ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  4 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  9 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  15 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  12 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  19 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  21 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  41 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  43 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...

ਪੂਰੀ ਖ਼ਬਰ »

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਇਸ ਮੌਕੇ ਮਾਤਾ ਸੁਰਿੰਦਰ ਕੌਰ ਪਤਨੀ ਸ: ਗੁਰਜੰਟ ਸਿੰਘ ਰੰਧਾਵਾ ਦੇ ਪੱੁਤਰ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਹਰਪ੍ਰੀਤ ਸਿੰਘ ਰੰਧਾਵਾ ਵਾਇਸ ਪ੍ਰਧਾਨ ਐਾਟੀਨਾਰਕੋ ਟੈਕ ਸੈਲ ਨੇ ਦੱਸਿਆ ਕਿ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਦੀ ਅਗਵਾਈ ਵਿਚ ਲੜੀ ਗਈ | ਇਸ ਚੋਣ ਵਿਚ ਜੇਤੂ ਬਣਾਉਣ ਤੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਬੀਹਲਾ, ਬੀਹਲਾ ਖ਼ੁਰਦ ਅਤੇ ਰਾਏਸਰ ਪੰਜਾਬ ਦੇ ਸਮੂਹ ਵੋਟਰਾਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਮਾਣ ਬਖ਼ਸ਼ਿਆ ਹੈ | ਉਸ ਨਾਲ ਉਹ ਸਦਾ ਰਿਣੀ ਰਹਿਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤਹਿਤ ਪਿੰਡ ਦੇ ਵਿਕਾਸ ਕਾਰਜ ਹਲਕਾ ਇੰਚਾਰਜ ਦੀ ਅਗਵਾਈ ਵਿਚ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਅੰਗਰੇਜ਼ ਸਿੰਘ ਸੰਧੂ, ਹਰਜੀਤ ਸਿੰਘ ਰੰਧਾਵਾ, ਸੰਦੀਪ ਸਿੰਘ ਜ਼ੈਲਦਾਰ,ਬੋਵਾ ਰੰਧਾਵਾ, ਬਲਦੇਵ ਸਿੰਘ ਭੱਟੀ, ਜੱਸੀ ਰੰਧਾਵਾ, ਸੋਨੀ ਰੰਧਾਵਾ, ਜੀਵਿੰਦਰ ਸਿੰਘ, ਰਿਕੂ ਸਿੱਧੂ, ਮਨੀ ਰੰਧਾਵਾ, ਤੋਚੀ ਸਿੱਧੂ, ਗੁਰਪ੍ਰੀਤ ਸਿੰਘ ਐਡਵੋਕੇਟ, ਗੁਰਵਿੰਦਰ ਸਿੰਘ ਮੋਗੇਵਾਲਾ, ਰਾਣਾ ਸਿੰਘ ਫ਼ੌਜੀ, ਦੀਪਾ ਰੰਧਾਵਾ ਅਤੇ ਪਿੰਦੀ ਸਿੱਧੂ ਤੋਂ ਇਲਾਵਾ ਹੋਰ ਵੀ ਪਿੰਡ ਵਾਸੀਆਂ ਨੇ ਜੇਤੂ ਬਣਨ 'ਤੇ ਮਾਤਾ ਸੁਰਿੰਦਰ ਕੌਰ ਦੇ ਗਲ ਹਾਰ ਪਾ ਕੇ ਸਵਾਗਤ ਕੀਤਾ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...

ਪੂਰੀ ਖ਼ਬਰ »

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX