ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  10 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  51 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਮੋਗਾ

ਅਧਿਆਪਕ ਮੋਰਚਾ ਨੇ ਰੋਸ ਵਜੋਂ ਪੰਜਾਬ ਸਰਕਾਰ ਦੇ ਪੁਤਲੇ ਸਾੜੇ

ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਇਕੱਤਰ ਹੋ ਕੇ ਸਰਕਾਰ ਦੇ ਸਿੱਖਿਆ ਪ੍ਰਤੀ ਲਏ ਗਏ ਫ਼ੈਸਲਿਆਂ ਦੇ ਰੋਸ ਵਜੋਂ ਮੋਗਾ ਸ਼ਹਿਰ ਅੰਦਰ ਰੋਸ ਮਾਰਚ ਕਰਨ ਤੋਂ ਬਾਅਦ ਸਥਾਨਕ ...

ਪੂਰੀ ਖ਼ਬਰ »

ਤਲਵੰਡੀ ਭੰਗੇਰੀਆਂ ਤੇ ਘੱਲ-ਕਲਾਂ ਵਿਖੇ ਕਿਸਾਨ ਜਥੇਬੰਦੀਆਂ ਨੇ ਲਗਾਈ ਪਰਾਲੀ ਨੂੰ ਅੱਗ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ-ਕਲਾਂ ਨੇ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚਲੀ ਪਰਾਲੀ ਨੂੰ ਬਿਲੇ ਲਗਾਉਣ ਲਈ ਕੋਈ ਪੱਕਾ ਹੱਲ ਨਹੀਂ ਕੱਢਿਆ ਤੇ ਨਾ ਹੀ ਗਰੀਨ ਟਿ੍ਬਿਊਨਲ ਦੇ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਨੇ ਰੋਸ ਵਜੋਂ ਗੇਟ ਰੈਲੀ ਕੀਤੀ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੰਜਾਬ ਰੋਡਵੇਜ਼ ਮੋਗਾ ਦੀ ਵਰਕਸ਼ਾਪ ਗੇਟ 'ਤੇ ਰੋਡਵੇਜ਼ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਨੇ ਮੋਮਬੱਤੀ ਮਾਰਚ ਕੱਢਿਆ

ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਕੇਸਰ ਸਿੰਘ ਡੀ.ਐਸ.ਪੀ. ਸਿਟੀ ਮੋਗਾ ਦੀ ਅਗਵਾਈ ਵਿਚ ਸਮੂਹ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ...

ਪੂਰੀ ਖ਼ਬਰ »

ਸੋਮਨਾਥ ਬਾਂਸਲ ਭਾਜਪਾ ਮੰਡਲ ਪ੍ਰਧਾਨ ਨਿਯੁਕਤ

ਬਿਲਾਸਪੁਰ, 18 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਵਲੋਂ ਪਾਰਟੀ ਦੇ ਸਰਗਰਮ ਯੂਥ ਆਗੂ ਸੋਮਨਾਥ ਬਾਂਸਲ ਕਿਤਾਬਾਂ ਵਾਲੇ ਨੂੰ ਭਾਰਤੀ ਜਨਤਾ ਪਾਰਟੀ ਦੇ ਨਿਹਾਲ ਸਿੰਘ ਵਾਲਾ ਦੇ ਮੰਡਲ ਪ੍ਰਧਾਨ ਬਣਾਏ ਜਾਣ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ 41 ਪੇਟੀਆਂ ਸ਼ਰਾਬ ਬਰਾਮਦ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਚੰਡੀਗੜ੍ਹ ਦੀ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ ਕਰਨ ਅਤੇ ਇਕ ਵਿਅਕਤੀ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਸਹਾਇਕ ਥਾਣੇਦਾਰ ਬਲਵੀਰ ਸਿੰਘ ਵਲੋਂ ਕਾਵਲ ਸਿੰਘ ਉਰਫ਼ ਬੂਟਾ, ਮੀਤਾ ਸਿੰਘ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਕਲੇਰ ਸਕੂਲ ਦੀ ਬੈਡਮਿੰਟਨ ਖਿਡਾਰਨ ਸਾਨੀਆ ਦੀ ਰਾਸ਼ਟਰੀ ਪੱਧਰ ਲਈ ਚੋਣ

ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਪਬਲਿਕ ਸਕੂਲ ਸਮਾਧ ਭਾਈ ਦੀ ਬੈਡਮਿੰਟਨ ਖਿਡਾਰਨ ਸਾਨੀਆ ਨੇ ਪਿਛਲੇ ਦਿਨੀਂ ਹੋਈਆਂ ਪੰਜਾਬ ਸਕੂਲ ਖੇਡਾਂ ਦੇ ਸਟੇਟ ਪੱਧਰ ਮੁਕਾਬਲਿਆਂ 'ਚ ਲੁਧਿਆਣਾ ਦੀ ਬੈਡਮਿੰਟਨ ਖਿਡਾਰਨ ਨੂੰ ...

ਪੂਰੀ ਖ਼ਬਰ »

ਸ਼ੁਰੂ ਤੋਂ ਹੀ ਵਿਵਾਦਾਂ ਦੇ ਘੇਰੇ 'ਚ ਰਹੀ ਬਾਰ ਐਸੋਸੀਏਸ਼ਨ ਮੋਗਾ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅਪ੍ਰੈਲ 2018 'ਚ ਹੋਈਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਤੋਂ ਬਾਅਦ ਬਾਰ ਐਸੋਸੀਏਸ਼ਨ ਜਿੱਥੇ ਵਿਵਾਦਾਂ 'ਚ ਘਿਰੀ ਰਹੀ ਉੱਥੇ ਐਡਵੋਕੇਟ ਨਸੀਬ ਬਾਵਾ ਨੇ ਜਿੱਥੇ ਹਾਈਕੋਰਟ 'ਚ ਮੌਜੂਦਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ

ਮੋਗਾ, 18 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਮੀਟਿੰਗ ਪ੍ਰਧਾਨ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਧਾਨ, ਸਕੱਤਰ ਅਤੇ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਪਿੰਡ ਨਿਹਾਲਗੜ੍ਹ ਦੇ ਇਕ ਕਿਸਾਨ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਮਿ੍ਤਕ ਗੁਰਚਰਨ ਸਿੰਘ ਦੇ ਪੁੱਤਰ ਸੁਖਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਿਸਾਨ ...

ਪੂਰੀ ਖ਼ਬਰ »

ਫ਼ੈਕਟਰੀ 'ਚ ਕੰਮ ਕਰਦੇ ਵਿਅਕਤੀ ਦੀ ਮੌਤ

ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੇ ਇਕ ਵਿਅਕਤੀ ਦੀ ਫੂਲੇਵਾਲਾ ਨੇੜੇ ਸਥਿਤ ਫ਼ੈਕਟਰੀ 'ਚ ਕੰਮ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਅਜੀਤ ਸਿੰਘ (62) ਪੁੱਤਰ ਮੱਘਰ ਸਿੰਘ ਵਾਸੀ ਮਾਣੂੰਕੇ ਜੋ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ

ਕਿਸ਼ਨਪੁਰਾ ਕਲਾਂ, 18 ਅਕਤੂਬਰ (ਅਮੋਲਕ ਸਿੰਘ ਕਲਸੀ)-ਇੰਦਰਗੜ੍ਹ ਰੋਡ ਤੋਂ ਨਸੀਰੇਵਾਲਾ ਰੋਡ 'ਤੇ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਪ੍ਰੀਤ ਸਿੰਘ, ਸੁਖਚੈਨ ਸਿੰਘ ਪੁੱਤਰ ਗੁਰਚਰਨ ਸਿੰਘ ਕੌਮ ਮਜ਼੍ਹਬੀ ਸਿੱਖ ਦੀ ਮੌਤ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਬਲਕਰਨ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 18 ਅਕਤੂਬਰ (ਅਮਰਜੀਤ ਸਿੰਘ ਸੰਧੂ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਇਕ ਸ਼ੋਕ ਬੈਠਕ ਹੋਈ ਜਿਸ ਵਿਚ ਫ਼ਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ, ਕੰਵਰ ਪ੍ਰਤਾਪ ਸਿੰਘ ਜ਼ੀਰਾ ਕੌਮੀ ਜਨਰਲ ਸਕੱਤਰ, ਬੀਬੀ ਸੁਰਿੰਦਰ ਕੌਰ ਸੂਬਾ ਸਕੱਤਰ, ਤਰਸੇਮ ...

ਪੂਰੀ ਖ਼ਬਰ »

ਨਕਦੀ ਸਮੇਤ ਸੱਟੇਬਾਜ਼ ਕਾਬੂ

ਮੋਗਾ, 18 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਮੁਖਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਚੈਂਬਰ ਰੋਡ ਮੋਗਾ ਤੋਂ ਸੰਤੋਸ਼ ਸਿੰਘ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ ਲਸਨਿੰਗ 'ਚੋਂ 9 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਕੂਲ ਦੇ ਵਿਦਿਆਰਥੀ ਗੁਰਚਰਨ ਸਿੰਘ ਫੂਲੇਵਾਲਾ ਨੇ 9 ਬੈਂਡ ਹਾਸਲ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਹਰਦੀਪ ਸਿੰਘ ਰੌਾਤਾ ਤੇ ਪਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਕਿਡਜੀ ਪ੍ਰੀ ਸਕੂਲ 'ਚ ਵਿਜੇ ਦਸਮੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਕਿਡਜੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਵਿਜੇ ਦਸਮੀ ਦਾ ਤਿਉਹਾਰ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਸੈਂਟਰ ਹੈੱਡ ਪਰਮਿੰਦਰ ਕੌਰ ਅਤੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ ਨੇ ਦੱਸਿਆ ਕਿ ਤਿਉਹਾਰ ਸਾਨੂੰ ਸਾਡੇ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਇਕੱਤਰਤਾ

ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਇਕੱਤਰਤਾ ਪੰਜਾਬ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਬਰਾੜ ਐਮ.ਐਲ.ਏ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਲਈ ਟੀਮ ਰਵਾਨਾ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੀ ਪਿ੍ੰਸੀਪਲ ਬਲਜੀਤ ਕੌਰ ਨੇ ਸਕੂਲ ਦੇ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਬੱਚਿਆਂ ਨੂੰ ਖੇਡਾਂ ਮੁਕਾਬਲੇ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਤ ਕੀਤਾ | ਇਸ ਮੌਕੇ ਪਿ੍ੰਸੀਪਲ ਬਲਜੀਤ ਕੌਰ ਨੇ ਅੰਡਰ-17 ਲੜਕੇ (ਸਰਕਲ ਕਬੱਡੀ) ਜ਼ੋਨ ਚੜਿੱਕ ਦੀ ਟੀਮ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਲਈ ਸਕੂਲ ਵਲੋਂ ਰਵਾਨਾ ਕੀਤਾ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਅਧਿਆਪਕਾ ਜਸਪਾਲ ਕੌਰ, ਗੁਰਤੇਜ ਸਿੰਘ, ਹਰਜਿੰਦਰਪਾਲ ਸਿੰਘ, ਸੁਖਚੈਨ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥਣ ਨੇ ਸਟੇਟ 'ਚੋਂ ਜਿੱਤਿਆ ਸਿਲਵਰ ਮੈਡਲ

ਸਮਾਲਸਰ, 18 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਟਰਾਇਲ ਖੇਡਾਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀ ਜੂਡੋ ਟੀਮ ਦੀ ਖਿਡਾਰਨ ਰਮਨਦੀਪ ਕੌਰ (+2 ਸਾਇੰਸ) ਨੇ ਅੰਡਰ-19 ਵਰਗ ਵਿਚ ਵਧੀਆ ...

ਪੂਰੀ ਖ਼ਬਰ »

ਅੱਜ ਜ਼ਿਲ੍ਹਾ ਭਰ 'ਚ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਦੇਸ਼ ਭਰ 'ਚ ਉਤਸ਼ਾਹ ਨਾਲ ਮਨਾਏ ਜਾਣ ਵਾਲੇ ਤਿਉਹਾਰ ਨੂੰ ਅੱਜ ਜ਼ਿਲ੍ਹਾ ਮੋਗਾ 'ਚ ਵੀ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾਵੇਗਾ | ਜਿੱਥੇ ਇਹ ਤਿਉਹਾਰ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਕੋਟ ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾਵੇ-ਡੀ.ਸੀ.

ਮੋਗਾ, 18 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ 'ਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

20 ਦਿਨ ਬੀਤ ਜਾਣ ਦੇ ਬਾਵਜੂਦ ਵੀ ਖ਼ਰੀਦ ਕੇਂਦਰ 'ਚ ਨਹੀਂ ਵਿਕਿਆ ਇਕ ਵੀ ਦਾਣਾ

ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬੇਸ਼ੱਕ ਸਰਕਾਰ 1 ਅਕਤੂਬਰ ਤੋਂ ਹੀ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਠੱਠੀ ਭਾਈ ਦੇ ਖ਼ਰੀਦ ਕੇਂਦਰ 'ਚ ਫੂਕ ਨਿਕਲ ਚੁੱਕੀ ਜਾਪਦੀ ਹੈ, ...

ਪੂਰੀ ਖ਼ਬਰ »

ਬੱਧਨੀ ਕਲਾਂ ਵਿਖੇ ਧਾਲੀਵਾਲ ਮਾਰਕੀਟ ਦੇ ਉਦਘਾਟਨ ਮੌਕੇ ਕੈਂਸਰ ਤੇ ਹੋਰ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੱਧਨੀ ਕਲਾਂ, 18 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਅੱਜ ਕਸਬਾ ਬੱਧਨੀ ਕਲਾਂ ਵਿਖੇ ਬਰਨਾਲਾ ਰੋਡ ਉੱਪਰ ਨਵੀਂ ਬਣੀ ਧਾਲੀਵਾਲ ਮਾਰਕੀਟ ਦੇ ਉਦਘਾਟਨ ਮੌਕੇ ਅਵਤਾਰ ਸਿੰਘ ਧਾਲੀਵਾਲ ਵਲੋਂ ਦਿੱਤੇ ਆਰਥਿਕ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਰਾਤ ਨੂੰ ਕੱਢਿਆ ਮੋਮਬੱਤੀ ਮਾਰਚ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸਬ-ਡਵੀਜ਼ਨ ਪੱਧਰੀ ਸਾਂਝ ਕੇਂਦਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਤੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੁਲਿਸ ਦੇ ਸਬ-ਡਵੀਜ਼ਨ ਪੱਧਰੀ ਸਾਂਝ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 8 ਬੈਂਡ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਫਿਲਫੌਟ ਸੰਸਥਾ ਆਪਣੇ ਵਧੀਆ ਨਤੀਜਿਆਂ ਲਈ ਹਮੇਸ਼ਾ ਮੋਹਰੀ ਰਹੀ ਹੈ | ਇਸ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉੱਤਰੀ ਭਾਰਤ 'ਚ ਨੰਬਰ ਇਕ ਸੰਸਥਾ ਦੇ ਪੁਰਸਕਾਰ ਨਾਲ ਕਈ ਵਾਰ ਨਿਵਾਜਿਆ ਜਾ ਚੁੱਕਾ ਹੈ¢ ਇਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ ਨੂੰ ਤਰਸ ਰਿਹੈ ਮੋਗਾ ਦਾ ਇਨ-ਡੋਰ ਸਟੇਡੀਅਮ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਂਅ 'ਤੇ ਅਕਾਲੀ ਭਾਜਪਾ ਸਰਕਾਰ ਦਾ ਡਰੀਮ ਪ੍ਰਾਜੈਕਟ ਰਿਹਾ ਮੋਗਾ ਦਾ ਇਨ-ਡੋਰ ਸਟੇਡੀਅਮ ਅੱਜ ਸਰਕਾਰਾਂ ਵਲੋਂ ਹੀ ਮੂੰਹ ਫੇਰਨ ਕਾਰਨ ਆਪਣੀ ਹੋਂਦ ਨੂੰ ਬਚਾਉਣ ਲਈ ਹੀ ਜੱਦੋ-ਜਹਿਦ ਕਰਦਾ ਨਜ਼ਰ ਆ ...

ਪੂਰੀ ਖ਼ਬਰ »

ਐਚ. ਐਸ. ਬਰਾੜ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਐਚ.ਐਸ. ਬਰਾੜ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗਰੀਨ ਹਾਊਸ ਦੇ ਅਧਿਆਪਕਾਂ ਵਲੋਂ ਸਪੈਸ਼ਲ ਅਸੈਂਬਲੀ ਕਰਵਾਈ ਗਈ | ਜਿਸ ਵਿਚ ਬੱਚਿਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸਬੰਧਿਤ ਭਾਸ਼ਣ ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਨੇ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ ਰੋਡ ਮੋਗਾ ਵਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ 'ਚ ਪੜ੍ਹਨ ਵਾਸਤੇ, ਵਿਜ਼ਟਰ ਜਾਣ ...

ਪੂਰੀ ਖ਼ਬਰ »

ਬਾਬਾ ਤਪੀਆ ਮਾਡਲ ਸਕੂਲ ਦੇ ਬੱਚੇ ਸਨਮਾਨਿਤ

ਕਿਸ਼ਨਪੁਰਾ ਕਲਾਂ, 18 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਬਾਬਾ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਦੇ ਵਿਦਿਆਰਥੀਆਂ ਨੇ ਬਿਬੇਕ ਟਰੱਸਟ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਦੂਖ ...

ਪੂਰੀ ਖ਼ਬਰ »

ਪਰਾਲੀ ਨੂੰ ਜ਼ਮੀਨ 'ਚ ਗਾਲਣ ਲਈ ਖੇਤੀਬਾੜੀ ਵਿਭਾਗ ਨੇ ਪ੍ਰਦਰਸ਼ਨੀ ਲਗਾਈ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਵੀਆਂ ਤਕਨੀਕਾਂ ਦੀ ਵਰਤੋਂ ਨਾਲ ਜ਼ਮੀਨ ਵਿਚ ਹੀ ਮਿਲਾਉਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ | ਇਹ ਪ੍ਰਗਟਾਵਾ ਐਸ.ਡੀ.ਐਮ. ਬਾਘਾ ਪੁਰਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ 'ਚ ਮਾਰੀ ਬਾਜ਼ੀ

ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਅਥਲੈਟਿਕ ਖੇਡਾਂ 'ਚ ਹਿੱਸਾ ਲਿਆ ਅਤੇ ਜਿਨ੍ਹਾਂ 'ਚੋਂ ਕੁਝ ਬੱਚਿਆਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਭਾਰਤ ਲਈ ਹਰ ਨਾਗਰਿਕ ਸਹਿਯੋਗ ਕਰੇ-ਵਿਕਾਸ ਗਾਬਾ

ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮਨੁੱਖ, ਰੁੱਖ, ਜੀਵ-ਜੰਤੂਆਂ ਤੇ ਵਾਤਾਵਰਨ, ਧਰਤੀ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪਲਾਸਟਿਕ ਦੀ ਦੁਰਵਰਤੋਂ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ | ਇਹ ਪ੍ਰਗਟਾਵਾ ਵਾਤਾਵਰਨ ਪ੍ਰੇਮੀ ਵਿਕਾਸ ਗਾਬਾ ਨੇ ਪਿੰਡ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 18 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਪੰਜਾਬੀ ਸਾਹਿਤ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਾਸਟਰ ਦੇਵ ਰਾਊਕੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸਭ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਗੁਰੂਕੁਲ ਦੇ ਵਿਦਿਆਰਥੀ ਦੀ ਵਾਟਰ ਪੋਲੋ 'ਚ ਨੈਸ਼ਨਲ ਪੱਧਰ ਲਈ ਚੋਣ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜਿੱਥੇ ਵੱਖ-ਵੱਖ ਖੇਡਾਂ ਦੀ ਸਿਖਲਾਈ ਮਾਹਿਰ ਕੋਚਾਂ ਦੁਆਰਾ ਦਿੱਤੀ ਜਾਂਦੀ ਹੈ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਰਾਜ ਪੱਧਰੀ ਵਾਟਰ ਪੋਲੋ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਮੇਜਰ ਸਿੰਘ ਬਰਾੜ ਰਾਜੇਆਣਾ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸਾਬਕਾ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਮੇਜਰ ਸਿੰਘ ਬਰਾੜ ਰਾਜੇਆਣਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗੁਰਦੁਆਰਾ ਸਾਹਿਬ ਟੈਂਕੀ ਵਾਲਾ ਰਾਜੇਆਣਾ ਵਿਖੇ ਬਰਾੜ ਪਰਿਵਾਰ ਵਲੋਂ ਸਹਿਜ ...

ਪੂਰੀ ਖ਼ਬਰ »

ਪ੍ਰਧਾਨ ਵਿਜੇ ਧੀਰ ਦੀ ਅਗਵਾਈ 'ਚ ਇੰਟਕ ਵਫ਼ਦ ਸਹਾਇਕ ਲੇਬਰ ਕਮਿਸ਼ਨਰ ਨੂੰ ਮਿਲਿਆ

ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਵਿਚ ਸਹਾਇਕ ਲੇਬਰ ਕਮਿਸ਼ਨਰ ਰਾਜ ਕੁਮਾਰ ਗਰਗ ਨੂੰ ਮਜ਼ਦੂਰਾਂ ਨਾਲ ਸਬੰਧਿਤ ਮੁੱਦਿਆਂ ਸਬੰਧੀ ਮਿਲਿਆ | ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ

ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਦੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਯੂਨੀਅਨ ਮੈਂਬਰਾਂ ਵਲੋਂ ਪਿੰਡ ਮਾਣੂੰਕੇ ਦੇ ਰੁਜ਼ਗਾਰ ਦੀ ਖ਼ਾਤਰ ਮਨੀਲਾ ਗਏ ਨੌਜਵਾਨ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ...

ਪੂਰੀ ਖ਼ਬਰ »

ਐਫ. ਸੀ. ਆਈ. ਕਾਮਿਆਂ ਨੇ ਕਰਨੈਲ ਸਿੰਘ ਨੂੰ ਦੱਸੀਆਂ ਆਪਣੀਆਂ ਮੁਸ਼ਕਿਲਾਂ

ਮੋਗਾ, 18 ਅਕਤੂਬਰ (ਅਮਰਜੀਤ ਸਿੰਘ ਸੰਧੂ)-ਅੱਜ ਪੰਜਾਬ ਸਟੇਟ ਐਫ. ਸੀ. ਆਈ ਯੂਨੀਅਨ ਦੇ ਮੈਂਬਰ ਕਰਨੈਲ ਸਿੰਘ ਨੇ ਐਫ. ਸੀ. ਆਈ ਯੂਨੀਅਨ ਮੋਗਾ ਦੇ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਸੇਵਾ-ਮੁਕਤ ਐਕਸੀਅਨ ਬੰਤ ਸਿੰਘ ਸੇਖੋਂ ਦੀ ਅਗਵਾਈ 'ਚ ਐਫ. ਸੀ. ਆਈ ਦੇ ਕਾਮਿਆਂ ਨੇ ਆਪਣੀਆਂ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਕੰਪਿਊਟਰ ਵਿਭਾਗ ਨੇ ਕਰਵਾਇਆ 'ਟੈਕ-ਥ੍ਰਸਟ 2018'

ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਕੰਪਿਊਟਰ ਵਿਭਾਗ ਦੀ ਆਈ.ਟੈਕ ਸੁਸਾਇਟੀ ਵਲੋਂ 'ਟੈ ਕ-ਥ੍ਰਸਟ 2018' ਕਰਵਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਮੈਡਮ ਰਮਣੀਕ ਕੌਰ ਵਲੋਂ ਆਏ ਮਹਿਮਾਨਾਂ, ਜੱਜ ਸਾਹਿਬਾਨਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਬਣੇ ਸ਼ਹੀਦ ਬਾਬਾ ਤੇਗ਼ਾ ਸਿੰਘ ਬਿਰਧ ਆਸ਼ਰਮ 'ਚ ਨਿਰਮਲ ਸਿੰਘ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੀ ਚੋਣ

ਸਮਾਲਸਰ, 18 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਸੁਖਾਨੰਦ ਨੌਜਵਾਨਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕੱਤਰ ਹੋ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੁਖਾਨੰਦ ਬਣਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX