ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  8 minutes ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  19 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  29 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  55 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 4 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ-ਰਾਜ ਬਚਨ ਸੰਧੂ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ. ਐੱਸ. ਪੀ. ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ...

ਪੂਰੀ ਖ਼ਬਰ »

ਵਧੀਆ ਕਿਸਮ ਕਣਕ ਦਾ ਬੀਜ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਵੇਗਾ-ਰਾਜੀਵ ਪਰਾਸ਼ਰ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਿਤ ਹਾੜ੍ਹੀ ਦੀ ਫ਼ਸਲ ਲਈ ਵਧੀਆ ਕਿਸਮ ਦਾ ਕਣਕ ਦਾ ਬੀਜ ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫ਼ੀਸਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਕੋਲਿਆਂਵਾਲੀ ਦੇ ਕੋਲ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਬਿਕਰਮਜੀਤ ਸਿੰਘ ਦੇ ਤੌਰ 'ਤੇ ਹੋਈ | ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ (22) ਵਾਸੀ ਕੋਲਿਆਂਵਾਲੀ ਜੋ ਕਿ ਆਪਣੇ ...

ਪੂਰੀ ਖ਼ਬਰ »

ਤਾਮਕੋਟ ਦੀਆਂ ਢਾਣੀਆਂ ਨੂੰ ਜਾਣ ਵਾਲਾ ਰਸਤਾ ਪੱਕਾ ਕਰਨ ਦੀ ਮੰਗ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)- ਪਿੰਡ ਤਾਮਕੋਟ ਦੀਆਂ ਢਾਣੀਆਂ ਨੂੰ ਜਾਂਦਾ ਰਸਤਾ ਕੱਚਾ ਹੋਣ ਕਰਕੇ ਢਾਣੀ ਵਾਸੀ ਪ੍ਰੇਸ਼ਾਨ ਹਨ | ਇਸ ਪ੍ਰਤੀ ਰੋਸ ਪ੍ਰਗਟ ਕਰਦਿਆਂ ਢਾਣੀ ਵਾਸੀ ਹਰਗੋਬਿੰਦ ਸਿੰਘ, ਜਗਤਾਰ ਸਿੰਘ, ਰਛਪਾਲ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ ਆਦਿ ਨੇ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਕਿਸਾਨਾਂ, ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ) - ਸਮਾਜ ਸੇਵੀ ਮਨਜੀਤ ਸਿੰਘ ਢਿੱਲਵਾਂ ਕਲਾਂ, ਅਜੀਤ ਸਿੰਘ ਫੌਜੀ, ਜਗਸੀਰ ਢਿੱਲੋਂ, ਗੋਰਾ ਸਿੰਘ, ਅਜੈਬ ਸਿੰਘ, ਬੂਟਾ ਸਿੰਘ ਆਦਿ ਨੇ ਮੀਟਿੰਗ ਕਰਕੇ ਅਧਿਆਪਕਾਂ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜੈਤੋ ਸ਼ੈਲਰ ਮਾਲਕਾਂ ਵਲੋਂ 2 ਦਿਨ ਦੀ ਹੜਤਾਲ ਦਾ ਐਲਾਨ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਟੇਕ ਚੰਦ ਗੋਇਲ ਤੇ ਪ੍ਰਧਾਨ ਪੰਨ ਲਾਲ ਜੈਨ ਦੀ ਪ੍ਰਧਾਨਗੀ ਹੇਠ ਹੋਈ | ਬੀਤੇ ਦਿਨੀਂ ਮਲੋਟ ਦੀ ਮੰਡੀ 'ਚ ਸ਼ੈਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ | ਅੱਜ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਤੇ ਮੰਡੀ ਬੋਰਡ ਦੇ ਕਰਮਚਾਰੀਆਂ ਦੀ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੇਘਰਾਜ) - ਅੱਜ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਵਲੋਂ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ, ਕੋਟਕਪੂਰਾ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਗੰਗਸਰ ਜੈਤੋ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਵਿਖੇ ਲਗਾਇਆ ਗਿਆ, ਜਿਸ 'ਚ ਡਾ. ਮਨੋਹਰ ਲਾਲ ਤੇ ...

ਪੂਰੀ ਖ਼ਬਰ »

ਭਗੌੜਾ ਕਾਬੂ

ਫ਼ਰੀਦਕੋਟ, 21 ਅਕਤੂਬਰ, (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਦੇ ਪੀ. ਓ. ਸਟਾਫ਼ ਵਲੋਂ ਚੋਰੀ ਦੇ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੀ. ਓ. ਸਟਾਫ਼ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਵਲੋਂ ਸਮੇਤ ਸਟਾਫ਼ ਦੇ ਹੋਰ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ ਅਤੇ ਸੜਕ ਟੁੱਟੀ ਹੋਣ ਕਾਰਨ ਕਿਸਾਨਾਂ ਨੂੰ ਬਰੀਵਾਲਾ ਮੰਡੀ ਵਿਚ ਜਿਣਸ ਲਿਆਉਣ ਸਮੇਂ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ

ਮਲੋਟ, 21 ਅਕਤੂਬਰ (ਪਾਟਿਲ)- ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ ਸਥਾਨਕ ਵਿਜੈ ਹਾਊਸ ਵਿਖੇ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਸਮੂਹ ਮੈਬਰਾਂ ਵਲੋਂ ਅੰਮਿ੍ਤਸਰ ਦੁਸਹਿਰਾ ਹਾਦਸੇ ਦੇ ਮਿ੍ਤਕਾਂ ਲਈ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਂਡਲ ਮਾਰਚ ਕਰਕੇ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਦੋਦਾ, 21 ਅਕਤੂਬਰ (ਰਵੀਪਾਲ)- ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਦੇਰ ਸਾਮ ਪਿੰਡ ਧੂਲਕੋਟ ਦੇ ਸਮਾਜਿਕ, ਧਾਰਮਿਕ, ਰਾਜਨੀਤਕ ਆਗੂਆਂ ਅਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਜੀ. ਟੀ. ਰੋਡ 'ਤੇ ਰੇਲਵੇ ਅੰਡਰਬਿ੍ਜ਼ ਦੇ ਕੋਲ ਬਣੇ ਪਬਲਿਕ ਪਖਾਨੇ ਦੇ ਕੋਲ ਨੌਜਵਾਨ ਦੀ ਲਾਸ਼ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ 174 ਦੇ ਤਹਿਤ ਕਾਰਵਾਈ ਕਰਦੇ ਹੋਏ ਮਿ੍ਤਕ ਦਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਦੇ ...

ਪੂਰੀ ਖ਼ਬਰ »

ਕਾਂਗਰਸ ਰੈਲੀ ਕਾਰਨ ਲੇਟ ਹੋਈ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ

ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਕਾਂਗਰਸ ਰੈਲੀ ਕਰਕੇ 8 ਦਿਨ ਦੇਰੀ ਨਾਲ ਹੋਈ ਮੰਡੀ ਕਿੱਲਿਆਂਵਾਲੀ 'ਚ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ | ਇਸੇ ਦੌਰਾਨ ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਬਾਰੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਸਕੂਲ ਨੇ ਅੰਡਰ-18 ਖੋ-ਖੋ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ ਸਕੂਲਾਂ ਦੀਆਂ 9 ਟੀਮਾਂ ਨੇ ਭਾਗ ਲਿਆ | ਪਿ੍ੰਸੀਪਲ ਅਨੂਪਮਾ ਧੂੜੀਆ ...

ਪੂਰੀ ਖ਼ਬਰ »

'ਆਪ' ਵਲੋਂ ਅੱਜ ਮੋਮਬੱਤੀ ਮਾਰਚ ਕਰਨ ਦਾ ਫ਼ੈਸਲਾ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਇਕੱਤਰਤਾ ਕੋਟਕਪੂਰਾ ਵਿਖੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ, ਨਰੇਸ਼ ਕੁਮਾਰ ਸਿੰਗਲਾ, ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪ੍ਰਦੀਪ ...

ਪੂਰੀ ਖ਼ਬਰ »

ਲੰਭਵਾਲੀ ਸਕੂਲ ਵਿਖੇ ਰੀਡਿੰਗ ਸੈੱਲ ਤੇ ਡਿਸਪਲੇਅ ਬੋਰਡਾਂ ਦਾ ਨਿਰਮਾਣ

ਬਾਜਾਖਾਨਾ, 21 ਅਕਤੂਬਰ (ਜਗਦੀਪ ਸਿੰਘ ਗਿੱਲ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਕੂਲਾਂ ਨੂੰ ਵਧੀਆਂ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਮਨਾਇਆ

ਲੰਬੀ, 21 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਵਿਖੇ ਚੌਥੀ ਪਾਤਸ਼ਾਹੀ ਧੰਨ-ਧੰਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ. ਬਲਦੇਵ ਸਿੰਘ ਡਿਪਟੀ ਸੁਪਰਡੈਂਟ ਜੇਲ੍ਹ ਫ਼ਰੀਦਕੋਟ (ਵਾਸੀ ਕੱਖਾਂਵਾਲੀ) ਦੇ ਉੱਦਮ ਤੇ ਸਮੂਹ ਗਰਾਮ ਪੰਚਾਇਤ ਤੇ ਨਗਰ ...

ਪੂਰੀ ਖ਼ਬਰ »

ਰੋਟਰੀ ਕਲੱਬ ਫ਼ਰੀਦਕੋਟ ਨੂੰ ਵਧੀਆ ਕਲੱਬ ਐਲਾਨਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਸਾਲ ਦੌਰਾਨ ਕੀਤੀ ਮਾਨਵਤਾ ਦੀ ਸੇਵਾ ਅਤੇ ਕਲੱਬ ਦੀਆਂ ਸ਼ਾਨਦਾਰ ਗਤੀਵਿਧੀਆਂ ਨੂੰ ਵੇਖਦੇ ਹੋਏ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਦੀਆਂ ਕਲੱਬਾਂ 'ਚੋਂ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਅਵਾਰਾ ਪਸ਼ੂਆਂ ਦੀ ਵੱਡੀ ਸਮੱਸਿਆ

ਗਿੱਦੜਬਾਹਾ, 21 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਸ਼ਹਿਰ 'ਚ ਅਵਾਰਾ ਪਸ਼ੂਆਂ ਕਾਰਨ ਲੋਕਾਂ ਵਿਚ ਦਹਿਸ਼ਤ ਹੈ ਤੇ ਇਹ ਸਮੱਸਿਆ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ | ਹੁਣ ਤੱਕ ਇਹ ਅਵਾਰਾ ਪਸ਼ੂ ਗਿੱਦੜਬਾਹਾ ਸ਼ਹਿਰ ਵਿਚ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ | ਭਾਵੇਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਸੈਂਕੜੇ ਅਵਾਰਾ ਪਸ਼ੂ ਗਿੱਦੜਬਾਹਾ ਸ਼ਹਿਰ ਤੋਂ ਰੱਤਾਟਿੱਬਾ ਦੀ ਗਊਸ਼ਾਲਾ ਵਿਚ ਭੇਜ ਕੇ ਗਿੱਦੜਬਾਹਾ ਨੂੰ ਪਸ਼ੂ ਮੁਕਤ ਕਰਨ ਦਾ ਵੱਡਾ ਸ਼ਲਾਘਾਯੋਗ ਉਪਰਾਲਾ ਕੀਤਾ ਸੀ ਪਰ ਹਾਲਾਤ ਹਾਲੇ ਵੀ ਉਸ ਤਰ੍ਹਾਂ ਹੀ ਬਣੇ ਹੋਏ ਹਨ ਕਿਉਂਕਿ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਰਾਤ ਸਮੇਂ ਸ਼ਹਿਰ ਵਿਚ ਸੈਂਕੜੇ ਅਵਾਰਾ ਪਸ਼ੂਆਂ ਨੂੰ ਉਤਾਰਿਆ ਜਾ ਰਿਹਾ ਹੈ | ਹੁਣ ਵੀ ਇਹ ਗਿੱਦੜਬਾਹਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸੜਕਾਂ 'ਤੇ ਵੱਡੀ ਗਿਣਤੀ ਵਿਚ ਘੁੰਮਦੇ ਰਹਿੰਦੇ ਹਨ, ਉੱਥੇ ਹੀ ਇਹ ਆਵਾਰਾ ਪਸ਼ੂ ਰਾਤ ਵੇਲੇ ਮਲੋਟ ਬਠਿੰਡਾ ਰੋਡ 'ਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਜਾਂਦੇ ਹਨ ਅਤੇ ਇਸ ਤਰ੍ਹਾਂ ਲੱਗਦਾ ਹੈ ਜਿਵੇਂ ਕੋਈ ਇਹ ਗਊਸ਼ਾਲਾ ਦਾ ਨਜ਼ਾਰਾ ਹੋਵੇ | ਗਿੱਦੜਬਾਹਾ ਦੇ ਭਾਰੂ ਚੌਾਕ ਨੇੜੇ, ਪਿਉਰੀ ਰੋਡ 'ਤੇ, ਸੁਭਾਸ਼ ਨਗਰ, ਹੁਸਨਰ ਚੌਾਕ, ਹੁਸਨਰ ਰੋਡ 'ਤੇ ਹਰੇ ਦੀਆਂ ਟਾਲਾਂ ਸਮੇਤ ਸਾਰੀਆਂ ਸੜਕਾਂ 'ਤੇ ਇਹ ਅਵਾਰਾ ਪਸ਼ੂ ਆਮ ਫ਼ਿਰਦੇ ਹਨ, ਜਿਸ ਕਾਰਨ ਹਰ ਰੋਜ਼ ਸੜਕ ਹਾਦਸੇ ਵੀ ਵਾਪਰ ਰਹੇ ਹਨ | ਇਨ੍ਹਾਾ ਆਵਾਰਾ ਪਸ਼ੂਆਂ ਕਰਕੇ ਗਿੱਦੜਬਾਹਾ ਮੰਡੀ ਦੇ ਲੋਕਾਂ ਵਿਚ ਹਾਲੇ ਵੀ ਦਹਿਸ਼ਤ ਹੈ ਕਿਉਂਕਿ ਹੁਣ ਤੱਕ ਇਹ ਆਵਾਰਾ ਪਸ਼ੂ ਜਿੱਥੇ ਗਿੱਦੜਬਾਹਾ ਮੰਡੀ ਦੇ ਕਈ ਬੰਦਿਆਂ ਨੂੰ ਮੌਤ ਦੀ ਨੀਂਦ ਸੁਆ ਚੁੱਕੇ ਹਨ, ਉੱਥੇ ਹੀ ਇਹ ਸੈਂਕੜੇ ਬੰਦਿਆਂ ਨੂੰ ਗੰਭੀਰ ਜ਼ਖ਼ਮੀ ਵੀ ਕਰ ਚੁੱਕੇ ਹਨ ਤੇ ਵੱਡੀ ਗਿਣਤੀ ਵਿਚ ਮਾਲੀ ਨੁਕਸਾਨ ਵੀ ਕਰ ਚੁੱਕੇ ਹਨ | ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਨ੍ਹਾਂ ਆਵਾਰਾ ਪਸ਼ੂਆਂ ਕਰਕੇ ਰੋਜ਼ਾਨਾ ਹੀ ਵੱਡੇ-ਵੱਡੇ ਹਾਦਸੇ ਵਾਪਰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਸਾਥੋਂ ਗਊ ਸੈੱਸ ਤਾਂ ਲੈਂਦੀਆਂ ਹਨ ਪਰ ਇਨ੍ਹਾਂ ਆਵਾਰਾ ਪਸ਼ੂਆਂ ਦਾ ਕੋਈ ਹੱਲ ਨਹੀਂ ਕਰਦੀਆਂ, ਜਿਸ ਕਰਕੇ ਇਹ ਆਵਾਰਾ ਪਸ਼ੂ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਜਸਕਰਨ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਵਿਚ ਵੀ ਉਨ੍ਹਾਂ ਪਸ਼ੂਆਂ ਨੂੰ ਹੀ ਰੱਖਿਆ ਜਾਾਦਾ ਹੈ ਜੋ ਦੁੱਧ ਦਿੰਦੇ ਹਨ ਜੋ ਪਸ਼ੂ ਦੁੱਧ ਨਹੀਂ ਦਿੰਦੇ, ਉਨ੍ਹਾਾ ਨੂੰ ਗਊਸ਼ਾਲਾ 'ਚੋਂ ਬਾਹਰ ਕੱਢ ਦਿੱਤਾ ਜਾਾਦਾ ਹੈ | ਉਨ੍ਹਾਾ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਾ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰੇ | ਸੁਰਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਸਿਰਫ਼ ਗੱਲਾਂ ਕਰਦੀਆਂ ਹਨ, ਪਰ ਇਨ੍ਹਾਾ ਕੋਲੋਂ ਆਵਾਰਾ ਪਸ਼ੂਆਾ ਦਾ ਗੰਭੀਰ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਗਿੱਦੜਬਾਹਾ ਸ਼ਹਿਰ ਦੇ ਲੋਕਾਂ ਨੇ ਉਨ੍ਹਾਾ ਮੰਗ ਕੀਤੀ ਕਿ ਇਨ੍ਹਾਾ ਅਵਾਰਾ ਰੁਲ ਰਹੇ ਪਸ਼ੂਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਅਤੇ ਇਨ੍ਹਾਂ ਆਵਾਰਾ ਪਸ਼ੂਆਂ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਦੂਰ ਹੋ ਸਕੇ ਅਤੇ ਲੋਕ ਚੈਨ ਦੀ ਜ਼ਿੰਦਗੀ ਬਸਰ ਕਰ ਸਕਣ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX