ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਮਾਨਸਾ

ਸਰਦੂਲਗੜ੍ਹ ਵਿਖੇ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੁਣ ਤੱਕ ਡੇਂਗੂ ਦੇ 7 ਕੇਸਾਂ ਦੀ ਪੁਸ਼ਟੀ

ਪ੍ਰਕਾਸ਼ ਸਿੰਘ ਜ਼ੈਲਦਾਰ
ਸਰਦੂਲਗੜ੍ਹ, 10 ਅਕਤੂਬਰ-ਸਥਾਨਕ ਸ਼ਹਿਰ ਵਿਚ ਕਈ ਦਿਨਾਂ ਤੋਂ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੈ, ਜਿਸ ਦੀ ਵਜ੍ਹਾ ਕਾਰਨ ਬਹੁਤੇ ਲੋਕਾਂ 'ਚ ਘਬਰਾਹਟ ਦਾ ਆਲਮ ਹੈ | ਕੁਝ ਦਿਨ ਪਹਿਲਾਂ ਘੱਗਰ ਦਰਿਆ ਵਿਚ ਆਏ ਪਾਣੀ ਤੋਂ ਬਾਅਦ ਲਗਾਤਾਰ ਬੁਖ਼ਾਰ ਦੇ ਕੇਸ ਸਾਹਮਣੇ ਆ ਰਹੇ ਹਨ | ਸ਼ਹਿਰ ਅੰਦਰ ਡੇਂਗੂ ਤੇ ਮਲੇਰੀਆ ਬੁਖ਼ਾਰ ਜ਼ਿਆਦਾ ਹੋਣ ਦੀ ਚਰਚਾ ਗਲੀ ਗਲੀ ਹੈ | ਵੱਡੀ ਗਿਣਤੀ ਵਿਚ ਬੁਖ਼ਾਰ ਦੇ ਝੰਬੇ ਹੋਏ ਲੋਕ ਨੇੜਲੇ ਸ਼ਹਿਰ ਸਿਰਸਾ ਵਿਖੇ ਨਿੱਜੀ ਹਸਪਤਾਲਾਂ 'ਚੋਂ ਇਲਾਜ ਕਰਵਾ ਰਹੇ ਹਨ | ਇਸ ਤੋਂ ਇਲਾਵਾ ਸਰਦੂਲਗੜ੍ਹ ਦੇ ਪ੍ਰਾਈਵੇਟ ਡਾਕਟਰਾਂ ਕੋਲ ਵੀ ਬੁਖ਼ਾਰ ਦੇ ਮਰੀਜ਼ਾਂ ਦੀ ਭਰਮਾਰ ਹੈ | ਸ਼ਹਿਰ ਵਾਸੀ ਕਾਮਰੇਡ ਲਾਲ ਚੰਦ ਤੇ ਪ੍ਰੋ: ਬਿੱਕਰਜੀਤ ਸਿੰਘ ਸਾਧੂਵਾਲਾ ਨੇ ਦੱਸਿਆ ਕਿ ਸਫ਼ਾਈ ਪ੍ਰਬੰਧਾਂ ਦੀ ਘਾਟ ਕਾਰਨ ਮੱਛਰ ਪੈਦਾ ਹੋ ਰਿਹਾ ਹੈ | ਅਨਾਜ ਮੰਡੀ ਵਾਲੇ ਪਾਸੇ ਝੁੱਗੀ ਝੌਾਪੜੀਆਂ ਵਿਚ ਰਹਿੰਦੇ ਲੋਕ ਖੱੁਲ੍ਹੇ ਵਿਚ ਪਖਾਨਾ ਜਾਂ ਕੇ ਸਵੱਛ ਭਾਰਤ ਮੁਹਿੰਮ ਦਾ ਸ਼ਰੇਆਮ ਮੂੰਹ ਚਿੜਾਉਂਦੇ ਹਨ, ਜਿਨ੍ਹਾਂ ਨੂੰ ਰੋਕਣ ਵਾਲਾ ਕੋਈ ਨਹੀਂ | ਸਰਦੂਲਗੜ੍ਹ ਦੇ ਹਸਪਤਾਲ ਵਿਚ ਡੇਂਗੂ ਦੀ ਜਾਂਚ ਦੇ ਪ੍ਰਬੰਧ ਨਾ ਹੋਣ ਅਤੇ ਡਾਕਟਰਾਂ ਦੀ ਕਮੀ ਨੂੰ ਲੈ ਕੇ ਮਜਬੂਰੀ ਵੱਸ ਲੋਕਾਂ ਨੂੰ ਨਿੱਜੀ ਕਲੀਨਿਕਾਂ ਦਾ ਸਹਾਰਾ ਲੈਣਾ ਪੈਂਦਾ ਹੈ | ਉਨ੍ਹਾਂ ਕਿਹਾ ਸਿਹਤ ਵਿਭਾਗ ਵਲੋਂ ਜਾਗਰੂਕਤਾ ਵੈਨ ਚਲਾ ਕੇ ਬੁੱਤਾ ਸਾਰ ਦਿੱਤਾ ਜਾਂਦਾ ਹੈ | ਮੱਛਰ ਤੇ ਡੇਂਗੂ ਤੋਂ ਬਚਾਅ ਲਈ ਲਗਾਏ ਜਾਂਦੇ ਜਾਗਰੂਕਤਾ ਕੈਂਪ ਸਿਰਫ਼ ਦਿਖਾਵਾ ਸਾਬਤ ਹੰੁਦੇ ਹਨ | ਕਿਸੇ ਵੀ ਕੈਂਪ ਵਿਚ ਡਾਕਟਰਾਂ ਦੀ ਟੀਮ ਸ਼ਾਮਿਲ ਨਹੀਂ ਹੁੰਦੀ | ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਸ਼ਹਿਰ ਅੰਦਰ ਸਿਹਤ ਸਹੂਲਤਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ |
ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ
ਇਸ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਹਣ ਲਾਲ ਅਰੋੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ | ਚਿਕਨਗੁਨੀਆ, ਮੌਸਮੀ ਬੁਖ਼ਾਰ, ਮਲੇਰੀਆ ਹੋਣ 'ਤੇ ਵੀ ਪਲੇਟਲੈਟਸ ਦੀ ਕਮੀ ਹੋ ਜਾਂਦੀ ਹੈ | ਸਧਾਰਨ ਬੁਖ਼ਾਰ ਦੀ ਹਾਲਤ ਵਿਚ ਸੈੱਲ 20 ਹਜ਼ਾਰ ਹੋਣ 'ਤੇ ਵੀ ਖ਼ਤਰੇ ਵਾਲੀ ਗੱਲ ਨਹੀਂ ਹੁੰਦੀ |
ਸਰਦੂਲਗੜ੍ਹ 'ਚ ਡੇਂਗੂ ਦੇ 7 ਕੇਸ
ਜ਼ਿਲ੍ਹਾ ਐਪੀ ਡਿਮਾਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਮੁਤਾਬਿਕ ਸਰਦੂਲਗੜ 'ਚ ਹੁਣ ਤੱਕ ਡੇਂਗੂ ਦੇ 7 ਕੇਸ ਹਨ ਜਦੋਂ ਕਿ ਪੂਰੇ ਮਾਨਸਾ ਜ਼ਿਲ੍ਹੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 297 ਹੈ | ਸਿਹਤ ਇੰਸਪੈਕਟਰ ਹੰਸਰਾਜ ਨੇ ਮੁਤਾਬਿਕ ਸਰਦੂਲਗੜ੍ਹ ਬਲਾਕ 'ਚ ਮਲੇਰੀਏ ਦੇ 2 ਅਤੇ ਝੁਨੀਰ ਬਲਾਕ 'ਚ 24 ਕੇਸ ਸਾਹਮਣੇ ਆਏ ਹਨ | ਸਰਦੂਲਗੜ੍ਹ ਦੇ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਮੱਛਰ ਦੀ ਭਰਮਾਰ ਨੂੰ ਦੇਖਦੇ ਹੋਏ ਸ਼ਹਿਰ ਵਿਚ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ | ਫੌਗਿੰਗ ਟੀਮ ਇੰਚਾਰਜ ਦੀਪਕ ਜੈਨ ਮੁਤਾਬਿਕ ਵਾਰਡ ਨੰਬਰ 1,5,11,9 ਅਤੇ 10 ਵਿਚ ਛਿੜਕਾਅ ਕੀਤਾ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਮਾਨਸਾ ਪੁਲਿਸ ਵਲੋਂ 4 ਕਰੋੜ ਰੁਪਏ ਦੀ ਹੈਰੋਇਨ ਅਤੇ 2 ਲੱਖ 18 ਹਜ਼ਾਰ ਨਕਦੀ ਬਰਾਮਦ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਨੇ ਅੰਤਰਰਾਜੀ ਤਸਕਰ ਨੂੰ ਕਾਬੂ ਕਰ ਕੇ 800 ਗ੍ਰਾਮ ਹੈਰੋਇਨ ਅਤੇ 2 ਲੱਖ 18 ਹਜ਼ਾਰ ਦੀ ਨਕਦੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 4 ਕਰੋੜ ਰੁਪਏ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਪੀੜਤਾਂ ਦੀ ਗਿਣਤੀ ਵਧਣ ਲੱਗੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਬੁਖ਼ਾਰ ਨਾਲ ਪੀੜਤ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ | ਸਰਦੇ ਪੁੱਜਦੇ ਲੋਕ ਤਾਂ ਭਾਵੇਂ ਡੇਂਗੂ ਸਮੇਤ ਹੋਰ ਮਹਿੰਗੇ ਟੈੱਸਟ ਕਰਵਾ ਲੈਂਦੇ ਹਨ ਪਰ ਆਮ ਲੋਕਾਂ ਕੋਲ ਤਾਂ ਇਨ੍ਹਾਂ ਟੈੱਸਟਾਂ ਨੂੰ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਸਥਾਨਕ ਕਚਹਿਰੀ ਵਿਖੇ ਹੋਈ | ਨੰਬਰਦਾਰਾਂ ਨੇ ਸਰਕਾਰ 'ਤੇ ਨਜ਼ਲਾ ਝਾੜਦਿਆਂ ਲਟਕਦੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਨਾਲ ਸਬੰਧਿਤ ਟੇਲਾਂ 'ਤੇ ਪਾਣੀ ਨਿਯਮਾਂ ਅਨੁਸਾਰ ਪੂਰਾ ਕੀਤਾ ਜਾਵੇ

ਝੁਨੀਰ, 10 ਅਕਤੂਬਰ (ਪ.ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਜ਼ਿਲ੍ਹਾ ਪੈੱ੍ਰਸ ਸਕੱਤਰ ਦਰਸ਼ਨ ਸਿੰਘ ਜਟਾਣਾ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਕਿਹਾ ਕਿ ਇਕ ਪਾਸੇ ਤਾਂ ਭਾਖੜਾ ...

ਪੂਰੀ ਖ਼ਬਰ »

ਇਨਕਲਾਬੀ ਨੌਜਵਾਨ ਸਭਾ ਵਲੋਂ ਵਿਦਿਆਰਥੀਆਂ 'ਤੇ ਹਮਲੇ ਦੀ ਨਿੰਦਾ

ਮਾਨਸਾ, 10 ਅਕਤੂਬਰ (ਸ.ਰਿ.)-ਇਨਕਲਾਬੀ ਨੌਜਵਾਨ ਸਭਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ 'ਚ ਜਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ...

ਪੂਰੀ ਖ਼ਬਰ »

16 ਕਿੱਲੋ ਭੁੱਕੀ ਸਮੇਤ 2 ਔਰਤਾਂ ਗਿ੍ਫ਼ਤਾਰ, ਮਾਮਲਾ ਦਰਜ

ਸਰਦੂਲਗੜ੍ਹ, 10 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਪਿੰਡ ਝੰਡਾ ਖ਼ੁਰਦ ਕੋਲ 2 ਔਰਤਾਂ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਅੰਗਰੇਜ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ ...

ਪੂਰੀ ਖ਼ਬਰ »

ਹੌਲਦਾਰ ਨੇ ਦਿਖਾਈ ਇਮਾਨਦਾਰੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਸਥਾਨਕ ਸ਼ਹਿਰ ਵਿਖੇ ਤਾਇਨਾਤ ਟ੍ਰੈਫਿਕ ਪੁਲਿਸ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਲੱਭਿਆ ਪਰਸ ਵਾਪਸ ਮੋੜ ਕੇ ਇਮਾਨਦਾਰੀ ਦਿਖਾਈ ਹੈ | ਪਰਮਜੀਤ ਕੌਰ ਵਾਰਡ ਨੰਬਰ 7 ਦਾ ਪਰਸ ਕਿਤੇ ਗੁੰਮ ਗਿਆ ਸੀ, ਜੋ ਪੰਜਾਬ ਪੁਲਿਸ ਦੇ ਉਪਰੋਕਤ ਜਵਾਨ ਨੂੰ ...

ਪੂਰੀ ਖ਼ਬਰ »

ਪਿੰਡ ਕਾਹਨਗੜ੍ਹ ਵਿਖੇ ਪਰਾਲੀ ਬਚਾਓ ਫ਼ਸਲ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਬਰੇਟਾ, 10 ਅਕਤੂਬਰ (ਪ. ਪ.)-ਪਿੰਡ ਕਾਹਨਗੜ੍ਹ ਵਿਖੇ ਮਾਲਵਾ ਲੋਕ ਹਿਤ ਆਰਗਨਾਈਜ਼ੇਸ਼ਨ ਪੰਜਾਬ ਵਲੋਂ ਨਬਾਰਡ ਦੇ ਸਹਿਯੋਗ ਨਾਲ ਪਰਾਲੀ ਬਚਾਓ ਫ਼ਸਲ ਵਧਾਓ ਦੇ ਨਾਅਰੇ ਹੇਠ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਆਰਗਨਾਈਜ਼ੇਸ਼ਨ ਦੇ ਮਾ. ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਦਲਿਤਾਂ ਲਈ ਬਿਜਲੀ ਸਹੂਲਤ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਾਂਗੇ- ਚੌਹਾਨ

ਮਾਨਸਾ, 10 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਅੰਦਰ ਦਲਿਤਾਂ ਲਈ 200 ਯੂਨਿਟ ਬਿਜਲੀ ਮੁਆਫ਼ੀ ਲਈ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸੀ, ਨੂੰ ਅਸਿੱਧੇ ਤੌਰ 'ਤੇ ਖੋਹਣ ਲਈ ਵੱਧ ਲੋਡ ਦੇ ਨਾਂਅ 'ਤੇ ਸਬਸਿਡੀ ਖ਼ਤਮ ਕਰ ਕੇ ਗ਼ਰੀਬ ਅਤੇ ਦਲਿਤ ਲੋਕਾਂ 'ਤੇ ਹੋਰ ਆਰਥਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਝੁਨੀਰ ਬਲਾਕ ਦੀ ਝੰਡੀ

ਝੁਨੀਰ, 10 ਅਕਤੂਬਰ (ਨਿ. ਪ. ਪ.)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਝੁਨੀਰ ਬਲਾਕ ਦੇ ਬੱਚਿਆਂ ਨੇ ਵੱਡੀਆਂ ਮੱਲਾਂ ਮਾਰੀਆਂ | ਨੈਸ਼ਨਲ ਕਬੱਡੀ (ਲੜਕੇ) ਪਹਿਲਾ, ਨੈਸ਼ਨਲ ਕਬੱਡੀ (ਲੜਕੀਆਂ) ਦੂਸਰਾ, ਸਰਕਲ ਕਬੱਡੀ ਲੜਕੇ ਪਹਿਲਾ, ਖੋ-ਖੋ ਲੜਕੇ ਪਹਿਲਾ ਤੇ ਲੜਕੀਆਂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਭਾਈ ਗੁਰਦਾਸ ਅਕੈਡਮੀ ਮਾਖਾ ਦੇ ਬੱਚਿਆਂ ਨੇ ਡੀ.ਪੀ.ਈ. ਬਰਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਸਟਾਇਲ ਕਬੱਡੀ ਵਿਚ ਅਕੈਡਮੀ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ 'ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੀਆਂ ਖਿਡਾਰਨਾਂ ਦੀ ਝੰਡੀ ਰਹੀ

ਭੀਖੀ, 10 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਦੀਆਂ ਖਿਡਾਰਨਾਂ ਦੀ ਝੰਡੀ ਰਹੀ | ਲੰਬੀ ਛਾਲ (ਅੰਡਰ-14 ਸਾਲ ) ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਢਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪੱਧਰੀ ਰੋਸ ਮਾਰਚ ਪੈਨਸ਼ਨਰਜ਼ ਭਵਨ ਤੋਂ ਸੇਵਾ ਸਿੰਘ ਠੀਕਰੀਵਾਲਾ ...

ਪੂਰੀ ਖ਼ਬਰ »

ਸੜਕ ਦੇ ਕਿਨਾਰਿਆਂ 'ਤੇ ਖੜ੍ਹੇ ਦਰੱਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਬਣ ਰਹੇ ਹਨ ਖ਼ਤਰਾ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸੜਕਾਂ ਦੇ ਕਿਨਾਰਿਆਂ ਉੱਪਰ ਖੜ੍ਹੇ ਵੱਡੇ ਅਤੇ ਪੁਰਾਣੇ ਦਰਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਖ਼ੌਫ਼ ਬਣੇ ਹੋਏ ਹਨ, ਜਿਨ੍ਹਾਂ ਵੱਲ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਦਾ ਕੋਈ ਧਿਆਨ ਨਹੀਂ ਜਾਂਦਾ | ਬਰੇਟਾ-ਬੁਢਲਾਡਾ ...

ਪੂਰੀ ਖ਼ਬਰ »

ਜਨਤਕ ਖੇਤਰ ਨੂੰ ਲੱਗੇ ਨਿੱਜੀਕਰਨ ਦੇ ਘੁਣ ਕਾਰਨ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਕੀਤਾ ਜਾ ਰਿਹੈ ਜ਼ਲੀਲ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਤਨਖ਼ਾਹਾਂ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਗੋਲਡ ਮੈਡਲ ਜਿੱਤੇ

ਝੁਨੀਰ, 10 ਅਕਤੂਬਰ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਸਕੂਲ ਦੇ ਖਿਡਾਰੀਆਂ ਨੇ ਭੀਖੀ ਦੇ ਖੇਡ ਸਟੇਡੀਅਮ ਵਿਚ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ ਹੈ | ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਜ਼ਿਲ੍ਹੇ ਵਿਚ ਪੋਸ਼ਣ ਮੁਹਿੰਮ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲ ਵਧਾਓ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਇਕ ਪਾਸੇ ਪਰਾਲੀ ਸਾੜਨ ਲਈ ਬਜ਼ਿਦ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਸਰਕਾਰੀ ਫ਼ਰਮਾਨਾਂ ਿਖ਼ਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕੁਝ ਸੰਸਥਾਵਾਂ ਵਲੋਂ ਪਰਾਲੀ ਸਾੜਨ ਨਾਲ ਕਿਸਾਨਾਂ ਦੇ ਨੁਕਸਾਨ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ 4 ਰੋਜ਼ਾ ਖੇਤਰੀ ਯੁਵਕ ਮੇਲਾ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅੱਜ ਸ਼ੁਰੂ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਮਾਨਸਾ ਖੇਤਰ ਦੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਪਹਿਲੇ ਦਿਨ ਦੇ ਮੁੱਖ ਮਹਿਮਾਨ ਵਜੋਂ ਰਣਬੀਰ ...

ਪੂਰੀ ਖ਼ਬਰ »

ਕਸਬੇ ਦੇ ਗੁਰੂ ਘਰ ਵਿਖੇ ਵਿਆਹ ਸਮਾਗਮ 'ਚ 3 ਲੱਖ ਰੁਪਏ ਚੋਰੀ

ਝੁਨੀਰ, 10 ਅਕਤੂਬਰ (ਰਮਨਦੀਪ ਸਿੰਘ ਸੰਧੂ)-ਕਸਬੇ ਦੇ ਗੁਰੂ ਘਰ ਵਿਖੇ ਅਨੰਦ ਕਾਰਜ ਕਰਵਾਉਣ ਆਏ ਲੜਕੇ ਵਾਲਿਆਂ ਦੇ 3 ਲੱਖ ਰੁਪਏ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਸਮਾਜ ਸੇਵੀ ਅਤੇ ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਭੰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦੀ ਕੋਠੀ ਦੇ 15 ਦੇ ਘਿਰਾਓ ਸਬੰਧੀ ਪਾਵਰਕਾਮ ਠੇਕਾ ਮੁਲਾਜ਼ਮਾਂ ਦੀ ਮੀਟਿੰਗ

ਬੁਢਲਾਡਾ, 10 ਅਕਤੂਬਰ (ਰਾਹੀ)-ਸੇਵਾਵਾਂ ਰੈਗੂਲਰ ਕਰਨ ਅਤੇ ਆਪਣੀਆਂ ਹੋਰਨਾਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪਾਵਰਕਾਮ ਐਾਡ ਟਰਾਸਕੋਂ ਠੇਕਾ ਮੁਲਾਜ਼ਮਾਂ ਵੱਲੋਂ 15 ਅਕਤੂਬਰ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਘਿਰਾਓ ਕਰਨ ਅਤੇ ਧਰਨੇ ਦੀਆਂ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਝੁਨੀਰ, 10 ਅਕਤੂਬਰ (ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਦੇ ਗੁਰੂ ਘਰ ਵਿਖੇ ਨਵ-ਨਿਰਮਾਣ ਫਾਉਂਡੈਸ਼ਨ ਸਰਦੂਲਗੜ੍ਹ ਵਲੋਂ ਸੰਤ ਬਾਬਾ ਅਮਰ ਸਿੰਘ ਕਿਰਤੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ 356 ਮਰੀਜ਼ਾਂ ਦੀ ਜਾਂਚ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ

ਮਾਨਸਾ, 10 ਅਕਤੂਬਰ (ਸੱਭਿ. ਪ੍ਰਤੀ.)-ਸਥਾਨਕ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਵਲੋਂ ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ ਹੈ | ਤੀਜੀ ਰਾਤ ਦਾ ਉਦਘਾਟਨ ਗੁਰਾਦਿੱਤਾ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮਾਨਸਾ ਨੇ ਕਰਦਿਆਂ ਕਿਹਾ ਕਿ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਵਾਧੇ ਤੋਂ ਦਲਿਤ ਤੇ ਗਰੀਬ ਲੋਕ ਬੇਹੱਦ ਦੁਖੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਦਲਿਤ ਤੇ ਗਰੀਬ ਲੋਕਾਂ ਦੇ ਬਿਜਲੀ ਬਿੱਲ ਹਜ਼ਾਰਾਂ ਰੁਪਏ 'ਚ ਆਉਣ ਨਾਲ ਉਹ ਕਾਫ਼ੀ ਪ੍ਰੇਸ਼ਾਨ ਹਨ | ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਕਾਮਰੇਡ ਜੀਤ ਸਿੰਘ ਬੋਹਾ ਨੇ ਕਿਹਾ ਕਿ ਮੌਜੂਦਾ ਸਮੇਂ ਇਹ ...

ਪੂਰੀ ਖ਼ਬਰ »

ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਡੀ. ਡੀ. ਓ. ਲਗਾ ਕੇ ਬੁੱਤਾ ਸਾਰਿਆ

ਰਾਵਿੰਦਰ ਸਿੰਘ ਰਵੀ ਮਾਨਸਾ, 10 ਅਕਤੂਬਰ- ਸੂਬੇ 'ਚ 2 ਦਰਜਨ ਦੇ ਕਰੀਬ ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਉਚੇਰੀ ਸਿੱਖਿਆ ਵਿਭਾਗ ਵਲੋਂ ਨਵੇਂ ਡੀ. ਡੀ. ਓ. ਲਗਾ ਕੇ ਬੁੱਤਾ ਸਾਰ ਦਿੱਤਾ ਗਿਆ ਹੈ | ਅਜਿਹੇ ਫ਼ੈਸਲੇ ਨਾਲ ਭਾਵੇਂ ਸਰਕਾਰੀ ਕਾਲਜਾਂ ਨੂੰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਦੀ ਹਮਾਇਤ

ਮਾਨਸਾ, 10 ਅਕਤੂਬਰ (ਸ. ਰਿ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਪੂਰੀ ਤਨਖ਼ਾਹ 'ਤੇ ਪੱਕੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠੇ ਰਮਸਾ ਅਧਿਆਪਕਾਂ ਅਤੇ ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਮੰਗਾਂ ਨੂੰ ਲੈ ਕੇ ਚੱਲ ਰਹੇ ਸਾਂਝੇ ...

ਪੂਰੀ ਖ਼ਬਰ »

ਦੋ ਨੌਜਵਾਨਾਂ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਇਕ ਹੋਰ ਪਿੰਡ ਵਿਚ ਵੀ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਪੀੜ੍ਹਤ ਲੜਕੀ ਦੇ ਬਿਆਨਾਂ ਅਧਾਰਿਤ ਦੋ ਨੌਜਵਾਨਾਂ ਖਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX