ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  12 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  24 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  43 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  57 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 minute ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਬਠਿੰਡਾ /ਮਾਨਸਾ

ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਕਾਰੀਆਂ ਨੂੰ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਜਨਰਲ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਸਵਾਗਤ-

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਸਿੱਖਿਆ ਮੰਤਰੀ ਸ੍ਰੀ. ਓ.ਪੀ.ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਐਸੋਸੀਏਟਿਡ ਸਕੂਲ ਦੇ ਪ੍ਰਬੰਧਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ...

ਪੂਰੀ ਖ਼ਬਰ »

25 ਹਜ਼ਾਰ ਦੀ ਆਬਾਦੀ ਵਾਲੇ ਕਸਬਾ ਭਾਈਰੂਪਾ ਦਾ ਜਲ ਘਰ ਤੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਬਣੇ ਚਿੱਟਾ ਹਾਥੀ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)-ਛੇਵੇਂ ਪਾਤਸ਼ਾਹਿ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਵਰੋਸਾਏ ਨਗਰ ਭਾਈਰੂਪਾ ਦੀ ਅੰਦਾਜ਼ਨ 25 ਹਜ਼ਾਰ ਦੇ ਕਰੀਬ ਵਸੋਂ ਤੇ ਤਕਰੀਬਨ 11 ਹਜ਼ਾਰ ਵੋਟ ਬੈਂਕ ਹੋਣ ਦੇ ਬਾਵਜੂਦ ਇਥੋਂ ਦੇ ਵਸਨੀਕ ਕਈ ਮੱੁਢਲੀਆਂ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ 20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਕੋਲ ਐਕਟਿਵਾ ਸਕੂਟਰੀ ਨੰਬਰ ਪੀ.ਬੀ.03ਏ.ਈ.3230 ਨੂੰ ਰੋਕ ਕੇ ਤਲਾਸ਼ੀ ਲਈ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਮਿ੍ਤਕ ਫਾਈਨਾਂਸਰ ਦੇ ਪਰਿਵਾਰ ਨੇ ਰੋਸ ਮਾਰਚ ਕੱਢ ਕੇ ਧਰਨਾ ਲਗਾਇਆ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਫਿਰੌਤੀ ਦੀ ਧਮਕੀ ਦੇ ਖ਼ੌਫ਼ ਵਿਚ ਖ਼ੁਦਕੁਸ਼ੀ ਕਰਨ ਵਾਲੇ ਫਾਈਨਾਂਸਰ ਯੋਗੇਸ਼ ਮਿੱਤਲ ਦੀ ਲਾਸ਼ ਅਜੇ ਵੀ ਪੋਸਟਮਾਰਟਮ ਖੁਣੋਂ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਖੇ ਪਈ ਹੈ | ਉਸ ਦੇ ਪਰਿਵਾਰ ਦੇ ਮਰਦ-ਔਰਤ ਸਮੇਤ ਵੱਡੀ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਰੁੱਧ ਮਾਮਲਾ ਦਰਜ-ਦੋਸ਼ੀ ਰੂਪੋਸ਼

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ)-ਮੋਬਾਇਲ 'ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਸੰਦੇਸ਼ ਭੇਜਣ 'ਤੇ ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਆਕਲੀਆ ਕਲਾਂ ਦੇ ਸਵਰਨ ਸਿੰਘ ਪੁੱਤਰ ਬਲਕਰਨ ਸਿੰਘ ਵਿਰੁੱਧ ਮਾਮਲਾ ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀਆਂ ਸਕੂਲਾਂ ਦੀਆਂ ਪ੍ਰਾਥਨਾ ਸਭਾਵਾਂ 'ਚ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਗਏ | ਇਹ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਿੰਡ ਮਸਾਣਾ ਨਜ਼ਦੀਕ ਕੈਂਟਰ ਵਿਚ 230 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 17 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਉਤੇ ਪਿੰਡ ਮਸਾਣਾ ਦੇ ਨਜ਼ਦੀਕ ਪੈਂਦੇ ਸੇਮ ਨਾਲ ਦੇ ਪੁੱਲ ਉੱਪਰ ਕੀਤੀ ਨਾਕਾਬੰਦੀ ਦੌਰਾਨ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਕੈਂਟਰ ...

ਪੂਰੀ ਖ਼ਬਰ »

ਤਿੰਨ ਪੇਟੀਆਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕੀਤਾ ਹੈ ਜਿੰਨਾ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੰਬਈ ਪਹੁੰਚੇ ਗੁੰਮਸ਼ੁਦਾ ਬੱਚੇ ਨੂੰ ਕੀਤਾ ਵਾਰਸਾਂ ਹਵਾਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧ ਨੇ ਦੱਸਿਆ ਕਿ ਪਿਛਲੇ 6 ਮਹੀਨੇ ਪਹਿਲਾਂ ਘਰ ਤੋਂ ਭੱਜੇ ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਵਾਰਿਸਾਂ ਹਵਾਲੇ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦੂਲ ਸਿੰਘ ਗੋਬਿੰਦਪੁਰਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗੇ੍ਰਨ ਸਮੇਤ ਸਮੂਹ ਖਰੀਦ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਡੈਂਟਲ ਪੰਦ੍ਹਰਵਾੜੇ ਦੀ ਸਮਾਪਤੀ 'ਤੇ 15 ਮਰੀਜ਼ਾਂ ਨੂੰ ਦੰਦਾਂ ਦੇ ਬਣਾਉਟੀ ਸੈੱਟ ਵੰਡੇ

ਤਲਵੰਡੀ ਸਾਬੋ, 17 ਅਤਕੂਬਰ (ਰਵਜੋਤ ਸਿੰਘ ਰਾਹੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ.ਐੱਚ.ਐੱਨ.ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਦਰਸ਼ਨ ਕੌਰ ਦੀ ਅਗਵਾਈ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ 3 ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਹਰੀ ਝੰਡੀ ਦਿਖਾ ਕੇ ਹੈਪੀ ਸੀਡਰ ਰਵਾਨਾ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਵਲੋਂ ਅੱਜ ਪੰਜਾਬ ਖੇਤਾਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਝੋਨੇ ਦੀ ਪਰਾਲੀ ਦੀ ਸਾਾਭ-ਸੰਭਾਲ ਸਬੰਧੀ 500 ਏਕੜ ਵਿਚ ਪ੍ਰਦਰਸ਼ਨੀਆਂ ਲਾਉਣ ਲਈ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਦੀ 'ਪਰਿਵਰਤਨ ਯਾਤਰਾ' ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਾਂਗ ਪੰਜਾਬ ਵਿਚ ਕੱਢੀ ਜਾ ਰਹੀ 'ਪਰਿਵਰਤਨ ਯਾਤਰਾ' ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ | ਉਕਤ ਯਾਤਰਾ ਦਾ ਦਮਦਮਾ ਸਾਹਿਬ ...

ਪੂਰੀ ਖ਼ਬਰ »

ਭੁੱਚੋ ਮੰਡੀ ਬੱਸ ਸਟੈਂਡ ਤੇ ਸਾਂਝਾ ਅਧਿਆਪਕ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 17 ਅਕਤੂਬਰ (ਬਲਵਿੰਦਰ ਸਿੰਘ ਸੇਠੀ)-ਪੰਜਾਬ ਸਰਕਾਰ ਵਲੋਂ 8886 ਐਸ.ਐਸ.ਏ./ਰਮਸਾ ਅਧੀਨ ਪਿਛਲੇ ਇਕ ਦਹਾਕੇ ਤੋਂ, ਠੇਕੇ ਤੇ ਕੰਮ ਕਰ ਰਹੇ ਅਧਿਆਪਕਾਂ ਅਤੇ ਅਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਨੂੰ ਲੈ ਕੇ ਅਧਿਆਪਕਾਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ.ਐਮ. ਈ. ਐਲ. 'ਚ ਡਾਂਡਿਆ ਨਾਇਟ ਉਤਸਵ-2018 ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ.ਸੁਨੀਲ ਕੁਮਾਰ ਦੇ ਯਤਨਾ ਸਦਕਾ ਕੋਆਰਡੀਨੇਟਰ ਮੈਡਮ ਸੁਰਭੀ ਜ਼ੋਸੀ ਦੀ ਅਗਵਾਈ ਹੇਠ ਨਵਰਾਤਰਿਆਂ ਦੇ ਤਿਉਹਾਰ ...

ਪੂਰੀ ਖ਼ਬਰ »

ਕੋਟਸ਼ਮੀਰ ਦੇ ਨੌਜਵਾਨਾਂ ਨੇ ਕੀਤਾ ਪਾਰਕ ਦਾ ਨਿਰਮਾਣ

ਕੋਟਸ਼ਮੀਰ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਨੌਜਵਾਨਾਂ ਨੇ ਪਿੰਡ ਨੂੰ ਸੁੰਦਰ ਬਣਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਨਗਰ ਦੇ ਕੁਝ ਸਮਾਜ ਸੇਵੀ ਨੌਜਵਾਨਾਂ ਨੇ ਨਗਰ ਪੰਚਾਇਤ ਖਾਸਕਰ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੇ ਸਹਿਯੋਗ ਨਾਲ ਮਾਖਾ ਪੱਤੀ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ ਦੋ ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ ਵਿਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ...

ਪੂਰੀ ਖ਼ਬਰ »

ਮਲਕਾਣਾ 'ਚ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਮਲਕਾਣਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਸਕੂਲ ਗਰਾਊਾਡ 'ਚ ਕਰਵਾਇਆ ਗਿਆ, ਇਸ ਟੂਰਨਾਂਮੈਂਟ ਵਿਚ 60 ਟੀਮਾਂ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਕਰਵਾਏ ਗਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਸਾਹਿਤਕ ਕਲੱਬ ਵਲੋੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ...

ਪੂਰੀ ਖ਼ਬਰ »

ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਬਾਬਾ ਫ਼ਰੀਦ ਗਰੁੱਪ ਦੇ ਵਿਦਿਆਰਥੀਆਂ ਨੇ ਓਵਰਆਲ ਪਹਿਲੀ ਪੁਜੀਸ਼ਨ ਹਾਸਲ ਕੀਤੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਕਰਵਾਏ ਗਏ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ...

ਪੂਰੀ ਖ਼ਬਰ »

ਬਠਿੰਡਾ 'ਚ 3 ਦਿਨਾ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਐਸ.ਪੀ. ਸਿਟੀ ਗੁਰਮੀਤ ਸਿੰਘ ਨੇ ਝੰਡਾ ਲਹਿਰਾ ਕੇ ਖੇਡਾਂ ਦਾ ਕੀਤਾ ਉਦਘਾਟਨ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 3 ਦਿਨਾਂ 18 ਉਮਰ ਵਰਗ (ਲੜਕੇ/ਲੜਕੀਆਂ) ਦੀਆਂ ਖੇਡਾਂ ਅੱਜ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਜਿਸ ਵਿਚ 2500 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈ ਰਹੇ ਹਨ | 18 ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ 'ਤਰੰਨਮ-2018' ਸਮਾਪਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ (ਜੀ.ਜੈਡ.ਐਸ. ਸੀ. ਸੀ.ਈ.ਟੀ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਕੈਂਪਸ ਵਿਖੇ ਸਾਲਾਨਾ ਮੈਗਾ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਜ਼ਮੀਨ 'ਚ ਵਾਹ ਕੇ ਵਾਤਾਵਰਣ ਨੂੰ ਬਚਾਉਂਦਾ ਹੈ ਕਿਸਾਨ ਮਨਜਿੰਦਰ ਸਿੰਘ

ਬੱਲੂਆਣਾ, 17 ਅਕਤੂਬਰ (ਗੁਰਨੈਬ ਸਾਜਨ)-ਭਾਵੇਂ ਕਿ ਪੰਜਾਬ ਸਰਕਾਰ ਅਤੇ ਕਿਸਾਨ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਆਹਮੋਂ ਸਾਹਮਣੇ ਹਨ ਪਰ ਬਠਿੰਡਾ ਦੇ ਪਿੰਡ ਕਰਮਗੜ੍ਹ ਸੱਤਰਾਂ ਦਾ ਕਿਸਾਨ ਮਨਜਿੰਦਰ ਸਿੰਘ ਪਿਛਲੇ ਤਿੰਨ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਸਾੜਨ ਦੀ ...

ਪੂਰੀ ਖ਼ਬਰ »

ਪੰਜ ਸੂਬਿਆਂ ਦੇ ਨਾਲ ਭਾਰਤ 'ਚ ਬਣੇਗੀ ਭਾਜਪਾ ਸਰਕਾਰ-ਦਿਆਲ ਸੋਢੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੇ ਜਨ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ 2018 ਦੇ ਪੰਜ ਸੂਬਿਆਂ ਦੇ ਵਿਧਾਨਸਭਾ ਅਤੇ 2019 ਵਿਚ ਲੋਕ ਸਭਾ ਚੋਣਾਂ 'ਚ ਭਾਜਪਾ ਐਨ.ਡੀ.ਏ. ਪੂਰਨ ਬਹੁਮਤ ਨਾਲ ਫਿਰ ਸਰਕਾਰ ਬਣਾਉਣ ਵਾਲੀ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਵਲੋਂ ਰੋਸ ਰੈਲੀ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਤਿ੍ਵੈਣੀ ਇੰਜੀਨੀਅਰਿੰਗ ਐਾਡ ਇੰਡਸਟਰੀਜ਼ ਕੰਪਨੀ ਦੇ ਦਫ਼ਤਰ ਅੱਗੇ ਬ੍ਰਾਂਚ ਪ੍ਰਧਾਨ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਚੇਤਨਾ ਮਾਰਚ 28 ਨੂੰ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਮਾਜ ਸੇਵੀ ਸਵ: ਸ. ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਤੇ ਚੇਤਨਾ ਮਾਰਚ 28 ਅਕਤੂਬਰ ਨੂੰ ਪਿੰਡ ਲਹਿਰੀ ਵਿਖੇ ਕੱਢਿਆ ਜਾ ਰਿਹਾ ਹੈ | ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ...

ਪੂਰੀ ਖ਼ਬਰ »

8ਪੰਜਾਬ ਵਿਚ ਖੇਡ ਸਹੂਲਤਾਂ ਦੀ ਕਮੀ ਕਰਕੇ ਖਿਡਾਰੀਆਂ ਨੇ ਕੀਤਾ ਸੀ ਹਰਿਆਣਾ ਦਾ ਰੁੱਖ
ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ਭਵਿੱਖ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਬਠਿੰਡਾ ਵਿਖੇ ਸਵ: ਬਲਦੇਵ ਸਿੰਘ ਬਰਾੜ ਯਾਦਗਾਰੀ 93 ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੰਡਰ 14 ਅਤੇ 16 (ਲੜਕੇ ਅਤੇ ਲੜਕੀਆਂ) ਵਿਚ ਉਭਰਦੇ ਅਥਲੀਟਾਂ ਦਾ ਹੌਸਲਾ ਵਧਾਉਣ ਲਈ ਪੁੱਜੇ ਏਸ਼ੀਅਨ ਖੇਡਾਂ ਅਤੇ ਕਾਮਨ ਵੈਲਥ ਖੇਡਾਂ ਵਿਚ ਤਗਮੇ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਖਿਡਾਰੀਆਂ ਤੇਜਿੰਦਰਪਾਲ ਸਿੰਘ ਤੂਰ (ਸ਼ਾਟ ਪੁੱਟ), ਏਸ਼ੀਅਨ ਖੇਡਾਂ ਵਿਚ ਤੀਹਰੀ ਛਲਾਂਗ ਵਿਚ ਸੋਨ ਤਗਮਾ ਜੇਤੂ ਅਰਪਿੰਦਰ ਸਿੰਘ ਅਤੇ ਕਾਮਨਵੈਲਥ ਖੇਡਾਂ ਵਿਚ ਤਗਮਾ ਜਿੱਤ ਕੇ ਦੇਸ਼ ਨੂੰ ਮਾਣ ਦਿਵਾਉਣ ਵਾਲੀ ਨਵਜੀਤ ਕੌਰ ਢਿੱਲੋਂ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਤਿੰਨੋ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਪੱਤਰਕਾਰਾਂ ਦੇ ਰੂਬਰੂ ਕਰਵਾਉਂਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁੱਖ ਪ੍ਰਬੰਧਕ ਕੇ.ਪੀ.ਐਸ. ਬਰਾੜ(ਆਈ.ਆਰ ਐਸ) ਅੰਤਰ ਰਾਸ਼ਟਰੀ ਥਰੋਅ) ਜਨਰਲ ਸੈਕਟਰੀ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਕਿਹਾ ਕਿ ਜਿਸ ਪ੍ਰਕਾਰ ਉਕਤ ਖਿਡਾਰੀਆਂ ਨੇ ਦੇਸ਼ ਦਾ ਨਾਮ ਰੌਸ਼ਨ ਕਰਕੇ ਨਾਮਣਾ ਖੱਟਿਆ ਹੈ ਉਸ ਤੋਂ ਸਾਰੇ ਖਿਡਾਰੀਆਂ ਨੂੰ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਅਗਰ ਖਿਡਾਰੀਆਂ ਨੂੰ ਸਰਕਾਰ ਬਣਦੀਆਂ ਖੇਡ ਸਹੂਲਤਾਂ ਦੇਵੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਖੇਡਾਂ ਦੇ ਖੇਤਰ ਵਿਚ ਅੱਵਲ ਸਥਾਨ ਹਾਸਲ ਕਰੇਗਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਿੰਦਰਪਾਲ ਤੂਰ ਦੇ ਕੋਚ ਮਹਿੰਦਰ ਸਿੰਘ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂ ਤੇਜਿੰਦਰ ਪਾਲ ਦੇ ਪਿਤਾ ਕੈਂਸਰ ਨਾਲ ਜੂਝ ਰਹੇ ਸਨ ਪਰ ਬਾਵਜੂਦ ਇਸ ਦੇ ਉਸ ਨੇ ਦੇਸ਼ ਦੇ ਮਾਣ ਨੂੰ ਪ੍ਰਮੁੱਖ ਰੱਖਦਿਆਂ ਦੇਸ਼ ਦੇ ਲਈ ਤਗਮਾ ਜਿੱਤ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ | ਅਰਪਿੰਦਰ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਵਿਚ ਖੇਡ ਇਨਫ਼ਰਾਂ ਸਟਰੱਕਚਰ ਦੀ ਬੇਹੱਦ ਘਾਟ ਸੀ ਟਰੈਕ ਟੁੱਟੇ ਹੋਏ ਸਨ | ਖਿਡਾਰੀ ਨੂੰ ਕੋਈ ਵੀ ਖੇਡ ਸੂਟ ਨਹੀਂ ਸੀ ਮਿਲ ਰਹੇ ਅਤੇ ਨਾ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਵੱਡੀ ਯੋਜਨਾਬੰਦੀ ਕੀਤੀ ਗਈ ਸੀ ਜਿਸ ਕਰਕੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੂੰ ਮਜਬੂਰੀ ਵਿਚ ਹਰਿਆਣਾ ਵੱਲ ਰੁੱਖ ਕਰਨਾ ਪਿਆ | ਹੁਣ ਬਦਲੀ ਸਰਕਾਰ ਦੌਰਾਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲਗਾਤਾਰ ਇਸ ਵਿਚ ਸੁਧਾਰ ਤਹਿਤ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਮੁੱਲ ਪੈਣ ਲੱਗਾ ਹੈ ਅਤੇ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਨੇ ਕਦਮ ਚੁੱਕੇ ਹਨ | ਨਵਜੀਤ ਕੌਰ ਢਿੱਲੋਂ ਨੇ ਕਿਹਾ ਕਿ ਖਿਡਾਰੀ ਸੂਬੇ ਦਾ ਮਾਣ ਹੁੰਦੇ ਹਨ ਇਸ ਲਈ ਸਭ ਤੋਂ ਅਹਿਮ ਖੇਡ ਵਿਭਾਗ ਵਿਚ ਖਿਡਾਰੀਆਂ ਨੂੰ ਹੀ ਥਾਂ ਦੇ ਕੇ ਉਨ੍ਹਾਂ ਅਨੁਸਾਰ ਖੇਡ ਨੀਤੀਆਂ ਬਣਨੀਆਂ ਚਾਹੀਦੀਆਂ ਹਨ | ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਖੇਡ ਅਧਿਕਾਰੀ ਐਸੋਸੀਏਸ਼ਨ ਦੇ ਵੈਟਰਨ ਆਗੂ ਰਣਜੀਤ ਸਿੰਘ ਗਰੇਵਾਲ, ਖ਼ਜ਼ਾਨਚੀ ਮਨਜੀਤ ਸਿੰਘ, ਪਿ੍ੰਸੀਪਲ ਰਮਨਦੀਪ ਸਿੰਘ ਗਿੱਲ, ਮਾਲਵਾ ਸਰੀਰਕ ਸਿੱਖਿਆ ਕਾਲਜ ਦੇ ਡਾਇਰੈਕਟਰ ਦਰਸ਼ਨ ਸਿੰਘ, ਡੀਨ ਰਘਵੀਰ ਚੰਦ ਸ਼ਰਮਾ, ਕੁਲਬੀਰ ਸਿੰਘ, ਅਮਰਵੀਰ ਸਿੰਘ ਲਾਡੀ ਗਰੇਵਾਲ, ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਬੰਧਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਕਮੇਟੀ ਦੇ 523 ਫ਼ਾਰਗ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਸਮੇਂ ਵਿਚ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਇਕ ਵਾਰ ਫ਼ਿਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਪਿੰਡਾਂ ਵਿਚ ਐਨ. ਐਸ. ਐਸ. ਵਲੰਟੀਅਰਜ਼ ਨੇ ਵਾਤਾਵਰਨ ਚੇਤਨਾ ਮੁਹਿੰਮ ਤਹਿਤ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ)-ਭਾਈ ਆਸਾ ਸਿੰਘ ਗਰਲਜ਼ ਕਾਲਜ ਗੋਨਿਆਣਾ ਮੰਡੀ ਦੇ ਭਾਈ ਘੱਨਈਆ ਐਨ. ਐਸ. ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਕਾਲਜ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪ੍ਰਦੂਸ਼ਣ ਮੁਕਤ ਵਾਤਾਵਰਨ ਦੇ ਨਾਅਰੇ ਨਾਲ ਵਾਤਾਵਰਨ ...

ਪੂਰੀ ਖ਼ਬਰ »

ਦੌਰਾ ਪੈਣ ਕਰਕੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਲਹਿਰਾ ਮੁਹੱਬਤ, 17 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਦੌਲਾ ਪੱਤੀ ਦੇ ਨਿਕਾਸੀ ਪਾਣੀ ਦੇ ਛੱਪੜ ਵਿੱਚ ਡੁੱਬਣ ਕਾਰਨ ਇੱਕ ਅਨਸੂਚਿਤ ਜਾਤੀ ਨਾਲ ਸਬੰਧਿਤ ਗਰੀਬ ਪਰਿਵਾਰ ਦੇ ਨੌਜਵਾਨ ਲੜਕੇ ਮੌਤ ਹੋ ਗਈ |ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਮੋਨਾ (20) ਪੁੱਤਰ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਨੇ ਚਾਰਜ ਸੰਭਾਲਿਆ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਬਾਲ ਵਿਕਾਸ ਪ੍ਰਾਜੈਕਟ ਅਫਸਰ ਨਥਾਣਾ ਅਵਿਨਾਸ਼ ਕੌਰ ਵਾਲੀਆ ਪਦਉਨਤ ਹੋ ਕੇ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਾਇਨਾਤ ਹੋ ਚੁੱਕੇ ਹਨ | ਉਨ੍ਹਾਂ ਦੀ ਜਗ੍ਹਾ ਮੌੜ ਬਲਾਕ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ...

ਪੂਰੀ ਖ਼ਬਰ »

ਟੈਗੋਰ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 17 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰ ਦੇ ਖੇਡ ਵੱਖ-ਵੱਖ ਖੇਡ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਗੋਨਿਆਣਾ, 17 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਵਿੱਦਿਅਕ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹਨ | ਬੀ. ਕਾਮ. ਸਾਲ ਦੂਜਾ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਵਲੋਂ ਪਰਿਵਰਤਨ ਯਾਤਰਾ ਦੌਰਾਨ ਭਾਗੀਵਾਂਦਰ ਵਿਖੇ ਸਮਾਗਮ

ਭਾਗੀਵਾਂਦਰ, 17 ਅਕਤੂਬਰ (ਮਹਿੰਦਰ ਸਿੰਘ ਰੂਪ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਸ਼ੁਰੂ ਕੀਤੀ ਪਰਿਵਰਤਨ ਯਾਤਰਾ ਆਪਣੇ ਪੜਾਅ ਵੱਲ ਵੱਧਦੀ ਹੋਈ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹੁੰਦੀ ਹੋਈ ਪਿੰਡ ਭਾਗੀਵਾਂਦਰ ਵਿਖੇ ਪਹੁੰਚਣ ਉਪਰੰਤ ਇੱਕ ਸਮਾਗਮ ਦੌਰਾਨ ਮੋਰਚੇ ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ 'ਚ ਈ. ਓ. ਨਾ ਹੋਣ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ

ਗੋਨਿਆਣਾ, 17 ਅਕਤੂਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣ ਦੇ ਜੋ ਦਾਅਵੇ ਕੀਤੇ ਸਨ, ਉਨ੍ਹਾਂ ਦਾਅਵਿਆਂ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ | ਸ਼ਹਿਰ ਵਾਸੀਆਂ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਦੌਰਾਨ ਕਾਂਗਰਸ ਦੇ 10 ਮੈਂਬਰ ਬਿਨਾਂ ਮੁਕਾਬਲਾ ਜੇਤੂ ਐਲਾਨੇ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)-18 ਅਕਤੂਬਰ ਨੂੰ ਹੋਣ ਵਾਲੀ ਸਥਾਨਕ ਦੀ ਭਗਤਾ ਭਾਈਕਾ ਕੋਅਪਰੇਟਿਵ ਸੁਸਾਇਟੀ ਦੀ ਚੋਣ ਸਬੰਧੀ ਅੱਜ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਸਮੇਂ ਸੱਤਾਧਾਰੀ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚਕਾਰ ਪੂਰਾ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 21 ਨਵਜੰਮੀਆਂ ਬੱਚੀਆਂ ਦਾ ਸਨਮਾਨ

ਬਠਿੰਡਾ 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਜੱਚਾ-ਬੱਚਾ ਸਿਵਲ ਹਸਪਤਾਲ ਵਿਖੇ ਕੰਜਕਾਂ ਦੀ ਪੂਜਾ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਹਰੀ ਨਰਾਇਣ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਭਗਤਾ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਚੋਣ ਸਬੰਧੀ ਸ਼ਿਕਾਇਤ ਡਿਪਟੀ ਕਮਿਸ਼ਨਰ ਨੂੰ ਕੀਤੀ

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਦੀ ਭਗਤਾ ਭਾਈ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਸ਼ਹਿ 'ਤੇ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਵਲੋਂ ਦੂਜੇ 'ਤੇ ਹਮਲਾ-ਮਾਮਲਾ ਦਰਜ

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਵਿਖੇ ਇਕ ਵਿਅਕਤੀ ਹਰਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਜੋ ਕਿ ਇਸੇ ਸ਼ਹਿਰ ਦਾ ਰਹਿਣ ਵਾਲਾ ਹੈ 'ਤੇ ਪੁਰਾਣੀ ਰੰਜ਼ਿਸ ਦੇ ਚਲਦਿਆਂ ਬੀਤੀ 12 ਅਕਤੂਬਰ ਨੂੰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX