ਤਾਜਾ ਖ਼ਬਰਾਂ


ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  15 minutes ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  25 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  41 minutes ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  44 minutes ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  50 minutes ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  54 minutes ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 2 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 3 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਸੰਪਾਦਕੀ

ਡਾ: ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਅਤੇ ਆਮਦਨ ਦੁੱਗਣੀ ਕਰਨ ਦਾ ਕੱਚ-ਸੱਚ

ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਕਾਰਾਂ ਵਲੋਂ ਅਪਣਾਈਆਂ ਗਈਆਂ ਕਿਸਾਨ ਵਿਰੋਧੀ ਨੀਤੀਆਂ ਨੇ ਪਹਿਲਾਂ ਕਿਸਾਨਾਂ ਨੂੰ ਕਰਜ਼ਈ ਕੀਤਾ ਤੇ ਹੁਣ ਖ਼ੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਇਸ ਨੂੰ ਰੋਕਣ ਲਈ ਅਖੌਤੀ ਨੀਤੀਆਂ ਨੇ ਕੁਝ ਨਹੀਂ ਕੀਤਾ। ਕਈ ਕਮਿਸ਼ਨ ਕਈ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਗ਼ਦਰੀ ਬਾਬਾ ਬਲਵੰਤ ਸਿੰਘ ਕੈਨੇਡੀਅਨ

ਦੂਜੇ ਲਾਹੌਰ ਸਾਜ਼ਿਸ਼ ਕੇਸ ਵਿਚ ਲਾਹੌਰ ਜੇਲ੍ਹ ਵਿਚ ਫਾਂਸੀ ਦਾ ਰੱਸਾ ਚੁੰਮਣ ਵਾਲਾ ਮਹਾਨ ਸ਼ਹੀਦ ਭਾਈ ਬਲਵੰਤ ਸਿੰਘ ਕੈਨੇਡੀਅਨ ਅਜਿਹਾ ਸੂਰਬੀਰ ਯੋਧਾ ਸੀ, ਜਿਸ ਨੇ ਭਰ ਜਵਾਨੀ ਵਿਚ ਸ਼ਹਾਦਤ ਦਾ ਜਾਮ ਪੀਤਾ। ਭਾਈ ਬਲਵੰਤ ਸਿੰਘ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਉੱਘੇ ਪਿੰਡ ਖੁਰਦਪੁਰ ਵਿਖੇ ਸ: ਬੁੱਧ ਸਿੰਘ ਦੇ ਗ੍ਰਹਿ ਵਿਖੇ 14 ਸਤੰਬਰ, 1882 ਈ: ਨੂੰ ਹੋਇਆ ਸੀ। ਖੁਰਦਪੁਰ ਦੇ ਨਜ਼ਦੀਕੀ ਕਸਬੇ ਆਦਮਪੁਰ ਦੇ ਮਿਡਲ ਸਕੂਲ ਵਿਚ ਪੜ੍ਹਾਈ ਸ਼ੁਰੂ ਕੀਤੀ। ਪਰ ਉਸ ਸਮੇਂ ਸਮਾਜ ਵਿਚ ਬਾਲ ਵਿਆਹ ਦੀ ਰਸਮ ਪ੍ਰਚੱਲਤ ਸੀ, ਵਿਆਹ ਤੋਂ ਉਪਰੰਤ ਪੜ੍ਹਾਈ ਵਿਚ-ਵਿਚਾਲੇ ਹੀ ਛੱਡ ਦਿੱਤੀ। ਭਰ ਜਵਾਨੀ ਵਿਚ ਪੈਰ ਧਰਦਿਆਂ ਫ਼ੌਜ ਵਿਚ ਭਰਤੀ ਹੋ ਗਏ। ਜਦੋਂ ਭਾਈ ਬਲਵੰਤ ਸਿੰਘ ਦੀ ਪਲਟਨ ਮਰਦਾਨ (ਪਾਕਿਸਤਾਨ) ਵਿਚ ਸੀ ਤਾਂ ਇਨ੍ਹਾਂ ਦੀ ਸ਼ਖ਼ਸੀਅਤ ਉਤੇ ਪੰਜਾਬ ਦੀ ਪ੍ਰਸਿੱਧ ਧਾਰਮਿਕ ਹਸਤੀ ਬਾਬਾ ਕਰਮ ਸਿੰਘ ਹੋਤੀ ਮਰਦਾਨ ਦੀ ਸੰਗਤ ਦਾ ਅਜਿਹਾ ਅਸਰ ਹੋਇਆ ਕਿ ਆਪ ਜੀ ਦਾ ਨਿਸਚਾ ਤੇ ਵਿਸ਼ਵਾਸ ਸਿੱਖ ਧਰਮ ਵਿਚ ਦ੍ਰਿੜ੍ਹ ਹੋ ਗਿਆ। 23 ਸਾਲ ਦੀ ਉਮਰ ਵਿਚ ਫ਼ੌਜ ਦੀ ਨੌਕਰੀ ਛੱਡ ਕੇ ਛੇਤੀ ਹੀ 1906 ਈ: ਵਿਚ ਕੈਨੇਡਾ ਚਲੇ ਗਏ। ਉਥੇ ਜਾ ਕੇ ਵੈਨਕੂਵਰ ਵਿਚ ਪਹਿਲਾ ਗੁਰੂ ਘਰ ਬਣਾਉਣ ਵਿਚ ਭਰਪੂਰ ਯੋਗਦਾਨ ਪਾਇਆ। ਸਿੱਖ ਸੰਗਤ ਨੇ ਇਨ੍ਹਾਂ ਨੂੰ ਸਿੱਖੀ ਵਿਚ ਪ੍ਰਪੱਕ ਵੇਖਦਿਆਂ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਨਿਯੁਕਤ ਕੀਤਾ। ਇਸੇ ਕਰਕੇ 'ਭਾਈ' ਸ਼ਬਦ ਆਪ ਜੀ ਦੇ ਨਾਂਅ ਨਾਲ ਪੱਕੇ ਤੌਰ 'ਤੇ ਜੁੜ ਗਿਆ। ਕੈਨੇਡਾ ਸਰਕਾਰ ਨੇ 1908 ਈ: ਵਿਚ ਫ਼ੈਸਲਾ ਕੀਤਾ ਕਿ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਵਿਚ ਰਹਿਣ ਵਾਲੇ ਹਿੰਦੁਸਤਾਨੀਆਂ ਨੂੰ ਅਮਰੀਕਾ ਦੀ ਹੌਂਡਰਸ ਕਾਲੋਨੀ ਵਿਚ ਆਬਾਦ ਕੀਤਾ ਜਾਵੇ। ਪਰ ਭਾਈ ਬਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਇਸ ਸਰਕਾਰੀ ਨੀਤੀ ਦੀ ਵਿਰੋਧਤਾ ਕੀਤੀ। 1909 ਈ: ਵਿਚ ਹਿੰਦੁਸਤਾਨ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਗਈ। ਇਸ ਸੰਸਥਾ ਦੇ ਖਜ਼ਾਨਚੀ ਭਾਈ ਬਲਵੰਤ ਸਿੰਘ ਨੂੰ ਨਿਯੁਕਤ ਕੀਤਾ ਗਿਆ।
ਇਸ ਐਸੋਸੀਏਸ਼ਨ ਦੇ ਸਾਰੇ ਹਿੰਦੁਸਤਾਨੀ ਪ੍ਰਵਾਸੀ ਮੈਂਬਰਾਂ ਨੇ ਕੈਨੇਡਾ ਸਰਕਾਰ ਵੱਲੋਂ ਭਾਰਤੀਆਂ ਦੇ ਪਰਿਵਾਰਾਂ ਨੂੰ ਕੈਨੇਡਾ ਨਾ ਆਉਣ ਦੇਣ ਦੀਆਂ ਬੰਦਿਸ਼ਾਂ ਵਿਰੁੱਧ ਆਵਾਜ਼ ਉਠਾਈ। 1911 ਈ: ਵਿਚ ਭਾਈ ਭਾਗ ਸਿੰਘ ਭਿੱਖੀਵਿੰਡ ਨਾਲ ਵਾਪਸ ਹਿੰਦੁਸਤਾਨ ਆ ਕੇ ਅਨੇਕਾਂ ਔਕੜਾਂ ਅਤੇ ਕਠਿਨਾਈਆਂ ਦੇ ਬਾਵਜੂਦ ਆਪਣੇ ਪਰਿਵਾਰ ਸਮੇਤ ਜਨਵਰੀ, 1912 ਈ: ਵਿਚ ਵੈਨਕੂਵਰ ਪਹੁੰਚੇ। 22 ਫਰਵਰੀ, 1913 ਈ: ਨੂੰ ਖਾਲਸਾ ਦੀਵਾਨ ਸੁਸਾਇਟੀ ਅਤੇ ਯੂਨਾਈਟਿਡ ਇੰਡੀਆ ਲੀਗ ਦੀ ਸਾਂਝੀ ਇਕੱਤਰਤਾ ਵਿਚ ਇਹ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਗਿਆ ਕਿ ਇੰਗਲੈਂਡ ਅਤੇ ਹਿੰਦੁਸਤਾਨ ਦੋਵਾਂ ਦੇਸ਼ਾਂ ਵਿਚ ਜਾ ਕੇ ਬ੍ਰਿਟਿਸ਼ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਮੰਗ ਪੱਤਰ ਦਿੱਤਾ ਜਾਵੇ। ਇਸ ਕਾਰਜ ਲਈ ਭਾਈ ਬਲਵੰਤ ਸਿੰਘ, ਭਾਈ ਨੰਦ ਸਿੰਘ, ਭਾਈ ਨਰਾਇਣ ਸਿੰਘ 'ਤੇ ਆਧਾਰਿਤ ਇਕ ਪ੍ਰਤੀਨਿਧ ਮੰਡਲ ਦੋਵਾਂ ਦੇਸ਼ਾਂ ਵਿਚ ਭੇਜਣ ਲਈ ਸਮਾਂ ਨਿਸਚਿਤ ਕੀਤਾ ਗਿਆ। ਪਰ ਦੋਵਾਂ ਦੇਸ਼ਾਂ ਵਿਚ ਅੰਗਰੇਜ਼ ਸਰਕਾਰ ਨੇ ਕੋਈ ਸਹਿਯੋਗ ਨਾ ਦਿੱਤਾ। ਕੈਨੇਡਾ ਪਰਤਣ ਸਮੇਂ ਭਾਈ ਬਲਵੰਤ ਸਿੰਘ ਦਾ ਮਿਲਾਪ ਕਾਮਾਗਾਟਾਮਾਰੂ ਜਹਾਜ਼ ਵਾਲੇ ਬਾਬਾ ਗੁਰਦਿੱਤ ਸਿੰਘ ਨਾਲ ਹੋਇਆ। ਬਾਬਾ ਗੁਰਦਿੱਤ ਸਿੰਘ ਨੂੰ ਹਰ ਔਕੜ ਸਮੇਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਕਾਮਾਗਾਟਾਮਾਰੂ ਜਹਾਜ਼ ਦੇ ਮੁਸਾਫ਼ਿਰਾਂ ਨੂੰ ਕੈਨੇਡਾ ਵਿਚ ਦਾਖ਼ਲ ਨਾ ਹੋਣ ਦੇਣ ਦੇ ਵਿਰੋਧ ਵਿਚ ਸਾਰੇ ਪ੍ਰਵਾਸੀ ਹਿੰਦੁਸਤਾਨੀਆਂ ਵਿਚ ਅੰਤ ਦਾ ਗੁੱਸਾ ਸੀ। ਇਨ੍ਹਾਂ ਸਾਰੇ ਪ੍ਰਵਾਸੀਆਂ ਨੇ ਗਦਰ ਪਾਰਟੀ ਨਾਲ ਸੰਪਰਕ ਬਣਾਇਆ। ਪਰ ਅੰਗਰੇਜ਼ ਸਰਕਾਰ ਦਾ ਵਤੀਰਾ ਹੋਰ ਵੀ ਸਖ਼ਤ ਹੋ ਗਿਆ।
ਸਰਕਾਰ ਦੇ ਇੰਮੀਗ੍ਰੇਸ਼ਨ ਇੰਸਪੈਕਟਰ ਵਿਲੀਅਮ ਹਾਪਨਿਕਸ ਨੇ 5 ਸਤੰਬਰ, 1914 ਈ: ਨੂੰ ਵੈਨਕੂਵਰ ਦੇ ਗੁਰਦੁਆਰਾ ਕੰਪਲੈਕਸ ਵਿਚ ਦੋ ਬੰਦੇ ਗੋਲੀਆਂ ਮਾਰ ਕੇ ਮਾਰ ਦਿੱਤੇ। ਇਨ੍ਹਾਂ ਸ਼ਹਾਦਤਾਂ ਦੇ ਰੋਸ ਵਜੋਂ 21 ਅਕਤੂਬਰ 1914 ਈ: ਨੂੰ ਪ੍ਰਵਾਸੀ ਭਾਰਤੀ ਭਾਈ ਸੇਵਾ ਸਿੰਘ ਨੇ ਸ਼ਹਿਰ ਦੀ ਕਚਹਿਰੀ ਵਿਚ ਹੀ ਵਿਲੀਅਮ ਹਾਪਨਿਕਸ ਨੂੰ ਗੋਲੀਆਂ ਨਾਲ ਉਡਾ ਦਿੱਤਾ। ਇਸ ਕਤਲ ਦੀ ਸਾਜ਼ਿਸ਼ ਅਤੇ ਸ਼ੱਕ ਵਿਚ ਭਾਈ ਬਲਵੰਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪਰ ਕੋਈ ਵੀ ਗਵਾਹੀ ਨਾ ਮਿਲਣ ਕਰਕੇ ਛੱਡਣਾ ਪਿਆ। ਇਸ ਤੋਂ ਪਿੱਛੋਂ ਭਾਈ ਬਲਵੰਤ ਸਿੰਘ ਨੂੰ ਕੈਨੇਡਾ ਵਿਚੋਂ ਕੱਢ ਦਿੱਤਾ ਗਿਆ। ਇਥੋਂ ਆਪ ਸ਼ਿੰਘਾਈ ਪੁੱਜੇ ਅਤੇ ਪੂਰੇ ਹਿੰਦੁਸਤਾਨ ਦੇ ਲੋਕਾਂ ਦੀਆਂ ਔਕੜਾਂ ਨੂੰ ਦੇਖਦਿਆਂ ਗਦਰ ਲਹਿਰ ਦੇ ਹੱਕ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ। ਬਾਈ ਬਲਵੰਤ ਸਿੰਘ 1915 ਈ: ਵਿਚ ਥਾਈਲੈਂਡ ਗਏ ਅਤੇ ਅਮਰੀਕਾ ਤੋਂ ਆਏ ਸਾਰੇ ਗਦਰੀ ਬਾਬਿਆਂ ਨੂੰ ਮਿਲੇ, ਜੋ ਬਰਮਾ ਵਿਚ ਅੰਗਰੇਜ਼ ਦੇ ਵਿਰੋਧ ਵਿਚ ਬਗਾਵਤ ਖੜ੍ਹੀ ਕਰਨਾ ਚਾਹੁੰਦੇ ਸਨ। ਭਾਈ ਬਲਵੰਤ ਸਿੰਘ ਇਥੇ ਆ ਕੇ ਸਖ਼ਤ ਬਿਮਾਰ ਹੋ ਗਏ, ਜਦੋਂ ਹਸਪਤਾਲ ਪੁੱਜੇ ਤਾਂ ਇਥੋਂ ਉਨ੍ਹਾਂ ਨੂੰ ਬਿਮਾਰੀ ਦੀ ਹਾਲਤ ਵਿਚ ਗ੍ਰਿਫ਼ਤਾਰ ਕਰਕੇ ਹਿੰਦੁਸਤਾਨ ਲਿਆਂਦਾ ਗਿਆ। ਇਥੇ ਆ ਕੇ ਭਾਈ ਬਲਵੰਤ ਸਿੰਘ ਵਰਗੇ ਅਣਖੀ ਯੋਧੇ 'ਤੇ ਦੂਜੇ ਲਾਹੌਰ ਸਾਜ਼ਿਸ਼ ਕੇਸ ਅਧੀਨ ਮੁਕੱਦਮਾ ਚਲਾਇਆ ਗਿਆ। ਅੰਤ 30 ਮਾਰਚ, 1917 ਈ: ਵਿਚ ਅਣਖੀ ਯੋਧੇ ਨੂੰ ਲਾਹੌਰ ਜੇਲ੍ਹ ਵਿਚ ਫਾਂਸੀ ਦੇ ਫੰਦੇ 'ਤੇ ਲਟਕਾਇਆ ਗਿਆ। ਇਹ ਅਣਖੀ ਯੋਧਾ 35 ਕੁ ਸਾਲ ਦੀ ਭਰ ਜਵਾਨੀ ਵਿਚ ਹਿੰਦੁਸਤਾਨ ਦੇ ਗਲੋਂ ਗੁਲਾਮੀ ਦੇ ਤੌਕ ਨੂੰ ਲਾਹੁਣ ਲਈ ਸ਼ਹਾਦਤ ਦਾ ਜਾਮ ਪੀ ਗਿਆ। ਅੱਜ ਕੇਵਲ ਉਨ੍ਹਾਂ ਦੀ ਯਾਦ ਹੀ ਬਾਕੀ ਹੈ।


bhagwansinghjohal@gmail.com

 


ਖ਼ਬਰ ਸ਼ੇਅਰ ਕਰੋ

ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਹਨ ਏਕਤਾ ਲਈ ਯਤਨ

ਰਾਸ਼ਟਰੀ ਸੋਇਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੀ ਅਗਵਾਈ ਵਿਚ 17 ਤੋਂ 19 ਸਤੰਬਰ ਤੱਕ ਦਿੱਲੀ ਦੇ ਵਿਗਿਆਨ ਭਵਨ ਵਿਚ 'ਭਾਰਤ ਦਾ ਭਵਿੱਖ' ਨਾਂਅ ਦਾ ਖੁੱਲ੍ਹਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲਾਂ 500 ਅਜਿਹੇ ਵਿਅਕਤੀ ਬੁਲਾਏ ਜਾਣ ਦਾ ਇਰਾਦਾ ਸੀ, ਜੋ ...

ਪੂਰੀ ਖ਼ਬਰ »

ਕੇਂਦਰ ਦੀ ਨਵੀਂ ਖ਼ਰੀਦ ਨੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਚਾਰ ਸਾਲਾਂ ਵਿਚ ਅਨੇਕਾਂ ਵਾਰ ਇਹ ਬਿਆਨ ਦਿੱਤੇ ਹਨ ਕਿ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਏਗੀ। ਇਸ ਦਿਸ਼ਾ ਵੱਲ ਉਨ੍ਹਾਂ ਨੇ ਕਈ ਕਦਮ ਵੀ ਚੁੱਕੇ ਅਤੇ ਯੋਜਨਾਵਾਂ ਵੀ ਤਿਆਰ ਕੀਤੀਆਂ ਹਨ। ਇਸੇ ਨੀਤੀ ਅਧੀਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX