ਤਾਜਾ ਖ਼ਬਰਾਂ


ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  11 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  25 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  45 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  46 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  56 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 2 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 minute ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਕੰਮ ਵੱਟਸਐਪ 'ਤੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹੁਣ ਸਾਰੇ ਸਰਕਾਰੀ ਕੰਮ ਸਰਕਾਰੀ ਈ.ਮੇਲ. 'ਤੇ ਹੀ ....
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਸ੍ਰੀਨਗਰ, 18 ਅਪ੍ਰੈਲ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਸ੍ਰੀਨਗਰ 'ਚ ਇਕ ਪੋਲਿੰਗ ਸਟੇਸ਼ਨ 'ਤੇ ਵੋਟ ....
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਪੁਰਖਾਲੀ(ਰੂਪਨਗਰ), 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ 2 ਨੌਜਵਾਨ ਜੋ .....
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਜਪਾ ਪਾਰਟੀ ਦੇ ਦਫ਼ਤਰ 'ਚ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀ.ਵੀ.ਐਲ. ਨਰਸਿਮ੍ਹਾ ਵੱਲੋਂ ਭੋਪਾਲ ਸੀਟ ਤੋਂ ਸਾਧਵੀ ਪ੍ਰਗਯਾ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੇ ਸੰਬੰਧ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਕਿ ਉੱਥੇ ਮੌਜੂਦ ਇਕ ....
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 3 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 3 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 3 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ
-ਸੁਰਿੰਦਰ ਕੋਛੜ -
ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ਗਈ ਜੇਲ੍ਹ ਦੀ ਸਜ਼ਾ 'ਤੇ ਇਸਲਾਮਾਬਾਦ ਹਾਈ ਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਹੈ | ਉਨ੍ਹਾਂ ਤਿੰਨਾਂ ਨੂੰ ਪਾਕਿਸਤਾਨ ਦੇ ਭਿ੍ਸ਼ਟਾਚਾਰ ਵਿਰੋਧੀ ਸੰਗਠਨ ਕੌਮੀ ਜਵਾਬਦੇਹੀ ਬਿਊਰੋ (ਐਨ. ਏ. ਬੀ.) ਵਲੋਂ ਏਵਨਫੀਲਡ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਠਹਿਰਾਉਂਦਿਆਂ ਕ੍ਰਮਵਾਰ 10, 7 ਅਤੇ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਮੌਜੂਦਾ ਸਮੇਂ ਉਹ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ 'ਚ ਬੰਦ ਹਨ | ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਮੁਖੀ ਸ਼ਾਹਬਾਜ਼ ਸ਼ਰੀਫ਼ ਵਲੋਂ ਉਕਤ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ | ਐਨ. ਏ. ਬੀ. ਦੇ ਅਦਾਲਤੀ ਫ਼ੈਸਲੇ ਦੇ ਸਮੇਂ ਨਵਾਜ਼ ਲੰਡਨ 'ਚ ਆਪਣੀ ਕੈਂਸਰ ਨਾਲ ਪੀੜਤ ਪਤਨੀ ਕੁਲਸੁਮ ਨਵਾਜ਼ ਦਾ ਇਲਾਜ ਕਰਵਾ ਰਹੇ ਸਨ | ਨਵਾਜ਼ ਤੇ ਉਨ੍ਹਾਂ ਦੀ ਧੀ ਦੇ ਪਾਕਿਸਤਾਨ ਵਾਪਸ ਪਰਤਦਿਆਂ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਅਡਿਆਲਾ ਜ਼ੇਲ੍ਹ 'ਚ ਭੇਜ ਦਿੱਤਾ ਗਿਆ | 11 ਸਤੰਬਰ ਨੂੰ ਲੰਡਨ 'ਚ ਹੋਈ ਕੁਲਸੁਮ ਦੀ ਮੌਤ ਤੋਂ ਬਾਅਦ ਨਵਾਜ਼ ਸ਼ਰੀਫ਼, ਮਰੀਅਮ ਅਤੇ ਕੈਪਟਨ ਸਫ਼ਦਰ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣ ਤੋਂ ਬਾਅਦ ਫ਼ਿਰ ਤੋਂ ਜੇਲ੍ਹ ਭੇਜ ਦਿੱਤਾ ਗਿਆ ਸੀ | ਉੱਧਰ ਅੱਜ ਅਦਾਲਤ ਦਾ ਫ਼ੈਸਲਾ ਆਉਂਦਿਆਂ ਹੀ ਪੀ. ਐਮ. ਐਲ.-ਐਨ. ਦੇ ਕਾਰਕੁਨ ਕੋਰਟ ਰੂਮ 'ਚ ਖ਼ੁਸ਼ੀ ਨਾਲ ਨੱਚ ਉੱਠੇ | ਭਿ੍ਸ਼ਟਾਚਾਰ ਵਿਰੋਧੀ ਸੰਗਠਨ ਕੌਮੀ ਜਵਾਬਦੇਹੀ ਬਿਊਰੋ ਦੇ ਵਿਸ਼ੇਸ਼ ਵਕੀਲ ਮੁਹੰਮਦ ਅਕਰਮ ਕੁਰੈਸ਼ੀ ਨੇ ਅੱਜ ਸੁਣਵਾਈ ਦੌਰਾਨ ਆਪਣੀ ਆਖ਼ਰੀ ਦਲੀਲ ਪੇਸ਼ ਕੀਤੀ | ਜਿਸ ਦੇ ਬਾਅਦ ਜਸਟਿਸ ਮਿਨਾਲਾਹ ਕੁਰੈਸ਼ੀ ਨੇ ਕਿਹਾ ਕਿ ਐਨ. ਏ. ਬੀ. ਵਲੋਂ ਵਿਆਪਕ ਪੜਤਾਲ ਦੇ ਬਾਅਦ ਏਵਨਫੀਲਡ ਭਿ੍ਸ਼ਟਾਚਾਰ ਦੇ ਮਾਮਲੇ 'ਚ ਨਵਾਜ਼ ਸ਼ਰੀਫ਼ ਦੀ ਮਾਲਕੀ ਦੇ ਹੱਕ ਬਾਰੇ ਕਿਸੇ ਵੀ ਪ੍ਰਕਾਰ ਦੇ ਪੁਖ਼ਤਾ ਸਬੂਤ ਪੇਸ਼ ਨਹੀਂ ਕੀਤੇ ਜਾ ਸਕੇ ਅਤੇ ਸਿਰਫ਼ ਅੰਦਾਜ਼ੇ ਦੇ ਆਧਾਰ 'ਤੇ ਅਦਾਲਤ ਮਾਲਕੀ ਦੇ ਹੱਕ ਸਵੀਕਾਰ ਨਹੀਂ ਕਰ ਸਕਦੀ | ਅਦਾਲਤ ਨੇ ਇਸਤਗਾਸਾ ਪੱਖ ਨੂੰ ਇਹ ਵੀ ਯਾਦ ਦਿਵਾਇਆ ਕਿ ਦੋਸ਼ੀ ਨੂੰ ਸ਼ੱਕ ਦਾ ਲਾਭ ਦਿੱਤਾ ਜਾ ਸਕਦਾ ਹੈ | ਉੱਥੇ ਹੀ ਬਚਾਅ ਪੱਖ ਦੇ ਵਕੀਲ ਖ਼ਵਾਜਾ ਹਰੀਸ ਨੇ ਕਿਹਾ ਕਿ ਐਨ. ਏ. ਬੀ. ਕਾਨੂੰਨ ਵਿਦੇਸ਼ੀ ਜਾਇਦਾਦਾਂ ਨਾਲ
ਸਬੰਧਿਤ ਹੈ ਅਤੇ ਐਨ. ਏ. ਬੀ. ਨੇ ਬਿਨਾਂ ਕਿਸੇ ਕਾਨੂੰਨੀ ਅਧਿਕਾਰ ਦੇ ਇਹ ਕਾਰਵਾਈ ਕੀਤੀ ਹੈ | ਅਦਾਲਤ ਦੇ ਫ਼ੈਸਲੇ ਤੋਂ ਬਾਅਦ ਰਸਮੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਤਿੰਨਾਂ ਨੂੰ ਅੱਜ ਬੁੱਧਵਾਰ ਸ਼ਾਮ ਦੇ ਸਮੇਂ ਰਿਹਾਅ ਕਰ ਦਿੱਤਾ ਗਿਆ | ਸੂਤਰਾਂ ਅਨੁਸਾਰ ਨਵਾਜ਼ ਸ਼ਰੀਫ਼, ਮਰੀਅਮ ਤੇ ਸਫ਼ਦਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੂਰ ਖਾਂ ਹਵਾਈ ਅੱਡੇ ਲਿਆਂਦਾ ਗਿਆ ਤੇ ਇਥੋਂ ਉਨ੍ਹਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਲਾਹੌਰ ਰਵਾਨਾ ਕੀਤਾ ਜਾਏਗਾ | ਇਸ ਮੌਕੇ ਹਵਾਈ ਅੱਡੇ 'ਚ ਵੱਡੀ ਗਿਣਤੀ 'ਚ ਉਨ੍ਹਾਂ ਦੇ ਸਮਰਥਕ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX