ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  13 minutes ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  about 1 hour ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  about 3 hours ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  about 3 hours ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 4 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 5 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 4 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 5 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 5 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 6 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 6 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 6 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 7 hours ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 7 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਮਾਲ ਵਿਭਾਗ ਨਾਲ ਬਕਾਇਆ ਕੇਸਾਂ ਦਾ ਨਿਪਟਾਰਾ ਤੇ ਵਸੂਲੀ ਦੇ ਕੰਮ 'ਚ ਤੇਜੀ ਲਿਆਂਦੀ ਜਾਵੇ-ਡੀ. ਸੀ.

ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਮਾਲ ਵਿਭਾਗ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਤੇ ਵਸੂਲੀ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ, ਇਹ ਗੱਲ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਯੋਜਨਾ ਭਵਨ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਏ

ਫਗਵਾੜਾ, 22 ਅਕਤੂਬਰ (ਵਾਲੀਆ, ਕਿੰਨੜਾ)-ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਵਸ ਸਬੰਧੀ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੇਂਦਰ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼ਤਾਬਦੀ ਸਮਾਗਮ ਕਰਵਾਏ ਗਏ | ਇਨ੍ਹਾਂ ਸ਼ਤਾਬਦੀ ਸਮਾਗਮਾਂ ਦੀ ਅਰੰਭਤਾ ਭਾਈ ਘਨੱਈਆ ਜੀ ਦੇ ਪੁਰਾਤਨ ਅਸਥਾਨ ਮੋਹੀਵਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਗਈ | 300 ਸਾਲਾ ਸ਼ਤਾਬਦੀ ਸਬੰਧੀ ਵਿਸ਼ੇਸ਼ ਉਪਰਾਲਿਆਂ ਤਹਿਤ ਮੈਰਾਥਨ ਇਕ ਦੌੜ ਮਨੁੱਖਤਾ ਦੇ ਨਾਮ, ਲਾਈਟ ਐਾਡ ਸੌ, ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪ੍ਰਤੀ 300 ਬੂਟੇ ਲਗਾਏ ਗਏ | ਅੰਮਿ੍ਤ ਸੰਚਾਰ ਕਰਵਾਇਆ ਤੇ ਤਿੰਨ ਰੋਜ਼ਾ ਸਮਾਗਮ ਕੀਤੇ ਗਏ | ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਤੇ ਰਾਤ ਵੇਲੇ ਧਾਰਮਿਕ ਦੀਵਾਨ ਸਜਾਏ ਗਏ, ਦੂਜੇ ਦਿਨ ਰਾਤ ਦੇ ਦੀਵਾਨਾ ਵਿਚ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰੂ ਨਾਨਕ ਅੰਸ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ, ਬਾਬਾ ਗੁਰਚਰਨ ਸਿੰਘ ਪੰਡਵਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਅਨੂਪ ਸਿੰਘ, ਭਾਈ ਪਿਆਰਾ ਸਿੰਘ ਮਿੱਠਾ ਟਿਵਾਣਾ, ਭਾਈ ਬਲਵਿੰਦਰ ਸਿੰਘ ਮਨਸੂਰਾ, ਢਾਡੀ ਗੁਰਦਿਆਲ ਸਿੰਘ ਲੱਖਪੁਰ, ਭਾਈ ਪ੍ਰੀਤਮ ਸਿੰਘ, ਗਿਆਨੀ ਗਗਨਦੀਸ਼ ਸਿੰਘ, ਭਾਈ ਕੁਲਜੀਤ ਸਿੰਘ ਦੇ ਜਥਿਆਂ ਨੇ ਹਾਜ਼ਰੀ ਭਰੀ | ਸਮਾਗਮ ਦੇ ਤੀਸਰੇ ਤੇ ਆਖ਼ਰੀ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਦੌਰਾਨ ਗਿਆਨੀ ਪਿੰਦਰਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ, ਭਾਈ ਸਰਬਜੀਤ ਸਿੰਘ ਦਰਬਾਰ ਸਾਹਿਬ, ਗਿਆਨੀ ਹਰਪਾਲ ਸਿੰਘ ਫ਼ਤਿਹਗੜ੍ਹ ਸਾਹਿਬ, ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਬੀ. ਕੇ. ਐਪਲ ਅੋਰਚੈਡ ਸਕੂਲ ਦੇ ਵਿਦਿਆਰਥੀਆਂ ਸਮੇਤ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ, ਢਾਡੀ ਵਾਰਾ ਰਾਹੀ ਗੁਰੂ ਚਰਨਾ ਨਾਲ ਜੋੜਿਆ | ਸਟੇਜ ਸਕੱਤਰ ਦੀ ਸੇਵਾ ਭਗਵਾਨ ਸਿੰਘ ਜੌਹਲ ਤੇ ਜੈਦੀਪ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਖ਼ਾਲਸਾ ਏਡ ਇੰਟਰਨੈਸ਼ਨਲ, ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ, ਗੁਰੂ ਕਾ ਲੰਗਰ ਆਈ ਹਸਪਤਾਲ ਚੰਡੀਗੜ੍ਹ, ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਤੇ ਮਨੁੱਖਤਾ ਦੀ ਸੇਵਾ ਵੱਡੀ ਸੇਵਾ ਲੁਧਿਆਣਾ ਨੂੰ ਸਮਾਜ ਸੇਵਾ ਵਿਚ ਦਿੱਤੇ ਜਾ ਰਹੇ ਦਿੱਤਾ ਵਡਮੁੱਲੇ ਯੋਗਦਾਨ ਲਈ ਭਾਈ ਘਨੱਈਆ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸੰਤ ਅਜੀਤ ਸਿੰਘ, ਸੰਤ ਰਣਜੀਤ ਸਿੰਘ, ਬਾਬਾ ਤਲਵਿੰਦਰ ਸਿੰਘ ਭੋਗਪੁਰ, ਸੁਵਾਮੀ ਸ਼ਾਂਤਾ ਨੰਦ ਗੋਪਾਲ ਨਗਰ, ਬਾਬਾ ਹਰਮਨਜੀਤ ਸਿੰਘ ਹਰੀਆ ਵੇਲਾ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾ, ਬਾਬਾ ਗੁਰਵਿੰਦਰ ਸਿੰਘ ਨਿਰਮਲ ਕੁਟੀਆ ਤੋਂ ਇਲਾਵਾ ਹੋਰ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ | ਅਖੀਰ ਵਿਚ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਸਮਾਗਮ ਵਿਚ ਦੇਸ਼ਾਂ ਵਿਦੇਸ਼ਾਂ ਤੋਂ ਸ਼ਾਮਿਲ ਹੋਈਆ ਸੰਗਤਾਂ ਤੇ ਸੇਵਾ ਕਰ ਰਹੀਆਂ ਸੁਸਾਇਟੀਆਂ ਦਾ ਧੰਨਵਾਦ ਕੀਤਾ ਗਿਆ | ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਵਿਧਾਇਕ ਸੋਮ ਪ੍ਰਕਾਸ਼ ਕੈਂਥ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਤਜਿੰਦਰ ਸਿੰਘ ਬਿੱਟੂ, ਜਥੇ. ਸਰਵਣ ਸਿੰਘ ਕੁਲਾਰ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਅਵਤਾਰ ਸਿੰਘ ਸ਼ੇਰਗਿੱਲ ਨਿਊਜ਼ ਐਡੀਟਰ ਰੋਜ਼ਾਨਾ ਅਜੀਤ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ, ਮਲਕੀਤ ਸਿੰਘ ਰਘਬੋਤਰਾ, ਬਖ਼ਤਾਵਰ ਸਿੰਘ ਕਮਿਸ਼ਨਰ, ਅਮਰਜੀਤ ਸਿੰਘ ਸੰਧੂ, ਸਤਵੀਰ ਸਿੰਘ ਵਾਲੀਆ, ਹਰਵੇਲ ਸਿੰਘ ਸੈਣੀ, ਗੁਰਦੀਪ ਸਿੰਘ ਡਾਇਰੈਕਟਰ ਜੀ. ਐੱਨ. ਏ., ਜਸਵਿੰਦਰ ਸਿੰਘ ਪਰਮਾਰ, ਇਕਬਾਲ ਸਿੰਘ ਬੱਬੀ, ਜਸਵੰਤ ਸਿੰਘ ਗੰਡਮ, ਮਨਜੀਤ ਸਿੰਘ ਖ਼ਾਲਸਾ, ਸੁਖਦੇਵ ਸਿੰਘ, ਹਰਜੀਤ ਸਿੰਘ ਕਿੰਨੜਾ, ਮਨਜੀਤ ਸਿੰਘ ਹੈਪੀ, ਜਸਪਾਲ ਸਿੰਘ ਖੰਗੂੜਾ, ਗਿਆਨੀ ਗਗਨਦੀਸ਼ ਸਿੰਘ, ਦਲਜੀਤ ਸਿੰਘ ਘੁੰਮਣ, ਜਰਨੈਲ ਸਿੰਘ ਵੈਦ, ਰਜਿੰਦਰ ਸਿੰਘ ਲਾਲੀ, ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਮੁਹੱਲਾ ਸ਼ਹਿਰੀਆਂ ਤੋਂ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਭਗਵਾਨ ਵਾਲਮੀਕਿ ਕੇਂਦਰੀ ਮੰਦਿਰ ਮੁਹੱਲਾ ਸ਼ਹਿਰੀਆਂ ਤੋਂ ਸ਼ਾਨਦਾਰ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦਾ ਉਦਘਾਟਨ ਬਾਬਾ ਤੀਰਥ ਨਾਥ ਨੇ ਕੀਤਾ | ਇਸ ਮੌਕੇ ਕਪੂਰਥਲਾ ...

ਪੂਰੀ ਖ਼ਬਰ »

ਰੇਲ ਕੋਚ ਫੈਕਟਰੀ ਮੈਨਜ਼ ਯੂਨੀਅਨ ਦਾ ਸਾਲਾਨਾ ਸਮਾਰੋਹ 24 ਨੂੰ

ਹੁਸੈਨਪੁਰ, 22 ਅਕਤੂਬਰ (ਸੋਢੀ)-ਰੇਲ ਕੋਚ ਫ਼ੈਕਟਰੀ ਮੈਨਜ਼ ਕਪੂਰਥਲਾ ਵਲੋਂ 30ਵਾਂ ਸਾਲਾਨਾ ਸਮਾਰੋਹ ਕੱਲ੍ਹ 24 ਅਕਤੂਬਰ, ਦਿਨ ਬੁੱਧਵਾਰ ਨੂੰ ਵਾਰਿਸ ਸ਼ਾਹ ਹਾਲ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨਜ਼ ਯੂਨੀਅਨ ਦੇ ਪ੍ਰਧਾਨ ਰਾਜਬੀਰ ਸ਼ਰਮਾ ...

ਪੂਰੀ ਖ਼ਬਰ »

ਥਾਣੇ ਨੇੜੇ ਬਿਨਾਂ ਐੱਸ. ਐੱਮ. ਐੱਸ. ਚੱਲ ਰਹੀ ਕੰਬਾਈਨ ਪੁਲਿਸ ਨੇ ਬਿਨਾਂ ਕਾਰਵਾਈ ਕੀਤੇ ਛੱਡੀ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)- ਸਬ ਡਵੀਜ਼ਨ ਭੁਲੱਥ ਵਿਚ ਬਿਨਾਂ ਐੱਸ. ਐੱਮ. ਐੱਸ. ਦੇ ਬਹੁਤ ਸਾਰੀਆਂ ਕੰਬਾਈਨਾਂ ਕਟਾਈ ਕਰ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸੰਭਾਲਣ 'ਚ ਵੱਡੀ ਮੁਸ਼ਕਿਲ ਆ ਸਕਦੀ ਹੈ | ਲੰਘੇ ਦਿਨ ਥਾਣਾ ਬੇਗੋਵਾਲ ਨੇੜੇ ਬਿਨਾਂ ਐੱਸ. ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿੱਦਿਆ ਦੇ ਖੇਤਰ 'ਚ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ-ਬਲਬੀਰ ਕੌਰ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)- ਮਿਹਨਤ, ਇਮਾਨਦਾਰੀ ਤੇ ਸੱਚੀ ਲਗਨ ਨਾਲ ਵੱਡੀ ਤੋਂ ਵੱਡੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ | ਇਹ ਸ਼ਬਦ ਬੀਬੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਾਸਲ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਨੇ ਅੱਜ ਕਾਲਜ ਵਿਚ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼

ਪਾਂਸ਼ਟਾ, 22 ਅਕਤੂਬਰ (ਸਤਵੰਤ ਸਿੰਘ)-ਪਾਂਸ਼ਟਾ ਵਾਸੀ ਮਨਦੀਪ ਕੁਮਾਰ ਨੇ ਕੁੱਝ ਵਿਅਕਤੀਆਂ 'ਤੇ ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਸਿਵਲ ਹਸਪਤਾਲ ਪਾਂਸ਼ਟਾ 'ਚ ਦਾਖ਼ਲ ਮਨਦੀਪ ਕੁਮਾਰ (43) ਅਨੁਸਾਰ ਬੀਤੀ ਸ਼ਾਮ 9.00 ਵਜੇ ਦੇ ਕਰੀਬ ਜਦੋਂ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਦੀਆਂ ਤਿਆਰੀਆਂ ਮੁਕੰਮਲ

ਭੁਲੱਥ, 22 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਮਾਤਾ ਦੁਰਗਾ ਦਰਸ਼ਨ ਕਲੱਬ (ਰਜਿ:) ਭੁਲੱਥ ਦੀ ਸਮੂਹ ਪ੍ਰਬੰਧਕ ਕਮੇਟੀ ਤੇ ਕਸਬਾ ਨਿਵਾਸੀਆਂ ਦੇ ਸਹਿਯੋਗ ਸਦਕਾ ਸਾਲਾਨਾ ਵਿਸ਼ਾਲ ਜਾਗਰਣ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਜਾਗਰਣ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਮੌਕੇ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ-ਸਿੱਧੂ

ਨਡਾਲਾ, 22 ਅਕਤੂਬਰ (ਮਾਨ)-ਐਾਟੀਕੁਰੱਪਸ਼ਨ ਐਸੋਸੀਏਸ਼ਨ ਬਲਾਕ ਨਡਾਲਾ ਦੇ ਪ੍ਰੈੱਸ ਸਕੱਤਰ ਸਤਪਾਲ ਸਿੱਧੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ਸਬੰਧੀ ਹਲਕਾ ਭੁਲੱਥ ਵਿਖੇ ਬਹੁਤ ਸਾਰੇ ਨਿੱਜੀ ਸਕੂਲਾਂ ਵਾਲੇ ਛੁੱਟੀ ਨਾ ਕਰਕੇ ਭਾਈਚਾਰੇ ਦੇ ਮਨਾਂ ਨੂੰ ...

ਪੂਰੀ ਖ਼ਬਰ »

ਸੰਤੋਖਪੁਰਾ ਮੁਹੱਲਾ ਦੇ ਵਸਨੀਕਾਂ ਨੇ ਨਗਰ ਨਿਗਮ ਕਮਿਸ਼ਨਰ ਦੇ ਨਾਂਅ ਦਿੱਤਾ ਮੰਗ ਪੱਤਰ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਥਾਨਕ ਮੁਹੱਲਾ ਸੰਤੋਖਪੁਰਾ ਦੇ ਸਮੰੂਹ ਵਸਨੀਕਾਂ ਨੇ ਯੂਥ ਵੈੱਲਫੇਅਰ ਕਲੱਬ ਰਜਿ. ਫਗਵਾੜਾ ਦੇ ਪ੍ਰਧਾਨ ਬਲਜੀਤ ਸਿੰਘ ਬਿੱਲਾ ਦੀ ਅਗਵਾਈ ਹੇਠ ਨਗਰ ਨਿਗਮ ਕਮਿਸ਼ਨਰ ਦੇ ਨਾਂਅ ਅੱਜ ਇਕ ਮੰਗ ਪੱਤਰ ਮੇਅਰ ਅਰੁਣ ਖੋਸਲਾ ...

ਪੂਰੀ ਖ਼ਬਰ »

ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦ ਨਰਿੰਦਰਪਾਲ ਸਿੰਘ ਦੀ ਯਾਦ 'ਚ ਸਮਾਗਮ

ਡਡਵਿੰਡੀ, 22 ਅਕਤੂਬਰ (ਬਲਬੀਰ ਸੰਧਾ)- ਬੀ. ਐੱਸ. ਐੱਫ. ਦੇ ਸਿਪਾਹੀ ਸ਼ਹੀਦ ਨਰਿੰਦਰਪਾਲ ਸਿੰਘ ਦੀ ਯਾਦ ਵਿਚ ਡਡਵਿੰਡੀ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ਨਰਿੰਦਰਪਾਲ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਨੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ. ਕੇ. ਦੇ ਸਹਿਯੋਗ ਨਾਲ ਆਓ ਪੁੰਨ ਕਮਾਈਏ ਲੜੀ ਤਹਿਤ ਜ਼ਰੂਰਤਮੰਦ ਮਰੀਜ਼ਾਂ ਲਈ ਚਲਾਈ ਜਾ ਰਹੀ ਦਵਾਈਆਂ ਦੀ ਮੁਫ਼ਤ ਸੇਵਾ ਪ੍ਰੋਜੈਕਟ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਨੂੰ ਬਣਾਉਣ ਦੀ ਮੰਗ

ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾਂਦੀ ਿਲੰਕ ਸੜਕ ਤੇ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੈ | ਸਮਾਜ ਸੇਵਕ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਬੱਚਿਆਂ ਨੇ ਗੋਲਡ ਮੈਡਲ ਜਿੱਤਿਆ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨ ਗਾਜੀਆਬਾਦ ਯੂ. ਪੀ. ਵਿਖੇ ਸਾਤਰੂ ਯੂਨੀਕ ਕਰਾਟੇ ਐਸੋਸੀਏਸ਼ਨ ਵਲੋਂ ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਸੁਕਾਈ ਕੱਪ 2018 ਤਹਿਤ ਕਰਵਾਏ ਗਏ ਮੁਕਾਬਲੇ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਦੇ ਇਕ ਵਫ਼ਦ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਮੁਲਾਜ਼ਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਮਾਨ ਤੇ ਜੁਗਰਾਜ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਮਿਲਿਆ | ਡਿਪਟੀ ਕਮਿਸ਼ਨਰ ਨੂੰ ਦਿੱਤੇ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਨੇ ਅੱਜ ਮੰਡੀਆਂ 'ਚੋਂ 48,384 ਟਨ ਝੋਨਾ ਖਰੀਦਿਆ-ਡੀ. ਸੀ.

ਕਪੂਰਥਲਾ, 22 ਅਕਤੂਬਰ (ਅ.ਬ.)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 48,384 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਹੁਣ ਤੱਕ ਮੰਡੀਆਂ ਵਿਚ 3 ਲੱਖ 68 ਹਜ਼ਾਰ 293 ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਇਹ ਜਾਣਕਾਰੀ ਮੁਹੰਮਦ ਤਇਅਬ ਡਿਪਟੀ ...

ਪੂਰੀ ਖ਼ਬਰ »

ਅਸ਼ੋਕ ਗਿੱਲ ਦੇ ਗੀਤ 'ਯਾਰਾਂ ਦੀਆਂ ਯਾਰੀਆਂ' ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ

ਕਾਲਾ ਸੰਘਿਆਂ, 22 ਅਕਤੂਬਰ (ਸੰਘਾ)- ਪੰਜਾਬੀ ਗਾਈਕੀ ਦੀ ਬੁਲੰਦ ਆਵਾਜ਼ ਮੋਰਨੀ ਫੇਮ ਅਸ਼ੋਕ ਗਿੱਲ ਦਾ ਨਵਾਂ ਸਿੰਗਲ ਟਰੈਕ ਯਾਰਾਂ ਦੀਆਂ ਯਾਰੀਆਂ ਜੋ ਕਿ ਐੱਨ. ਟੀ. ਅਰੇਨਰ ਕੰਪਨੀ ਵਲੋਂ ਰੀਲੀਜ਼ ਕੀਤਾ ਗਿਆ ਹੈ, ਸਰੋਤਿਆਂ ਵਲੋਂ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ | ਅਸ਼ੋਕ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਚਰਚਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਰੋਸ ਵਿਖਾਵਾ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)- ਚਰਚਾਂ 'ਤੇ ਹੋ ਰਹੇ ਹਮਲਿਆਂ ਦੇ ਰੋਸ ਵਜੋਂ ਅੱਜ ਕਪੂਰਥਲਾ ਦੇ ਮਸੀਹ ਭਾਈਚਾਰੇ ਵਲੋਂ ਕਿ੍ਸਚੀਅਨ ਯੂਥ ਵਿੰਗ ਦੇ ਪ੍ਰਧਾਨ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਕਿ੍ਸਚੀਅਨ ਯੂਥ ਵਿੰਗ ਦੇ ਆਗੂਆਂ ਨੇ ...

ਪੂਰੀ ਖ਼ਬਰ »

ਨਵੇਂ ਨਿਗਮ ਹਾਊਸ ਦੇ ਡਿਜ਼ਾਇਨ ਦੇ ਅੱਜ ਖੁੱਲ੍ਹਣਗੇ ਟੈਂਡਰ

ਜਲੰਧਰ, 22 ਅਕਤੂਬਰ (ਸ਼ਿਵ)-ਨਿਗਮ ਪ੍ਰਸ਼ਾਸਨ ਵਲੋਂ ਨਵੇਂ ਨਿਗਮ ਹਾਊਸ ਨੂੰ ਤਿਆਰ ਕਰਨ ਲਈ ਮੰਗੇ ਗਏ ਡਿਜ਼ਾਈਨਾਂ ਦੇ ਟੈਂਡਰ ਅੱਜ ਖੋਲੇ ਜਾਣਗੇ | ਪਹਿਲਾਂ ਇਹ ਟੈਂਡਰ ਸੋਮਵਾਰ ਨੂੰ ਖੋਲੇ ਜਾਣੇ ਸੀ ਪਰ ਹੁਣ ਇਸ ਨੂੰ ਮੰਗਲਵਾਰ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ 29 ਅਕਤੂਬਰ ਤੋਂ 1 ਨਵੰਬਰ ਤੱਕ-ਸਤਿੰਦਰਪਾਲ ਕੌਰ

ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੰਡਰ 18 ਤੋਂ 25 ਲੜਕੇ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 29 ਅਕਤੂਬਰ ਤੋਂ ਲੈ ਕੇ 1 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਪਾਲ ਕੌਰ ...

ਪੂਰੀ ਖ਼ਬਰ »

ਲੇਖ ਲਿਖਣ ਮੁਕਾਬਲੇ 'ਚ ਸਰਕਾਰੀ ਕਾਲਜ ਕਪੂਰਥਲਾ ਦਾ ਆਕਾਸ਼ ਸਿੰਘ ਦੂਜੇ ਸਥਾਨ 'ਤੇ

ਕਪੂਰਥਲਾ, 22 ਅਕਤੂਬਰ (ਵਿ. ਪ੍ਰ.)-ਮਹਾਂ ਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਟਰੱਸਟ ਜਲੰਧਰ ਵਲੋਂ ਕਰਵਾਏ ਗਏ ਲੇਖ ਲਿਖਣ ਦੇ ਮੁਕਾਬਲੇ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀ ਆਕਾਸ਼ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਆਕਾਸ਼ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੀਆਂ ਵੱਖ-ਵੱਖ ਸੜਕਾਂ 'ਤੇ ਬਿਨ੍ਹਾਂ ਰੇਿਲੰਗ ਦੇ ਪੁਲੀਆਂ ਦੇ ਰਹੀਆਂ ਕਿਸੇ ਵੱਡੇ ਹਾਦਸੇ ਨੂੰ ਸੱਦਾ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਿਲੰਕ ਸੜਕਾਂ 'ਤੇ ਬਿਨਾਂ ਰੇਿਲੰਗ ਤੋਂ ਬਣੀਆਂ ਪੁਲੀਆਂ ਖ਼ਤਰਨਾਕ ਹਾਦਸੇ ਨੂੰ ਜਿੱਥੇ ਸੱਦਾ ਦਿੰਦਿਆਂ ਹਨ ਉੱਥੇ ਹਲਕੇ ਅੰਦਰ 12 ਦੇ ਕਰੀਬ ਅਜਿਹੀਆਂ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਢਿਲਵਾਂ ਦੀਆਂ ਮੰਡੀਆਂ 'ਚ 21 ਤੱਕ 3,23,530 ਕੁਇੰਟਲ ਝੋਨੇ ਦੀ ਖ਼ਰੀਦ ਹੋਈ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 21 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 3 ਲੱਖ 23 ਹਜ਼ਾਰ 530 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਪਾਂਸ਼ਟਾ, 22 ਅਕਤੂਬਰ (ਸਤਵੰਤ ਸਿੰਘ)– ਬੀ. ਐੱਸ. ਐੱਫ. ਵਿਚ ਸ਼ਾਮਿਲ ਹੋ ਕੇ ਦੇਸ਼ ਦੀ ਰੱਖਿਆ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਸਾਬਕਾ ਵਿਦਿਆਰਥੀਆਂ ਨੂੰ ਯਾਦ ਕਰਦੇ ਹੋਏ ਸਕੂਲ ਪ੍ਰਬੰਧਕਾਂ ਵਲੋਂ ਅੱਜ ਉਨ੍ਹਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

ਅਧਿਆਪਕ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਚੰਗਾ ਰਾਹ ਦਸੇਰਾ ਹੁੰਦਾ ਹੈ-ਪਿ੍ੰ. ਲਖਬੀਰ ਸਿੰਘ

ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)- ਜਿਨ੍ਹਾਂ ਬੱਚਿਆਂ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕੀਤਾ ਉਨ੍ਹਾਂ ਹੀ ਜ਼ਿੰਦਗੀ ਵਿਚ ਸਫਲਤਾ ਹਾਸਲ ਕੀਤੀ | ਅਧਿਆਪਕ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਚੰਗਾ ਰਾਹ ਦਸੇਰਾ ਹੁੰਦਾ, ਬਸ਼ਰਤੇ ਕਿ ਵਿਦਿਆਰਥੀ ...

ਪੂਰੀ ਖ਼ਬਰ »

ਬੱਸਾਂ ਦਾ ਪੱਕੇ ਬੱਸ ਸਟੈਂਡ 'ਤੇ ਰੁਕਣਾ ਯਕੀਨੀ ਬਣਾਇਆ ਜਾਵੇ-ਇਲਾਕਾ ਵਾਸੀ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ)- ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਵਲੋਂ ਚੌਾਕ ਵਿਚ ਹੀ ਬੱਸਾਂ ਖੜੀਆਂ ਕਰਕੇ ਸਵਾਰੀਆਂ ਉਤਾਰਨ ਤੇ ਚੜ੍ਹਾਉੇਣ ਨਾਲ ਲਿੰਕ ਸੜਕਾਂ ਤੋਂ ਜੀ. ਟੀ. ਰੋਡ ਉੱਪਰ ਜਾਣ ਵਾਲੇ ਵਾਹਨ ਚਾਲਕਾਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 22 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੀਗਲ ਲਿਟਰੇਸੀ ਕਲੱਬ ਇੰਚਾਰਜਾਂ ਨਾਲ ਮੀਟਿੰਗ

ਕਪੂਰਥਲਾ, 22 ਅਕਤੂਬਰ (ਸਡਾਨਾ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਸਕੱਤਰ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਸਕੂਲਾਂ ਵਿਚ ਚੱਲ ਰਹੇ ਲੀਗਲ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬੇਬੇ ਨਾਨਕੀ ਵਿਖੇ 27 ਨੂੰ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨਿਰਵੈਰ ਖ਼ਾਲਸਾ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ ਕੀਰਤਨ ਦਰਬਾਰ 1 ਨੂੰ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ 17ਵਾਂ ਸਾਲਾਨਾ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਘਰੇਲੂ ਨਕਸ਼ਾ ਪਾਸ ਕਰਵਾ ਕੇ ਬਣਾਈ ਜਾ ਰਹੀ ਹੈ ਕਮਰਸ਼ੀਅਲ ਇਮਾਰਤ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਅੱਜ-ਕੱਲ੍ਹ ਇਕ ਕਾਂਗਰਸੀ ਆਗੂ ਵਲੋਂ ਘਰੇਲੂ ਨਕਸ਼ਾ ਪਾਸ ਕਰਵਾ ਕੇ ਉਸ ਅੰਦਰ ਕਮਰਸ਼ੀਅਲ ਇਮਾਰਤ ਤਿਆਰ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਬੈਸਮੈਂਟ ...

ਪੂਰੀ ਖ਼ਬਰ »

ਰਾਮਾ ਮੰਡੀ ਵਿਚ ਪਤਾ ਲਗਾਇਆ ਜਾਵੇਗਾ ਅਣਅਧਿਕਾਰਤ ਇਮਾਰਤਾਂ ਦਾ

ਜਲੰਧਰ, 22 ਅਕਤੂਬਰ (ਸ਼ਿਵ)- ਰਾਮਾ ਮੰਡੀ ਵਿਚ ਚਰਚਾ ਦਾ ਵਿਸ਼ਾ ਬਣੀਆਂ ਅਣਅਧਿਕਾਰਤ ਇਮਾਰਤਾਂ 'ਤੇ ਕਾਰਵਾਈ ਦੀ ਤਿਆਰੀ ਨਿਗਮ ਪ੍ਰਸ਼ਾਸਨ ਨੇ ਸ਼ੁਰੂ ਕਰ ਦਿੱਤੀ ਹੈ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਇਸ ਮਾਮਲੇ ਵਿਚ ਬਿਲਡਿੰਗ ਵਿਭਾਗ ਦੀ ਇਕ ਟੀਮ ਨੂੰ ਰਾਮਾ ਮੰਡੀ ...

ਪੂਰੀ ਖ਼ਬਰ »

ਸ਼ਿਵ ਰਾਮ ਕਲਾ ਮੰਚ ਨੇ ਏਕ ਸ਼ਾਮ ਪ੍ਰਭੂ ਸ੍ਰੀ ਰਾਮ ਕੇ ਨਾਮ ਪ੍ਰੋਗਰਾਮ ਤੇ ਸਨਮਾਨ ਸਮਾਰੋਹ ਕਰਵਾਇਆ

ਜਲੰਧਰ, 22 ਅਕਤੂਬਰ (ਸ਼ਿਵ)-ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮਲੀਲ੍ਹਾ ਕਮੇਟੀ, ਮਾਡਲ ਹਾਊਸ ਵਲੋਂ ਬੀਤੀ ਰਾਤ ਏਕ ਸ਼ਾਮ ਪ੍ਰਭੂ ਸ੍ਰੀ ਰਾਮ ਕੇ ਨਾਮ ਅਤੇ ਸਥਾਨਕ ਰਾਮਲੀਲ੍ਹਾ ਕਲਾਕਾਰਾਂ ਰਾਹੀਂ ਰਾਮਲੀਲ੍ਹਾ ਕਰਾਉਣ ਵਾਲੀਆਂ ਕਮੇਟੀਆਂ ਦਾ ਸਨਮਾਨ ਸਮਾਰੋਹ ਸ੍ਰੀ ਲਕਸ਼ਮੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਗਵਾੜਾ 'ਚ ਹੋਏ ਜ਼ੋਨਲ ਯੂਥ ਫ਼ੈਸਟੀਵਲ 'ਚ ਬੀ ਡਵੀਜ਼ਨ ਚੈਂਪੀਅਨ ਬਣੀ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਏ ਗਏ 'ਡੀ-ਜ਼ੋਨ' ਜ਼ੋਨਲ ਯੂਥ ਫ਼ੈਸਟੀਵਲ ਵਿਚ ਬੀ ਡਵੀਜ਼ਨ ਵਿਚ ਸਮੁੱਚੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਖੇਤੀਬਾੜੀ ਵਿਭਾਗ ਨੇ ਜੈਵਿਕ ਖੇਤੀ ਲਈ ਕੀਤਾ ਉਤਸ਼ਾਹਿਤ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਬੀ.ਐਸ.ਸੀ. ਖੇਤੀ ਬਾੜੀ ਵਿਭਾਗ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਹੀਮਪੁਰ ਪਿੰਡ ਦਾ ਦੌਰਾ ਕੀਤਾ ਗਿਆ | ਇਸ ਫੇਰੀ ਦਾ ਮੰਤਵ ਪਿੰਡ ਦੇ ਕਿਸਾਨਾਂ ਦੀ ਜੈਵਿਕ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਨੇ ਸ਼ਹੀਦ ਸਨਮਾਨ ਦਿਵਸ ਮਨਾਇਆ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਇੰਡੀਅਨ ਤਿੱਬਤ ਬਾਰਡਰ ਪੁਲਿਸ 30ਵੀਂ ਬਟਾਲੀਅਨ ਸਰਾਏ ਖ਼ਾਸ ਜਲੰਧਰ ਵਲੋਂ ਸ਼ਹੀਦ ਸਨਮਾਨ ਦਿਵਸ ਕਮਾਡੈਂਟ ਅੱਚਲ ਸ਼ਰਮਾ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਕਮਾਡੈਂਟ ਅੱਚਲ ਸ਼ਰਮਾ ਨੇ ਇਸ ਸਾਲ ਦੇਸ਼ ਲਈ ਜਾਨ ...

ਪੂਰੀ ਖ਼ਬਰ »

ਪਿਛਲੇ ਲੰਬੇ ਸਮੇਂ ਤੋਂ ਨਾਲੀਆਂ ਦੀ ਸਮੱਸਿਆ ਦੇ ਰਹੀ ਹੈ ਬੀਮਾਰੀਆਂ ਨੂੰ ਸੱਦਾ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਹਿਣ ਨੂੰ ਤਾਂ ਲੋਹੀਆਂ ਸ਼ਹਿਰ ਕਹਾਉਂਦਾ ਹੈ ਪਰ ਇਸ ਦੇ ਨਾਲੀਆਂ ਅਤੇ ਛੱਪੜਾਂ ਦੀ ਗੱਲ ਕਰੀਏ ਤਾਂ ਇਹ 'ਕਿਸੇ ਪਿੰਡ ਦੀ ਅਣਗੌਲੀ ਗਈ ਬਸਤੀ' ਨਾਲੋਂ ਵੀ ਬਦਤਰ ਦਿ੍ਸ਼ ਪੇਸ਼ ਕਰਦਾ ਹੈ | ਇਸ ਸਬੰਧੀ ਗੁਰੂ ਨਾਨਕ ...

ਪੂਰੀ ਖ਼ਬਰ »

ਸਾਹਿਬ ਭੜਕ ਪਏ ਤੇ ਉਥੋਂ ਆਪਣੇ ਕਰਮਚਾਰੀਆਂ ਨਾਲ ਚਲਦੇ ਬਣੇ

ਲੋਹੀਆਂ ਖਾਸ, 22 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਆਗੂ ਗੁਰਚਰਨ ਸਿੰਘ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਸਰਦਾਰ ਵਾਲਾ (ਥੇਹ ਕੁੁਸ਼ਲਗੜ) ਵਿੱਚ ਬੀ ਡੀ ਪੀ ਓ ਲੋਹੀਆਂ ਖਾਸ ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਕੱਢੀ

ਆਦਮਪੁਰ, 22 ਅਕਤੂਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਆਦਮਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦਾ ਆਰੰਭ ਭਗਵਾਨ ਮਹਾਰਿਸ਼ੀ ਵਾਲਮੀਕਿ ਮੰਦਿਰ ...

ਪੂਰੀ ਖ਼ਬਰ »

ਪਾਸਲਾ ਸਕੂਲ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਛੇਵਾਂ ਖੇਡ ਮੇਲਾ ਕਰਵਾਇਆ

ਰੁੜਕਾ ਕਲਾਂ, 22 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਸਲਾ ਵਿਖੇ ਪ੍ਰਵਾਸੀ ਵੀਰ ਸ. ਰੇਸ਼ਮ ਸਿੰਘ ਬਸਰਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਡਮੁੱਲੇ ਸਹਿਯੋਗ ਨਾਲ ਛੇਵਾਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਭੈਣ ਅਵਤਾਰ ...

ਪੂਰੀ ਖ਼ਬਰ »

ਸੰਤ ਬਾਬਾ ਸੇਵਕ ਨਾਥ ਕੁਲਾਰਾਂ ਵਲੋਂ ਗਾਇਕ 'ਲਵਲੀ ਨਸੀਰੇਵਾਲ' ਦੀ ਪਲੇਠੀ ਕੈਸਿਟ ਜਾਰੀ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੋ ਗਾਇਕ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਰਹੁ ਰੀਤਾਂ ਨੂੰ ਆਪਣੀ ਰਸਨਾਂ ਰਾਹੀਂ ਗਾਇਕੀ ਦੇ ਪਿੱੜ 'ਚ ਉਤਾਰੇਗਾ ਉਹ ਹਮੇਸ਼ਾਂ ਸਫਲਤਾਂ ਦੀਆਂ ਬਲੰਦੀਆਂ ਨੂੰ ਛੂਹਦੇ ਹਨ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨੌਗੱਜਾ ਮੰਡੀ ਦੇ ਪ੍ਰਧਾਨ ਜੌਹਲ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸ਼ਨਗੜ੍ਹ, 22 ਅਕਤੂਬਰ (ਹਰਬੰਸ ਸਿੰਘ ਹੋਠੀ)-ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਦੇ ਪੰਜਾਬ ਪ੍ਰਧਾਨ ਤੇ ਮਾਰਕੀਟ ਕਮੇਟੀ ਜਲੰਧਰ ਦੇ ਲੇਖਾਕਾਰ ਸੁਰਜੀਤ ਸਿੰਘ ਜੌਹਲ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਨੌਗੱਜਾ, ਸ਼ਾਹਕੋਟ, ਪਰਜੀਆਂ, ਸੋਹਲ ਜਗੀਰ, ...

ਪੂਰੀ ਖ਼ਬਰ »

'ਸਵੱਛ ਭਾਰਤ' ਤਹਿਤ ਸਕੂਲੀ ਬੱਚਿਆਂ ਨੇ ਨੂਰਮਹਿਲ 'ਚ ਰੈਲੀ ਕੱਢੀ

ਨੂਰਮਹਿਲ 22 ਅਕਤੂਬਰ (ਗੁਰਦੀਪ ਸਿੰਘ ਲਾਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਏ ਸਵੱਛ ਭਾਰਤ ਅਭਿਆਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਨਰਾਈਜ਼ ਪਬਲਿਕ ਸਕੂਲ ਨੂਰਮਹਿਲ ਦੇ ਬੱਚਿਆਂ ਨੇ ਹੱਥਾਂ ਵਿੱਚ ਸਫਾਈ ਸੰਬੰਧੀ ਸਲੋਗਨ ਵਾਲੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX