ਤਾਜਾ ਖ਼ਬਰਾਂ


ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 3 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 4 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 5 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਸੰਪਾਦਕੀ

ਕਾਲੇ ਦੌਰ ਵਿਚੋਂ ਲੰਘ ਰਿਹਾ ਹੈ ਪੰਜਾਬ ਦਾ ਅਧਿਆਪਕ ਵਰਗ

ਅਧਿਆਪਕ ਦੇਸ਼ ਦਾ ਨਿਰਮਾਤਾ ਹੈ। ਅਧਿਆਪਕ ਇਕ ਮੋਮਬੱਤੀ ਵਾਂਗ ਹੁੰਦਾ ਹੈ, ਜਿਹੜਾ ਆਪ ਬਲ ਕੇ ਦੂਸਰਿਆਂ ਨੂੰ ਰੌਸ਼ਨੀ ਵੰਡਦਾ ਹੈ। ਅਧਿਆਪਕ ਉਹ ਪੌੜੀ ਹੁੰਦਾ ਹੈ ਜਿਸ ਰਾਹੀਂ ਵਿਦਿਆਰਥੀ ਉੱਚੀਆਂ ਮੰਜ਼ਿਲਾਂ 'ਤੇ ਪੁੱਜਦੇ ਹਨ। ਅਧਿਆਪਕ ਇਕ ਪੁਲ ਵਾਂਗ ਹੁੰਦਾ ਹੈ ਜਿਸ ...

ਪੂਰੀ ਖ਼ਬਰ »

ਸਿੱਖਾਂ ਵਿਚ ਲੀਡਰਸ਼ਿਪ ਦੀ ਘਾਟ ਕਿਉਂ?

ਬੜਾ ਅਜੀਬ ਲਗਦਾ ਹੈ ਇਹ ਸੋਚ ਕੇ ਕਿ ਜਦ ਵਿਸ਼ਵ ਭਰ ਵਿਚ ਸਿੱਖ ਆਪਣੀ ਹਿੰਮਤ ਨਾਲ ਏਨੀ ਤਰੱਕੀ ਕਰ ਰਹੇ ਹਨ ਤਾਂ ਫਿਰ ਵੀ ਇਹ ਕਿਉਂ ਸਵਾਲ ਉੱਠਦਾ ਹੈ ਕਿ ਕੌਮ ਨੂੰ ਸੁਚੱਜੀ ਲੀਡਰਸ਼ਿਪ ਦੀ ਘਾਟ ਹੈ। ਸਿੱਖਾਂ ਦੀ ਆਬਾਦੀ ਕਰੀਬ ਦੋ ਕਰੋੜ ਹੈ। ਇਸ ਵਿਚੋਂ 30 ਲੱਖ ਭਾਰਤ ਤੋਂ ਬਾਹਰ ...

ਪੂਰੀ ਖ਼ਬਰ »

ਕੀ ਲੋਕ ਸਭਾ ਚੋਣਾਂ 'ਚ ਮੰਦਰ ਦੇ ਮੁੱਦੇ ਦਾ ਭਾਜਪਾ ਨੂੰ ਕੋਈ ਲਾਭ ਹੋਵੇਗਾ?

ਰਾਸ਼ਟਰੀ ਸੋਇਮ ਸੇਵਕ ਸੰਘ ਦੇ ਪ੍ਰਧਾਨ ਮੋਹਨ ਭਾਗਵਤ ਨੇ ਪਿਛਲੇ ਦਿਨੀਂ ਆਪਣੇ ਵਲੋਂ ਦਿੱਤੇ ਗਏ ਬਿਆਨਾਂ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ ਉਹ ਪਹਿਲੇ ਅਜਿਹੇ ਸੰਘ ਦੇ ਪ੍ਰਧਾਨ ਹਨ, ਜਿਹੜੇ ਜਨਤਕ ਜੀਵਨ ਵਿਚ ਇਸ ਤਰ੍ਹਾਂ ਨਾਲ ਲਗਾਤਾਰ ...

ਪੂਰੀ ਖ਼ਬਰ »

ਜ਼ਖ਼ਮਾਂ 'ਤੇ ਮਲ੍ਹਮ ਲਾਉਣ ਦਾ ਸਮਾਂ

ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿਚ ਹੋਏ ਭਿਆਨਕ ਰੇਲ ਹਾਦਸੇ ਦੀਆਂ ਤਿੱਖੀਆਂ ਚੀਸਾਂ ਅਤੇ ਕੌੜੀਆਂ ਯਾਦਾਂ ਪੂਰੀ ਤਰ੍ਹਾਂ ਕਾਇਮ ਹਨ। ਏਨੀ ਵੱਡੀ ਗਿਣਤੀ ਵਿਚ ਲੋਕਾਂ ਦਾ ਰੇਲ ਗੱਡੀ ਦੇ ਪਹੀਆਂ ਹੇਠ ਬੁਰੀ ਤਰ੍ਹਾਂ ਕੁਚਲਿਆ ਜਾਣਾ ਅਜਿਹਾ ਦਰਦ ਹੈ, ਜੋ ਛੇਤੀ ਕੀਤੇ ਦੂਰ ਹੋਣ ਵਾਲਾ ਨਹੀਂ ਹੈ। ਸਥਾਨਕ ਲੋਕਾਂ ਦਾ ਗੁੱਸਾ ਹਾਲੇ ਕਾਇਮ ਹੈ, ਭਾਵੇਂ ਕਿ ਪ੍ਰਸ਼ਾਸਨ ਇਹ ਪੂਰੀ ਵਾਹ ਲਗਾ ਰਿਹਾ ਹੈ ਕਿ ਸਥਿਤੀ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੀਹੇ ਲਿਆਂਦਾ ਜਾਏ। ਮੁੱਖ ਮੰਤਰੀ ਤਾਂ ਆਪਣੀ ਅੰਮ੍ਰਿਤਸਰ ਫੇਰੀ ਅਤੇ ਉਥੇ ਮੈਜਿਸਟ੍ਰੇਟੀ ਜਾਂਚ ਦਾ ਐਲਾਨ ਕਰਨ ਤੋਂ ਬਾਅਦ ਆਪਣੇ ਵਿਦੇਸ਼ੀ ਦੌਰੇ 'ਤੇ ਚਲੇ ਗਏ ਹਨ ਪਰ ਉਨ੍ਹਾਂ ਦੇ ਮੰਤਰੀ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ਨਾਲ ਨਿਪਟਣ ਲਈ ਪੂਰਾ ਯਤਨ ਕਰ ਰਹੇ ਹਨ।
ਮੈਜਿਸਟ੍ਰੇਟੀ ਜਾਂਚ ਤੋਂ ਇਲਾਵਾ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਆਪਣੇ ਵਲੋਂ ਵੱਡੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਪੂਰੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਕੁਝ ਅਜਿਹੇ ਜ਼ਖ਼ਮੀ ਹਨ, ਜੋ ਜ਼ਿੰਦਗੀ ਭਰ ਲਈ ਅਪਾਹਜ ਹੋ ਸਕਦੇ ਹਨ ਅਤੇ ਕੁਝ ਇਕ ਦੇ ਜ਼ਖ਼ਮ ਹੌਲੀ-ਹੌਲੀ ਭਰਨ ਦਾ ਅੰਦਾਜ਼ਾ ਹੈ। ਭਾਵੇਂ ਇਹ ਦੁਖਾਂਤ ਅਚਾਨਕ ਹੀ ਵਾਪਰਿਆ ਹੈ, ਪਰ ਫਿਰ ਵੀ ਇਸ ਅਣਗਹਿਲੀ ਲਈ ਕੌਣ ਕਿੰਨਾ ਜ਼ਿੰਮੇਵਾਰ ਹੈ, ਇਸ ਦੀ ਪੂਰੀ ਜਾਂਚ-ਪੜਤਾਲ ਪਿੱਛੋਂ ਹੀ ਕਿਸੇ ਨਤੀਜੇ 'ਤੇ ਪੁੱਜਿਆ ਜਾ ਸਕੇਗਾ। ਪਰ ਰੇਲਵੇ ਵਿਭਾਗ ਅਤੇ ਇਸ ਦੇ ਕੇਂਦਰੀ ਰਾਜ ਮੰਤਰੀ ਵਲੋਂ ਰੇਲ ਦੇ ਡਰਾਈਵਰ ਨੂੰ ਕੁਝ ਘੰਟਿਆਂ ਵਿਚ ਹੀ ਦੋਸ਼ ਮੁਕਤ ਕਰਾਰ ਦੇਣ ਦੀ ਕਾਹਲੀ ਨੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਚਾਹੇ ਸਬੰਧਿਤ ਡਰਾਈਵਰ ਨੇ ਆਪਣਾ ਪੱਖ ਰੱਖਦਿਆਂ ਇਹ ਕਿਹਾ ਹੈ ਕਿ ਨੇੜਲਾ ਫਾਟਕ ਬੰਦ ਹੋਣ ਕਰਕੇ ਉਸ ਨੂੰ ਹਰੀ ਝੰਡੀ (ਸਿਗਨਲ) ਮਿਲ ਗਈ ਸੀ ਪਰ ਇਸ ਦੇ ਬਾਵਜੂਦ ਉਸ ਨੇ ਲਾਈਨ 'ਤੇ ਖੜ੍ਹੇ ਲੋਕਾਂ ਨੂੰ ਵੇਖ ਕੇ ਐਮਰਜੈਂਸੀ ਬ੍ਰੇਕ ਲਗਾਈ ਅਤੇ ਹਾਰਨ ਦਿੱਤੇ। ਪਰ ਇਕਦਮ ਵਾਪਰੇ ਘਟਨਾਕ੍ਰਮ ਵਿਚ ਇਹ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਦੂਸਰੇ ਪਾਸੇ ਦੁਸਹਿਰੇ ਦੇ ਪ੍ਰਬੰਧਕਾਂ 'ਤੇ ਵੀ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਪਰ ਇਸੇ ਥਾਂ 'ਤੇ ਅਜਿਹਾ ਆਯੋਜਨ ਪਿਛਲੇ 30 ਸਾਲਾਂ ਤੋਂ ਹੁੰਦਾ ਰਿਹਾ ਹੈ ਅਤੇ ਇਸ ਗਰਾਊਂਡ ਦੇ ਆਲੇ-ਦੁਆਲੇ ਦੀਵਾਰ ਵੀ ਉਸਰੀ ਹੋਈ ਹੈ। ਇਹ ਹਾਦਸਾ ਦੀਵਾਰ ਦੇ ਬਾਹਰ ਉੱਚੀ ਰੇਲਵੇ ਪਟੜੀ 'ਤੇ ਵਾਪਰਿਆ। ਇਸ ਸਬੰਧੀ ਸਮਾਗਮ ਦੀ ਮੁੱਖ ਮਹਿਮਾਨ ਸ੍ਰੀਮਤੀ ਨਵਜੋਤ ਕੌਰ ਸਿੱਧੂ ਨੇ ਜਿਥੇ ਇਹ ਕਿਹਾ ਹੈ ਕਿ ਉਹ ਇਸ ਮਾਮਲੇ ਸਬੰਧੀ ਮੈਜਿਸਟ੍ਰੇਟੀ ਜਾਂਚ ਵਿਚ ਪੂਰੀ ਤਰ੍ਹਾਂ ਸ਼ਾਮਿਲ ਹੋਣਗੇ ਤਾਂ ਜੋ ਇਸ ਦੁਖਦਾਈ ਘਟਨਾਕ੍ਰਮ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ, ਉਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਚਾਰ ਹੋਰ ਦੁਸਹਿਰਾ ਸਮਾਗਮਾਂ ਵਿਚ ਹਾਜ਼ਰੀ ਭਰੀ ਸੀ ਅਤੇ ਇਸ ਪ੍ਰੋਗਰਾਮ ਵਿਚ ਵੀ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਕਿਹਾ ਸੀ ਕਿ ਦੀਵਾਰ ਤੋਂ ਬਾਹਰ ਰੇਲ ਪਟੜੀਆਂ 'ਤੇ ਬੈਠੇ ਲੋਕਾਂ ਨੂੰ ਉਥੋਂ ਉਠਾਉਣ ਦੀ ਅਪੀਲ ਕਰਨ। ਅਜਿਹੀਆਂ ਅਪੀਲਾਂ ਪ੍ਰਬੰਧਕਾਂ ਵਲੋਂ ਕੀਤੀਆਂ ਵੀ ਗਈਆਂ ਸਨ। ਸਮਾਗਮ ਵਾਲੀ ਥਾਂ ਤੋਂ ਚਲੇ ਜਾਣ ਤੋਂ ਪਿੱਛੋਂ ਹੀ ਉਨ੍ਹਾਂ ਨੂੰ ਇਸ ਹਾਦਸੇ ਦੀ ਜਾਣਕਾਰੀ ਮਿਲੀ ਸੀ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਹਾਦਸੇ ਪ੍ਰਤੀ ਗੱਡੀ ਦੇ ਡਰਾਈਵਰ ਨੂੰ ਕਾਹਲੀ ਵਿਚ ਕਲੀਨ ਚਿੱਟ ਦੇਣ 'ਤੇ ਇਤਰਾਜ਼ ਉਠਾਇਆ ਹੈ ਅਤੇ ਇਹ ਵੀ ਦੋਸ਼ ਲਗਾਇਆ ਹੈ ਕਿ ਇਹ ਹਾਦਸਾ ਸਪੱਸ਼ਟ ਰੂਪ ਵਿਚ ਰੇਲਵੇ ਦੀ ਅਣਗਹਿਲੀ ਕਾਰਨ ਹੀ ਵਾਪਰਿਆ ਹੈ। ਵਿਰੋਧੀ ਪਾਰਟੀਆਂ ਅਤੇ ਖ਼ਾਸ ਤੌਰ 'ਤੇ ਅਕਾਲੀ ਦਲ ਵਲੋਂ ਇਸ ਹਾਦਸੇ ਲਈ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨੂੰ ਜਿਸ ਤਰ੍ਹਾਂ ਦੋਸ਼ੀ ਗਰਦਾਨਦਿਆਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ 'ਤੇ ਲਗਾਤਾਰ ਜ਼ੋਰ ਪਾਇਆ ਜਾ ਰਿਹਾ ਹੈ, ਇਸ ਗੱਲ ਦੀ ਸਮਝ ਨਹੀਂ ਆਉਂਦੀ। ਸਾਰੀਆਂ ਹੀ ਪਾਰਟੀਆਂ ਦੇ ਆਗੂ ਅਤੇ ਨੁਮਾਇੰਦੇ ਹਰ ਛੋਟੇ-ਵੱਡੇ ਸ਼ਹਿਰ ਵਿਚ ਹੁੰਦੇ ਦੁਸਹਿਰੇ ਦੇ ਦਿਨ 'ਤੇ ਦਰਜਨਾਂ ਹੀ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਹਨ, ਜੋ ਅਕਸਰ ਥੋੜ੍ਹੇ-ਥੋੜ੍ਹੇ ਸਮੇਂ ਲਈ ਹੀ ਹੁੰਦੀ ਹੈ। ਇਸ ਸਮੇਂ ਕਿਸੇ ਅਚਾਨਕ ਵਾਪਰੇ ਹਾਦਸੇ ਲਈ ਉਨ੍ਹਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
ਅਜਿਹੇ ਵੱਡੇ ਦੁਖਾਂਤ ਦੇ ਵਾਪਰਨ 'ਤੇ ਅਜਿਹੀ ਸਿਆਸਤ ਕਰਨਾ ਵੀ ਵੱਡੇ ਦੁੱਖ ਦੀ ਗੱਲ ਹੈ। ਕਿਉਂਕਿ ਕਿਸੇ ਵੀ ਮਨੁੱਖੀ ਦੁਖਾਂਤ ਨੂੰ ਤੱਥਾਂ ਦੀ ਜਾਣਕਾਰੀ ਤੋਂ ਬਗੈਰ ਵਿਰੋਧੀਆਂ ਨਾਲ ਜੋੜਨ ਨੂੰ ਸਿਆਣੀ ਪਹੁੰਚ ਨਹੀਂ ਕਿਹਾ ਜਾ ਸਕਦਾ। ਸਾਨੂੰ ਮਿਲੀਆਂ ਸੂਚਨਾਵਾਂ ਅਨੁਸਾਰ ਲੁਧਿਆਣਾ ਅਤੇ ਹੋਰ ਵੀ ਅਨੇਕਾਂ ਸ਼ਹਿਰਾਂ ਵਿਚ ਦੁਸਹਿਰੇ ਦੇ ਅਤੇ ਹੋਰ ਕਈ ਤਰ੍ਹਾਂ ਦੇ ਸਮਾਗਮ ਰੇਲਵੇ ਲਾਈਨਾਂ ਦੇ ਨੇੜੇ ਕੀਤੇ ਜਾਂਦੇ ਹਨ, ਜੋ ਹਮੇਸ਼ਾ ਹੀ ਅਣਸੁਰੱਖਿਅਤ ਹੁੰਦੇ ਹਨ। ਇਸ ਦੁਖਾਂਤ ਦੇ ਮੱਦੇਨਜ਼ਰ ਭਵਿੱਖ ਵਿਚ ਹਰ ਤਰ੍ਹਾਂ ਦੇ ਕੀਤੇ ਜਾਣ ਵਾਲੇ ਅਜਿਹੇ ਜਨਤਕ ਸਮਾਗਮਾਂ ਪ੍ਰਤੀ ਸਰਕਾਰ, ਪ੍ਰਸ਼ਾਸਨ, ਪ੍ਰਬੰਧਕਾਂ ਅਤੇ ਲੋਕਾਂ ਨੂੰ ਵਧੇਰੇ ਸੁਚੇਤ ਹੋਣ ਦੀ ਜ਼ਰੂਰਤ ਹੋਵੇਗੀ ਤਾਂ ਜੋ ਮੁੜ ਅਜਿਹੇ ਬੇਹੱਦ ਦੁਖਦਾਈ ਹਾਦਸੇ ਨਾ ਵਾਪਰਨ। ਇਸ ਵਕਤ ਦੀ ਲੋੜ ਇਹ ਹੈ ਕਿ ਜ਼ਖ਼ਮੀ ਲੋਕਾਂ ਦਾ ਬਿਹਤਰ ਢੰਗ ਨਾਲ ਇਲਾਜ ਹੋਵੇ ਅਤੇ ਜਿਨ੍ਹਾਂ ਪਰਿਵਾਰਾਂ ਦੇ ਲੋਕ ਮਾਰੇ ਗਏ ਹਨ, ਉਨ੍ਹਾਂ ਦੀ ਸਹਾਇਤਾ ਕੀਤੀ ਜਾਏ। ਸਰਕਾਰ ਤੇ ਸਮਾਜ ਮਿਲ ਕੇ ਉਨ੍ਹਾਂ ਵਿਚ ਜ਼ਿੰਦਗੀ ਪ੍ਰਤੀ ਮੁੜ ਤੋਂ ਵਿਸ਼ਵਾਸ ਪੈਦਾ ਕਰਨ ਦੀ ਕੋਸ਼ਿਸ਼ ਕਰਨ। ਉਨ੍ਹਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ। ਹਲਕੀ ਰਾਜਨੀਤੀ ਦਾ ਇਹ ਸਮਾਂ ਨਹੀਂ ਹੈ।

-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX