ਤਾਜਾ ਖ਼ਬਰਾਂ


ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 minute ago
ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਜਥੇਦਾਰ ਮੰਡ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਮਾਪਤ ਕਰਨ ਸਬੰਧੀ ਕਿਸੇ ਵੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜੋ ਇਸ ਮੋਰਚੇ ਨਾਲ਼ ਜੁੜੇ ਹੋਏ ਸਨ। ਇਹ ਗੱਲ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ....
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  13 minutes ago
ਕੋਲੰਬੋ, 15 ਦਸੰਬਰ- ਸ੍ਰੀਲੰਕਾ 'ਚ ਜਾਰੀ ਸਿਆਸੀ ਘਮਸਾਣ ਦੇ ਚੱਲਦਿਆਂ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਕਸ਼ੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਸ੍ਰੀਲੰਕਾ 'ਚ ਕਰੀਬ ਦੋ ਮਹੀਨਿਆਂ ਤੋਂ ਜਾਰੀ ਸਿਆਸੀ ਘਮਸਾਣ ....
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  29 minutes ago
ਆਈਜ਼ੋਲ, 15 ਦਸੰਬਰ- ਮਿਜ਼ੋ ਨੈਸ਼ਨਲ ਫ਼ਰੰਟ (ਐਮ.ਐਨ.ਐਫ) ਦੇ ਪ੍ਰਧਾਨ ਜੋਰਮਥਾਂਗਾ ਨੇ ਸ਼ਨੀਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ। ਜਾਣਕਾਰੀ ਲਈ ਦੱਸ ਦੇਈਏ ਕਿ 40 ਮੈਂਬਰੀ ਵਿਧਾਨ ਸਭਾ 'ਚ ਮਿਜੋ ਨੈਸ਼ਨਲ ਫ਼ਰੰਟ ਨੂੰ 26 ਸੀਟਾਂ ਮਿਲੀਆਂ ਹਨ......
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  38 minutes ago
ਤਰਨਤਾਰਨ, 15 ਦਸੰਬਰ (ਹਰਿੰਦਰ ਸਿੰਘ)- ਤਰਨਤਾਰਨ ਦੇ ਨਜ਼ਦੀਕ ਪੈਂਦੇ ਇਕ ਪੈਲੇਸ 'ਚ ਕੰਮ ਕਰਦੰ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਪੈਲੇਸ ਦੇ ਇਖ ਕਮਰੇ 'ਚੋਂ ਮਿਲੀਆਂ ਹਨ, ਜਿੱਥੇ ਉਹ ਸੁੱਤੇ ਪਏ.....
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  53 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਓਪਰੇਸ਼ਨ ਜਾਰੀ.....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 1 hour ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ.....
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 1 hour ago
ਰਾਏਕੋਟ, 15 ਦਸੰਬਰ (ਸੁਸ਼ੀਲ)- ਅੱਜ ਤੜਕੇ ਚਾਰ ਵਜੇ ਦੇ ਕਰੀਬ ਸਥਾਨਕ ਬਰਨਾਲਾ ਰੋਡ 'ਤੇ ਇੱਕ ਨਿੱਜੀ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਇੱਥੋਂ ਦੋ ਲੱਖ ਤੋਂ ਵਧੇਰੇ ਦੀ ਨਕਦੀ ਚੋਰੀ ਕਰ ਲਈ। ਨਕਦੀ ਦੇ ਨਾਲ-ਨਾਲ ਚੋਰ ਸਕੂਲ 'ਚੋਂ ਇੱਕ ਮੋਟਰਸਾਈਕਲ ਵੀ...
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਚੰਡੀਗੜ੍ਹ, 15 ਦਸੰਬਰ (ਸੁਰਜੀਤ ਸਿੰਘ ਸੱਤੀ)- ਸਿਮਰਨਜੀਤ ਸਿੰਘ ਬੈਂਸ ਵਲੋਂ ਲੁਧਿਆਣਾ ਸਿਟੀ ਸੈਂਟਰ ਘਪਲੇ ਮਾਮਲੇ 'ਚ ਧਿਰ ਬਣਨ ਦੀ ਮੰਗ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ। ਬੈਂਸ ਨੇ...
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 2 hours ago
ਯਰੂਸ਼ਲੇਮ, 15 ਦਸੰਬਰ- ਆਸਟ੍ਰੇਲੀਆ ਨੇ ਪੱਛਮੀ ਯਰੂਸ਼ਲੇਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਮਾਨਤਾ ਦਿੱਤੀ ਹੈ। ਇਸ ਸੰਬੰਧੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੇ ਕਿਹਾ ਕਿ ਉਹ ਰਸਮੀ ਤੌਰ 'ਤੇ ਇਜ਼ਰਾਈਲ ਦੀ ਰਾਜਧਾਨੀ ਯਰੂਸ਼ਲੇਮ ਨੂੰ...
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵੀਟ ਕਰਕੇ ਕਿਹਾ, ''ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ...
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਸੁਰੱਖਿਆ ਬਲਾਂ ਵਲੋਂ ਅਜੇ ਵੀ ਆਪਰੇਸ਼ਨ ਚਲਾਇਆ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  about 3 hours ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਂਚੀ, 15 ਦਸੰਬਰ- ਝਾਰਖੰਡ ਦੇ ਖੁੰਟੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਜ਼ਖ਼ਮੀ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 4 hours ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 4 hours ago
ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ ਕਿ 19 ਦਸੰਬਰ ਤੱਕ ਜਾਰੀ ਰਹੇਗੀ। ਇਨ੍ਹਾਂ ਨਾਮਜ਼ਦਗੀਆਂ ਦੀ...
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਅੰਮ੍ਰਿਤਸਰ

ਮੁਲਾਜ਼ਮ, ਕਿਸਾਨ ਤੇ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੇ ਅਧਿਆਪਕ ਮੋਰਚੇ ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵਲੋਂ ਕਨਵੀਨਰ ਅਤੇ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਲਈ ਲੜ ਰਹੇ ਮੁਅੱਤਲ ਕੀਤੇ ਅਧਿਆਪਕਾਂ ਦੀ ਬਹਾਲੀ ਤੇ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਹੱਕ 'ਚ ਕਿਸਾਨਾਂ, ਮਜ਼ਦੂਰਾਂ ਅਤੇ ਅਧਿਆਪਕਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਰੋਸ ਮਾਰਚ ਕੀਤਾ ਉਪਰੰਤ ਹਾਲ ਗੇਟ ਵਿਖੇ ਜੰਮ੍ਹਕੇ ਨਾਅਰੇਬਾਜੀ ਕਰਦਿਆਂ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸੂਬੇ 'ਚ ਪਹਿਲੀ ਸਰਕਾਰ ਹੈ, ਜਿਸਨੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਬਜਾਏ 75 ਫੀਸਦੀ ਘਟਾ ਦਿੱਤੀਆਂ ਹਨ, ਡੀ. ਏ. ਦੀਆਂ ਚਾਰ ਕਿਸ਼ਤਾਂ ਜਾਮ ਕਰ ਦਿੱਤੀਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਨਿੱਕੀ ਹੱਥਾਂ 'ਚ ਦੇ ਕੇ ਸਰਕਾਰ ਗਰੀਬਾਂ ਤੋਂ ਸਿੱਖਿਆ ਖੋਹਣਾਂ ਚਾਹੁੰਦੀ ਹੈ | ਇਸ ਮੌਕੇ ਡਾ: ਸਤਨਾਮ ਸਿੰਘ ਅਜਨਾਲਾ, ਬਾਰਡਰ ਏਰੀਏ ਸੰਘਰਸ਼ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ, ਸੀ.ਟੀ.ਯੂ. ਦੇ ਆਗੂ ਸਾਥੀ ਜਗਤਾਰ ਸਿੰਘ, ਡਾ: ਬਲਵਿੰਦਰ ਸਿੰਘ ਛੇਹਰਟਾ, ਇਸਤਰੀ ਸਭਾ ਦੀ ਆਗੂ ਕੰਵਲਜੀਤ ਕੌਰ, ਪੀ. ਐਸ. ਐਸ. ਐਫ. ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਨਰਿੰਦਰ ਸਿੰਘ, ਮੁਲਾਜ਼ਮ ਲਹਿਰ ਦੇ ਐਡੀਟਰ ਹਜਾਰਾ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਮੁਅਤਲ ਕੀਤੇ ਅਧਿਆਪਕਾਂ ਦੀ ਬਹਾਲੀ ਦੀ ਮੰਗ ਕੀਤੀ ਉਥੇ ਹੀ ਸਿੱਖਿਆ ਮੰਤਰੀ ਨੂੰ ਤਕਰਾਅ ਦਾ ਰਾਸਤਾ ਛੱਡਕੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਪੂਰੇ ਗ੍ਰੇਡ ਵਿਚ ਵਿਭਾਗ ਵਿਚ ਲਿਆਉਣ 'ਤੇ ਜ਼ੋਰ ਦਿੱਤਾ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੂਰੇ ਗਰੇਡਾਂ ਤੇ ਅਧਿਆਪਕਾਂ ਨੂੰ ਪੱਕਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਦੌਰਾਨ ਦਿਹਾਤੀ ਮਜਦੂਰ ਸਭਾ ਵਲੋਂ ਸਾਥੀ ਅਮਰੀਕ ਸਿੰਘ ਦਾਊਦ ਨੇ ਸੰਬੋਧਨ ਕੀਤਾ | ਇਸ ਮੌਕੇ ਬਲਕਾਰ ਸਿੰਘ ਵਲਟੋਹਾ, ਪ੍ਰੇਮ ਚੰਦ, ਸੁਖਰਾਜ ਸਿੰਘ ਸਰਕਾਰੀਆ, ਬਿਕਰਮਜੀਤ ਸਿੰਘ ਸ਼ਾਹ, ਉਂਕਾਰ ਸਿੰਘ, ਅਰਜਿੰਦਰ ਕਲੇਰ, ਜਰਮਨਜੀਤ ਸਿੰਘ ਛੱਜਲਵੱਢੀ, ਪ੍ਰਭਜਿੰਦਰ ਸਿੰਘ, ਗੁਰਮੀਤ ਸਿੰਘ ਮਾਨ ਵੇਰਕਾ, ਦਲਬੀਰ ਸਿੰਘ, ਜਤਿਨ ਸ਼ਰਮਾ, ਸਵਿੰਦਰ ਸਿੰਘ ਭੱਟੀ, ਪਰਮਜੀਤ ਮਾਹਲ, ਬਲਵਿੰਦਰ ਸਿੰਘ ਭੱਟੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਛੁੱਟੀ ਵਾਲੇ ਦਿਨ ਵੀ ਨਿਭਾਈ ਨਿਗਮ ਦੇ ਭੂਮੀ ਤੇ ਸਿਹਤ ਵਿਭਾਗ ਨੇ ਡਿਊਟੀ

ਅੰਮਿ੍ਤਸਰ, 10 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਛੁੱਟੀ ਵਾਲਾ ਦਿਨ ਹੋਣ ਦੇ ਬਾਵਜੂਦ ਸਾਂਝੇ ਤੌਰ 'ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਹਟਵਾਏ | ਇਸ ਕਾਰਵਾਈ ਦੌਰਾਨ ਨਿਗਮ ਮੁਲਾਜ਼ਮਾਂ ...

ਪੂਰੀ ਖ਼ਬਰ »

ਮਾਮਲਾ ਇਕੋ ਪਰਿਵਾਰ ਦੇ 5 ਜੀਆਂ ਵਲੋਂ ਖੁਦਕੁਸ਼ੀ ਕਰਨ ਦਾ ਏ.ਡੀ.ਜੀ.ਪੀ. ਤੇ ਸਾਬਕਾ ਵਿਧਾਇਕ ਸਣੇ 5 ਨੂੰ ਅਦਾਲਤ ਵਲੋਂ ਗਵਾਹੀ ਲਈ ਸੰਮਨ

ਅੰਮਿ੍ਤਸਰ, 10 ਅਕਤੂਬਰ (ਰੇਸ਼ਮ ਸਿੰਘ)-ਸੰਨ 2004 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਵਲੋਂ ਖੁਦਕੁਸ਼ੀ ਕਰਕੇ ਖੁਦਕੁਸ਼ੀ ਨੋਟ ਘਰ ਦੀਆਂ ਦੀਵਾਰਾਂ 'ਤੇ ਲਿਖ ਕੇ ਤਤਕਾਲੀ ਜ਼ਿਲ੍ਹਾ ਪੁਲਿਸ ਮੁੱਖੀ ਨੂੰ ਜਿੰਮੇਵਾਰ ਠਹਿਰਾਏ ਜਾਣ ਦੇ ਚਰਚਿਤ ਮਾਮਲੇ 'ਚ ਪੰਜਾਬ ਪੁਲਿਸ ਦੇ ਇਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਰਹੱਦ ਨੇੜਿਓਾ ਸ਼ੱਕੀ ਵਿਅਕਤੀ ਕਾਬੂ

ਬੱਚੀਵਿੰਡ, 10 ਅਕਤੂਬਰ (ਬਲਦੇਵ ਸਿੰਘ ਕੰਬੋ)-ਸੁਰੱਖਿਆ ਬਲਾਂ ਨੇ ਅੰਮਿ੍ਤਸਰ ਸੈਕਟਰ ਤਹਿਤ ਆਉਂਦੇ ਸੀਮਾ ਵਰਤੀ ਪਿੰਡ ਰਾਣੀਆਂ ਤੋਂ ਮਨਾਹੀ ਵਾਲੇ ਖੇਤਰ 'ਚ ਘੁੰਮਦੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਦੀ 17 ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਕੈਦੀ ਨੂੰ ਮੋਬਾਇਲ ਫੋਨ ਦਿੰਦਾ ਪੁਲਿਸ ਮੁਲਾਜ਼ਮ ਕਾਬੂ

ਅੰਮਿ੍ਤਸਰ, 10 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਕੈਦੀ ਨੂੰ ਮੋਬਾਇਲ ਫ਼ੋਨ ਤੇ ਸਿਗਰੇਟਾਂ ਬੀੜੀਆਂ ਦਾ ਬੰਡਲ ਦਿੰਦੇ ਇਕ ਪੁਲਿਸ ਮੁਲਾਜ਼ਮ ਨੂੰ ਕਾਬੂ ਕਰ ਲਿਆ ਗਿਆ | ਇਸ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਰਣਜੀਤ ਐਵੀਨਿਉ ਵਿਖੇ ਦੁਸਹਿਰਾ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਕੀਤੀ ਗਈ ਭੂਮੀ ਪੂਜਾ

ਅੰਮਿ੍ਤਸਰ, 10 ਅਕਤੂਬਰ (ਹਰਮਿੰਦਰ ਸਿੰਘ)-ਦੁਸਹਿਰਾ ਕਮੇਟੀ ਅੰਮਿ੍ਤਸਰ ਉੱਤਰੀ ਵਲੋਂ ਸਥਾਨਕ ਰਣਜੀਤ ਐਵੀਨਿਊ ਵਿਖੇ ਲਗਾਏ ਜਾਣ ਵਾਲੇ ਛੇਵੇਂ ਦੁਸਹਿਰੇ ਮੇਲੇ ਦੇ ਸਬੰਧ 'ਚ ਸਾਬਕਾ ਮੰਤਰੀ ਅਤੇ ਦੁਸਹਿਰਾ ਕਮੇਟੀ ਦੇ ਮੁੱਖ ਸੰਚਾਲਕ ਸ੍ਰੀ ਅਨਿਲ ਜੋਸ਼ੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਰਮਾ ...

ਪੂਰੀ ਖ਼ਬਰ »

ਨਮੀ ਦੇ ਬਹਾਨੇ ਝੋਨਾ ਨਾ ਖਰੀਦਣ ਦਾ ਦੋਸ਼-ਕਿਸਾਨ ਆਗੂ

ਰਈਆ, 10 ਅਕਤੂਬਰ (ਸੁੱਚਾ ਸਿੰਘ ਘੁੰਮਣ)-ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ 8, 9, 10 ਅਕਤੂਬਰ ਨੂੰ ਦਿੱਤੇ 'ਮੰਡੀ ਚਲੋ' ਪ੍ਰੋਗਰਾਮ ਤਹਿਤ ਅੱਜ ਕਿਸਾਨਾਂ ਵੱਲੋਂ ਸਥਾਨਕ ਅਨਾਜ ਮੰਡੀ 'ਚ ਮਾਰਚ ਕਰਨ ਉਪਰੰਤ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਬ ...

ਪੂਰੀ ਖ਼ਬਰ »

12 ਤੋਂ ਵਿਸ਼ਵ ਵਿਰਾਸਤ ਫੂਡ ਫ਼ੈਸਟੀਵਲ ਕਿਲ੍ਹਾ ਗੋਬਿੰਦਗੜ੍ਹ 'ਚ ਸ਼ੁਰੂ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਿਲ੍ਹਾ ਗੋਬਿੰਦਗੜ੍ਹ 'ਚ 12 ਤੋਂ 14 ਅਕਤੂਬਰ ਤੱਕ ਮਨਾਏ ਜਾ ਰਹੇ 'ਵਿਸ਼ਵ ਵਿਰਾਸਤ ਪਕਵਾਨ ਸੰਮੇਲਨ ਅਤੇ ਫੂਡ ਫ਼ੈਸਟੀਵਲ' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ...

ਪੂਰੀ ਖ਼ਬਰ »

ਮੇਰਾ ਸੁਖਦੇਵ ਸਿੰਘ ਖ਼ਾਲਸਾ ਦੇ ਪਰਿਵਾਰ ਨਾਲ ਕੋਈ ਸਬੰਧ ਨਹੀਂ, ਪ੍ਰੋ: ਵਲਟੋਹਾ ਨੇ ਮੇਰਾ ਅਕਸ ਖ਼ਰਾਬ ਕੀਤਾ-ਭਾਈ ਖ਼ਾਲਸਾ ਪੰਜਗਰਾਈਾ

ਸਮਾਲਸਰ, 10 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ ਤੇ ਹੋਰ ਆਗੂਆਂ ਦੀ ਹਾਜ਼ਰੀ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਭਾਈ ਸੁਖਦੇਵ ਸਿੰਘ ...

ਪੂਰੀ ਖ਼ਬਰ »

ਅਧਿਆਪਕਾ ਵਲੋਂ ਵਿਦਿਆਰਥੀ ਦੇ ਥੱਪੜ ਮਾਰਨ ਤੇ ਪੱਗ ਲੱਥਣ 'ਤੇ ਵਿਦਿਆਰਥੀ ਨੇ ਸਕੂਲ ਦੀ ਬਿਲਡਿੰਗ ਤੋਂ ਮਾਰੀ ਛਾਲ

ਛੇਹਰਟਾ, 10 ਅਕਤੂਬਰ (ਵਡਾਲੀ)-ਛੇਹਰਟਾ ਵਿਖੇ ਸਥਿਤ ਇਕ ਪ੍ਰਾਈਵੇਟ ਸਕੂਲ ਵਿਚ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਵਲੋਂ ਸਕੂਲ ਵਿਚ ਇਕ ਅਧਿਆਪਕਾ ਵਲੋਂ ਥੱਪੜ ਮਾਰਨ ਤੇ ਪੱਗ ਲੱਥਣ ਕਾਰਨ ਸਕੂਲ ਦੀ ਉਪਰਲੀ ਮੰਜਿਲ ਦੀ ਛੱਤ ਤੋਂ ਛਾਲ ਮਾਰ ਦਿੱਤੀ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਦਰਗਾਹ ਸ਼ੇਰ ਸ਼ਾਹ ਵਲੀ ਪ੍ਰਬੰਧਕ ਕਮੇਟੀ ਦਾ ਗਠਨ

ਬਿਆਸ, 10 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਅੱਜ ਕਸਬਾ ਬਿਆਸ ਸਥਿਤ ਧੰਨ ਧੰਨ ਪੀਰ ਬਾਬਾ ਸ਼ੇਰ ਸ਼ਾਹ ਵਲੀ ਦੀ ਦਰਗਾਹ ਦੀ ਪ੍ਰਬੰਧਕੀ ਕਮੇਟੀ ਦਾ ਗਠਨ ਸਾਬਕਾ ਵਿਧਾਇਕ ਡਾ: ਵੀਰ ਪਵਨ ਕੁਮਾਰ ਭਾਰਦਵਾਜ ਦੀ ਸਰਪ੍ਰਸਤੀ ਹੇਠ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਗੱਦੀ ...

ਪੂਰੀ ਖ਼ਬਰ »

ਮਲਿਕ ਨੇ ਜੇਤਲੀ ਨਾਲ ਕੀਤੀ ਪੰਜਾਬ ਸਬੰਧੀ ਗੱਲਬਾਤ

ਅੰਮਿ੍ਤਸਰ, 10 ਅਕਤੂਬਰ (ਵਿ: ਪ੍ਰ:)-ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਤੇ ਜ਼ਲਿ੍ਹਆਂਵਾਲਾ ਬਾਗ ਦਾ ਟਰੱਸਟੀ ਬਣਾਏ ਜਾਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ...

ਪੂਰੀ ਖ਼ਬਰ »

ਅਨਾਜ ਮੰਡੀ ਅਟਾਰੀ 'ਚ ਕਿਸਾਨਾਂ ਨੇ ਦਿੱਤਾ ਧਰਨਾ

ਅਟਾਰੀ, 10 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)¸ਕੁਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਿਜਲੀ ਘਰ ਅਟਾਰੀ ਵਿਖੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਨਾਜ ਮੰਡੀਆਂ 'ਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਅੰਮਿ੍ਤਸਰ ਫੇਰੀ ਦੌਰਾਨ ਮੀਡੀਆ ਤੋਂ ਦੂਰ ਰਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਅੰਮਿ੍ਤਸਰ, 10 ਅਕਤੂਬਰ (ਜੱਸ)-ਅਕਾਲੀ ਦਲ ਦੇ ਪ੍ਰਧਾਨ ਤੇ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਦੱਸੇ ਜਾਂਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅੱਜ ਗੁਰੂ ਨਗਰੀ ਅੰਮਿ੍ਤਸਰ ਪੁੱਜੇ ਪਰ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਅਗਵਾ ਕਰਨ ਦੇ ਦੋਸ਼ 'ਚ 6 ਜਣਿਆਂ ਵਿਰੁੱਧ ਮੁਕਦਮਾ ਦਰਜ

ਅਜਨਾਲਾ, 10 ਅਕਤੂਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਅਜਨਾਲਾ ਨੇ ਸੰਨੀ ਪੁੱਤਰ ਸੋਨੂੰ ਸਿੰਘ, ਬਲਜੀਤ ਸਿੰਘ ਪੁੱਤਰ ਅਜੀਤ ਸਿੰਘ, ਅਜੀਤ ਸਿੰਘ, ਵਿੱਕੀ ਸਿੰਘ ਪੁੱਤਰ ਲਹੋਰੀ ਸਿੰਘ, ਪਰਮਜੀਤ ਪੁੱਤਰ ਸੋਨੂੰ ਸਿੰਘ, ਅਮਰਜੀਤ ਕੌਰ ਨਿਵਾਸੀ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੀ ਲੁੱਟ ਸਬੰਧੀ 'ਕਿਸਾਨੋ ਮੰਡੀ ਚਲੋ' ਮੁਹਿਮ ਤਹਿਤ ਦਾਣਾ ਮੰਡੀ ਮਜੀਠਾ ਦਾ ਕਿਸਾਨ ਆਗੂਆਂ ਦੌਰਾ ਕਰਕੇ ਕੰਡਿਆਂ ਦਾ ਕੀਤਾ ਨਿਰੀਖਣ

ਮਜੀਠਾ, 10 ਅਕਤੂਬਰ (ਸਹਿਮੀ)-ਕਿਸਾਨਾਂ ਦੀ ਹੋ ਰਹੀ ਅੰਨੀ ਲੁੱਟ ਖਸੁੱਟ ਨੂੰ ਬੰਦ ਕਰਾਉਣ ਲਈ ਕਿਸਾਨੋ ਮੰਡੀ ਚਲੋ ਦੀ ਮੁਹਿੰਮ ਤਹਿਤ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਦੇਸ਼ ਪੱਧਰੀ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਕਾਰ ...

ਪੂਰੀ ਖ਼ਬਰ »

ਬਜ਼ੁਰਗ ਕਾਂਗਰਸੀ ਕੌਾਸਲਰ ਭਾਟੀਆ 'ਤੇ ਹੋਏ ਹਮਲੇ ਦਾ ਮਾਮਲਾ ਮਾਮਲਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜਿਆ

ਅੰਮਿ੍ਤਸਰ, 10 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀ ਸਾਥੀ ਤੇ ਬਜ਼ੁਰਗ ਕਾਂਗਰਸੀ ਕੌਾਸਲਰ ਜੀਤ ਸਿੰਘ ਭਾਟੀਆ 'ਤੇ ਹੋਏ ਹਮਲੇ ਦੇ ਚਰਚਿਤ ਮਾਮਲੇ 'ਚ ਦੂਜੀ ਧਿਰ ਵਲੋਂ ਇਹ ਮਾਮਲਾ ਕੌਮੀ ਅਨੂਸੂਚਿਤ ਜਾਤੀ ਕਮਿਸ਼ਨ ਕੋਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਜੇ ਕੁਮਾਰ ਸ਼ਰਮਾ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪਾਏ ਜੁਰਮਾਨੇ

ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾਂ ਲਗਾਉਣ ਦੇ ਹੁਕਮ ਤੇ ਡੀ.ਸੀ. ਅੰਮਿ੍ਤਸਰ ਦੇ ਹੁਕਮ ਦੀ ਉਲੰਘਣਾ ਕਰਨ ਤੇ ਨਾਇਬ ਤਹਿਸੀਲਦਾਰ ਸ੍ਰੀ ਅਜੇ ਕੁਮਾਰ ਸ਼ਰਮਾ ਨੇ ਤਿੰਨ ...

ਪੂਰੀ ਖ਼ਬਰ »

ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਮਾਸਟਰ ਸ਼ਿਵ ਸਿੰਘ ਬੁੱਟਰ ਦਾ ਸਨਮਾਨ

ਜਲੰਧਰ, 10 ਅਕਤੂਬਰ (ਫੁੱਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਬੁੱਟਰ ਕਲਾਂ ਦੇ ਵਸਨੀਕ ਅਤੇ ਬਤੌਰ ਬਲਾਕ ਐਜੂਕੇਸ਼ਨ ਅਫਸਰ ਸੇਵਾ-ਮੁਕਤ ਹੋਏ ਮਾਸਟਰ ਸ਼ਿਵ ਸਿੰਘ ਬੁੱਟਰ ਦਾ ਨਿਰਵਿਰੋਧ ਬਲਾਕ ਸੰਮਤੀ ਮੈਂਬਰ ਚੁਣਿਆ ਜਾਣਾ ਉਨ੍ਹਾਂ ਦੀ ...

ਪੂਰੀ ਖ਼ਬਰ »

ਪਿੰਡ ਵਡਾਲਾ ਕਲਾਂ ਵਿਖੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਨਮਿਤ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ, ਸੰਤ ਪਾਲਾ ਸਿੰਘ (ਗਊਆਂ ਵਾਲੇ) ਜੋ ਕਿ ਬੀਤੇ ...

ਪੂਰੀ ਖ਼ਬਰ »

ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਦਾ ਅੰਤਿਮ ਸੰਸਕਾਰ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਮੰਡੀਆਂ 'ਚੋਂ ਝੋਨਾਂ ਖ਼ਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

'ਐਜੂਕੇਸ਼ਨ ਕਾਲਜਾਂ ਦਾ 3 ਦਿਨਾ ਜ਼ੋਨਲ ਯੁਵਕ ਮੇਲਾ' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਅੰਮਿ੍ਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)¸ਸਥਾਨਕ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਇਆ ਜਾ ਰਿਹਾ 3 ਦਿਨਾਂ 'ਐਜ਼ੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ' ਅੱਜ ਅਮਿੱਟ ਯਾਦਾਂ ਬਿਖੇਰਦਾ ਹੋਇਆ ...

ਪੂਰੀ ਖ਼ਬਰ »

ਪੰਚਾਇਤਾਂ ਭੰਗ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨੰਬਰਦਾਰਾਂ ਰਾਹੀਂ ਕਰਵਾਏ ਜਾਣ-ਗ੍ਰੰਥਗੜ੍ਹ, ਬੱਲ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਅੱਜ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ | ਜਿਸ 'ਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਦੇ ਫੁਰਮਾਨ ਮਹਿਜ਼ ਕਾਗਜ਼ਾਂ ਤੱਕ ਸੀਮਤ

ਟਾਹਲੀ ਸਾਹਿਬ, 10 ਅਕਤੂਬਰ (ਪਲਵਿੰਦਰ ਸਿੰਘ ਸਰਹਾਲਾ)-ਪੰਜਾਬ ਸਰਕਾਰ, ਪ੍ਰਦੂਸ਼ਨ ਕੰਟਰੋਲ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੂਬਾਈ ਨੋਡਲ ਅਫਸਰ ਕੇ.ਐਸ. ਪੰਨੂ ਵਲੋਂ ਝੋਨੇ ਦੀ ਪਰਾਲੀ ਨਾਂ ਸਾੜਨ ਦੀਆਂ ਅਪੀਲਾਂ ਅਤੇ ਧਮਕੀਆਂ ਦਾ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌ ਾਕੀਦਾਰਾ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ (ਸੀਟੂ) ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਗੱਗੜਭਾਣਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਾਬਾ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਉਡਣ ਦਸਤੇ ਦੇ ਮੁਖੀ ਤੇ ਜਨਰਲ ਮੈਨੇਜਰ ਪੰਜਾਬ ਸੰਧੂ ਨੇ ਕੰਵਰਪ੍ਰਤਾਪ ਦੀ ਮੌਜੂਦਗੀ 'ਚ ਕਿਸਾਨਾਂ, ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਅਜਨਾਲਾ, 10 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ ਤੇ ਗੁਰਦਾਸਪੁਰ ਦੀਆਂ ਮੰਡੀਆਂ 'ਚ ਸਾਉਣੀ ਦੀ ਮੁੱਖ ਫ਼ਸਲ ਝੋਨੇ ਤੇ ਬਾਸਮਤੀ ਦੀ ਖ਼ਰੀਦ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਨਾਉਣ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX