ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  28 minutes ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  about 1 hour ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  about 2 hours ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 3 hours ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 3 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 5 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 6 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 6 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 6 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 6 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 7 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 7 hours ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 7 hours ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 7 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 7 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਸੰਪਾਦਕੀ

ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਕਿੰਨੀ ਕੁ ਗੰਭੀਰ ਹੈ ਸਰਕਾਰ?

ਰਾਜਨੀਤਕ ਪਾਰਟੀਆਂ ਦਾ ਕੀ ਹੈ, ਇਕ ਪ੍ਰੈੱਸ ਕਾਨਫ਼ਰੰਸ ਕਰਨੀ ਹੈ, ਇਕ ਬਿਆਨ ਦੇਣਾ ਹੈ ਅਤੇ ਫਿਰ ਵੱਡਾ ਮੁੱਦਾ ਬਣ ਜਾਂਦਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਕਾਂਗਰਸ ਦੇ ਨਾਲ ਗੱਠਜੋੜ ਨਹੀਂ ਕਰੇਗੀ, ਇਹ ਸਧਾਰਨ ਖ਼ਬਰ ਤਾਂ ਨਹੀਂ ਹੈ। ਪਰ ਮੀਡੀਆ, ਸਮਾਜ ...

ਪੂਰੀ ਖ਼ਬਰ »

ਗੱਲ ਇਨਸਾਨਾਂ ਦੇ ਅੰਦਰ ਦੀ ਹੈਵਾਨੀਅਤ ਦੀ

ਹਾਲ ਵਿਚ ਹੀ ਫ਼ਿਲਮ ਦੇਖੀ 'ਮੰਟੋ'। ਪੁਰਾਤਨ ਸਮਿਆਂ ਦੇ ਸਭ ਤੋਂ ਮਕਬੂਲ ਅਫਸਾਨਾ-ਨਿਗਾਰ ਦੀ ਜ਼ਿੰਦਗੀ 'ਤੇ ਆਧਾਰਿਤ। ਸਾਅਦਤ ਹਸਨ ਮੰਟੋ ਆਪਣੇ-ਆਪ ਵਿਚ ਹੀ ਇਕ ਮਜਮੂਨ ਸੀ। ਸਾਰੀ ਫਿਲਮ ਵਿਚ ਇਕ ਹੀ ਗੱਲ ਦੀ ਦਲੀਲ ਰਹੀ। ਅਦਬ ਕਦੇ ਅਸ਼ਲੀਲ ਨਹੀਂ ਹੁੰਦਾ। ਖੈਰ, ਮੇਰਾ ਸਬੰਧ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੀਆਂ ਨਿਗਮੀ ਚੋਣਾਂ

ਜੰਮੂ-ਕਸ਼ਮੀਰ ਦੀਆਂ ਮਿਊਂਸਪਲ ਚੋਣਾਂ ਕਰਵਾਉਣਾ ਬੇਹੱਦ ਮੁਸ਼ਕਿਲ ਕੰਮ ਸੀ ਪਰ ਅਸੀਂ ਇਸ ਨੂੰ ਕੇਂਦਰ ਸਰਕਾਰ ਦੀ ਦ੍ਰਿੜ੍ਹਤਾ ਸਮਝਦੇ ਹਾਂ ਕਿ ਪ੍ਰਸ਼ਾਸਨ ਨੇ ਅਨੇਕਾਂ ਕਾਰਨਾਂ ਕਰਕੇ ਮਿਲੇ ਮੱਠੇ ਹੁੰਗਾਰੇ ਦੇ ਬਾਵਜੂਦ ਇਨ੍ਹਾਂ ਨੂੰ ਸਿਰੇ ਚੜ੍ਹਾਇਆ। ਕਿਉਂਕਿ ਸੂਬੇ ਦੇ ਹਾਲਾਤ ਬਹੁਤ ਖ਼ਰਾਬ ਚੱਲ ਰਹੇ ਹਨ, ਇਸ ਲਈ ਹਰ ਤਰ੍ਹਾਂ ਨਾਲ ਪੂਰੀ ਮੁਸਤੈਦੀ ਵਰਤੀ ਜਾਣੀ ਜ਼ਰੂਰੀ ਸੀ। ਇਸੇ ਲਈ ਇਨ੍ਹਾਂ ਚੋਣਾਂ ਨੂੰ ਚਾਰ ਪੜਾਵਾਂ ਵਿਚ ਵੰਡਿਆ ਗਿਆ ਸੀ। ਕੁੱਲ 79 ਸਥਾਨਕ ਨਿਗਮੀ ਅਦਾਰਿਆਂ ਦੀਆਂ ਚੋਣਾਂ ਹੋਣੀਆਂ ਸਨ ਜਿਨ੍ਹਾਂ ਦਾ ਪਹਿਲਾ ਪੜਾਅ 8 ਅਕਤੂਬਰ ਨੂੰ ਸ਼ੁਰੂ ਹੋਇਆ ਸੀ ਜੋ 16 ਅਕਤੂਬਰ ਤੱਕ ਸਿਰੇ ਚੜ੍ਹਾਇਆ ਗਿਆ। ਇਨ੍ਹਾਂ ਵਿਚ ਮਿਊਂਸਪਲ ਕਮੇਟੀਆਂ ਦੇ ਨਾਲ-ਨਾਲ ਮਿਊਂਸਪਲ ਕੌਂਸਲਾਂ ਅਤੇ ਮਿਊਂਸਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ ਵੀ ਸ਼ਾਮਿਲ ਸਨ।
ਪਿਛਲੇ ਲਗਪਗ 3 ਦਹਾਕਿਆਂ ਤੋਂ ਸੂਬੇ ਦੇ ਹਾਲਾਤ ਬੁਰੀ ਤਰ੍ਹਾਂ ਵਿਗੜੇ ਹੋਏ ਹਨ, ਇਸ ਲਈ 13 ਸਾਲਾਂ ਬਾਅਦ ਇਹ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ। ਜਿਸ ਤਰ੍ਹਾਂ ਅੰਦਾਜ਼ਾ ਹੀ ਲਗਾਇਆ ਜਾ ਰਿਹਾ ਸੀ ਕਿ ਕੁਝ ਗੜਬੜ ਗ੍ਰਸਤ ਇਲਾਕਿਆਂ ਵਿਚ ਵੋਟਾਂ ਦੀ ਫੀਸਦੀ ਘੱਟ ਹੀ ਹੋਣੀ ਸੀ ਅਤੇ ਦੂਸਰੇ ਇਲਾਕਿਆਂ ਵਿਚ ਇਨ੍ਹਾਂ ਨੂੰ ਵਧੇਰੇ ਹੁੰਗਾਰਾ ਮਿਲਣਾ ਕੁਦਰਤੀ ਸੀ। ਇਨ੍ਹਾਂ ਚੋਣਾਂ ਤੋਂ ਪਹਿਲਾਂ ਹੀ ਅੱਤਵਾਦੀ ਜਥੇਬੰਦੀਆਂ ਨੇ ਇਹ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਕਿ ਜੋ ਇਨ੍ਹਾਂ ਚੋਣਾਂ ਵਿਚ ਹਿੱਸਾ ਲਵੇਗਾ, ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਲਈ ਕੁਝ ਹਿੰਸਕ ਵਾਰਦਾਤਾਂ ਵੀ ਕੀਤੀਆਂ ਗਈਆਂ ਅਤੇ ਕੁਝ ਉਮੀਦਵਾਰਾਂ ਨੂੰ ਇਸ ਹਿੰਸਾ ਦਾ ਨਿਸ਼ਾਨਾ ਵੀ ਬਣਾਇਆ ਗਿਆ। ਸੂਬੇ ਵਿਚ ਚਿਰਾਂ ਤੋਂ ਸਰਗਰਮ ਅਤੇ ਵੱਖਵਾਦੀ ਸਰਗਰਮੀਆਂ ਵਿਚ ਗ਼ਲਤਾਨ ਹੁਰੀਅਤ ਕਾਨਫ਼ਰੰਸ ਵੀ ਇਹ ਚਾਹੁੰਦੀ ਸੀ ਕਿ ਇਹ ਚੋਣਾਂ ਨਾ ਹੋਣ। ਇਸੇ ਲਈ ਚੋਣਾਂ ਦੇ ਐਲਾਨ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕਰ ਦਿੱਤਾ ਸੀ ਅਤੇ ਇਸ ਦੇ ਨਾਲ ਹੀ ਹੜਤਾਲਾਂ ਅਤੇ ਬੰਦ ਕਰਨ ਦੀਆਂ ਗੱਲਾਂ ਵੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਸਨ। ਸੂਬੇ ਦੀਆਂ ਦੋ ਵੱਡੀਆਂ ਪਾਰਟੀਆਂ ਨੈਸ਼ਨਲ ਕਾਨਫ਼ਰੰਸ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਨੇ ਵੀ ਅੱਤਵਾਦੀਆਂ ਦੀਆਂ ਧਮਕੀਆਂ ਦੇ ਕਾਰਨ ਉਨ੍ਹਾਂ ਵਲੋਂ ਵਾਹੀਆਂ ਲੀਕਾਂ 'ਤੇ ਹੀ ਚੱਲਣ ਵਿਚ ਭਲਾਈ ਸਮਝੀ। ਚੋਣਾਂ ਦੇ ਬਾਈਕਾਟ ਕਰਨ ਦਾ ਵੈਸੇ ਤਾਂ ਉਨ੍ਹਾਂ ਕੋਲ ਕੋਈ ਬਹਾਨਾ ਨਹੀਂ ਸੀ ਪਰ ਉਨ੍ਹਾਂ ਨੇ ਸੰਵਿਧਾਨ ਦੀ ਧਾਰਾ 35-ਏ ਅਤੇ 370 ਦੇ ਨਾਂਅ 'ਤੇ ਬਹਾਨਾ ਬਣਾ ਕੇ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ। ਜਦੋਂਕਿ ਇਨ੍ਹਾਂ ਸਥਾਨਕ ਚੋਣਾਂ ਨਾਲ ਉਪਰਲੇ ਦੋਵਾਂ ਵਿਸ਼ਿਆਂ ਦਾ ਕੋਈ ਸਬੰਧ ਨਹੀਂ ਸੀ। ਪਾਕਿਸਤਾਨ ਦੀ ਹੱਲਾਸ਼ੇਰੀ, ਅੱਤਵਾਦੀਆਂ ਦੀਆਂ ਧਮਕੀਆਂ ਅਤੇ ਲੰਮਾ ਸਮਾਂ ਅਜਿਹੇ ਹਾਲਾਤ ਵਿਚ ਵਿਚਰਨ ਕਰਕੇ ਵੱਡੀ ਗਿਣਤੀ ਵਿਚ ਲੋਕਾਂ 'ਚ ਪੈਦਾ ਹੋਏ ਰੋਸ ਦਾ ਪ੍ਰਭਾਵ ਪ੍ਰਤੱਖ ਰੂਪ ਵਿਚ ਇਨ੍ਹਾਂ ਚੋਣਾਂ ਵਿਚ ਵੇਖਿਆ ਜਾ ਸਕਦਾ ਸੀ। ਇਸੇ ਲਈ ਹੀ ਜਿਥੇ ਸ੍ਰੀਨਗਰ ਅਤੇ ਗੰਧਰਬਲ ਦੇ ਇਲਾਕਿਆਂ ਵਿਚ ਵੋਟਾਂ ਦੀ ਪ੍ਰਤੀਸ਼ਤਤਾ ਬੇਹੱਦ ਘੱਟ ਰਹੀ, ਉਥੇ ਬੇਹੱਦ ਪ੍ਰਭਾਵੀ ਇਲਾਕਿਆਂ ਪਟਨ, ਪੁਲਵਾਮਾ, ਪੈਂਪੋਰ ਅਤੇ ਸੋਪੀਆਂ ਵਿਚ ਤਾਂ ਉਮੀਦਵਾਰਾਂ ਦੀ ਅਣਹੋਂਦ ਕਰਕੇ ਵੀ ਚੋਣਾਂ ਸਿਰੇ ਨਹੀਂ ਚੜ੍ਹੀਆਂ। ਬਹੁਤੇ ਪ੍ਰਭਾਵਿਤ ਇਲਾਕਿਆਂ ਵਿਚ ਜਿਥੇ-ਜਿਥੇ ਵੀ ਵੋਟਾਂ ਪਈਆਂ, ਉਥੇ ਲੋਕਾਂ ਨੇ ਵੋਟਾਂ ਪਾਉਣ ਲਈ ਅਜਿਹੇ ਸਮਿਆਂ ਦੀ ਚੋਣ ਕੀਤੀ, ਜਿਨ੍ਹਾਂ ਵਿਚ ਉਨ੍ਹਾਂ ਦੀ ਸ਼ਨਾਖਤ ਹੋਣੀ ਮੁਸ਼ਕਿਲ ਹੋ ਜਾਵੇ। ਪਰ ਬਹੁਤ ਸਾਰੇ ਉਨ੍ਹਾਂ ਇਲਾਕਿਆਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਜੋ ਅੱਤਵਾਦ ਤੋਂ ਪ੍ਰਭਾਵਿਤ ਨਹੀਂ ਸਨ। ਮਿਸਾਲ ਲਈ ਮੁਸਲਿਮ ਬੁਹਗਿਣਤੀ ਵਾਲੇ ਇਲਾਕਿਆਂ ਰਾਜੌਰੀ, ਪੁੰਛ ਅਤੇ ਉੜੀ ਵਿਚ 70 ਤੋਂ 80 ਫ਼ੀਸਦੀ ਤੱਕ ਵੋਟਾਂ ਪਈਆਂ। ਇਸ ਦਾ ਸਿੱਧਾ ਮਤਲਬ ਇਹ ਕੱਢਿਆ ਜਾ ਸਕਦਾ ਹੈ ਕਿ ਵੋਟਾਂ ਘੱਟ ਪੈਣ ਦਾ ਕਾਰਨ ਵੋਟਰਾਂ ਅੰਦਰ ਪੈਦਾ ਹੋਈ ਅਸੁਰੱਖਿਆ ਦੀ ਭਾਵਨਾ ਸੀ।
ਅਸੀਂ ਮਹਿਸੂਸ ਕਰਦੇ ਹਾਂ ਕਿ ਲੋਕਾਂ ਦੀ ਲੋਕਤੰਤਰੀ ਅਮਲ ਵਿਚ ਸ਼ਮੂਲੀਅਤ ਲਈ ਉਨ੍ਹਾਂ ਨੂੰ ਅਜਿਹੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ, ਚਾਹੇ ਇਸ ਦੇ ਨਤੀਜੇ ਕੁਝ ਵੀ ਨਿਕਲਣ। ਅੱਜ ਇਸ ਸੂਬੇ ਦੀ ਹਰ ਪੱਖ ਤੋਂ ਪੁਨਰ ਉਸਾਰੀ ਦੀ ਜ਼ਰੂਰਤ ਹੈ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਯਤਨ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਸਰਕਾਰ ਦੀ ਨੀਤੀ ਹਰ ਪੱਖ ਤੋਂ ਲੋਕਾਂ ਨਾਲ ਜੁੜਨ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਵਿਸ਼ਵਾਸ ਵਿਚ ਲੈਣ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਲਈ ਤਜਵੀਜ਼ਾਂ ਸੋਚੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਪਾਕਿਸਤਾਨ ਅਤੇ ਅੱਤਵਾਦੀ ਸੰਗਠਨਾਂ ਦੇ ਨਾਪਾਕ ਇਰਾਦਿਆਂ ਨੂੰ ਠੱਲ੍ਹ ਪਾਈ ਜਾ ਸਕੇ।


-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ

ਲੜਾਈ ਨਾਲ ਕਸ਼ਮੀਰ ਹਾਸਲ ਕਰਨਾ ਚਾਹੁੰਦੀ ਸੀ ਪਾਕਿਸਤਾਨੀ ਫ਼ੌਜ

ਹਿੰਦੁਸਤਾਨ-ਪਾਕਿਸਤਾਨ ਦਾ ਨਵਾਂ ਹੁਕਮਰਾਨ ਤਬਕਾ ਗੱਲਬਾਤ ਨਾਲੋਂ ਜੰਗ ਰਾਹੀਂ ਮਸਲਿਆਂ ਦੇ ਹੱਲ ਦੇ ਸਫਰ 'ਤੇ ਤੁਰ ਪਿਆ ਹੈ। ਅੱਜ ਤੋਂ 5 ਦਹਾਕੇ ਪਹਿਲਾਂ ਮਸਲਾ ਕਸ਼ਮੀਰ ਆਸਾਨੀ ਨਾਲ ਆਪਸੀ ਗੱਲਬਾਤ ਕਰ ਕੇ ਹੱਲ ਕੀਤਾ ਜਾ ਸਕਦਾ ਸੀ। ਇਸ ਵਿਚ ਕੋਈ ਸ਼ੱਕ ਨਹੀਂ ਕਿ ਉਸ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX