ਤਾਜਾ ਖ਼ਬਰਾਂ


ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  6 minutes ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  35 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  41 minutes ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  54 minutes ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 1 hour ago
ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ...
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ....
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 1 hour ago
ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ....
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ....
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ...
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ...
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 1 hour ago
ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ....
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 1 hour ago
ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ...
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ...
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ....
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 2 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 3 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਬਰਨਾਲਾ

ਪਰਾਲੀ ਨੂੰ ਅੱਗ ਲਾਉਣ ਵਾਲੇ 9 ਕਿਸਾਨਾਂ ਦੇ ਕੱਟੇ ਚਲਾਨ-ਡਿਪਟੀ ਕਮਿਸ਼ਨਰ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਖੇਤਾਂ ਦੇ ਵੱਢਾਂ ਨੂੰ ਅੱਗ ਲਗਾਉਣ ਦੀਆਂ ...

ਪੂਰੀ ਖ਼ਬਰ »

ਐਸ. ਡੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਝੰਡੇ ਗੱਡੇ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸੀ.ਬੀ.ਐਸ.ਸੀ. ਬੋਰਡ ਵਲੋਂ ਕਲਸਟਰ 17 ਦਾ ਕਬੱਡੀ ਟੂਰਨਾਮੈਂਟ ਸੰਤ ਈਸ਼ਰ ਸਿੰਘ ਅਕੈਡਮੀ ਛਾਹੜ ਵਿਖੇ ਕਰਵਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

264 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 264 ਬੋਤਲਾਂ (22 ਡੱਬੇ) ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਹੋਈ ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਦੇਸ਼ ਨੂੰ ਫ਼ਿਰਕਾਪ੍ਰਸਤੀ ਦੀ ਅੱਗ ਵਿਚ ਝੋਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ...

ਪੂਰੀ ਖ਼ਬਰ »

ਹੰਡਿਆਇਆ ਦੇ ਦੋ ਨੌਜਵਾਨਾਂ ਦੀ ਸੰਗਰੂਰ ਵਿਖੇ ਸੜਕ ਹਾਦਸੇ 'ਚ ਮੌਤ ਹੋ ਜਾਣ 'ਤੇ ਇਲਾਕੇ 'ਚ ਸੋਗ

ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਅੱਜ ਸਵੇਰੇ ਸੰਗਰੂਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੰਡਿਆਇਆ ਦੇ ਨੇੜਲੇ ਪਿੰਡ ਬੀਕਾ ਸੂਚ ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਵਸਤੂਆਂ ਦੀ ਸ਼ੁੱਧਤਾ ਜਾਚਣ ਲਈ ਵੈਨ ਨੂੰ ਸਿਵਲ ਸਰਜਨ ਨੇ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਫੂਡ ਸੇਫ਼ਟੀ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਸਬੰਧੀ ਜਾਗਰੂਕ ਕਰਨ ਲਈ ਇਕ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਓਪਨ ਵਰਕ ਵੀਜ਼ਾ ਲਗਵਾਇਆ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਵਿਜ਼ਟਰ ਵੀਜ਼ੇ ਅਤੇ ਵਰਕ ਓਪਨ ਵੀਜ਼ੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਇਕ ਕੈਦੀ ਦੀ ਦੋ ਹਵਾਲਾਤੀਆਂ ਅਤੇ ਦੋ ਕੈਦੀਆਂ ਵਲੋਂ ਮਾਰਕੱੁਟ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਇਕ ਕੈਦੀ ਦੀ ਦੋ ਹਵਾਲਾਤੀਆ ਅਤੇ ਦੋ ਕੈਦੀਆਂ ਨੇ ਮਾਰਕੱੁਟ ਕੀਤੀ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕੈਦੀ ਰਾਜੀਵ ਕੁਮਾਰ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਸਿੰਗਲਾ ...

ਪੂਰੀ ਖ਼ਬਰ »

40 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਮੁਲਜ਼ਮ ਫ਼ਰਾਰ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਦਰ ਵਲੋਂ ਦੋ ਵਿਅਕਤੀਆਂ ਕੋਲੋਂ 40 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਫਰਵਾਹੀ ਵਿਖੇ ਪੂਰੀ ਟੀਮ ...

ਪੂਰੀ ਖ਼ਬਰ »

ਕੰਨਿਆ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਚੇਤਨਾ ਰੈਲੀ ਕੱਢੀ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੰਨਿਆ ਬਰਨਾਲਾ ਦੇ ਪਿ੍ੰਸੀਪਲ ਸ੍ਰੀਮਤੀ ਅਰੂਣਾ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ | ਇਸ ਰੈਲੀ ਦਾ ...

ਪੂਰੀ ਖ਼ਬਰ »

ਧਨੌਲਾ ਵਿਖੇ ਸ਼ੋਭਾ ਯਾਤਰਾ ਕੱਢੀ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਭਗਵਾਨ ਵਾਲਮੀਕਿ ਜੀ ਮਹਾਨ ਤਪੱਸਵੀਆਂ 'ਚੋਂ ਇਕ ਸਨ ਜਿਨ੍ਹਾਂ ਮਨੱੁਖਤਾ ਨੂੰ ਸੇਧ ਦੇਣ ਲਈ ਵਡਮੱੁਲਾ ਯੋਗਦਾਨ ਪਾਇਆ | ਇਹ ਪ੍ਰਗਟਾਵਾ ਅਨਾਜ ਮੰਡੀ ਨਜ਼ਦੀਕ ਸ੍ਰੀ ਵਾਲਮੀਕਿ ਮੰਦਰ ਤੋਂ ਯੂਥ ਆਗੂ ਵਿੱਕੀ ਪਿਵਾਲ ਦੀ ਅਗਵਾਈ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ ਵਿਖੇ ਦੋ ਰੋਜ਼ਾ ਕਾਨਫ਼ਰੰਸ ਸਮਾਪਤ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਦੋ ਰੋਜ਼ਾ ਆਈ.ਆਈ.ਐਮ. ਯੂ.ਐਨ. ਕਾਨਫ਼ਰੰਸ ਕੋਆਰਡੀਨੇਟਰ ਮੈਡਮ ਮੋਨਿਕਾ ਗੁਪਤਾ ਤੇ ਐਮ.ਯੂ.ਐਨ. ਇੰਚਾਰਜ ਮੈਡਮ ਕਮਲੇਸ਼ ਸ਼ਰਮਾ ਦੀ ਅਗਵਾਈ ਸਮਾਪਤ ਹੋਈ | ਜਿਸ ਵਿਚ ਮਹਿਲ ਕਲਾਂ, ਭਵਾਨੀਗੜ੍ਹ, ਸੰਗਰੂਰ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਦੇ ਇੰਸਪੈਕਟਰ ਵਲੋਂ ਕੀਤੀ ਕਾਰਵਾਈ ਦੀ ਚਰਚਾ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਸਥਿਤ ਬੀਕਾਨੇਰ ਵਾਲਿਆਂ ਦੀ ਮਠਿਆਈਆਂ ਦੀ ਦੁਕਾਨ 'ਤੇ ਪਹੁੰਚ ਕੇ ਨਾਪਤੋਲ ਵਿਭਾਗ ਬਰਨਾਲਾ ਦੇ ਇੰਸਪੈਕਟਰ ਵਲੋਂ ਕੀਤੀ ਗਈ ਕਾਰਵਾਈ ਦੀ ਸਥਾਨਕ ਇਲਾਕੇ ਵਿਚ ਖੂਬ ਚਰਚਾ ਚੱਲ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਬਰਨਾਲਾ ਦੀ ਮੀਟਿੰਗ ਸਾਥੀ ਨਿਰੰਜਨ ਸਿੰਘ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦÏੜ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਣੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਐਸ. ਐਸ. ਐਨ. ਸਕੂਲ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ

ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪੱਧਰ ਦੇ ਹੋਏ ਰਹੇ ਮੁਕਾਬਲਿਆਂ ਵਿਚੋਂ ਐਸ. ਐਸ. ਐਨ. ਸੀਨੀਅਰ ਸੈਕੰਡਰੀ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ 'ਚ ਭਾਗ ਲਿਆ ਅਤੇ ਜਿਨ੍ਹਾਂ ਨੇ ਹੋਰ ਸਕੂਲਾਂ ਨੂੰ ਪਛਾੜਦਿਆਂ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਪ੍ਰੋ: ਦੇਸ ਬੰਧੂ ਬੱਤਾ ਯਾਦਗਾਰੀ ਫੱੁਟਬਾਲ ਚੈਂਪੀਅਨ ਲੀਗ ਦਾ ਿਖ਼ਤਾਬ ਬਰਨਾਲਾ ਦੀ ਟੀਮ ਨੇ ਜਿੱਤਿਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਫੱੁਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ ਪ੍ਰੋ: ਦੇਸ ਬੰਧੂ ਬੱਤਾ ਯਾਦਗਾਰੀ ਫੁੱਟਬਾਲ ਚੈਂਪੀਅਨ ਲੀਗ ਦੇ ਮੁਕਾਬਲੇ ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਸਮੁੱਚੇ ਮਾਲਵੇ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਪਿਛਲੇ ਦਿਨੀਂ ਅੰਮਿ੍ਤਸਰ ਦੇ ਜੌੜਾ ਫਾਟਕ ਨਜ਼ਦੀਕ ਹੋਏ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸਕੂਲ ਪਿੰ੍ਰਸੀਪਲ ਰਾਜਿੰਦਰ ਰਾਵਤ ਦੀ ਅਗਵਾਈ ਹੇਠ ਦੋ ਮਿੰਟ ...

ਪੂਰੀ ਖ਼ਬਰ »

ਐਕਸੀਅਨ ਹਰਵੇਲ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਭਦੌੜ, 23 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਉੱਘੇ ਸੋਸ਼ਲ ਵਰਕਰ ਐਕਸੀਅਨ ਹਰਵੇਲ ਸਿੰਘ ਧਾਲੀਵਾਲ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸਕੂਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਪੰਘੂੜੇ 'ਚੋਂ ਮਿਲੀ ਨਵਜੰਮੀ ਬੱਚੀ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜੱਚਾ ਬੱਚਾ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਬਣੇ ਪੰਘੂੜੇ ਵਿਚ ਕੋਈ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਛੱਡ ਕੇ ਚਲਾ ਗਿਆ | ਜਿਸ ਤੋਂ ਬਾਅਦ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਵਲੋਂ ਨਵਜੰਮੀ ...

ਪੂਰੀ ਖ਼ਬਰ »

12 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਾਅਦਿਆਂ ਨੂੰ ਨਹੀਂ ਪਿਆ ਅਜੇ ਵੀ ਬੂਰ

ਧਨੌਲਾ, 22 ਅਕਤੂਬਰ (ਰਘਵੀਰ ਸਿੰਘ ਚੰਗਾਲ)-ਪੰਜਾਬ ਦੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਪਾਰਟੀਆਂ ਆਪਣੇ ਰਾਜ ਕਾਲ ਦੌਰਾਨ ਵਿੱਦਿਆ ਦੇ ਮਿਆਰ ਨੂੰ ਖ਼ਾਸ ਕਰ ਕੇ ਲੜਕੀਆਂ ਨੂੰ ਦਿੱਤੀ ਜਾਣ ਵਾਲੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਸਲ 'ਚ ਕਿੰਨੀਆਂ ਕੁ ਸੁਹਿਰਦ ਹਨ ਇਸ ਦੀ ਮਿਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ ਦੀ ਅਤਿ ਤਰਸਯੋਗ ਹਾਲਤ ਤੋਂ ਲਈ ਜਾ ਸਕਦੀ ਹੈ | ਸਿਰਫ਼ ਲੜਕੀਆਂ ਲਈ ਬਣੇ ਇਸ ਸੀਨੀਅਰ ਸੈਕੰਡਰੀ ਸਕੂਲ 'ਚ 19488 ਦੀ ਆਬਾਦੀ ਵਾਲੇ ਕਸਬੇ ਧਨੌਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਤੋਂ 600 ਦੇ ਕਰੀਬ ਵਿਦਿਆਰਥਣਾਂ ਪੜ੍ਹਦੀਆਂ ਹਨ | ਕੁੱਲ 4 ਵਿੱਘੇ ਜ਼ਮੀਨ 'ਚ ਬਣੀ ਇਸ ਬੇਹੱਦ ਛੋਟੀ ਅਤੇ ਅਤਿ ਤੰਗ ਬਿਲਡਿੰਗ 'ਚ ਜਦੋਂ ਸਕੂਲ ਲੱਗਿਆ ਹੋਵੇ ਤਾਂ ਇਉਂ ਲੱਗਦਾ ਹੈ ਜਿਵੇਂ ਕਿਸੇ ਤੰਗ ਜਗ੍ਹਾ 'ਤੇ ਮੇਲਾ ਲੱਗਿਆ ਹੋਵੇ | ਸਕੂਲ 'ਚ ਵਿਦਿਆਰਥਣਾਂ ਦੇ ਇਕ ਥਾਂ ਇਕੱਠੇ ਹੋ ਕੇ ਪ੍ਰਾਰਥਨਾ ਕਰਨ ਵਾਸਤੇ ਵੀ ਜਗ੍ਹਾ ਨਹੀਂ ਹੈ | ਕਲਾਸ ਕਮਰਿਆਂ 'ਚ ਇੰਨੀ ਜ਼ਿਆਦਾ ਭੀੜ ਹੁੰਦੀ ਹੈ ਕਿ ਅਧਿਆਪਕ ਦੇ ਖੜਨ ਲਈ ਵੀ ਥਾਂ ਨਹੀਂ ਬਚਦੀ | ਵਿਦਿਆਰਥਣਾਂ ਲਈ ਕੋਈ ਵੀ ਖੇਡ ਗਰਾਊਾਡ ਦੀ ਵੀ ਸਹੂਲਤ ਨਹੀਂ ਹੈ | ਸੰਘਣੀ ਵਸੋਂ ਵਾਲੇ ਇਲਾਕੇ 'ਚ ਉੱਚੇ-ਉੱਚੇ ਮਕਾਨਾਂ ਦੇ 'ਚਕਾਰ ਅਣ-ਵਿਉਂਤੇ ਢੰਗ ਨਾਲ ਬਣੀ ਸਕੂਲ ਦੀ ਇਸ ਇਮਾਰਤ ਦੇ ਕਮਰਿਆਂ ਨੂੰ ਕਿਸੇ ਪਾਸਿਉਂ ਹਵਾ ਨਹੀਂ ਲੱਗਦੀ | ਗਰਮੀ ਦੇ ਮੌਸਮ 'ਚ ਜਦ ਬਿਜਲੀ ਸਪਲਾਈ ਬੰਦ ਹੁੰਦੀ ਹੈ ਤਾਂ ਇਮਾਰਤ 'ਚ ਖੜ੍ਹਨਾ ਵੀ ਮੁਹਾਲ ਹੋ ਜਾਂਦਾ ਹੈ | ਅਜਿਹੇ ਮੌਕੇ ਸਕੂਲ ਦੇ ਨਾਲ ਲੱਗਦੇ ਘਰਾਂ ਅਤੇ ਅਤਿ ਤੰਗ ਗਲੀਆਂ 'ਚ ਚੱਲਦੇ ਜਨਰੇਟਰਾਂ ਦੇ ਕੰਨ ਪਾੜਵੇਂ ਸ਼ੋਰ ਅਤੇ ਗਰਮੀ ਕਾਰਨ ਵਿਦਿਆਰਥਣਾਂ ਨੂੰ ਅਕਸਰ ਹੀ ਘਬਰਾਹਟ ਦੇ ਦੌਰੇ ਪੈਂਦੇ ਰਹਿੰਦੇ ਹਨ | ਸੰਨ 1937 'ਚ ਬਣੇ ਇਸ ਸਕੂਲ ਦੀ ਸ਼ੁਰੂਆਤ ਮਿਡਲ ਸਕੂਲ ਤੋਂ ਹਾਈ ਸਕੂਲ ਤੇ ਫਿਰ ਸੀਨੀਅਰ ਸੈਕੰਡਰੀ ਸਕੂਲ ਬਣਿਆ ਪਤਾ ਨਹੀਂ ਕਿਉਂ ਅਜੇ ਤੱਕ ਕਿਸੇ ਨੇ ਇਸ ਸਕੂਲ ਦੀ ਸਾਰ ਨਹੀਂ ਲਈ | ਅੱਜ ਤੋਂ ਤਕਰੀਬਨ 11-12 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਆਪਣੀ ਸਰਕਾਰ ਦੇ ਸਮੇਂ ਧਨੌਲਾ ਵਿਖੇ ਅਚਨਚੇਤੀ ਦੌਰੇ 'ਤੇ ਆਏ ਸਨ ਤਾਂ ਇਸ ਸਕੂਲ ਦੀ ਤਰਸਯੋਗ ਹਾਲਤ ਵੇਖ ਕੇ ਉਨ੍ਹਾਂ ਦਾ ਮਨ ਵੀ ਪਸੀਜ ਗਿਆ ਸੀ ਅਤੇ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਗੁਰਦੁਆਰਾ ਰਾਮਸਰ ਨੇੜਲੇ ਟੋਭੇ ਨੂੰ ਪੂਰ ਕੇ 31 ਵਿੱਘੇ ਜਗ੍ਹਾ 'ਚ ਲੜਕੀਆਂ ਦੇ ਇਸ ਸਕੂਲ ਲਈ ਜਲਦੀ ਤੋਂ ਜਲਦੀ ਨਵੀਂ ਇਮਾਰਤ ਉਸਾਰੀ ਜਾਵੇਗੀ | ਪਰ ਟੋਭਾ ਭਰਨ ਦੇ ਬਾਵਜੂਦ ਵੀ ਸਕੂਲ ਦੀ ਇਮਾਰਤ ਨਾ ਬਣ ਸਕੀ | ਫਿਰ ਇਸ ਸਕੂਲ ਦੇ ਮੁੱਦੇ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੇ ਵਿਧਾਨ ਸਭਾ 'ਚ ਉਠਾਇਆ ਜਿਸ ਨਾਲ ਸਕੂਲ ਦੇ ਮੁੱਦੇ ਨੂੰ ਲੈ ਕੇ ਕੁਝ ਹੱਲ ਚੱਲ ਤਾਂ ਹੋਈ ਪਰ ਕੋਈ ਸਾਰਥਿਕ ਹੱਲ ਨਾ ਨਿਕਲ ਸਕਿਆ | ਕਿਉਂਕਿ ਇਸ ਟੋਭੇ ਵਾਲੀ ਇਹ ਜਗ੍ਹਾ ਨਗਰ ਕੌਾਸਲ ਦੀ ਹੈ ਤੇ ਸਥਾਨਕ ਸਰਕਾਰ ਵਿਭਾਗ ਨੇ ਇਹ ਜਗ੍ਹਾ ਸਕੂਲ ਨੂੰ ਲੀਜ਼ ਜਾਂ ਖ਼ਰੀਦ ਕਰਨ 'ਤੇ ਹੀ ਦੇਣ ਦੀ ਗੱਲ ਕਹੀ ਹੈ | ਜਿਸ 'ਤੇ ਸਿੱਖਿਆ ਵਿਭਾਗ ਨੇ ਕੋਈ ਜਵਾਬ ਨਹੀਂ ਦਿੱਤਾ | ਹੁਣ ਦੇਖਣਾ ਇਹ ਹੈ ਕਿ ਵੋਟਾਂ ਸਮੇਂ ਦੌਰਾਨ ਸਕੂਲ ਦਾ ਮੁੱਦਾ ਬਣਾ ਕੇ ਚੋਣਾਂ ਜਿੱਤਣ ਵਾਲੇ ਆਗੂ ਤੇ ਸਰਕਾਰ ਕੀ ਨਵੀਂ ਇਮਾਰਤ ਦਾ ਨਿਰਮਾਣ ਕਰਵਾਉਣਗੇ ਜਾਂ ਫਿਰ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਇਸੇ ਤਰ੍ਹਾਂ ਮੰਦਾ ਹਾਲ ਰਹੇਗਾ |


ਖ਼ਬਰ ਸ਼ੇਅਰ ਕਰੋ

ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਕ ਭਰਵੀਂ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਮੁੱਖ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਸੰਤ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ

ਭਦੌੜ, 22 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਕੂਲੀ ਬੱਚਿਆਂ ਨੂੰ ਧਰਮ ਅਤੇ ਇਤਿਹਾਸ ਸਬੰਧੀ ਜਾਣਕਾਰੀ ਹਿਤ ਦਸਮੇਸ਼ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਨੰੂ ਰੋਜ਼ਾ ਧਾਰਮਿਕ ਦੌਰਾ ਕਰਵਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਅਤੇ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ 'ਚ ਦਮਨੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ ਵਿਚ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਹੋਣਹਾਰ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਹੈਮਰ ਥ੍ਰੋਅ ਦੇ ਮੁਕਾਬਲੇ ਵਿਚ 57.90 ਮੀਟਰ ਦੂਰੀ 'ਤੇ ਗੋਲਾ ਸੱੁਟ ਕੇ ...

ਪੂਰੀ ਖ਼ਬਰ »

ਨਿਊ ਜੈ ਮਾਤਾ ਦਾਤੀ ਕਲੱਬ ਵਲੋਂ 13ਵਾਂ ਵਿਸ਼ਾਲ ਭਗਵਤੀ ਜਾਗਰਣ ਭਲਕੇ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ 13 ਵਾਂ ਵਿਸ਼ਾਲ ਭਗਵਤੀ ਜਾਗਰਣ 24 ਅਕਤੂਬਰ ਦਿਨ ਬੁੱਧਵਾਰ ਨੂੰ ਮਾਤਾ ਦਾਤੀ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦੇ ਕਾਰਡ ਕਲੱਬ ...

ਪੂਰੀ ਖ਼ਬਰ »

28 ਦੇ ਪਟਿਆਲੇ ਧਰਨੇ ਸੰਬੰਧੀ ਅਧਿਆਪਕਾਂ ਨੂੰ ਕੀਤਾ ਗਿਆ ਲਾਮਬੰਦ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਵਰਕਰਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਕਾਰਨ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਅੱਜ

ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ਹਿੰਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX