ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  11 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  21 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  33 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  40 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ਜ਼ਖਮੀਆਂ ਵਿਚ ਇਕ ਪੋਿਲੰਗ ਏਜੰਟ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੁੱਢੇਵਾਲ 'ਚ ਅੱਜ ਦੁਪਹਿਰ ਕੁਝ ਕਾਂਗਰਸੀ ਵਰਕਰਾਂ ਵਲੋਂ ਕੀਤੇ ਹਮਲੇ ਵਿਚ ਅਕਾਲੀ ਉਮੀਦਵਾਰ ਬਲਵਿੰਦਰ ਸਿੰਘ ਪੋਿਲੰਗ ਏਜੰਟ, ਤੇਜਿੰਦਰ ਸਿੰਘ ਤੇ ਉਸ ਦਾ ਸਾਥੀ ਮਨਜਿੰਦਰਪਾਲ ਸਿੰਘ ਜ਼ਖ਼ਮੀ ਹੋ ਗਏ | ਤੇਜਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਪੋਿਲੰਗ ਬੂਥ 'ਤੇ ਹਮਲਾ ਕਰ ਦਿੱਤਾ ਅਤੇ ਵੋਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਨ੍ਹਾਂ ਹਮਲਾਵਰਾਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਉਸ ਦੱਸਿਆ ਕਿ ਜਦੋਂ ਉਸ ਦਾ ਬਚਾਅ ਕਰਨ ਲਈ ਮਨਜਿੰਦਰ ਉਥੇ ਆਇਆ ਤਾਂ ਹਮਲਾਵਰਾਂ ਵਲੋਂ ਉਸ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਸੂਚਨਾ ਮਿਲਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਉਥੇ ਪਹੁੰਚੇ | ਸ: ਢਿੱਲੋਂ ਨੇ ਦੱਸਿਆ ਕਿ ਵੋਟਿੰਗ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਪੁਰੀ ਤਰ੍ਹਾਂ ਨਾਲ ਗੁੰਡਾਗਰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਰਾਮ ਨਗਰ, ਸ਼ੰਕਰ ਕਾਲੋਨੀ ਅਤੇ ਕੁਝ ਥਾਵਾਂ 'ਤੇ ਕਾਂਗਰਸੀ ਵਰਕਰਾਂ ਵਲੋਂ ਅਕਾਲੀ ਵਰਕਰਾਂ ਦੀ ਕੁੱਟਮਾਰ ਕੀਤੀ ਗਈ ਹੈ | ਚੌਕੀ ਰਾਮਗੜ੍ਹ ਦੇ ਇੰਚਾਰਜ ਸ: ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹਾਲਾਂ ਤੱਕ ਇਸ ਮਾਮਲੇ 'ਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਸ਼ਿਕਾਇਤ ਮਿਲਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ | ਪਿੰਡ ਗਿੱਲ 'ਚ ਵੀ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਤਕਰਾਰ ਦੌਰਾਨ ਅਕਾਲੀ ਵਰਕਰ ਪਰਮਜੀਤ ਸਿੰਘ ਦੀ ਕਾਰ ਦੀ ਭੰਨਤੋੜ ਕੀਤੀ ਗਈ | ਪਰਮਜੀਤ ਸਿੰਘ ਵਲੋਂ ਇਸ ਮਾਮਲੇ 'ਚ ਭਿੰਦਾ ਅਤੇ ਉਸ ਦੇ ਸਾਥੀਆਂ ਵਲੋਂ ਅਕਾਲੀ ਵਰਕਰਾਂ ਨਾਲ ਉਲਝਣ ਦਾ ਦੋਸ਼ ਲਗਾਇਆ | ਉਸ ਦੱਸਿਆ ਕਿ ਇਨ੍ਹਾਂ ਵਲੋਂ ਜਾਅਲੀ ਵੋਟਾਂ ਪਾਈਆਂ ਜਾ ਰਹੀਆਂ ਸਨ | ਜਾਂਚ ਅਧਿਕਾਰੀ ਏ.ਸੀ.ਪੀ ਸ੍ਰੀ ਰਮਨਜੀਤ ਸਿੰਘ ਭੱੁਲਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ | ਧਾਂਦਰਾ ਸੜਕ 'ਤੇ ਵੀ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਤਕਰਾਰ ਦੌਰਾਨ ਪੁਲਿਸ ਦੀ ਦਖ਼ਲਅੰਦਾਜ਼ੀ ਕਾਰਨ ਉਥੇ ਵੱਡਾ ਟਕਰਾਅ ਹੋਣੋ ਟਲ ਗਿਆ | ਦੂਜੇ ਪਾਸੇ ਪੁਲਿਸ ਅਧਿਕਾਰੀ ਜ਼ਿਲ੍ਹੇ 'ਚ ਕੋਈ ਵੱਡੀ ਘਟਨਾ ਨਾ ਹੋਣ ਬਾਰੇ ਕਹਿੰਦੇ ਰਹੇ, ਜਦ ਕਿ ਵੱਖ-ਵੱਖ ਇਲਾਕਿਆਂ 'ਚ ਵੋਟਿੰਗ ਦੌਰਾਨ ਹੋਈ ਗੁੰਡਾਗਰਦੀ ਕਾਰਨ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਰਿਹਾ |


ਖ਼ਬਰ ਸ਼ੇਅਰ ਕਰੋ

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX