ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  12 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  16 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  22 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  40 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  52 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  57 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  about 1 hour ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  10 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਪੰਜਾਬ / ਜਨਰਲ

ਨਿੱਕੇ ਘੁੰਮਣ 'ਚ ਬਰਸੀ ਮੌਕੇ ਸੁਖਬੀਰ ਅਤੇ ਮਜੀਠੀਆ ਦਾ ਸੰਗਤ ਵਲੋਂ ਵਿਰੋਧ

ਨਿੱਕੇ ਘੁੰਮਣ, 15 ਅਕਤੂਬਰ (ਸਤਬੀਰ ਸਿੰਘ ਘੁੰਮਣ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ 'ਚ ਬਾਬਾ ਬੁੱਧ ਸਿੰਘ ਦੀ ਅਗਵਾਈ 'ਚ ਚੱਲ ਰਹੇ ਗੁਰਮਤਿ ਸਮਾਗਮ ਦੌਰਾਨ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 15 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਰਾਮ ਰਹੀਮ ਵਲੋਂ ਨਿਪੁੰਸਕ ਮਾਮਲਾ ਰੱਦ ਕਰਨ ਦੀ ਮੰਗ

ਚੰਡੀਗੜ੍ਹ, 15 ਅਕਤੂਬਰ (ਸੁਰਜੀਤ ਸਿੰਘ ਸੱਤੀ)-ਡੇਰਾ ਸਿਰਸਾ ਦੇ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਰਾਮ ਰਹੀਮ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਐਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਹੈ | ਹਾਈਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ...

ਪੂਰੀ ਖ਼ਬਰ »

ਖੰਡ ਮਿੱਲ ਰੰਧਾਵਾ 'ਚ ਚੱਲ ਰਹੀ ਸ਼ਰਾਬ ਫ਼ੈਕਟਰੀ 'ਚ ਧਮਾਕਾ, 1 ਮੌਤ-2 ਜ਼ਖ਼ਮੀ

ਦਸੂਹਾ, 15 ਅਕਤੂਬਰ (ਭੁੱਲਰ, ਕੌਸ਼ਲ)-ਅੱਜ ਬਾਅਦ ਦੁਪਹਿਰ ਖੰਡ ਮਿੱਲ ਰੰਧਾਵਾ 'ਚ ਚੱਲ ਰਹੀ ਸ਼ਰਾਬ ਫ਼ੈਕਟਰੀ ਰੰਧਾਵਾ 'ਚ ਜ਼ੋਰਦਾਰ ਧਮਾਕਾ ਹੋਇਆ ਤੇ ਕੈਮੀਕਲਾਂ ਨਾਲ ਬਾਇਲਰ ਫਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਾਰੀਆਂ ਲਿੰਕ ਸੜਕਾਂ ਦੀ 2000 ਕਰੋੜ ਦੀ ਲਾਗਤ ਨਾਲ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ-ਸਿੰਗਲਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਕੈਪਟਨ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਤੇ ਆਉਣ ਵਾਲੀ ਮਾਰਚ 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ ਤੇ ਇਸ ਉੱਪਰ 2000 ਕਰੋੜ ਰੁਪਏ ਖ਼ਰਚ ਆਉਣਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅੰਤਰਰਾਜੀ ਈ-ਵੇਅ ਬਿ ੱਲ ਕੱਢਣ ਦੀ ਦਰ 1 ਲੱਖ ਤੋਂ ਘਟਾ ਕੇ ਮੁੜ 50 ਹਜ਼ਾਰ ਕਰਨ ਦਾ ਨੋਟੀਫਿਕੇਸ਼ਨ ਜਾਰੀ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਟੇਟ ਕਰ ਕਮਿਸ਼ਨਰ ਨੇ 13 ਸਤੰਬਰ 2018 ਨੂੰ ਈ-ਵੇਅ ਬਿੱਲ ਦੀ ਦਰ 50 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਦਿਆਂ ਕਈ ਉਤਪਾਦਾਂ ਦੀ ਦਰ ਮੁੜ 1 ਲੱਖ ਰੁਪਏ ਤੋਂ ਘਟਾ ਕੇ 50 ਹਜ਼ਾਰ ਰੁਪਏ ਕਰ ...

ਪੂਰੀ ਖ਼ਬਰ »

ਸਰਕਾਰ ਨੇ ਮੈਗਾ ਰੁਜ਼ਗਾਰ ਮੇਲੇ ਲਗਾਉਣ ਲਈ ਸਨਅਤਕਾਰਾਂ ਨੂੰ ਕਾਮਿਆਂ ਦੀ ਮੰਗ ਦੇਣ ਲਈ ਆਖਿਆ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਨੂੰ ਸਫ਼ਲ ਬਣਾਉਣ ਲਈ ਸੂਬੇ ਭਰ 'ਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਲਈ ਵਿਭਾਗ ਵਲੋਂ ਪੰਜਾਬ ਭਰ ਦੇ ਸਨਅਤਕਾਰਾਂ ਨੂੰ ਇਕ ਫ਼ਾਰਮ ਭੇਜ ਕੇ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਗੱਲ ਕਰਦੀ ਹੈ 'ਆਟੇ ਦੀ ਚਿੜੀ'

• 'ਅਜੀਤ' ਭਵਨ ਪੁੱਜੇ ਅੰਮਿ੍ਤ ਮਾਨ ਤੇ ਨੀਰੂ ਬਾਜਵਾ

• 18 ਅਕਤੂਬਰ ਨੂੰ ਹੋਵੇਗੀ ਰਿਲੀਜ਼

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਫ਼ਿਲਮੀ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੀ ਤੇ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਅਤੇ ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਅੰਮਿ੍ਤ ਮਾਨ 18 ਅਕਤੂਬਰ ਨੂੰ ਰਿਲੀਜ਼ ਹੋ ਰਹੀ ਆਪਣੀ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੇ ਪ੍ਰਚਾਰ ਲਈ ਅੱਜ 'ਅਜੀਤ' ਭਵਨ ਜਲੰਧਰ ਪੁੱਜੇ | ਇੱਥੇ ਫ਼ਿਲਮ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਨਿਰਮਾਤਾ ਚਰਨਜੀਤ ਸਿੰਘ ਵਾਲੀਆ ਤੇ ਤੇਗਬੀਰ ਸਿੰਘ ਦੁਆਰਾ ਤੇਗ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਇਹ ਫ਼ਿਲਮ ਵਿਚ ਪੰਜਾਬੀ ਸੱਭਿਆਚਾਰ, ਰਿਸ਼ਤਿਆਂ ਦੀ ਮਿਠਾਸ ਤੇ ਵਿਰਸੇ ਦੀਆਂ ਬਾਤਾਂ ਦੀ ਗੱਲ ਕਰਦੀ ਹੈ, ਕਿਉਂਕਿ ਅੱਜ ਵਿਦੇਸ਼ 'ਚ ਰਹਿ ਕੇ ਲੋਕ ਆਪਣੇ ਵਿਰਸੇ ਤੇ ਆਪਣੀ ਜ਼ੁਬਾਨ ਤੋਂ ਦੂਰ ਹੋਈ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਿਰਦੇਸ਼ਕ ਹੈਰੀ ਭੱਟੀ ਦੇ ਨਿਰਦੇਸ਼ਨ ਹੇਠ ਤਿਆਰ ਇਸ ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ ਤੇ ਆਪ-ਪਾਸ ਦੇ ਪਿੰਡਾ ਤੋਂ ਇਲਾਵਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਕੀਤੀ ਗਈ ਹੈ | ਫ਼ਿਲਮ 'ਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਸ਼ਾ ਬਾਨੋ, ਸਰਦਾਰ ਸੋਹੀ, ਬੀ. ਐਨ. ਸ਼ਰਮਾ ਤੇ ਹਰਬੀ ਸੰਘਾ ਵਲੋਂ ਵੀ ਜ਼ਿਕਰਯੋਗ ਕੰਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫ਼ਿਲਮ ਦੇ ਗੀਤ ਰਿਲੀਜ਼ ਤੋਂ ਪਹਿਲਾਂ ਹੀ ਦਰਸ਼ਕਾਂ 'ਚ ਮਕਬੂਲ ਹੋ ਰਹੇ ਹਨ | ਅੰਮਿ੍ਤ ਮਾਨ ਨੇ ਕਿਹਾ ਕਿ ਫ਼ਿਲਮ 'ਚ ਬਤੌਰ ਹੀਰੋ ਇਹ ਉਨ੍ਹਾਂ ਦੀ ਪਹਿਲੀ ਫ਼ਿਲਮ ਹੈ ਜਿਸ 'ਚ ਉਨ੍ਹਾਂ ਦਾ ਕਿਰਦਾਰ ਇਕ ਪੇਂਡੂ ਲੜਕੇ ਦਾ ਹੈ ਜੋ ਇੱਥੇ ਵੀ ਬੇਫ਼ਿਕਰੀ ਨਾਲ ਆਪਣੀ ਜ਼ਿੰਦਗੀ ਜੀਅ ਰਿਹਾ ਹੈ ਅਤੇ ਕੈਨੇਡਾ ਜਾ ਕੇ ਵੀ ਬੇਫ਼ਿਕਰ ਹੈ | ਫ਼ਿਲਮ 'ਚ ਦਿਖਾਇਆ ਗਿਆ ਹੈ ਕਿ ਕਦੋਂ ਉਸ ਨੂੰ ਰਿਸ਼ਤਿਆਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ ਇਹ ਤਾਂ ਫ਼ਿਲਮ ਦੇਖਣ 'ਤੇ ਹੀ ਪਤਾ ਲੱਗੇਗਾ | ਆਪਣੀ ਦੂਸਰੀ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਕਿਹਾ ਕਿ ਫ਼ਿਲਮ 'ਚ ਉਸ ਦੇ ਕਿਰਦਾਰ ਦਾ ਨਾਂਅ ਲੀਜਾ ਹੈ ਜੋ ਚਿੜਚਿੜੇ ਸੁਭਾਅ ਵਾਲੀ ਹੈ ਅਤੇ ਕੈਨੇਡਾ ਦੀ ਜੰਮਪਲ ਹੈ | ਉਹ ਪੰਜਾਬੀ ਬਾਰੇ ਕੀ ਸੋਚਦੀ ਹੈ ਇਹ ਫ਼ਿਲਮ 'ਚ ਪਤਾ ਲੱਗੇਗਾ | ਉਨ੍ਹਾਂ ਕਿਹਾ ਕਿ ਰਿਸ਼ਤਿਆਂ ਦੀ ਮਿਠਾਸ ਦਾ ਅਹਿਸਾਸ ਕਰਵਾਉਂਦੀ ਇਹ ਇਕ ਪਰਿਵਾਰਕ ਕਹਾਣੀ ਹੈ ਹੋ ਹਰ ਇਕ ਦਰਸ਼ਕ ਨੂੰ ਪਸੰਦ ਆਵੇਗੀ |


ਖ਼ਬਰ ਸ਼ੇਅਰ ਕਰੋ

ਉੱਤਰ ਪ੍ਰਦੇਸ਼ 'ਚ ਘੜੀ ਗਈ ਬਾਦਲ ਦੇ ਕਤਲ ਦੀ ਸਾਜ਼ਿਸ਼

ਚੰਡੀਗੜ੍ਹ, 15 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਉੱਤਰ ਪ੍ਰਦੇਸ਼ ਪੁਲਿਸ ਤੋਂ ਮਿਲੀ ਅਹਿਮ ਜਾਣਕਾਰੀ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਵਲੋਂ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਨੂੰ ਅੱਜ ਉੱਤਰ ਪ੍ਰਦੇਸ਼ ਰਵਾਨਾ ਕਰ ਦਿੱਤਾ ਗਿਆ ਹੈ | ਉੱਚ ਪੱਧਰੀ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਪੰਜਾਬ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਪੁਲਿਸ ਵੈਰੀਫਿਕੇਸ਼ਨ ਸ਼ੁਰੂ

ਮੇਜਰ ਸਿੰਘ ਜਲੰਧਰ, 15 ਅਕਤੂਬਰ-ਗੜਬੜਗ੍ਰਸਤ ਜੰਮੂ-ਕਸ਼ਮੀਰ ਤੋਂ ਵੱਡੀ ਗਿਣਤੀ ਵਿਚ ਲੋਕ ਸਾਜ਼ਗਾਰ ਤੇ ਵਿੱਦਿਅਕ ਮਾਹੌਲ ਦੇਣ ਲਈ ਪੜ੍ਹਾਈ ਵਾਸਤੇ ਆਪਣੇ ਬੱਚੇ ਪੰਜਾਬ ਵਿਚ ਭੇਜ ਰਹੇ ਹਨ ਤੇ ਇਸ ਵੇਲੇ ਰਾਜ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ 10 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਜੈਤੋ ਮੋਰਚੇ ਵਾਂਗ ਸਫ਼ਲ ਹੋਵੇਗਾ-ਜਗਮੀਤ ਸਿੰਘ ਬਰਾੜ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬਰਗਾੜੀ ਮੋਰਚੇ 'ਚ ਸ਼ਹੀਦੀ ਸਮਾਗਮ ਦੌਰਾਨ ਆਪਣੇ ਭਾਵੁਕ ਭਾਸ਼ਣ ਰਾਹੀਂ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਕੋਈ ਖ਼ਤਰਾ ਨਹੀਂ, ਜਿਸ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਸੰਗਤਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ

ਟਾਂਡਾ ਉੜਮੁੜ, 15 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚਲਦਿਆਂ ਜਿੱਥੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਇਸ ਲੜੀ ਦਾ ਲਾਹਾ ਖੱਟਣ ਲਈ ਵਿਦੇਸ਼ਾਂ ਤੋਂ ਸੰਗਤ ਵੱਡੀ ...

ਪੂਰੀ ਖ਼ਬਰ »

ਫੂਲਕਾ ਦੇ ਅਸਤੀਫ਼ੇ ਬਾਰੇ ਫ਼ੈਸਲਾ ਕਰਨ ਨੂੰ ਸਮਾਂ ਲੱਗ ਸਕਦੈ-ਰਾਣਾ ਕੇ.ਪੀ. ਸਿੰਘ

ਚੰਡੀਗੜ੍ਹ, 15 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੰਕੇਤ ਦਿੱਤਾ ਹੈ ਕਿ ਹਲਕਾ ਦਾਖਾ ਤੋਂ 'ਆਪ' ਦੇ ਵਿਧਾਇਕ ਐਚ. ਐਸ. ਫੂਲਕਾ ਦੇ ਅਸਤੀਫੇ ਬਾਰੇ ਫੈਸਲਾ ਕਰਨ ਨੂੰ ਕੁਝ ਦਿਨ ਲੱਗ ਸਕਦੇ ਹਨ | ਮੇਰੇ 'ਤੇ ਤੁਰੰਤ ਫੈਸਲਾ ਕਰਨ ਦਾ ...

ਪੂਰੀ ਖ਼ਬਰ »

ਰਾਜਪਾਲ ਨੂੰ ਅੱਜ ਮਿਲੇਗਾ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫ਼ਦ 16 ਅਕਤੂਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲੇਗਾ¢ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ...

ਪੂਰੀ ਖ਼ਬਰ »

ਸਿੱਖਾਂ ਵਲੋਂ ਯੂ. ਕੇ. ਸਰਕਾਰ ਦੇ ਨਵੇਂ ਬਿੱਲ 'ਚ ਕਿ੍ਪਾਨ ਨੂੰ ਲੈ ਕੇ ਅਸਪੱਸ਼ਟਤਾ 'ਤੇ ਚੁੱਕੇ ਸਵਾਲ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵੱਧ ਰਹੀਆਂ ਹਿੰਸਕ ਘਟਨਾਵਾਂ ਨੂੰ ਦੇਖਦਿਆਂ ਯੂ. ਕੇ. ਸਰਕਾਰ ਵਲੋਂ ਹਥਿਆਰਾਂ 'ਤੇ ਪਾਬੰਦੀ ਲਗਾਉਣ ਲਈ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ | ਪਾਬੰਦੀਸ਼ੁਦਾ ਹਥਿਆਰ ਰੱਖਣ ਸਬੰਧੀ ਨਵੇਂ ਬਿੱਲ 'ਤੇ ਹੋਣ ਵਾਲੀ ਬਹਿਸ ...

ਪੂਰੀ ਖ਼ਬਰ »

ਕਰੋੜਾਂ ਖ਼ਰਚ ਕਰਕੇ ਪੰਜਾਬ ਖੇਤੀਬਾੜੀ 'ਵਰਸਿਟੀ 'ਚ ਢਾਂਚਿਆਂ 'ਤੇ ਖੜ੍ਹੀ ਫੂਡ ਸਾਇੰਸ ਦੀ ਮਸ਼ੀਨਰੀ

ਲੁਧਿਆਣਾ, 15 ਅਕਤੂਬਰ (ਬੀ.ਐਸ. ਬਰਾੜ)-ਪੰਜਾਬ ਦੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਤੋਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਸਾਲ 2008 'ਚ ਕਰੋੜਾਂ ਰੁਪਏ ਖ਼ਰਚ ਕਰਕੇ ਪਾਇਲਟ ਪਲਾਟ ਡਿਪਾਰਟਮੈਂਟ ਆਫ਼ ਫੂਡ ਸਾਇੰਸ ਐਾਡ ਟੈਕਨਾਲੋਜੀ ਦਾ ...

ਪੂਰੀ ਖ਼ਬਰ »

ਪੈਟਰੋਲ ਵੇਚਣ ਲਈ ਪੰਜਾਬ ਦੇ ਪੈਟਰੋਲ ਪੰਪ ਮਾਲਕ ਸਕੀਮਾਂ ਦਾ ਸਹਾਰਾ ਲੈਣ ਲੱਗੇ

ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...

ਪੂਰੀ ਖ਼ਬਰ »

ਗਾਇਕ ਅਤਾਉ ੱਲਾ ਖ਼ਾਨ ਹਸਪਤਾਲ 'ਚ ਦਾਖਲ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਮਸ਼ਹੂਰ ਪਾਕਿਸਤਾਨੀ ਗਾਇਕ ਅਤਾਉੱਲਾ ਖ਼ਾਨ ਇਸਾਖੇਹਲਵੀ ਦੇ ਅੱਜ ਪਿੱਤ ਦੀ ਥੈਲੀ 'ਚ ਅਚਾਨਕ ਦਰਦ ਉੱਠਣ 'ਤੇ ਉਨ੍ਹਾਂ ਨੂੰ ਲਾਹੌਰ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਡਾਕਟਰਾਂ ਅਨੁਸਾਰ ਖ਼ਾਨ ਦੀ ਪਿੱਤੇ ਦੀ ਸਰਜਰੀ ...

ਪੂਰੀ ਖ਼ਬਰ »

ਸੀ.ਆਈ.ਆਈ. ਵਲੋਂ ਉੱਤਰ ਭਾਰਤ 'ਚ ਹਵਾ ਪ੍ਰਦੂਸ਼ਣ ਰੋਕਣ ਲਈ ਮੁਹਿੰਮ ਵਿੱਢਣ ਦਾ ਫ਼ੈਸਲਾ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਉੱਤਰ ਭਾਰਤ ਖ਼ਾਸਕਰ ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਕਰਕੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਦੇ ਮਕਸਦ ਨਾਲ ਕਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਨੀਤੀ ਆਯੋਗ ਭਾਰਤ ਸਰਕਾਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਚੰਦੂਮਾਜਰਾ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦੇ ਮੁੜ ਮੈਂਬਰ ਨਿਯੁਕਤ

ਐੱਸ.ਏ.ਐੱਸ. ਨਗਰ, 15 ਅਕਤੂਬਰ (ਕੇ.ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦੂਜੀ ਵਾਰ ਸੰਸਦੀ ਸਟੈਂਡਿੰਗ ਕਮੇਟੀ ਦਾ ਲੋਕ ਸਭਾ ਸਪੀਕਰ ਵਲੋਂ ਮੈਂਬਰ ਚੁਣਿਆ ਗਿਆ ਹੈ ਜੋ ਕਿ ਪੰਜਾਬ ਤੇ ਅਕਾਲੀ ਦਲ ਲਈ ਬਹੁਤ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਬੈਠਕ ਕੱਲ੍ਹ ਹੋਵੇਗੀ

ਚੰਡੀਗੜ੍ਹ, 15 ਅਕਤੂਬਰ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਬੈਠਕ ਨੂੰ ਇਕ ਦਿਨ ਅੱਗੇ ਪਾ ਦਿੱਤਾ ਗਿਆ ਹੈ, ਕਿਉਂਕਿ ਵੱਖ- ਵੱਖ ਵਿਭਾਗਾਂ ਵਲੋਂ ਇਸ 'ਚ ਪੇਸ਼ ਕੀਤੇ ਜਾਣ ਵਾਲੇ ਏਜੰਡੇ ਤਿਆਰ ਨਹੀਂ ਕੀਤੇ ਜਾ ਸਕੇ | ਇਸ ਮੀਟਿੰਗ ਵਿਚ ਰੇਤ ਤੇ ਬਜਰੀ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਨੂੰ ਫੈਕਲਟੀ ਡਿਵੈੱਲਪਮੈਂਟ ਸੈਂਟਰ ਸਥਾਪਿਤ ਕਰਨ ਦੀ ਪ੍ਰਵਾਨਗੀ ਮਿਲੀ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖਿਆ ਤੇ ਸਮੁਦਾਇ ਸੇਵਾ ਵਿਭਾਗ ਨੂੰ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਭਾਗ ਨਵੀਂ ਦਿੱਲੀ ਵਲੋਂ ਫੈਕਲਟੀ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਦੀ ਪ੍ਰਵਾਨਗੀ ਮਿਲੀ ਹੈ | ਇਸ ...

ਪੂਰੀ ਖ਼ਬਰ »

ਇਕ ਸਾਲ ਬੀਤਣ ਦੇ ਬਾਵਜੂਦ ਸਟੇਟ ਐਵਾਰਡ ਨਾਲ ਸਨਮਾਨਿਤ 40 ਅਧਿਆਪਕਾਂ ਨੂੰ ਨਹੀਂ ਮਿਲੀ ਇਨਾਮੀ ਰਾਸ਼ੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਰੋਹ ਦੌਰਾਨ ਸਿੱਖਿਆ ਮੰਤਰੀ (ਤਤਕਾਲੀਨ) ਅਰੁਣਾ ਚੌਧਰੀ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ 40 ਅਧਿਆਪਕਾਂ ਨੂੰ ਇਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਇਨਾਮੀ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਲਗਵਾਇਆ ਆਸਟੇ੍ਰਲੀਆ ਦਾ ਵੀਜ਼ਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਗੋ-ਗਲੋਬਲ ਮੋਗਾ ਨੇ ਜਸ਼ਨਦੀਪ ਸਿੰਘ ਸ਼ਰਮਾ ਜ਼ਿਲ੍ਹਾ ਮੋਗਾ ਦੇ ਆਸਟੇ੍ਰਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ | ਗੋ-ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ...

ਪੂਰੀ ਖ਼ਬਰ »

ਜੇ. ਐਮ. ਓਵਰਸੀਜ਼ ਨੇ ਦੋ ਸਾਲ ਦੇ ਗੈਪ 'ਤੇ ਲਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ ਦੇ ਵੀਜ਼ਿਆਂ ਦੀ ਲੜੀ ਨੂੰ ਵਧਾਉਂਦਿਆਂ ਪੜ੍ਹਾਈ 'ਚ ਦੋ ਸਾਲ ਦੇ ਗੈਪ 'ਤੇ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ਪ੍ਰਬੰਧਕ ਗਗਨ ਬਾਂਸਲ ਨੇ ਹਾਲ ਹੀ 'ਚ ਆਏ ਕੈਨੇਡਾ ਦੇ ਵੀਜ਼ਾ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਆਲਮੀ ਤਪਸ਼ ਦੇ ਭਾਰਤ 'ਤੇ ਡੰੂਘੇ ਪ੍ਰਭਾਵ ਪੈਣਗੇ-ਆਈ.ਪੀ.ਸੀ.ਸੀ.

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਸੰਯੁਕਤ ਰਾਸ਼ਟਰ ਦੀ 'ਇੰਟਰਗਵਰਮੈਂਟ ਪੈਨਲ ਆਨ ਕਲਾਈਮੇਟ ਚੇਂਜ਼' (ਆਈ.ਪੀ.ਸੀ.ਸੀ.) ਵਲੋਂ ਹਫ਼ਤਾ ਪਹਿਲਾਂ ਜਾਰੀ ਕੀਤੀ ਤਾਜ਼ਾ ਰਿਪੋਰਟ 'ਚ ਚਿਤਾਵਨੀ ਦਿੱਤੀ ਹੈ ਕਿ ਗਲੋਬਲ ਵਾਰਮਿੰਗ (ਆਲਮੀ ਤਪਸ਼) ਤੇਜ਼ੀ ਨਾ ਵਧ ਰਹੀ ਹੈ ਤੇ ਜੇਕਰ ਇਸ ...

ਪੂਰੀ ਖ਼ਬਰ »

ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ 22 ਨੂੰ ਐਲ.ਪੀ.ਯੂ. ਦੀ 9ਵੀਂ ਕਨਵੋਕੇਸ਼ਨ ਨੂੰ ਕਰਨਗੇ ਸੰਬੋਧਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ 'ਚ 22 ਅਕਤੂਬਰ 2018 ਨੂੰ ਕਰਵਾਈ ਜਾ ਰਹੀ 9ਵੀਂ ਸਾਲਾਨਾ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਹੋਣਗੇ | ਸ੍ਰੀ ਨਾਇਡੂ ਕਨਵੋਕੇਸ਼ਨ ਨੂੰ ਸੰਬੋਧਿਤ ਕਰਨ ਦੇ ...

ਪੂਰੀ ਖ਼ਬਰ »

ਰਵੀਨਾ ਟੰਡਨ ਿਖ਼ਲਾਫ਼ ਅਦਾਲਤ 'ਚ ਕੇਸ ਦਾਇਰ

ਮੁਜ਼ੱਫ਼ਰਪੁਰ (ਬਿਹਾਰ), 15 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਵਲੋਂ ਪਿਛਲੇ ਹਫ਼ਤੇ ਆਪਣੇ ਇਥੋਂ ਦੇ ਦੌਰੇ ਦੌਰਾਨ ਕਥਿਤ ਤੌਰ 'ਤੇ ਆਵਾਜਾਈ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ 'ਚ ਇਕ ਵਕੀਲ ਵਲੋਂ ਅਦਾਲਤ ਦਾ ਰੁਖ਼ ਕੀਤਾ ਗਿਆ ਹੈ | ਉਕਤ ਵਕੀਲ ਵਲੋਂ ...

ਪੂਰੀ ਖ਼ਬਰ »

ਪਾਕਿ-ਅਫ਼ਗਾਨ ਸਰਹੱਦ 'ਤੇ ਦੋਵਾਂ ਫ਼ੌਜਾਂ ਦਰਮਿਆਨ ਗੋਲੀਬਾਰੀ, ਵਧਿਆ ਤਣਾਅ

ਇਸਲਾਮਾਬਾਦ, 15 ਅਕਤੂਬਰ (ਏਜੰਸੀ)-ਪਾਕਿ-ਅਫ਼ਗਾਨ ਸਰਹੱਦ 'ਤੇ ਇਕ ਵਾਰ ਫਿਰ ਦੋਵਾਂ ਫ਼ੌਜਾਂ ਦਰਮਿਆਨ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਕਈ ਘੰਟਿਆਂ ਤੱਕ ਦੋਵਾਂ ਪਾਸਿਆਂ ਤੋਂ ਗੋਲੀ ਚੱਲਦੀ ਰਹੀ | ਪਾਕਿ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ...

ਪੂਰੀ ਖ਼ਬਰ »

ਕੋਲਾ ਘੁਟਾਲਾ-ਨਵੀਨ ਜਿੰਦਲ ਤੇ 14 ਹੋਰਾਂ ਨੂੰ ਜ਼ਮਾਨਤ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਝਾਰਖੰਡ ਕੋਲਾ ਬਲਾਕ ਦੀ ਵੰਡ 'ਚ ਹੋਈਆਂ ਬੇਨਿਯਮੀਆਂ ਨਾਲ ਸਬੰਧਿਤ ਹਵਾਲਾ ਰਾਸ਼ੀ ਦੇ ਮਾਮਲੇ 'ਚ ਉਦਯੋਗਪਤੀ ਤੇ ਕਾਂਗਰਸੀ ਨੇਤਾ ਨਵੀਨ ਜਿੰਦਲ ਤੇ 14 ਹੋਰਾਂ ਨੂੰ ਜ਼ਮਾਨਤ ਦੇ ਦਿੱਤੀ ਹੈ | ਵਿਸ਼ੇਸ਼ ਜੱਜ ਭਰਤ ...

ਪੂਰੀ ਖ਼ਬਰ »

ਅਕਬਰ ਮਾਮਲੇ 'ਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ-ਪ੍ਰੈਸ ਇਕਾਈਆਂ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਬਹੁਤ ਸਾਰੀਆਂ ਮੀਡੀਆ ਇਕਾਈਆਂ ਨੇ ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤਹਿਤ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX