ਤਾਜਾ ਖ਼ਬਰਾਂ


ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  2 minutes ago
ਮਾਹਿਲਪੁਰ 17 ਨਵੰਬਰ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਦੇ ਇੱਕ ਨੌਜਵਾਨ ਦੀ ਬੀਤੇ ਕੱਲ੍ਹ ਡੇਂਗੂ ਨਾਲ ਡੀ ਐਮ ਸੀ ਲੁਧਿਆਣਾ ਵਿਖੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਮੀਤ ਸਿੰਘ ਮੀਤਾ ਵਾਸੀ ....
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  22 minutes ago
ਰਾਏਪੁਰ, 17 ਨਵੰਬਰ - ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਦੌਰਾਨ ਹੀ ਕਾਂਗਰਸ ਪਾਰਟੀ ਦੀ ਮਹਿਲਾ ਉਪ ਪ੍ਰਧਾਨ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢ ਦਿੱਤਾ ....
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  39 minutes ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ....
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  49 minutes ago
ਨਵੀਂ ਦਿੱਲੀ, 17 ਨਵੰਬਰ- ਦਿੱਲੀ ਦੇ ਮਾਲਵੀਆ ਨਗਰ 'ਚ ਅੱਜ ਸਵੇਰੇ 25 ਸਾਲਾਂ ਇਕ ਮਹਿਲਾ ਵੱਲੋਂ ਆਪਣੀ 3 ਸਾਲ ਦੀ ਧੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਜਾਣਕਾਰੀ ਲਈ ਦੱਸ ਦੇਈਏ ਕਿ ਧੀ ਦੀ ਜ਼ਖ਼ਮਾਂ ਦੀ ਤਾਪ ਨਾ ਝੱਲਦਿਆਂ ....
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  about 1 hour ago
ਰਾਏਪੁਰ, 17 ਨਵੰਬਰ - ਭਾਜਪਾ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸੂਚੀ 'ਚ ਅੱਠ ਉਮੀਦਵਾਰਾਂ ਦੇ ਨਾਂਅ ਸ਼ਾਮਲ....
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  about 1 hour ago
ਨਵੀਂ ਦਿੱਲੀ, 17 ਨਵੰਬਰ -1984 ਦੇ ਸਿੱਖ ਕਤਲੇਆਮ ਦੇ ਮਾਮਲੇ 'ਚ ਦੋਸ਼ੀ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ । ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਅਤੇ ਮੈਂਬਰ ਰਾਜ ....
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 17 ਨਵੰਬਰ -ਦਿੱਲੀ 'ਚ ਬਾਬਾ ਖੜਗ ਮਾਰਗ 'ਤੇ ਸਥਿਤ ਇਕ ਰੇਸਤਰਾਂ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  about 1 hour ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਕੋਟਕਪੂਰਾ ਬਾਰੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਗੋਲੀ ਚਲਾਉਣ ਦੇ ਹੁਕਮ ਨਹੀ ਦਿੱਤੇ ਸੀ ਪਰ ਬਹਿਬਲ ਕਲਾ ਵਿਖੇ ਕੋਟਕਪੂਰਾ ਤੋਂ ਬਾਅਦ ਗੋਲੀ....
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 2 hours ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 3 hours ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 3 hours ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 4 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 4 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 4 hours ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 5 hours ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 5 hours ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 6 hours ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਸੇਵਾ-ਮੁਕਤ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਗੁਲਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲੇ੍ਹ ਦੇ ਸੇਵਾ-ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਵਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਚੌ. ਦੌਲਤ ਰਾਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਸੇਵਾ-ਮੁਕਤ ਮੁੱਖ ਅਧਿਆਪਕ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਭਾਰੀ ਰੋਸ ਰੈਲੀ ਕੀਤੀ ਗਈ | ਪੰਜਾਬ ਰੋਡਵੇਜ਼ ਦੇ ਮੱਖਣ ਸਿੰਘ ਅਤੇ ਓਮ ਪ੍ਰਕਾਸ਼, ਜਨ ਸਿਹਤ ਵਿਭਾਗ ਦੇ ਗੁਰਦੇਵ ਸਿੰਘ ਜੌਹਲ ਅਤੇ ਸੁਖਮੰਦਰ ਸਿੰਘ, ਐਕਸਾਈਜ ਐਾਡ ਟੈਕਸਟੇਸ਼ਨ ਵਿਭਾਗ ਦੇ ਸੋਮ ਪ੍ਰਕਾਸ਼ ਗੁਪਤਾ ਅਤੇ ਇੰਦਰਜੀਤ ਸਿੰਘ, ਬਿਜਲੀ ਬੋਰਡ ਦੇ ਬੂਟਾ ਸਿੰਘ ਅਤੇ ਹੰਸ ਰਾਜ ਪ੍ਰਨਾਮੀ, ਪੰਜਾਬ ਪੁਲਿਸ ਦੇ ਦਰਸ਼ਨ ਸਿੰਘ ਅਤੇ ਬਲਦੇਵ ਸਿੰਘ, ਕੋਆਪੇ੍ਰਟਿਵ ਵਿਭਾਗ ਦੇ ਸੁਦਰਸ਼ਨ ਕੁਮਾਰ ਸਿਡਾਨਾ ਅਤੇ ਅਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਉਕਤ ਸਾਰੇ ਮਹਿਕਮਿਆਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਰੈਲੀ ਦੌਰਾਨ ਬਸੰਤ ਸਿੰਘ ਰਾਜੂ, ਹਿੰਮਤ ਸਿੰਘ, ਚੌ: ਅਮੀ ਚੰਦ, ਗੁਰਟੇਕ ਸਿੰਘ ਬਰਾੜ, ਮੁਨੀਮ ਚੰਦ ਬੱਤਰਾ, ਭੰਵਰ ਲਾਲ ਸ਼ਰਮਾ ਤੇ ਤੀਰਥ ਸਿੰਘ ਕਮਲ ਸਮੇਤ ਸਮੂਹ ਬੁਲਾਰਿਆਂ ਨੇ ਪੈਨਸ਼ਨਰ ਵਰਗ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੀ ਪੁਰਜ਼ੋਰ ਸ਼ਬਦਾਂ ਵਿਚ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰ ਵਰਗ ਨਾਲ ਕੀਤਾ ਜਾਣ ਵਾਲਾ ਧੱਕਾ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਆਪਣੇ ਪ੍ਰਧਾਨਗੀ ਭਾਸ਼ਣ 'ਚ ਨੱਥਾ ਨੇ ਪੰਜਾਬ ਸਰਕਾਰ ਵਲੋਂ ਜਨਵਰੀ ਅਤੇ ਜੁਲਾਈ 2017 ਨਾਲ ਹੀ ਜਨਵਰੀ ਅਤੇ ਜੁਲਾਈ 2018 ਦੀਆਂ ਡੀ. ਏ. ਦੀਆਂ ਚਾਰ ਕਿਸ਼ਤਾਂ ਤੁਰੰਤ ਜਾਰੀ ਕਰਨ ਅਤੇ ਪਿਛਲੇ 22 ਮਹੀਨਿਆਂ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦੀ ਜਾਰੀ ਕਰਵਾਉਣ, ਮੈਡੀਕਲ ਭੱਤਾ ਦੁਗਣਾ ਕਰਕੇ ਇਸ ਨੂੰ ਵਧਦੀ ਉਮਰ ਨਾਲ ਲਿੰਕ ਕਰਨ ਅਤੇ ਹੋਰਨਾਂ ਸਾਰੀਆਂ ਮੰਗਾਂ ਨੂੰ ਤੁਰੰਤ ਮੰਨੇ ਜਾਣ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਪੰਜਾਬ ਰਾਜ ਬਿਜਲੀ ਬੋਰਡ (ਪੀ.ਐੱਸ.ਪੀ.ਸੀ.ਐੱਲ.) ਨੂੰ ਆਪਣੇ ਸੇਵਾ ਕਰ ਰਹੇ ਕਰਮਚਾਰੀਆਂ ਵਾਂਗ ਸੇਵਾ-ਮੁਕਤ ਕਰਮਚਾਰੀਆਂ ਨੂੰ ਵੀ ਹਰ ਮਹੀਨੇ ਬਿਜਲੀ ਦੀਆਂ ਯੂਨਿਟਾਂ ਮੁਆਫ ਕਰਨ ਦੀ ਪੁਰਜ਼ੋਰ ਅਪੀਲ ਕੀਤੀ | ਪ੍ਰਧਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੈਨਸ਼ਨਰ ਵਰਗ ਵਿਚ ਦਿਨੋ-ਦਿਨ ਸਰਕਾਰ ਪ੍ਰਤੀ ਫੈਲ ਰਿਹਾ ਰੋਹ ਸਰਕਾਰ ਲਈ ਖ਼ਤਰੇ ਦੀ ਘੰਟੀ ਹੈ ਅਤੇ ਆਉਣ ਵਾਲੀਆਂ ਚੋਣਾਂ 'ਚ ਇਹ ਵਰਗ ਸਰਕਾਰ ਨੂੰ ਸਬਕ ਸਿਖਾ ਦੇਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਨੇੜਲੇ ਭਵਿੱਖ ਵਿਚ ਜ਼ੋਨ ਅਤੇ ਰਾਜ ਪੱਧਰ ਦੀਆਂ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਜਿਸ 'ਚ ਵੱਡੀ ਗਿਣਤੀ ਵਿਚ ਇਹ ਪੈਨਸ਼ਨਰ ਭਾਗ ਲੈਣਗੇ |
ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪੈੱ੍ਰਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਰੈਲੀ ਦੌਰਾਨ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਰੈਲੀ ਦੀ ਸਮਾਪਤੀ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਰਾਹੀਂ ਇਕ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਇਹ ਮੰਗ ਪੱਤਰ ਯੋਗ ਪ੍ਰਣਾਲੀ ਰਾਹੀਂ ਪੰਜਾਬ ਸਰਕਾਰ ਨੂੰ ਭੇਜ ਦੇਣਗੇ | ਇਸ ਮੌਕੇ ਪਿ੍ੰ. ਉਜਾਗਰ ਸਿੰਘ ਸੰਧੂ, ਬਖਤਾਵਰ ਸਿੰਘ ਮਾਨ, ਹਰਦੇਵ ਸਿੰਘ ਆਡੀਟਰ, ਮਲਖਾਣ ਸਿੰਘ, ਕਰਨੈਲ ਸਿੰਘ ਬਰਾੜ, ਬੋਹੜ ਸਿੰਘ, ਹਰਮੰਦਰ ਸਿੰਘ, ਚੌ. ਬਲਵੀਰ ਸਿੰਘ ਅਤੇ ਦਰਸ਼ਨ ਸਿੰਘ ਚੱਕ ਬੀੜ ਸਰਕਾਰ ਸਮੇਤ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬਦ ਤੋਂ ਬਦਤਰ ਹੋਈ ਮਲੋਟ-ਮੁਕਤਸਰ ਸੜਕ ਦੀ ਹਾਲਤ, ਹਾਦਸਿਆਂ 'ਚ ਹੋਇਆ ਵਾਧਾ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਦ ਤੋਂ ਬਦਤਰ ਹੁੰਦੀ ਜਾ ਰਹੀ ਸ੍ਰੀ ਮੁਕਤਸਰ ਸਾਹਿਬ ਸੜਕ ਜਿੱਥੇ ਕਿ ਹਰਿਆਣਾ ਅਤੇ ਰਾਜਸਥਾਨ ਦੇ ਵਾਕਨਾਂ ਦੀ ਭੀੜ ਹੈ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ | ਕੇਵਲ ਗੋਂਗਲੂਆਂ ਤੋਂ ਮਿੱਟੀ ਲਾਹੁਣ ਦੀ ਕਾਰਵਾਈ ਕਰਦੇ ਹੋਏ ਕੁੱਝ ...

ਪੂਰੀ ਖ਼ਬਰ »

ਡੋਡਾਂਵਾਲੀ 'ਚ ਟਾਵਰ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 10 ਅਕਤੂਬਰ (ਨਿਰਭੋਲ ਸਿੰਘ)-ਹਰਬੰਸ ਸਿੰਘ, ਕਰਤਾਰ ਸਿੰਘ, ਸੁਰਜਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਲੀ ਵਿਚ ਟਾਵਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਟਾਵਰ ਨਾ ਹੋਣ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਮਲੋਟ, 10 ਅਕਤੂਬਰ (ਰਣਜੀਤ ਸਿੰਘ ਪਾਟਿਲ)-ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਦੇ ਗਿਆਨ ਲਈ ਸਾਇੰਸ ਸਿਟੀ ਜਲੰਧਰ ਅਤੇ ਆਪਣੇ ਪੁਰਾਣੇ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਹਵੇਲੀ ਜਲੰਧਰ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਦੇਸੀ ਘਿਓ ਤੇ ਕੁਕਿੰਗ ਆਇਲ ਦੇ ਲਗਪਗ ਸਾਰੇ ਨਮੂਨੇ ਫ਼ੇਲ੍ਹ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਮਹੀਨੇ ਫ਼ੂਡ ਕਮਿਸ਼ਨਰ ਕੰਵਲਪ੍ਰੀਤ ਸਿੰਘ ਦੀ ਅਗਵਾਈ 'ਚ ਸਥਾਨਕ ਗੁੜ ਬਾਜ਼ਾਰ ਤੋਂ ਦੇਸੀ ਘਿਓ ਦੇ 5 ਨਮੂਨੇ ਭਰੇ ਗਏ, ਜਿਨ੍ਹਾਂ ਵਿਚੋਂ ਦੋ ਦੇਸੀ ਘਿਓ ਦੇ ਅਤੇ 3 ਕੁਕਿੰਗ ਆਇਲ ਦੇ ਨਮੂਨੇ ਸਾਰੇ ਹੀ ਫ਼ੇਲ੍ਹ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਕੁੜੀਆਂ ਦੇ ਕਿ੍ਕਟ ਮੁਕਾਬਲਿਆਂ ਲਈ ਟਰਾਇਲ 14 ਨੂੰ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੀ. ਸੀ. ਏ. ਮੋਹਾਲੀ ਵਲੋਂ ਕਰਵਾਏ ਜਾਂਦੇ ਕੁੜੀਆਂ ਦੇ ਮੈਚਾਂ ਲਈ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਾਸਤੇ ਨੈਸ਼ਨਲ ਪਬਲਿਕ ਸਕੂਲ ਅਕੈਡਮੀ ਲਈ ਟਰਾਇਲ 14 ਅਕਤੂਬਰ ਨੂੰ ਨੈਸ਼ਨਲ ਪਬਲਿਕ ਸਕੂਲ ਕਿ੍ਕਟ ਗਰਾਊਾਡ ...

ਪੂਰੀ ਖ਼ਬਰ »

ਗਾਂਧੀ ਨਗਰ 'ਚ 20 ਦਿਨਾਂ 'ਚ ਹੋਈਆਂ 25 ਚੋਰੀਆਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਹਰਮਹਿੰਦਰ ਪਾਲ)- ਮੁਹੱਲਾ ਗਾਂਧੀ ਨਗਰ ਦੇ ਵਾਸੀ ਬੁੱਧਵਾਰ ਨੂੰ ਥਾਣਾ ਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸ਼ਿਕਾਇਤ ਦਿੰਦੇ ਹੋਏ ਮੰਗ ਕੀਤੀ ਕਿ ਮੁਹੱਲੇ ਵਿਚ ਚੋਰੀਆਂ ਕਰਨ ਵਾਲੇ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਨਹੀਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਕਿਸਾਨਾਂ ਨੰੂ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਖੇਤੀਬਾੜੀ ਵਿਭਾਗ ਦੇ ਦਫ਼ਤਰ ਪਿੰਡ ਖਿਉਵਾਲੀ ਵਿਖੇ ਐੱਸ.ਡੀ.ਐੱਮ. ਗੋਪਾਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹਲਕੇ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਅੱਜ ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ...

ਪੂਰੀ ਖ਼ਬਰ »

30-35 ਏਕੜ ਸੇਮ ਵਾਲਾ ਹੋਰ ਇਲਾਕਾ ਵੀ ਪ੍ਰਭਾਵਿਤ ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਐਪਲ ਸਕੂਲ ਨੇ ਕੁਸ਼ਤੀ ਮੁਕਾਬਲੇ 'ਚ 6 ਸੋਨ ਤਗਮੇ ਜਿੱਤੇ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਖੇਡਾਂ ਮੌਕੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 6 ਸੋਨ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਜੰਡਵਾਲਾ ਵਿਖੇ ਕਿਸਾਨ-ਸਾਇੰਸਦਾਨ ਗੋਸ਼ਟੀ ਕਰਵਾਈ ਗਈ, ਜਿਸ 'ਚ ਕਰੀਬ 200 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ...

ਪੂਰੀ ਖ਼ਬਰ »

ਆਜ਼ਾਦ ਸੇਵਾ ਸੁਸਾਇਟੀ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਸਥਾਨਕ ਸ੍ਰੀ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਅਭਿਆਨ ਤੋਂ ਪ੍ਰੇਰਿਤ ਕਰਦੇ ਹੋਏ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ | ...

ਪੂਰੀ ਖ਼ਬਰ »

ਪਰਾਲੀ ਮਸਲੇ ਸਬੰਧੀ ਸੂਬਾ ਪੱਧਰੀ ਰੈਲੀ 13 ਨੂੰ

ਦੋਦਾ, 10 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਮਨਾਇਆ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਸ਼ੇਰਾਵਾਲਾ ਦੇ ਸੇਂਟ ਭੂਮੀਆ ਪਬਲਿਕ ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਭਗਵਾਨ ਦਾਸ ਲੈਕਚਰਾਰ (ਕਮਰਸ) ਪਹੁੰਚੇ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖੱਪਿਆਂਵਾਲੀ ਤੋਂ ਅਟਾਰੀ ਤੱਕ ਸੜਕ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਕਰਨ ਕੌਰ ਬਰਾੜ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਸ਼ੋਅਰੂਮ ਦਾ ਕੀਤਾ ਉਦਘਾਟਨ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਵਿਖੇ ਗਗਨੇਜਾ ਮੋਟਰਜ਼ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਹੰਤ ਨਿੰਦਰ ਸਿੰਘ ਲੰਬੀ ਨੇ ਕੀਤਾ | ਸਵੇਰ ਵੇਲੇ ਪੂਜਨ ਕਰਨ ਤੋਂ ਉਪਰੰਤ ਹਲਕੇ ਭਰ ਤੋਂ ਆਏ ਹਲਕਾ ਭਰ ਤੋਂ ਵੱਡੀ ਗਿਣਤੀ 'ਚ ਜਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ 64ਵੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- 64ਵੀਆਂ ਅੰਤਰ ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-17 ਲੜਕੇ ਅਤੇ ਲੜਕੀਆਂ ਦੇ 4 ਰੋਜ਼ਾ ਸੂਬਾ ਪੱਧਰੀ ਮੁਕਾਬਲੇ ਅੱਜ ਛੱਤੇਆਣਾ ਦੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ 'ਚ ਸ਼ੁਰੂ ਹੋ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਸਰਕਲ ਸਕੱਤਰ ਜੋਗਿੰਦਰ ਸਿੰਘ, ਮੰਡਲ ਸਕੱਤਰ ਸੁਖਦੇਵ ...

ਪੂਰੀ ਖ਼ਬਰ »

ਪਿੰਡ ਮਾਹੂਆਣਾ ਦੇ ਕਿਸਾਨਾਂ ਵਲੋਂ ਅਹਿਮ ਮੀਟਿੰਗ

ਲੰਬੀ, 10 ਅਕਤੂਬਰ (ਮੇਵਾ ਸਿੰਘ)- ਪਿੰਡ ਮਾਹੂਆਣਾ ਦੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਇਕੱਤਰ ਹੋਏ ਪਿੰਡ ਦੇ ਕਿਸਾਨਾਂ ਵਿਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਜਥੇਦਾਰ ਬਲਵਿੰਦਰ ਸਿੰਘ, ਗੁਰਤੇਜ ਸਿੰਘ, ਬਹਾਦਰ ਸਿੰਘ ਪੰਚ, ਬਾਗ ਸਿੰਘ ਪੰਚ, ਬਹਾਲ ਸਿੰਘ, ਜਲੌਰ ...

ਪੂਰੀ ਖ਼ਬਰ »

ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਸਮੇਂ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਜੰਡੋਕੇ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜੰਡੋਕੇ ਮੰਡੀ ਵਿਖੇ ਕਾਂਗਰਸੀ ਆਗੂ ਤੇ ਆੜ੍ਹਤੀ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕਿਸਾਨ ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਜੰਮੂਆਣਾ ਦੀ ਢੇਰੀ ਨੂੰ ...

ਪੂਰੀ ਖ਼ਬਰ »

ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ) - ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸੰਨੀ ਬਰਾੜ ਨਿੱਜੀ ਸਹਾਇਕ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਮਪਾਲ ਸਿੰਘ ਗੁਰੂਸਰ ਕਾਂਗਰਸੀ ਆਗੂ, ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ...

ਪੂਰੀ ਖ਼ਬਰ »

ਸੀਤਾ ਸਵੰਬਰ ਨਾਈਟ ਧੂਮਧਾਮ ਨਾਲ ਸਮਾਪਤ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਥਾਨਕ ਨਿਊ ਸ੍ਰੀ ਰਾਮ ਨਾਟਕ ਕਲੱਬ ਵਲੋਂ ਰੂਪ ਨਗਰ ਵਿਖੇ ਕਰਵਾਈ ਸ੍ਰੀ ਰਾਮ ਲੀਲਾ ਵਿਚ ਬੀਤੇ ਮੰਗਲਵਾਰ ਤੀਜੇ ਦਿਨ ਦੀ ਪੇਸ਼ਕਾਰੀ 'ਚ ਸੀਤਾ ਸਵੰਬਰ ਬੜੀ ਧੂਮਧਾਮ ਨਾਲ ਸਮਾਪਤ ਹੋਈ, ਜਿਸ ਦੀ ਸ਼ੁਰੂਆਤ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਦੀ ਅਗਵਾਈ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ, ਜਿਸ ਬੈਠਕ 'ਚ ਬਲਾਕ ਦੇ ਸਾਰੇ ਅਹੁਦੇਦਾਰਾਂ ਤੋਂ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ 13 ਨੂੰ ਖਾਲੀ ਬਰਤਨ, ਘਰੇਲੂ ਸਾਮਾਨ ਤੇ ਰਾਸ਼ਨ ਦੇਣ ਜਾਣਗੇ ਕੱਚੇ ਮੁਲਾਜ਼ਮ

ਮੰਡੀ ਕਿੱਲਿਆਂਵਾਲੀ, 10 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵਲੋਂ ਆਪਣਿਆਂ ਨੂੰ ਗੱਫ਼ੇ ਅਤੇ ਕੱਚੇ ਮੁਲਾਜਮਾਂ ਨੂੰ ਧੱਫ਼ੇ ਦੇਣ ਦੀ ਨੀਤੀ ਿਖ਼ਲਾਫ਼ ਨਿਵੇਕਲੇ ਐਕਸ਼ਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 13 ਅਕਤੂਬਰ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਮਾਮਲਾ ਦਰਜ

ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)- ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਸੰਨੀ ਨਿਵਾਸੀ ਰੁਪਾਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੇਪਰ ਮਿੱਲ ਵਿਚ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੈਸ਼ਨ 2018-19 ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-14 ਦੇ ਖੇਡ ਮੁਕਾਬਲੇ 12 ਅਤੇ 13 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮਹਾਂਵੀਰ ਸ਼ਰਮਾ ਦੀ ਅਗਵਾਈ ਵਿਚ ਐੱਸ. ਡੀ. ਐੱਮ. ਗੋਪਾਲ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਉਨ੍ਹਾਂ ਵਲੋਂ ਪੈਨਸ਼ਨਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX