ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  about 2 hours ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  about 2 hours ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 2 hours ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 5 hours ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 5 hours ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 5 hours ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 5 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 6 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 6 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 7 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 7 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 8 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 8 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 minute ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 9 hours ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 9 hours ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 9 hours ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 10 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਮਾਨਸਾ

ਸਰਦੂਲਗੜ੍ਹ ਵਿਖੇ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੁਣ ਤੱਕ ਡੇਂਗੂ ਦੇ 7 ਕੇਸਾਂ ਦੀ ਪੁਸ਼ਟੀ

ਪ੍ਰਕਾਸ਼ ਸਿੰਘ ਜ਼ੈਲਦਾਰ ਸਰਦੂਲਗੜ੍ਹ, 10 ਅਕਤੂਬਰ-ਸਥਾਨਕ ਸ਼ਹਿਰ ਵਿਚ ਕਈ ਦਿਨਾਂ ਤੋਂ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੈ, ਜਿਸ ਦੀ ਵਜ੍ਹਾ ਕਾਰਨ ਬਹੁਤੇ ਲੋਕਾਂ 'ਚ ਘਬਰਾਹਟ ਦਾ ਆਲਮ ਹੈ | ਕੁਝ ਦਿਨ ਪਹਿਲਾਂ ਘੱਗਰ ਦਰਿਆ ਵਿਚ ਆਏ ਪਾਣੀ ਤੋਂ ਬਾਅਦ ਲਗਾਤਾਰ ਬੁਖ਼ਾਰ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 4 ਕਰੋੜ ਰੁਪਏ ਦੀ ਹੈਰੋਇਨ ਅਤੇ 2 ਲੱਖ 18 ਹਜ਼ਾਰ ਨਕਦੀ ਬਰਾਮਦ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਨੇ ਅੰਤਰਰਾਜੀ ਤਸਕਰ ਨੂੰ ਕਾਬੂ ਕਰ ਕੇ 800 ਗ੍ਰਾਮ ਹੈਰੋਇਨ ਅਤੇ 2 ਲੱਖ 18 ਹਜ਼ਾਰ ਦੀ ਨਕਦੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 4 ਕਰੋੜ ਰੁਪਏ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਪੀੜਤਾਂ ਦੀ ਗਿਣਤੀ ਵਧਣ ਲੱਗੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਬੁਖ਼ਾਰ ਨਾਲ ਪੀੜਤ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ | ਸਰਦੇ ਪੁੱਜਦੇ ਲੋਕ ਤਾਂ ਭਾਵੇਂ ਡੇਂਗੂ ਸਮੇਤ ਹੋਰ ਮਹਿੰਗੇ ਟੈੱਸਟ ਕਰਵਾ ਲੈਂਦੇ ਹਨ ਪਰ ਆਮ ਲੋਕਾਂ ਕੋਲ ਤਾਂ ਇਨ੍ਹਾਂ ਟੈੱਸਟਾਂ ਨੂੰ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਸਥਾਨਕ ਕਚਹਿਰੀ ਵਿਖੇ ਹੋਈ | ਨੰਬਰਦਾਰਾਂ ਨੇ ਸਰਕਾਰ 'ਤੇ ਨਜ਼ਲਾ ਝਾੜਦਿਆਂ ਲਟਕਦੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਨਾਲ ਸਬੰਧਿਤ ਟੇਲਾਂ 'ਤੇ ਪਾਣੀ ਨਿਯਮਾਂ ਅਨੁਸਾਰ ਪੂਰਾ ਕੀਤਾ ਜਾਵੇ

ਝੁਨੀਰ, 10 ਅਕਤੂਬਰ (ਪ.ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਜ਼ਿਲ੍ਹਾ ਪੈੱ੍ਰਸ ਸਕੱਤਰ ਦਰਸ਼ਨ ਸਿੰਘ ਜਟਾਣਾ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਕਿਹਾ ਕਿ ਇਕ ਪਾਸੇ ਤਾਂ ਭਾਖੜਾ ...

ਪੂਰੀ ਖ਼ਬਰ »

ਇਨਕਲਾਬੀ ਨੌਜਵਾਨ ਸਭਾ ਵਲੋਂ ਵਿਦਿਆਰਥੀਆਂ 'ਤੇ ਹਮਲੇ ਦੀ ਨਿੰਦਾ

ਮਾਨਸਾ, 10 ਅਕਤੂਬਰ (ਸ.ਰਿ.)-ਇਨਕਲਾਬੀ ਨੌਜਵਾਨ ਸਭਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ 'ਚ ਜਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ...

ਪੂਰੀ ਖ਼ਬਰ »

16 ਕਿੱਲੋ ਭੁੱਕੀ ਸਮੇਤ 2 ਔਰਤਾਂ ਗਿ੍ਫ਼ਤਾਰ, ਮਾਮਲਾ ਦਰਜ

ਸਰਦੂਲਗੜ੍ਹ, 10 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਪਿੰਡ ਝੰਡਾ ਖ਼ੁਰਦ ਕੋਲ 2 ਔਰਤਾਂ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਅੰਗਰੇਜ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ ...

ਪੂਰੀ ਖ਼ਬਰ »

ਹੌਲਦਾਰ ਨੇ ਦਿਖਾਈ ਇਮਾਨਦਾਰੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਸਥਾਨਕ ਸ਼ਹਿਰ ਵਿਖੇ ਤਾਇਨਾਤ ਟ੍ਰੈਫਿਕ ਪੁਲਿਸ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਲੱਭਿਆ ਪਰਸ ਵਾਪਸ ਮੋੜ ਕੇ ਇਮਾਨਦਾਰੀ ਦਿਖਾਈ ਹੈ | ਪਰਮਜੀਤ ਕੌਰ ਵਾਰਡ ਨੰਬਰ 7 ਦਾ ਪਰਸ ਕਿਤੇ ਗੁੰਮ ਗਿਆ ਸੀ, ਜੋ ਪੰਜਾਬ ਪੁਲਿਸ ਦੇ ਉਪਰੋਕਤ ਜਵਾਨ ਨੂੰ ...

ਪੂਰੀ ਖ਼ਬਰ »

ਪਿੰਡ ਕਾਹਨਗੜ੍ਹ ਵਿਖੇ ਪਰਾਲੀ ਬਚਾਓ ਫ਼ਸਲ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਬਰੇਟਾ, 10 ਅਕਤੂਬਰ (ਪ. ਪ.)-ਪਿੰਡ ਕਾਹਨਗੜ੍ਹ ਵਿਖੇ ਮਾਲਵਾ ਲੋਕ ਹਿਤ ਆਰਗਨਾਈਜ਼ੇਸ਼ਨ ਪੰਜਾਬ ਵਲੋਂ ਨਬਾਰਡ ਦੇ ਸਹਿਯੋਗ ਨਾਲ ਪਰਾਲੀ ਬਚਾਓ ਫ਼ਸਲ ਵਧਾਓ ਦੇ ਨਾਅਰੇ ਹੇਠ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਆਰਗਨਾਈਜ਼ੇਸ਼ਨ ਦੇ ਮਾ. ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਦਲਿਤਾਂ ਲਈ ਬਿਜਲੀ ਸਹੂਲਤ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਾਂਗੇ- ਚੌਹਾਨ

ਮਾਨਸਾ, 10 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਅੰਦਰ ਦਲਿਤਾਂ ਲਈ 200 ਯੂਨਿਟ ਬਿਜਲੀ ਮੁਆਫ਼ੀ ਲਈ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸੀ, ਨੂੰ ਅਸਿੱਧੇ ਤੌਰ 'ਤੇ ਖੋਹਣ ਲਈ ਵੱਧ ਲੋਡ ਦੇ ਨਾਂਅ 'ਤੇ ਸਬਸਿਡੀ ਖ਼ਤਮ ਕਰ ਕੇ ਗ਼ਰੀਬ ਅਤੇ ਦਲਿਤ ਲੋਕਾਂ 'ਤੇ ਹੋਰ ਆਰਥਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਝੁਨੀਰ ਬਲਾਕ ਦੀ ਝੰਡੀ

ਝੁਨੀਰ, 10 ਅਕਤੂਬਰ (ਨਿ. ਪ. ਪ.)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਝੁਨੀਰ ਬਲਾਕ ਦੇ ਬੱਚਿਆਂ ਨੇ ਵੱਡੀਆਂ ਮੱਲਾਂ ਮਾਰੀਆਂ | ਨੈਸ਼ਨਲ ਕਬੱਡੀ (ਲੜਕੇ) ਪਹਿਲਾ, ਨੈਸ਼ਨਲ ਕਬੱਡੀ (ਲੜਕੀਆਂ) ਦੂਸਰਾ, ਸਰਕਲ ਕਬੱਡੀ ਲੜਕੇ ਪਹਿਲਾ, ਖੋ-ਖੋ ਲੜਕੇ ਪਹਿਲਾ ਤੇ ਲੜਕੀਆਂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਭਾਈ ਗੁਰਦਾਸ ਅਕੈਡਮੀ ਮਾਖਾ ਦੇ ਬੱਚਿਆਂ ਨੇ ਡੀ.ਪੀ.ਈ. ਬਰਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਸਟਾਇਲ ਕਬੱਡੀ ਵਿਚ ਅਕੈਡਮੀ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ 'ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੀਆਂ ਖਿਡਾਰਨਾਂ ਦੀ ਝੰਡੀ ਰਹੀ

ਭੀਖੀ, 10 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਦੀਆਂ ਖਿਡਾਰਨਾਂ ਦੀ ਝੰਡੀ ਰਹੀ | ਲੰਬੀ ਛਾਲ (ਅੰਡਰ-14 ਸਾਲ ) ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਢਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪੱਧਰੀ ਰੋਸ ਮਾਰਚ ਪੈਨਸ਼ਨਰਜ਼ ਭਵਨ ਤੋਂ ਸੇਵਾ ਸਿੰਘ ਠੀਕਰੀਵਾਲਾ ...

ਪੂਰੀ ਖ਼ਬਰ »

ਸੜਕ ਦੇ ਕਿਨਾਰਿਆਂ 'ਤੇ ਖੜ੍ਹੇ ਦਰੱਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਬਣ ਰਹੇ ਹਨ ਖ਼ਤਰਾ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸੜਕਾਂ ਦੇ ਕਿਨਾਰਿਆਂ ਉੱਪਰ ਖੜ੍ਹੇ ਵੱਡੇ ਅਤੇ ਪੁਰਾਣੇ ਦਰਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਖ਼ੌਫ਼ ਬਣੇ ਹੋਏ ਹਨ, ਜਿਨ੍ਹਾਂ ਵੱਲ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਦਾ ਕੋਈ ਧਿਆਨ ਨਹੀਂ ਜਾਂਦਾ | ਬਰੇਟਾ-ਬੁਢਲਾਡਾ ...

ਪੂਰੀ ਖ਼ਬਰ »

ਜਨਤਕ ਖੇਤਰ ਨੂੰ ਲੱਗੇ ਨਿੱਜੀਕਰਨ ਦੇ ਘੁਣ ਕਾਰਨ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਕੀਤਾ ਜਾ ਰਿਹੈ ਜ਼ਲੀਲ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਤਨਖ਼ਾਹਾਂ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਗੋਲਡ ਮੈਡਲ ਜਿੱਤੇ

ਝੁਨੀਰ, 10 ਅਕਤੂਬਰ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਸਕੂਲ ਦੇ ਖਿਡਾਰੀਆਂ ਨੇ ਭੀਖੀ ਦੇ ਖੇਡ ਸਟੇਡੀਅਮ ਵਿਚ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ ਹੈ | ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਜ਼ਿਲ੍ਹੇ ਵਿਚ ਪੋਸ਼ਣ ਮੁਹਿੰਮ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲ ਵਧਾਓ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਇਕ ਪਾਸੇ ਪਰਾਲੀ ਸਾੜਨ ਲਈ ਬਜ਼ਿਦ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਸਰਕਾਰੀ ਫ਼ਰਮਾਨਾਂ ਿਖ਼ਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕੁਝ ਸੰਸਥਾਵਾਂ ਵਲੋਂ ਪਰਾਲੀ ਸਾੜਨ ਨਾਲ ਕਿਸਾਨਾਂ ਦੇ ਨੁਕਸਾਨ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ 4 ਰੋਜ਼ਾ ਖੇਤਰੀ ਯੁਵਕ ਮੇਲਾ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅੱਜ ਸ਼ੁਰੂ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਮਾਨਸਾ ਖੇਤਰ ਦੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਪਹਿਲੇ ਦਿਨ ਦੇ ਮੁੱਖ ਮਹਿਮਾਨ ਵਜੋਂ ਰਣਬੀਰ ...

ਪੂਰੀ ਖ਼ਬਰ »

ਕਸਬੇ ਦੇ ਗੁਰੂ ਘਰ ਵਿਖੇ ਵਿਆਹ ਸਮਾਗਮ 'ਚ 3 ਲੱਖ ਰੁਪਏ ਚੋਰੀ

ਝੁਨੀਰ, 10 ਅਕਤੂਬਰ (ਰਮਨਦੀਪ ਸਿੰਘ ਸੰਧੂ)-ਕਸਬੇ ਦੇ ਗੁਰੂ ਘਰ ਵਿਖੇ ਅਨੰਦ ਕਾਰਜ ਕਰਵਾਉਣ ਆਏ ਲੜਕੇ ਵਾਲਿਆਂ ਦੇ 3 ਲੱਖ ਰੁਪਏ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਸਮਾਜ ਸੇਵੀ ਅਤੇ ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਭੰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦੀ ਕੋਠੀ ਦੇ 15 ਦੇ ਘਿਰਾਓ ਸਬੰਧੀ ਪਾਵਰਕਾਮ ਠੇਕਾ ਮੁਲਾਜ਼ਮਾਂ ਦੀ ਮੀਟਿੰਗ

ਬੁਢਲਾਡਾ, 10 ਅਕਤੂਬਰ (ਰਾਹੀ)-ਸੇਵਾਵਾਂ ਰੈਗੂਲਰ ਕਰਨ ਅਤੇ ਆਪਣੀਆਂ ਹੋਰਨਾਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪਾਵਰਕਾਮ ਐਾਡ ਟਰਾਸਕੋਂ ਠੇਕਾ ਮੁਲਾਜ਼ਮਾਂ ਵੱਲੋਂ 15 ਅਕਤੂਬਰ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਘਿਰਾਓ ਕਰਨ ਅਤੇ ਧਰਨੇ ਦੀਆਂ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਝੁਨੀਰ, 10 ਅਕਤੂਬਰ (ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਦੇ ਗੁਰੂ ਘਰ ਵਿਖੇ ਨਵ-ਨਿਰਮਾਣ ਫਾਉਂਡੈਸ਼ਨ ਸਰਦੂਲਗੜ੍ਹ ਵਲੋਂ ਸੰਤ ਬਾਬਾ ਅਮਰ ਸਿੰਘ ਕਿਰਤੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ 356 ਮਰੀਜ਼ਾਂ ਦੀ ਜਾਂਚ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ

ਮਾਨਸਾ, 10 ਅਕਤੂਬਰ (ਸੱਭਿ. ਪ੍ਰਤੀ.)-ਸਥਾਨਕ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਵਲੋਂ ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ ਹੈ | ਤੀਜੀ ਰਾਤ ਦਾ ਉਦਘਾਟਨ ਗੁਰਾਦਿੱਤਾ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮਾਨਸਾ ਨੇ ਕਰਦਿਆਂ ਕਿਹਾ ਕਿ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਵਾਧੇ ਤੋਂ ਦਲਿਤ ਤੇ ਗਰੀਬ ਲੋਕ ਬੇਹੱਦ ਦੁਖੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਦਲਿਤ ਤੇ ਗਰੀਬ ਲੋਕਾਂ ਦੇ ਬਿਜਲੀ ਬਿੱਲ ਹਜ਼ਾਰਾਂ ਰੁਪਏ 'ਚ ਆਉਣ ਨਾਲ ਉਹ ਕਾਫ਼ੀ ਪ੍ਰੇਸ਼ਾਨ ਹਨ | ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਕਾਮਰੇਡ ਜੀਤ ਸਿੰਘ ਬੋਹਾ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਬਿਜਲੀ ਬਿੱਲ ਪਹਿਲਾਂ ਨਾਲੋਂ 4-5 ਗੁਣਾ ਹੋ ਕੇ ਆਏ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ 'ਚ 70 ਪ੍ਰਤੀਸ਼ਤ ਦਲਿਤ ਲੋਕ ਇਹ ਬਿੱਲ ਭਰ ਸਕਣ ਤੋਂ ਅਸਮਰਥ ਹਨ | ਉਨ੍ਹਾਂ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਇਹ ਸਰਕਾਰ ਦਲਿਤਾਂ ਦੇ ਘਰਾਂ ਵਿਚ ਹਨੇਰਾ ਕਰਨਾ ਚਾਹੁੰਦੀ ਹੈ ਅਤੇ ਬਿਜਲੀ ਸਹੂਲਤ ਖੋਹਣ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਦਲਿਤ ਵਰਗਾਂ ਲਈ 3 ਹਜ਼ਾਰ ਯੂਨਿਟ ਦੀ ਸ਼ਰਤ ਖ਼ਤਮ ਹੋਣੀ ਚਾਹੀਦੀ ਹੈ ਅਤੇ ਬਿਜਲੀ ਸਹੂਲਤ ਬਹਾਲ ਕਰਨ ਦੀ ਲੋੜ ਹੈ | ਕਾ: ਬੋਹਾ ਨੇ ਦੱਸਿਆ ਕਿ ਮੌਜੂਦਾ ਸਮੇਂ 15 ਹਜ਼ਾਰ ਤੋਂ ਲੈ ਕੇ 70 ਹਜ਼ਾਰ ਤੱਕ ਦੇ ਬਿਜਲੀ ਬਿੱਲ ਦਲਿਤਾਂ ਨੂੰ ਭੇਜੇ ਗਏ ਹਨ | ਇਸ ਦੌਰਾਨ ਅੰਗਰੇਜ ਸਿੰਘ ਬੋਹਾ ਨੇ ਦੱਸਿਆ ਕਿ ਉਸ ਦਾ ਬਿੱਲ 3, 4 ਸੌ ਰੁਪਏ ਤੋਂ ਵੱਧ ਕਦੇ ਨਹੀਂ ਆਇਆ ਸੀ ਪਰ ਹੁਣ 14 ਹਜ਼ਾਰ ਰੁਪਏ ਦਾ ਬਿੱਲ ਆਇਆ ਹੈ, ਜਿਸ ਨੂੰ ਉਹ ਸਾਰੇ ਜੀਆਂ ਦੀ ਕਮਾਈ ਨਾਲ ਵੀ ਭਰ ਨਹੀਂ ਸਕਦਾ | ਜੱਸਾ ਸਿੰਘ, ਬਿੰਦਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਆਦਿ ਅਨੇਕਾਂ ਦਲਿਤ ਮਜ਼ਦੂਰਾਂ ਨੇ ਦੱਸਿਆ ਕਿ ਪਿਛਲੇ 10 ਸਾਲਾਂ ਦੌਰਾਨ ਉਨ੍ਹਾਂ ਦੇ ਬਿਜਲੀ ਬਿੱਲ ਦੋ-ਢਾਈ ਸੌ ਰੁਪਏ ਤੋਂ ਕਦੇ ਵਧੇ ਨਹੀਂ ਸਨ | ਲੋਕਾਂ ਨੇ ਮੰਗ ਕੀਤੀ ਹੈ ਕਿ ਬਿਜਲੀ ਬਿੱਲਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਵੱਡੇ ਬਿੱਲ ਮੁਆਫ਼ ਕੀਤੇ ਜਾਣ |


ਖ਼ਬਰ ਸ਼ੇਅਰ ਕਰੋ

ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਡੀ. ਡੀ. ਓ. ਲਗਾ ਕੇ ਬੁੱਤਾ ਸਾਰਿਆ

ਰਾਵਿੰਦਰ ਸਿੰਘ ਰਵੀ ਮਾਨਸਾ, 10 ਅਕਤੂਬਰ- ਸੂਬੇ 'ਚ 2 ਦਰਜਨ ਦੇ ਕਰੀਬ ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਉਚੇਰੀ ਸਿੱਖਿਆ ਵਿਭਾਗ ਵਲੋਂ ਨਵੇਂ ਡੀ. ਡੀ. ਓ. ਲਗਾ ਕੇ ਬੁੱਤਾ ਸਾਰ ਦਿੱਤਾ ਗਿਆ ਹੈ | ਅਜਿਹੇ ਫ਼ੈਸਲੇ ਨਾਲ ਭਾਵੇਂ ਸਰਕਾਰੀ ਕਾਲਜਾਂ ਨੂੰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਦੀ ਹਮਾਇਤ

ਮਾਨਸਾ, 10 ਅਕਤੂਬਰ (ਸ. ਰਿ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਪੂਰੀ ਤਨਖ਼ਾਹ 'ਤੇ ਪੱਕੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠੇ ਰਮਸਾ ਅਧਿਆਪਕਾਂ ਅਤੇ ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਮੰਗਾਂ ਨੂੰ ਲੈ ਕੇ ਚੱਲ ਰਹੇ ਸਾਂਝੇ ...

ਪੂਰੀ ਖ਼ਬਰ »

ਦੋ ਨੌਜਵਾਨਾਂ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਇਕ ਹੋਰ ਪਿੰਡ ਵਿਚ ਵੀ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਪੀੜ੍ਹਤ ਲੜਕੀ ਦੇ ਬਿਆਨਾਂ ਅਧਾਰਿਤ ਦੋ ਨੌਜਵਾਨਾਂ ਖਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX