ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  6 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  48 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  59 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰ ਪਾਲ ਸਿੰਘ, ਹਰਪ੍ਰੀਤ ਕੌਰ)- ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਰਹੀ | ਦੇਰ ਸ਼ਾਮ ਤੱਕ 211 ਵਿਚੋਂ 114 ਦੇ ਨਤੀਜੇ ਐਲਾਨੇ ਗਏ ਸਨ | ਕਾਂਗਰਸ ਨੇ 92 ਸੀਟਾਂ 'ਤੇ ਜਿੱਤ ਹਾਸਿਲ ਕੀਤੀ | ਭਾਜਪਾ ਨੂੰ 14, ਸ਼੍ਰੋਮਣੀ ਅਕਾਲੀ ਦਲ ਨੂੰ 7 ...

ਪੂਰੀ ਖ਼ਬਰ »

ਚੋਣ ਨਤੀਜੇ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆਏ- ਅਰੋੜਾ

ਹੁਸ਼ਿਆਰਪੁਰ, 22 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਸੱਚਾਈ, ਕਾਂਗਰਸ ਦੀਆਂ ਨੀਤੀਆਂ ਤੇ ਲੋਕਾਂ ਦੀ ਜਿੱਤ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਕੌਰ ਜੇਤੂ

ਚੱਬੇਵਾਲ, 22 ਸਤੰਬਰ (ਰਾਜਾ ਸਿੰਘ ਪੱਟੀ)- ਚੱਬੇਵਾਲ ਤੋਂ ਜਿਲ੍ਹਾ ਪ੍ਰੀਸ਼ਦ ਦੀ ਕਾਂਗਰਸ ਉਮੀਦਵਾਰ ਮਨਪ੍ਰੀਤ ਕੌਰ ਜੇਤੂ ਰਹੀ | ਮਨਪ੍ਰੀਤ ਕੌਰ 8479 ਵੋਟਾਂ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ | ਅਕਾਲੀ-ਭਾਜਪਾ ਉਮੀਦਵਾਰ ਜਸਵੀਰ ਕੌਰ 4629 ਵੋਟਾਂ ਪ੍ਰਾਪਤ ਕਰਕੇ ਦੂਜੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਇਤਿਹਾਸਕ- ਸੰਤੋਸ਼ ਚੌਧਰੀ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਰੈਣ ਸੁਬਾਈ ਕੀਰਤਨ ਦਾ ਪੋਸਟਰ ਜਾਰੀ

ਦਸੂਹਾ, 22 ਸਤੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 12ਵੇਂ ਰੈਣ ਸਬਾਈ ਕੀਰਤਨ ਸਬੰਧੀ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਪੋਸਟਰ ਜਾਰੀ ...

ਪੂਰੀ ਖ਼ਬਰ »

ਡਬਲਯੂ ਡੀ. ਇੰਮੀਗ੍ਰੇਸ਼ਨ ਵਲੋਂ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਦਾ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸੈਮੀਨਾਰ ਅੰਮਿ੍ਤਸਰ ਦੇ ਹੋਟਲ ਪੀ.ਆਰ. ਰੈਜੀਡੈਂਸੀ, ਰਜਣੀਤ ਐਵਨਿਊ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਸੀ.ਈ.ਓ. ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ 'ਚ ਸਮਾਗਮ ਅੱਜ ਤੋਂ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਸੋਹਣ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਭਾਈ ਘਨੱਈਆ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 22 ਸਤੰਬਰ (ਚੱਗਰ, ਗੋਂਦਪੁਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ਕਾਲਜ ਦੇ ਧਰਮ ਅਧਿਐਨ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿਚ ਭਾਈ ਘਨੱਈਆ ਜੀ ਦਾ 300 ਸਾਲਾ ਜੋਤੀ ਜੋਤਿ ਦਿਵਸ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ ਚਿੰਤਕਾਂ ਦੀ ਇਕੱਤਰਤਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਸਾਧੂ ਸਿੰਘ ਕਹਾਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਜਰ ਬਖਤਾਵਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ-ਚਿੰਤਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਸਮਾਗਮ 28 ਨੂੰ

ਸ਼ਾਮਚੁਰਾਸੀ, 22 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਬਾਬਾ ਜਵਾਹਰ ਦਾਸ ਦੀ 99ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਹੇਠ ਬਾਬਾ ਜਵਾਹਰ ਦਾਸ ਦੀ ਬਰਸੀ ਮੌਕੇ 28 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ, ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਨਿਰਮਲ ਦਾਸ, ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਸਵਰਨਜੀਤ ਸਿੰਘ ਤਰਨਾ ਦਲ, ਸੰਤ ਬਾਬਾ ਸ਼ਾਮ ਸਿੰਘ ਬੈਂਸਤਾਨੀ, ਸੰਤ ਬਾਬਾ ਮਹਾਵੀਰ ਸਿੰਘ, ਮਾਤਾ ਜਸਪ੍ਰੀਤ ਕੌਰ ਮਾਹਿਲਪੁਰ, ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋਕੇ, ਸੰਤ ਬਾਬਾ ਜੀਵਾ ਸਿੰਘ ਦਮਦਮੀ ਟਕਸਾਲ, ਗਿਆਨੀ ਗੁਰਮੁਖ ਸਿੰਘ, ਗਿਆਨੀ ਹਰਦੀਪ ਸਿੰਘ ਦਮਦਮੀ ਟਕਸਾਲ, ਭਾਈ ਸੁਖਦੇਵ ਸਿੰਘ, ਭਾਈ ਹਰਪਾਲ ਸਿੰਘ ਸ਼ਾਮਿਲ ਹੋਣਗੇ |


ਖ਼ਬਰ ਸ਼ੇਅਰ ਕਰੋ

ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ- ਅਰੋੜਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ ਜਿਸ ਦੌਰਾਨ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪਿੰਡ ਖਿੱਚੀਆਂ ਵਿਖੇ ਰਾਤ ਤੇ ਦਿਨ ਵੇਲੇ ਚੋਰੀ ਦੀਆਂ ਦੋ ਵਾਰਦਾਤਾਂ

ਨੌਸ਼ਿਹਰਾ ਪਤਣ, 22 ਸਤੰਬਰ (ਪਰਸ਼ੋਤਮ ਸਿੰਘ ਪੁਰੇਵਾਲ)- ਪਿੰਡ ਖਿੱਚੀਆਂ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਵਿਚ ਵੜ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਬੀਤੀ ਰਾਤ ਵੀ ਪਿੰਡ ਖਿੱਚੀਆਂ ਦੇ ਕਲੀਆ ਵਾਲਿਆਂ ਦੇ ਡੇਰੇ 'ਤੇ ਰਹਿੰਦੇ ਇਕ ਘਰ ਵਿਚੋਂ ਸੋਨੇ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਗਤ ਸਿੰਘ ਆਸ਼ਰਮ ਮੂਨਕ ਖ਼ੁਰਦ ਨਜ਼ਦੀਕ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸਰੂਪ ਸਿੰਘ ਗੁਰਦੁਆਰਾ ਸੰਤਸਰ ...

ਪੂਰੀ ਖ਼ਬਰ »

ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਕਾ ਤੋੜ ਕੇ ਫ਼ਰਾਰ ਹੋਏ ਟੈਂਪੂ 'ਚੋਂ ਮਿ੍ਤਕ ਗਊਧਨ ਬਰਾਮਦ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਨਾਕਾ ਤੋੜ ਕੇ ਫ਼ਰਾਰ ਹੋਏ ਇਕ ਟੈਂਪੂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਉਸ 'ਚੋਂ 4 ਗਾਵਾਂ ਤੇ ਇਕ ਬੈਲ ਨੂੰ ਮਿ੍ਤਕ ਹਾਲਤ 'ਚ ਬਰਾਮਦ ਕੀਤਾ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ 'ਚ ਤਾਇਨਾਤ ਪੁਲਿਸ ਅਧਿਕਾਰੀ ਏ. ਐਸ. ਆਈ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗੇ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅੰਬਾਲਾ ਕੈਂਟ ਦੇ ਵਾਸੀ ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਚੱਬੇਵਾਲ ਜ਼ੋਨ ਤੋਂ ਕੁਲਵੀਰ ਕੌਰ ਜੇਤੂ

ਚੱਬੇਵਾਲ, (ਰਾਜਾ ਸਿੰਘ ਪੱਟੀ)-22 ਸਤੰਬਰ ਚੱਬੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਕਾਂਗਰਸ ਉਮੀਦਵਾਰ ਬੀਬੀ ਕੁਲਵੀਰ ਕੌਰ ਜੇਤੂ ਰਹੇ | ਕੁਲਵੀਰ ਕੌਰ 837 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਜਦੋਂਕਿ 'ਆਪ' ਉਮੀਦਵਾਰ ਬੀਬੀ ਪਰਮਜੀਤ ਕੌਰ ਦੂਜੇ ਤੇ ਅਕਾਲੀ-ਭਾਜਪਾ ਬਲਜੀਤ ਕੌਰ ...

ਪੂਰੀ ਖ਼ਬਰ »

ਬੀਣੇਵਾਲ ਜ਼ਿਲ੍ਹਾ ਪ੍ਰੀਸ਼ਦ ਸੀਟ ਤੋਂ ਨਿਸ਼ਾ ਦੇਵੀ ਜੇਤੂ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ ਰਿਜ਼ਰਵ) ਕਾਂਗਰਸ ਪਾਰਟੀ ਨੇ ਜਿੱਤ ਲਈ ਹੈ | ਕਾਂਗਰਸ ਪਾਰਟੀ ਦੀ ਉਮੀਦਵਾਰ ਨਿਸ਼ਾ ਦੇਵੀ ਪਤਨੀ ਹਰਮੇਸ਼ਵਰ ਸਿੰਘ ਸਰਪੰਚ ਬਿਲੜੋਂ ਨੇ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸੁਨੀਲ ...

ਪੂਰੀ ਖ਼ਬਰ »

ਸੰਮਤੀ ਜ਼ੋਨ ਜੌੜਾ ਤੋਂ ਸੱਤਿਆ ਸਿੱਧੂ 164 ਵੋਟਾਂ ਨਾਲ ਜੇਤੂ

ਚੌਲਾਂਗ, 22 ਸਤੰਬਰ (ਸੁਖਦੇਵ ਸਿੰਘ)- ਸੱਤਿਆ ਸਿੱਧੂ ਪਤਨੀ ਸਰਪੰਚ ਸੁਖਰਾਜ ਸਿੱਧੂ ਵਾਸੀ ਖਰਲ ਖ਼ੁਰਦ ਜੋ ਕਿ ਸੰਮਤੀ ਜ਼ੋਨ ਜੌੜਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਰਹੇ ਸਨ, ਨੇ ਆਪਣੀ ਵਿਰੋਧੀ ਪਲਵਿੰਦਰ ਕੌਰ ਜੋ ਕਿ ਅਕਾਲੀ ਦਲ (ਬ) ਦੀ ਉਮੀਦਵਾਰ ਸਨ ਨੂੰ 164 ਵੋਟਾਂ ਦੇ ...

ਪੂਰੀ ਖ਼ਬਰ »

ਹੂੰਝਾ ਫੇਰ ਜਿੱਤ ਕੈਪਟਨ ਦੀ ਸੁਚੱਜੀ ਅਗਵਾਈ ਨੇ ਦਿਵਾਈ-ਸਹੋਤਾ

ਜਲੰਧਰ, 22 ਸਤੰਬਰ (ਮੇਜਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਂਗਰਸੀ ਆਗੂ ਸ: ਦਲਜੀਤ ਸਿੰਘ ਸਹੋਤਾ ਨੇ ਰਾਜ ਅੰਦਰ ਕਾਂਗਰਸ ਦੀ ਵੱਡੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਝਿਰਮਲ ਸਿੰਘ ਬਾਜਵਾ ਜੇਤੂ

ਘੋਗਰਾ, 22 ਸਤੰਬਰ (ਆਰ. ਐਸ. ਸਲਾਰੀਆ)- ਬਲਾਕ ਦਸੂਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ 537 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ ਹਨ | ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬੀਤ ਇਲਾਕੇ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਪੰਚਾਇਤ ਸੰਮਤੀ ਚੋਣਾਂ 'ਚ ਬੀਤ ਇਲਾਕੇ 'ਚ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ | ਕਾਂਗਰਸ ਪਾਰਟੀ ਨੇ ਤਿੰਨ ਜ਼ੋਨਾਂ ਹੈਬੋਵਾਲ, ਅਚਲਪੁਰ ਤੇ ਭਡਿਆਰ 'ਚ ਜਿੱਤ ਹਾਸਲ ਕੀਤੀ, ਜਦਕਿ ਬੀਣੇਵਾਲ ਸੀਟ ਕਾਂਗਰਸ ਦੀ ਹਮਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾਫੇਰ ਜਿੱਤ

ਦਸੂਹਾ ਬਲਾਕ ਸੰਮਤੀ ਜ਼ੋਨ ਦੇ ਚੋਣਾਂ ਦੇ ਨਤੀਜੇ ਦਸੂਹਾ, 22 ਸਤੰਬਰ (ਕੌਸ਼ਲ)- ਦਸੂਹਾ ਬਲਾਕ ਸੰਮਤੀ ਜ਼ੋਨ ਦੇ ਨਤੀਜਿਆਂ 'ਚ ਕਾਂਗਰਸ ਦੇ ਉਮੀਦਵਾਰ ਦਿਲਾਵਰ ਸਿੰਘ 1489 ਵੋਟਾਂ ਲੈ ਕੇ ਜੇਤੂ ਰਹੇ, ਜਦੋਂਕਿ ਭਾਜਪਾ ਉਮੀਦਵਾਰ ਸ਼ਿਵਪਾਲ ਨੂੰ 875 ਵੋਟਾਂ ਪ੍ਰਾਪਤ ਹੋਈਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX