ਤਾਜਾ ਖ਼ਬਰਾਂ


ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  8 minutes ago
ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਥੂਹੀ ਰੋਡ ਵਿਖੇ ਸਥਿਤ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਬੰਦ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਰੂ ਸਿੰਘ...
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  19 minutes ago
ਨਵੀਂ ਦਿੱਲੀ, 17 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਸੋਨੀਆ ਗਾਂਧੀ...
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਨੂੰ 'ਹਰਿਤ ਕ੍ਰਾਂਤੀ' ਵਿਚ ਪਾਏ ਵੱਡਮੁੱਲੇ ਯੋਗਦਾਨ ਨੂੰ ਹਮੇਸ਼ਾ...
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 1 hour ago
ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) – ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਅਤੇ ਪ੍ਰਸਿੱਧ ਖੇਤੀ ਵਿਗਿਆਨੀ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਸਾਬਕਾ ਉਪ ਕੁਲਪਤੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ, ਜੋ ਕਿ...
ਸਰਪੰਚ ਦੇ ਮੁੰਡੇ ਕੋਲੋਂ ਫੜੀ ਗਈ 70 ਕਰੋੜ ਦੀ ਹੈਰੋਇਨ
. . .  about 1 hour ago
ਅਟਾਰੀ, 17 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ) - ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐੱਸ.ਐੱਫ ਦੇ ਸਾਂਝੇ ਸਰਚ ਅਪਰੇਸ਼ਨ ਵਿਚ ਭਾਰਤ ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਕੀ ਦਾਉਕੇ ਨੇੜਿਉਂ ਲਗਭਗ 70 ਕਰੋੜ ਰੁਪਏ ਦੇ ਕੌਮਾਂਤਰੀ ਮੁੱਲ ਵਾਲੀ ਹੈਰੋਇਨ ਜਿਸ ਦਾ ਵਜ਼ਨ ਲਗਭਗ 14 ਕਿੱਲੋ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਭਾਜਪਾ ਪਿਛਲੇ ਇਕ ਹਫ਼ਤੇ ਤੋਂ ਸੇਵਾ ਸਪਤਾਹ ਦੇ ਰੂਪ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾ...
ਅੱਜ ਦਾ ਵਿਚਾਰ
. . .  about 2 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਪਟਿਆਲਾ

ਪ੍ਰਵਾਸੀ ਪਤੀ ਸਣੇ 4 ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਤੀ, ਸੱਸ ਸਹੁਰਾ ਤੇ ਦਿਓਰ ਨਾਮਜ਼ਦ ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇੱਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਤੇ ਦਿਉਰ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਚੱਲਦਿਆਂ ਔਰਤ ਦੇ ਪ੍ਰਵਾਸੀ ਪਤੀ, ਸੱਸ, ਸਹੁਰਾ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ ਕਾਬੂ

ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 350 ਨਸ਼ੀਲੀਆਂ ਗੋਲੀਆਂ ਤੇ 40 ਟੀਕਿਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਹਰਦੀਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਨਜ਼ਦੀਕੀ ਪਿੰਡ ਸਿਆਲੂ ਦੇ ਕੋਲ ਰਹਿਣ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਡੇਢ ਦਰਜਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸ਼ਾਹੀਨ ਪੁੱਤਰੀ ਲਾਭ ਖ਼ਾਨ ਵਾਸੀ ਪਿੰਡ ਬਾਰਨ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸਵਾਜਪੁਰ ਦੇ ਬੱਸ ਅੱਡੇ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ। ਪੀੜਤ ਮੋਟਰਸਾਈਕਲ ਦੀ ਪਛਾਣ ਭਲਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ਼ੁਤਰਾਣਾ, 10 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨ ਕਸਬੇ ਵਿਖੇ ਰਾਸ਼ਟਰੀ ਰਾਜ ਮਾਰਗ ਉੱਪਰ ਵਾਪਰੇ ਸੜਕ ਹਾਦਸੇ 'ਚ ਸਿਹਤ ਵਿਭਾਗ 'ਚ ਸੇਵਾਵਾਂ ਦੇ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਰਾਜਪੁਰਾ, 10 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਠੇਕਾ ਆਧਾਰਤ ਸੰਘਰਸ਼ ਮੋਰਚਾ ਨੇ ਸੂਬੇ ਦੀ ਕਾਲ 'ਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ 'ਸਾਂਝੇ ਵਿਦਿਆਰਥੀ ਮੋਰਚੇ' ਦੀ ਅਗਵਾਈ ਹੇਠ ਕੁੜੀਆਂ ਦੇ ਹੋਸਟਲ 24 ਘੰਟੇ ਖੁੱਲ੍ਹੇ ਰੱਖਣ ਤੇ ਹੋਰ ਮੰਗਾਂ ਦੇ ਲਈ ਚੱਲ ਰਿਹਾ ਸੰਘਰਸ਼, ਦੋ ਵਿਦਿਆਰਥੀ ਗੁੱਟਾਂ 'ਚ ਹੋਈ ਲੜਾਈ ਤੇ ਕਈ ਵਿਦਿਆਰਥੀ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਵਲੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਦਾ ਸਨਮਾਨ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੇਖਦੇ ਹੋਏ ਯੂਥ ਕਲੱਬ ਬਾਦਸ਼ਾਹਪੁਰ ਤੇ ਡਾ. ਭੀਮ ਰਾਓ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਸੰਤ ਅਤਰ ਸਿੰਘ ਕਲੋਨੀ ਵਲੋਂ ਟਰੈਫ਼ਿਕ ਪੁਲਿਸ ਦੇ ਤਰੱਕੀ ਦੇ ਕੇ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਇਆ

ਪਟਿਆਲਾ, 10 ਅਕਤੂਬਰ (ਜ.ਸ. ਢਿੱਲੋਂ)-ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਪਟਿਆਲਾ ਵਿਖੇ ਗਰੀਬਾਂ ਦੀ ਭਲਾਈ ਲਈ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਏ.ਪੀ. ਹੈਲਥ ਕੇਅਰ ਟਰੋਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸਰਕਾਰ ਪਟਿਆਲਾ ਦਾ ਬੱਸ ਅੱਡਾ ਸਰਹਿੰਦ ਸੜਕ 'ਤੇ ਬਾਈਪਾਸ ਕੋਲ ਉਸਾਰਨ ਲਈ ਹੋਈ ਪੱਬਾਂ ਭਾਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 10 ਅਕਤੂਬਰ-ਪਟਿਆਲਾ ਦਾ ਬੱਸ ਅੱਡਾ ਪਿਛਲੇ ਡੇਢ ਦਹਾਕੇ ਤੋਂ ਕਈ ਤਰ੍ਹਾਂ ਦੀਆਂ ਅਟਕਲਾਂ 'ਚ ਗੁਆਚਿਆ ਹੋਇਆ ਹੈ ਤੇ ਕਿਸੇ ਤਨ ਪੱਤਣ ਨਹੀਂ ਲੱਗ ਸਕਿਆ | ਹੁਣ ਪਟਿਆਲਾ ਦੇ ਬੱਸ ਅੱਡੇ ਲਈ ਨਗਰ ਸੁਧਾਰ ਟਰੱਸਟ ਦੀ ਥਾਂ ਦਾ ਪੀਆਰਟੀਸੀ ਨਾਲ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਰਾਸ਼ਟਰੀ ਕੁਸ਼ਟ ਰੋਕੂ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ੱਲਿਆ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਸਬੰਧੀ ਇਕ ਰੈਲੀ ਕੱਢੀ ਗਈ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਰਮਚਾਰੀਆਂ ਨੇ ਕੀਤੀ ਜਨਰਲ ਬਾਡੀ ਦੀ ਬੈਠਕ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਦੀ ਅਗਵਾਈ ਵਿਖੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਗੈਰ-ਅਧਿਆਪਨ ਕਰਮਚਾਰੀ ਚੋਣਾਂ ਨਾ ਹੋਣ ...

ਪੂਰੀ ਖ਼ਬਰ »

ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਵਾਲੇ ਅਕਾਲੀ ਵਰਕਰਾਂ ਦਾ ਵਿਧਾਇਕ ਚੰਦੂਮਾਜਰਾ ਵਲੋਂ ਧੰਨਵਾਦ

ਦੇਵੀਗੜ੍ਹ, 10 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਕੀਤੀ ਗਈ ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮੂਹ ਲੀਡਰਾਂ ਤੇ ਅਕਾਲੀ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚੋਂ ਬਰੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮੁਹੰਮਦ ਜਮੀਲ ਪੁੱਤਰ ਰਹਿਮਦੀਨ ਵਾਸੀ ਮਲੇਰਕੋਟਲਾ ਨੂੰ ਬਰੀ ਕਰ ਦਿੱਤਾ ਹੈ | ਜਿਸ 'ਤੇ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਆਪ ਵਲੋਂ ਭੁੱਨਰਹੇੜੀ ਵਿਖੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਲ੍ਹ

ਦੇਵੀਗੜ੍ਹ, 10 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੈਟਰੋਲ, ਡੀਜ਼ਲ, ਗੈਸ ਤੇ ਡੀ.ਏ.ਪੀ. ਖਾਦਾਂ ਦੇ ਰੇਟਾਂ 'ਚ ਬੇਤਹਾਸ਼ਾ ਵਾਧਾ ਹੋਣ ਕਰਕੇ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਵਲੰਟੀਅਰਜ਼ ਵਲੋਂ ਭੁੱਨਰਹੇੜੀ ਵਿਖੇ ਰੋਸ ਮਾਰਚ 12 ਅਕਤੂਬਰ ਨੰੂ ਸਵੇਰ 11 ਵਜੇ ਕੀਤਾ ...

ਪੂਰੀ ਖ਼ਬਰ »

ਨਰਾਤਿਆਂ ਦੀ ਸ਼ੁਰੂਆਤ ਮੌਕੇ ਮੰਦਿਰਾਂ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ) -ਅੱਸੂ ਦੇ ਨਰਾਤਿਆਂ ਦੇ ਆਉਣ ਦੇ ਨਾਲ ਹੀ ਭਗਤਾਂ 'ਚ ਵੀ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਪਟਿਆਲਾ ਵਿਖੇ ਸਥਿਤ ਉੱਤਰ ਭਾਰਤ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੱਡੀ ਸਵੇਰ ਤੋਂ ਹੀ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ...

ਪੂਰੀ ਖ਼ਬਰ »

ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਅਧਿਆਪਕਾਂ ਦੇ ਹੱਕ 'ਚ ਨਿੱਤਰੀਆਂ

ਪਟਿਆਲਾ, 10 ਅਕਤੂਬਰ (ਅ.ਸ. ਆਹਲੂਵਾਲੀਆ)-ਮੁਲਾਜ਼ਮਾਂ ਦੀਆਂ ਸਮੂਹ ਫੈਡਰੇਸ਼ਨਾਂ ਤੇ ਜਥੇਬੰਦੀਆਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਹੱਕ 'ਚ ਨਿੱਤਰਦਿਆਂ ਮੋਰਚੇ ਵਲੋਂ ਐਲਾਨੇ 11 ਅਕਤੂਬਰ ਦੇ ਜ਼ਿਲ੍ਹਾ ਪੱਧਰ ਦੇ ਮਸ਼ਾਲ ਮਾਰਚ, 13 ਅਕਤੂਬਰ ਨੂੰ ਪਟਿਆਲਾ 'ਚ ਹੋਣ ਜਾ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਸਮੈਕ ਤੇ ਸ਼ਰਾਬ ਬਰਾਮਦ-ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਸਮੈਕ ਤੇ ਸ਼ਰਾਬ ਬਰਾਮਦ ਕਰਕੇ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਤੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ 3170 ਰੁਪਏ ਸਮੇਤ ਕਾਬੂ ਗਿਆ | ਇਹ ਕਾਰਵਾਈ ਥਾਣਾ ਅਰਬਨ ...

ਪੂਰੀ ਖ਼ਬਰ »

ਮਾਮਲਾ ਵਿਦਿਆਰਥੀਆਂ ਵਲੋਂ ਕੀਤੇ ਦੁਰਵਿਵਹਾਰ ਦਾ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਉਪ-ਕੁਲਪਤੀ ਨੂੰ ਮੰਗ-ਪੱਤਰ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਯੂਨੀਵਰਸਿਟੀ ਵਿਚ ਕੰਮਕਾਰ ਕਰਨ ਦਾ ਮਾਹੌਲ ਅਤਿ ਖ਼ਰਾਬ ਹੋਣ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ 'ਚ ਅਧਿਆਪਕਾਂ ਦਾ ਧਰਨਾ ਅੱਜ ਸੱਤਵੇਂ ਦਿਨ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ਇਹ ਅਧਿਆਪਕ ਬੀਤੇ ਕੱਲ੍ਹ ਤੋਂ ਆਪਣੇ ਬੱਚਿਆਂ ਸਮੇਤ ਧਰਨਾ ਦੇ ਰਹੇ ਹਨ | ਪੁਕਟਾ ਦੇ ਆਗੂਆਂ ਨੇ ਕਿਹਾ ਕਿ ਉਹ ਰੈਗੂਲਰ ਕਰਨ ਤੇ ਰੈਗੂਲਰ ਹੋਣ ਤੱਕ ਪੂਰੀ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ ਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਯੂਨੀਵਰਸਿਟੀ ਅਥਾਰਟੀ ਨੂੰ ਮਿਲਦੇ ਰਹੇ ਹਨ, ਪਰ ਯੂਨੀਵਰਸਿਟੀ ਇਨ੍ਹਾਂ ਨਾਲ ਕੀਤੇ ਲਿਖਤੀ ਸਮਝੌਤਿਆਂ ਤੋਂ ਵੀ ਮੁੱਕਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਉਹ ਆਪਣੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਡਾ. ਰਵਿੰਦਰ, ਪ੍ਰੋ ਰੁਪਿੰਦਰ, ਡਾ. ਦਲਬੀਰ ਸਿੰਘ, ਪ੍ਰੋ. ਪੁਸ਼ਪਿੰਦਰ, ਪ੍ਰੋ. ਹਰਪ੍ਰੀਤ ਸਿੰਘ, ਡਾ. ਧਰਮਿੰਦਰ, ਡਾ. ਠਾਕੁਰ ਮਾਨ, ਡਾ. ਨਰੇਸ਼ ਬਾਤਿਸ਼, ਡਾ. ਪਾਇਲ, ਡਾ. ਰਜਨੀ ਅਰੋੜਾ, ਪ੍ਰੋ. ਬਲਵਿੰਦਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਦਿਨ ਦਿਹਾੜੇ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਬਨੂੜ, 10 ਅਕਤੂਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਘਰ ਦੇ ਮੈਂਬਰਾਂ ਦੀ ਗੈਰ ਮੌਜੂਦਗੀ 'ਚ ਚੋਰਾਂ ਨੇ ਚਿੱਟੇ ਦਿਨ ਘਰ 'ਚ ਧਾਵਾ ਬੋਲ ਦਿੱਤਾ | ਚੋਰ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਮੋਰਚਾ ਤੇ ਮਰਨ ਵਰਤ ਚੌਥੇ ਦਿਨ 'ਚ ਦਾਖ਼ਲ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਲੱਗੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਰੋਹੀਲੇ ਜੋਸ਼ ਨਾਲ ਚੌਥੇ ਦਿਨ ਵਿਚ ਸ਼ਾਮਿਲ ਹੋਣ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਤਨਖ਼ਾਹ ਕਟੌਤੀ ਦੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਦੇ ਡਾਇਰੈਕਟਰ ਸੋਨੀ ਵਲੋਂ ਕਬੱਡੀ ਕੱਪ ਦਾ ਉਦਘਾਟਨ

ਨਾਭਾ, 10 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਦੇ ਮੈਦਾਨ 'ਚ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਪ੍ਰਧਾਨ ਜਸਵੀਰ ਜੱਸੀ ਦੀ ਅਗਵਾਈ ਹੇਠ ਪਹਿਲੇ ਦੋ ਦਿਨਾਂ ਕਬੱਡੀ ਕੱਪ ਦਾ ਉਦਘਾਟਨ ਸਮੁੱਚੀ ਦੁਨੀਆ 'ਚ ਵਿਲੱਖਣ ਪਹਿਚਾਣ ਬਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਧਰਨਾ

ਨਾਭਾ, 10 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਨਾਭਾ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਐਸ.ਡੀ.ਐਮ ਦੇ ਦਫ਼ਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਅਗਲੇ 2 ਦਿਨਾਂ ਲਈ ਬੰਦ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਵਿਦਿਆਰਥੀ ਗੁੱਟਾਂ 'ਚ ਹੋਈਆਂ ਖ਼ੂਨੀ ਝੜਪਾਂ ਤੇ ਝਗੜੇ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਧਰਨੇ ਤ'ੇ ਬੈਠੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਇਆ ਹਵਾਲਾਤੀ ਹਥਿਆਰ ਸਮੇਤ ਕਾਬੂ

ਪਟਿਆਲਾ/ਸਨੌਰ, 10 ਅਕਤੂਬਰ (ਆਤਿਸ਼ ਗੁਪਤਾ, ਸੁਖਵਿੰਦਰ ਸਿੰਘ ਸੋਖਲ)-ਡੇਢ ਮਹੀਨਾ ਪਹਿਲਾਂ ਪੀ.ਜੀ.ਆਈ. ਇਲਾਜ ਲਈ ਲੈ ਕੇ ਜਾਂਦੇ ਹੋਏ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਏ ਰਾਜਵਿੰਦਰ ਸਿੰਘ ਰਾਜੂ ਪੁੱਤਰ ਬਾਜ ਸਿੰਘ ਵਾਸੀ ਸ਼ਿਵਾਲਕ ਵਿਹਾਰ ਮੋਹਾਲੀ ਨੂੰ ਪਟਿਆਲਾ ਪੁਲਿਸ ...

ਪੂਰੀ ਖ਼ਬਰ »

ਪਾਤੜਾਂ 'ਚ ਇੱਕੋ ਰਾਤ ਦੋ ਚੋਰੀਆਂ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ ਅੰਦਰ ਇਕ ਹੌਲਦਾਰ ਦੇ ਘਰ ਦਾ ਜਿੰਦਰਾ ਤੋੜ ਕੇ ਡੇਢ ਲੱਖ ਰੁਪਏ ਦੇ ਗਹਿਣੇ ਜਿੱਥੇ ਚੋਰੀ ਕਰ ਲਏ, ਉੱਥੇ ਹੀ ਇਕ ਦੁਕਾਨਦਾਰ ਦਾ ਗੱਲਾ ਤੇ ਉਸ ਦਾ ਸੀ.ਸੀ.ਟੀ.ਵੀ. ਵਾਲਾ ਡੀ.ਵੀ.ਆਰ. ਵੀ ਲੈ ਗਏ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 91,160 ਮੀਟਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ

ਪਟਿਆਲਾ, 10 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਮੰਡੀਆਂ 'ਚ ਕਿਸਾਨਾਂ ਵਲੋਂ ਲਿਆਂਦੇ ਜਾ ਰਹੇ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਪਰ ਸਰਹਿੰਦ ਰੋਡ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਜਨਤਾ ਤੇ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹੈ-ਕੋਹਲੀ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਦੇ ਸਟੇਟ ਸਕੱਤਰ ਜਗਦੀਪ ਸਿੰਘ ਸੋਢੀ ਤੇ ਪਟਿਆਲਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਐਸ.ਐਸ.ਏ ਤੇ ਰਮਸਾ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਮਰਨ ਵਰਤ ਦਾ ਧਰਨਾ ਦੇ ਰਹੇ ਅਧਿਆਪਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX