ਤਾਜਾ ਖ਼ਬਰਾਂ


ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  4 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  30 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  41 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  58 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਸੰਪਾਦਕੀ

ਜੋੜ ਮੇਲੇ 'ਤੇ ਵਿਸ਼ੇਸ਼

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦਾ ਜਨਮ ਜਦੋਂ ਪਿੰਡ ਭੂਰਾ ਕੋਹਨਾ, ਨੇੜੇ ਖੇਮਕਰਨ, ਜ਼ਿਲ੍ਹਾ ਤਰਨ ਤਾਰਨ 1932 ਵਿਚ ਹੋਇਆ ਤਾਂ ਉਸ ਸਮੇਂ ਇਸ ਇਲਾਕੇ 'ਚ ਸਿੱਖੀ ਦਾ ਪ੍ਰਚਾਰ ਨਾ ਮਾਤਰ ਸੀ। ਲੋਕ ਪਤਿਤ ਅਤੇ ਨਸ਼ਿਆਂ 'ਚ ਗਲਤਾਨ ਸਨ। ਪਰ ਮਹਾਂਪੁਰਖ ਦੇ ਪਿਤਾ ...

ਪੂਰੀ ਖ਼ਬਰ »

ਬਸਪਾ ਨਾਲੋਂ ਤੋੜ-ਵਿਛੋੜੇ ਤੋਂ ਖੁਸ਼ ਹਨ ਕਾਂਗਰਸ ਨੇਤਾ


ਜ਼ਿਆਦਾਤਰ ਸੀਨੀਅਰ ਕਾਂਗਰਸ ਨੇਤਾ ਮਹਿਸੂਸ ਕਰਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਸਪਾ ਨਾਲ ਗੱਠਜੋੜ ਅਸਫ਼ਲ ਰਹਿਣ ਦਾ ਫਾਇਦਾ ਕਾਂਗਰਸ ਨੂੰ ਹੀ ਹੋਵੇਗਾ। ਉਹ ਮਹਿਸੂਸ ਕਰਦੇ ਹਨ ਕਿ ਉੱਚ ਜਾਤੀਆਂ ਦੀਆਂ ਵੋਟਾਂ, ਖ਼ਾਸ ਕਰ ਬ੍ਰਾਹਮਣ ਜਿਹੜੇ ਕਿ ਕਿਸੇ ਸਮੇਂ ਕਾਂਗਰਸ ਦੇ ਨਜ਼ਦੀਕ ਸਨ, ਹੁਣ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੋਂ ਬਾਅਦ ਮੁੜ ਕਾਂਗਰਸ ਵੱਲ ਰੁਖ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਹੋਰ ਪਛੜੀਆਂ ਜਾਤਾਂ ਦੇ ਨੇਤਾ ਹਨ ਅਤੇ ਉਹ ਠਾਕੁਰਾਂ ਦੇ ਬਹੁਤ ਨਜ਼ਦੀਕ ਹਨ। ਮੌਜੂਦਾ ਸਮੇਂ ਉੱਤਰ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮਨੀਪੁਰ ਸੂਬਿਆਂ ਵਿਚ ਭਾਜਪਾ ਦੇ ਠਾਕੁਰ ਹੀ ਮੁੱਖ ਮੰਤਰੀ ਹਨ। ਭਾਵੇਂ ਕਿ ਮੱਧ ਪ੍ਰਦੇਸ਼ ਵਿਚ ਬਸਪਾ ਕੋਲ 6 ਫ਼ੀਸਦੀ ਵੋਟ ਹਨ ਪਰ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਮਹਿਸੂਸ ਕਰਦੀ ਹੈ ਕਿ ਮੱਧ ਪ੍ਰਦੇਸ਼ ਵਿਚ ਬਸਪਾ ਨਾਲ ਗੱਠਜੋੜ ਦਾ ਮਤਲਬ ਹੋਵੇਗਾ ਬ੍ਰਾਹਮਣ ਵਰਗ ਦੀਆਂ ਵੋਟਾਂ ਦਾ ਵੱਡਾ ਨੁਕਸਾਨ। ਵਾਜਪਾਈ ਸਰਕਾਰ ਸਮੇਂ ਕਾਂਗਰਸ ਨੂੰ ਛੱਡ ਕੇ ਗਿਆ ਇਹ ਵਰਗ ਹੁਣ ਇਸ ਪਾਰਟੀ ਵੱਲ ਮੁੜ ਤੋਂ ਆਉਣ ਲਈ ਤਿਆਰ ਹੈ, ਜਿਸ ਦਾ ਮਤਲਬ ਹੋਵੇਗਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਇਹ ਆਪਣਾ ਵੱਡਾ ਪ੍ਰਭਾਵ ਦਿਖਾਉਣਗੇ।
ਸੂਬਿਆਂ ਦੀਆਂ ਚੋਣਾਂ

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੀ ਇਕ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ, ਕਿਉਂਕਿ ਮੰਨਿਆ ਜਾਂਦਾ ਹੈ ਕਿ ਇਹ ਚੋਣਾਂ ਕਾਂਗਰਸ ਅਤੇ ਭਾਜਪਾ ਦਾ ਲੋਕ ਸਭਾ ਚੋਣਾਂ ਲਈ ਭਵਿੱਖ ਵੀ ਤੈਅ ਕਰਦੀਆਂ ਹਨ। ਇਨ੍ਹਾਂ ਸੂਬਿਆਂ ਦਾ ਇਕ ਪੱਖ ਇਹ ਵੀ ਹੈ ਕਿ ਇਨ੍ਹਾਂ ਵਿਚ ਭਾਜਪਾ ਅਤੇ ਕਾਂਗਰਸ ਦਰਮਿਆਨ ਸਿੱਧੇ ਤੌਰ 'ਤੇ ਟਕਰਾਅ ਹੁੰਦਾ ਹੈ, ਜਦ ਕਿ ਹੋਰਾਂ ਸੂਬਿਆਂ ਵਿਚ ਜਿਵੇਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੰਜਾਬ ਅਤੇ ਹਰਿਆਣਾ ਵਿਚ ਖੇਤਰੀ ਪਾਰਟੀਆਂ ਕਾਫੀ ਮਹੱਤਵ ਰੱਖਦੀਆਂ ਹਨ। ਜੇਕਰ ਇਨ੍ਹਾਂ ਤਿੰਨਾਂ ਸੂਬਿਆਂ ਵਿਚ ਕਾਂਗਰਸ ਜਿੱਤਦੀ ਹੈ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਖੇਤਰੀ ਪਾਰਟੀਆਂ ਕਾਂਗਰਸ ਵੱਲ ਆਪਣਾ ਝੁਕਾਅ ਕਰਨਗੀਆਂ। ਇਸੇ ਤਰ੍ਹਾਂ ਹੀ ਦੱਖਣੀ ਸੂਬਿਆਂ ਵਿਚ ਖੇਤਰੀ ਪਾਰਟੀਆਂ ਕਾਫੀ ਮਜ਼ਬੂਤ ਹਨ, ਜਿਥੇ ਭਾਜਪਾ ਅਤੇ ਕਾਂਗਰਸ ਦੋਵਾਂ ਦਾ ਹੀ ਕੋਈ ਠੋਸ ਆਧਾਰ ਨਹੀਂ ਹੈ। ਪੱਛਮੀ ਬੰਗਾਲ ਵਿਚ ਤਾਂ ਤ੍ਰਿਣਮੂਲ ਕਾਂਗਰਸ ਦਾ ਪੂਰੀ ਤਰ੍ਹਾਂ ਕੰਟਰੋਲ ਹੈ। ਜੇਕਰ ਇਨ੍ਹਾਂ ਤਿੰਨਾਂ ਸੂਬਿਆਂ ਵਿਚ ਕਾਂਗਰਸ ਦੀ ਹਾਰ ਹੁੰਦੀ ਹੈ ਤਾਂ ਸ਼ਾਇਦ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਵਿਚ ਭਾਜਪਾ ਵਿਰੁੱਧ ਖੇਤਰੀ ਪਾਰਟੀਆਂ ਦਾ ਇਕ ਆਪਣਾ ਗੱਠਜੋੜ ਬਣਾ ਲੈਣਗੇ।
ਨਿਵੇਸ਼ ਸੰਮੇਲਨ
ਉੱਤਰਾਖੰਡ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਨਿਵੇਸ਼ ਸੰਮੇਲਨ ਦੀ ਸਫ਼ਲਤਾ ਦਾ ਅੰਦਾਜ਼ਾ ਹੁਣ ਤੋਂ ਹੀ ਲਗਾਉਣਾ ਜਲਦਬਾਜ਼ੀ ਹੋਵੇਗਾ। ਕੁਦਰਤੀ ਤੌਰ 'ਤੇ ਵੱਡੀ ਪੱਧਰ 'ਤੇ ਨਿਵੇਸ਼ਕਾਂ ਨੂੰ ਵਾਤਾਵਰਨ ਪੱਖੋਂ ਇਜਾਜ਼ਤ ਦੇਣਾ ਸੂਬੇ ਦੀ ਸਭ ਤੋਂ ਵੱਡੀ ਮੁਸ਼ਕਿਲ ਹੈ। ਹਾਲ ਹੀ ਵਿਚ ਹੋਏ ਇਸ ਸੰਮੇਲਨ ਨੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਦੀ ਸਥਿਤੀ ਵਿਚ ਕਾਫੀ ਸੁਧਾਰ ਕੀਤਾ ਹੈ। ਇਸ ਸੰਮੇਲਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਗਿਆ ਅਤੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਕੀਤੀ ਗਈ। ਦੋਵਾਂ ਹੀ ਨੇਤਾਵਾਂ ਨੇ ਮੁੱਖ ਮੰਤਰੀ ਦੀ ਤਾਰੀਫ਼ ਕੀਤੀ ਅਤੇ ਸਿੱਧੇ ਤੌਰ 'ਤੇ ਇਹ ਸੰਕੇਤ ਦਿੱਤੇ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਰਾਵਤ 'ਤੇ ਪੂਰਾ ਭਰੋਸਾ ਹੈ। ਅਸਲ ਵਿਚ ਸਾਬਕਾ ਮੁੱਖ ਮੰਤਰੀ ਨਾਰਾਇਣ ਦੱਤ ਤਿਵਾੜੀ ਨੇ ਵੀ ਵੱਡੇ ਪੱਧਰ 'ਤੇ ਨਿਵੇਸ਼ਕਾਂ ਨੂੰ ਲਿਆਉਣ ਲਈ ਪੂਰੀ ਕੋਸ਼ਿਸ਼ ਕੀਤੀ ਸੀ ਪਰ ਉਹ ਬੁਰੀ ਤਰ੍ਹਾਂ ਅਸਫ਼ਲ ਰਹੇ ਸਨ। ਇਸ ਦੇ ਉਲਟ ਰਾਵਤ ਦਾ ਇਹ ਸੰਮੇਲਨ ਤਿਵਾੜੀ ਦੇ ਬੁਰੇ ਰਿਕਾਰਡ ਨੂੰ ਬਦਲਣ ਵਿਚ ਵੀ ਸਫ਼ਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਫ਼ਵਾਹਾਂ ਦਾ ਵੀ ਅੰਤ ਹੋ ਗਿਆ ਹੈ, ਜਿਹੜੀਆਂ ਮੁੱਖ ਮੰਤਰੀ ਦੇ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਸਨ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਬਦਲ ਦਿੱਤਾ ਜਾਵੇਗਾ।
ਭਾਜਪਾ ਦੀ ਨਾਜ਼ੁਕ ਸਥਿਤੀ

ਰਾਜਸਥਾਨ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅੰਦਰ ਵੱਡੀ ਚਿੰਤਾ ਬਣੀ ਹੋਈ ਹੈ। ਪਾਰਟੀ ਦੇ ਨੇਤਾ ਘਨਸ਼ਿਆਮ ਤਿਵਾੜੀ ਅਤੇ ਨਰਪਤ ਸਿੰਘ ਰਾਜਵੀ ਵਲੋਂ ਵਸੁੰਧਰਾ ਸਰਕਾਰ 'ਤੇ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਕਾਰਨ ਇਹ ਸਥਿਤੀ ਹੋਰ ਵੀ ਗੁੰਝਲਦਾਰ ਬਣ ਗਈ ਹੈ। ਗੁੱਜਰ ਭਾਈਚਾਰੇ ਵਲੋਂ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਨੇ ਇਸ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਭਾਜਪਾ ਕਾਰਕੁਨਾਂ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਅਮਿਤ ਸ਼ਾਹ ਖ਼ੁਦ ਟਿਕਟਾਂ ਦੀ ਵੰਡ ਕਰਨਗੇ। ਅਮਿਤ ਸ਼ਾਹ ਵਲੋਂ ਕਾਰਕੁਨਾਂ ਅਤੇ ਨੇਤਾਵਾਂ ਨੂੰ ਮਨਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸੰਦੇਸ਼ ਦੇ ਰਹੇ ਹਨ ਕਿ ਪਾਰਟੀ ਦੀ ਜਿੱਤ ਲਈ ਸਾਂਝੇ ਤੌਰ 'ਤੇ ਯਤਨ ਕੀਤੇ ਜਾਣ ਅਤੇ ਕਿਸੇ ਵਿਅਕਤੀ ਵਿਸ਼ੇਸ਼ ਦੀ ਪਰਵਾਹ ਨਾ ਕੀਤੀ ਜਾਵੇ। ਉਨ੍ਹਾਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਮੁਰਲੀਧਰ ਰਾਓ, ਜਿਸ ਦਾ ਪਿਛੋਕੜ ਆਰ.ਐਸ.ਐਸ. ਤੋਂ ਹੈ, 'ਤੇ ਕਾਫੀ ਭਰੋਸਾ ਜਿਤਾਇਆ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ

ਭਾਰਤ ਤੇ ਪਾਕਿਸਤਾਨ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਰੱਖਣ

ਪਿਛਲੇ ਦਿਨੀ ਰਾਅ ਦੇ ਸਾਬਕਾ ਮੁਖੀ ਅਮਰਜੀਤ ਸਿੰਘ ਦੁੱਲਤ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪੋ ਵਿਚਲੀ ਖਹਿਬਾਜ਼ੀ ਬੰਦ ਕਰਨ ਤੇ ਗੱਲਬਾਤ ਦਾ ਸਿਲਸਿਲਾ ਬੰਦ ਕਰਨ ਦੀ ਬੱਜਰ ਗ਼ਲਤੀ ਨਾ ਕਰਨ। ਦੋਵੇਂ ਧਿਰਾਂ ਨੂੰ ਚੇਤੇ ਰੱਖਣ ਦੀ ...

ਪੂਰੀ ਖ਼ਬਰ »

ਵਿਕਾਸ ਦੇ ਦੌਰ ਵਿਚ ਕਿਉਂ ਜੜ੍ਹੋਂ ਉੱਖੜ ਰਹੇ ਹਨ ਲੋਕ ?

ਹਨੇਰੀ ਕਿਵੇਂ ਆਉਂਦੀ ਹੈ? ਮਾਰੂਥਲੀ ਅਤੇ ਸਮੁੰਦਰੀ ਇਲਾਕਿਆਂ ਵਿਚ ਹੁੰਦੀਆਂ ਭੁਗੋਲਿਕ ਤਬਦੀਲੀਆਂ ਸਬੰਧੀ ਜਾਣ ਕੇ ਇਸ ਦਾ ਜਵਾਬ ਲੱਭਿਆ ਜਾ ਸਕਦਾ ਹੈ। ਪੁਰਾਣੇ ਵੇਲਿਆਂ ਦੇ ਕੁਝ ਅੰਧਵਿਸ਼ਵਾਸੀ ਲੋਕ ਇਹ ਸਮਝਦੇ ਸਨ ਹਨੇਰੀਆਂ ਝੱਖੜਾਂ ਵਿਚ ਕਈ ਊਂਧ-ਬਲਾਈਂ ਹੁੰਦੀਆਂ ...

ਪੂਰੀ ਖ਼ਬਰ »

ਵੱਡਾ ਦੁਖਾਂਤ

ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿਚ ਬੇਹੱਦ ਦੁਖਦ ਘਟਨਾ ਵਾਪਰਨ ਨੇ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਵਿਚ ਗ਼ਮਗ਼ੀਨ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਹਾਦਸਾ ਇਕਦਮ ਅਚਾਨਕ ਵਾਪਰਿਆ ਅਤੇ ਇਸ ਵਿਚ ਮੌਤਾਂ ਦੀ ਗਿਣਤੀ 60 ਦੇ ਕਰੀਬ ਹੋ ਗਈ ਅਤੇ ਇਸ ਤੋਂ ਵਧੇਰੇ ਲੋਕ ਜ਼ਖ਼ਮੀ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX