ਗ੍ਰਾਮ ਪੰਚਾਇਤ ਤੇ ਸਕੂਲ ਕਮੇਟੀ ਦਾ ਵੱਡਾ ਹੱਥ ਹੈ, ਕਿਉਂਕਿ ਆਪਸੀ ਸਾਂਝ ਤੇ ਪਿਆਰ ਤੋਂ ਬਿਨਾਂ ਚੰਗੀ ਸਿੱਖਿਆ ਦੇਣੀ ਮੁਸ਼ਕਿਲ ਹੈ।

-ਪਿੰਡ ਤੇ ਡਾਕ: ਪੰਜਗਰਾਈਆਂ (ਸੰਗਰੂਰ)।
ਮੋਬਾ: 93565-52000

 


ਖ਼ਬਰ ਸ਼ੇਅਰ ਕਰੋ

ਚਿੰਤਾ ਦਾ ਵਿਸ਼ਾ ਬੱਚਿਆਂ ਦੇ ਅਗਵਾ ਹੋਣ ਦੀਆਂ ਘਟਨਾਵਾਂ

ਪਿਛਲੇ ਕੁਝ ਸਮੇਂ ਤੋਂ ਸਾਡੇ ਸਮਾਜ ਵਿਚ ਬੱਚਿਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ਵਿਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਬੱਚਿਆਂ ਨੂੰ ਅਗਵਾ ਬਹੁਤੀ ਵਾਰ ਪੈਸੇ ਦੀ ਪ੍ਰਾਪਤੀ ਲਈ ਕੀਤਾ ਜਾਂਦਾ ਹੈ ਅਤੇ ਬਹੁਤੀਆਂ ਹਾਲਤਾਂ ਵਿਚ ...

ਪੂਰੀ ਖ਼ਬਰ »

ਭੀੜਤੰਤਰ ਅੱਗੇ ਕਾਨੂੰਨ ਬੇਵੱਸ ਕਿਉਂ ਹੈ?

ਦੇਸ਼ ਅੰਦਰ ਆਏ ਦਿਨ ਹਿੰਸਕ ਘਟਨਾਵਾਂ ਵਿਚ ਹੋ ਰਿਹਾ ਵਾਧਾ ਇਸ ਗੱਲ ਦਾ ਗਵਾਹ ਹੈ ਕਿ ਲੋਕਤੰਤਰ ਹੁਣ ਡਾਂਗਤੰਤਰ ਦੀ ਤਰਫ ਵਧਦਾ ਜਾ ਰਿਹਾ ਹੈ। ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਧਾਰਮਿਕ ਪਾਖੰਡਵਾਦ ਨੂੰ ਸ਼ਰੇਆਮ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਮੌਤ ਨੂੰ ਸੱਦਾ...

ਵਧ ਰਹੇ ਹਾਦਸਿਆਂ ਲਈ ਸਰਕਾਰਾਂ, ਪ੍ਰਸ਼ਾਸਨ ਅਤੇ ਲੋਕ ਬਰਾਬਰ ਦੇ ਹੀ ਕਸੂਰਵਾਰ ਹਨ। ਸੜਕਾਂ ਵਿਚ ਤਕਨੀਕੀ ਖਰਾਬੀ ਲਈ ਸਰਕਾਰਾਂ ਜ਼ਿੰਮੇਵਾਰ ਹਨ। ਨਿਰਸੰਦੇਹ ਸਮੁੱਚੇ ਦੇਸ਼ ਵਿਚ ਚੰਗੀਆਂ, ਖੁੱਲ੍ਹੀਆਂ ਸੜਕਾਂ ਦਾ ਨਿਰਮਾਣ ਬਹੁਤ ਹੀ ਤੇਜ਼ੀ ਨਾਲ ਚਾਰ-ਚੁਫੇਰੇ ਹੋ ਰਿਹਾ ...

ਪੂਰੀ ਖ਼ਬਰ »

ਪਸ਼ੂ ਸਿਹਤ ਸੰਸਥਾਵਾਂ ਦੀ ਵਿਵਸਥਾ 'ਚ ਬਦਲਾਅ ਦੀ ਲੋੜ

ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦਾ ਇਕ ਅਹਿਮ ਅਤੇ ਮਹੱਤਵਪੂਰਨ ਵਿਭਾਗ ਹੈ, ਜਿਸ ਦਾ ਸਿੱਧਾ ਸੰਬੰਧ ਰਾਜ ਦੀ ਕਿਸਾਨੀ ਅਤੇ ਆਮ ਪਸ਼ੂ ਪਾਲਕ ਲੋਕਾਂ ਨਾਲ ਹੈ। ਇਸ ਵਿਭਾਗ ਨੇ ਹੁਣ ਤੱਕ ਅਨੇਕ ਸਰਕਾਰੀ ਘਾਟਾਂ ਦੇ ਬਾਵਜੂਦ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ ਪਰ ...

ਪੂਰੀ ਖ਼ਬਰ »

ਧਰਮ ਅਤੇ ਇਤਿਹਾਸ ਦੇ ਪ੍ਰਸਾਰ ਲਈ ਨਾਟਕ ਅਤੇ ਫ਼ਿਲਮਾਂ ਪ੍ਰਭਾਵਸ਼ਾਲੀ ਮਾਧਿਅਮ

ਵੈਸੇ ਤਾਂ ਫ਼ਿਲਮ ਜਾਂ ਨਾਟਕ ਆਪਣੇ-ਆਪ ਵਿਚ ਸਾਹਿਤ ਦੀਆਂ ਹੋਰ ਵਿਧਾਵਾਂ ਨਾਲੋਂ ਕਠਿਨ ਵਿਧਾ ਹੈ ਪਰ ਧਾਰਮਿਕ ਅਤੇ ਇਤਿਹਾਸਕ ਫ਼ਿਲਮ ਜਾਂ ਨਾਟਕ ਲਿਖਣਾ ਬਹੁਤ ਹੀ ਜੋਖ਼ਮ ਭਰਿਆ ਕਾਰਜ ਹੈ, ਤਲਵਾਰ ਦੀ ਧਾਰ 'ਤੇ ਤੁਰਨ ਸਮਾਨ ਹੈ। ਮੇਰੇ ਵਿਚਾਰ ਅਨੁਸਾਰ ਪਹਿਲਾਂ ਜਿਹੜੀਆਂ ...

ਪੂਰੀ ਖ਼ਬਰ »

ਮਾਪਿਆਂ ਤੇ ਬੱਚਿਆਂ ਵਿਚਕਾਰ ਵਧ ਰਹੀਆਂ ਦੂਰੀਆਂ

ਇਨਸਾਨੀ ਰਿਸ਼ਤਿਆਂ ਦੀ ਟੁੱਟ ਰਹੀ ਕਮਰ ਨੇ ਸਮਾਜ ਅੰਦਰ ਇਕ ਬੇਗ਼ਾਨਗੀ ਦਾ ਆਲਮ ਸਿਰਜ ਦਿੱਤਾ ਹੈ। ਪੈਸੇ ਤੇ ਸ਼ੋਹਰਤ ਨਾਂਅ ਦੀ ਸ਼ੈਅ ਨੇ ਇਨਸਾਨੀ ਜ਼ਿੰਦਗੀ ਵਿਚੋਂ ਸਾਦਗੀ ਤੇ ਸ਼ਾਂਤੀ ਨਾਂਅ ਦੇ ਸ਼ਬਦ ਨੂੰ ਹਾਸ਼ੀਏ 'ਤੇ ਧੱਕ ਦਿੱਤੈ। ਇਨਸਾਨ ਅੱਜ ਇਕ ਲੰਮੀ ਦੌੜ 'ਤੇ ਨਿਕਲ ...

ਪੂਰੀ ਖ਼ਬਰ »

ਪਾਣੀਆਂ ਨੂੰ ਜ਼ਹਿਰੀਲਾ ਬਣਾਉਣ ਵਾਲਿਆਂ ਵਿਰੁੱਧ ਹੋਵੇ ਕਾਰਵਾਈ

ਸਰਕਾਰਾਂ ਵਲੋਂ ਕੁਦਰਤੀ ਜਲ ਸੋਮਿਆਂ, ਦਰਿਆਵਾਂ, ਨਦੀਆਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਜ਼ਿੰਮੇਵਾਰ ਲੋਕਾਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਵਿਚ ਢਿਲਮੱਠ ਕਾਰਨ ਉਦਯੋਗਪਤੀਆਂ ਦੇ ਨਾਲ-ਨਾਲ ਕਿਸਾਨਾਂ ਵਲੋਂ ਵੀ ਬਹੁਤ ਵੱਡੇ ਪੱਧਰ ਉਪਰ ਕੁਦਰਤੀ ਜਲ ਸੋਮਿਆਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX