ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਬਰਨਾਲਾ

ਝੋਨੇ ਦੀ ਸੁਚਾਰੂ ਢੰਗ ਨਾਲ ਖ਼ਰੀਦ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਨਿਗਰਾਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਅੰਦਰ ਝੋਨੇ ਦੀ ਖ਼ਰੀਦ ਪ੍ਰਕਿ੍ਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ 'ਤੇ ਨਿਗਰਾਨੀ ਰੱਖਣ ਲਈ ਸੂਬੇ ਦੇ 10 ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਇਸ ਤਹਿਤ ਬਰਨਾਲਾ ਜ਼ਿਲ੍ਹੇ ਲਈ ਨਿਗਰਾਨ ਵਜੋਂ ਲਗਾਏ ਗਏ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ | ਸ੍ਰੀ ਹੁਸਨ ਲਾਲ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਪਰਾਲੀ ਸਾੜਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਦੋਂ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਏਅਰ ਐਕਟ 1981 ਦੀਆਂ ਧਾਰਾਵਾਂ ਤਹਿਤ ਵੱਖਰੇ ਤੌਰ 'ਤੇ ਕਾਰਵਾਈ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਕਰਕੇ ਪੂਰਾ ਉਤਰ ਭਾਰਤ ਧੰੂਏਾ, ਧੁੰਦ ਅਤੇ ਪ੍ਰਦੂਸ਼ਣ ਨਾਲ ਘਿਰ ਜਾਂਦਾ ਹੈ | ਜਿਸ ਲਈ ਸਰਕਾਰ ਨੇ ਆਪਣੇ ਮੁਲਾਜ਼ਮਾਂ, ਜਿਨ੍ਹਾਂ ਕੋਲ ਖੇਤੀਬਾੜੀ ਜ਼ਮੀਨਾਂ ਹਨ, ਉਨ੍ਹਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਜ਼ਮੀਨਾਂ 'ਚ ਪਰਾਲੀ ਨੂੰ ਅੱਗ ਨਾ ਲਾਏ ਜਾਣ ਬਾਬਤ ਲਿਖ ਕੇ ਲੈਣ ਦਾ ਵੀ ਫ਼ੈਸਲਾ ਲਿਆ ਹੈ | ਜਦੋਂਕਿ ਇਸ ਨੂੰ ਸੈਟੇਲਾਈਟ ਰਾਹੀਂ ਵੀ ਮੋਨੀਟਰ ਕੀਤਾ ਜਾਂਦਾ ਹੈ ਅਤੇ ਦਿਨ 'ਚ ਦੋ ਵਾਰ ਸੈਟੇਲਾਈਟ ਤਸਵੀਰ ਹਰ ਜ਼ਿਲ੍ਹੇ ਦੇ ਡੀ.ਸੀ. ਕੋਲ ਪੁੱਜਦੀ ਹੈ ਅਤੇ ਹਰ ਪਿੰਡ 'ਚ ਇੱਕ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪਰਾਲੀ ਸਾੜਨੀ ਬਿਲਕੁਲ ਬੰਦ ਕੀਤੀ ਜਾਵੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੇ ਭਰੋਸਾ ਦਿੱਤਾ ਕਿ ਬਰਨਾਲਾ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕਰਨ ਲਈ ਪਰਾਲੀ ਨੂੰ ਅੱਗ ਲਾਉਣ ਦੀਆਂ ਸੰਭਾਵਿਤ ਘਟਨਾਵਾਂ 'ਤੇ ਵੀ ਪੂਰੀ ਤਰ੍ਹਾਂ ਕਾਬੂ ਪਾਇਆ ਜਾਵੇਗਾ | ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੀਫ਼ ਵਾਤਾਵਰਨ ਇੰਜੀਨੀਅਰ ਗੁਲਸ਼ਨ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਐਸ.ਡੀ.ਐਮ. ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਡਾ: ਕਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮਰਨ ਵਰਤ ਵਿਚ ਸ਼ਮੂਲੀਅਤ ਕਰਨ ਲਈ ਬਰਨਾਲਾ ਤੋਂ ਅੱਜ ਕਾਫ਼ਲਾ ਹੋਵੇਗਾ ਰਵਾਨਾ

ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-ਪਿਛਲੇ ਦਸ ਸਾਲਾਾ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੂੰ ਪੱਕੇ ਕਰਨ ਦੀ ਆੜ ਵਿਚ ਪੰਜਾਬ ਕੈਬਨਿਟ ਵਲੋਂ ਅਧਿਆਪਕਾਂ ਦੀਆਂ ਤਨਖਾਹਾਂ 'ਤੇ 65 ਫ਼ੀਸਦੀ ਕਟੌਤੀ ਦੇ ਲਏ ਗਏ ਫੈਸਲੇ ਨੂੰ ...

ਪੂਰੀ ਖ਼ਬਰ »

ਮੰਡੀਆਂ ਵਿਚ ਪਹੁੰਚਿਆ 2603 ਟਨ ਝੋਨਾ, ਆਮਦ ਹੋਈ ਤੇਜ਼

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਕਿ ਪਰ ਪਿਛਲੇ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਇਸ ਵਾਰ ਮੰਡੀਆਂ ਵਿਚ ਝੋਨਾ ਦੇਰੀ ਨਾਲ ਪਹੰੁਚ ਰਿਹਾ ਹੈ | ਜੇਕਰ ...

ਪੂਰੀ ਖ਼ਬਰ »

ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਕੀਤਾ ਫ਼ੈਸਲਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਉਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਹੁਣ ਨੌਕਰੀਪੇਸ਼ਾ ਲੋਕਾਂ ਦੀ ਨੌਕਰੀ ਖੋਹਣ ਲਈ ਪੱਬਾਂ ਭਾਰ ਹੋਈ ਬੈਠੀ ਹੈ ਅਤੇ ਇਸ ਸਰਕਾਰ ਵਲੋਂ ਦਸ ਸਾਲ ਪੁਰਾਣੇ 47-47 ਹਜ਼ਾਰ ...

ਪੂਰੀ ਖ਼ਬਰ »

5 ਪੇਟੀਆਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਦੋ ਪੁਲਿਸ ਸ਼ਿਕੰਜੇ 'ਚ

ਬਰਨਾਲਾ, 10 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਕਸਾਈਜ਼ ਸੈੱਲ ਵਲੋਂ ਦੋ ਜਾਣਿਆਂ ਨੂੰ 5 ਪੇਟੀਆਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈੱਲ ਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਬਰਨਾਲਾ ਵਿਖੇ ਭਲਕੇ ਕਰਨਗੇ ਸਿੱਧੀ ਗੱਲਬਾਤ

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਦੇ ਐਮ.ਡੀ. ਸ: ਗੁਰਮਿਲਾਪ ਸਿੰਘ ਡੱਲਾ 12 ਅਕਤੂਬਰ ਨੂੰ ਸੰਸਥਾ ਬਰਨਾਲਾ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਮੁਲਾਕਾਤ ਕਰਨ ਆਏ ਪਿਉ ਕੋਲੋਂ ਬੀੜੀਆਂ ਤੇ ਨਸ਼ੀਲੀ ਗੋਲੀਆਂ ਬਰਾਮਦ

ਬਰਨਾਲਾ, 10 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ 'ਚ ਆਪਣੇ ਲੜਕੇ ਨਾਲ ਮੁਲਾਕਾਤ ਕਰਨ ਆਏ ਵਿਅਕਤੀ ਕੋਲੋਂ 23 ਬੀੜੀਆਂ, 19 ਨਸ਼ੀਲੀ ਗੋਲੀਆਂ ਬਰਾਮਦ ਹੋਣ ਦੇ ਸਬੰਧ 'ਚ ਪਿਉ-ਪੱੁਤਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ...

ਪੂਰੀ ਖ਼ਬਰ »

ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 10 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਘਰ ਵਿਚ ਦਾਖ਼ਲ ਹੋ ਕੇ 50 ਹਜ਼ਾਰ ਰੁਪਏ, 6 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦਿਵੇਸ ਵਰਮਾ ...

ਪੂਰੀ ਖ਼ਬਰ »

ਰਾਜਨੀਤਕ ਲਾਹਾ ਲੈਣ ਲਈ ਕੀਤੀਆਂ ਜਾਂਦੀਆਂ ਛੁੱਟੀਆਂ ਤੁਰੰਤ ਬੰਦ ਕਰਨ ਦੀ ਮੰਗ

ਧਨੌਲਾ, 10 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਸਰਕਾਰ ਵਲੋਂ ਮਹਾਂਪੁਰਸ਼ਾਂ ਦੇ ਦਿਨ ਮਨਾਉਣ ਲਈ ਕੀਤੀਆਂ ਜਾਂਦੀਆਂ ਵਾਧੂ ਛੁੱਟੀਆਂ ਸਕੂਲੀ ਵਿਦਿਆਰਥੀਆਂ ਦਾ ਭੱਠਾ ਬਿਠਾਉਣ ਦਾ ਸਬੱਬ ਬਣਦੀਆਂ ਹਨ | ਗੱਲਬਾਤ ਕਰਦਿਆਂ ਮੰਡੀ ਧਨੌਲਾ ਦੇ ਸਮਾਜ ਸੇਵੀ ਸੁਖਬਿੰਦਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਪੈਨਸ਼ਨਰਜ਼ ਜੁਆਇੰਟ ਫ਼ਰੰਟ ਪੰਜਾਬ ਦੇ ਸੱਦੇ 'ਤੇ ਜ਼ਿਲ੍ਹੇ ਭਰ ਦੇ ਪੈਨਸ਼ਨਰ ਸਾਥੀ ਬਖ਼ਸ਼ੀਸ਼ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਵਿਸ਼ਾਲ ਰੋਸ ਰੈਲੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਸਬ ਤਹਿਸੀਲ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 10 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਿੱਕਅਪ ਗੱਡੀ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਬਰਨਾਲਾ, 10 ਅਕਤੂਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਸੰਘੇੜਾ ਵਿਖੇ ਪਿਕਅਪ ਗੱਡੀ ਨੇ ਇਕ ਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਸਾਈਕਲ ਸਵਾਰ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੇਜਰ ਸਿੰਘ (57) ਪੱੁਤਰ ਦਲੀਪ ਸਿੰਘ ਵਾਸੀ ਪੈਰੋ ਪੱਤੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਕਾਰ 'ਚ ਟੱਕਰ

ਭਦੌੜ, 10 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਜੰਗੀਆਣਾ ਦੇ ਨਜ਼ਦੀਕ ਅੱਜ ਟਰੈਕਟਰ ਟਰਾਲੀ ਅਤੇ ਕਾਰ ਵਿਚ ਟੱਕਰ ਹੋਣ ਨਾਲ ਹਾਦਸਾ ਵਾਪਰਨ ਦੀ ਖ਼ਬਰ ਹੈ | ਥਾਣਾ ਭਦੌੜ ਦੇ ਏ.ਐਸ.ਆਈ ਜਰਨੈਲ ਸਿੰਘ ਦੇ ਦੱਸਣ ਅਨੁਸਾਰ ਗੁਰਦੇਵ ਸਿੰਘ ਪੁੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਾਤਾਵਰਨ ਦੀ ਸ਼ੱੁਧਤਾ ਲਈ ਬੂਟੇ ਲਗਾਏ

ਹੰਡਿਆਇਆ, 10 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਾਉਣ ਦੀ ਸ਼ੁਰੂਆਤ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਪਰਮਜੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡਾਂ ਵਿਚ ਨੱੁਕੜ ਮੀਟਿੰਗਾਂ

ਟੱਲੇਵਾਲ, 10 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਕੀਤੀ ਕੀਤੀ ਜਾ ਰਹੀ 13 ਅਕਤੂਬਰ ਦੀ ਮਹਾਂ ਰੈਲੀ ਦੇ ਸਬੰਧ ਵਿਚ ਪਿੰਡ ਚੀਮਾ, ਟੱਲੇਵਾਲ ਅਤੇ ਭੋਤਨਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-14 ਅਥਲੈਟਿਕਸ ਮੁਕਾਬਲੇ ਸ਼ੁਰੂ

ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸਾਲ 2018-19 ਦੇ ਸੈਸ਼ਨ ਲਈ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਅੰਡਰ-14 ਸਾਲ ਦੇ ਅਥਲੈਟਿਕਸ ਖੇਡ ਮੁਕਾਬਲੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿਖੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਪੂਰਵਕ ਮਨਾਈ

ਤਪਾ ਮੰਡੀ, 10 ਅਕਤੂਬਰ (ਪ੍ਰਵੀਨ ਗਰਗ)-ਸ਼ੁਕਰਗੁਜ਼ਾਰ ਰਾਇਸ ਮਿਲਜ਼ ਤਪਾ ਵਿਖੇ ਮਹਾਰਾਜਾ ਅਗਰਸੈਨ ਦੀ ਜਯੰਤੀ ਦਿਹਾੜਾ ਬੜੀ ਹੀ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਜਯੰਤੀ ਮੌਕੇ ਅਗਰਵਾਲ ਸਭਾ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੋਹਿਤ ਸਿੰਗਲਾ ਅਤੇ ਮਹਾਂਕਾਂਵੜ ...

ਪੂਰੀ ਖ਼ਬਰ »

ਅਧਖੜ ਉਮਰ ਦੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ

ਮਹਿਲ ਕਲਾਂ, 10 ਅਕਤੂਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਤੋਂ ਛੀਨੀਵਾਲ ਕਲਾ ਲਿੰਕ ਸੜਕ ਨਾਲ ਲਗਦੇ ਖੇਤਾਂ ਵਿਚੋਂ ਇਕ ਵਿਅਕਤੀ ਦੀ ਗਲ਼ੀ ਸੜੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਇਹ ਖੇਤ ਜੀਵਨ ਸਿੰਘ ਵਾਸੀ ਮਹਿਲ ਕਲਾਂ ਦਾ ਹੈ, ਜੋ ਕਿ ਪਿੰਡ ਦੇ ਹੀ ਇਕ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਲੰਗਰ ਕਮੇਟੀ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ੍ਰੀ ਰਾਮ ਲੀਲ੍ਹਾ ਗਰਾਉਂਡ 'ਚ ਆਜ਼ਾਦ ਕਲਚਰਲ ਐਾਡ ਰਾਮ ਲੀਲ੍ਹਾ ਅਤੇ ਦੁਸ਼ਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਪੰਡਤ ਕਾਲਾ ਸ਼ਰਮਾ ਨੇ ਪੂਜਾ ਅਰਚਨਾ ਕਰ ਕੇ ਸ਼ੁਰੂ ਕੀਤਾ ਗਿਆ | ਜਿਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਇੰਗਲਿਸ਼ ਕੈਲੀਗ੍ਰਾਫੀ ਮੁਕਾਬਲੇ ਕਰਵਾਏ

ਸ਼ਹਿਣਾ, 10 ਅਕਤੂਬਰ (ਸੁਰੇਸ਼ ਗੋਗੀ)-ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਵਿਖੇ ਅਧਿਆਪਕਾਂ ਵਲੋਂ ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਇੰਗਲਿਸ਼ ਕੈਲੀਗ੍ਰਾਫੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਦੁਆਰਾ ਬੇਟੀ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲੀ ਸ਼ਤਰੰਜ ਮੁਕਾਬਲੇ ਸ਼ੁਰੂ

ਸਰਵਹਿੱਤਕਾਰੀ ਸਕੂਲ ਵਿਖੇ ਰਾਜ ਪੱਧਰੀ ਸ਼ਤਰੰਜ ਦੇ ਮੁਕਾਬਲਿਆਂ ਦੌਰਾਨ ਖਿਡਾਰੀ ਤੇ ਰਾਜਵੰਤ ਕੌਰ ਅਤੇ ਹੋਰ | ਅਜੀਤ ਤਸਵੀਰ ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-64ਵੀਆਂ ਪੰਜਾਬ ਰਾਜ ਸਟੇਟ ਪੱਧਰੀ ਸਕੂਲੀ ਖੇਡਾਂ ਦੇ ਸ਼ਤਰੰਜ ਮੁਕਾਬਲੇ ਸਰਵਹਿੱਤਕਾਰੀ ਵਿੱਦਿਆ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਅਧਿਆਪਕਾਂ ਦੀ ਹਮਾਇਤ

ਲੌਾਗੋਵਾਲ, 10 ਅਕਤੂਬਰ (ਵਿਨੋਦ)-ਲੌਾਗੋਵਾਲ ਦੀਆਂ ਜਨਤਕ ਅਤੇ ਜ਼ਮੂਹਰੀ ਜਥੇਬੰਦੀਆਂ ਨੇ ਤਨਖ਼ਾਹ ਦੇ ਵਾਧੇ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ | ਦੇਸ਼ ਭਗਤ ਯਾਦਗਾਰ ਦੇ ਜੁਝਾਰ ਲੌਾਗੋਵਾਲ, ਭਾਕਿਯੂ ਏਕਤਾ ਉਗਰਾਹਾਂ ਦੇ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ

ਸ਼ਹਿਣਾ, 10 ਅਕਤੂਬਰ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਖੇਡ ਵਿੰਗ ਦੇ ਇੰਚਾਰਜ ਬੀਰ ਖਾਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX