ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੀਵਾਲੀ ਦੀ ਖ਼ਰੀਦੋ ਫ਼ਰੋਖ਼ਤ ਲਈ ਮਾਰਕੀਟਾਂ 'ਚ ਰਹੀ ਭਾਰੀ ਭੀੜ, ਸੜਕਾਂ 'ਤੇ ਲੱਗੇ ਟ੍ਰੈਫਿਕ ਜਾਮ

ਚੰਡੀਗੜ੍ਹ, 6 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੀਵਾਲੀ ਲਈ ਆਪਣੇ ਘਰਾਂ ਤੋਂ ਖ਼ਰੀਦੋ ਫ਼ਰੋਖ਼ਤ ਕਰਨ ਨਿਕਲੇ ਲੋਕਾਂ ਨੂੰ ਮੰਗਲਵਾਰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੀਆਂ ਮਾਰਕੀਟਾਂ ਵਿਚ ਵਾਹਨ ਲਗਾਉਣ ਲਈ ਜਗ੍ਹਾ ਹੀ ਨਹੀਂ ਬਚੀ ਜਿਸ ਦੇ ਬਾਅਦ ਲੋਕਾਂ ਨੇ ਆਪਣੇ ਵਾਹਨਾਂ ਨੂੰ ਮਾਰਕੀਟਾਂ ਨੇੜੇ ਰਿਹਾਇਸ਼ੀ ਇਲਾਕੇ ਵਿਚ ਸੜਕਾਂ 'ਤੇ ਖੜ੍ਹਾ ਕਰ ਦਿੱਤਾ | ਸਵੇਰ ਸਮੇਂ ਤੋਂ ਹੀ ਸ਼ਹਿਰ ਦੀਆਂ ਮਾਰਕੀਟਾਂ ਖਚਾ-ਖੱਚ ਭਰੀਆਂ ਰਹੀਆਂ ਪਰ ਮਾਰਕੀਟਾਂ ਅੰਦਰ ਲੱਗੇ ਸਟਾਲਾਂ ਨੇ ਪਾਰਕਿੰਗਾਂ ਦਾ ਕਾਫ਼ੀ ਹਿੱਸਾ ਘੇਰ ਲਿਆ | ਮਾਰਕੀਟਾਂ ਨੇੜੇ ਪੈਂਦੇ ਚੌਾਕਾਂ 'ਤੇ ਵੀ ਆਮ ਨਾਲੋਂ ਜ਼ਿਆਦਾ ਭੀੜ ਰਹੀ ਹਾਲਾਂਕਿ ਟ੍ਰੈਫਿਕ ਪੁਲਿਸ ਦੀ ਤਾਇਨਾਤੀ ਦੇ ਕਾਰਨ ਟ੍ਰੈਫਿਕ ਅੱਗੇ ਵਧਦਾ ਰਿਹਾ | ਜਿਨ੍ਹਾਂ ਮਾਰਕੀਟਾਂ ਵਿਚ ਜ਼ਿਆਦਾ ਭੀੜ ਦੇਖਣ ਨੂੰ ਮਿਲੀ ਉਨ੍ਹਾਂ 'ਚ ਸੈਕਟਰ 19, 20, 21, 22, 23, 32, 34, 35 ਅਤੇ 36 ਸ਼ਾਮਿਲ ਰਹੇ | ਮਾਰਕੀਟਾਂ ਦੇ ਬਾਹਰ ਵੀ ਟ੍ਰੈਫਿਕ ਪੁਲਿਸ ਕਰਮੀ ਤਾਇਨਾਤ ਰਹੇ ਤਾਂ ਜੋ ਸੜਕ ਦੇ ਕਿਨਾਰਿਆਂ 'ਤੇ ਲੋਕਾਂ ਨੂੰ ਵਾਹਨ ਖੜ੍ਹੇ ਕਰਨ ਤੋਂ ਰੋਕਿਆ ਜਾ ਸਕੇ | ਪੁਲਿਸ ਵਲੋਂ ਗ਼ਲਤ ਜਗ੍ਹਾ 'ਤੇ ਪਾਰਕ ਕੀਤੇ ਗਏ ਵਾਹਨਾਂ ਦੇ ਚਲਾਨ ਵੀ ਕੀਤੇ ਗਏ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਆਪਣੇ ਵਾਹਨ ਸੜਕਾਂ 'ਤੇ ਖੜ੍ਹੇ ਹੋਣ ਲਈ ਮਜਬੂਰ ਹੋਣਾ ਪਿਆ | ਲੋਕਾਂ ਨੇ ਜਿਨ੍ਹਾਂ ਲੋਕਾਂ ਦੇ ਘਰਾਂ ਸਾਹਮਣੇ ਆਪਣੇ ਵਾਹਨ ਪਾਰਕ ਕਰ ਦਿੱਤੇ ਉਨ੍ਹਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ |


ਖ਼ਬਰ ਸ਼ੇਅਰ ਕਰੋ

ਮੋਦੀ 19 ਨੂੰ ਹਰਿਆਣਾ ਆਉਣਗੇ

ਚੰਡੀਗੜ੍ਹ, 6 ਨਵੰਬਰ (ਐਨ.ਐਸ.ਪਰਵਾਨਾ) - ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਵਿਧਾਇਕ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਗੁੜਗਾਓਾ ਆ ਰਹੇ ਹਨ, ਜਿੱਥੇ ਉਹ ਕੁੰਡਲੀਮਨੇਸਰ-ਪਲਵਲ ਐਕਸਪੈੱ੍ਰਸ ਦਾ ਉਦਘਾਟਨ ਕਰਨਗੇ | ਇਹ ਕਈ ਕਰੋੜ ਰੁਪਏ ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਸੂਬਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਦੀਵਾਲੀ ਦੀ ਪੂਰਵ ਸ਼ਾਮ 'ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਚੰਡੀਗੜ੍ਹ, 6 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਸੈਕਟਰ-7 ਦਾ ਹੈ ਜੋ ਪੁਲਿਸ ਨੇ ਨਇਆ ਗਾਓਾ ਦੇ ਰਹਿਣ ਵਾਲੇ ਰਾਮ ...

ਪੂਰੀ ਖ਼ਬਰ »

ਘਰ ਤੋਂ ਗਹਿਣੇ ਤੇ ਪੈਸੇ ਚੋਰੀ

ਚੰਡੀਗੜ੍ਹ, 6 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕਜਹੇੜੀ 'ਚ ਪੈਂਦੇ ਇਕ ਘਰ ਤੋਂ ਚੋਰ ਕੀਮਤੀ ਸਮਾਨ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਜਹੇੜੀ ਦੇ ਕੌਸ਼ਲ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਸਪੀਕਰ ਵਲੋਂ 'ਗਰੀਨ ਦੀਵਾਲੀ' ਮਨਾਉਣ ਦੀ ਅਪੀਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਮੂਹ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ 'ਗਰੀਨ ਦੀਵਾਲੀ' ਮਨਾਉਣ ...

ਪੂਰੀ ਖ਼ਬਰ »

ਪੀ. ਜੀ. ਆਈ. ਨੇ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਦੇ ਦੱਸੇ ਤਰੀਕੇ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਦੀਵਾਲੀ ਮੌਕੇ ਸੁਰੱਖਿਆ ਵਜੋਂ ਲੋਕਾਂ ਨੂੰ ਪਟਾਕੇ ਚਲਾਉਣ ਸਮੇਂ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਤਰੀਕੇ ਦੱਸੇ ਗਏ ਹਨ, ਜਿਸ ਤਹਿਤ ਸਲਾਹ ਦਿੱਤੀ ਗਈ ਹੈ ਕਿ ਪਟਾਕੇ ਹਮੇਸ਼ਾ ਲਾਇਸੈਂਸ ਵਾਲੀਆਂ ਦੁਕਾਨਾਂ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਕੈਂਟਰਾਂ ਦੇ ਟਾਇਰ ਚੋਰੀ

ਐੱਸ. ਏ. ਐੱਸ. ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ)- ਬੀਤੀ ਦੇਰ ਰਾਤ ਲਾਂਡਰਾਂ ਸਥਿਤ ਮਾਰਬਲ ਦੀਆਂ ਦੁਕਾਨਾਂ ਨਜ਼ਦੀਕ ਖੜ੍ਹੇ 2 ਕੈਂਟਰਾਂ ਦੇ ਚੋਰਾਂ ਵਲੋਂ ਟਾਇਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਕੈਂਟਰਾਂ ਨੂੰ ਲੱਕੜ ਦੇ ਗੁਟਕਿਆਂ ਸਹਾਰੇ ਖੜ੍ਹਾ ਕਰ ਟਾਇਰ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਖਰੜ, 6 ਨਵੰਬਰ (ਮਾਨ)-ਸੀ. ਆਈ. ਏ. ਸਟਾਫ ਵਲੋਂ ਗਾਂਜੇ ਸਮੇਤ ਕਾਬੂ ਕੀਤੇ ਕਥਿਤ ਦੋਸ਼ੀ ਅਕਬਰ ਨੂੰ ਖਰੜ ਦੀ ਅਦਾਲਤ ਵਲੋਂ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਵਲੋਂ ਮੋਟਰਸਾਈਕਲ ਚਾਲਕ ਨੂੰ ਅਗਵਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ)- ਵਾਈ. ਪੀ. ਐੱਸ. ਚੌਕ ਦੇ ਨਜ਼ਦੀਕ ਜੈੱਨ ਕਾਰ ਸਵਾਰ ਕੁੱਝ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ਤਵਰੇਸ਼ ਵਾਸੀ ਸੈਕਟਰ-52 ਚੰਡੀਗੜ੍ਹ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਜਲ ਸੋ੍ਰਤ ਵਿਭਾਗ ਦੇ ਉਪ ਮੰਡਲ ਅਫ਼ਸਰ ਤੇ ਕਾਰਜਕਾਰੀ ਇੰਜੀਨੀਅਰ ਹੋਏ ਪਦ ਉੱਨਤ

ਚੰਡੀਗੜ੍ਹ, 6 ਨਵੰਬਰ (ਔਜਲਾ)- ਜਲ ਸੋ੍ਰਤ ਵਿਭਾਗ ਵਲੋਂ ਉਪ ਮੰਡਲ ਅਫ਼ਸਰਾਂ ਤੇ ਕਾਰਜਕਾਰੀ ਅਫ਼ਸਰਾਂ ਦੀਆਂ ਪਦ ਉੱਨਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ 45 ਉਪ ਮੰਡਲ ਅਫ਼ਸਰਾਂ ਨੂੰ ਪਦ ਉੱਨਤ ਕਰਕੇ ਕਾਰਜਕਾਰੀ ਇੰਜੀਨੀਅਰ ਅਤੇ 23 ਕਾਰਜਕਾਰੀ ਇੰਜੀਨੀਅਰਾਂ ਨੂੰ ਨਿਗਰਾਨ ...

ਪੂਰੀ ਖ਼ਬਰ »

ਸਕੂਲ 'ਚ ਸਾਲਾਨਾ 'ਮੋਜੈਕ' ਪ੍ਰਦਰਸ਼ਨੀ ਲਗਾਈ

ਜ਼ੀਰਕਪੁਰ, 6 ਅਕਤੂਬਰ (ਹੈਪੀ ਪੰਡਵਾਲਾ)- ਸਥਾਨਕ ਮਾਨਵ ਮੰਗਲ ਸਮਾਰਟ ਵਰਲਡ ਸਕੂਲ ਵਿਖੇ ਮੈਥੇਮੈਟਿਕਸ, ਸਾਇੰਸ, ਸੋਸ਼ਲ ਸਾਇੰਸ, ਭਾਸ਼ਾ, ਸੰਸਕਿ੍ਤੀ, ਕਲਾ, ਸਮੁੰਦਰੀ ਦੁਨੀਆ, ਰੋਬੋਟਿਕਸ, ਰਾਸ਼ੀ ਵਿਗਿਆਨ, ਸਾਹਿਤ, ਅੱਤਵਾਦ, ਕੰਪਿਊਟਰ, ਆਰਟ ਅਤੇ ਕਰਾਫਟ ਆਦਿ ਵੱਖ-ਵੱਖ ...

ਪੂਰੀ ਖ਼ਬਰ »

ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਮੁਹਾਲੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਆਪਣੇ ਮਾਪਿਆਂ ਤੇ ਸਟਾਫ਼ ਮੈਂਬਰਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਤਿਉਹਾਰ ਦੇ ਸਮਾਗਮ ਮੌਕੇ ਰਿਆਤ-ਬਾਹਰਾ ਗਰੁੱਪ ਦੇ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦੇ ਵਿਦਿਆਰਥੀਆਂ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਯੂਨੀਵਰਸਲ ਗਰੁੱਪ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਗਰੁੱਪ ਦੇ ਵਿਦਿਆਰਥੀਆਂ ਨੇ ਤੰਬਾਕੂ ਦਾ ਸੇਵਨ ਕਰਨ ਨਾਲ ...

ਪੂਰੀ ਖ਼ਬਰ »

ਹਰਿਆਣਾ ਤੇ ਚੰਡੀਗੜ੍ਹ 'ਚ ਪੰਜਾਬੀ ਨੂੰ ਦਿਓ ਸਤਿਕਾਰ-ਸਤਿਗੁਰੂ ਉਦੈ ਸਿੰਘ

ਚੰਡੀਗੜ੍ਹ, 6 ਨਵੰਬਰ (ਐਨ.ਐਸ. ਪਰਵਾਨਾ)- ਨਾਮਧਾਰੀ ਸੰਪਰਦਾਏ ਦੇ ਆਗੂ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਪ੍ਰੇਮੀਆਂ ਦੀ ਇਸ ਜਦੋ-ਜਹਿਦ ਦਾ ਭਰਪੂਰ ਸਮਰਥਣ ਕੀਤਾ ਹੈ ਕਿ ਯੂ.ਟੀ. ਚੰਡੀਗੜ੍ਹ ਵਿਚ ਪੰਜਾਬੀ ਨੂੰ ਕਾਨੂੰਨੀ ਤੌਰ 'ਤੇ ਪਹਿਲੀ ਭਾਸ਼ਾ ਦਾ ਦਰਜਾ ਦਿੱਤਾ ਜਾਏ | ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਨਿਊਕਲੀਅਰ ਮੈਡੀਸਨ ਵਲੋਂ ਐੱਨ.ਐੱਸ.ਐੱਸ. ਵਿਭਾਗ ਨਾਲ ਮਿਲ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ | ਸਟੂਡੈਂਟ ਸੈਂਟਰ ਵਿਖੇ ਇਕੱਠੇ ਹੋ ਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਭੱਤਾ ਵਧਾਉਣ ਦਾ ਐਲਾਨ

ਚੰਡੀਗੜ੍ਹ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਬਹੁ-ਉਦੇਸ਼ੀ ਸਿਹਤ ਕਾਰਜਕਰਤਾਵਾਂ (ਪੁਰਸ਼) ਨੂੰ 900 ਰੁਪਏ ਦਾ ਵਰਦੀ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਫ਼ੈਸਲੇ ਨਾਲ ਹੁਣ ਉਨ੍ਹਾਂ ਨੂੰ ਬਹੁ-ਉਦੇਸ਼ੀ ਸਿਹਤ ਕਾਰਜਕਰਤਾਵਾਂ (ਮਹਿਲਾਵਾਂ) ਦੇ ਬਰਾਬਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਭੀੜ, ਜਲੂਸਾਂ ਤੇ ਧਰਨਿਆਂ ਆਦਿ ਨੂੰ ਨਿਯਮਿਤ ਕਰਨ ਲਈ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕਾਰਜ ਕਰਦੇ ਹੋਏ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਤੇ ਮਾਰਚਾਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਵੱਡੀ ਪੱਧਰ 'ਤੇ ਲੋਕਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

3 ਜ਼ਿਲਿ੍ਹਆਂ 'ਚ 100 ਬਿਸਤਰਿਆਂ ਦੇ ਸਿਹਤ ਵਿੰਗ ਕਾਇਮ ਹੋਣਗੇ - ਵਿਜ

ਚੰਡੀਗੜ੍ਹ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਸੁਰੱਖਿਆ ਲਈ ਰਾਜ ਦੇ 3 ਜ਼ਿਲਿ੍ਹਆਂ ਵਿਚ 100-100 ਬਿਸਤਰਿਆਂ ਨਾਲ ਲੈਸ ਮਾਂ ਅਤੇ ਬਾਲ ਸਿਹਤ (ਐਮ.ਸੀ.ਐਚ.) ਵਿੰਗ ਸਥਾਪਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਲਗਾਇਆ ਗਿਆ 'ਸਮਾਧਾਨ ਸ਼ਿਵਿਰ'

ਚੰਡੀਗੜ੍ਹ, 6 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਹਾਊਸਿੰਗ ਬੋਰਡ ਦੇ ਰਿਹਾਇਸ਼ੀ ਯੂਨਿਟਾਂ ਵਾਲੇ ਅਲਾਟੀਆਂ ਦੇ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਚੌਕਸੀ ਹਫ਼ਤਾ ਮਨਾਉਂਦੇ ਸੈਕਟਰ 9 ਦੇ ਆਪਣੇ ਦਫ਼ਤਰ ਵਿਚ 'ਸਮਾਧਾਨ ਸ਼ਿਵਿਰ' ਲਗਾਇਆ ਗਿਆ | ਇਹ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਜਿਮਨਾਸਟਿਕ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਜਿਮਨਾਸਟਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹਿਰ ਦੇ ਕਈ ਸਕੂਲਾਂ ਤੋਂ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਅੱੈਸ.ਏ.ਆਈ. ਜਿਮਨਾਸਟਿਕ ਕੋਚ ਮਾਧਾਵੀ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਕਰਵਾਇਆ

ਖਰੜ, 6 ਨਵੰਬਰ (ਗੁਰਮੁੱਖ ਸਿੰਘ ਮਾਨ)- ਥਾਣਾ ਸਦਰ ਸਾਂਝ ਕੇਂਦਰ ਖਰੜ ਵਿਖੇ ਨਸ਼ਿਆਂ ਤੇ ਪੁਲਿਸ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਕੂਲ ਵਿਖੇ ਦੀਵਾਲੀ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਡੇਰਾਬੱਸੀ, 6 ਨਵੰਬਰ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਵਿਦਿਆਰਥੀਆਂ ਦੇ ਕਾਰਡ ਮੇਕਿੰਗ, ਪੇਂਟਿੰਗ, ਦੀਵੇ ਤੇ ਥਾਲੀ ਸਜਾਉਣ ਸਮੇਤ ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਮੁੱਲਾਂਪੁਰ ਗਰੀਬਦਾਸ ਵਿਖੇ 550 ਬੂਟੇ ਵੰਡੇ

ਮੁੱਲਾਂਪੁਰ ਗਰੀਬਦਾਸ, 6 ਨਵੰਬਰ (ਦਿਲਬਰ ਸਿੰਘ ਖੈਰਪੁਰ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜੰਗਲਾਤ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ, ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ 550 ਬੂਟੇ ਮੁਫ਼ਤ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਸੈਕਟਰ-35 'ਚ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)-ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-35 ਵਿਚ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਗਿਆ | ਪਿ੍ੰਸੀਪਲ ਰਵਿੰਦਰਜੀਤ ਕੌਰ ਅਤੇ ਲੈਕਚਰਾਰ ਨੀਲਮ ਰਾਣੀ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਦੀ ...

ਪੂਰੀ ਖ਼ਬਰ »

ਪਾਰਲੀਮੈਂਟ ਸਟੈਂਡਿੰਗ ਕਮੇਟੀ ਗ੍ਰਹਿ ਮੰਤਰਾਲੇ ਦੀ ਮੀਟਿੰਗ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪਾਰਲੀਮੈਂਟ ਸਟੈਂਡਿੰਗ ਕਮੇਟੀ ਗ੍ਰਹਿ ਮੰਤਰਾਲੇ ਦੀ ਹੋਈ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਏਜੰਡਾ ਆਈਟਮ 'ਚ ਦਰਜ ਕਰਵਾਇਆ ਕਿ ਜੇਲ੍ਹ 'ਚ ਚੱਲ ...

ਪੂਰੀ ਖ਼ਬਰ »

ਸਚਦੇਵਾ ਗਰਲਜ਼ ਕਾਲਜ ਵਿਖੇ 'ਆਤਿਸ਼ 2018' ਪ੍ਰੋਗਰਾਮ ਕਰਵਾਇਆ

ਖਰੜ, 6 ਨਵੰਬਰ (ਜੰਡਪੁਰੀ)-ਸਚਦੇਵਾ ਗਰਲਜ਼ ਕਾਲਜ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 'ਆਤਿਸ਼ 2018' ਨਾਮਕ ਪ੍ਰੋਗਰਾਮ ਕਰਵਾਇਆ ਗਿਅ | ਇਸ ਪ੍ਰੋਗਰਾਮ ਦਾ ਉਦਘਾਟਨ ਮੈਨੇਜਮੈਂਟ ਸਚਦੇਵਾ ਗਰਲਜ਼ ਕਾਲਜ ਦੁਆਰਾ ਕੀਤਾ ਗਿਆ | ਦੀਵਾਲੀ ਨਾਲ ਸਬੰਧਿਤ ਇਸ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਕੈਂਪ

ਲਾਲੜੂ, 6 ਨਵੰਬਰ (ਰਾਜਬੀਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਮੁਹਾਲੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਵਲੋਂ ਸਰਕਾਰੀ ਹਾਈ ਸਕੂਲ ਭੁੱਖੜੀ ਵਿਖੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਚੌਕਸੀ ਜਾਗਰੂਕਤਾ ਹਫ਼ਤਾ 2018 'ਤੇ ਭਾਸ਼ਣ

ਚੰਡੀਗੜ੍ਹ, 6 ਨਵੰਬਰ (ਆਰ.ਐਸ.ਲਿਬਰੇਟ)-ਚੌਕਸੀ ਜਾਗਰੂਕਤਾ ਹਫ਼ਤਾ 2018 ਦੀਆਂ ਗਤੀਵਿਧੀਆਂ ਤਹਿਤ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਇੱਕ ਭਾਸ਼ਣ ਕਰਵਾਇਆ, ਸ਼੍ਰੀ ਐਮ. ਕੇ ਪੁਰੀ ਵਧੀਕ ਐਸ.ਪੀ. ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ, ਚੰਡੀਗੜ੍ਹ ਸ੍ਰੀ ਪੁਰੀ ਨੇ ਸੀ ਬੀ ਆਈ ...

ਪੂਰੀ ਖ਼ਬਰ »

ਰਾਣਾ ਓਬਰਾਏ ਬੋਰਡ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਭਾਰਤ ਸਰਕਾਰ ਨੇ ਰਾਣਾ ਓਬਰਾਏ ਨੂੰ 2 ਸਾਲ ਲਈ ਰੇਲ ਮੰਤਰਾਲੇ ਬੋਰਡ (ਐੱਨ.ਆਰ.ਯੂ.ਯੂ.ਸੀ.) ਦਾ ਸਲਾਹਕਾਰ ਮੈਂਬਰ ਨਿਯੁਕਤ ਕੀਤਾ ਹੈ | ਉਹ ਪਹਿਲਾਂ ਵੀ ਤਿੰਨ ਵਾਰ ਰੇਲ ਮੰਤਰਾਲੇ ਦੀਆਂ ਕਈ ਕਮੇਟੀਆਂ ਦੇ ਮੈਂਬਰ ਰਹਿ ਚੁੱਕੇ ਹਨ | ...

ਪੂਰੀ ਖ਼ਬਰ »

ਪੀ. ਯੂ. ਦੇ ਹਿੰਦੀ ਵਿਭਾਗ ਵਲੋਂ ਕਿਤਾਬ ਵੰਡ ਪੋ੍ਰਗਰਾਮ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਕਿਤਾਬ ਵੰਡ ਪ੍ਰੋਗਰਾਮ ਕਰਵਾਇਆ ਗਿਆ | ਇਹ ਕਿਤਾਬਾਂ ਹਿੰਦੀ ਵਿਭਾਗ ਦੇ ਸਾਬਕਾ ਚੇਅਰਪਰਸਨ ਸਵ. ਪ੍ਰੋ. ਯੱਸ਼ ਗੁਲਾਟੀ ਦੇ ਪਰਿਵਾਰ ਵਲੋਂ ਦਾਨ ਕੀਤੀਆਂ ਗਈਆਂ ਸਨ | ਇਸ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਕੰਬਲ ਵੰਡੇ

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)- ਸ਼ਹਿਰ 'ਚ ਅੱਜ ਜਿੱਥੇ ਚਹਿਲ-ਪਹਿਲ ਤੇ ਖੁਸ਼-ਨੁਮਾ ਮਾਹੌਲ ਨਜ਼ਰੀ ਪਿਆ ਉੱਥੇ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ 'ਤੇ ਇਕ ਨਿਵੇਕਲੀ ਤਰ੍ਹਾਂ ਦਾ ਸਮਾਰੋਹ 'ਪਿੰਕੀ ਸੋਚ ਬਦਲੋ' ਨਾਮੀ ਐੱਨ.ਜੀ.ਓ. ਸੰਸਥਾ ਵਲੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

ਦਿਨ-ਦਿਹਾੜੇ ਇਕ ਵਿਅਕਤੀ ਦੀ ਜੇਬ ਕੱਟੀ

ਲਾਲੜੂ, 6 ਨਵੰਬਰ (ਰਾਜਬੀਰ ਸਿੰਘ)- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਥੇ ਬਾਜ਼ਾਰਾਂ ਵਿਚ ਭਾਰੀ ਭੀੜ ਹੈ, ਉਥੇ ਹੀ ਲਾਲੜੂ ਮੰਡੀ ਅੰਦਰ ਜੇਬ ਕਤਰੇ ਵੀ ਪੂਰੇ ਸਰਗਰਮ ਹੋ ਗਏ ਹਨ | ਇਸ ਦੇ ਚਲਦਿਆਂ ਪਿੰਡ ਟਿਵਾਣਾ ਦੇ ਰਹਿਣ ਵਾਲੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਤੇ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਪਿੰਡ ਬਲੌਾਗੀ ਅੰਦਰ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਸਥਾਨਕ ਵਸਨੀਕ ਡਾਹਢੇ ਪ੍ਰੇਸ਼ਾਨ ਹਨ | ਇਨ੍ਹਾਂ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਕਾਰਨ ਜਿਥੇ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਅਤੇ ਮੁਲਾਜ਼ਮਾਂ ਦੇ ਬੈਂਕ ਖਾਤੇ ਸੀਲ ਕਰਨ ਦੇ ਵਿਰੁੱਧ ਸੂਬੇ ਦੇ ਸਰਕਾਰੀ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਲਿਸਟ ਜਾਰੀ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਦੀਵਾਲੀ ਭਾਰਤ ਦਾ ਪ੍ਰਮੁੱਖ ਤਿਉਹਾਰ ਹੈ, ਜੋ ਕਿ ਸਮੁੱਚੇ ਦੇਸ਼ ਅੰਦਰ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਂਦਾ ਹੈ | ਜਲਣਾ, ਜ਼ਖ਼ਮ ਤੇ ਆਵਾਜ਼ ਪ੍ਰਦੂਸ਼ਣ ਰੌਸ਼ਨੀਆਂ ਦੇ ਇਸ ਤਿਉਹਾਰ ਨਾਲ ਜੁੜੇ ਮਹੱਤਵਪੂਰਨ ਮੁੱਦੇ ...

ਪੂਰੀ ਖ਼ਬਰ »

ਕਾਂਸਲ ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਮੁੱਲਾਂਪੁਰ ਗਰੀਬਦਾਸ, 6 ਨਵੰਬਰ (ਦਿਲਬਰ ਸਿੰਘ ਖੈਰਪੁਰ)- ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਪਿੰਡ ਕਾਂਸਲ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ | ਝੰਡੀ ਦੀ ਕੁਸ਼ਤੀ ਵਿਚ ਸੋਨੂੰ ਚੀਮਾ ਤੇ ਸਰੂਪ ਦਿੱਲੀ ਵਿਚਕਾਰ ਬਰਾਬਰ ਰਹੀ | ਦੂਜੀ ਝੰਡੀ ਦੀ ...

ਪੂਰੀ ਖ਼ਬਰ »

ਤੰਬਾਕੂ ਵਿਰੁੱਧ ਜਾਗਰੂਕਤਾ ਸਬੰਧੀ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਲੋਂ ਨਿਵੇਕਲੀ ਪਹਿਲ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਜ਼ਿਲ•ੇ੍ਹ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਆਲੇ-ਦੁਆਲੇ 100 ...

ਪੂਰੀ ਖ਼ਬਰ »

ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਬਾਰੇ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਪੁਲਿਸ ਪਬਲਿਕ ਸਕੂਲ ਕਮਾਂਡੋ ਕੰਪਲੈਕਸ ਫੇਜ਼-11 ਵਿਖੇ ਰੋਟਾਰੈਕਟ ਕਲੱਬ ਮੁਹਾਲੀ ਦੇ ਸਹਿਯੋਗ ਨਾਲ ਪ੍ਰਦੂਸ਼ਣ ਅਤੇ ਪਟਾਕੇ ਰਹਿਤ ਦੀਵਾਲੀ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੂਜਾ ਸ਼ਰਮਾ ਸੁਪਤਨੀ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਦਰਗਾਹ ਕਮੇਟੀ ਦੇ ਪ੍ਰਧਾਨ 'ਤੇ ਹਮਲਾ

ਐੱਸ. ਏ. ਐੱਸ. ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ)- ਪਿੰਡ ਸੋਹਾਣਾ ਵਿਖੇ ਕੁੱਝ ਨੌਜਵਾਨਾਂ ਵਲੋਂ ਲੱਖ ਦਾਤਾ ਪੀਰ ਲਾਲਾ ਵਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਜਸਵੰਤ ਸਿੰਘ ਇਸ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)- ਯੁਵਕ ਸੇਵਾਵਾ ਵਿਭਾਗ ਐੱਸ. ਏ. ਐੱਸ. ਨਗਰ ਵਲੋਂ ਵਿਦਿਆਰਥੀਆਂ, ਨੌਜਵਾਨਾਂ ਤੇ ਲੋਕਾਂ ਨੂੰ ਇਸ ਸਾਲ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ...

ਪੂਰੀ ਖ਼ਬਰ »

ਨੁੱਕੜ ਨਾਟਕ ਦੇ ਜ਼ਰੀਏ ਕਲਾਕਾਰਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਕਾਂਗਰਸ ਜ਼ਿਲ੍ਹਾ ਅਰਬਨ -2 ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਾਬੀ ਦੁਆਰਾ ਅੱਜ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ | ਇਹ ਪੇਸ਼ਕਾਰੀ ਨੂੰ ਨਾਟਕ 'ਦੇਸ਼ ਦਾ ਚੌਾਕੀਦਾਰ ਚੋਰ ਹੈ' ਨਾਂਅ ਹੇਠ ਖੇਡਿਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਲੈਕਚਰਾਰ ਯੂਨੀਅਨ ਵਲੋਂ ਇਤਿਹਾਸ ਵਿਸ਼ੇ ਦੀ ਪੁਰਾਣੀ ਕਿਤਾਬ ਲਗਾਉਣ ਦਾ ਸਵਾਗਤ

ਐੱਸ. ਏ. ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਦੂਜੇ ਦਿਨ ਬਹਿਸ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਦੂਜੇ ਦਿਨ ਵਿਦਿਆਰਥੀਆਂ ਦੇ ਬਹਿਸ (ਡਿਬੇਟ) ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚ 'ਭਿ੍ਸ਼ਟਾਚਾਰ ਨੂੰ ਰੋਕਣਾ ਤੇ ਇਮਾਨਦਾਰੀ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੈਕਟਰ 30 ਬੀ ਚੰਡੀਗੜ੍ਹ ਵਲੋਂ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਹ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 19 ਡੀ ਚੰਡੀਗੜ੍ਹ ਵਿਖੇ ਕਰਵਾਏ ਗਏ | ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਵਿਖੇ ਦੀਵਾਲੀ ਮਨਾਈ

ਲਾਲੜੂ, 6 ਨਵੰਬਰ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਦੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਰੰਗੋਲੀ ਤੇ ਚਾਰਟ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ

ਡੇਰਾਬੱਸੀ, 6 ਨਵੰਬਰ (ਗੁਰਮੀਤ ਸਿੰਘ)- ਸਰਕਾਰੀ ਕਾਲਜ ਵਿਖੇ ਪਿ੍ੰ: ਸਾਧਨਾ ਸੰਗਰ ਦੀ ਸਰਪ੍ਰਸਤੀ ਹੇਠ ਕਾਲਜ ਦੀ ਚਾਰਦੀਵਾਰੀ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਮਿੱਤਲ ਤੇ ਐੱਸ. ਡੀ. ਐੱਮ. ਪਰਮਜੀਤ ...

ਪੂਰੀ ਖ਼ਬਰ »

ਸਾਂਝ ਕੇਂਦਰ ਮੁਹਾਲੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ)- ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਤੇ ਐੱਸ. ਪੀ. (ਡੀ.) ਵਰੁਣ ਸ਼ਰਮਾ (ਆਈ. ਪੀ. ਐੱਸ.) ਵਲੋਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਥਾਣੇਦਾਰ ਗੁਰਿੰਦਰ ਸਿੰਘ ਸਮੇਤ ਜ਼ਿਲ੍ਹਾ ਮੁਹਾਲੀ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਪੰਜਾਬੀ ਕਵਿਤਾ: ਵਰਤਮਾਨ ਅਤੇ ਭਵਿੱਖ ਵਿਸ਼ੇ 'ਤੇ ਲੈਕਚਰ

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਸੋਲ ਵਿਭਾਗ ਵਲੋਂ 'ਪੰਜਾਬੀ ਕਵਿਤਾ : ਵਰਤਮਾਨ ਅਤੇ ਭਵਿੱਖ' ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਮਨਮੋਹਨ ਸਿੰਘ ਆਈ.ਪੀ.ਐਸ ਵਲੋਂ ਵਿਸ਼ੇ 'ਤੇ ਲੈਕਚਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾ ਵਲੋਂ ਇਨੈਲੋ ਨੂੰ ਟਿੱਚਰਾਂ, ਚੌਟਾਲਾ ਪਰਿਵਾਰ ਨੂੰ ਸੰਭਾਲੇ

ਚੰਡੀਗੜ੍ਹ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਇਨੈਲੋ 'ਚ ਜੋ ਫੁੱਟ ਪੈ ਰਹੀ ਹੈ ਉਸ ਨੂੰ ਲੈ ਕੇ ਰਾਜ ਦੇ ਭਾਜਪਾ ਨੇਤਾ ਚੌਟਾਲਾ ਪਰਿਵਾਰ ਨੂੰ ਸਿਆਸੀ ਟਿੱਚਰਾਂ ਕਰ ਰਹੇ ਹਨ | ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਅੱਜ ਕਈ ਟੀ.ਵੀ. ਚੈਨਲਾਂ ਨਾਲ ਗੱਲ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਦੀ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਮੁਲਾਕਾਤ

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਜੁਆਇੰਟ ਐਕਸ਼ਨ ਕਮੇਟੀ ਪੰਜਾਬ ਅਤੇ ਯੂ.ਟੀ ਇੰਪਲਾਈਜ਼ ਦੇ ਆਗੂਆਂ ਦਾ ਇਕ ਵਫ਼ਦ ਵਿਨੋਦ ਚੌਧਰੀ ਚੀਫ਼ ਇੰਜੀਨੀਅਰ, ਡਰੇਨਿੰਗ ਐਾਡ ਮਾਈਨਿੰਗ (ਜਲ ਸਰੋਤ ਵਿਭਾਗ) ਨੂੰ ਮਿਲਿਆ | ਇਸ ਡੈਪੂਟੇਸ਼ਨ ਦੀ ਅਗਵਾਈ ਕਰਦੇ ਹੋਏ ਸੂਬਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰਾਜ ਦੇ ਲੋੜਵੰਦ ਤੇ ਗਰੀਬ ਲੋਕਾਂ ਦੀ ਭਲਾਈ ਲਈ ਵਚਨਬੱਧ :ਸਿੱਧੂ

ਐੱਸ. ਏ. ਐੱਸ. ਨਗਰ, 6 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਰਾਜ ਦੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਲਈ ਵੱਖ-ਵੱਖ ਭਲਾਈ ਸਕੀਮਾਂ ਸ਼ੁਰੂ ਕਰਕੇ ਉਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ | ਇਹ ਪ੍ਰਗਟਾਵਾ ਪਸ਼ੂ ਪਾਲਣ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX