ਤਾਜਾ ਖ਼ਬਰਾਂ


ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  0 minutes ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  15 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  29 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  46 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 1 hour ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  1 minute ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 4 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 4 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਰੂਪਨਗਰ

ਸਿਵਲ ਹਸਪਤਾਲ ਦੇ ਪਾਰਕਿੰਗ ਠੇਕੇਦਾਰ ਤੇ ਮਰੀਜ਼ ਦੇ ਰਿਸ਼ਤੇਦਾਰ ਆਪਸ 'ਚ ਉਲਝੇ

ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਿਵਲ ਹਸਪਤਾਲ ਦੇ ਕਾਰ ਪਾਰਕਿੰਗ ਸਥਾਨ 'ਤੇ ਅੱਜ ਇਕ ਔਰਤ ਮਰੀਜ਼ ਨਾਲ ਆਏ ਵਿਅਕਤੀ ਦਾ ਪਾਰਕਿੰਗ ਦੇ ਠੇਕੇਦਾਰ ਤੇ ਕਰਿੰਦਿਆਂ ਨਾਲ ਝਗੜਾ ਹੋ ਗਿਆ ਅਤੇ ਨੌਬਤ ਗਾਲੀ ਗਲੋਚ ਤੱਕ ਆ ਪਹੁੰਚੀ | ਸਿਟੀ ਪੁਲਿਸ ਨੇ ਮੌਕੇ 'ਤੇ ਆ ਕੇ ਮਾਮਲਾ ਸ਼ਾਂਤ ਕਰਵਾਇਆ ਗਿਆ | ਹਰਗੋਬਿੰਦ ਨਗਰ ਵਿਅਕਤੀ ਔਰਤ ਨੂੰ ਇਲਾਜ ਲਈ ਹਸਪਤਾਲ ਵਿਚ ਖ਼ੂਨ ਚੜ੍ਹਾਉਣ ਆਇਆ ਤਾਂ ਪਾਰਕਿੰਗ ਠੇਕੇਦਾਰ ਦੇ ਕਰਿੰਦਿਆਂ ਨਾਲ ਪਰਚੀ ਕੱਟਣ ਨੂੰ ਲੈ ਕੇ ਝਗੜਾ ਹੋ ਗਿਆ ਤੇ ਉਕਤ ਵਿਅਕਤੀ ਨੇ ਦੋਸ਼ ਲਾਇਆ ਕਿ ਠੇਕੇਦਾਰ ਦੇ ਕਰਿੰਦਿਆਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਨ੍ਹਾਂ ਨਾਲ ਝਗੜਾ ਕਰਨ ਲੱਗੇ | ਇਸ ਮੌਕੇ ਹਸਪਤਾਲ ਵਿਚ ਲੋਕਾਂ ਦੀ ਭੀੜ ਲੱਗ ਗਈ, ਜਿਸ ਨਾਲ ਹਸਪਤਾਲ ਵਿਚ ਆਏ ਹੋਰਨਾਂ ਮਰੀਜ਼ਾਂ ਨੂੰ ਪ੍ਰੇਸ਼ਾਨੀ ਪੇਸ਼ ਆਈ | ਇਸ ਸਬੰਧੀ ਮਾ. ਪ੍ਰਦੀਪ ਕੁਮਾਰ ਨਿਵਾਸੀ ਹਰਗੋਬਿੰਦ ਨਗਰ ਨੇ ਦੱਸਿਆ ਕਿ ਉਸ ਦੀ ਪਤਨੀ ਕਾਫ਼ੀ ਸਮੇਂ ਤੋਂ ਬਿਮਾਰ ਹੈ ਤੇ ਖ਼ੂਨ ਚੜ੍ਹਾਉਣ ਲਈ ਐਾਮਰਜੈਂਸੀ ਲੈ ਕੇ ਆਇਆ ਸੀ | ਹਸਪਤਾਲ ਵਿਚ ਦਾਖ਼ਲ ਹੁੰਦੇ ਹੀ ਪਾਰਕਿੰਗ ਦਾ ਠੇਕੇਦਾਰ ਤੇ ਉਸ ਦੇ ਕਰਿੰਦੇ ਉਸ ਨਾਲ ਝਗੜਾ ਕਰ ਲੱਗੇ ਤੇ ਗਾਲੀ ਗਲੋਚ ਵੀ ਕੀਤਾ | ਉਸ ਨੇ ਦੋਸ਼ ਲਗਾਇਆ ਕਿ ਠੇਕੇਦਾਰ ਤੇ ਉਸ ਦੇ ਕਰਿੰਦਿਆਂ ਨੇ ਸ਼ਰਾਬ ਪੀਤੀ ਹੋਈ ਸੀ ਤੇ ਇਹ ਪਾਰਕਿੰਗ ਵਿਚ ਆਉਣ ਵਾਲੇ ਹਰ ਵਿਅਕਤੀ ਨਾਲ ਬੁਰੇ ਢੰਗ ਨਾਲ ਪੇਸ਼ ਆਉਂਦੇ ਹਨ ਤੇ ਲੜਾਈ ਕਰਦੇ ਹਨ | ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਸ ਨੇ ਠੇਕੇਦਾਰ ਨੂੰ ਕਿਹਾ ਕਿ ਉਸ ਦੀ ਪਤਨੀ ਗੰਭੀਰ ਬਿਮਾਰ ਹੈ ਤੇ ਨਾਲ ਬੱਚਾ ਵੀ ਹੈ ਇਸ ਲਈ ਉਸ ਨੂੰ ਹਸਪਤਾਲ ਜਾਣ ਦਿੱਤਾ ਜਾਵੇ ਪਰ ਠੇਕੇਦਾਰ ਤੇ ਕਰਿੰਦੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਨੂੰ ਐਾਮਰਜੈਂਸੀ ਤੱਕ ਨਹੀਂ ਜਾਣ ਦਿੱਤਾ | ਇਸੇ ਤਰ੍ਹਾਂ ਮੋਟਰਸਾਈਕਲ ਸਵਾਰ ਰਾਜ ਕੁਮਾਰ ਨਿਵਾਸੀ ਰੋਪੜ ਨੇ ਕਿਹਾ ਕਿ ਠੇਕੇਦਾਰ ਦੇ ਕਰਿੰਦਿਆਂ ਨੇ ਉਸ ਨਾਲ ਮਾਰਕੁੱਟ ਕੀਤੀ ਹੈ | ਮੌਕੇ 'ਤੇ ਮੌਜੂਦ ਹਿੰਮਤ ਸਿੰਘ, ਸ਼ਮਸ਼ੇਰ ਸਿੰਘ, ਕੁਲਤਾਰ ਸਿੰਘ, ਮਹੇਸ਼ ਕੁਮਾਰ ਨੇ ਦੱਸਿਆ ਕਿ ਪਾਰਕਿੰਗ ਦੀ ਪਰਚੀ ਕੱਟਣਾ ਅਲੱਗ ਗੱਲ ਹੈ ਪਰ ਠੇਕੇਦਾਰ ਤੇ ਉਸ ਦੇ ਕਰਿੰਦੇ ਸ਼ਰਾਬ ਹਾਲਤ ਵਿਚ ਰਹਿੰਦੇ ਹਨ ਅਤੇ ਆਉਣ ਜਾਣ ਵਾਲਿਆਂ ਨੂੰ ਗ਼ਲਤ ਬੋਲਦੇ ਹਨ ਤੇ ਪਾਰਕਿੰਗ ਦੀ ਪਰਚੀ ਕਟਵਾਉਣ ਵਾਲਿਆਂ ਨਾਲ ਬਦਸਲੂਕੀ ਨਾਲ ਪੇਸ਼ ਆਉਂਦੇ ਹਨ | ਦੂਜੇ ਪਾਸੇ ਸਿਵਲ ਹਸਪਤਾਲ ਦੀ ਕਾਰ ਪਾਰਕਿੰਗ ਦੇ ਠੇਕੇਦਾਰ ਪੰਮੀ ਨੇ ਕਿਹਾ ਕਿ ਜਿਸ ਵਿਅਕਤੀ ਨਾਲ ਝਗੜਾ ਹੋਇਆ ਸੀ, ਉਸ ਨੇ ਕਰਿੰਦੇ ਦੇ ਹੱਥ ਤੋਂ ਪਰਚੀਆਂ ਫੜ ਕੇ ਪਾੜ ਦਿੱਤੀਆਂ ਸਨ | ਜਿਸ ਵਜ੍ਹਾ ਕਰਕੇ ਝਗੜਾ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਮੋਰਿੰਡਾ ਪੁਲਿਸ ਨੇ 27 ਦਿਨਾਂ ਅੰਦਰ ਹੀ ਕਤਲ ਦੀ ਗੁੱਥੀ ਸੁਲਝਾਈ

ਮੋਰਿੰਡਾ, 20 ਅਗਸਤ (ਕੰਗ, ਪਿ੍ਤਪਾਲ)- ਐੱਸ. ਐੱਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਬਲਵਿੰਦਰ ਸਿੰਘ ਰੰਧਾਵਾ ਨੇ ਮੋਰਿੰਡਾ ਵਿਖੇ ਕੀਤੀ ਪੱਤਰਕਾਰ ਵਾਰਤਾ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਦੀ ਮੌਤ

ਘਨੌਲੀ, 20 ਅਗਸਤ (ਜਸਵੀਰ ਸਿੰਘ ਸੈਣੀ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਵਿਅਕਤੀ ਦੀ ਮੌਾਤ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਪੈਟਰੋਲਿੰਗ ਹਾਈਵੇਅ ਦੇ ਮੁਲਾਜ਼ਮਾਂ ਏ. ਐੱਸ. ਆਈ. ਰਣਜੀਤ ਸਿੰਘ ਅਤੇ ਸੰਤੋਖ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਘਨੌਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀਤੀ ਦੇਰ ਰਾਤ ਹੋਏ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਦੋਂ ਕਿ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਕੁੱਝ ...

ਪੂਰੀ ਖ਼ਬਰ »

ਊਨਾ-ਨੰਗਲ ਸੜਕ ਨੂੰ ਜੋੜਨ ਵਾਲੇ ਪੁਲ 'ਤੇ ਕਾਰ ਅੱਗ ਦੀ ਭੇਟ ਚੜ੍ਹੀ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਅੱਜ ਬਾਅਦ ਦੁਪਹਿਰ ਬੱਸ ਸਟੈਂਡ ਊਨਾ ਤੋਂ ਨੰਗਲ ਜਾਣ ਵਾਲੀ ਸੜਕ ਉੱਪਰ ਬਣੇ ਨਵੇਂ ਪੁਲ ਉੱਪਰ ਇਕ ਨਵੀਂ ਕਾਰ ਅੱਗ ਲੱਗਣ ਨਾਲ ਬਿਲਕੁਲ ਰਾਖ ਬਣ ਗਈ | ਇਹ ਨਵਾਂ ਪੁਲ ਜਿੱਥੇ ਨਵੀਂ ਅਪਲਾਈਡ ਕਾਰ ਰਾਖ ਦੀ ਢੇਰੀ ਬਣੀ ਬਾਬਾ ਬੇਦੀ ਜੀ ਦੇ ...

ਪੂਰੀ ਖ਼ਬਰ »

ਬੜਵਾ ਨਿਵਾਸੀ ਪਿਛਲੇ ਚਾਰ ਦਿਨ ਤੋਂ ਪੀਣ ਵਾਲੇ ਪਾਣੀ ਲਈ ਤਰਸੇ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਬੜਵਾ ਦੇ ਲੋਕ ਪਿਛਲੇ 4 ਦਿਨ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਲੋਕਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਰੁੱਧ ਰੋਸ ਜ਼ਾਹਿਰ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਬਹੁਚਰਚਿਤ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਨੂੰ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ 14 ਦਿਨਾ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਅਕਾੳਾੂਟੈਂਟ ਐਸੋ: ਦੇ ਬਖ਼ਸ਼ੀਸ਼ ਸਿੰਘ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਦੀਆਂ ਦੋਵੇਂ ਅਕਾੳਾੂਟੈਂਟ ਐਸੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਦੋਨੋਂ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਇਕ ਐਸੋਸੀਏਸ਼ਨ ਬਣਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਤੇ ...

ਪੂਰੀ ਖ਼ਬਰ »

ਪੈਨਸ਼ਨ ਨੂੰ ਉਡੀਕ ਰਿਹਾ ਵੀਲ੍ਹ ਚੇਅਰ 'ਤੇ ਬੈਠਾ ਨੌਜਵਾਨ ਮੋਹਣ ਲਾਲ ਜੇਤੇਵਾਲ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਜੇਤੇਵਾਲ ਦਾ ਨੌਜਵਾਨ ਪਿਛਲੇ ਤਿੰਨ ਸਾਲ ਤੋਂ ਵੀਲ੍ਹ ਚੇਅਰ 'ਤੇ ਜ਼ਿੰਦਗੀ ਗੁਜ਼ਾਰਨ ਲਈ ਮਜਬੂਰ ਹੈ ਪਰ ਉਸ ਦੀ ਹੁਣ ਤੱਕ ਵੀ ਕਿਸੇ ਨੇ ਵੀ ਸਾਰ ਨਹੀਂ ਲਈ ਤੇ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰਕਾਰੀ ਦਾਅਵਿਆਂ ਦੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਕਲਮ ਛੋੜ ਹੜਤਾਲ ਜਾਰੀ ਹੈ | ਜਥੇਬੰਦੀ ਵਲੋਂ ਲਗਾਤਾਰ ...

ਪੂਰੀ ਖ਼ਬਰ »

ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਇਕ ਰੋਜ਼ਾ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ ਲਗਾਇਆ ਗਿਆ | ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੇਲਾ ਕਾਲਜ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾਂ ਰੌਸ਼ਨ ਕਰਕੇ ਆਗਾਜ਼

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਆਈ.ਏ.ਐੱਸ. ਨੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾ ਰੌਸ਼ਨ ਕਰਕੇ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਵਿਖੇ ਸਦਭਾਵਨਾ ਦਿਵਸ 'ਤੇ ਸਹੁੰ ਚੱੁਕੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਸਦਭਾਵਨਾ ਦਿਵਸ 'ਤੇ ਸਮੂਹ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਗਈ, ਜਿਸ ਵਿਚ ਕਿਹਾ ਕਿ ਉਹ ...

ਪੂਰੀ ਖ਼ਬਰ »

ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਦੀ ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ.ਕਜੋਲੀ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਮਨਜੀਤ ਸਿੰਘ ਲੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਹੁਲ ਪ੍ਰਭਾਕਰ ਅਤੇ ...

ਪੂਰੀ ਖ਼ਬਰ »

ਸਰਕਾਰ ਲੋਕਾਂ ਦੇ ਮਸਲੇ ਸੁਣਨਾ ਨਹੀਂ ਚਾਹੁੰਦੀ-ਸੰਦੋਆ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਸੁਣਨ ਲਈ ਤਿਆਰ ਨਹੀਂ ਹੈ | ਉਨ੍ਹਾਂ ਦਾ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ | ਸਰਕਾਰ ਵਲੋਂ ਆਪਣੀਆਂ ਨਾ ਕਾਮੀਆਂ ਜੱਗ-ਜਾਹਿਰ ...

ਪੂਰੀ ਖ਼ਬਰ »

ਫ਼ਤਹਿਪੁਰ ਵਾਸੀਆਂ ਵਲੋਂ ਟਿੱਪਰਾਂ ਦੀ ਆਵਾਜਾਈ ਰੋਕਣ ਦੀ ਮੰਗ

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਨਜ਼ਦੀਕੀ ਪਿੰਡ ਫ਼ਤਿਹਪੁਰ ਵਾਸੀਆਂ ਨੇ ਪਿੰਡ ਵਿਚੋਂ ਮਿੱਟੀ ਦੇ ਓਵਰ ਲੋਡ ਲੰਘਦੇ ਟਿੱਪਰਾਂ ਨੂੰ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਕਈ ਦਿਨਾ ਤੋਂ ਆਦਿ ਧੌਲਰਾਂ ਨਹਿਰ ਵਲੋਂ ਆ ਕੇ ਖੋਖਰਾਂ, ...

ਪੂਰੀ ਖ਼ਬਰ »

ਦਲਿਤ ਸੁਰੱਖਿਆ ਸੈਨਾ ਦੀ ਜ਼ਿਲ੍ਹਾ ਰੂਪਨਗਰ ਇਕਾਈ ਦਾ ਗਠਨ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਦਲਿਤ ਸੁਰੱਖਿਆ ਸੈਨਾ ਦੀ ਵਿਸ਼ੇਸ਼ ਮੀਟਿੰਗ ਕਲੋਨੀ ਵਿਖੇ ਕੀਤੀ ਗਈ ਜਿਸ ਵਿਚ ਡੀ. ਐੱਸ. ਐੱਸ. ਦੇ ਮੁੱਖ ਸੰਚਾਲਕ ਦਲੀਪ ਹੰਸ ਸ੍ਰੀ ਅਨੰਦਪੁਰ ਸਾਹਿਬ ਤੋਂ ਪਹੁੰਚੇ | ਇਸ ਮੀਟਿੰਗ ਵਿਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸਿੱਧੂ ਦੀ ਆਲੋਚਨਾ ਕਰਨਾ ਮੰਦਭਾਗਾ-ਜਥੇ: ਬਾਠ

ਢੇਰ, 20 ਅਗਸਤ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣ ਦੀ ਕੀਤੀ ਜਾ ਰਹੀ ਆਲੋਚਨਾ ਮੰਦਭਾਗੀ ਹੈ | ਅੱਜ ਭਨੂਪਲੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਨੂਰਪੁਰ ਬੇਦੀ, 20 ਅਗਸਤ (ਹਰਦੀਪ ਸਿੰਘ ਢੀਂਡਸਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਵਲੋਂ ਅੱਜ ਪੂਰੇ ਪੰਜਾਬ 'ਚ ਪ੍ਰਸ਼ਾਸਨ ਵਲੋਂ ਪੇਂਡੂ ਡਾਕਟਰਾਂ 'ਤੇ ਕੀਤੀ ਜਾ ਰਹੀ ਬੇਲੋੜੀ ਛਾਪੇਮਾਰੀ ਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਜਿਸਟਰੇਸ਼ਨ ਦੀ ਮੰਗ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੇ ਐਾਟੀ ਨਾਰਕੋਟਿਕਸ ਸੈੱਲ ਵਲੋਂ ਕੈਮਿਸਟਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਐਾਟੀ ਨਾਰਕੋਟਿਕਸ ਸੈੱਲ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ ਨੇ ਕੈਮਿਸਟ ਐਸੋ: ਸ੍ਰੀ ਚਮਕੌਰ ਸਾਹਿਬ ਨਾਲ ਮੀਟਿੰਗ ਕੀਤੀ, ਜਿਸ ਵਿਚ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਰਾਗੀ ਸਭਾ ਕੀਰਤਪੁਰ ਸਾਹਿਬ ਦੀ ਇਕੱਰਤਤਾ

ਕੀਰਤਪੁਰ ਸਾਹਿਬ, 20 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਸਿੰਘਾਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਦੀ ਇਕ ਜ਼ਰੂਰੀ ਇਕੱਰਤਤਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਹੋਈ

ਨੰਗਲ, 20 ਅਗਸਤ (ਪ੍ਰੀਤਮ ਸਿੰਘ ਬਰਾਰੀ)- ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੰਗਲ ਯੂਨਿਟ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਨੰਗਲ ਵਿਚ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸਾਲ 2018-20 ਲਈ ...

ਪੂਰੀ ਖ਼ਬਰ »

ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਨੇ ਸੰਭਾਲੀ ਥਾਣਾ ਸਿਟੀ ਮੋਰਿੰਡਾ ਦੀ ਕਮਾਨ

ਮੋਰਿੰਡਾ, 20 ਅਗਸਤ (ਕੰਗ)- ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਉੱਪ ਕਪਤਾਨ ਪੁਲਿਸ ਪ੍ਰਬੇਸ਼ਨਰ ਨੇ ਥਾਣਾ ਮੋਰਿੰਡਾ ਸਿਟੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਰਜਿੰਦਰ ਸਿੰਘ ਉਰਫ ਨੀਟਾ ਦੇ ਕਤਲ ਕੇਸ ਨੂੰ ਸੁਲਝਾਉਣ ਵਿਚ ...

ਪੂਰੀ ਖ਼ਬਰ »

ਨੂਰਪੁਰ ਬੇਦੀ ਮੁੱਖ ਡਾਕਘਰ ਦੀਆਂ 17 ਦਿਨਾਂ ਤੋਂ ਰਾਊਟਰ ਖ਼ਰਾਬ ਹੋਣ ਕਾਰਨ ਸੇਵਾਵਾਂ ਠੱਪ

ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਭਾਵੇਂ ਅੱਜ ਦੇ ਆਧੁਨਿਕ ਯੁੱਗ 'ਚ ਪ੍ਰਾਈਵੇਟ ਬੈਂਕਿੰਗ ਵਲੋਂ ਮੁਕਾਬਲੇਬਾਜ਼ੀ ਕਾਰਨ ਲੋਕਾਂ ਨੂੰ ਪੈਸੇ ਲੈਣ-ਦੇਣ ਕਰਨ ਸਬੰਧੀ ਵਧੇਰੇ ਸਹੂਲਤਾਂ ਦੇ ਕੇ ਆਕਰਸ਼ਿਤ ਕੀਤਾ ਜਾ ਰਿਹਾ ਹੈ | ਉੱਥੇ ਸਰਕਾਰੀ ਅਦਾਰਿਆਂ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਸ਼ੂਗਰ ਮਿੱਲ ਮੋਰਿੰਡਾ 'ਚ ਰੋਸ ਧਰਨਾ 5 ਨੂੰ

ਮੋਰਿੰਡਾ, 20 ਅਗਸਤ (ਕੰਗ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਦੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਮੋਰਿੰਡਾ ਵਿਚ ਮਿਤੀ 5 ਸਤੰਬਰ ਨੂੰ ਰੋਸ ਧਰਨਾ ਲਗਾਇਆ ਜਾਵੇਗਾ | ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਸਾਬਕਾ ਨੇਤਾ ਵਿਰੋਧੀ ਧਿਰ ਕਰਨਗੇ | ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਸਬੰਧੀ ਮੁਕੱਦਮਾ ਦਰਜ

ਮੋਰਿੰਡਾ, 20 ਅਗਸਤ (ਕੰਗ)- ਪਿਛਲੇ ਦਿਨੀਂ ਮੋਰਿੰਡਾ ਦੇ ਵਸਨੀਕ ਸੰਜੀਵ ਕੁਮਾਰ ਪੁੱਤਰ ਕਾਕਾ ਰਾਮ ਦਾ ਮੋਟਰਸਾਈਕਲ ਨੰਬਰ ਪੀ. ਬੀ-12ਆਰ-2335 ਮਾਡਰਨ ਕੰਪਲੈਕਸ ਮੋਰਿੰਡਾ ਤੋਂ ਚੋਰੀ ਹੋ ਗਿਆ ਸੀ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਸਦਰ ਮੁਕਾਮ 'ਤੇ ਅਧਿਕਾਰੀਆਂ ਨੂੰ ਚੁਕਾਈ ਸਦਭਾਵਨਾ ਦੀ ਸਹੁੰ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ 'ਚ ਅੱਜ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਸਬੰਧੀ ਸਹੁੰ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਵਲੋਂ ਬਕਾਏ ਮਾਣ ਭੱਤੇ ਜਾਰੀ ਕਰਨ ਦੀ ਮੰਗ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਕਾਰਜਕਾਰਨੀ ਦੀ ਮੀਟਿੰਗ ਪਾਲ ਸਿੰਘ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਸਵੰਤ ਸਿੰਘ ਤਹਿਸੀਲ ਪ੍ਰਧਾਨ ਰੂਪਨਗਰ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਕਰਾਲੀ ਵਿਖੇ ਕੁਸਤੀ ਦੰਗਲ 27 ਨੂੰ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਕੁਸ਼ਤੀ ਦੰਗਲ ਕਮੇਟੀ ਪਿੰਡ ਕਕਰਾਲੀ ਵਲੋਂ 27 ਅਗਸਤ ਨੂੰ ਪਿੰਡ ਕਕਰਾਲੀ ਵਿਖੇ 34ਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਸਿੰਘ ਕਕਰਾਲੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX