ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  1 minute ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ 'ਚ ਅੱਜ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਜਥੇਬੰਦੀਆਂ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਦੀ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਨੇ ਨਿਵੇਕਲੇ ਢੰਗ ਨਾਲ...
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  19 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  15 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  34 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  43 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਹੱਤਿਆ ਦੇ 2 ਮਾਮਲਿਆਂ ਵਿਚ ਰਾਮਪਾਲ ਸਮੇਤ 29 ਦੋਸ਼ੀ ਕਰਾਰ

16 ਅਤੇ 17 ਨੂੰ ਸੁਣਾਈ ਜਾਵੇਗੀ ਸਜ਼ਾ ਹਿਸਾਰ, 11 ਅਕਤੂਬਰ (ਰਾਜ ਪਰਾਸ਼ਰ)-ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ 'ਤੇ ਚੱਲ ਰਹੇ ਹੱਤਿਆ ਦੇ 2 ਕੇਸਾਂ ਵਿਚ 4 ਸਾਲ ਬਾਅਦ ਹਿਸਾਰ ਦੀ ਵਿਸ਼ੇਸ਼ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ | ਵਧੀਕ ਸੈਸ਼ਨ ਜੱਜ ਸ੍ਰੀ ਡੀ.ਆਰ. ਚਾਲੀਆ ਦੀ ...

ਪੂਰੀ ਖ਼ਬਰ »

ਸੁਮੇਧ ਸੈਣੀ ਨੂੰ ਰਾਹਤ, ਹਾਈਕੋਰਟ ਵਲੋਂ ਗਿ੍ਫ਼ਤਾਰੀ ਤੋਂ ਪਹਿਲਾਂ ਨੋਟਿਸ ਦੀ ਹਦਾਇਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਅੰਤਿ੍ਮ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਵੀ ਕੇਸ 'ਚ ਗਿ੍ਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈਟ ਪਹਿਨਣ ਤੋਂ ਛੋਟ

• ਬਾਦਲ ਦੀ ਅਗਵਾਈ 'ਚ ਰਾਜਨਾਥ ਨੂੰ ਮਿਲਿਆ ਵਫ਼ਦ • ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਚੰਡੀਗੜ੍ਹ ਵਿਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੈਟ ਪਹਿਨਣ ਤੋਂ ਛੋਟ ਮਿਲ ...

ਪੂਰੀ ਖ਼ਬਰ »

ਪੀ.ਐਚ.ਡੀ. ਛੱਡ ਹਿਜ਼ਬੁਲ ਕਮਾਂਡਰ ਬਣੇ ਮਨਾਨ ਬਸ਼ੀਰ ਵਾਨੀ ਸਮੇਤ ਦੋ ਅੱਤਵਾਦੀ ਹਲਾਕ

ਰੋਸ ਪ੍ਰਦਰਸ਼ਨ 'ਚ ਕਈ ਜ਼ਖ਼ਮੀ, ਸਕੂਲ ਕਾਲਜ ਬੰਦ ਸ੍ਰੀਨਗਰ, 11 ਅਕਤੂਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਖੋਜ ਵਿਦਿਆਰਥੀ (ਰਿਸਰਚ ਸਕਾਲਰ) ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ...

ਪੂਰੀ ਖ਼ਬਰ »

ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਵਾਪਸ ਲਈ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਿਪਟੀ ਡਾਇਰੈਕਟਰ ਖੇਤਰੀ ਦਫ਼ਤਰ ਜਲੰਧਰ ਨਿਰੰਜਣ ਸਿੰਘ ਨੇ ਵਿਭਾਗ ਨੂੰ ਜੋ 5 ਅਕਤੂਬਰ, 2018 ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਭੇਜੀ ਸੀ, ਹਫ਼ਤੇ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਝੱਜਰ 'ਚ ਜਬਰ ਜਨਾਹ ਤੋਂ ਬਾਅਦ ਔਰਤ ਦੀ ਹੱਤਿਆ

ਚੰਡੀਗੜ੍ਹ, 11 ਅਕਤੂਬਰ (ਪੀ. ਟੀ. ਆਈ.)-ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਇਕ 45 ਸਾਲਾ ਔਰਤ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ | ਐਸ.ਪੀ. ਪੰਕਜ ਨੈਣ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਸਬੰਧੀ ਐਸ.ਆਈ.ਟੀ. ਅੱਜ ਤੋਂ ਸ਼ੁਰੂ ਕਰੇਗੀ ਜਾਂਚ

ਚੰਡੀਗੜ੍ਹ, 11 ਅਕਤੂਬਰ (ਹਰਕਵਲਜੀਤ ਸਿੰਘ)-ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖ ਸੰਸਥਾਵਾਂ ਦੇ ਧਰਨੇ ਅਤੇ ਵਿਰੋਧ ਮੁਜ਼ਾਹਰੇ ਮੌਕੇ ਚੱਲੀ ਗੋਲੀ ਅਤੇ ਪੁਲਿਸ ਤਸ਼ੱਦਦ ਜਿਸ ...

ਪੂਰੀ ਖ਼ਬਰ »

ਬਾਦਲ ਅਤੇ ਚੌਟਾਲਾ ਪਰਿਵਾਰਾਂ ਦੀ ਮਿੱਤਰਤਾ ਕਾਇਮ ਰਹੇਗੀ-ਚੌਟਾਲਾ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਹੁਣ ਸਾਡੀ ਰਾਜਨੀਤੀ ਵੱਖ-ਵੱਖ ਹੈ ਪਰ 50 ਸਾਲਾਂ ਤੋਂ ਵੱਧ ਸ. ਪ੍ਰਕਾਸ਼ ਸਿੰਘ ਬਾਦਲ ਤੇ ਦੇਵੀ ਲਾਲ ਪਰਿਵਾਰਾਂ ਦੀ ਮਿੱਤਰਤਾ ...

ਪੂਰੀ ਖ਼ਬਰ »

ਦਸੌਲਟ 'ਤੇ ਦਬਾਅ ਬਣਾਉਣ ਫ਼ਰਾਂਸ ਗਏ ਰੱਖਿਆ ਮੰਤਰੀ-ਰਾਹੁਲ ਗਾਂਧੀ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ ਨੂੰ ਲੈ ਕੇ ਫਰਾਂਸ ਦੀ ਇਕ ਵੈੱਬਸਾਈਟ 'ਤੇ ਹੋਏ ਨਵੇਂ ਖ਼ੁਲਾਸੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੜ ਰਾਫ਼ੇਲ ਮਾਮਲੇ 'ਚ ਸਰਕਾਰ 'ਤੇ ਨਿਸ਼ਾਨਾ ਬਣਾਇਆ ਹੈ | ਰਾਹੁਲ ਗਾਂਧੀ ਨੇ ਰੱਖਿਆ ...

ਪੂਰੀ ਖ਼ਬਰ »

ਸੀਤਾਰਮਨ ਵਲੋਂ ਫ਼ਰਾਂਸ ਦੀ ਰੱਖਿਆ ਮੰਤਰੀ ਨਾਲ ਗੱਲਬਾਤ

ਰਣਨੀਤਕ ਤੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਸਬੰਧੀ ਕੀਤੀ ਚਰਚਾ ਪੈਰਿਸ, 11 ਅਕਤੂਬਰ (ਏਜੰਸੀ)-ਰਾਫੇਲ ਸੌਦੇ 'ਤੇ ਛਿੜੇ ਵਿਵਾਦ ਦਰਮਿਆਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨਾਲ ਦੋਵੇਂ ਦੇਸ਼ਾਂ ਦਰਮਿਆਨ ਰਣਨੀਤਕ ...

ਪੂਰੀ ਖ਼ਬਰ »

ਓਡੀਸ਼ਾ 'ਚ 'ਤਿੱਤਲੀ' ਤੂਫ਼ਾਨ ਨੇ ਦਿੱਤੀ ਦਸਤਕ ਆਂਧਰਾ ਪ੍ਰਦੇਸ਼ 'ਚ 8 ਲੋਕਾਂ ਦੀ ਮੌਤ

ਭੁਵਨੇਸ਼ਵਰ, 11 ਅਕਤੂਬਰ (ਏਜੰਸੀ)- 'ਤਿੱਤਲੀ' ਤੂਫ਼ਾਨ ਨੇ ਅੱਜ ਵੀਰਵਾਰ ਨੂੰ ਓਡੀਸ਼ਾ ਤੇ ਆਂਧਰਾ ਪ੍ਰਦੇਸ਼ 'ਚ ਦਸਤਕ ਦੇ ਦਿੱਤੀ ਹੈ | ਓਡੀਸ਼ਾ ਦੇ ਗੰਜਮ ਤੇ ਗਜਪਤੀ ਜ਼ਿਲਿ੍ਹਆਂ 'ਚ ਤੇਜ਼ ਤੂਫ਼ਾਨ ਨੇ ਦਰੱਖਤ ਤੇ ਬਿਜਲੀ ਦੇ ਖੰਭਿਆਂ ਨੂੰ ਤੋੜ ਦਿੱਤਾ ਅਤੇ ਝੁੱਗੀ-ਝੌਾਪੜੀਆਂ ਨੂੰ ਤਬਾਹ ਕਰ ਦਿੱਤਾ ਹੈ, ਜਦੋਂ ਕਿ ਆਂਧਰਾ ਪ੍ਰਦੇਸ਼ 'ਚ 8 ਲੋਕ ਮਾਰੇ ਗਏ ਹਨ | ਓਡੀਸ਼ਾ ਦੇ ਵਿਸ਼ੇਸ਼ ਰਾਹਤ ਕਮਿਸ਼ਨਰ ਬੀ.ਪੀ. ਸੇਠੀ ਨੇ ਕਿਹਾ ਕਿ ਓਡੀਸ਼ਾ ਦੇ 8 ਜ਼ਿਲਿ੍ਹਆਂ ਗੰਜਮ, ਗਜਪਤੀ, ਪੁਰੀ, ਖੁਰਦਾ, ਜਗਤਸਿੰਘਪੁਰ, ਕੇਂਦਰਾਪੜਾ, ਭਦੜਕ ਤੇ ਬਾਲਾਸੌਰ 'ਚ ਭਾਰੀ ਬਾਰਿਸ਼ ਹੋਈ ਅਤੇ ਕਈ ਥਾਵਾਂ 'ਤੇ ਦਰੱਖਤ ਤੇ ਬਿਜਲੀ ਦੇ ਖੰਭੇ ਟੁੱਟਣ ਕਾਰਨ ਸੜਕਾਂ ਬੰਦ ਹੋ ਗਈਆਂ ਹਨ, ਬਿਜਲੀ ਤੇ ਟੈਲੀਫ਼ੋਨ ਸਪਲਾਈ ਵੀ ਪ੍ਰਭਾਵਿਤ ਹੋਈ ਹੈ | ਈਸਟ ਕੋਸਟ ਰੇਲਵੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਕਈ ਥਾਵਾਂ ਰੇਲ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ 'ਚ ਪਲਾਸਾ ਸਟੇਸ਼ਨ ਨੁਕਸਾਨਿਆ ਗਿਆ ਹੈ | ਭਾਰਤੀ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਿਕ ਇਹ ਤੂਫ਼ਾਨ ਆਂਧਰਾ ਪ੍ਰਦੇਸ਼ 'ਚ ਪਲਾਸਾ ਨੇੜੇ ਗੋਪਾਲਪੁਰ ਦੇ ਦੱਖਣ-ਪੱਛਮੀ ਸਮੁੰਦਰੀ ਤੱਟ 'ਚ ਸਵੇਰੇ 4.30 ਤੋਂ 5.30 ਵਜੇ ਵਿਚਾਲੇ ਟਕਰਾਇਆ ਤੇ ਉਸ ਸਮੇਂ ਹਵਾ ਦੀ ਰਫ਼ਤਾਰ ਦਾ ਅਨੁਮਾਨ 140 ਤੋਂ 150 ਕਿੱਲੋਮੀਟਰ ਪ੍ਰਤੀ ਘੰਟਾ ਲਗਾਇਆ ਗਿਆ | ਤੂਫ਼ਾਨ ਦੇ ਚੱਲਣ ਦੇ ਇਕ ਘੰਟੇ ਬਾਅਦ ਓਡੀਸ਼ਾ ਦੇ ਗੋਪਾਲਪੁਰ 'ਚ ਹਵਾ ਦੀ ਰਫ਼ਤਾਰ 126 ਕਿੱਲੋਮੀਟਰ ਪ੍ਰਤੀ ਘੰਟਾ ਤੇ ਆਂਧਰਾ ਪ੍ਰਦੇਸ਼ ਦੇ ਕਾਲਿੰਗਪਟਨਮ 'ਚ 56 ਕਿੱਲੋਮੀਟਰ ਪ੍ਰਤੀ ਘੰਟਾ ਨਾਪੀ ਗਈ | ਭੁਵਨੇਸ਼ਵਰ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਐਚ.ਆਰ. ਬਿਸਬਾਸ ਨੇ ਕਿਹਾ ਕਿ 'ਤਿੱਤਲੀ' ਓਡੀਸ਼ਾ ਤੱਟ ਨੂੰ ਦੋ ਤੋਂ ਤਿੰਨ ਘੰਟਿਆਂ 'ਚ ਪਾਰ ਕਰ ਜਾਵੇਗਾ | ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਤਿੰਨ ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਤੇ 1,112 ਰਾਹਤ ਕੈਂਪ ਖੋਲ੍ਹੇ ਗਏ ਹਨ | ਓਡੀਸ਼ਾ ਦੇ ਮੁੱਖ ਸਕੱਤਰ ਆਦਿੱਤਿਆ ਪਾਧੀ ਨੇ ਸਾਰੇ ਸਕੂਲਾਂ, ਕਾਲਜਾਂ, ਆਂਗਨਵਾੜੀ ਸਕੂਲਾਂ ਨੂੰ ਵੀਰਵਾਰ ਤੇ ਸ਼ੁੱਕਰਵਾਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ |ਪ੍ਰਧਾਨ ਮੰਤਰੀ ਵਲੋਂ ਆਂਧਰਾ ਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ
ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਤੂਫ਼ਾਨ ਨਾਲ ਪ੍ਰਭਾਵਿਤ ਖੇਤਰਾਂ 'ਚ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ | ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਵੀ ਦੱਸਿਆ ਕਿ ਪ੍ਰਭਾਵਿਤ ਖੇਤਰਾਂ 'ਚ ਕੇਂਦਰ ਵਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ |


ਖ਼ਬਰ ਸ਼ੇਅਰ ਕਰੋ

ਚੌਥੀ ਉਦਯੋਗਿਕ ਕ੍ਰਾਂਤੀ ਨਾਲ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਹੋਵੇਗਾ ਭਾਰਤ-ਮੋਦੀ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 'ਫੋਰਥ ਇੰਡਸਟਰੀਅਲ ਰੈਵੋਲੂਸ਼ਨ ਸੈਂਟਰ' ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਦਾ ਯੋਗਦਾਨ ਪੂਰੇ ਵਿਸ਼ਵ ਵਿਚ ਹੈਰਾਨ ਕਰਨ ...

ਪੂਰੀ ਖ਼ਬਰ »

ਅਮਰਪਾਲੀ ਗਰੁੱਪ ਦੇ ਤਿੰਨ ਡਾਇਰੈਕਟਰਾਂ ਦੀ ਹਿਰਾਸਤ 'ਚ 15 ਦਿਨ ਲਈ ਵਾਧਾ, ਹੋਟਲ 'ਚ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਰੀਅਲ ਇਸਟੇਟ ਗਰੁੱਪ ਅਮਰਪਾਲੀ ਦੇ ਤਿੰਨੇ ਡਾਇਰੈਕਟਰ ਅਨਿਲ ਕੁਮਾਰ ਸ਼ਰਮਾ, ਸ਼ੋਵ ਪਿ੍ਆ ਅਤੇ ਅਜੇ ਕੁਮਾਰ ਦੀ ਪੁਲਿਸ ਹਿਰਾਸਤ 15 ਦਿਨ ਲਈ ਹੋਰ ਵਧਾ ਦਿੱਤੀ | ਇਹ ਤਿੰਨੇ ਪੁਲਿਸ ਨਿਗਰਾਨੀ ਵਿਚ ਨੋਇਡਾ ਦੇ ...

ਪੂਰੀ ਖ਼ਬਰ »

ਗੰਗਾ ਸਾਫ਼ ਕਰਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਕਾਰਕੁਨ ਅਗਰਵਾਲ ਦੀ ਰਿਸ਼ੀਕੇਸ਼ 'ਚ ਮੌਤ

ਰਿਸ਼ੀਕੇਸ਼, 11 ਅਕਤੂਬਰ (ਪੀ. ਟੀ. ਆਈ.)-ਵਾਤਾਵਰਨ ਕਾਰਕੁੰਨ ਜੀ.ਡੀ. ਅਗਰਵਾਲ, ਜੋ ਸਰਕਾਰ ਤੋਂ ਗੰਗਾ ਨਦੀ ਨੂੰ ਸਾਫ਼ ਕਰਵਾਉਣ ਦੀ ਮੰਗ ਦੇ ਮੱਦੇਨਜ਼ਰ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਸਨ, ਦੀ ਏਮਜ਼ ਹਸਪਤਾਲ 'ਚ ਮੌਤ ਹੋ ਗਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਡੀਆ ਖੇਤਰ ਨਾਲ ਜੁੜੇ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਟੈਕਸ ਚੋਰੀ ਦੇ ਇਕ ਮਾਮਲੇ 'ਚ ਆਮਦਨ ਕਰ ਵਿਭਾਗ ਨੇ ਮੀਡੀਆ ਖੇਤਰ ਦੇ ਦਿੱਗਜ਼ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਤੜਕੇ ਨੋਇਡਾ ਸਥਿਤ ਰਾਘਵ ਦੇ ਘਰ ਛਾਪਾ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਦੀ ਦੇਸ਼-ਵਿਦੇਸ਼ 'ਚ 54 ਕਰੋੜ ਦੀ ਸੰਪਤੀ ਜ਼ਬਤ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਨੇ ਵੱਡੀ ਕਾਰਵਾਈ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਦੀਆਂ 54 ਕਰੋੜ ਦੀਆਂ ਸੰਪਤੀਆਂ ਜ਼ਬਤ ਕਰ ਲਈਆਂ ਹਨ | ਇਨ੍ਹਾਂ 'ਚ ਕਾਰਤੀ ਦੇ ਨਵੀਂ ਦਿੱਲੀ ...

ਪੂਰੀ ਖ਼ਬਰ »

ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ ਦੀਆਂ ਮੁਸ਼ਕਿਲਾਂ ਵਧੀਆਂ

ਅਕਬਰ 'ਤੇ ਅਸਤੀਫ਼ਾ ਦੇਣ ਦਾ ਬਣਿਆ ਦਬਾਅ ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੀਆਂ ਮੁਸ਼ਕਿਲਾਂ 'ਚ ਇਜ਼ਾਫਾ ਹੋਣ ਦਾ ਅੰਦੇਸ਼ਾ ਹੈ | ਹਲਕਿਆਂ ਮੁਤਾਬਿਕ ਕੇਂਦਰ ਵਲੋਂ ਅਕਬਰ ਨੂੰ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਵੱਲ ਸੁੱਟੀ ਚੱਪਲ, ਦੋਸ਼ੀ ਗਿ੍ਫ਼ਤਾਰ

ਪਟਨਾ, 11 ਅਕਤੂਬਰ (ਪੀ. ਟੀ. ਆਈ.)-ਇਥੇ ਇਕ ਵਿਅਕਤੀ ਵਲੋਂ ਇਕ ਮੰਚ ਵੱਲ ਚੱਪਲ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮੰਚ 'ਤੇ ਬਿਹਾਰ ਦੇ ਮੁੱਖ ਮੰਤਰੀ ਤੇ ਜੇ.ਡੀ.(ਯੂ.) ਦੇ ਕੌਮੀ ਪ੍ਰਧਾਨ ਨਿਤੀਸ਼ ਕੁਮਾਰ ਇਕ ਸਮਾਗਮ 'ਚ ਬੈਠੇ ਹੋਏ ਸਨ | ਹਾਲਾਂਕਿ ਚੱਪਲ ਮੰਚ ਤੱਕ ਪਹੁੰਚੀ ...

ਪੂਰੀ ਖ਼ਬਰ »

ਪਦਮ ਪੁਰਸਕਾਰਾਂ ਲਈ ਹੋਈਆਂ ਰਿਕਾਰਡ ਨਾਮਜ਼ਦਗੀਆਂ

ਅੰਕੜਾ 50,000 ਤੱਕ ਪੁੱਜਾ ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਭਾਰਤ ਸਰਕਾਰ ਵਲੋਂ 2016 ਤੋਂ ਪਦਮ ਪੁਰਸਕਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਆਸਾਨ ਅਤੇ ਆਨਲਾਈਨ ਕੀਤੀ ਸੀ ਅਤੇ ਉਸ ਸਮੇਂ ਤੋਂ ਇਨ੍ਹਾਂ ਪੁਰਸਕਾਰਾਂ ਲਈ ਹਰ ਸਾਲ ਨਾਮਜ਼ਦਗੀਆਂ ਦਾ ਅੰਕੜਾ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਲੱਭਿਆ ਬਦਲ

ਹੁਣ ਪਰਾਲੀ ਤੋਂ ਬਣਨਗੀਆਂ ਛੱਤਾਂ, ਦਰਵਾਜ਼ੇ ਤੇ ਟਾਇਲਾਂ

ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ)-ਪਰਾਲੀ ਨੂੰ ਹੁਣ ਤੱਕ ਕਿਸਾਨਾਂ ਅਤੇ ਵਾਤਾਵਰਨ ਲਈ ਸਮੱਸਿਆ ਮੰਨਿਆ ਜਾਂਦਾ ਰਿਹਾ ਹੈ ਪਰ ਵਿਗਿਆਨੀਆਂ ਨੇ ਇਸ ਦਾ ਹੱਲ ਅਤੇ ਬਦਲ ਲੱਭ ਲਿਆ ਹੈ | ਨਵੀਂ ਤਕਨੀਕ ਨਾਲ ਪਰਾਲੀ ਦੀ ਵਰਤੋਂ ਹੁਣ ਘਰਾਂ ਦੀਆਂ ਛੱਤਾਂ, ਕੰਧਾਂ, ਫ਼ਰਸ਼ ਆਦਿ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ 'ਤੇ ਰੋਕ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਦੇ ਘਰ ਜਾ ਕੇ, ਵਟਸਐਪ ਕਾਲ ਜਾਂ ਐਸ.ਐਮ.ਐਸ. ਕਰਕੇ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX