ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਅੰਮ੍ਰਿਤਸਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮਿ੍ਤਸਰ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ 'ਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ...

ਪੂਰੀ ਖ਼ਬਰ »

ਮਜੀਠਾ 'ਚ ਚੱਲ ਰਹੇ ਨੇ ਰਿਹਾਇਸ਼ੀ ਇਲਾਕਿਆਂ 'ਚ ਗ਼ੈਰ ਕਾਨੂੰਨੀ ਜੂਏ ਦੇ ਅੱਡੇ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਦੀਵਾਲੀ ਦਾ ਤਿਉਹਾਰ ਹੋਣ ਕਰਕੇ ਮਜੀਠਾ 'ਚ ਜੂਏ ਤੇ ਸੱਟੇਬਾਜ਼ੀ ਦਾ ਧੰਦਾ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਪੱਤਰਕਾਰਾਂ ਦੀ ਟੀਮ ਵਲੋਂ ਜਾਇਜ਼ਾ ਲੈਣ 'ਤੇ ਇਹ ਪਾਇਆ ਕਿ ਦੇ ਰਿਹਾਇਸ਼ੀ ਇਲਾਕਿਆਂ ਦੇ ਘਰਾਂ ਵਿਚ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਚੈਕਿੰਗ

ਚੋਗਾਵਾਂ, 6 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਿਹਤ ਵਿਭਾਗ ਲੋਪੋਕੇ ਵਲੋਂ ਸਿਵਲ ਸਰਜਨ ਅੰਮਿ੍ਤਸਰ ਵਲੋਂ ਮਿਲੀਆ ਸਖ਼ਤ ਹਦਾਇਤਾਂ 'ਤੇ ਐਸ. ਐਮ. ਓ. ਲੋਪੋਕੇ ਦੀ ਨਿਗਰਾਨੀ ਹੇਠ ਬਣੀ ਟੀਮ ਨੇ ਕਸਬਾ ਚੋਗਾਵਾਂ, ਲੋਪੋਕੇ ਭੁੱਲਰ, ਵਣੀਏਕੇ ਆਦਿ ਅੱਡਿਆਂ 'ਚ ਮਠਿਆਈ ਵਾਲੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਦਿਨ-ਦਿਹਾੜੇ ਵਿਅਕਤੀ ਨੂੰ ਗੋਲੀ ਮਾਰ ਕੇ ਨੌਜਵਾਨਾਂ ਨੇ ਕਾਰ ਖੋਹੀ

ਛੇਹਰਟਾ, 6 ਨਵੰਬਰ (ਵਡਾਲੀ)-ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਵੜੈਚ ਮਾਰਬਲ ਨੇੜੇ ਸੰਨ ਸਾਹਿਬ ਰੋਡ 'ਤੇ ਰਹਿੰਦੇ ਇਕ ਵਿਅਕਤੀ ਨੂੰ ਤਿੰਨ ਨੌਜਵਾਨਾਂ ਵਲੋਂ ਇਕ ਫ਼ਿਲਮੀ ਸਟਾਈਲ ਵਾਂਗ ਘਰ ਤੋਂ ਬਾਹਰ ਲੈ ਗਏ ਤੇ ਥੋੜੀ ਦੂਰੀ 'ਤੇ ਉਸ ਨੂੰ ਗੰਭੀਰ ਜ਼ਖ਼ਮੀ ਕਰਕੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਨੇ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ

ਜੰਡਿਆਲਾ ਗੁਰੂ, 6 ਨਵੰਬਰ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਨੇ ਆਪਣੇ ਵਿਹੜੇ 'ਚ 11ਵਾਂ ਸਾਲਾਨਾ ਇਨਾਮ ਵੰਡ ਸਮਾਗਮ ਦਾ ਜਸ਼ਨ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ. ਕਰਮਜੀਤ ਸਿੰਘ ਸੰਧੂ (ਰਿੰਟੂ) ਮੇਅਰ ਅੰਮਿ੍ਤਸਰ ...

ਪੂਰੀ ਖ਼ਬਰ »

ਸਰਹੱਦ ਤੋਂ ਹਥਿਆਰਾਂ ਸਮੇਤ ਫੜੇ ਪਾਕਿਸਤਾਨੀ ਤਸਕਰ ਨੂੰ ਅਦਾਲਤ ਵਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਬੀ. ਐਸ. ਐਫ. ਵਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ 'ਚੋਂ ਇਕ ਪਾਕਿਸਤਾਨੀ ਤਸਕਰ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਉਪਰੰਤ ਥਾਣਾ ਲੋਪੋਕੇ 'ਚ ਮਾਮਲਾ ਦਰਜ ਕਰਕੇ ਪੁਲਿਸ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆ ਨੇ ਥਾਲੀ, ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਹਿੱਸਾ ਬਣੀਏ-ਡੈਨੀ ਬੰਡਾਲਾ

ਬੰਡਾਲਾ, 6 ਨਵੰਬਰ (ਅਮਰਪਾਲ ਸਿੰਘ ਬੱਬੂ)-ਪੁਰਾਣੇ ਸਮੇਂ 'ਚ ਦੀਵਾਲੀ ਦਾ ਪਵਿੱਤਰ ਤਿਉਹਾਰ ਰਾਤ ਨੂੰ ਘਰਾਂ ਆਦਿ ਦੇ ਅੰਦਰ-ਬਾਹਰ ਤੇ ਬਨੇਰਿਆਂ 'ਤੇ ਦੇਸੀ ਘਿਓ ਜਾਂ ਸਰੋਂ ਦੇ ਤੇਲ ਦੇ ਦੀਪ ਜਗਾ ਕੇ ਮਨਾਇਆ ਜਾਂਦਾ ਸੀ | ਇਸ ਦਾ ਇਕ ਵਿਗਿਆਨਕ ਅਸਰ ਸੀ ਕਿ ਬਰਸਾਤ ਦੀ ਰੁੱਤ ...

ਪੂਰੀ ਖ਼ਬਰ »

ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਲੈ ਕੇ ਸ਼ਹਿਰ 'ਚ ਲੱਗੀਆਂ ਰੌਣਕਾਂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਦੇ ਸਬੰਧ 'ਚ ਗੁਰੂ ਨਗਰੀ ਵਿਚ ਰੌਣਕਾਂ ਲੱਗੀਆਂ ਹਨ | ਸ਼ਹਿਰ ਦੇ ਸਾਰੇ ਬਾਜ਼ਾਰ ਵੰਨ ਸਵੰਨੀਆਂ ਰੌਸ਼ਨੀਆਂ ਨਾਲ ਸਜੇ ਪਏ ਹਨ, ਬਾਜ਼ਾਰਾਂ 'ਚ ਭੀੜ ਭੜੱਕਾ ਹੈ | ਖ਼ਾਸ ਕਰਕੇ ਮਿਠਾਈਆਂ, ਤੋਹਫਿਆਂ, ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਬਲੈਰੋ ਗੱਡੀ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਜਗਦੇਵ ਖੁਰਦ ਮੁੱਖ ਸੜਕ 'ਤੇ ਪਿੰਡ ਗੁਰਾਲਾ ਤੋਂ ਥੋੜੀ ਪਿੱਛੇ ਬੂੜੇਵਾਲੀ ਪਿੰਡ ਦੇ ਮੋੜ ਨਜ਼ਦੀਕ ਇਕ ਬੱਸ ਚਾਲਕ ਵਲੋਂ ਗਲਤ ਸਾਈਡ 'ਤੇ ਜਾ ਕੇ ਬਲੈਰੋ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਨਸ਼ੀਲੇ ਪਦਾਰਥਾਂ ਸਮੇਤ ਦੋ ਨੂੰ ਕੀਤਾ ਕਾਬੂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਐਸ. ਟੀ. ਐਫ. ਬਾਰਡਰ ਰੇਂਜ ਵਲੋਂ ਦੇਸੀ ਦਵਾਈਆਂ ਦੀ ਆੜ ਹੇਠ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਬੇਪਰਦਾ ਕਰਦੇ ਹੋਏ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 12 ਕਿੱਲੋ 800 ਗ੍ਰਾਮ ਨਸ਼ੀਲਾ ਪਾਊਡਰ ਤੇ 8 ਕਿੱਲੋ ਅਫੀਮ ਬਰਾਮਦ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਪੀੜਤਾ ਵਲੋਂ ਉੱਚ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ

ਬੱਚੀਵਿੰਡ, 6 ਨਵੰਬਰ (ਬਲਦੇਵ ਸਿੰਘ ਕੰਬੋ)-ਪਿੰਡ ਨਵਾਂ ਜੀਵਨ ਵਿਖੇ ਵਾਪਰੀ ਜਬਰ ਜਨਾਹ ਦੀ ਘਟਨਾ ਨੂੰ 20 ਦਿਨ ਤੋਂ ਵੱਧ ਸਮਾ ਬੀਤਣ ਵਾਲਾ ਹੈ ਪਰ ਕਥਿਤ ਦੋਸ਼ੀ ਪੁਲਿਸ ਦੀ ਪਕੜ ਤੋਂ ਬਾਹਰ ਹੋਣ ਕਾਰਨ ਪੀੜਤ ਪਰਿਵਾਰ ਨੇ ਇਨਸਾਫ਼ ਲਈ ਉੱਚ ਅਧਿਕਾਰੀਆਂ ਨੂੰ ਗੁਹਾਰ ਲਗਾਈ ...

ਪੂਰੀ ਖ਼ਬਰ »

ਕੇ. ਵੀ. ਪਬਲਿਕ ਸਕੂਲ ਨੰਗਲ ਪੰਨੂੰਆਂ ਵਿਖੇ ਚੇਤਨਾ ਸੈਮੀਨਾਰ ਕਰਵਾਇਆ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਪਿੰਡ ਨੰਗਲ ਪੰਨੂੰਆਂ ਦੇ ਕੇ. ਵੀ. ਪਬਲਿਕ ਸਕੂਲ ਵਿਖੇ ਸਕੂਲ ਪਿ੍ੰਸੀਪਲ ਪ੍ਰਭਜੋਤ ਕੌਰ ਚਿਮਨੀ ਦੀ ਅਗਵਾਈ 'ਚ ਪੁਲਿਸ ਸਾਂਝ ਕੇਂਦਰ ਮਜੀਠਾ ਦੇ ਇੰਚਾਰਜ ਹਰਸੁਖਜੀਤ ਸਿੰਘ ਵਲੋਂ ਡੇਂਗੂ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ...

ਪੂਰੀ ਖ਼ਬਰ »

ਵਡਾਲਾ ਵੀਰਮ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ

ਮਜੀਠਾ, 6 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਵੀਰਮ ਵਿਖੇ ਵਿਸ਼ਵਕਰਮਾ ਯੂਥ ਐਾਡ ਵੈਲਫੇਅਰ ਸੁਸਾਇਟੀ ਵਲੋਂ ਕਿਰਤੀਆਂ ਦੇ ਦੇਵਤਾ ਵਿਸ਼ਕਮਾ ਦੀ ਯਾਦ ਵਿਚ ਵਿਸ਼ਵਕਰਮਾ ਉਰਸ ਮਨਾਉਣ ਸਬੰਧੀ ਕਿਰਤੀ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਇਕੱਤਰਤਾ ਵਡਾਲਾ ਵੀਰਮ ...

ਪੂਰੀ ਖ਼ਬਰ »

ਡਾ: ਗੋਗੋਆਣੀ ਅੱਜ ਹੋਣਗੇ ਦਰਸ਼ਕਾਂ ਦੇ ਰੂਬਰੂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ 7 ਨਵੰਬਰ ਨੂੰ ਸਵੇਰੇ 8.35 ਵਜੇ ਜਲੰਧਰ ਦੂਰਦਰਸ਼ਨ ਤੋਂ ਪ੍ਰਸਾਰਿਤ ਹੋਣ ਵਾਲੇ ਚਰਚਿਤ ਪ੍ਰੋਗਰਾਮ 'ਗੱਲਾਂ ਤੇ ਗੀਤ' 'ਚ ਦਰਸ਼ਕਾਂ ਦੇ ਰੂਬਰੂ ਹੋਣਗੇ | ਡਾ: ਗੋਗੋਆਣੀ ਨੇ ਦੱਸਿਆ ਕਿ ਉਹ ਇਸ ਮੌਕੇ ਦੀਵਾਲੀ ਦਾ ਮਹੱਤਵ ਤੇ ਮੰਤਵ' ਵਿਸ਼ੇ 'ਤੇ ਗੱਲਬਾਤ ਕਰਨਗੇ |


ਖ਼ਬਰ ਸ਼ੇਅਰ ਕਰੋ

ਰੇਵੰਨ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਮਨਾਈ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਸਰਕਾਰ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਸਤੇ ਧੰੂਆਂ ਰਹਿਤ ਦੀਵਾਲੀ ਮਨਾਉਣ ਦੀਆਂ ਅਨੇਕਾਂ ਅਪੀਲਾਂ ਕੀਤੀਆਂ ਗਈਆਂ | ਜਿਸ 'ਤੇ ਅਮਲ ਕਰਦਿਆਂ ਰੇਵੰਨ ਇੰਟਰਨੈਸ਼ਨਲ ਸੀਨੀਅਰ ...

ਪੂਰੀ ਖ਼ਬਰ »

19 ਵਿੱਦਿਅਕ ਅਦਾਰਿਆਂ ਰਾਹੀਂ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 6 ਨਵੰਬਰ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਲੋਂ 125 ਸਾਲਾਂ ਤੋਂ ਵਿੱਦਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਤੇ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਨੋਰਥ ਨਾਲ ਚਲਾਈਆਂ ਜਾ ਰਹੀਆਂ 19 ਦੇ ਕਰੀਬ ਖ਼ਾਲਸਾ ਵਿੱਦਿਅਕ ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਸਜਾਏ ਜਾਂਦੇ ਵਿਸ਼ਾਲ ਨਗਰ ਕੀਰਤਨ 'ਚ ਹੁੰਦੀ ਹੈ 'ਆਲੌਕਿਕ ਰੂਹਾਨੀਅਤ' 19 ਵਿੱਦਿਅਕ ਅਦਾਰਿਆਂ ਰਾਹੀਂ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 6 ਨਵੰਬਰ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਲੋਂ 125 ਸਾਲਾਂ ਤੋਂ ਵਿੱਦਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਤੇ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਨੋਰਥ ਨਾਲ ਚਲਾਈਆਂ ਜਾ ਰਹੀਆਂ 19 ਦੇ ਕਰੀਬ ਖ਼ਾਲਸਾ ਵਿੱਦਿਅਕ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਅੱਧੀ ਦਰਜਨ ਪਿੰਡਾਂ 'ਚ 'ਆਪ' ਵਲੰਟੀਅਰਾਂ ਨਾਲ ਮੀਟਿੰਗਾਂ

ਅਜਨਾਲਾ, 6 ਨਵੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਦੀ ਉੱਚ ਤਾਕਤੀ ਰਾਜਸੀ ਮਾਮਲਿਆਂ ਦੀ ਕੋਰ ਕਮੇਟੀ ਮੈਂਬਰ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਐਲਾਨੇ ਗਏ ਅਗਾਮੀ ਲੋਕ ਸਭਾ ਚੋੋਣਾਂ ਲਈ ਉਮੀਦਵਾਰ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਕੌਮੀ ...

ਪੂਰੀ ਖ਼ਬਰ »

ਆਲ ਸੇਂਟਸ ਕਾਨਵੈਂਟ ਸਕੂਲ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜਨਾਲਾ, 6 ਨਵੰਬਰ (ਐਸ. ਪ੍ਰਸ਼ੋਤਮ)-ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਵਿਖੇ ਡਾਇਰੈਕਟਰ ਫਾਦਰ ਜੋਹਨ ਦੀ ਸਰਪ੍ਰਸਤੀ ਤੇ ਪਿ੍ੰ: ਸਿਸਟਰ ਦਿਵਿਆ ਦੀ ਪ੍ਰਧਾਨਗੀ 'ਚ ਪੀਪਲ ਫਾਰ ਪੀਪਲ ਵੈਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਪਰਚਾ ਦਰਜ

ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਕੀ ਸਠਿਆਲਾ ਵਲੋਂ ਨੌਜਵਾਨ ਲੜਕੇ ਵਲੋਂ ਨਾਬਾਲਗ ਲੜਕੀ ਨੂੰ ਅਸ਼ਲੀਲ ਹਰਕਤਾਂ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਪੁੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਕੁਲਵਿੰਦਰ ਸਿੰਘ, ਏ. ਐਸ. ...

ਪੂਰੀ ਖ਼ਬਰ »

ਕਸਬਾ ਬਹੋੜੂ ਵਿਖੇ ਸੀਵਰੇਜ ਦੀ ਸਫ਼ਾਈ ਕਰਵਾਈ

ਬਹੋੜੂ, 6 ਨਵੰਬਰ (ਬਲਕਾਰ ਸਿੰਘ ਬਹੋੜੂ)-ਅਨੇਕਾਂ ਵਾਰ ਰੋਜ਼ਾਨਾ 'ਅਜੀਤ' 'ਚ ਖ਼ਬਰਾਂ ਪ੍ਰਕਾਸ਼ਿਤ ਹੋਣ ਨਾਲ ਸਥਾਨਕ ਕਸਬੇ ਵਿਚਲੇ ਸੀਵਰੇਜ਼ ਦੀ ਵੀ ਸਾਫ਼-ਸਫ਼ਾਈ ਹੋ ਗਈ | ਵਰਨਯੋਗ ਹੈ ਕਿ ਨਵੀਂ ਸਰਕਾਰ ਬਣਨ ਤੇ ਪੰਚਾਇਤਾਂ ਭੰਗ ਹੋਣ ਦੇ ਕਾਰਨ ਕਸਬੇ ਵਿਚਲੀ ਪੰਚਾਇਤ ਦਾ ...

ਪੂਰੀ ਖ਼ਬਰ »

ਸਕੂਟਰ ਚੋਰ ਕਾਬੂ 'ਤੇ ਮੁਕੱਦਮਾ ਦਰਜ

ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਕੀ ਸਠਿਆਲਾ ਵਲੋਂ ਸਕੂਟਰ ਚੋਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਬਾਰੇ ਪੁੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਕੁਲਵਿੰਦਰ ਸਿੰਘ ਤੇ ਥਾਣੇਦਾਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ਼ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਚੌਾਕ ਮਹਿਤਾ, 6 ਨਵੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਾਕ ਵਿਖੇ ਬੱਚਿਆਂ ਵਲ੍ਹੋਂ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਕਲਾਸਾਂ ਸੋਹਣੇ ਤਰੀਕੇ ਨਾਲ ਸਜਾਈਆਂ ਅਤੇ ਰੰਗੋਲੀ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਵਾਗਤ

ਜੈਂਤੀਪੁਰ, 6 ਨਵੰਬਰ (ਬਲਵੰਤ ਸਿੰਘ ਭਗਤ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕਸਬਾ ਜੈਂਤੀਪੁਰ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਮਿ੍ਤਕ ਦੇਹ ਪਿੰਡ ਪਹੁੰਚੀ

ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਚ ਸਿੱਖਿਆ ਪ੍ਰਾਪਤ ਕਰਨ ਲਈ ਨਿਊਜ਼ੀਲੈਂਡ ਵਿਖੇ ਢਾਈ ਸਾਲ ਪਹਿਲਾਂ ਗਏ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਪਿੰਡ ਬਲੱਗਣ ਦੇ ਕਿਸਾਨ ਪਿਤਾ ਸਤਿੰਦਰ ਸਿੰਘ ਦੇ ਹੋਣਹਾਰ ਪੁੱਤਰ ਬਿਕਰਮਜੀਤ ਸਿੰਘ ਸੰਧੂ (22) ਦੀ ਬੀਤੀ 29 ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮਨਾਈ

ਅੰਮਿ੍ਤਸਰ, 6 ਨਵੰਬਰ (ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਰਾਣੀ ਵਿਖੇ ਪਿ੍ੰ: ਵਨੀਤਾ ਪੁਰੀ ਦੀ ਅਗਵਾਈ ਹੇਠ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਰੰਗਾਂ ਨਾਲ ਖੂਬਸੂਰਤ ਰੰਗੋਲੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਆਈ. ਆਈ. ਟੀ. ਦਿੱਲੀ ਵਲੋਂ ਵਰਚੂਅਲ ਲੈਬ ਤੇ ਵਰਕਸ਼ਾਪ ਦਾ ਅਯੋਜਨ

ਜੇਠੂਵਾਲ, 6 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗੋਲਬਲ ਇੰਸਟੀਚਿਊਟ 'ਚ ਆਈ. ਆਈ. ਟੀ. ਦਿੱਲੀ ਵਲੋਂ ਵਿਦਿਆਰਥੀਆਂ ਨੂੰ ਵਰਚੂਅਲ ਲੈਬ ਸਬੰਧੀ ਵਧੇਰੇ ਜਾਣਕਾਰੀ ਲਈ ਵਰਕਸ਼ਾਪ ਲਗਾਈ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਦੇ ਵਿਦਿਆਰਥੀ ਵਿੱਦਿਅਕ ਮੁਕਾਬਲਿਆਂ 'ਚੋਂ ਜੇਤੂ

ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ 'ਚ ਆਪਣਾ ਸ਼ਾਨਦਾਰ ...

ਪੂਰੀ ਖ਼ਬਰ »

ਕਾਨੂੰਨਗੋ ਜੋਗਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-16 ਸਾਲ ਤੱਕ ਬਤੌਰ ਪਟਵਾਰੀ ਤੇ 21 ਸਾਲ ਕਾਨੂੰਨਗੋ ਦੀ ਸੇਵਾ ਨਿਭਾਉਣ ਵਾਲੇ ਮਾਲ ਵਿਭਾਗ ਦੇ ਕਾਨੂੰਨਗੋ ਜੋਗਿੰਦਰ ਸਿੰਘ ਸੇਵਾ ਮੁਕਤ ਹੋ ਗਏ ਹਨ | ਸ: ਜੋਗਿੰਦਰ ਸਿੰਘ ਦੇ ਸੇਵਾ-ਮੁਕਤ ਹੋਣ 'ਤੇ ਉਨ੍ਹਾਂ ਨੂੰ ਮਾਲ ਵਿਭਾਗ ਦੇ ਸਟਾਫ਼ ...

ਪੂਰੀ ਖ਼ਬਰ »

ਤਿਉਹਾਰਾਂ ਮੌਕੇ ਮਜੀਠਾ ਦੀ ਸੁਰੱਖਿਆ ਰੱਬ ਆਸਰੇ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਵਾਲੀਆਂ ਸ਼ਕਤੀਆਂ ਵਲੋਂ ਦੀਵਾਲੀ ਤੇ ਬਾਕੀ ਤਿਉਹਾਰਾਂ ਮੌਕੇ ਪੰਜਾਬ ਸਮੇਤ ਦੇਸ਼ ਭਰ 'ਚ ਅੱਤਵਾਦੀ ਗਤੀਵਧੀਆਂ ਨੂੰ ਅੰਜਾਮ ਦੇਣ ਦਾ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX