ਹੱਤਿਆਵਾਂ ਪਿਛੇ ਹਿਜ਼ਬੁਲ ਦਾ ਹੱਥ ਹੋਣ ਦਾ ਸ਼ੱਕ
ਦਹਿਸ਼ਤ 'ਚ 6 ਪੁਲਿਸ ਵਾਲਿਆਂ ਨੇ ਨੌਕਰੀ ਛੱਡੀ
-ਮਨਜੀਤ ਸਿੰਘ -
ਸ੍ਰੀਨਗਰ, 21 ਸਤੰਬਰ-ਜੰਮੂ-ਕਸ਼ਮੀਰ 'ਚ ਹਿਜ਼ਬੁਲ ਮੁਜਾਹਦੀਨ ਵਲੋਂ ਐਸ.ਪੀ.ਓ. ਨੂੰ ਨੌਕਰੀਆਂ ਛੱਡਣ ਦੇ 4 ਦਿਨ ਪਹਿਲਾਂ ਜਾਰੀ ਕੀਤੇ ਫੁਰਮਾਨ ਦੀ ਮਿਆਦ ...
-ਉਪਮਾ ਡਾਗਾ ਪਾਰਥ-
ਨਵੀਂ ਦਿੱਲੀ, 21 ਸਤੰਬਰ ਜੰਮੂ-ਕਸ਼ਮੀਰ 'ਚ 3 ਪੁਲਿਸ ਕਰਮੀਆਂ ਦੀ ਹੱਤਿਆ ਤੇ ਕਸ਼ਮੀਰੀ ਅੱਤਵਾਦੀ ਬੁਰਹਾਨ ਵਾਨੀ ਬਾਰੇ ਜਾਰੀ ਕੀਤੀਆਂ ਡਾਕ ਟਿਕਟਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅਧਿਕਾਰਕ ਤੌਰ 'ਤੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਪਾਕਿਸਤਾਨ ਦੀ ਨਵੀਂ ਸ਼ੁਰੂਆਤ ਪਿੱਛੇ ਉਸ ਦੇ ਨਾਪਾਕ ਇਰਾਦਿਆਂ ਦਾ ਖ਼ੁਲਾਸਾ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰਾਲੇ ਵਲੋਂ ਵੀਰਵਾਰ ਨੂੰ ਹੀ ਇਹ ਅਚਾਨਕ ਐਲਾਨ ਕੀਤਾ ਗਿਆ ਸੀ ਕਿ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਦੀ ਬੈਠਕ ਤੋਂ ਬਾਹਰ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਮੁਲਾਕਾਤ ਕਰਨਗੇ | ਅਜਿਹਾ ਐਲਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਮੋਦੀ ਨੂੰ ਲਿਖੀ ਚਿੱਠੀ ਤੋਂ ਬਾਅਦ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਦੋਵਾਂ ਗੁਆਂਢੀ ਮੁਲਕਾਂ ਦਰਮਿਆਨ ਮੁੜ ਗੱਲਬਾਤ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ ਸੀ | ਰਵੀਸ਼ ਕੁਮਾਰ ਨੇ ਅੱਜ ਫਿਰ ਪ੍ਰੈੱਸ ਕਾਨਫ਼ਰੰਸ ਕਰਕੇ ਗੱਲਬਾਤ ਰੱਦ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਅਸਲੀ ਚਿਹਰਾ ਬਹੁਤ ਜਲਦੀ
ਸਾਹਮਣੇ ਆ ਗਿਆ ਤੇ ਅਜਿਹੇ ਮਾਹੌਲ 'ਚ ਪਾਕਿਸਤਾਨ ਨਾਲ ਮੁਲਾਕਾਤ ਦਾ ਕੋਈ ਮਤਲਬ ਨਹੀਂ | ਬੁਲਾਰੇ ਨੇ ਵਾਰਤਾ ਰੱਦ ਕਰਨ ਦਾ ਅਹਿਮ ਕਾਰਨ ਪਾਕਿਸਤਾਨੀ ਦਹਿਸ਼ਤਗਰਦਾਂ ਵਲੋਂ ਹਾਲ ਹੀ 'ਚ ਭਾਰਤੀ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਕੀਤੀ ਹੱਤਿਆ ਅਤੇ ਕਸ਼ਮੀਰੀ ਅੱਤਵਾਦੀ ਦਾ ਸਨਮਾਨ ਕਰਦਿਆਂ ਪਾਕਿਸਤਾਨੀ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ 20 ਡਾਕ ਟਿਕਟਾਂ ਹਨ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਜਿਹੇ ਸਮੇਂ 'ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਮੁਲਾਕਾਤ ਦਾ ਕੋਈ ਅਰਥ ਨਹੀਂ ਰਹਿ ਜਾਂਦਾ | ਸਰਕਾਰ ਵਲੋਂ ਕੱਲ੍ਹ ਕੀਤੇ ਐਲਾਨ ਤੋਂ ਬਾਅਦ ਹੀ ਕੇਂਦਰ, ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਸੀ | ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੇ ਸਰਕਾਰ ਵਲੋਂ ਮੁਲਾਕਾਤ ਦੀ ਰਜ਼ਾਮੰਦੀ 'ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਕਿਹਾ ਕਿ ਪਹਿਲਾਂ ਰੱਖਿਆ ਮੰਤਰੀ ਨੇ ਕਿਹਾ ਸੀ ਕਿ ਗੱਲਬਾਤ ਨਹੀਂ ਹੋਵੇਗੀ | ਟਵਿੱਟਰ 'ਤੇ ਪਾਏ ਸੰਦੇਸ਼ 'ਚ ਸਰਕਾਰ ਦੀ ਵਿਦੇਸ਼ ਨੀਤੀ ਤੇ ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕ ਸੀਖ ਹੈ ਕਿ ਵਿਦੇਸ਼ੀ ਨੀਤੀ ਕਿਵੇਂ ਬਣਾਈ ਜਾਂਦੀ ਹੈ | ਬੀਤੇ 3 ਸਾਲਾਂ ਤੋਂ ਦੋਵਾਂ ਗੁਆਂਢੀ ਦੇਸ਼ਾਂ 'ਚ ਕੋਈ ਉੱਚ ਪੱਧਰੀ ਮੁਲਾਕਾਤ ਨਹੀਂ ਹੋਈ |
ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਪੁਲਿਸ ਮੁਲਾਜ਼ਮਾਂ ਵਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਹਵਾਲੇ ਨਾਲ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ | ਮੰਤਰਾਲੇ ...
ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)¸ਭਾਰਤ ਤੇ ਪਾਕਿਸਤਾਨ ਵਿਚਾਲੇ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਦੁਵੱਲੀ ਵਾਰਤਾ ਨੂੰ ਭਾਰਤ ਵੱਲੋਂ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਦਭਾਗਾ ਦੱਸਿਆ ਹੈ | ਉਨ੍ਹਾਂ ...
ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸਮਲਾਰ ਇਲਾਕੇ 'ਚ ਬੀਤੇ ਦਿਨ ਤੋਂ ਜਾਰੀ ਮੁਕਾਬਲੇ 'ਚ ਫੌਜ ਨੇ ਲਸ਼ਕਰ-ਏ-ਤਾਇਬਾ ਦੇ 5 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ, ਜਿਸ ਦੇ ਨਾਲ ਹੀ ਮੁਕਾਬਲੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ | ...
53 ਬੂਥਾਂ 'ਤੇ ਮੁੜ ਵੋਟਾਂ ਪਈਆਂ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਤੇ 150 ਬਲਾਕ ਸੰਮਤੀਆਂ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ 22 ਸਤੰਬਰ ਨੂੰ ਹੋਵੇਗੀ | ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ ...
ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)-ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਹੱਤਿਆ ਕਰਨ ਉਪਰੰਤ ਹਮਲਾਵਰ ਘਰ ਵਿਚ ...
ਨੋਇਡਾ, 21 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਜਧਾਨੀ ਦਿੱਲੀ ਨਾਲ ਲੱਗਦੇ ਸ਼ਹਿਰ ਨੋਇਡਾ ਵਿਖੇ ਬੈਂਕ ਲੁੱਟਣ ਦੇ ਇਰਾਦੇ ਨਾਲ ਆਏ ਅਣਪਛਾਤਿਆਂ ਨੇ ਬੈਂਕ ਦੇ 2 ਨਿੱਜੀ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਜ ਤੜਕੇ ਸੈਕਟਰ 1 'ਚ ਸਥਿਤ ...
ਕੋਚੀ, 21 ਸਤੰਬਰ (ਏਜੰਸੀ)-ਨਨ ਨਾਲ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ 54 ਸਾਲਾ ਫਰੈਂਕੋ ਮੁਲੱਕਲ ਨੂੰ ਪੁਲਿਸ ਨੇ ਅੱਜ ਰਾਤ ਗਿ੍ਫ਼ਤਾਰ ਕਰ ਲਿਆ | ਪਿਛਲੇ 3 ਦਿਨ ਤੋਂ ਪੁਲਿਸ ਮੁਲੱਕਲ ਪਾਸੋਂ ਪੁੱਛਗਿਛ ਕਰ ਰਹੀ ਸੀ | ਸੂਤਰਾਂ ਅਨੁਸਾਰ ਪੁਲਿਸ ਨੇ ...
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੈਟਰੋਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ 'ਤੇ ਕੋਈ ਰੋਕ ਲਗਦੀ ਨਜ਼ਰ ਨਹੀਂ ਆ ਰਹੀ | ਅੱਜ ਵੀ ਪੈਟਰੋਲ ਦੀ ਕੀਮਤ 'ਚ ਇਜ਼ਾਫਾ ਹੋਇਆ ਹੈ, ਹਾਲਾਂਕਿ ਡੀਜ਼ਲ ਦੀ ਕੀਮਤ ਲਗਾਤਾਰ ਤੀਜੇ ਦਿਨ ਨਹੀਂ ਵਧੀ | ਜਾਣਕਾਰੀ ਮੁਤਾਬਿਕ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਜੰਮੂ ਦੇ ਸਾਂਬਾ ਸੈਕਟਰ 'ਚ ਸ਼ਹੀਦ ਹੋਏ ਬੀ.ਐਸ.ਐਫ. ਦੇ ਜਵਾਨ ਨਰਿੰਦਰ ਸਿੰਘ ਦੇ ਸੋਨੀਪਤ ਸਥਿਤ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ...
ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਰਾਫ਼ੇਲ ਸੌਦੇ 'ਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਹੋਲਾਂਦੇ ਨੇ ਕਿਹਾ ਕਿ ਰਾਫ਼ੇਲ ਸੌਦੇ 'ਚ ਅਨਿਲ ਅੰਬਾਨੀ ਨੂੰ ਅਸੀਂ ਨਹੀਂ ਚੁਣਿਆ ਸੀ | ਉਨ੍ਹਾਂ ਕਿਹਾ ਕਿ ਇਸ 'ਚ ਉਹੀ ਹਿੱਸੇਦਾਰ ਚੁਣਿਆ ...
ਭੋਪਾਲ, 21 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਇਕ ਨਿੱਜੀ ਸਕੂਲ ਬੱਸ ਦੇ ਕੰਡਕਟਰ ਨੂੰ ਤਿੰਨ ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਯੋਧਿਆ ਨਗਰ ਦੇ ਪੋਸ਼ ਇਲਾਕੇ ...
ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਪ੍ਰਸ਼ਾਸਨ ਵਲੋਂ 10ਵੇਂ ਮੁਹਰਮ ਮੌਕੇ ਸ੍ਰੀਨਗਰ ਦੇ ਸਿਵਲ ਤੇ ਪੁਰਾਣੇ ਸ਼ਹਿਰ 'ਚ ਸ਼ੀਆ ਜਲੂਸਾਂ (ਤਾਜ਼ੀਆ) ਕੱਢਣ 'ਤੇ ਮੁਕੰਮਲ ਪਾਬੰਦੀਆਂ ਰਹੀਆਂ | ਸ੍ਰੀਨਗਰ ਸ਼ਹਿਰ ਦੇ 13 ਪੁਲਿਸ ਸਟੇਸ਼ਨਾਂ 'ਚ ਧਾਰਾ 144 ਤਹਿਤ ਨਾਕਾਬੰਦੀ ਕਾਰਨ ...
ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਸਮੇਤ 50 ਤੋਂ ਵੱਧ ਪ੍ਰਮੁੱਖ ਕੱਟੜਪੰਥੀ ਸੰਗਠਨ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਸਰਗਰਮ ਹਨ, ਜੋ ਇਸ ਸਮੇਂ ਭਾਰਤ ਤੇ ਹੋਰ ਮੁਲਕਾਂ ਲਈ ਵੱਡਾ ਖ਼ਤਰਾ ...
ਮੁਜ਼ੱਫਰਪੁਰ, 21 ਸਤੰਬਰ (ਏਜੰਸੀ)-ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਹੋਰਨਾਂ ਿਖ਼ਲਾਫ਼ ਨਵੀਂ ਆ ਰਹੀ ਫਿਲਮ 'ਲਵਰਾਤਰੀ' ਦੇ ਸਬੰਧ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਕੁਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਨਾਂਅ ਬਦਲ ਕੇ 'ਲਵਯਾਤਰੀ' ਕੀਤਾ ਗਿਆ ਹੈ | ਸਬ ਡਵੀਜਨਲ ...
ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਯੂਨੀਵਰਸਿਟੀਆਂ ਅਤੇ ਕਾਲਜਾਂ 'ਚ 29 ਸਤੰਬਰ ਨੂੰ ਸਰਜੀਕਲ ਸਟ੍ਰਾਈਕ ਦਿਵਸ ਮਨਾਏ ਜਾਣ ਦੀ ਹਦਾਇਤ ਕਰਨ 'ਤੇ ਉੱਠੇ ਵਿਵਾਦ ਤੋਂ ਬਾਅਦ ਕੇਂਦਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਕੋਈ ਲਾਜ਼ਮੀ ਆਦੇਸ਼ ਨਹੀਂ ਹੈ | ...
ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਰਕਾਰ ਦੀ ਅਹਿਮ ਬੀਮਾ ਯੋਜਨਾ 'ਪ੍ਰਧਾਨ ਮੰਤਰੀ ਜਨ ਆਰੋਗਿਅਮ ਯੋਜਨਾ' ਲਾਂਚ ਕਰਨਗੇ, ਜਿਸ ਨਾਲ ਜੁੜਨ ਲਈ 27 ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੇ ਸਹਿਮਤੀ ਪ੍ਰਗਟਾਈ ...
ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਮੈਟਰੋ ਦੀ ਸਵਾਰੀ 'ਤੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਪ੍ਰਧਾਨ ਮੰਤਰੀ ਨੂੰ ਮੈਟਰੋ ਦੀ ਸਵਾਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX