ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਪਹਿਲਾ ਸਫ਼ਾ

'ਭੀੜਤੰਤਰ ਤੇ ਗਊ ਰੱਖਿਆ ਦੇ ਨਾਂਅ 'ਤੇ ਹੋਣ ਵਾਲੀ ਹਿੰਸਾ ਨੂੰ ਰੋਕਣ ਦੇ ਆਦੇਸ਼ ਦੀ ਪਾਲਣਾ ਕਰਨ ਰਾਜ'

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭੀੜਤੰਤਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤੀ ਵਿਖਾਉਂਦੇ ਹੋਏ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਜਵਾਬ ਮੰਗਿਆ ਹੈ। ਸਰਬ ਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੂਬਿਆਂ ਨੇ ਹਾਲੇ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਿਜੀਲੈਂਸ ਕਮਿਸ਼ਨਰ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਲੜਾਕੂ ਜਹਾਜਾਂ ਦੇ ਸੌਦੇ 'ਚ ਘੁਟਾਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਿ ਵਫ਼ਦ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਨੂੰ ਮਿਲਿਆ। ਵਫ਼ਦ ਨੇ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਸਬੰਧੀ ਦਿੱਲੀ ਹਾਈਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ 2018 (ਅਜੀਤ ਬਿਊਰੋ)-ਐਨ. ਆਰ. ਆਈ. ਲਾੜਿਆਂ ਵਲੋਂ ਛੱਡੀਆਂ ਲੜਕੀਆਂ ਅਤੇ ਭਵਿੱਖ 'ਚ ਐਨ. ਆਰ. ਆਈ. ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਇਕ ਉਮੀਦ ਦੀ ਕਿਰਨ ਜਾਗੀ ਹੈ। ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਇਸ ਸਬੰਧੀ ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਤੋਂ ਪਾਰ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)- ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਨੂੰ ਪਾਰ ਕਰਦਿਆਂ ਹੁਣ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਫ਼ਰਮਾਂ ਦੀ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ...

ਪੂਰੀ ਖ਼ਬਰ »

ਮੈਂ ਭਾਰਤ ਨਾਲ ਪਿਆਰ ਕਰਦਾ ਹਾਂ, ਮੋਦੀ ਮੇਰੇ ਮਿੱਤਰ-ਟਰੰਪ

ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-'ਮੈਂ ਭਾਰਤ ਨਾਲ ਪਿਆਰ ਕਰਦਾ ਹਾਂ ਅਤੇ ਮੇਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੇ ਵਲੋਂ ਸ਼ੁੱਭਕਾਮਨਵਾਂ ਦਿਓ'। ਇਹ ਸ਼ਬਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸਿੱਕਮ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ

* ਹਵਾਈ ਚੱਪਲ ਪਹਿਨਣ ਵਾਲਿਆਂ ਦਾ ਹਵਾਈ ਯਾਤਰਾ ਦਾ ਸੁਪਨਾ ਹੋ ਰਿਹੈ ਪੂਰਾ-ਮੋਦੀ * ਗੰਗਟੋਕ ਜਾ ਕੇ ਫੋਟੋਗ੍ਰਾਫ਼ਰ ਬਣੇ ਮੋਦੀ

ਪਾਕਯੌਂਗ (ਸਿੱਕਮ), 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਕਯੌਂਗ 'ਚ ਬਣਾਏ ਗਏ ਸਿੱਕਮ ਦੇ ਪਹਿਲੇ ਹਵਾਈ ਅੱਡੇ ਨੂੰ ਦੇਸ਼ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਹੌਲੀ ਸੀ। ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ

ਵਪਾਰ ਤੇ ਨਿਵੇਸ਼ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ

ਸੰਯੁਕਤ ਰਾਸ਼ਟਰ, 24 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ ਕਰਦਿਆਂ ਵਪਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਸੰਯੁਕਤ ਰਾਸ਼ਟਰ ਜਨਰਲ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ 6 ਅਕਤੂਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਕੋਟਾਯਮ (ਕੇਰਲ), 24 ਸਤੰਬਰ (ਏਜੰਸੀ)-ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਨੱਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਅਦਾਲਤ ਨੇ 2 ਦਿਨ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਬਾਅਦ 6 ਅਕਤੂਬਰ ਤੱਕ 12 ਦਿਨਾਂ ...

ਪੂਰੀ ਖ਼ਬਰ »

ਰਿਵਾੜੀ ਜਬਰ ਜਨਾਹ-ਦੋਸ਼ੀਆਂ ਨੂੰ 4 ਦਿਨਾ ਪੁਲਿਸ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 24 ਸਤੰਬਰ (ਏਜੰਸੀ)- ਹਰਿਆਣਾ ਦੀ ਇਕ ਅਦਾਲਤ ਨੇ 19 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਵਾਂ ਮੁੱਖ ਦੋਸ਼ੀਆਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਹਰਿਆਣਾ ਪੁਲਿਸ ਦੀ ਐਸ.ਆਈ.ਟੀ. ਨੇ ਐਤਵਾਰ ਨੂੰ ਦੋ ਮੁੱਖ ਦੋਸ਼ੀਆਂ ਪੰਕਜ ...

ਪੂਰੀ ਖ਼ਬਰ »

ਮੁੰਬਈ ਹਮਲਿਆਂ 'ਚ ਪਾਕਿ ਦਾ ਹੱਥ ਹੋਣ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਫਸੇ ਨਵਾਜ਼ ਸ਼ਰੀਫ਼

8 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਵਲੋਂ 26/11 ਦੇ ਮੁੰਬਈ ਹਮਲਿਆਂ 'ਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਹੋਣ ਸਬੰਧੀ ਦਿੱਤੇ ਬਿਆਨ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਅੱਜ ਲਾਹੌਰ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਨਾਲ ਸਬੰਧਿਤ

ਨਿੱਕੇ ਘੁੰਮਣ, 24 ਸਤਬੰਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਸ੍ਰੀਨਗਰ ਵਿਖੇ ਅੱਤਵਾਦੀਆਂ ਨਾਲ ਹੋਏ ...

ਪੂਰੀ ਖ਼ਬਰ »

ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ 5 ਅੱਤਵਾਦੀ ਹਲਾਕ, ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਸਤੰਬਰ -ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਸਨਿਚਰਵਾਰ ਤੋਂ ਜਾਰੀ ਘੁਪਸੈਠ ਵਿਰੋਧੀ ਆਪਰੇਸ਼ਨ ਦੌਰਾਨ 3 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ...

ਪੂਰੀ ਖ਼ਬਰ »

ਮਕਾਨਾਂ ਦੀਆਂ ਛੱਤਾਂ ਡਿੱਗਣ ਨਾਲ ਦੋ ਬੱਚਿਆਂ ਸਮੇਤ 3 ਮੌਤਾਂ, 12 ਜ਼ਖ਼ਮੀ

ਕਪੂਰਥਲਾ, ਸੁਭਾਨਪੁਰ 24 ਸਤੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਤੇਜ਼ ਬਰਸਾਤ ਕਾਰਨ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ 8 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਕਾਰਨ 2 ਮਾਸੂਮ ਬੱਚਿਆਂ ਸਮੇਤ ਇਕ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ-8 ਮੌਤਾਂ

* ਕੁੱਲੂ-ਮਨਾਲੀ, ਚੰਡੀਗੜ੍ਹ-ਮਨਾਲੀ ਸਮੇਤ ਕਈ ਰਾਜਮਾਰਗ ਬੰਦ * 1200 ਸਕੂਲੀ ਬੱਚੇ ਫਸੇ * ਪੰਡੋਹ ਤੇ ਚਮੇਰਾ ਡੈਮ ਦਾ ਪਾਣੀ ਛੱਡਿਆ

- ਅਜੀਤ ਬਿਊਰੋ -
ਸ਼ਿਮਲਾ, 24 ਸਤੰਬਰ -ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਬਾਰਿਸ਼ ਕਾਰਨ ਕਾਂਗੜਾ ਤੇ ਕੁੱਲੂ 'ਚ ਹੜ੍ਹਾਂ ਕਾਰਨ 2 ਮੌਤਾਂ ਸਮੇਤ ਸੂਬੇ 'ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁੱਲੂ ਦੀ ਮਣੀਕਰਨ ਘਾਟੀ ਨੇੜੇ ਸਕੂਟਰੀ ਸਵਾਰ ਦੋ ਵਿਅਕਤੀ ਪਾਰਬਤੀ ਨਦੀ 'ਚ ਰੁੜ ਗਏ। ਇਹ ਸਕੂਟਰੀ ਪੰਜਾਬ ਦੇ ਨੰਬਰ ਦੀ ਹੈ, ਪਰ ਮ੍ਰਿਤਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਧਰ ਊਨਾ ਜ਼ਿਲ੍ਹੇ ਦੇ ਗਗਰੇਟ 'ਚ ਇਕ ਜੂਸ ਫੈਕਟਰੀ ਦੀ ਇਮਾਰਤ ਡਿੱਗਣ ਕਾਰਨ ਮੈਨੇਜਰ ਦੀ ਮੌਤ ਹੋ ਗਈ। ਕਾਂਗੜਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ 'ਚ ਭਾਰੀ ਬਾਰਿਸ਼ ਕਾਰਨ ਨਦੀਆਂ ਤੇ ਨਾਲਿਆਂ 'ਚ ਪਾਣੀ ਦਾ ਪੱਧਰ ਵਧਣ ਕਰਕੇ ਇਕ ਵਿਅਕਤੀ ਦੀ ਛੋਟੀ ਨਦੀ ਪਾਰ ਕਰਨ ਵੇਲੇ ਰੁੜਨ ਕਰਕੇ ਮੌਤ ਹੋ ਗਈ ਹੈ। ਸੂਬੇ ਦੇ ਜੰਗਲਾਤ ਮੰਤਰੀ ਗੋਵਿੰਦ ਸਿੰਘ ਠਾਕੁਰ ਨੇ ਦੱਸਿਆ ਕਿ ਕੁੱਲੂ ਦੇ ਬਜੌਰਾ ਦੀ 14 ਸਾਲਾ ਲੜਕੀ ਦੀ ਮੌਤ ਪਾਣੀ 'ਚ ਰੁੜ੍ਹਣ ਕਰਕੇ ਹੋ ਗਈ ਹੈ। ਜੰਗਲਾਤ ਮੰਤਰੀ ਨੇ ਕੁੱਲੂ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਮ੍ਰਿਤਕ ਲੜਕੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਰਿਸ਼ ਕਾਰਨ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਿਹਾ ਹੈ, ਜਿਸ ਕਾਰਨ ਇਸ ਦੇ ਕਿਨਾਰੇ ਵਸੇ ਕਈ ਘਰ ਵਹਿ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਤੇ ਨਾਲਿਆਂ ਨੇੜੇ ਜਾਣ ਤੋਂ ਸਾਵਧਾਨ ਕੀਤਾ ਹੈ ਤੇ ਸੂਬੇ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉੱਧਰ ਭਾਰੀ ਬਾਰਿਸ਼ ਕਾਰਨ ਕੁੱਲੂ-ਮਨਾਲੀ ਤੇ ਮਨਾਲੀ ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-21 ਬੰਦ ਹੋ ਗਿਆ ਹੈ, ਜਿਸ ਕਾਰਨ ਸੜਕੀ ਆਵਾਜਾਈ ਦੇ ਨਾਲ-ਨਾਲ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਧਰ ਭਰਮੌਰ ਦੇ ਹੋਲੀ 'ਚ ਇਕ ਸਕੂਲ ਪ੍ਰਤੀਯੋਗਤਾ 'ਚ ਹਿੱਸਾ ਲੈਣ ਪਹੁੰਚੇ ਚੰਬਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ 1200 ਬੱਚੇ ਸੜਕਾਂ ਬੰਦ ਹੋ ਜਾਣ ਕਾਰਨ ਫਸ ਗਏ ਹਨ, ਜਿਨ੍ਹਾਂ ਨੂੰ ਕੱਢਣ ਲਈ ਪ੍ਰਸ਼ਾਸਨ ਨੇ ਨਿਰਦੇਸ਼ ਜਾਰੀ ਕੀਤੇ ਹਨ। ਬਿਆਸ ਦਰਿਆ ਤੇ ਇਸ ਦੀਆਂ ਸਹਾਇਕ ਨਦੀਆਂ ਪਾਰਬਤੀ, ਊਹਲ, ਜਿਊਣੀ ਖੱਡ, ਤੀਰਥਨ ਨਦੀ, ਫੋਜਲ ਖੱਡ ਤੇ ਸੁਕੇਤੀ ਖੱਡ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀਆਂ ਹਨ। ਬਿਆਸ ਨਦੀ 'ਚ ਪਾਣੀ ਦਾ ਪੱਧਰ 1995 ਤੋਂ ਬਾਅਦ ਪਹਿਲੀ ਵਾਰ ਅਜਿਹਾ ਵੇਖਣ ਨੂੰ ਮਿਲ ਰਿਹਾ ਹੈ। ਨਦੀਆਂ 'ਚ ਪਾਣੀ ਦਾ ਪੱਧਰ ਵਧਣ ਕਰਕੇ ਲਾਰਜੀ, ਚਮੇਰਾ ਤੇ ਪੰਡੋਹ ਡੈਮ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ ਤੇ ਇਨ੍ਹਾਂ ਡੈਮਾਂ ਦਾ ਪਾਣੀ ਛੱਡਿਆ ਜਾ ਰਿਹਾ ਹੈ। ਭਾਰੀ ਬਾਰਿਸ਼ ਕਾਰਨ ਨਦੀਆਂ 'ਚ ਸਿਲਟ ਦੀ ਮਾਤਰਾ ਵਧਣ ਕਾਰਨ ਲਾਰਜੀ ਸਮੇਤ ਕਈ ਬਿਜਲੀ ਪ੍ਰਾਜੈਕਟਾਂ 'ਤੇ ਬਿਜਲੀ ਉਤਪਾਦਨ ਤੀਸਰੇ ਦਿਨ ਵੀ ਠੱਪ ਰਿਹਾ। ਬਾਰਿਸ਼ ਕਾਰਨ ਸੂਬੇ ਦੇ ਸਿੱਖਿਆ ਸੰਸਥਾਨਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ। ਭਾਰੀ ਬਾਰਿਸ਼ ਦੇ ਚੱਲਦਿਆਂ ਨਦੀਆਂ ਨਾਲਿਆਂ ਕਿਨਾਰੇ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਦਿੱਤਾ ਗਿਆ ਹੈ। ਸਾਵਧਾਨੀ ਵਜੋਂ ਸੂਬਾ ਸਰਕਾਰ ਨੇ ਪੂਰੇ ਹਿਮਾਚਲ 'ਚ ਰਾਸ਼ਟਰੀ ਆਫਤ ਪ੍ਰਬੰਧ ਏਜੰਸੀ ਤੇ ਫੌਜ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
2 ਲੋਕਾਂ ਨੂੰ ਫੌਜ ਨੇ ਬਚਾਇਆ
ਇਸੇ ਦੌਰਾਨ ਕਾਂਗੜਾ 'ਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ 'ਚ ਫਸੇ 2 ਲੋਕਾਂ ਨੂੰ ਬਚਾਉਣ ਲਈ ਫੌਜ ਨੂੰ ਬੁਲਾਇਆ ਗਿਆ। ਇਸ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਪਾਲਮਪੁਰ ਦੇ ਇਕ ਪਾਰਕ 'ਚ ਫਸੇ ਹੋਏ ਸਨ, ਜਿਨ੍ਹਾਂ ਨੂੰ ਬਾਅਦ 'ਚ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਇਆ। ਉਨ੍ਹਾਂ ਦੱਸਿਆ ਕਿ ਇਸ ਖੇਤਰ 'ਚ ਇਕ ਕਾਰ ਤੇ ਦੋ ਸਕੂਟਰ ਵੀ ਹੜ੍ਹਾਂ ਦੇ ਪਾਣੀ 'ਚ ਰੁੜ੍ਹ ਗਏ ਹਨ।
ਉੱਤਰ-ਪੱਛਮੀ ਮੌਨਸੂਨ ਦੇ ਸਨਿਚਰਵਾਰ ਤੱਕ ਵਾਪਸ ਜਾਣ ਦੀ ਸੰਭਾਵਨਾ
ਮੁੰਬਈ, 24 ਸਤੰਬਰ (ਏਜੰਸੀ)- ਭਾਰਤ ਦੇ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਜੂਨ-ਸਤੰਬਰ ਦੀ ਮੌਨਸੂਨ ਦੇ ਸਨਿਚਰਵਾਰ ਤੋਂ ਉੱਤਰ-ਪੱਛਮੀ ਭਾਰਤ ਤੋਂ ਵਾਪਸ ਜਾਣ ਦੀ ਸੰਭਾਵਨਾ ਹੈ। ਅਕਸਰ ਮੌਨਸੂਨ ਸਤੰਬਰ ਦੇ ਪਹਿਲੇ ਹਫਤੇ ਵਾਪਸ ਚਲੀ ਜਾਂਦੀ ਹੈ, ਪਰ ਇਸ ਵਾਰ ਇਸ ਦੇ ਵਾਪਸ ਜਾਣ 'ਚ 4 ਹਫਤਿਆਂ ਦੀ ਦੇਰੀ ਹੋ ਗਈ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਸਥਾਨ ਤੋਂ ਹਵਾ ਦੇ ਪ੍ਰਭਾਵ 'ਚ ਵੀਰਵਾਰ ਤੋਂ ਬਦਲਾਅ ਆ ਸਕਦਾ ਹੈ ਤੇ ਮੌਨਸੂਨ ਦੀ ਵਾਪਸੀ ਸਨਿਚਰਵਾਰ ਤੋਂ ਹੋਣ ਦੀ ਸੰਭਾਵਨਾ ਹੈ। ਪੰਜਾਬ ਸਮੇਤ ਉੱਤਰੀ ਭਾਰਤ 'ਚ ਬਾਰਿਸ਼ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ 'ਚ ਬਿਆਸ ਦਰਿਆ ਸਮੇਤ ਹੋਰ ਨਦੀਆਂ ਤੇ ਨਾਲੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੇ ਹਨ ਤੇ ਇਸ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ 'ਚ ਆ ਗਏ ਹਨ, ਜਿਸ ਕਾਰਨ ਕੁੱਲੂ ਤੇ ਕਾਂਗੜਾ 'ਚ 2 ਮੌਤਾਂ ਹੋ ਗਈਆਂ ਹਨ।
ਜੰਮੂ 'ਚ ਢਿੱਗਾਂ ਡਿੱਗਣ ਕਾਰਨ 5 ਮੌਤਾਂ
ਜੰਮੂ/ਸ੍ਰੀਨਗਰ, 24 ਸਤੰਬਰ (ਮਹਿੰਦਰਪਾਲ ਸਿੰਘ, ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਭਾਰੀ ਬਾਰਿਸ਼ ਦੇ ਚੱਲਦਿਆਂ ਜ਼ਮੀਨ ਖਿਸਕਣ ਕਾਰਨ ਇਕ ਮਕਾਨ ਢਹਿ ਗਿਆ, ਜਿਸ ਦੇ ਮਲਬੇ ਹੇਠ ਦੱਬਣ ਨਾਲ 3 ਮਾਸੂਮ ਬੱਚਿਆਂ ਸਮੇਤ ਪਰਵਿਾਰ ਦੇ 5 ਜੀਆਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਜ਼ਿਲ੍ਹਾ ਡੋਡਾ ਦੇ ਗੰਡਾਓ ਤਹਿਸੀਲ ਦੇ ਪਿੰਡ ਗੋਲੀ ਭਟੋਲੀ 'ਚ ਸਨਿਚਰਵਾਰ ਰਾਤ ਤੋਂ ਜਾਰੀ ਭਾਰੀ ਬਾਰਿਸ਼ ਕਾਰਨ ਪਹਾੜੀ ਇਲਾਕੇ 'ਚ ਜ਼ਮੀਨ ਖਿਸਕ ਗਈ ਤੇ ਪਹਾੜੀ ਤੋਂ ਖਿਸਕੀ ਇਕ ਢਿੱਗ ਨੂਰ ਮੁਹੰਮਦ ਦੇ ਕੱਚੇ ਕੋਠੇ 'ਤੇ ਅਚਾਨਕ ਡਿਗ ਗਈ, ਜਿਸ ਕਾਰਨ 3 ਮਾਸੂਮ ਬੱਚਿਆਂ ਸਮੇਤ 5 ਜੀਅ ਮਕਾਨ ਦੇ ਮਲਬੇ ਹੇਠ ਦੱਬ ਗਏ। ਨੇੜਲੇ ਪਿੰਡ ਦੇ ਲੋਕ, ਫੌਜ ਤੇ ਬਚਾਅ ਟੀਮ ਨੇ ਪਹੁੰਚ ਕੇ ਬਚਾਅ ਕਾਰਵਾਈ ਸ਼ੁਰੂ ਕਰਨ ਤੱਕ ਸਾਰੇ ਜੀਅ ਮੌਤ ਦੇ ਮੂੰਹ 'ਚ ਚਲੇ ਗਏ ਸਨ। ਪੁਲਿਸ ਨੇ ਇਨ੍ਹਾਂ ਦੀ ਪਹਿਚਾਣ ਬਸ਼ੀਰ ਅਹਿਮਦ (30), ਨਗੀਨਾ ਬੇਗਮ (23), ਜੁਲਫੀ ਬਾਨੋ (10), ਮੁਹੰਮਦ ਸ਼ਰੀਫ (6) ਤੇ ਤਸਲੀਮਾ ਬਾਨੋ (3) ਵਜੋਂ ਕੀਤੀ ਹੈ।


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਹੜ੍ਹ ਵਰਗੇ ਹਾਲਾਤ-ਰੈੱਡ ਅਲਰਟ ਜਾਰੀ, ਫ਼ੌਜ ਨੂੰ ਕੀਤਾ ਚੌਕਸ

* ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ ਦਾ ਐਲਾਨ * ਲਗਾਤਾਰ ਮੀਂਹ ਕਾਰਨ ਜਨ-ਜੀਵਨ ਠੱਪ, ਝੋਨਾ, ਕਮਾਦ, ਆਲੂ, ਨਰਮਾ ਆਦਿ ਫ਼ਸਲਾਂ ਦਾ ਭਾਰੀ ਨੁਕਸਾਨ

ਹਰਕਵਲਜੀਤ ਸਿੰਘ, ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 24 ਸਤੰਬਰ -ਪੰਜਾਬ 'ਚ ਪਿਛਲੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਗੁਆਂਢੀ ਸੂਬਿਆਂ 'ਚ ਵੀ ਬਾਰਿਸ਼ ਹੋਣ ਕਾਰਨ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX