ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  17 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  35 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  52 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 minute ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 4 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਦਿੱਲੀ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਲਈ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ-ਸਰਨਾ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਪਣੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਡੇਹਰਾ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਮ ਨਗਰ, ਵਿਕਾਸਪੁਰੀ, ਜਨਕਪੁਰੀ, ਦੁਆਰਕਾ ਮੋੜ ਆਦਿ ਇਲਾਕਿਆਂ ਵਿਚ ਚੱਲਣ ਵਾਲੀ ਗ੍ਰਾਮੀਣ ਸੇਵਾ ਤੋਂ ਯਾਤਰੀ ਬਹੁਤ ਹੀ ਪ੍ਰੇਸ਼ਾਨ ਹਨ, ਕਿਉਂਕਿ ਇਸ ਨੂੰ ਚਲਾਉਣ ਵਾਲੇ ਲੋਕ ਟ੍ਰੈਫ਼ਿਕ ਨਿਯਮਾਂ ਦੀ ...

ਪੂਰੀ ਖ਼ਬਰ »

ਦਿੱਲੀ 'ਚ ਮੈਡੀਕਲ ਐਕਸਪੋ 21 ਸਤੰਬਰ ਤੋਂ ਸ਼ੁਰੂ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 21 ਸਤੰਬਰ ਤੋਂ ਮੈਡੀਕਲ ਐਕਸਪੋ ਸ਼ੁਰੂ ਹੋ ਰਿਹਾ ਹੈ ਜੋ ਕਿ 23 ਸਤੰਬਰ ਤੱਕ ਚੱਲੇਗਾ | ਇਸ ਐਕਸਪੋ ਵਿਚ 300 ਦੇ ਕਰੀਬ ਮੈਡੀਕਲ ਕੰਪਨੀਆਂ, ਜਿਨ੍ਹਾਂ ਵਿਚ ਵਿਦੇਸ਼ੀ ਕੰਪਨੀਆਂ ਵੀ ਹੋਣਗੀਆਂ ...

ਪੂਰੀ ਖ਼ਬਰ »

ਰਾਣੀ ਝਾਂਸੀ ਰੋਡ ਫਲਾਈਓਵਰ ਦੇ ਟਰਾਇਲ 25 ਤੋਂ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਰਾਣੀ ਝਾਂਸੀ ਰੋਡ 'ਤੇ ਬਣੇ ਫਲਾਈਓਵਰ ਦੇ ਸ਼ੁਰੂ ਹੋਣ ਪ੍ਰਤੀ ਲੋਕਾਂ ਦੀ ਪਿਛਲੇ ਸਮੇਂ ਤੋਂ ਉਡੀਕ ਬਣੀ ਹੋਈ ਹੈ ਪ੍ਰੰਤੂ ਇਸ ਫਲਾਈਓਵਰ ਦੇ ਸ਼ੁਰੂ ਹੋਣ ਪ੍ਰਤੀ ਹੋ ਰਹੀ ਦੇਰੀ ਲਈ ਲੋਕਾਂ ਨੂੰ ਗੁੱਸਾ ਵੀ ਹੈ | ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਸਕੂਲਾਂ 'ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਕੂਲਾਂ ਵਿਚ ਜਲਦੀ ਹੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ | ਇਸ ਪ੍ਰਤੀ ਦਿੱਲੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ | ਇਹ ਕੈਮਰੇ ਲਗਾਉਣ ਸਮੇਂ ਵਿਸ਼ੇਸ਼ ਤੌਰ 'ਤੇ ਕਲਾਸਾਂ ਦੇ ਕਮਰੇ, ਕੋਰੀਡੋਰ, ਪ੍ਰਵੇਸ਼ ਦੁਆਰਾ ਅਤੇ ਖੁੱਲ੍ਹੇ ਖ਼ੇਤਰ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਣਾ ਹੋਵੇਗਾ ਅਤੇ ਨਾਲ ਹੀ ਪੂਰੇ ਸਕੂਲ ਦੇ ਕੈਂਪਸ ਨੂੰ 360 ਡਿਗਰੀ ਕਵਰੇਜ ਦੇਣ ਲਈ ਵੀ ਇਕ ਸਿਸਟਮ ਤਿਆਰ ਕੀਤਾ ਗਿਆ ਹੈ | ਇਸ ਦੇ ਨਾਲ ਹੀ ਸਕੂਲ ਕਲਿਆਣ ਸਮਿਤੀ (ਵੀ. ਕੇ. ਐਸ.) ਨੂੰ ਐਸ. ਐਮ. ਸੀ. ਵਿਚ ਮਿਲਾ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸੀਲਿੰਗ ਮਾਮਲਾ : ਸੁਪਰੀਮ ਕੋਰਟ ਵਲੋਂ ਮਨੋਜ ਤਿਵਾੜੀ ਨੂੰ ਮਾਣਹਾਨੀ ਦਾ ਨੋਟਿਸ ਜਾਰੀ

ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਦਿੱਲੀ ਦੇ ਗੋਕੁਲਪੁਰ ਇਲਾਕੇ 'ਚ ਪੂਰਬੀ ਦਿੱਲੀ ਨਗਰ ਨਿਗਮ ਵਲੋਂ ਸੀਲ ਕੀਤੇ ਇੱਕ ਮਕਾਨ ਦਾ ਜਿੰਦਾ ਤੋੜਨ ਦੇ ਮਾਮਲੇ 'ਚ ਦਿੱਲੀ ਦੇ ਭਾਜਪਾ ਮੁਖੀ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੂੰ ਮਾਣਹਾਨੀ ਦਾ ਨੋਟਿਸ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਵਲੋਂ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਬਾਰੇ ਦਖ਼ਲ ਤੋਂ ਇਨਕਾਰ

ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਤੇਲ ਕੰਪਨੀਆਂ ਦੇ ਫਾਰਮੂਲੇ ਨੂੰ ਸਮਝਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ | ਪਟੀਸ਼ਨਕਰਤਾ ਨੂੰ ਇਸ ਮਾਮਲੇ ਬਾਰੇ ਅਦਾਲਤ ਨੇ ਸਾਫ-ਸਾਫ ...

ਪੂਰੀ ਖ਼ਬਰ »

ਸੂਬੇ ਵਿਚ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਵਿਰੁੱਧ ਕਾਂਗਰਸੀਆਾ ਵਲੋਂ ਪ੍ਰਦਰਸ਼ਨ

ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸੂਬੇ 'ਚ ਵੱਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੁਧ ਕਾਂਗਰਸੀਆਂ ਨੇ ਮੋਮਬੱਤੀਆਂ ਜਗਾ ਕੇ ਪ੍ਰਦਰਸ਼ਨ ਕਰਕੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਾਂਗਰਸ ਦੇ ਸੂਬਾਈ ...

ਪੂਰੀ ਖ਼ਬਰ »

ਰੀਟੇਲਰਸ ਐਸੋਸੀਏਸ਼ਨ ਆਫ਼ ਇੰਡੀਆ ਨੇ ਰੀਟੇਲ ਇੰਡੀਆ ਸਮਿਤ ਐਕਸਪੋ ਦੇ ਦੂਜੇ ਸੰਸਕਰਨ ਬਾਰੇ ਕੀਤਾ ਸਮਾਰੋਹ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਰੀਟੇਲਰਸ ਐਸੋਸੀਏਸ਼ਨ ਆਫ਼ ਇੰਡੀਆ ਨੇ ਰੀਟੇਲ ਇੰਡੀਆ ਸਮਿਟ ਐਾਡ ਐਕਸਪੋ ਦੇ ਦੂਸਰੇ ਸੰਸਕਰਨ ਦਾ ਆਯੋਜਨ ਕੀਤਾ, ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਪ੍ਰਮੁੱਖ ਨੀਤੀ ਨਿਰਮਾਤਾ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਆਪਸ ਵਿਚ ...

ਪੂਰੀ ਖ਼ਬਰ »

ਈ-ਕਾਮਰਸ ਪਾਲਿਸੀ ਨੂੰ ਨਾ ਲਿਆਉਣ 'ਤੇ ਕੈਟ ਨੇ ਇਤਰਾਜ਼ ਜਤਾਇਆ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਕੇਂਦਰੀ ਵਪਾਰ ਮੰਤਰੀ ਸੁਰੇਸ਼ ਪ੍ਰਭੂ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਭਾਰਤੀ ਈ-ਕਾਮਰਸ ਬਾਜ਼ਾਰ ਬਹੁਤ ਤੇਜ਼ੀ ਨਾਲ ਸਾਈਜ਼ ਤੇ ਸਕੇਲ ਵਿਚ ਫੈਲ ਰਿਹਾ ਹੈ, ਜਿਸ ਨੂੰ ...

ਪੂਰੀ ਖ਼ਬਰ »

ਵਿਧਾਇਕ ਨੇ ਕਾਂਸਾ ਤਗਮਾ ਜੇਤੂ ਭਾਰਤੀ ਟੀਮ ਦੇ 4 ਮੈਂਬਰਾਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 19 ਸਤੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਖੇਡ ਪੂਰੇ ਦੇਸ਼ 'ਚ ਹਰਿਆਣਾ ਦੇ ਖਿਡਾਰੀਆਂ ਦਾ ਦਬਦਬਾ ਹੈ ਅਤੇ ਹਰਿਆਣਾ 'ਚ ਕੁਰੂਕਸ਼ੇਤਰ ਦੇ ਖਿਡਾਰੀਆਂ ਦਾ | ਇਸ ਜ਼ਿਲ੍ਹੇ ਦੇ ਖਿਡਾਰੀਆਂ ਨੇ ਪੂਰੀ ਦੁਨੀਆ 'ਚ ਹਰਿਆਣਾ ਦਾ ਨਾਂਅ ...

ਪੂਰੀ ਖ਼ਬਰ »

ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਸਾਡਾ ਫਰਜ਼-ਸੁਰੇਂਦਰ ਸਿੰਘ

ਫਤਿਹਾਬਾਦ, 19 ਸਤੰਬਰ (ਹਰਬੰਸ ਮੰਡੇਰ)-ਜ਼ਿਲ੍ਹਾ ਸੂਚਨਾ ਅਤੇ ਜਨਸੰਪਰਕ ਅਧਿਕਾਰੀ ਸੁਰੇਂਦਰ ਸਿੰਘ ਨੇ ਅੱਜ ਅਪਣੇ ਦਫ਼ਤਰ ਵਿਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਾਸਿਕ ਬੈਠਕ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਲੋਕਾਂ ...

ਪੂਰੀ ਖ਼ਬਰ »

ਸਫ਼ਾਈ ਦੀ ਖਸਤਾ ਹਾਲਤ ਨੂੰ ਲੈ ਕੇ ਗਲੀ ਵਾਸੀਆਂ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ

ਕਾਲਾਂਵਾਲੀ, 19 ਸਤੰਬਰ (ਭੁਪਿਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਟੈਲੀਫੋਨ ਐਕਸਚੇਂਜ ਵਾਲੀ 'ਚ ਸਫ਼ਾਈ ਦੀ ਖਸਤਾ ਹਾਲਤ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ 'ਤੇ ਰੋਸ਼ ਵਜੋਂ ਅੱਜ ਗਲੀ ਦੇ ਦੁਕਾਨਦਾਰ ਇਕੱਠੇ ਹੋ ਕੇ ਨਗਰ ...

ਪੂਰੀ ਖ਼ਬਰ »

ਸ਼ਕਤੀਪੀਠ ਵਿਚ ਪੂਜਾ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਸ਼ੁਰੂ ਕੀਤੀ ਜਨ ਕ੍ਰਾਂਤੀ ਯਾਤਰਾ

ਕੁਰੂਕਸ਼ੇਤਰ, 19 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀ ਦੇਵੀਕੂਪ ਭੱਦਰਕਾਲੀ ਮੰਦਿਰ 'ਚ ਪੂਜਾ ਦੇ ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਜਨ ਕਰਾਂਤੀ ਯਾਤਰਾ ਸ਼ੁਰੂ ਕੀਤੀ | ਸ਼ਕਤੀਪੀਠ 'ਚ ਮਾਂ ਭੱਦਰਕਾਲੀ ਦੇ ...

ਪੂਰੀ ਖ਼ਬਰ »

ਪੰਜਾਬੀ ਨੇ ਕੀਤਾ ਕੌਮਾਂਤਰੀ ਭਾਸ਼ਾ ਦਾ ਦਰਜਾ ਹਾਸਲ-ਪ੍ਰੋ. ਭੱਟੀ

ਕੁਰੂਕਸ਼ੇਤਰ, 19 ਸਤੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਸਾਬਕਾ ਚੇਅਰਮੈਨ ਪ੍ਰੋ. ਰਾਜਿੰਦਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਕੌਮੀ ਨਾ ਹੋ ਕੇ ਕੌਮਾਂਤਰੀ ਭਾਸ਼ਾ ਦਾ ਦਰਜਾ ਹਾਸਲ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੂਬਾ ਵਾਸੀ ਹੁੱਡਾ ਨੂੰ ਬਣਾਉਣਾ ਚਾਹੁੰਦੇ ਹਨ ਮੁੜ ਸੀ.ਐਮ.-ਗੁਪਤਾ

ਕੁਰੂਕਸ਼ੇਤਰ, 19 ਸਤੰਬਰ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਦੁਖ ਨਿਵਾਰਣ ਸਮਿਤੀ ਦੇ ਨਿਵਰਤਮਾਨ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਦੱਸਿਆ ਕਿ ਜਨਕ੍ਰਾਂਤੀ ਯਾਤਰਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਤੋਂ ਸਾਬਿਤ ਹੁੰਦਾ ...

ਪੂਰੀ ਖ਼ਬਰ »

ਜੀ.ਜੀ.ਐਸ. ਕਾਨਵੈਂਟ ਸਕੂਲ ਵਿਚ ਸੈਮੀਨਾਰ ਕੈਂਬਰਿਜ਼ ਯੂਨੀਵਰਸਿਟੀ ਤੋਂ ਟ੍ਰੇਨਰ ਹੋਏ ਰੂਬਰੂ

ਰਤੀਆ, 19 ਸਤੰਬਰ (ਬੇਅੰਤ ਮੰਡੇਰ)-ਸ੍ਰੀ ਗੁਰੁ ਗੋਬਿੰਦ ਸਿੰਘ ਕਾਨਵੈਂਟ ਸਕੂਲ ਚਿੰਮੋ 'ਚ ਰੂਬਰੂ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਅਰਜਾਈਲ ਕੰਪਨੀ ਦੇ ਸਹਿਯੋਗ ਨਾਲ ਕੈਂਬਰਿਜ਼ ਯੂਨੀਵਰਸਿਟੀ ਦੇ ਟ੍ਰੇਨਰ ਡਾ. ਸੋਲੰਕੀ ਸ਼ਾਮਿਲ ਹੋਏ | ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦੀ ਬੀਮਾ ਰਾਸ਼ੀ ਦੀ ਮੰਗ ਨੂੰ ਲੈ ਕੇ 72 ਘੰਟਿਆਂ ਬਾਅਦ ਵੀ ਕਿਸਾਨ ਬੈਠੇ ਹਨ ਪਾਣੀ ਦੀ ਟੈਂਕੀ 'ਤੇ

ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲੇ ਦੇ ਪਿੰਡ ਰੂਪਾਵਾਸ ਸਥਿਤ ਜਲਘਰ ਦੀ ਟੈਂਕੀ 'ਤੇ ਚੜ੍ਹੇ ਪੰਜ ਕਿਸਾਨ ਅੱਜ ਤੀਜੇ ਦਿਨ ਵੀ ਵਾਟਰ ਵਰਕਸ ਦੀ ਟੈਂਕੀ 'ਤੇ ਡਟੇ ਰਹੇ | ਅੱਜ ਟੈਂਕੀ 'ਤੇ ਡਟੇ ਕਿਸਾਨਾਂ ਦੇ ਪੱਖ 'ਚ ਔਰਤਾਂ ਵੀ ਆ ਗਈ ਅਤੇ ਟੈਂਕੀ ਦੇ ਹੇਠਾਂ ਵਾਟਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ

ਕੁਰੂਕਸ਼ੇਤਰ, 19 ਸਤੰਬਰ (ਜਸਬੀਰ ਸਿੰਘ ਦੁੱਗਲ)-ਔਰਤ ਨਾਲ ਕੁੱਟਮਾਰ ਅਤੇ ਜਬਰ ਜਨਾਹ ਕਰਕੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਇਕ ਦੋਸ਼ੀ ਨੂੰ ਕੋਰਟ ਨੇ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਹੈ | ਅਡੀਸ਼ਨਲ ਜ਼ਿਲ੍ਹਾ ਸੌਸ਼ਨ ਜੱਜ ਕੁਰੂਕਸ਼ੇਤਰ ਡਾ. ਗਗਨਦੀਪ ਕੌਰ ਨੇ ...

ਪੂਰੀ ਖ਼ਬਰ »

ਮੋਦੀ ਸਰਕਾਰ 'ਚ ਤਾਨਾਸ਼ਾਹੀ ਇਕ ਪੇਸ਼ਾ-ਰਾਹੁਲ ਗਾਂਧੀ

ਨਵੀਂ ਦਿੱਲੀ, 19 ਸਤੰਬਰ (ਪੀ. ਟੀ. ਆਈ.)- ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ 'ਚ ਕਾਂਗਰਸੀ ਕਾਰਕੁਨਾਂ 'ਤੇ ਲਾਠੀਚਾਰਜ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਤਾਨਾਸ਼ਾਹੀ ਮੋਦੀ ਸਰਕਾਰ ਦਾ ਪੇਸ਼ਾ ਬਣ ਗਈ ਹੈ | ਰਾਹੁਲ ਨੇ ਛੱਤੀਸਗੜ੍ਹ ਪੁਲਿਸ ਵਲੋਂ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਕਾਂਗਰਸੀਆਂ 'ਤੇ ਹਮਲਾ ਰਾਜਨੀਤਕ ਰੰਜਿਸ਼ ਕਰਾਰ ਮੋਦੀ ਸਰਕਾਰ 'ਚ ਤਾਨਾਸ਼ਾਹੀ ਇਕ ਪੇਸ਼ਾ-ਰਾਹੁਲ ਗਾਂਧੀ

ਨਵੀਂ ਦਿੱਲੀ, 19 ਸਤੰਬਰ (ਪੀ. ਟੀ. ਆਈ.)- ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ 'ਚ ਕਾਂਗਰਸੀ ਕਾਰਕੁਨਾਂ 'ਤੇ ਲਾਠੀਚਾਰਜ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਤਾਨਾਸ਼ਾਹੀ ਮੋਦੀ ਸਰਕਾਰ ਦਾ ਪੇਸ਼ਾ ਬਣ ਗਈ ਹੈ | ਰਾਹੁਲ ਨੇ ਛੱਤੀਸਗੜ੍ਹ ਪੁਲਿਸ ਵਲੋਂ ...

ਪੂਰੀ ਖ਼ਬਰ »

ਖੱਟਰ ਪਾਕਿਸਤਾਨ 'ਚ ਆਪਣੇ ਪਿੰਡ ਝੰਗ ਦਾ ਕਰਨਗੇ ਦੌਰਾ

ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਉੱਚ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਾਕਿਸਤਾਨ ਜਾਣ ਦਾ ਇਰਾਦਾ ਬਣਾਇਆ ਹੈ | ਕੁਝ ਸਮਾਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਹ ਲਹਿੰਦੇ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਵਿਖੇ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ-ਜੋਤਿ ਦਿਵਸ ਸਬੰਧੀ ਸਮਾਗਮ ਆਰੰਭ

ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ ਸਬੰਧੀ ਦੋ ਰੋਜ਼ਾ ਸਮਾਗਮ ਅੱਜ ਗੁਰਦੁਆਰਾ ਭਾਈ ਘਨੱਈਆ ਜੀ ਨੇੜੇ ਰੇਲਵੇ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋ ਗਏ ਹਨ | ਗੁਰਦੁਆਰਾ ...

ਪੂਰੀ ਖ਼ਬਰ »

ਬਿਜਲੀ ਇੰਜੀਨੀਅਰ ਐਸੋਸੀਏਸ਼ਨ ਵਲੋਂ ਹਾਈਕੋਰਟ ਦਾ ਫੈਸਲਾ ਲਾਗੂ ਕਰਨ ਦੀ ਮੰਗ

ਜਲੰਧਰ, 19 ਸਤੰਬਰ (ਸ਼ਿਵ)-ਪਾਵਰਕਾਮ ਤੇ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਨੇ ਪਾਵਰਕਾਮ, ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕਰਦਿਆ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਦਿਨੀਂ ਇੰਜੀਨੀਅਰਾਂ ਦੀ ਤਰੱਕੀ ਦੇ ਮਾਮਲੇ ਵਿਚ ਪੂਰੀ ਤਨਖ਼ਾਹ ਅਤੇ ...

ਪੂਰੀ ਖ਼ਬਰ »

ਫ਼ਿਲਮ 'ਆਟੇ ਦੀ ਚਿੜੀ' ਦਾ ਟ੍ਰੇਲਰ 21 ਨੂੰ ਹੋਵੇਗਾ ਰਿਲੀਜ਼

ਚੰਡੀਗੜ੍ਹ, 19 ਸਤੰਬਰ (ਅ. ਬ.)-ਕਿਸੇ ਵੀ ਫ਼ਿਲਮ ਦੀ ਤਕਦੀਰ ਕਿ ਇਹ ਹਿੱਟ ਹੋਵੇਗੀ ਜਾਂ ਫਲਾਪ, ਉਹ ਤਾਂ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲਗਦਾ ਹੈ ਪਰ ਅਸੀਂ ਇਸ ਦੀ ਸਫ਼ਲਤਾ ਦਾ ਕਿਸੇ ਹੱਦ ਤੱਕ ਅੰਦਾਜ਼ਾ ਇਸ ਦਾ ਟ੍ਰੇਲਰ ਦੇਖ ਕੇ ਲਗਾ ਸਕਦੇ ਹਾਂ | ਟ੍ਰੇਲਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ 117 ਮੈਂਬਰੀ 'ਪੰਥਕ ਅਸੈਂਬਲੀ' ਦਾ ਗਠਨ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਪੰਥਕ ਜਥੇਬੰਦੀਆਂ ਨਾਲ ਸਬੰਧਿਤ ਸਿੱਖ ਆਗੂਆਂ ਨੇ ਇਕ ਪਲੇਟਫਾਰਮ 'ਤੇ ਇਕੱਠੇ ਹੁੰਦਿਆਂ ਵਿਧਾਨ ਸਭਾ ਦੀ ਤਰਜ਼ 'ਤੇ 117 ਮੈਂਬਰੀ ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਮਾਮਲੇ ਦੀ ਮੁੱਖ ਦੋਸ਼ੀ ਦੀ ਪੜ੍ਹਾਈ ਦਾ ਰਿਕਾਰਡ ਤਲਬ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਐਚ. ਸੀ. ਐਸ ਜੁਡੀਸ਼ੀਅਲ ਦੀਆਂ ਅਸਾਮੀਆਂ ਲਈ ਮੁੱਢਲੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ ਵਿਚ ਦਰਜ ਐਫ.ਆਈ.ਆਰ ਦੀ ਜਾਂਚ ਲਈ ਚੰਡੀਗੜ੍ਹ ਪੁਲਿਸ ਦੀ ਐਸ.ਆਈ.ਟੀ ਵਲੋਂ ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈਕੋਰਟ ਵਿਚ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਇੰਚਾਰਜਾਂ ਦੀ ਪਹਿਲੀ ਸੂਚੀ ਜਾਰੀ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਸੇਵਾ ਦਲ ਦੇ ਕੌਮੀ ਪ੍ਰਧਾਨ ਲਾਲ ਜੀ ਦੇਸਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਨੇ ਅੱਜ ਜ਼ਿਲ੍ਹਾ ਇੰਚਾਰਜਾਂ ਦੀ ...

ਪੂਰੀ ਖ਼ਬਰ »

ਉਮਰ ਸਰਟੀਫਿਕੇਟ ਕੇਸ 'ਚ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਧਿਰ ਦੀ ਗਵਾਹੀ ਕੱਲ੍ਹ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)-ਸੂਬੇ ਅੰਦਰ ਬਣੀ ਕਾਂਗਰਸ ਸਰਕਾਰ ਵਿਚ ਸਭ ਤੋਂ ਘੱਟ ਉਮਰ ਦੇ ਫ਼ਾਜ਼ਿਲਕਾ ਤੋਂ ਵਿਧਾਇਕ ਬਣੇ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਸਪੁੱਤਰ ਦਵਿੰਦਰ ਸਿੰਘ ਘੁਬਾਇਆ ਦੀ ਉਮਰ ਨੂੰ ਲੈ ਕੇ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਦੇ ਹੰਕਾਰ ਦੀ ਸੰਤੁਸ਼ਟੀ ਲਈ ਰਾਫੇਲ ਸੌਦੇ 'ਚ ਜਾਂਚ ਦੀ ਜ਼ਰੂਰਤ ਨਹੀਂ-ਸਰਕਾਰ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਰਾਫੇਲ ਜੰਗੀ ਜਹਾਜ਼ਾਂ ਦੇ ਸੌਦੇ ਦੀ ਜਾਂਚ ਕਰਵਾਉਣ ਬਾਰੇ ਕਾਂਗਰਸ ਦੀ ਮੰਗ ਨੂੰ ਖਾਰਜ਼ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੇ ਜਿਸ ਨੇਤਾ ਨੂੰ ਇਸ ਮਾਮਲੇ ਦੀ ਜਾਣਕਾਰੀ ਹੀ ਨਹੀਂ ਹੈ, ਉਸ ਦੇ ...

ਪੂਰੀ ਖ਼ਬਰ »

ਚੀਨ-ਪਾਕਿ ਫ਼ੌਜ ਦੇ ਸਬੰਧ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਦੀ 'ਰੀੜ੍ਹ'-ਚੀਨ

ਬੀਜਿੰ, 19 ਸਤੰਬਰ (ਰਾਈਟਰਜ਼)-ਚੀਨੀ ਦੌਰੇ 'ਤੇ ਗਏ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਕਰਦਿਆਂ ਚੀਨ ਦੇ ਇਕ ਉੱਚ ਫ਼ੌਜੀ ਅਧਿਕਾਰੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਫ਼ੌਜੀ ਸਬੰਧ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਰੀੜ ਦੀ ...

ਪੂਰੀ ਖ਼ਬਰ »

ਲੋਕਤੰਤਰ ਸਬੰਧੀ ਪਾਕਿਸਤਾਨ ਤੋਂ ਸਿੱਖਿਆ ਲੈਣ ਦੀ ਲੋੜ ਨਹੀਂ-ਭਾਰਤ

ਸੰਯੁਕਤ ਰਾਸ਼ਟਰ, 19 ਸਤੰਬਰ (ਏਜੰਸੀ)-ਭਾਰਤ ਵਲੋਂ ਅੱਜ ਪਾਕਿਸਤਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਹੈ ਕਿ ਜੋ ਦੇਸ਼ ਧਰਮ ਦੇ ਨਾਂਅ 'ਤੇ ਬਣਿਆ ਹੈ, ਉਸ ਵਲੋਂ ਫ਼ਿਰਕੂਵਾਦ ਅਤੇ ਧਾਰਮਿਕ ਅਸਹਿਣਸ਼ੀਲਤਾ ਦੇ ਬਾਰੇ ਬੋਲਣਾ ਬੜੀ ਵਿਅੰਗਮਈ ਗੱਲ ਹੈ | ਪਾਕਿਸਤਾਨ ਵਲੋਂ ...

ਪੂਰੀ ਖ਼ਬਰ »

ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਭਿ੍ਸ਼ਟਾਚਾਰ ਮਾਮਲੇ 'ਚ ਗਿ੍ਫ਼ਤਾਰ

ਕੁਆਲਾਲੰਪੁਰ, 19 ਸਤੰਬਰ (ਏਜੰਸੀ)-ਮਲੇਸ਼ੀਆ ਦੀ ਭਿ੍ਸ਼ਟਾਚਾਰ-ਵਿਰੋਧੀ ਏਜੰਸੀ ਨੇ ਅੱਜ ਸਰਕਾਰੀ ਨਿਵੇਸ਼ ਫੰਡ 'ਚ ਕਰੋੜਾਂ ਡਾਲਰਾਂ ਦੀ ਹੇਰਾਫੇਰੀ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏਜੰਸੀ ਨੇ ਦੱਸਿਆ ਕਿ 62.8 ਕਰੋੜ ਡਾਲਰ ...

ਪੂਰੀ ਖ਼ਬਰ »

ਪੋਿਲੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਮੌਕੇ 'ਤੇ ਪੁੱਜੇ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ ਵਿਚ ਭਿੜ ਗਏ | ਸਥਾਨਕ ਪਿੰਡ ਦਾਨੇਵਾਲਾ ਦੇ ਸਰਕਾਰੀ ਸਕੂਲ ਵਿਚ ਬਣੇ ਪੋਿਲੰਗ ਬੂਥ 'ਤੇ ਇੱਕ ਕਾਂਗਰਸੀ ...

ਪੂਰੀ ਖ਼ਬਰ »

ਫ਼ਿਜ਼ੀਓਥਰੈਪੀ ਦੇ ਇਲਾਜ ਨਾਲ ਡੇਢ ਸਾਲ ਦੇ ਬੱਚੇ ਦੀ ਜ਼ਿੰਦਗੀ 'ਚ ਬਹਾਰ ਪਰਤੀ-ਡਾ. ਬਾਵਾ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਜਨਮ ਵੇਲੇ ਲੋੜੀਂਦੀ ਆਕਸੀਜਨ ਨਾ ਮਿਲਣ ਕਾਰਨ ਦਿਮਾਗੀ ਸੈਲਾਂ ਦੇ ਅਵਿਕਸਿਤ ਰਹਿਣ ਕਾਰਨ ਬੈਠਣ ਤੋਂ ਵੀ ਅਸਮਰਥ ਡੇਢ ਸਾਲਾ ਇਕ ਬੱਚੇ ਦੀ ਜ਼ਿੰਦਗੀ 'ਚ ਫ਼ਿਜੀਓਥਰੈਪੀ ਦਾ ਇਲਾਜ ਇਨ੍ਹਾਂ ਕਾਰਗਾਰ ਹੋਇਆ ਹੈ ਕਿ ਉਸ ਬੱਚੇ ਦੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਅਲਬਰਟਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਜੇਸਨ ਕੇਨੀ

ਅੰਮਿ੍ਤਸਰ, 19 ਸਤੰਬਰ (ਜੱਸ)-ਕੈਨੇਡੀਅਨ ਰਾਜਸੀ ਆਗੂ, ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੇ ਮੁਖੀ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਮਿਸਟਰ ਜੈਸਨ ਕੇਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ | ਉਨ੍ਹਾਂ ਨਾਲ ਕੈਨੇਡਾ ਦੇ ਸੂਬੇ ਕੈਲਗਰੀ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਨਰਮਾ ਪੱਟੀ ਇਲਾਕਿਆਂ ਅਤੇ ਸੂਬਿਆਂ ਵੱਲ ਕੀਤੀ ਹਿਜਰਤ ਨਾਲ ਵੋਟ ਪ੍ਰਤੀਸ਼ਤਤਾ 'ਤੇ ਪਿਆ ਅਸਰ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਅੱਜ ਪਈਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਲਈ ਫ਼ਾਜ਼ਿਲਕਾ ਸਰਹੱਦੀ ਇਲਾਕੇ ਵਿਚ ਲੋਕਾਂ ਵਲੋਂ ਕੋਈ ਖ਼ਾਸ ਦਿਲਚਸਪੀ ਨਹੀਂ ਦਿਖਾਈ ਗਈ | ਜਿਸ ਦਾ ਮੁੱਖ ਕਾਰਨ ਚੋਣਾਂ ਦਾ ਕਸੂਤਾ ਸਮਾਂ ਦੱਸਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ (ਗਊਆਂ ਵਾਲੇ) ਤਰਨਾ ਦਲ ਬਾਬਾ ਬਕਾਲਾ ਸਾਹਿਬ

ਬਾਬਾ ਬਕਾਲਾ ਸਾਹਿਬ : ਬਾਬਾ ਪਾਲਾ ਸਿੰਘ (ਗਊਆਂ ਵਾਲੇ) ਜੋ ਕਿ ਬੀਤੇ ਦਿਨੀਂ ਸੱਚਖਡ ਪਿਆਨਾ ਕਰ ਗਏ ਸਨ, ਦਾ ਜਨਮ ਪਿੰਡ ਲੋਹਗੜ੍ਹ (ਤਹਿਸੀਲ ਬਾਬਾ ਬਕਾਲਾ ਸਾਹਿਬ) ਵਿਖੇ ਪਿਤਾ ਸ: ਗੁਰਬਖਸ਼ ਸਿੰਘ ਦੇ ਗ੍ਰਹਿ, ਮਾਤਾ ਨਿਰੰਜਣ ਕੌਰ ਦੀ ਕੁੱਖੋਂ ਸੰਨ 1963 'ਚ ਹੋਇਆ | ਬਾਬਾ ਪਾਲਾ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਹਿਰਾਸਤ 'ਚੋਂ ਭੱਜਣ ਦੇ ਮਾਮਲੇ 'ਚ ਸਾਬਕਾ ਜੱਜ ਦੋਸ਼ੀ ਕਰਾਰ

ਚੰਡੀਗੜ੍ਹ, 19 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਜੱਜ ਰਹਿ ਚੁੱਕੇ ਸੁਰਿੰਦਰ ਸਿੰਘ ਭਾਰਦਵਾਜ ਨੂੰ ਸੀ.ਬੀ.ਆਈ. ਹਿਰਾਸਤ ਵਿਚੋਂ ਭੱਜਣ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਸਾਬਕਾ ਜੱਜ ਸੁਰਿੰਦਰ ਸਿੰਘ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ 'ਚ ਸ਼ਿਕਾਇਤਕਰਤਾ ਹੰਸਰਾਜ ਦੀ ਗਵਾਹੀ ਜਾਰੀ

ਪੰਚਕੂਲਾ, 19 ਸਤੰਬਰ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਅਤੇ ਹੋਰਨਾਂ ਿਖ਼ਲਾਫ਼ ਦਰਜ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਕਪਿਲ ਰਾਠੀ ਦੀ ਅਦਾਲਤ 'ਚ ਹੋਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX