ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਪਹਿਲਾ ਸਫ਼ਾ

ਕਰਨਾਟਕ ਉਪ-ਚੋਣਾਂ 'ਚ ਕਾਂਗਰਸ ਜੇ. ਡੀ. (ਐੱਸ.) ਗਠਜੋੜ ਦੀ ਸ਼ਾਨਦਾਰ ਜਿੱਤ

5 ਸੀਟਾਂ 'ਚੋਂ 4 ਜਿੱਤੀਆਂ-ਭਾਜਪਾ ਦੇ ਖ਼ਾਤੇ ਇਕ ਸੀਟ
ਬੈਂਗਲੁਰੂ, 6 ਨਵੰਬਰ (ਏਜੰਸੀ)-ਕਰਨਾਟਕ 'ਚ 3 ਲੋਕ ਸਭਾ ਅਤੇ 2 ਵਿਧਾਨ ਸਭਾ ਸੀਟਾਂ ਲਈ ਹੋਈਆਂ ਉਪ ਚੋਣਾਂ 'ਚ ਸੱਤਾਧਾਰੀ ਗਠਜੋੜ ਕਾਂਗਰਸ-ਜੇ.ਡੀ.(ਐਸ) ਨੇ ਚਾਰ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਜਦਕਿ ਭਾਰਤੀ ਜਨਤਾ ਪਾਰਟੀ ਦੇ ਖ਼ਾਤੇ 'ਚ ਕੇਵਲ ਇਕ ਸੀਟ ਆਈ | 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਹਾਰ ਉਸ ਲਈ ਵੱਡਾ ਝਟਕਾ ਹੈ | ਭਾਰਤੀ ਜਨਤਾ ਪਾਰਟੀ ਮਾਈਨਿੰਗ ਮਾਫ਼ੀਆ ਰੈਡੀ ਭਰਾਵਾਂ ਦਾ ਗੜ੍ਹ ਮੰਨੀ ਜਾਂਦੀ ਬੈਲਾਰੀ ਲੋਕ ਸਭਾ ਸੀਟ ਵੀ ਬਚਾ ਨਹੀਂ ਸਕੀ | 2004 ਤੋਂ ਲੈ ਕੇ ਹੁਣ ਤੱਕ ਭਾਜਪਾ ਕੋਲ ਰਹੀ ਬੈਲਾਰੀ ਸੀਟ 'ਤੇ ਕਾਂਗਰਸ ਦੇ ਉਮੀਦਵਾਰ ਵੀ.ਐਸ.ਉਗਰੱਪਾ ਨੇ ਭਾਜਪਾ ਦੀ ਆਪਣੀ ਵਿਰੋਧੀ ਉਮੀਦਵਾਰ ਜੇ. ਸ਼ਾਂਤਾ ਨੂੰ 2.43 ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ | ਬੈਲਾਰੀ ਲੋਕ ਸਭਾ ਸੀਟ ਤੋਂ ਭਾਜਪਾ ਦੇ ਦਿੱਗਜ ਨੇਤਾ ਸ੍ਰੀਰਾਮੱਲੂ ਸੰਸਦ ਮੈਂਬਰ ਸੀ, ਪਰ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਦੇ ਬਾਅਦ ਉਨ੍ਹਾਂ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ | ਇਸ ਦੇ ਬਾਅਦ ਹੋਈਆਂ ਉਪ ਚੋਣਾਂ 'ਚ ਪਾਰਟੀ ਨੇ ਉਨ੍ਹਾਂ ਦੀ ਭੈਣ ਸ਼ਾਂਤਾ ਨੂੰ ਉਮੀਦਵਾਰ ਬਣਾਇਆ ਸੀ | ਤਿੰਨ ਲੋਕ ਸਭਾ ਹਲਕਿਆਂ ਬੈਲਾਰੀ, ਮਾਂਡਿਆ ਤੇ ਸ਼ਿਮੋਗਾ ਲਈ ਹੋਈਆਂ ਉਪ ਚੋਣਾਂ ਦੇ ਨਤੀਜਿਆਂ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਦੇ ਬੇਟੇ ਤੇ ਭਾਜਪਾ ਉਮੀਦਵਾਰ ਬੀ.ਵਾਈ. ਰਾਘਵੇਂਦਰ ਨੇ ਸ਼ਿਮੋਗਾ ਸੀਟ ਤੋਂ ਆਪਣੇ ਜੇ.ਡੀ. (ਐਸ) ਦੇ ਵਿਰੋਧੀ ਉਮੀਦਵਾਰ ਮਧੂ ਬੰਗਾਰੱਪਾ ਨੂੰ 52,148 ਵੋਟਾਂ ਨਾਲ ਹਰਾਇਆ | ਮਾਂਡਿਆ ਲੋਕ ਸਭਾ ਸੀਟ ਤੋਂ ਜੇ.ਡੀ.(ਐਸ) ਉਮੀਦਵਾਰ ਐਲ. ਸ਼ਿਵਾਰਾਮ ਗੌੜਾ ਨੇ 3,24,943 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ | ਉਸ ਨੇ ਭਾਜਪਾ ਦੇ ਉਮੀਦਵਾਰ ਸਿੱਦਾਰਮੱਈਆ ਨੂੰ ਹਰਾਇਆ | ਦੋ ਵਿਧਾਨ ਸਭਾ ਸੀਟਾਂ ਲਈ ਹੋਈ ਉਪ ਚੋਣ 'ਚ ਰਾਮਨਗਰ ਸੀਟ ਤੋਂ ਮੁੱਖ ਮੰਤਰੀ ਕੁਮਾਰਸਵਾਮੀ ਦੀ ਪਤਨੀ ਅਨੀਤਾ ਕੁਮਾਰਸਵਾਮੀ ਨੇ 1,09,137 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾਇਆ | ਇਹ ਸੀਟ ਕੁਮਾਰਸਵਾਮੀ ਦੇ ਅਸਤੀਫ਼ੇ ਦੇ ਚਲਦਿਆਂ ਖ਼ਾਲੀ ਹੋਈ ਸੀ | ਜਾਮਖ਼ੰਡੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਆਨੰਦ ਨਯਾਮਾਗੌੜਾ ਨੇ ਭਾਜਪਾ ਦੇ ਸ੍ਰੀਕਾਂਤ ਕੁਲਕਰਨੀ ਨੂੰ 39,480 ਵੋਟਾਂ ਦੇ ਫ਼ਰਕ ਨਾਲ ਹਰਾਇਆ


ਖ਼ਬਰ ਸ਼ੇਅਰ ਕਰੋ

ਸ਼ੋਪੀਆਂ 'ਚ ਹਿਜ਼ਬੁਲ ਦੇ ਦੋ ਅੱਤਵਾਦੀ ਹਲਾਕ

ਇਕ ਅੱਤਵਾਦੀ ਫ਼ੌਜ 'ਚੋਂ ਭਗੌੜਾ ਹੋ ਕੇ ਸੰਗਠਨ 'ਚ ਹੋਇਆ ਸੀ ਸ਼ਾਮਿਲ ਸ੍ਰੀਨਗਰ, 6 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਦੇ ਸਫਨਗਰੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਤੜਕੇ ਚੱਲੇ ਮੁਕਾਬਲੇ ਦੌਰਾਨ ਹਿਜ਼ਬੁਲ ਦੇ 2 ਅੱਤਵਾਦੀਆਂ ਨੂੰ ਹਲਾਕ ...

ਪੂਰੀ ਖ਼ਬਰ »

ਮੇਹੁਲ ਚੋਕਸੀ ਦਾ ਕਰੀਬੀ ਕੋਲਕਾਤਾ 'ਚ ਗਿ੍ਫ਼ਤਾਰ

ਨੀਰਵ ਮੋਦੀ ਦੀ ਦੁਬਈ 'ਚ 56 ਕਰੋੜ ਦੀ ਸੰਪਤੀ ਜ਼ਬਤ ਕੋਲਕਾਤਾ, 6 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੰਜਾਬ ਨੈਸ਼ਨਲ ਬੈਂਕ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਘੁਟਾਲਾ ਕਰਨ ਵਾਲੇ ਹੀਰੇ ਦੇ ਵਪਾਰੀ ਨੀਰਵ ਮੋਦੀ ਤੇ ਮੇਹੁਲ ਚੋਕਸੀ ਦੇ ਸਹਿਯੋਗੀ ਅਤੇ ਨੀਰਵ ਮੋਦੀ ਦੀ ...

ਪੂਰੀ ਖ਼ਬਰ »

ਫ਼ੈਜ਼ਾਬਾਦ ਜ਼ਿਲ੍ਹੇ ਦਾ ਨਾਂਅ ਹੋਵੇਗਾ ਅਯੁੱਧਿਆ

ਅਯੁੱਧਿਆ (ਉੱਤਰ ਪ੍ਰਦੇਸ਼), 6 ਨਵੰਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਦੀਵਾਲੀ ਦੀ ਪੂਰਬਲੀ ਸ਼ਾਮ ਨੂੰ ਐਲਾਨ ਕਰਦਿਆਂ ਕਿਹਾ ਕਿ ਹੁਣ ਤੋਂ ਫ਼ੈਜ਼ਾਬਾਦ ਜ਼ਿਲ੍ਹਾ ਅਯੁੱਧਿਆ ਦੇ ਨਾਂਅ ਨਾਲ ਜਾਣਿਆ ਜਾਵੇਗਾ | ਦੀਵਾਲੀ ਦੀ ਪੂਰਬਲੀ ...

ਪੂਰੀ ਖ਼ਬਰ »

ਜਲੰਧਰ ਵਿਚ ਪਟਾਕੇ ਤੇ ਚਾਇਨਾ ਡੋਰ ਬਣਾਉਣ ਦੀਆਂ ਫੈਕਟਰੀਆਂ ਫੜੀਆਂ

ਜਲੰਧਰ, 6 ਨਵੰਬਰ (ਐੱਮ.ਐੱਸ. ਲੋਹੀਆ)-ਰਿਆਜ਼ਪੁਰਾ ਮੁਹੱਲੇ 'ਚ ਘਰ ਅੰਦਰ ਨਜਾਇਜ਼ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਦੌਰਾਨ 2 ਕਰਿੰਦਿਆਂ ਦੇ ਮਾਰੇ ਜਾਣ ਅਤੇ ਇਸ ਸਬੰਧੀ ਅਦਾਲਤ 'ਚ ਕੇਸ ਭੁਗਤ ਰਹੇ ਗੁਰਦੀਪ ਸਿੰਘ ਪੁੱਤਰ ਖ਼ਜ਼ਾਨ ਸਿੰਘ ਨੂੰ ਜਲੰਧਰ ਪੁਲਿਸ ਨੇ ...

ਪੂਰੀ ਖ਼ਬਰ »

ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ 'ਬਿਜ਼ਨਸ ਫਸਟ ਪੋਰਟਲ' ਦੀ ਸ਼ੁਰੂਆਤ

2018 'ਚ ਉਦਯੋਗਿਕ ਖੇਤਰ 'ਚ ਬਿਜਲੀ ਦੀ ਖਪਤ 'ਚ 9 ਫ਼ੀਸਦੀ ਇਜ਼ਾਫਾਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸੂਬੇ 'ਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰ ਦੇ 'ਬਿਜ਼ਨਸ ਫ਼ਸਟ ਪੋਰਟਲ' ਦੀ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਤਾਲਿਬਾਨ ਹਮਲਾ-20 ਸਰਹੱਦੀ ਸੈਨਿਕ ਮਰੇ

ਕਾਬੁਲ, 6 ਨਵੰਬਰ (ਏ. ਪੀ.)-ਅਫਗਾਨਿਸਤਾਨ ਦੇ ਅਧਿਕਾਰੀਆਂ ਦਾ ਕਹਿਣਾ ਕਿ ਪੱਛਮੀ ਫਾਰਾਹ ਸੂਬੇ ਵਿਚ ਸਰਹੱਦੀ ਸੈਨਿਕਾਂ ਦੇ ਕੈਂਪ 'ਤੇ ਤਾਲਿਬਾਨ ਬਾਗੀਆਂ ਵਲੋਂ ਕੀਤੇ ਹਮਲੇ ਵਿਚ ਘੱਟੋ ਘੱਟ 20 ਸੈਨਿਕ ਮਾਰੇ ਗਏ | ਪ੍ਰਾਂਤਿਕ ਕੌਾਸਲ ਦੇ ਮੈਂਬਰ ਅਬਦੁਲ ਸਮਾਦ ਸਲੇਹੀ ਨੇ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਰਾਮ ਨਾਥ ਕੋਵਿੰਦ ਨੇ ਅੱਜ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਦੇਸ਼ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣਦੀ ਅਪੀਲ ਕੀਤੀ ਹੈ | ਆਪਣੇ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਦੀਵਾਲੀ ਦੇਸ਼ ...

ਪੂਰੀ ਖ਼ਬਰ »

ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਵਾਸੀ ਹੋਏ ਬੇਹਾਲ

ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਦਿੱਲੀ ਵਿਚ ਸਾਹ ਲੈਣਾ ਔਖਾ ਹੋ ਗਿਆ ਹੈ ਤੇ ਦਿੱਲੀ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ 'ਚ ਫਾਜ਼ਿਲਕਾ ਸਕੂਲ ਦੀ ਪਿੰ੍ਰਸੀਪਲ ਤੇ ਅਧਿਆਪਕਾ ਮੁਅੱਤਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸਕੂਲ ਦੇ ਪਖਾਨੇ 'ਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸਕੂਲ, ਕੁੰਡਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਸਿਗਨੇਚਰ ਬਰਿੱਜ ਵਿਵਾਦ 'ਚ ਤਿਵਾੜੀ ਨੇ ਵਿਧਾਇਕ ਅਮਾਨਤਉੱਲਾ ਖ਼ਾਨ ਿਖ਼ਲਾਫ਼ ਦਰਜ ਕਰਵਾਈ ਸ਼ਿਕਾਇਤ

• ਦਿੱਲੀ ਭਾਜਪਾ ਵਲੋਂ ਕੇਜਰੀਵਾਲ ਿਖ਼ਲਾਫ਼ ਪ੍ਰਦਰਸ਼ਨ • ਵਿਧਾਇਕ ਨੂੰ ਬਰਖ਼ਾਸਤ ਕਰਨ ਦੀ ਮੰਗ ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦਿੱਲੀ ਦੇ ਸਿਗਨੇਚਰ ਬਰਿੱਜ ਦੇ ਉਦਘਾਟਨ ਮੌਕੇ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ ਵਿਚ ਔਰਤ ਦੇ ਜਾਣ ਕਾਰਨ ਵਿਰੋਧ ਪ੍ਰਦਰਸ਼ਨ

ਕੈਮਰਾਮੈਨ ਜ਼ਖ਼ਮੀ-200 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਸਬਰੀਮਾਲਾ, 6 ਨਵੰਬਰ (ਏਜੰਸੀ)-ਕੇਰਲ ਦੇ ਸਬਰੀਮਾਲਾ ਮੰਦਰ ਸਥਿਤ ਭਗਵਾਨ ਅਯੱਪਾ ਮੰਦਰ 'ਚ ਔਰਤਾਂ ਨੂੰ ਜਾਣ ਦੀ ਆਗਿਆ ਦੇਣ ਦੇ ਫ਼ੈਸਲੇ ਤੋਂ ਬਾਅਦ ਦੁਬਾਰਾ ਮੰਦਰ ਖੁੱਲ੍ਹਣ 'ਤੇ ਵੀ ਸ਼ਰਧਾਲੂਆਂ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦਾ ਪ੍ਰਧਾਨ ਮੁਕਾਬਲੇ 'ਚ ਹਲਾਕ

2016 ਦੇ ਢਾਕਾ ਕੈਫ਼ੇ ਅਤੇ ਕਈ ਵਿਦੇਸ਼ੀਆਂ 'ਤੇ ਹਮਲੇ ਲਈ ਸੀ ਜ਼ਿੰਮੇਵਾਰ ਢਾਕਾ, 6 ਨਵੰਬਰ (ਪੀ. ਟੀ. ਆਈ.)-ਬੰਗਲਾਦੇਸ਼ ਪੁਲਿਸ ਨੇ 2016 'ਚ ਢਾਕਾ ਕੈਫ਼ੇ 'ਤੇ ਹੋਏ ਹਮਲੇ, ਵਿਦੇਸ਼ੀਆਂ, ਬਲਾਗਰਾਂ ਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ 'ਤੇ ਹਮਲਿਆਂ ਲਈ ਜ਼ਿੰਮੇਵਾਰ ਇਕ ...

ਪੂਰੀ ਖ਼ਬਰ »

ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ ਕਾਂਗਰਸ ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ 9 ਨੂੰ

ਕਿਹਾ, ਮੋਦੀ ਦੇਸ਼ ਤੋਂ ਮੁਆਫ਼ੀ ਮੰਗਣ ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਕਾਂਗਰਸ ਨੇ ਮੋਦੀ ਸਰਕਾਰ ਵਲੋਂ ਕੀਤੀ ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ 9 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਕਾਂਗਰਸ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ 8 ...

ਪੂਰੀ ਖ਼ਬਰ »

ਫ਼ੌਜ ਮੁਖੀ ਵਲੋਂ ਨੇਲਾਂਗ ਵਾਦੀ 'ਚ ਭਾਰਤ-ਚੀਨ ਸਰਹੱਦ ਦਾ ਦੌਰਾ

ਉੱਤਰਕਾਸ਼ੀ, 6 ਨਵੰਬਰ (ਏਜੰਸੀ)- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਨੇਲਾਂਗ ਵਾਦੀ 'ਚ ਭਾਰਤ-ਚੀਨ ਸਰਹੱਦ ਦਾ ਦੌਰਾ ਕਰ ਜਵਾਨਾਂ ਨੂੰ ਦੀਵਾਲੀ ਦੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ | ਭਟਵਾਰੀ ਦੇ ਐਸ.ਡੀ.ਐਮ. ਦੇਵੇਂਦਰ ਸਿੰਘ ਨੇਗੀ ਨੇ ਦੱਸਿਆ ਕਿ ਫ਼ੌਜ ਮੁਖੀ ਸਵੇਰੇ ...

ਪੂਰੀ ਖ਼ਬਰ »

ਭਾਜਪਾ ਤੇ ਪੀਪਲਜ਼ ਕਾਨਫਰੰਸ ਦੇ ਸਮਰਥਨ ਨਾਲ ਮੱਟੂ ਸ੍ਰੀਨਗਰ ਨਗਰ ਨਿਗਮ ਦੇ ਮੇਅਰ ਬਣੇ

ਸ੍ਰੀਨਗਰ, 6 ਨਵੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਬੀਤੇ 10 ਸਾਲਾਂ ਬਾਅਦ ਹੋਈਆਂ ਸਥਾਨਕ ਨਗਰ ਨਿਗਮ ਦੀਆਂ ਚੋਣਾਂ ਬਾਅਦ ਅੱਜ ਸ੍ਰੀਨਗਰ ਮਿਊਾਸਪਲ ਕਾਰਪੋਰੇਸ਼ਨ (ਐਸ.ਐਮ.ਸੀ.) ਦੇ ਮੇਅਰ ਲਈ ਹੋਈ ਵੋਟਿੰਗ 'ਚ ਪੀਪਲਜ਼ ਕਾਨਫਰੰਸ ਤੇ ਭਾਜਪਾ ਦੀ ਮਦਦ ਨਾਲ ਜ਼ੁਨੈਦ ਮੱਟੂ 74 ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਸਨਾਈਪਰ ਹਮਲੇ 'ਚ ਜਵਾਨ ਜ਼ਖ਼ਮੀ

ਜੰਮੂ, 6 ਨਵੰਬਰ (ਏਜੰਸੀ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਾਲੇ ਪਾਸਿਓਾ ਸਨਾਈਪਰ ਰਾਈਫਲ ਨਾਲ ਕੀਤੇ ਹਮਲੇ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ | ਜਵਾਨ ਨੌਸ਼ੈਰਾ ਸੈਕਟਰ ਦੇ ਕਲਾਲ 'ਚ ਸੀਮਾ ਪਾਰ ਤੋਂ ਆਈ ਗੋਲੀ ਨਾਲ ਜ਼ਖ਼ਮੀ ਹੋ ਗਿਆ, ...

ਪੂਰੀ ਖ਼ਬਰ »

ਹੁਣ ਅਹਿਮਦਾਬਾਦ ਦਾ ਨਾਂਅ ਕਰਨਾਵਤੀ ਕਰਨ ਦੀ ਤਿਆਰੀ

ਅਹਿਮਦਾਬਾਦ (ਗੁਜਰਾਤ), 6 ਨਵੰਬਰ (ਪੀ. ਟੀ. ਆਈ.)-ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਫ਼ੈਜ਼ਾਬਾਦ ਜ਼ਿਲ੍ਹੇ ਦੇ ਨਾਂਅ ਅਯੋਧਿਆ ਕੀਤੇ ਜਾਣ ਤੋਂ ਬਾਅਦ ਗੁਜਰਾਤ ਸਰਕਾਰ ਨੇ ਕਿਹਾ ਹੈ ਕਿ ਜੇਕਰ ਕੋਈ ਕਾਨੂੰਨੀ ਬੰਦਿਸ਼ ਨਾ ਹੋਵੇ ਤਾਂ ਅਸੀਂ ਅਹਿਮਦਾਬਾਦ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX