ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  36 minutes ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  51 minutes ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  57 minutes ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  about 1 hour ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  about 2 hours ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  about 2 hours ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  about 2 hours ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  about 3 hours ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 4 hours ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 4 hours ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 4 hours ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 5 hours ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 5 hours ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਲੁਧਿਆਣਾ

ਸਨਅਤਕਾਰ ਦੇ ਮੁਲਾਜ਼ਮ ਕੋਲੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਨਅਤਕਾਰ ਦੇ ਮੁਲਾਜ਼ਮ ਪਾਸੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 11:30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਗਿੱਲ ਸੜਕ ਨੇੜੇ ਮਸ਼ੀਨਾਂ ਦੇ ਪੁਰਜ਼ੇ ਬਣਾਉਣ ਦੀ ਕੰਪਨੀ ਸਿਪਲੈਕਸ ਦੇ ਮਾਲਕ ਰਕੇਸ਼ ਗੋਇਲ ਨੇ ਆਪਣੇ ਮੁਲਾਜ਼ਮ ਸੁਨੀਲ ਕੁਮਾਰ ਮਲਹੋਤਰਾ (58) ਨੂੰ ਗਿੱਲ ਸੜਕ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਚ 4 ਲੱਖ 80 ਹਜ਼ਾਰ ਦੀ ਨਕਦੀ ਕਢਵਾਉਣ ਲਈ ਭੇਜਿਆ ਸੀ, ਜਦੋਂ ਉਹ ਨਕਦੀ ਕਢਵਾ ਕੇ ਬੈਂਕ ਤੋਂ ਬਾਹਰ ਨਿਕਲਿਆ ਤਾਂ ਪਹਿਲਾਂ ਤੋਂ ਬੈਂਕ ਦੇ ਬਾਹਰ ਖੜ੍ਹੇ ਦੋ ਲੁਟੇਰਿਆਂ ਨੇ ਉਸਦਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ | ਪਹਿਲੀ ਵਾਰ ਤਾਂ ਉਨ੍ਹਾਂ ਦੀ ਕੋਸ਼ਿਸ਼ ਅਸਫ਼ਲ ਹੋ ਗਈ, ਪਰ ਦੂਜੀ ਵਾਰ ਇਨ੍ਹਾਂ ਲੁਟੇਰਿਆਂ ਨੇ ਸੁਨੀਲ ਕੁਮਾਰ ਦੇ ਹੱਥ ਵਿਚ ਫੜਿਆ ਨਕਦੀ ਵਾਲਾ ਬੈਗ ਖੋਹ ਲਿਆ ਤੇ ਮੋਟਰਸਾਈਕਲ ਤੇ ਫਰਾਰ ਹੋ ਗਏ | ਸੁਨੀਲ ਨੇ ਉਥੇ ਰੌਲਾ ਪਾਇਆ ਜਿਸ ਨੂੰ ਸੁਣ ਕੇ ਲੋਕ ਇਕੱਠੇ ਹੋ ਗਏ, ਪਰ ਲੁਟੇਰੇ ਕੁਝ ਹੀ ਮਿੰਟਾਂ ਵਿਚ ਉਥੋਂ ਫਰਾਰ ਹੋ ਗਏ | ਅੱਖੀ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਸੁਨੀਲ ਨਕਦੀ ਵਾਲਾ ਬੈਗ ਸਕੂਟਰ ਵਿਚ ਰੱਖ ਰਿਹਾ ਸੀ, ਜਦੋਂ ਇਨ੍ਹਾਂ ਲੁਟੇਰਿਆਂ ਨੇ ਉਸਦਾ ਬੈਗ ਖੋਹ ਲਿਆ | ਪਹਿਲਾਂ ਇਕ ਲੁਟੇਰਾ ਸੁਨੀਲ ਦੇ ਨੇੜੇ ਆਇਆ, ਪਰ ਕੁਝ ਹੀ ਮਿੰਟ ਬਾਅਦ ਦੂਜਾ ਲੁਟੇਰਾ ਮੋਟਰਸਾਈਕਲ ਲੈ ਕੇ ਆ ਗਿਆ ਅਤੇ ਇਹ ਦੋਵੇਂ ਬੈਗ ਖੋਹ ਕੇ ਫਰਾਰ ਹੋ ਗਏ | ਇਨ੍ਹਾਂ ਵਿਚੋਂ ਇਕ ਲੁਟੇਰੇ ਨੇ ਹੈਲਮੇਟ ਪਾਇਆ ਹੋਇਆ ਸੀ | ਸੂਚਨਾ ਮਿਲਦੇ ਏ.ਡੀ.ਸੀ.ਪੀ ਰਤਨ ਸਿੰਘ ਬਰਾੜ, ਏ.ਸੀ.ਪੀ ਜਸਵਿੰਦਰ ਸਿੰਘ, ਏ.ਸੀ.ਪੀ ਸੁਰਿੰਦਰ ਮੋਹਣ ਸਮੇਤ ਕਈ ਹੋਰ ਪੁਲਿਸ ਉਚ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਬੈਂਕ ਦੇ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ | ਪੁਲਿਸ ਫੁਟੇਜ ਤੋਂ ਲੁਟੇਰਿਆਂ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ ਸੀ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ | ਦਿਨ ਦਿਹਾੜੇ ਭੀੜ ਵਾਲੇ ਇਲਾਕੇ ਵਿਚ ਹੋਈ ਇਸ ਵਾਰਦਾਤ ਕਾਰਨ ਲੋਕਾਂ ਵਿਚ ਖਾਸ ਕਰਕੇ ਸਨਅਤਕਾਰਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਟਰੈਵਲ ਏਜੰਟ ਨੂੰ ਬਲੈਕ ਮੇਲ ਕਰ ਕੇ 30 ਲੱਖ ਰੁਪਏ ਬਟੋਰਨ ਵਾਲਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਆਰਥਿਕ ਜ਼ੁਰਮਾਂ ਦੇ ਵਿੰਗ ਵਲੋਂ ਟਰੈਵਲ ਏਜੰਟ ਖਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਪਾਸੋਂ 30 ਲੱਖ ਰੁਪਏ ਬਟੋਰਨ ਵਾਲੇ ਪੁਲਿਸ ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਵੇ ਕਰਨ ਪੁੱਜੇ ਆਮਦਨ ਕਰ ਅਧਿਕਾਰੀਆਂ ਦਾ ਮਜ਼ਦੂਰਾਂ ਤੇ ਸਨਅਤਕਾਰਾਂ ਵਲੋਂ ਘਿਰਾਓ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਸਥਾਨਕ ਬਹਾਦਰਕੇ ਰੋਡ 'ਤੇ ਇਕ ਹੌਜ਼ਰੀ ਇਕਾਈ 'ਤੇ ਸਰਵੇ ਲਈ ਦਸਤਕ ਦੇਣਾ ਮਹਿੰਗਾ ਪਿਆ, ਕਿਉਂਕਿ ਸਰਵੇ ਕਰਨ ਲਈ ਪੁੱਜੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦਾ ਸਨਅਤਕਾਰਾਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਸ਼ੱਕੀ ਹਾਲਤ 'ਚ ਲਾਸ਼ ਬਰਾਮਦ

ਲੁਿ ਧਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ 'ਚ ਪੁਲਿਸ ਨੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਉਮਰ 40-45 ਸਾਲ ਦੇ ਕਰੀਬ ਹੈ | ਅੱਜ ਸਵੇਰੇ ਜਦੋਂ ਕੁਝ ਵਿਅਕਤੀਆਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਕਾਬੂ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਨਕਲੀ ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨਾਲ ਲੁੱਟ ਖੋਹ ਕਰਨ ਵਾਲੇ ਇਕ ਖਤਰਨਾਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ...

ਪੂਰੀ ਖ਼ਬਰ »

50 ਹਜ਼ਾਰ ਰੁਪਏ ਮਹੀਨੇ ਤੋਂ ਵੱਧ ਕਿਰਾਏ ਖਾਣ ਵਾਲਿਆਂ ਦੀ ਨਹੀਂ ਖੈਰ,

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਉੱਤਰ-ਪੱਛਮੀ ਖੇਤਰ ਬਿਨੇ ਕੁਮਾਰ ਝਾਅ ਨੇ ਕਿਹਾ ਕਿ 50 ਹਜ਼ਾਰ ਰੁਪਏ ਤੋਂ ਜ਼ਿਆਦਾ ਮਹੀਨੇ ਵਾਰ ਕਿਰਾਇਆ ਲੈਣ ਵਾਲੇ 600 ਲੋਕਾਂ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ ਭੇਜਿਆ ਗਿਆ ਹੈ, ਜਿੰਨ੍ਹਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 272 ਹੋਈ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)—ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਸ: ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰੇਲਵੇ ਲਾਈਨ ਨਾਲ ਲੱਗਦੇ ਕਬਜ਼ੇ ਪੁਲਿਸ ਨੇ ਛੁਡਵਾਏ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਲੋਨੀ ਅਤੇ ਧੂਰੀ ਲਾਈਨ ਨੇੜੇ ਕੁਝ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁੱਗੀਆਂ ਨੂੰ ਢਾਹ ਕੇ ਕਬਜ਼ੇ ਛੁਡਵਾਏ ਗਏ | ਜਾਣਕਾਰੀ ਅਨੁਸਾਰ ਅੱਜ ਇਸਤੋਂ ਪਹਿਲਾਂ ਪੁਲਿਸ ਅਤੇ ਰੇਲਵੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਤੇ ਸੈਮੀਨਾਰ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਇਕ ਮੀਟਿੰਗ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਾਰ ਿਖ਼ਲਾਫ਼ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਹੇਠਾਂ ਲਗਾਏ ਪੋਸਟਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਗੁਰਦੀਪ ਸਿੰਘ ਗੋਸ਼ਾ ਨੇ ਸਰਕਾਰ ਖਿਲਾਫ਼ ਵੋਟਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਪੋਸਟਰ ਲਗਾ ਦਿੱਤੇ ਹਨ, ਜੋ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਧਾਰਮਿਕ ਸਮਾਗਮ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ-ਰਾਜਧਾਨੀ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)-ਨਸ਼ਿਆਂ ਦੇ ਖ਼ਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ | ਸੀਨੀਅਰ ਕਾਂਗਰਸੀ ਆਗੂ ਅਤੇ ...

ਪੂਰੀ ਖ਼ਬਰ »

ਸਿਗਰਟ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਦੰਦ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ ਵਾਲੇ) ਵਲੋਂ ਦੰਦਾਂ ਦੀ ਦੇਖ ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਦੰਦਾਂ ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ•ਾਈ ਸਬੰਧੀ ਅਪਲਾਈ ਫਾਈਲਾ— ਦਾ ਨਿੱਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਮਿਡ-ਡੇ-ਮੀਲ ਕਾਮਿਆਂ ਦੀਆਂ ਮੰਗਾਂ ਮੰਨਣ ਪਿਛੋਂ 13 ਨੂੰ ਹੋਣ ਵਾਲਾ ਘਿਰਾਓ ਕੀਤਾ ਮੁਲਤਵੀ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾੳੇਣ ਵਾਲੀਆਂ 50,000 ਦੇ ਕਰੀਬ ਵਰਕਰਾਂ ਦੀ ਜੱਥੇਬੰਦੀ ਮਿਡ-ਡੇ-ਮੀਲ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਦੀ ਮੀਟਿੰਗ 'ਚ ਦੇਸ਼ ਅਤੇ ਸਮਾਜ ਦੇ ਭਖਦੇ ਮਸਲਿਆਂ 'ਤੇ ਹੋਈਆਂ ਵਿਚਾਰਾਂ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਰੂਰੀ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੇਸ਼ ਦੇ ਵਖ-ਵਖ ਭੱਖਦੇ ਜਮਹੂਰੀ ਅਤੇ ਦੇਸ਼ ਭਗਤੀ ਵਾਲੇ ਅਹਿਮ ਮੁੱਦਿਆਂ 'ਤੇ ਗੰਭੀਰ ...

ਪੂਰੀ ਖ਼ਬਰ »

ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਦੋ ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਮਾਨਸਿਕ ਸਿਹਤ ਨਰਸਿੰਗ ਵਿਭਾਗ, ਕਾਲਜ ਆਫ ਨਰਸਿੰਗ, ਸੀ.ਐੱਮ.ਸੀ. ਅਤੇ ਹਸਪਤਾਲ, ਲੁਧਿਆਣਾ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ 'ਬਦਲ ਰਹੇ ਸੰਸਾਰ ਵਿਚ ਨੌਜਵਾਨਾਂ ਅਤੇ ਮਾਨਸਿਕ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ ਦੇ ਪ੍ਰੋਫ਼ੈਸਰ ਅੰਤਰਰਾਸ਼ਟਰੀ ਕਾਨਫ਼ਰੰਸਾਂ 'ਚ ਹੋਣਗੇ ਸ਼ਾਮਿਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਾਨੋਲੋਜੀ (ਜੀ.ਜੀ.ਐਨ.ਆਈ.ਐਮ.ਟੀ.) ਲਈ ਮਾਣ ਵਾਲੀ ਗੱਲ ਹੈ ਕਿ ਫੈਕਲਟੀ 'ਚੋਂ ਇਕ ਸਹਾਇਕ ਪ੍ਰੋਫੈਸਰ ਡਿਪਾਰਟਮੈਂਟ ਆਫ ਡਿਪਾਰਟਮੈਂਟ ਕੰਪਿਊਟਰ ਅਕਾਊਾਟਸ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ 'ਚ ਕੇਂਦਰ ਸਰਕਾਰ ਹੋਈ ਫੇਲ੍ਹ-ਮਹਿਮੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਹਰ ਰੋਜ਼ ਪੈਟਰੋਲ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਨਿੱਤ ਵਰਤੋਂ ਵਾਲਿਆਂ ਵਸਤਾਾ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਵਿਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਨਾਲ ਆਮ ਆਦਮੀ ਦਾ ਜੀਣਾ ਦੁੱਬਰ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ-ਤੀਸਰੇ ਦਿਨ ਅਥਲੈਟਿਕਸ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਹੋਏ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਅੱਜ ਐਥਲੈਟਿਸਕ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਕਰਵਾਏ ...

ਪੂਰੀ ਖ਼ਬਰ »

ਖੇਤਰੀ ਅਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਦੇ ਸ਼ਾਨਦਾਰ ਮੁਕਾਬਲੇ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਖੇਤਰੀ ਐਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਸ਼੍ਰੇਣੀ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਓਰੀਸਨ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੇ ਪੇਟ 'ਚੋਂ 2.5 ਕਿੱਲੋ ਦੀ ਰਸੌਲੀ ਕੱਢ ਕੇ ਬਚਾਈ ਜਾਨ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਓਰੀਸਨ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਔਰਤ ਦੇ ਪੇਟ 'ਚੋਂ ਵੱਡੇ ਅਕਾਰ ਦੀ ਰਸੌਲੀ ਕੱਢਕੇ ਜਾਨ ਬਚਾਈ ਹੈ | ਔਰਤਾਂ ਰੋਗਾਂ ਦੇ ਮਾਹਿਰ ਡਾ. ਮਨੀਸ਼ਾ ਮਿੱਤਲ ਨੇ ਦੱਸਿਆ ਕਿ ਪਿਛਲੇ ਦਿਨੀਂ ਹਸਪਤਾਲ 'ਚ ਰਾੜਾ ਸਾਹਿਬ ਦੀ ਰਹਿਣ ਵਾਲੀ 30 ...

ਪੂਰੀ ਖ਼ਬਰ »

ਦੁਕਾਨ 'ਚੋਂ 2 ਲੱਖ ਦੀ ਨਕਦੀ ਚੋਰੀ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਬੀਰ ਨਗਰ 'ਚ ਚੋਰ ਬੀਤੀ ਸ਼ਾਮ ਅਜੈ ਬਾਂਸਲ ਦੀ ਦੁਕਾਨ ਤੋਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਚੋਰ ਦੁਕਾਨ 'ਚ ਐਲੂਮੀਨੀਅਮ ਦੇ ਦਰਵਾਜੇ ਦਾ ਤਾਲਾ ਤੋੜ ਕੇ ਦਾਖਿਲ ਹੋਏ ਅਤੇ ਉੱਥੇ ਪਈ ਨਕਦੀ ਚੋਰੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਲੁੱਟ ਕੇ ਫਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਅੱਜ ਤੜਕੇ ਤਿੰਨ ਹਥਿਆਰਬੰਦ ਮੋਟਰਸਾਈਕਲ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਉਸ ਪਾਸੋਂ 5 ਹਜ਼ਾਰ ਦੀ ਨਕਦੀ, ਮੋਬਾਇਲ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਵਿਰੁੱਧ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਅਤੇ ਅਧਿਆਪਕ ਆਗੂਆ ਨੂੰ ਬਰਖ਼ਾਸਤ ਕਰਨ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਦੇ ਬਾਹਰ ਟ੍ਰੈਫ਼ਿਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਗਰੂਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਾਕਾ ਮਾਛੀਵਾੜਾ

ਲੁਧਿਆਣਾ, 8 ਅਕਤੂਬਰ (ਆਹੂਜਾ)-ਅਕਾਲੀ ਦਲ ਦੇ ਦੁਗਰੀ ਸਰਕਲ ਦੇ ਇੰਚਾਰਜ ਸ. ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਇਥੇ ਗੱਲਬਾਤ ਕਰਦਿਆਂ ਸ. ਕਾਕਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

10 ਲੱਖ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਬੀਤੀ ਰਾਤ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰਕੇ ਜ਼ਖਮੀ ਕਰਨ ਉਪਰੰਤ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ ਗਈ 10 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਸੁਰਾਗ ਹਾਸਿਲ ...

ਪੂਰੀ ਖ਼ਬਰ »

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕੰਟਰੋਲ ਕਰਨ ਵਾਲੀ ਦਵਾਈ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅ.ਬ.)-ਆਯੁਰਵੈਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ, ਵੈਦਬਾਣ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਜੋ ਕਿ ਸ਼ੂਗਰ ਨੂੰ ਤੁਰੰਤ ਕੰਟਰੋਲ ਕਰਨ ਲਈ ਅਸਰਦਾਰ ਹੈ | ਇਹ ਔਸ਼ਧੀ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ, ਚੰਡੀਗੜ੍ਹ ਦੇ ਸੋਜਨਯ ...

ਪੂਰੀ ਖ਼ਬਰ »

ਅੰਡਰ-17 ਪੰਜਾਬ ਫੁੱਟਬਾਲ ਲੀਗ ਜੇ.ਸੀ.ਟੀ. ਦੀ ਟੀਮ ਨੇ ਜਿੱਤੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਮੋਤੀ ਨਗਰ ਕੰਪਲੈਕਸ ਵਿਖੇ ਅੰਡਰ-17 ਸੂਬਾ ਪੱਧਰੀ ਫੁੱਟਬਾਲ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਮੋਤੀ ਨਗਰ ਸਪੋਰਟਸ ਕਲੱਬ ਅਤੇ ਜੇ.ਸੀ.ਟੀ. ਦੀ ਟੀਮ ਵਿਚਕਾਰ ਹੋਏ ...

ਪੂਰੀ ਖ਼ਬਰ »

'ਮਾਮਲਾ ਸ਼ਹਿਰ 'ਚ ਵਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦਾ'

ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦੇ ਬਾਵਜੂਦ ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਹਸਪਤਾਲ, ਹੋਟਲ, ਵਿਦਿਅਕ ਅਦਾਰੇ, ਸਨਅਤੀ ਯੂਨਿਟ, ਬਹੁਮੰਜਿਲੀ ਇਮਾਰਤਾਂ ਦੇ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਪਰਾਲੀ ਹੋਵੇਗੀ ਸੜਕਾਂ 'ਤੇ-ਲੱਖੋਵਾਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ.ਲੱਖੋਵਾਲ ਨੇ ਕਿਹਾ ਪਿਛਲੇ ਦਿਨੀ ਕਿਸਾਨ ਕ੍ਰਾਂਤੀ ਯਾਤਰਾ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX