ਤਾਜਾ ਖ਼ਬਰਾਂ


ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  2 minutes ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  6 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  17 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  27 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  41 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 2 hours ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 3 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 3 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਰੂਪਨਗਰ

ਵੱਖ-ਵੱਖ ਸਕੂਲਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਦੀ ਹਦੂਦ 'ਚ ਪੈਂਦੇ ਪਿੰਡ ਕੋਟਲਾ ਨਿਹੰਗ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਿਵਿਆਂਗ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਿੱਟੀ ਦੇ ਰੰਗ-ਬਿਰੰਗੇ ਦੀਵੇ ਬਣਾ ਕੇ ਮਨਾਇਆ | ਸਕੂਲ ਦੀ ਆਈ. ਵੀ. ਆਰ. ਟੀ. ਕੁਮਾਰੀ ਅਨੂ ਦੀ ਅਗਵਾਈ 'ਚ ਇਨ੍ਹਾਂ ਬੱਚਿਆਂ ਨੇ ਦੀਵਿਆਂ ਨੂੰ ਰੰਗਾਂ ਨਾਲ ਸਜਾਇਆ ਤੇ ਦੀਵਿਆਂ ਦੀ ਪ੍ਰਦਰਸ਼ਨੀ ਲਗਾਈ | ਇਸ ਮੌਕੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਤੋਂ ਦੀਵੇ ਖ਼ਰੀਦੇ ਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਸੈਂਟਰ ਹੈੱਡ ਟੀਚਰ ਹਰਬੰਸ ਸਿੰਘ, ਸੁਮਨ ਬੇਬੀ, ਸਰਬਜੀਤ ਕੌਰ, ਹਰਨੀਤ ਕੌਰ, ਮੋਨੀਕਾ ਜੋਸ਼ੀ, ਸਰਬਜੀਤ ਕੌਰ ਗੰਧੋਂ, ਜਸਵਿੰਦਰ ਕੌਰ, ਮਨਿੰਦਰ ਕੌਰ, ਕਵਲਜੀਤ ਕੌਰ ਆਦਿ ਹਾਜ਼ਰ ਸਨ |
ਸ੍ਰੀ ਚਮਕੋਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ, ਪਿੰਡ ਬਸੀ ਗੁੱਜਰਾਂ ਅਤੇ ਧੌਲਰਾਂ ਵਿਚ, ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ | ਵਿਦਿਆਰਥੀਆਂ ਨੇ ਹੱਥਾਂ 'ਚ ਨਾਅਰੇ ਲਿਖੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਉਹ ਨਾਅਰੇ ਲਗਾ ਕੇ ਸੁਨੇਹਾ ਦੇ ਰਹੇ ਸਨ ਕਿ ਵਾਤਾਵਰਨ ਦੀ ਕੀਮਤ 'ਤੇ ਦੀਵਾਲੀ ਦੇ ਤਿਉਹਾਰ 'ਤੇ ਪਟਾਕੇ ਨਾ ਚਲਾਏ ਜਾਣ ਅਤੇ ਘਟੀਆ ਬਾਜ਼ਾਰੀ ਪਕਵਾਨ ਖਾਣ ਤੋਂ ਗੁਰੇਜ਼ ਕੀਤਾ ਜਾਵੇ | ਇਸ ਤੋਂ ਪਹਿਲਾਂ ਜਿੱਥੇ ਵਿਦਿਆਰਥੀਆਂ ਨੇ ਖ਼ੁਦ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ ਉੱਥੇ ਸੰਸਥਾ 'ਚ ਮੋਮਬੱਤੀਆਂ ਅਤੇ ਮੋਮ ਤੋਂ ਬਣੀਆਂ ਹੋਰ ਵਸਤਾਂ ਲੈ ਕੇ ਪਹੁੰਚੇ, ਬਦਰ ਵਿਦਿਆਲਾ ਰੂਪਨਗਰ ਦੇ ਗੂੰਗੇ/ਬੋਲੇ ਵਿਦਿਆਰਥੀਆਂ ਦੀ, ਲਗਪਗ 10 ਹਜ਼ਾਰ ਰੁਪਏ ਦੀਆਂ ਵਸਤਾਂ ਖ਼ਰੀਦ ਕੇ ਵਿਤੀ ਸਹਾਇਤਾ ਕੀਤੀ | ਪਿ੍ੰਸੀਪਲ ਹਰਦੀਪ ਸਿੰਘ ਨੇ ਸੀਨੀਅਰ ਵਿੰਗ ਅਤੇ ਮਨਦੀਪ ਕੌਰ ਨੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਜਿੱਥੇ ਸਮੁੱਚੀ ਸੰਸਥਾ ਦੇ ਅਹਾਤੇ ਦੀ ਸਫ਼ਾਈ ਕੀਤੀ ਗਈ ਉੱਥੇ ਦੋਨੋਂ ਵਿੰਗਾਂ ਦੇ ਕਮਰਿਆਂ ਦੀ ਸਜਾਵਟ ਕੀਤੀ ਗਈ, ਰੰਗੋਲੀ ਮੁਕਾਬਲੇ ਹੋਏ ਤੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਰੰਗੋਲੀ ਮੁਕਾਬਲਿਆਂ 'ਚ ਲਾਲਾ ਹਰਦਿਆਲ, ਸ਼ਹੀਦ ਭਗਤ ਸਿੰਘ ਤੇ ਪੰਜਾਬ ਹਾਊਸ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਨੰਬਰ 'ਤੇ ਰਹੇ | ਇਸ ਮੌਕੇ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਬਲਵੰਤ ਸਿੰਘ ਮਨਚੰਦਾ, ਮਨਿੰਦਰ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ |
ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ਵਿਖੇ ਮਨਾਈ ਦੀਵਾਲੀ:
ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਅੱਜ ਦੀਵਾਲੀ ਮਨਾਈ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰਮਾਇਣ ਦੇ ਦਿ੍ਸ਼ਾਂ ਦੀਆਂ ਝਲਕੀਆਂ ਨੂੰ ਬਾਖ਼ੂਬੀ ਪੇਸ਼ ਕੀਤਾ ਗਿਆ ਤੇ ਸਮਾਜਿਕ ਸਕਿੱਟਾਂ ਪੇਸ਼ ਕਰਦਿਆਂ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ ਗਿਆ | ਇਸ ਮੌਕੇ ਕਾਰਡ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਸੰਸਥਾ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਬਾਰੇ ਦੱਸਿਆ ਤੇ ਪਿ੍ੰਸੀਪਲ ਰੁਪਿੰਦਰ ਕੌਰ ਨੇ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਗਰੀਨਵੇਜ਼ ਸਕੂਲ ਰੁੜਕੀ ਹੀਰਾਂ 'ਚ ਮਨਾਈ ਦੀਵਾਲੀ:
ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ 'ਚ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਗੁਰਮੁੱਖ ਸਿੰਘ ਮੱਲੀ ਨੇ ਬੱਚਿਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਸਬੰਧੀ ਚਾਨਣਾ ਪਾਇਆ ਤੇ ਪਟਾਕੇ ਨਾ ਚਲਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਦੀਵੇ, ਮੋਮਬੱਤੀਆਂ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਉਪਰੰਤ ਵਿਦਿਆਰਥੀਆਂ ਵਲੋਂ ਸੱਭਿਅਕ ਅਤੇ ਧਾਰਮਿਕ ਕਵਿਤਾਵਾਂ ਤੇ ਸਕਿੱਟਾਂ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਡੀ. ਕੇ. ਸ਼ਰਮਾ ਨੇ ਬੱਚਿਆਂ ਨੂੰ ਦੀਵਾਲੀ ਮੌਕੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ:
ਕੋਟਲਾ ਨਿਹੰਗ ਦੇ ਹਾਈ ਸਕੂਲ ਵਿਖੇ ਦੀਵਾਲੀ ਦੀਆਂ ਤਿਆਰੀਆਂ ਪਿਛਲੇ ਦੋ ਹਫ਼ਤਿਆਂ ਤੋਂ ਕੀਤੀਆਂ ਜਾ ਰਹੀਆਂ ਸਨ | ਉਨ੍ਹਾਂ ਸਕੂਲ ਦਾ ਰੰਗ-ਰੋਗਨ, ਸਾਫ਼-ਸਫ਼ਾਈ, ਜਮਾਤਾਂ ਦੀ ਸਜਾਵਟ ਤੇ ਆਲੇ-ਦੁਆਲੇ ਨੂੰ ਸ਼ਿੰਗਾਰ ਕੇ ਅੱਜ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਦੇ ਮੈਂਬਰ ਸੀਨੀਅਰ ਲੈਕਚਰਾਰ ਇੰਦਰਜੀਤ ਸਿੰਘ ਬਾਲਾ, ਦਵਿੰਦਰ ਸਿੰਘ ਅਤੇ ਸੰਜੀਵ ਕੁਮਾਰ ਨੇ ਸਕੂਲ ਦਾ ਸਾਲਾਨਾ ਨਿਰੀਖਣ ਕੀਤਾ | ਉਨ੍ਹਾਂ ਦੱਸਿਆ ਕਿ ਇਕ ਮਹੀਨਾ ਪਹਿਲਾਂ ਸਕੂਲ ਦਾ ਰੂਪ ਹੋਰ ਸੀ ਤੇ ਸਕੂਲ ਦੀ ਇੰਚਾਰਜ ਅਨੂ ਸੈਣੀ ਦੀ ਅਗਵਾਈ 'ਚ ਸਕੂਲ ਦੀ ਦਿੱਖ ਹੀ ਬਦਲ ਗਈ ਹੈ | ਉਨ੍ਹਾਂ ਸਕੂਲ 'ਚ ਸਜਾਵਟ, ਜਮਾਤਾਂ ਤੇ ਸਕੂਲ ਦਾ ਰਿਕਾਰਡ ਤੋਂ ਇਲਾਵਾ ਬੱਚਿਆਂ ਦੀ ਸਿੱਖਿਆ ਦੀ ਘੋਖ ਵੀ ਕੀਤੀ | ਜਿਸ 'ਤੇ ਉਨ੍ਹਾਂ ਤਸੱਲੀ ਦਾ ਪ੍ਰਗਟਾਵਾ ਕੀਤਾ | ਉਪਰੰਤ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਹਰ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਜਮਾਤਾਂ ਦੇ ਬਾਹਰ ਖ਼ੂਬਸੂਰਤ ਰੰਗੋਲੀਆਂ ਬਣਾਈਆਂ | ਜਿਸ ਉਪਰੰਤ ਜੇਤੂ ਜਮਾਤਾਂ ਦੇ ਵਿਦਿਆਰਥੀ ਸਨਮਾਨਿਤ ਵੀ ਕੀਤੇ ਗਏ | ਇਸ ਮੌਕੇ ਮਨਜਿੰਦਰ ਸਿੰਘ ਚੱਕਲ, ਮਨੋਜ ਮੋਹਿਤ, ਸੁਰਿੰਦਰ ਸਿੰਘ, ਰਾਜੇਸ਼ ਕੁਮਾਰ, ਸੁਖਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਅਮਰੀਕ ਸਿੰਘ, ਸ਼ਮਿੰਦਰ ਕੌਰ, ਸਤਪਾਲ ਕੌਰ, ਸਵਰਨਜੀਤ ਕੌਰ, ਸਵਾਤੀ ਗੁਪਤਾ, ਇੰਦਰਜੀਤ ਕੌਰ, ਗਗਨਦੀਪ ਕੌਰ, ਹਰਮਨਦੀਪ ਕੌਰ, ਅਰਵਿੰਦਰ ਕੌਰ, ਹਰਕੰਵਲ ਕੌਰ, ਅਮਨਦੀਪ ਕੌਰ, ਜਸਬੀਰ ਸਿੰਘ ਆਦਿ ਹਾਜ਼ਰ ਸਨ |
ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ:
ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਦੀਵਾਲੀ ਦਾ ਸ਼ੁੱਭ ਤੇ ਪਵਿੱਤਰ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਐਮ. ਡੀ. ਮਾਧੁਰੀ ਸੈਣੀ, ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਆਪਣੇ ਪਤਵੰਤੇ ਸੱਜਣਾਂ ਨਾਲ ਖ਼ਾਸ ਤੌਰ 'ਤੇ ਸਕੂਲ ਪਹੁੰਚੇ, ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ | ਬੱਚਿਆਂ ਵਲੋਂ ਸ਼ਬਦ ਗਾਇਨ, ਲਕਸ਼ਮੀ ਮਾਤਾ ਤੇ ਗਣੇਸ਼ ਪੂਜਾ ਤੋਂ ਇਲਾਵਾ ਰੰਗਾਰੰਗ ਪ੍ਰੋਗਰਾਮ 'ਚ ਡਾਂਸ, ਸਕਿੱਟ, ਭੰਗੜਾ, ਨਾਟਕ ਤੇ ਭਾਸ਼ਣ ਆਦਿ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਵੱਖ-ਵੱਖ ਹਾਊਸ (ਜਲ, ਆਕਾਸ਼, ਅਗਨੀ ਤੇ ਪਿ੍ਥਵੀ) ਵਲੋਂ ਹਾਊਸ ਬੋਰਡ 'ਤੇ ਰੰਗੋਲੀ ਮੁਕਾਬਲੇ ਲਈ ਰੰਗੋਲੀ ਸਜਾਈ ਗਈ |
ਸੰਤ ਕਰਮ ਸਿੰਘ ਅਕੈਡਮੀ
ਸੰਤ ਕਰਮ ਸਿੰਘ ਅਕੈਡਮੀ 'ਚ ਦੀਵਾਲੀ ਦੇ ਤਿਉਹਾਰ ਮੌਕੇ ਸਮਾਜਿਕ ਸੁਨੇਹਾ ਦਿੰਦੀ ਹੋਈ ਰੰਗੋਲੀ ਤਿਆਰ ਕੀਤੀ ਗਈ | ਬੱਚਿਆਂ ਵਲੋਂ ਬਿਨਾਂ ਅੱਗ ਖਾਣ-ਪੀਣ ਦੀਆਂ ਆਈਟਮਾਂ ਤਿਆਰ ਕੀਤੀਆਂ ਗਈਆਂ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਫੈਂਸੀ ਡਰੈੱਸ 'ਚ ਆਏ ਛੋਟੇ ਬੱਚਿਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਨਾਟਕਾਂ ਦੁਆਰਾ ਬਿਜਲੀ, ਪਾਣੀ ਦੀ ਬੱਚਤ, ਆਤਮ ਰੱਖਿਆ, ਪਲਾਸਟਿਕ ਦੀ ਵਰਤੋਂ ਨਾ ਕਰਨ ਤੇ ਮੋਬਾਈਲ ਦੇ ਖ਼ਤਰਨਾਕ ਸਿੱਟਿਆਂ ਬਾਰੇ ਜਾਗਰੂਕ ਕੀਤਾ ਗਿਆ | ਦਰਸ਼ਕਾਂ ਦੇ ਮਨੋਰੰਜਨ ਦਾ ਿਖ਼ਆਲ ਰੱਖਦੇ ਹੋਏ ਹਾਸੇ ਭਰਿਆ ਐਡ ਸ਼ੋਅ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਹਾਸੇ ਭਰੀਆਂ ਕਵਿਤਾਵਾਂ ਨੇ ਦਰਸ਼ਕਾਂ ਦੇ ਢਿੱਡੀ ਪੀੜਾਂ ਪਾ ਦਿੱਤੀਆਂ | ਪਿ੍ੰਸੀਪਲ ਸਤਪਾਲ ਕੌਰ ਤੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ |
ਸਤਲੁਜ ਪਬਲਿਕ ਸਕੂਲ
ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬੱਚਿਆਂ ਨੇ ਇਸ ਵਾਰ ਦੀਵਾਲੀ ਦੇ ਤਿਉਹਾਰ 'ਤੇ ਆਤਿਸ਼ਬਾਜ਼ੀ ਨਾ ਚਲਾ ਕੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਅਹਿਦ ਲਿਆ | ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ, ਦੀਵੇ ਸਜਾਉਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚੇਅਰਮੈਨ ਜੇ. ਕੇ. ਜੱਗੀ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਉਨ੍ਹ•ਾਂ ਨੇ ਸਮੂਹ ਸਟਾਫ਼ ਨੂੰ ਦੀਵਾਲੀ ਗਿਫ਼ਟ ਦੇ ਕੇ ਇਸ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਡਾਇਰੈਕਟਰ ਪਿ੍ੰਸੀਪਲ ਜਤਿੰਦਰ ਕੌਰ ਤੇ ਸਤਲੁਜ ਸਮਾਰਟ ਕਿਡਜ਼ ਦੀ ਪਿ੍ੰਸੀਪਲ ਪਵਨੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ |


ਖ਼ਬਰ ਸ਼ੇਅਰ ਕਰੋ

ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ, ਮੀਡੀਆ ਤੇ ਰੈੱਡ ਕਰਾਸ ਦੇ ਮੈਂਬਰਾਂ ਨੇ ਮਿਲ ਕੇ ਸਥਾਨਕ ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ | ਇਸ ਮੌਕੇ ਜਸਪ੍ਰੀਤ ...

ਪੂਰੀ ਖ਼ਬਰ »

ਬਾਹਮਣਮਾਜਰਾ ਵਿਖੇ ਦੁੱਧ ਉਤਪਾਦਨ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਹਮਣਮਾਜਰਾ ਨੇ ਆਪਣੇ ਦੁੱਧ ਉਤਪਾਦਕਾਂ ਨੂੰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਮਿਲਕ ਪਲਾਂਟ ਮੋਹਾਲੀ ਦੇ ...

ਪੂਰੀ ਖ਼ਬਰ »

ਹੁਣ ਤੱਕ ਭਰਤਗੜ੍ਹ ਅਨਾਜ ਮੰਡੀ 'ਚ 47143 ਕੁਇੰਟਲ ਝੋਨੇ ਦੀ ਖ਼ਰੀਦ

ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਤੇ ਸਬੰਧਿਤ ਮਹਿਕਮੇ ਵਲੋਂ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਭਰਤਗੜ੍ਹ-ਪੰਜੇਹਰਾ ਮਾਰਗ 'ਤੇ ਸਥਾਪਿਤ ਕੀਤੀ ਪੱਕੀ ਅਨਾਜ ਮੰਡੀ 'ਚ ਪੰਜਾਬ ਐਗਰੋ ਵਲੋਂ ਹੁਣ ਤੱਕ 47143 ਕੁਇੰਟਲ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ | ...

ਪੂਰੀ ਖ਼ਬਰ »

5 ਮੋਟਰਾਂ ਦੀਆਂ ਤਾਰਾਂ ਚੋਰੀ

ਪੁਰਖਾਲੀ, 6 ਨਵੰਬਰ (ਬੰਟੀ)-ਇੱਥੋਂ ਨੇੜਲੇ ਪਿੰਡ ਰਾਮਪੁਰ ਵਿਖੇ 5 ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਬਲਦੇਵ ਸਿੰਘ, ਬਖਸ਼ੀਸ਼ ਸਿੰਘ, ਪਿਆਰਾ ਸਿੰਘ, ਹਰਨੇਕ ਸਿੰਘ ਤੇ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਮੋਟਰਾਂ ਦੇ ...

ਪੂਰੀ ਖ਼ਬਰ »

ਢਾਹਾਂ ਵਿਖੇ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁਕਾਰੀ ਦੇ ਵਿਦਿਆਰਥੀ ਦੀ ਨਵੋਦਿਆ ਲਈ ਚੋਣ

ਨੂਰਪੁਰ ਬੇਦੀ, 6 ਨਵੰਬਰ (ਢੀਂਡਸਾ, ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁਕਾਰੀ ਦੇ ਵਿਦਿਆਰਥੀ ਹਰਮਨ ਸੈਣੀ ਪੁੱਤਰ ਰਜਿੰਦਰ ਸਿੰਘ ਦੀ ਅਪ੍ਰੈਲ 2018 ਦੌਰਾਨ ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਈ ਪੀ੍ਰਖਿਆ 'ਚ ਛੇਵੀਂ ਜਮਾਤ 'ਚ ਦਾਖ਼ਲੇ ਲਈ ਚੋਣ ...

ਪੂਰੀ ਖ਼ਬਰ »

ਪਾਣੀ ਦੀ ਲੀਕੇਜ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 6 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਲਾਗਲੇ ਪਿੰਡ ਬੇਗਮਪੁਰਾ 'ਚ ਪਾਣੀ ਦੀ ਸਪਲਾਈ ਲਈ ਵਿਛਾਈਆਂ ਪਾਈਪਾਂ 'ਚ ਲੀਕੇਜ ਕਾਰਨ ਸੜਕਾਂ ਉੱਤੇ ਪਾਣੀ ਪਾਣੀ ਇਕੱਠਾ ਹੋ ਜਾਂਦਾ ਹੈ | ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਹਰੀ ਦੀਵਾਲੀ 'ਤੇ ਭਾਸ਼ਣ

ਰੂਪਨਗਰ, 5 ਨਵੰਬਰ (ਸਟਾਫ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਤੇ ਬੀ. ਐਸ. ਸਤਿਆਲ ਦੀ ਅਗਵਾਈ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਭਾਸ਼ਣ ਮੁਕਾਬਲਾ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਦੀ ਬਹੁਮੰਤਵੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਟਿੱਬਾ ਟੱਪਰੀਆਂ ਬਹੁ-ਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਦੀ ਚੋਣ ਲਈ ਸਭਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਮੈਂਬਰਾਂ ਦਾ ਇਕੱਠ ਹੋਇਆ | ਜਿਸ 'ਚ ਰਿਟਰਨਿੰਗ ਅਫ਼ਸਰ ਜਸਵਿੰਦਰ ਸਿੰਘ ਦੇ ਨਾਲ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਨੇ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ

ਢੇਰ, 6 ਨਵੰਬਰ (ਸ਼ਿਵ ਕੁਮਾਰ ਕਾਲੀਆ)-ਮਾਊਾਟ ਕਾਰਮਲ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਹੋਈਆਂ ਇੰਟਰ ਮਾਊਾਟ ਕਾਰਮਲ ਸਕੂਲ ਸਪੋਰਟਸ ਤੇ ਕਲਚਰ ਮੀਟ 'ਚ ਲਗਾਤਾਰ ਚੌਥੀ ਵਾਰ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰੰਗੋਲੀ ਮੁਕਾਬਲਾ ਕਰਵਾਇਆ

ਸੁਖਸਾਲ, 6 ਨਵੰਬਰ (ਧਰਮ ਪਾਲ)-ਆਦਰਸ਼ ਪਬਲਿਕ ਸਕੂਲ ਪੱਸੀਵਾਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਸਕੂਲ ਦੇ ਜਲ, ਅਗਨੀ, ਵਾਯੂ ਤੇ ਆਕਾਸ਼ ਚਾਰੋ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜਲ ਹਾਊਸ ਪਹਿਲੇ, ਅਗਨੀ, ਵਾਯੂ ਦੂਜੇ ਤੇ ਆਕਾਸ਼ ਹਾਊਸ ...

ਪੂਰੀ ਖ਼ਬਰ »

ਸਰਕਾਰ ਜੀ! ਗਰੀਬਾਂ ਨੂੰ ਪੱਕਾ ਰੈਣ ਬਸੇਰਾ ਬਣਾਉਣ ਲਈ ਫ਼ੰਡ ਜਾਰੀ ਕਰ ਕੇ ਦੀਵਾਲੀ ਦਾ ਤੋਹਫ਼ਾ ਹੀ ਦੇ ਦਿਓ...

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਵੇਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਤੇ ਸਰਕਾਰ ਦੇ ਵਜ਼ੀਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਦੇਸ਼ ਜਾਰੀ ਕਰਕੇ ਜਿੱਥੇ ਪ੍ਰਦੂਸ਼ਣ ਮੁਕਤ, ਗਰੀਨ ਦੀਵਾਲੀ ਮਨਾਉਣ ਲਈ ਅਤੇ ਲੋੜਵੰਦਾਂ ...

ਪੂਰੀ ਖ਼ਬਰ »

ਬਿਨੈਕਾਰਾਂ ਦੀ ਕੌਾਸਿਲੰਗ ਬੁਲਾਏ ਜਾਣ ਸਬੰਧੀ ਮੀਟਿੰਗ

ਰੂਪਨਗਰ, 6 ਨਵੰਬਰ (ਪ. ਪ.)-ਅੱਜ ਰਣਜੀਤ ਸਿੰਘ ਬਾਗ ਵਿਖੇ ਭਰਤੀ ਪ੍ਰਕਿਰਿਆ 4/2016 ਕਲਰਕਾਂ ਦੀ ਭਰਤੀ ਅਧੀਨ ਬਿਨੈਕਾਰਾਂ ਤੇ ਮਾਪਿਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ ਵਲੋਂ ਕੱਢੀ ਕਲਰਕਾਂ ਦੀ ਭਰਤੀ ਬਾਰੇ ਵਿਚਾਰ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ | ਜਿਸ 'ਚ ਸ਼ਾਮਿਲ ਪਿੰਡ ਵਾਸੀਆਂ ਨੂੰ ਐਫ. ਐਲ. ਸੀ. ...

ਪੂਰੀ ਖ਼ਬਰ »

ਐਨ. ਆਰ. ਆਈ. ਦਾਨੀ ਵਲੋਂ ਸਕੂਲ ਨੰੂ ਪ੍ਰੋਜੈਕਟਰ ਭੇਟ

ਰੂਪਨਗਰ, 5 ਨਵੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਮਾਜਰੀ ਜੱਟਾਂ ਦੇ ਜੰਮਪਲ ਤੇ ਆਸਟ੍ਰੇਲੀਆ ਦੇ ਪੱਕੇ ਨਿਵਾਸੀ ਹੈਬੀ ਗਿੱਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਨੂੰ ਪ੍ਰੋਜੈਕਟਰ ਭੇਟ ਕੀਤਾ ਗਿਆ | ਇਸ ਮੌਕੇ ਹੈਬੀ ਗਿੱਲ ਨੇ ਆਖਿਆ ਕਿ ਉਹ ਇਸ ਸਕੂਲ ਦੇ ...

ਪੂਰੀ ਖ਼ਬਰ »

ਰੂਪਨਗਰ 'ਚ 6 ਲਾਇਸੰਸ 'ਤੇ ਲੱਗੀਆਂ ਦਰਜਨਾਂ ਪਟਾਕਿਆਂ ਦੀਆਂ ਨਾਜਾਇਜ਼ ਦੁਕਾਨਾਂ

ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਜਿੱਥੇ ਮਠਿਆਈਆਂ ਤੇ ਗਿਫ਼ਟਾਂਨਾਲ ਬਾਜ਼ਾਰ ਸਜਿਆ ਹੋਇਆ ਹੈ ਉੱਥੇ ਹਰੀ ਦੀਵਾਲੀ ਮਨਾਉਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਰੂਪਨਗਰ ਦੇ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਦੀਵਾਲੀ 'ਤੇ ਅਨੰਦਪੁਰ ਸਾਹਿਬ ਵਿਖੇ 6, ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਵਲੋਂ ਆਰਜ਼ੀ ਕਾਮਿਆਂ ਨੂੰ ਤਨਖ਼ਾਹਾਂ ਦਾ ਭੁਗਤਾਨ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਰਜ਼ੀ ਕਾਮਿਆਂ ਨੂੰ ਪਿਛਲੇ 4 ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਦੀਵਾਲੀ ਵਿਸ਼ੇ 'ਤੇ ਬਣਾਏ ਗਏ ਇਨ੍ਹਾਂ ਕਾਰਡਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਮੋਰਿੰਡਾ, 6 ਅਕਤੂਬਰ (ਕੰਗ)-ਕਾਂਗਰਸ ਦਫ਼ਤਰ ਮੋਰਿੰਡਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕਤਰਤਾ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਭੰਗੂ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਾਂਗਰਸੀ ਵਰਕਰਾਂ ਦੇ ਨਾਲ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਕੱਢੀ ਜਾਗਰੂਕਤਾ ਰੈਲੀ

ਸੁਖਸਾਲ, 6 ਨਵੰਬਰ (ਧਰਮ ਪਾਲ)-ਐਨ. ਸੀ. ਸੀ. ਫਸਟ ਪੰਜਾਬ ਨੈਵਲ ਯੂਨਿਟ ਨਵਾਂ ਨੰਗਲ ਦੇ ਕਮਾਂਡਟ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਐਨ. ਸੀ. ਸੀ. ਅਧਿਕਾਰੀ ਸੋਹਣ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸਭ ਤੋਂ ਪਹਿਲਾਂ ਹਰੀਸ਼ ਕੁਮਾਰੀ ਭਾਓਵਾਲ ਦੀ ਬੇਵਕਤੀ ਮੌਤ 'ਤੇ ਸ਼ੋਕ ਮਤਾ ...

ਪੂਰੀ ਖ਼ਬਰ »

ਅਬਿਆਣਾ ਕਲਾਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਅਬਿਆਣਾ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਪਣੇ ਦੁੱਧ ਉਤਪਾਦਕਾਂ 'ਚ ਬੋਨਸ ਵੰਡਿਆ ਗਿਆ | ਇਸ ਦੌਰਾਨ ਸਭਾ ਦੇ ਮੈਂਬਰਾਂ 'ਚ 447791 ਲੱਖ ਰੁਪਏ ਬੋਨਸ ਵੰਡਿਆ ਗਿਆ | ਬੋਨਸ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈਡਰੇਸ਼ਨ ਏਟਕ ਨੇ ਮੰਗਾਂ ਸਬੰਧੀ ਵਧੀਕ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਸਾਥੀ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਪਾਰਟ ਟਾਈਮ ਕਾਮਿਆਂ ਨੂੰ ...

ਪੂਰੀ ਖ਼ਬਰ »

ਨੰਗਲ ਸਰਸਾ 'ਚ ਕਿਡਜ਼ ਕਾਰਨੀਵਾਲ ਸਮਾਪਤ

ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੀਆਂ ਹਦਾਇਤਾਂ ਮੁਤਾਬਿਕ ਅਕਾਦਮਿਕ ਕੈਲੰਡਰ ਤਹਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਨੰਗਲ ਸਰਸਾ 'ਚ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

ਰੂਪਨਗਰ, 5 ਨਵੰਬਰ (ਹੁੰਦਲ)-ਰੋਟਰੀ ਕਲੱਬ ਰੂਪਨਗਰ ਵੱਲੋਂ ਵੀ.ਐਮ. ਯੂਨੀਕ ਸਕੂਲ ਜ਼ੈਲ ਸਿੰਘ ਨਗਰ ਰੋਪੜ ਵਿਖੇ ਬਣੇ ਨਵੇਂ 'ਅਰਲੀ ਐਕਟ ਕਲੱਬ' ਦੇ ਬੱਚਿਆਂ ਵਿਚਕਾਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ' ਪ੍ਰੀ ਨਰਸਰੀ, ਨਰਸਰੀ, ਕੇ.ਜੀ., ਪਹਿਲੀ ਜਮਾਤ, ਦੂਜੀ ...

ਪੂਰੀ ਖ਼ਬਰ »

15ਵਾਂ ਖ਼ਾਲਸਾਈ ਖੇਡ ਉਤਸਵ ਸ਼ਾਨੋ-ਸ਼ੌਕਤ ਨਾਲ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 15ਵੀਆਂ ਖ਼ਾਲਸਾਈ ਖੇਡਾਂ ਜਾਹੋ-ਜਲਾਲ ਨਾਲ ਸਮਾਪਤ ਹੋਈਆਂ | ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਮੰਗਾਂ ਦੇ ਹੱਕ 'ਚ ਧਰਨਾ

ਰੂਪਨਗਰ, 6 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਲ ਇੰਡੀਆ ਮਜ਼ਦੂਰ ਦਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਵਿਭਾਗ ਦਫ਼ਤਰ ਦੇ ਸਾਹਮਣੇ ਪ੍ਰਧਾਨ ਕੁਲਦੀਪ ਸਿੰਘ ਢੀਂਗਰੀ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ | ਇਸ ਦੌਰਾਨ ਮੀਤ ਪ੍ਰਧਾਨ ਮੇਵਾ ਸਿੰਘ ਭੰਗਾਲਾ ਨੇ ਕਿਹਾ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ ਕਾਰ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰੇ ਕਰੀਬ 6 ਵਜੇ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜੇ ਚੌਕ 'ਚ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫੀਗੋ ਕਾਰ ਨੰਬਰ ਸੀ. ਐਚ.-01 ਏ. ਈ.-4171 ...

ਪੂਰੀ ਖ਼ਬਰ »

ਰਾਜੀਵ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਆਹੁਦਾ

ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਗੁਪਤਾ ਪੀ. ਸੀ. ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਵਿਖੇ ਅਹੁਦਾ ਸੰਭਾਲ ਲਿਆ ਹੈ | ਰਾਜੀਵ ਗੁਪਤਾ 2004 ਬੈਚ ਦੇ ਪੀ. ਸੀ. ਐਸ. ਅਧਿਕਾਰੀ ਹਨ | ਇਸ ਤੋਂ ਪਹਿਲਾਂ ਸ੍ਰੀ ਗੁਪਤਾ ਚੰਡੀਗੜ੍ਹ ਵਿਖੇ ਐਡੀਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ

ਗੁਰਦਿਆਲ ਸਿੰਘ ਨੂੰ ਚੁਣਿਆ ਪ੍ਰਧਾਨ ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸ਼ਾਖਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬਾ ਸਲਾਹਕਾਰ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 6 ਅਕਤੂਬਰ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮੋਰਿੰਡਾ ਦੀ ਮੀਟਿੰਗ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰੁਪਿੰਦਰ ਸਿੰਘ ਭਿੱਜਰਾ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਰੋਪੜ ਮੋਟਰ ਪਾਰਟਜ਼ ਮਕੈਨੀਕਲ ਯੂਨੀਅਨ ਦੀ ਮੀਟਿੰਗ

ਰੂਪਨਗਰ, 6 ਨਵੰਬਰ (ਹੁੰਦਲ)- ਰੋਪੜ ਮੋਟਰ ਪਾਰਟਜ਼ ਮਕੈਨੀਕਲ ਯੂਨੀਅਨ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਹੁਸੈਨਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਵਿਖੇ ਦੁਕਾਨਦਾਰਾਂ ਨੂੰ ਮਿਲੀਆਂ ਦੁਕਾਨਾਂ 'ਚ ਪਾਣੀ ਤੇ ਬਿਜਲੀ ਪ੍ਰਬੰਧ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਈ ਜਾਵੇ ਹਰੀ ਦੀਵਾਲੀ-ਡੀ.ਸੀ.

ਰੂਪਨਗਰ, 6 ਨਵੰਬਰ (ਪ. ਪ.)-ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਵੰਡਣ ਤੇ ਆਸਥਾ ਦਾ ਤਿਉਹਾਰ ਹੈ | ਇਸ ਤਿਉਹਾਰ ਮੌਕੇ ਵਾਤਾਵਰਨ ਦੀ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਮੋਰਿੰਡਾ, 6 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਮੜ੍ਹੌਲੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਪਹਿਲਾ ਤੇ ਨੌਵੀਂ ਜਮਾਤ ਦੀ ਅੰਮਿ੍ਤਵੀਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 33,045 ਮੀਟਰਕ ਟਨ ਝੋਨੇ ਦੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਸਰਕਾਰ ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ | ਮੰਡੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX