ਤਾਜਾ ਖ਼ਬਰਾਂ


ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  8 minutes ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  19 minutes ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  45 minutes ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  49 minutes ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  53 minutes ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 1 hour ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  about 1 hour ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  about 1 hour ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 2 hours ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ
. . .  about 1 hour ago
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਛੇ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 93 ਸੈਂਪਲਾਂ...
ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਅਤੇ ਉਸ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 2 hours ago
ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ...
ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ - ਕੈਪਟਨ
. . .  about 3 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ...
ਭਾਈ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 4 ਅਗਸਤ- (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ...
ਯੂਥ ਕਾਂਗਰਸ ਵੱਲੋਂ 'ਮੋਦੀ ਸਰਕਾਰ' ਖਿਲਾਫ਼ ਧਰਨਾ ਤੇ ਨਾਅਰੇਬਾਜ਼ੀ
. . .  about 3 hours ago
ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ...
ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 3 hours ago
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮਾਝੇ ਦੇ ਤਿੰਨ ਜਿਲ੍ਹਿਆਂ ਵਿੱਚ ਪਿੱਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ - ਅਕਾਲੀ ਦਲ
. . .  about 3 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਵਰਚੁਆਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ ਹੈ । ਉਨ੍ਹਾਂ ਕਿਹਾ ਕਿ ਹੁਣ ਤਕ ਨਾ ਮੁੱਖ...
ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀਆਂ ਨੇ ਕੀਤਾ ਰੋਸ ਮੁਜ਼ਾਹਰਾ
. . .  about 3 hours ago
ਰਾਜਪੁਰਾ, 4 ਅਗਸਤ (ਰਣਜੀਤ ਸਿੰਘ)- ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸ਼ਹਿਰ ਵਿੱਚ ਟਰੈਕਟਰਾਂ ਨਾਲ ਰੋਸ ਮੁਜ਼ਾਹਰਾ ਕੀਤਾ ।ਅੰਤ ਵਿੱਚ ਤਹਿਸੀਲਦਾਰ ਸ੍ਰੀ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰੋਸ...
ਜ਼ਿਲ੍ਹਾ ਅੰਮ੍ਰਿਤਸਰ 'ਚ ਯੂਰੀਆ ਦੀ ਕਮੀ, ਔਜਲਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਦੇ ਕੈਮੀਕਲ ਤੇ ਫਰਟੀਲਾਈਜ਼ਰ ਮੰਤਰੀ ਡੀ.ਵੀ. ਸਦਾਨੰਦਾ ਗੌੜਾ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਯੂਰੀਆ ਦੀ ਕਮੀ ਤੋਂ ਜਾਣੂ ਕਰਾਇਆ ਹੈ। ਉਨ੍ਹਾਂ...
ਆਬਾਕਾਰੀ ਵਿਭਾਗ ਖੁਦ ਦੇ ਕੋਲ ਹੋਣ ਦੇ ਬਾਵਜੂਦ ਏਨੀ ਵੱਡੀ ਨਾਕਾਮੀ ਲਈ ਮੁੱਖ ਮੰਤਰੀ ਪੰਜਾਬ ਨੈਤਕਿਤਾ ਦੇ ਆਧਾਰ ਤੇ ਤਰੁੰਤ ਅਸਤੀਫਾ ਦੇਣ- ਸ: ਜਸਵੀਰ ਸਿੰਘ ਗੜ੍ਹੀ
. . .  about 3 hours ago
ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ) - ਤਰਨਤਾਰਨ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਸੈਂਕੜੇ ਲੋਕਾਂ ਲਈ ਹਾਅ ਦਾ ਨਾਅਰਾ ਮਾਰਦਿਆਂ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਬਸਪਾ ਨੇ ਪੰਜਾਬ ਭਰ ਵਿੱਚ 117 ਵਿਧਾਨਸਭਾ ਹਲਕਿਆਂ ਵਿੱਚ ਕੈਪਟਨ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ।ਸਰਕਾਰ ਦੀ ਇਸ...
ਮ੍ਰਿਤਕਾਂਂ ਦੇੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੁੱਛਲ ਪਹੁੰਚੇ ਕੈਬਨਿਟ ਮੰਤਰੀ ਸੋਨੀ, ਕਾਂਗੜ, ਐਮ. ਪੀ.ਡਿੰਪਾ, ਔਜਲਾ, ਚੱਬੇਵਾਲ, ਡੈਨੀ ਬੰਡਾਲਾ, ਭਲਾਈਪੁਰ
. . .  about 4 hours ago
ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ) - ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 12 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਅਤੇ ਸ. ਗੁਰਪ੍ਰੀਤ ਸਿੰਘ ਕਾਂਗੜ, ਮੈਂਬਰ ਪਾਰਲੀਮੈਂਟ ਜਸਬੀਰ...
ਬਾਜਵਾ ਤੇ ਦੂਲੋ ਖਿਲਾਫ ਸਖ਼ਤ ਕਾਰਵਾਈ ਲਈ ਜਾਖੜ ਸੋਨੀਆ ਨੂੰ ਲਿਖਣਗੇ ਚਿੱਠੀ, ਕਿਹਾ ਹੁਣ ਬਹੁਤ ਹੋ ਚੁੱਕੈ
. . .  about 4 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਖਿਲਾਫ ਅਨੁਸ਼ਾਸਨਹੀਣਤਾ ਦਾ ਮੁੱਦਾ ਚੁੱਕਣਗੇ...
ਵਿਧਾਇਕ ਸਿੱਕੀ ਤੇ ਉਸਦੇ ਪੀ.ਏ. ਦੇ ਹੱਕ ਵਿੱਚ ਨਿਤਰੇ ਕਾਂਗਰਸੀ
. . .  about 4 hours ago
ਤਰਨਤਾਰਨ, 4 ਅਗਸਤ (ਹਰਿੰਦਰ ਸਿੰਘ/ਵਿਕਾਸ ਮਰਵਾਹਾ) - ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਉਸਦੇ ਪੀ.ਏ. ਜਰਮਨਜੀਤ ਸਿੰਘ ਕੰਗ ਦਾ ਨਾਂਅ ਲੈਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ਾਂ ਨੂੰ ਝੂਠਾ ਠਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX