ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਦੀ ਅਗਵਾਈ 'ਚ ਮਾਰਕੀਟ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜੋ ਕਿ ਥੋੜੇ ਸਮੇਂ ਬਾਅਦ ਕੋਟਕਪੂਰਾ-ਮੋਗਾ ਮੁੱਖ ਮਾਰਗ 'ਤੇ ਤਬਦੀਲ ਕਰਕੇ ਆਵਾਜਾਈ ਠੱਪ ਕਰ ਦਿੱਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ, ਕੋਟਕਪੂਰਾ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਅਤੇ ਸਕੱਤਰ ਅਸ਼ੋਕ ਗੋਇਲ ਨੇ ਦੱਸਿਆ ਕਿ ਸਰਕਾਰ ਨੇ ਝੋਨੇ ਦੀ ਖਰੀਦ ਲਈ ਨਮੀ 17 ਫ਼ੀਸਦੀ ਨਿਸ਼ਚਿਤ ਕੀਤੀ ਹੈ ਜੋ ਕਿ ਆੜ੍ਹਤੀਆਂ ਨੂੰ ਮਨਜ਼ੂਰ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸ਼ੈਲਰ ਮਾਲਕ ਇਸ ਮਾਤਰਾ ਤੋਂ ਵੱਧ ਨਮੀ ਵਾਲਾ ਝੋਨਾ ਚੁੱਕਣ ਲਈ ਤਿਆਰ ਨਹੀਂ ਹਨ ਅਤੇ ਸ਼ੈਲਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਸ਼ੈਲਰ ਵਿਚ ਨਹੀਂ ਲੁਹਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਨਮੀ ਵਿਚ ਹੋਰ ਵੀ ਵਾਧਾ ਹੋਵੇਗਾ, ਇਸ ਲਈ ਝੋਨੇ ਦੀ ਫ਼ਸਲ ਦੀ ਖਰੀਦ ਲਈ ਘੱਟੋ-ਘੱਟ ਨਮੀ 20 ਫ਼ੀਸਦੀ ਕੀਤੀ ਜਾਵੇਗੀ ਨਹੀਂ ਤਾਂ ਫਸਲ ਦੇ ਮੰਡੀਆਂ ਵਿਚ ਰੁਲਣ ਦੀ ਸੰਭਾਵਨਾ ਹੈ | ਇਸ ਤੋਂ ਇਲਾਵਾ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਸ਼ੈਲਰ ਜਲਦੀ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਮੁੱਖ ਮੰਡੀ ਅਤੇ ਪੇਂਡੂ ਖਰੀਦ ਕੇਂਦਰਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਐਸੋਸੀਏਸ਼ਨ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ | ਇਸ ਧਰਨੇ ਨੂੰ ਕਿ੍ਸ਼ਨ ਗੋਇਲ ਕਾਲਾ, ਸੁਖਦੇਵ ਸਿੰਘ ਮੱਤਾ, ਸਰਦੂਲ ਸਿੰਘ ਕਾਸਮ ਭੱਟੀ, ਮਜ਼ਦੂਰ ਆਗੂ ਕਿ੍ਸ਼ਨ ਸਿੰਘ ਗੁੱਡਾ ਅਤੇ ਮੁਕੰਦ ਸਿੰਘ, ਬਿੱਟੂ ਬਾਂਸਲ, ਗੋਰਾ ਗਿੱਲ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਪ੍ਰਸ਼ਾਸਨ ਵਲੋਂ ਡੀ. ਐੱਫ. ਐੱਸ. ਸੀ. ਸੁਖਵਿੰਦਰ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਨਿਲ ਸ਼ਰਮਾ, ਮਾਰਕੀਟ ਕਮੇਟੀ ਦੇ ਸਕੱਤਰ ਹਾਕਮ ਸਿੰਘ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਨਾਲ ਮੰਗਾਂ ਸਬੰਧੀ ਗੱਲਬਾਤ ਕੀਤੀ ਅਤੇ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ | ਫ਼ੈਸਲਾ ਕੀਤਾ ਗਿਆ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਉੱਚ ਅਧਿਕਾਰੀਆਂ ਨਾਲ ਮਸਲੇ ਦੇ ਹੱਲ ਸਬੰਧੀ ਗੱਲਬਾਤ ਕੀਤੀ ਜਾਵੇਗੀ | ਇਸ ਉਪਰੰਤ ਆੜ੍ਹਤੀਆਂ ਵਲੋਂ ਸੋਮਵਾਰ ਤੱਕ ਧਰਨਾ ਮੁਲਤਵੀ ਕਰ ਦਿੱਤਾ ਗਿਆ | ਤਿੰਨ ਘੰਟੇ ਚੱਲੇ ਇਸ ਧਰਨੇ ਦੌਰਾਨ ਵੱਖ-ਵੱਖ ਥਾਵਾਂ ਤੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਬਦਲਵੇਂ ਰਸਤਿਆਂ ਰਾਹੀਂ ਲੰਘਣਾ ਪਿਆ | ਇਸ ਮੌਕੇ ਸਾਬਕਾ ਪ੍ਰਧਾਨ ਬਸੰਤ ਸਿੰਘ ਢਿੱਲੋਂ, ਗੀਟਨ ਸਿੰਘ ਮੱਲਕੇ, ਪਿੰਕਾ ਕਟਾਰੀਆ, ਰਮਨ ਕਟਾਰੀਆ, ਕੁਲਜੀਤ ਸਿੰਘ ਮੱਕੜ, ਅਮਰ ਸਿੰਘ ਮੱਕੜ, ਮਨਦੀਪ ਸਿੰਘ ਵੜਿੰਗ, ਨਵਦੀਪ ਸਿੰਘ ਢਿੱਲੋਂ, ਬਲਤੇਜ ਸਿੰਘ ਸੰਧੂ, ਬੈਜਨਾਥ ਬਾਂਸਲ, ਜਸਵੀਰ ਸਿੰਘ ਗੱਖੜ, ਮਿੰਕੂ ਮੱਕੜ, ਗੁਰਮੀਤ ਸਿੰਘ ਮੀਤਾ ਸਮੇਤ ਹੋਰ ਵੀ ਵੱਡੀ ਗਿਣਤੀ ਵਿਚ ਆੜ੍ਹਤੀਏ ਮਜ਼ਦੂਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX