ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਪਟਿਆਲਾ

ਅਧਿਆਪਕਾਂ ਨੇ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਕਾਲਾ ਹਫ਼ਤਾ

ਪਟਿਆਲਾ, 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਿਹਾ ਪੱਕਾ ਮੋਰਚਾ ਤੇ ਮਰਨ ਵਰਤ ਅੱਜ ਨੌਵੇਂ ਦਿਨ ਵਿਚ ਦਾਖ਼ਲ ਹੋਣ 'ਤੇ ਅਧਿਆਪਕਾਂ ਨੇ ਕਾਲਾ ਹਫ਼ਤਾ ਮਨਾਉਂਦਿਆਂ ਪੰਜਾਬ ਭਰ ਵਿਚ ਅਧਿਆਪਕਾਂ ਵਲੋਂ ਕਾਲੇ ਬਿੱਲੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌ ਾਦਾ ਨੇ ਪਰਾਲੀ ਸਾੜੀ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 15 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਦੂਜੇ ਪਾਸੇ ਕਿਸਾਨ ਯੂਨੀਅਨਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਖੜ੍ਹ ਗਈਆਂ ਹਨ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪੁਕਟਾ ਅਧਿਆਪਕਾ ਨੂੰ ਕੰਮ 'ਤੇ ਜਾਣ ਦੀ ਅਪੀਲ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਂਸਟੀਚਿਊਾਟ ਕਾਲਜਾਂ ਦੇ ਕੰਟਰੈਕਟ ਅਧਿਆਪਕਾਂ ਵਲੋਂ ਲਗਾਏ ਜਾ ਰਹੇ ਧਰਨੇ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅੱਜ ਦੇਰ ਸ਼ਾਮ ਆਪਣਾ ਪੱਖ ਦੱਸਿਆ ਗਿਆ | ਨਿਰਦੇਸ਼ਕ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਬਨੂੜ ਦੇ ਸਬ-ਤਹਿਸੀਲ ਦਫ਼ਤਰ ਵਿਖੇ ਦਿੱਤਾ ਧਰਨਾ

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)-ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਅੱਜ ਸਬ-ਤਹਿਸੀਲ ਬਨੂੜ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਉਨ੍ਹਾਂ ਨਾਇਬ ਤਹਿਸੀਲਦਾਰ ਿਖ਼ਲਾਫ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅਧਿਆਪਕਾਂ ਦੀ ਤਨਖ਼ਾਹ ਦੀ ਮੰਗ ਪ੍ਰਵਾਨ ਕਰਨ ਤੋਂ ਇਨਕਾਰੀ ਹੋਣਾ ਮੰਦਭਾਗਾ- ਰੱਖੜਾ

ਪਟਿਆਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸੁਰਜੀਤ ਸਿੰਘ ਰੱਖੜਾ ਤੇ ਜ਼ਿਲ੍ਹੇ ਦੀ ਲੀਡਰਸ਼ਿਪ ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜੇ ਚੱਲ ਰਹੇ ਧਰਨੇ 'ਚ ਸ਼ਾਮਲ ਹੋਈ ਤੇ ਸਰਕਾਰ ਦੀ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕੀਤੀ | ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਚ ਅਧਿਆਪਕਾਂ ਦੀ ਤਨਖ਼ਾਹ ਦੀ ਮੰਗ ਪ੍ਰਵਾਨ ਕਰਨ ਤੋਂ ਕੋਰਾ ਇਨਕਾਰ ਕਰਨ ਦਾ ਬਿਆਨ ਬਹੁਤ ਹੀ ਮੰਦਭਾਗਾ ਤੇ ਅਧਿਆਪਕਾਂ ਨਾਲ ਨਜਾਇਜ਼ ਧੱਕਾ ਹੈ |
ਇਸ ਮੌਕੇ ਸ੍ਰੀ ਰੱਖੜਾ ਨੇ ਆਖਿਆ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਹਿਲਾਂ ਇਹ ਰਿਪੋਰਟਾਂ ਆ ਰਹੀਆਂ ਸਨ ਕਿ ਮੁੱਖ ਮੰਤਰੀ ਨੇ ਆਪਣੇ ਜੱਦੀ ਸ਼ਹਿਰ ਵਿਚ ਅਧਿਆਪਕਾਂ ਦੇ ਧਰਨੇ ਦਾ ਗੰਭੀਰ ਨੋਟਿਸ ਲਿਆ ਹੈ ਪਰ ਹੁਣ ਮੁੱਖ ਮੰਤਰੀ ਦੇ ਬਿਆਨ ਨੇ ਅਧਿਆਪਕਾਂ ਦੇ ਹਿਤਾਂ ਨੰੂ ਵੱਡੀ ਸੱਟ ਮਾਰੀ ਹੈ |
ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਐਡਵੋਕੇਟ ਸਤਬੀਰ ਸਿੰਘ ਖੱਟੜਾ ਪਟਿਆਲਾ ਦਿਹਾਤੀ, ਕਬੀਰ ਦਾਸ ਨਾਭਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, , ਬਲਵਿੰਦਰ ਕੌਰ ਚੀਮਾ, ਇੰਦਰਜੀਤ ਰੱਖੜਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਘਨੌਰ, 15 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਦੇ ਪਿੰਡ ਅਲੰਮਦੀਪੁਰ ਦੇ ਬੱਸ ਸਟੈਂਡ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੀ ਉਮਰ ਤਕਰੀਬਨ 55 ਕੁ ਸਾਲ ਦੀ ਜਾਪਦੀ ਹੈ | ਜਿਸ ਨੇ ਚਿੱਟੇ ਰੰਗ ਦੀ ਕਮੀਜ਼ ਤੇ ਭੰਗਵੇਂ ਰੰਗ ਦੀ ਧੋਤੀ ਪਾਈ ਹੋਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ 12ਵੇਂ ਦਿਨ ਵੀ ਜਾਰੀ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ ਵਿਚ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਅੱਗੇ ਚੱਲ ਰਿਹਾ ਦਿਨ ਰਾਤ ਦਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 25 ਗਰਾਮ ਸਮੈਕ ਬਰਾਮਦ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 25 ਗਰਾਮ ਸਮੈਕ ਬਰਾਮਦ ਕਰਕੇ ਔਰਤ ਸਮੇਤ ਦੋ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਸਥਾਨਕ ਮਜੀਠੀਆ ਇਨਕਲੇਵ ਪਟਿਆਲਾ ਵਿਖੇ ਸਥਿਤ ਘਰ 'ਚ ਦਿਨ-ਦਿਹਾੜੇ ਚੋਰਾਂ ਵਲੋਂ ਦਾਖ਼ਲ ਹੋ ਕੇ ਭਾਰੀ ਮਾਤਰਾ 'ਚ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਚੰਡੀਗੜ੍ਹ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਚੁਪਕੀ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਸਮਾਣਾ, 15 ਅਕਤੂਬਰ (ਸਾਹਿਬ ਸਿੰਘ)-ਨੈਸ਼ਨਲ ਫਿਜ਼ੀਕਲ ਕਾਲਜ ਆਫ਼ ਐਜੂਕੇਸ਼ਨ ਚੁਪਕੀ ਦੇ ਖਿਡਾਰੀਆਂ ਨੇ ਪਟਿਆਲਾ ਵਿਖੇ ਰਿਲਾਇੰਸ ਫਾਉਡੇਸ਼ਨ ਸਪੋਰਟਸ ਵਲੋਂ ਐਥਲੀਟ ਚੈਂਪੀਅਨਸ਼ਿਪ ਐਨ. ਆਈ. ਐਸ. ਪਟਿਆਲਾ ਵਿਖੇ ਹੋਈ | ਉਸ 'ਚ ਨੈਸ਼ਨਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਬੈਠਕ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਬੈਠਕ ਸਕੱਤਰ ਜਨ: ਜਥੇ ਨਰਦੇਵ ਸਿੰਘ ਆਕੜੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਵਿਚ ਹਲਕਾ ਮੁਖੀ ਕਬੀਰ ਦਾਸ ਦੇ ਦਫ਼ਤਰ ਵਿਖੇ ਹੋਈ | ਬੈਠਕ ਵਿਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ-ਖੰਨਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਮਹਾਂਲਕਸ਼ਮੀ ਕਲੱਬ ਵਲੋਂ ਸਥਾਨਕ ਪੁਰਾਣਾ ਹਾਈਕੋਰਟ ਗਰਾਊਾਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਗੱਲ ਮਹਾਂਲਕਸ਼ਮੀ ਰਾਮ ਲੀਲ੍ਹਾ ਕਲੱਬ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ...

ਪੂਰੀ ਖ਼ਬਰ »

ਹੈਰੀਮਾਨ ਵਲੋਂ ਅਨਾਜ ਮੰਡੀ ਦੇਵੀਗੜ੍ਹ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਦੇਵੀਗੜ੍ਹ, 15 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਇਹ ਪ੍ਰਗਟਾਵਾ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੇਵੀਗੜ੍ਹ ਦੀ ਅਨਾਜ ਮੰਡੀ ਵਿਚ ਝੋਨੇ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਅਧਿਆਪਕ ਸਾਂਝੇ ਮੋਰਚੇ ਦੇ ਸੰਘਰਸ਼ ਦੀ ਹਮਾਇਤ ਦਾ ਫ਼ੈਸਲਾ

ਪਟਿਆਲਾ, 15 ਅਕਤੂਬਰ (ਅ.ਸ. ਆਹਲੂਵਾਲੀਆ)-ਕੈਪਟਨ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਸੰਬਰ 2016 ਦੇ ਐਕਟ ਦੀ ਉਲੰਘਣਾ ਕਰਦਿਆਂ ਪੰਜਾਬ ਕੈਬਨਿਟ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਦਿਆਂ 70-75 ਫ਼ੀਸਦੀ ਤਨਖ਼ਾਹ 'ਚ ਕਟੌਤੀ ਵਿਰੁੱਧ ਅਧਿਆਪਕ ...

ਪੂਰੀ ਖ਼ਬਰ »

ਪਲੇਸਮੈਂਟ ਰਾਹੀਂ ਪੰਜਾਬੀ ਯੂਨੀਵਰਸਿਟੀ ਦੇ ਲਗਭਗ 150 ਵਿਦਿਆਰਥੀਆਂ ਨੂੰ ਨੌਕਰੀ ਮਿਲੀ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਲੇਸਮੈਂਟ ਸੈੱਲ ਵਲੋਂ ਸੈਸ਼ਨ 2019 'ਚ ਕੋਰਸ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹੁਣ ਤਕ ਕੁੱਲ 12 ਪਲੇਸਮੈਂਟ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਕਾਕਾ ਰਣਦੀਪ ਸਿੰਘ ਵਲੋਂ ਮਝੈਲ ਪਰਿਵਾਰ ਨਾਲ ਦੁੱਖ ਸਾਂਝਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਸੀਨੀ: ਕਾਂਗਰਸੀ ਬਿਕਰਮਜੀਤ ਸਿੰਘ ਮਝੈਲ ਵਿੱਕੀ ਦੇ ਸਤਿਕਾਰਯੋਗ ਪਿਤਾ ਹਰਕਿ੍ਪਾਲ ਸਿੰਘ ਖੰਗੂੜਾ ਮਝੈਲ ਦੀ ਹੋਈ ਮੌਤ ਤੋਂ ਬਾਅਦ ਵੱਖ-ਵੱਖ ਰਾਜਸੀ ਆਗੂਆਂ ਸਮੇਤ ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ ਤੇ ਸਾ. ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਚਪੜ ਵਿਖੇ ਕੈਂਪ

ਘਨੌਰ, 15 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪਿੰਡ ਚਪੜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਸਬੰਧੀ ਜਾਗਰੂਕਤਾ ਕੈਂਪ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਜਿਸ 'ਚ ਬਤੌਰ ਮੁੱਖ ਮਹਿਮਾਨ ਥਾਣਾ ਮੁਖੀ ਘਨੌਰ ਇੰਸਪੈਕਟਰ ...

ਪੂਰੀ ਖ਼ਬਰ »

ਰਾਮਲੀਲ੍ਹਾ ਦੀ ਛੇਵੀਂ ਰਾਤ ਦਾ ਵਰੁਣ ਕਾਂਸਲ ਵਲੋਂ ਉਦਘਾਟਨ

ਪਾਤੜਾਂ, 15 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਹਰ ਸਾਲ ਦੀ ਤਰ੍ਹਾਂ ਰਾਮ ਲੀਲ੍ਹਾ ਕਰਵਾਈ ਜਾਾ ਰਹੀ ਹੈ | ਇਸ ਰਾਮ ਲੀਲ੍ਹਾ ਦੀ ਛੇਵੀਂ ਰਾਤ ਦਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਰੁਣ ਕੁਮਾਰ ਕਾਂਸਲ ਵਲੋਂ ਉਦਘਾਟਨ ਕੀਤਾ ਗਿਆ | ਜੋਤੀ ਪ੍ਰਚੰਡ ...

ਪੂਰੀ ਖ਼ਬਰ »

ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਵਾਉਣ ਸਬੰਧੀ ਐਸ. ਡੀ. ਐਮ. ਨੂੰ ਮੰਗ-ਪੱਤਰ

ਰਾਜਪੁਰਾ, 15 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)- ਸੀਨੀਅਰ ਵਕੀਲ ਕਰਨਵੀਰ ਸਿੰਘ ਭੋਗਲ ਦੀ ਅਗਵਾਈ 'ਚ ਪਿੰਡ ਭੋਗਲਾਂ ਵਾਸੀ ਕਿਸਾਨਾਂ ਨੇ ਬੇਮੌਸਮੀ ਬਾਰਸ਼ ਕਾਰਨ ਹੋਏ ਖ਼ਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਤੇ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਸੰਕੋਚ ਕਰਨਾ ਚਾਹੀਦਾ ਹੈ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 15 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-'ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ 'ਗਰੀਨ ਟਿ੍ਬਿਊਨਲ' ਪਰਾਲੀ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਲਈ ਚਿੰਤਤ ਹੈ | ਇਸ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਲਈ ਵਚਨਬੱਧ ਹੈ |' ਇਨ੍ਹਾਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ, ਪੰਜਾਬ ਪ੍ਰੋ. ਅਜਮੇਰ ਸਿੰਘ ਔਲਖ 'ਤੇ ਵਿਸ਼ੇਸ਼ ਅੰਕ ਕਰੇਗਾ ਜਾਰੀ

ਪਟਿਆਲਾ, 15 ਅਕਤੂਬਰ Ð(ਗੁਰਵਿੰਦਰ ਸਿੰਘ ਔਲਖ)-'ਭਾਸ਼ਾ ਵਿਭਾਗ ਦੀ ਨਿਰਦੇਸ਼ਕ ਗੁਰਸ਼ਰਨ ਕੌਰ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਵਿਭਾਗ ਵਲੋਂ ਪ੍ਰਸਿੱਧ ਸਾਹਿਤਕਾਰ 'ਪ੍ਰੋ. ਅਜਮੇਰ ਸਿੰਘ ਔਲਖ' ਵਿਸ਼ੇਸ਼ ਅੰਕ ਰਿਲੀਜ਼ ਕਰਾਉਣ ਸਬੰਧੀ ਮਿਤੀ 17 ਅਕਤੂਬਰ 2018 ਦਿਨ ਬੁੱਧਵਾਰ, ...

ਪੂਰੀ ਖ਼ਬਰ »

ਪਟਿਆਲਾ ਵਿਖੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਪੰਜਾਬ ਪੱਧਰੀ ਪ੍ਰਦਰਸ਼ਨ 28 ਨੂੰ

ਪਟਿਆਲਾ, 15 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸਰਕਾਰੀ ਮੁਲਾਜ਼ਮ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ ਪੰਜਾਬਅਤੇ ਆਲ ਇੰਡੀਆ ਮਜ਼ਦੂਰ ਦਲ ਪੰਜਾਬ ਵਲੋਂ ਸਾਂਝੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਕੈਂਪ ਲਗਾਇਆ

ਪਟਿਆਲਾ, 15 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਨਵੀਆਂ ਵੋਟਾਂ ਬਣਾਉਣ ਸਬੰਧੀ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ 'ਚ ਕਾਲਜ ਵਿਦਿਆਰਥੀਆਂ ਜਿਨ੍ਹਾਂ ਦੀ ਉਮਰ 18 ਸਾਲ ਹੋ ਚੁੱਕੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਦੀਵਾਲੀ ਦੇ ਤਿਉਹਾਰ ਤੇ ਸੁਰੱਖਿਆ ਪ੍ਰਬੰਧ ਸਬੰਧੀ ਬੈਠਕ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ)- ਸਥਾਨਕ ਮਿੰਨੀ ਸਕੱਤਰੇਤ ਵਿਖੇ ਦੀਵਾਲੀ ਦੇ ਤਿਉਹਾਰ ਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਪਟਾਕੇ ਨਾ ਵੇਚ ਕੇ ਪਟਾਕੇ ਵੇਚਣ ਲਈ ਸ਼ਹਿਰ 'ਚ ਇਕ ਥਾਂ ਨਿਰਧਾਰਿਤ ਕਰਨ ਲਈ ਅਧਿਕਾਰੀਆਂ ਦੀ ਤਹਿਸੀਲ ਪੱਧਰੀ ਬੈਠਕ ਤਹਿਸੀਲਦਾਰ ਹਰਸਿਮਰਨ ...

ਪੂਰੀ ਖ਼ਬਰ »

ਬੀਕੇਯੂ ਰਾਜੇਵਾਲ ਵਲੋਂ ਧਰਨਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਨਾਭਾ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਕੋਠੀ ਬਾਹਰ ਰੋਸ ਧਰਨਾ ਦਿੱਤਾ | ਇਸ ਮੌਕੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ...

ਪੂਰੀ ਖ਼ਬਰ »

ਸਕੂਲ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼-ਮਾਮਲਾ ਦਰਜ

ਘੱਗਾ, 15 ਅਕਤੂਬਰ (ਪੱਤਰ ਪ੍ਰੇਰਕ)-ਨੇੜਲੇ ਪਿੰਡ ਦੇਧਨਾ ਦੀ ਰਹਿਣ ਵਾਲੀ ਅੱਠਵੀਂ ਜਮਾਤ 'ਚ ਪੜ੍ਹਦੀ 14 ਸਾਲਾ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵਲੋਂ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਥਾਣਾ ਘੱਗਾ ਪੁਲਿਸ ਵਲੋਂ ਨੌਜਵਾਨਾਂ ...

ਪੂਰੀ ਖ਼ਬਰ »

ਗਿਆਨੀ ਚਮਕੌਰ ਸਿੰਘ ਯੂ.ਕੇ. ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਿਆਨੀ ਚਮਕੌਰ ਸਿੰਘ ਇੰਗਲੈਂਡ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੇ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਭਾਸ਼ਣ ਕਰਵਾਇਆ

ਪਟਿਆਲਾ,15 ਅਕਤੂਬਰ (Ðਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਭਾਰਤੀ ਸਾਹਿਤ ਅਕਾਦਮੀ, ਦਿੱਲੀ ਦੇ ਸਹਿਯੋਗ ਨਾਲ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ 'ਤੇ ਕਾਲਜ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਖਾਲੀ ਪਲਾਟ ਬਣੇ ਬਿਮਾਰੀਆਂ ਦੇ ਘਰ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 15 ਅਕਤੂਬਰ-ਮੱਛਰ ਦੇ ਡੰਗ ਨੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ ਨੂੰ ਸੂਬੇ 'ਚੋਂ ਡੇਂਗੂ ਦੀ ਬਿਮਾਰੀ ਨਾਲ ਗ੍ਰਸਤ ਮੋਹਰੀ ਜ਼ਿਲ੍ਹਾ ਬਣਾ ਦਿੱਤਾ ਹੈ¢ ਸ਼ਾਹੀ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ 'ਚ ਖੜ੍ਹਾ ਗੰਦਾ ਪਾਣੀ ਤੇ ਝਾੜੀਆਂ ...

ਪੂਰੀ ਖ਼ਬਰ »

ਬਨੂੜ ਦੀ ਅਨਾਜ ਮੰਡੀ ਦਾ ਐਸ. ਡੀ. ਐਮ. ਨੇ ਕੀਤਾ ਦੌਰਾ

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)-ਮੋਹਾਲੀ ਦੇ ਐਸ ਡੀ ਐਮ ਜਗਦੀਪ ਸਹਿਗਲ ਨੇ ਅੱਜ ਬਨੂੜ ਅਨਾਜ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਨੇ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ | ਇਸ ਦੌਰਾਨ ਉਹ ...

ਪੂਰੀ ਖ਼ਬਰ »

ਆਪਸੀ ਰੰਜਸ਼ ਨੂੰ ਲੈ ਕੇ ਹੋਈ ਕੁੱਟਮਾਰ-ਮੁਕੱਦਮਾ ਦਰਜ

ਨਾਭਾ, 15 ਅਕਤੂਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਤੋਂ ਵਸਨੀਕ ਅਵਤਾਰ ਸਿੰਘ ਪੁੱਤਰ ਭੀਮ ਸਿੰਘ ਦੇ ਬਿਆਨਾਂ 'ਤੇ ਥਾਣਾ ਸਦਰ ਨਾਭਾ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਨੇਰਾ ਕਲਾਂ ਤੇ ਦੋ ਅਣਪਛਾਤੇ ਵਿਅਕਤੀਆਂ ਉੱਪਰ ...

ਪੂਰੀ ਖ਼ਬਰ »

ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-2 ਅਕਤੂਬਰ ਨੂੰ ਰਾਜਪੁਰਾ ਤੋਂ ਭੇਦ-ਭਰੇ ਹਾਲਾਤ 'ਚ ਲਾਪਤਾ ਹੋਏ 34 ਸਾਲਾ ਸੁਖਵਿੰਦਰ ਸਿੰਘ ਵਾਸੀ ਪਿੰਡ ਪੂਨਾ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਦੀ ਲਾਸ਼ ਲੰਘੇ ਦਿਨ ਥਾਣਾ ਤਿ੍ਪੜੀ ਦੀ ਪੁਲਿਸ ਨੇ ਬਰਾਮਦ ਕੀਤੀ ਹੈ | ਜਿਸ ਨੂੰ ...

ਪੂਰੀ ਖ਼ਬਰ »

ਹਰਫ਼ ਕਾਲਜ ਦੀਆਂ ਮੁਟਿਆਰਾਂ ਬਣੀਆਂ ਪੰਜਾਬੀ ਯੂਨੀਵਰਸਿਟੀ ਬੈਡਮਿੰਟਨ ਚੈਂਪੀਅਨ

ਪਟਿਆਲਾ, 15 ਅਕਤੂਬਰ (ਚਹਿਲ)-ਹਰਫ ਕਾਲਜ ਮਲੇਰਕੋਟਲਾ ਦੀਆਂ ਮੁਟਿਆਰਾਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਡੀ.ਐਮ.ਡਬਲਿਯੂ. ਵਿਖੇ ਕੋਚ ਪਿ੍ੰਸਇੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਹੋਈ ਇਸ ...

ਪੂਰੀ ਖ਼ਬਰ »

ਵੱਖ- ਵੱਖ ਮਾਮਲਿਆਂ 'ਚ 4 ਜ਼ਖ਼ਮੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ 2 ਸੜਕ ਹਾਦਸਿਆਂ ਦੌਰਾਨ ਚਾਰ ਜਣੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ | ਪਹਿਲਾ ਸੜਕ ਹਾਦਸਾ ਸਰਹਿੰਦ ਰੋਡ 'ਤੇ ਕੋਕਾ-ਕੋਲਾ ਦੇ ਗੋਦਾਮ ਕੋਲ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਖੇਤਰੀ ਯੁਵਕ ਤੇ ਲੋਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਬਹਾਦਰਗੜ੍ਹ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਪਿੰਡ ਕੌਲੀ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸ਼ੁਰੂ ਹੋ ਗਿਆ | ਯੁਵਕ ...

ਪੂਰੀ ਖ਼ਬਰ »

ਆਪ ਆਗੂ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌ ਾਪਿਆ ਮੰਗ ਪੱਤਰ

ਪਟਿਆਲਾ, 15 ਅਕਤੂਬਰ (ਜ.ਸ. ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਗਿਆ | ਇਸ ਸਬੰਧੀ ਡਾ. ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੀ ਪਟਿਆਲਾ 'ਚ ਇਨਸਾਫ਼ ਲਈ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਵਿਭਾਗ ਆਪਣਾ ਰੋਲ ਅਦਾ ਕਰਨ-ਡੀ.ਸੀ.

ਪਟਿਆਲਾ, 15 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੇ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਕਾਰਗੁਜ਼ਾਰੀ ਨੂੰ ਜਾਣਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੀਆਂ ਨਿਯੁਕਤੀਆਂ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਪ੍ਰੋਫੈਸਰ ਡਾ. ਪਰਮਜੀਤ ਕੌਰ ਗਿੱਲ ਨੂੰ ਯੂਨੀਵਰਸਿਟੀ ਦੇ ਡੀਨ ਐਡੀਸ਼ਨਲ ਲੜਕੀਆਂ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਸਬੰਧਿਤ ਅਹੁਦੇ ਦਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਹਰ ਰੋਜ਼ ਕੀਤਾ ਜਾ ਰਿਹਾ ਮੱਛਰਮਾਰ ਦਵਾਈ ਦਾ ਛਿੜਕਾਅ-ਯੋਗੀ

ਪਟਿਆਲਾ, 15 ਅਕਤੂਬਰ (ਜ.ਸ. ਢਿੱਲੋਂ)-ਹਾਲਾਂਕਿ ਮੌਸਮ 'ਚ ਠੰਢਕ ਆ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਮੱਛਰਾਂ ਦੀ ਭਰਮਾਰ ਹੈ | ਇਹੋ ਕਾਰਨ ਹੈ ਕਿ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ ਅੰਦਰ ਵੱਡੀ ਗਿਣਤੀ 'ਚ ਡੇਂਗੂ, ਮਲੇਰੀਆ, ਵਾਇਰਲ ਤੋਂ ਲੋਕ ਪੀੜਤ ਹਨ | ਲੋਕਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX