ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  5 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  24 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  29 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  55 minutes ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  49 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 4 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਰੂਪਨਗਰ

ਵੱਖ-ਵੱਖ ਸਕੂਲਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਦੀ ਹਦੂਦ 'ਚ ਪੈਂਦੇ ਪਿੰਡ ਕੋਟਲਾ ਨਿਹੰਗ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਿਵਿਆਂਗ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਿੱਟੀ ਦੇ ਰੰਗ-ਬਿਰੰਗੇ ਦੀਵੇ ਬਣਾ ਕੇ ਮਨਾਇਆ | ਸਕੂਲ ਦੀ ਆਈ. ਵੀ. ਆਰ. ਟੀ. ਕੁਮਾਰੀ ਅਨੂ ਦੀ ਅਗਵਾਈ ...

ਪੂਰੀ ਖ਼ਬਰ »

ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ, ਮੀਡੀਆ ਤੇ ਰੈੱਡ ਕਰਾਸ ਦੇ ਮੈਂਬਰਾਂ ਨੇ ਮਿਲ ਕੇ ਸਥਾਨਕ ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ | ਇਸ ਮੌਕੇ ਜਸਪ੍ਰੀਤ ...

ਪੂਰੀ ਖ਼ਬਰ »

ਬਾਹਮਣਮਾਜਰਾ ਵਿਖੇ ਦੁੱਧ ਉਤਪਾਦਨ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਹਮਣਮਾਜਰਾ ਨੇ ਆਪਣੇ ਦੁੱਧ ਉਤਪਾਦਕਾਂ ਨੂੰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਮਿਲਕ ਪਲਾਂਟ ਮੋਹਾਲੀ ਦੇ ...

ਪੂਰੀ ਖ਼ਬਰ »

ਹੁਣ ਤੱਕ ਭਰਤਗੜ੍ਹ ਅਨਾਜ ਮੰਡੀ 'ਚ 47143 ਕੁਇੰਟਲ ਝੋਨੇ ਦੀ ਖ਼ਰੀਦ

ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਤੇ ਸਬੰਧਿਤ ਮਹਿਕਮੇ ਵਲੋਂ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਭਰਤਗੜ੍ਹ-ਪੰਜੇਹਰਾ ਮਾਰਗ 'ਤੇ ਸਥਾਪਿਤ ਕੀਤੀ ਪੱਕੀ ਅਨਾਜ ਮੰਡੀ 'ਚ ਪੰਜਾਬ ਐਗਰੋ ਵਲੋਂ ਹੁਣ ਤੱਕ 47143 ਕੁਇੰਟਲ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ | ...

ਪੂਰੀ ਖ਼ਬਰ »

5 ਮੋਟਰਾਂ ਦੀਆਂ ਤਾਰਾਂ ਚੋਰੀ

ਪੁਰਖਾਲੀ, 6 ਨਵੰਬਰ (ਬੰਟੀ)-ਇੱਥੋਂ ਨੇੜਲੇ ਪਿੰਡ ਰਾਮਪੁਰ ਵਿਖੇ 5 ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਬਲਦੇਵ ਸਿੰਘ, ਬਖਸ਼ੀਸ਼ ਸਿੰਘ, ਪਿਆਰਾ ਸਿੰਘ, ਹਰਨੇਕ ਸਿੰਘ ਤੇ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਮੋਟਰਾਂ ਦੇ ...

ਪੂਰੀ ਖ਼ਬਰ »

ਢਾਹਾਂ ਵਿਖੇ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਮਿਲਕ ਪਲਾਂਟ ਵਲੋਂ ਦੁੱਧ ਦਾ ਚੰਗਾ ਭਾਅ ਦਿੱਤਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਹੋ ਸਕੇਗੀ | ਸਮਾਗਮ ਦੌਰਾਨ ਦੁੱਧ ਉਤਪਾਦਕਾਂ 'ਚ 4 ਲੱਖ 2912 ਰੁਪਏ ਬੋਨਸ ਵੰਡਿਆ ਗਿਆ ਤੇ ਬੋਨਸ ਵੰਡਣ ਦੀ ਰਸਮ ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ, ਮੈਨੇਜਰ ਗੁਰਮੀਤ ਸਿੰਘ ਤੇ ਸਰਪੰਚ ਦਰਸ਼ਨ ਸਿੰਘ ਢਾਹਾਂ ਨੇ ਸਾਂਝੇ ਤੌਰ 'ਤੇ ਨਿਭਾਈ | ਮੈਨੇਜਰ ਗੁਰਮੀਤ ਸਿੰਘ ਨੇ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਲਈ ਚਲਾਈਆਂ ਸਕੀਮਾਂ ਸਬੰਧੀ ਚਾਨਣਾ ਪਾਉਂਦਿਆਂ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਦੁੱਧ ਉਤਪਾਦਕ ਖੁਸ਼ੀਆ ਸਿੰਘ ਨੇ 23144 ਰੁਪਏ, ਜਸਪ੍ਰੀਤ ਸਿੰਘ ਨੇ 16225 ਰੁਪਏ, ਤਰਸੇਮ ਸਿੰਘ ਨੇ 13936 ਰੁਪਏ, ਫੁੰਮਣ ਸਿੰਘ ਨੇ 13915 ਰੁਪਏ, ਰਣਜੀਤ ਸਿੰਘ ਕਾਲਾ ਨੇ 12911 ਰੁਪਏ ਪ੍ਰਾਪਤ ਕਰਕੇ ਪਹਿਲੇ ਪੰਜ ਸਥਾਨ ਹਾਸਲ ਕੀਤੇ | ਇਨ੍ਹਾਂ ਨੂੰ ਦੁੱਧ ਦੀਆਂ ਕੈਨੀਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਪ੍ਰਧਾਨ ਸ਼ੰਕਰ ਸਿੰਘ, ਨੰਬਰਦਾਰ ਰਤਨ ਸਿੰਘ, ਨਰਿੰਦਰ ਸਿੰਘ, ਸ਼ਿਵ ਨਾਥ, ਸੁਰਿੰਦਰ ਸਿੰਘ, ਜਗਤਾਰ ਸਿੰਘ, ਭਾਗ ਸਿੰਘ ਸਕੱਤਰ, ਫੁੰਮਣ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ, ਮਾ: ਮਲਕੀਤ ਸਿੰਘ ਆਦਿ ਸਹਿਤ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਸਕੂਲ ਮੁਕਾਰੀ ਦੇ ਵਿਦਿਆਰਥੀ ਦੀ ਨਵੋਦਿਆ ਲਈ ਚੋਣ

ਨੂਰਪੁਰ ਬੇਦੀ, 6 ਨਵੰਬਰ (ਢੀਂਡਸਾ, ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁਕਾਰੀ ਦੇ ਵਿਦਿਆਰਥੀ ਹਰਮਨ ਸੈਣੀ ਪੁੱਤਰ ਰਜਿੰਦਰ ਸਿੰਘ ਦੀ ਅਪ੍ਰੈਲ 2018 ਦੌਰਾਨ ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਈ ਪੀ੍ਰਖਿਆ 'ਚ ਛੇਵੀਂ ਜਮਾਤ 'ਚ ਦਾਖ਼ਲੇ ਲਈ ਚੋਣ ...

ਪੂਰੀ ਖ਼ਬਰ »

ਪਾਣੀ ਦੀ ਲੀਕੇਜ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 6 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਲਾਗਲੇ ਪਿੰਡ ਬੇਗਮਪੁਰਾ 'ਚ ਪਾਣੀ ਦੀ ਸਪਲਾਈ ਲਈ ਵਿਛਾਈਆਂ ਪਾਈਪਾਂ 'ਚ ਲੀਕੇਜ ਕਾਰਨ ਸੜਕਾਂ ਉੱਤੇ ਪਾਣੀ ਪਾਣੀ ਇਕੱਠਾ ਹੋ ਜਾਂਦਾ ਹੈ | ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਹਰੀ ਦੀਵਾਲੀ 'ਤੇ ਭਾਸ਼ਣ

ਰੂਪਨਗਰ, 5 ਨਵੰਬਰ (ਸਟਾਫ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਤੇ ਬੀ. ਐਸ. ਸਤਿਆਲ ਦੀ ਅਗਵਾਈ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਭਾਸ਼ਣ ਮੁਕਾਬਲਾ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਦੀ ਬਹੁਮੰਤਵੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਟਿੱਬਾ ਟੱਪਰੀਆਂ ਬਹੁ-ਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਦੀ ਚੋਣ ਲਈ ਸਭਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਮੈਂਬਰਾਂ ਦਾ ਇਕੱਠ ਹੋਇਆ | ਜਿਸ 'ਚ ਰਿਟਰਨਿੰਗ ਅਫ਼ਸਰ ਜਸਵਿੰਦਰ ਸਿੰਘ ਦੇ ਨਾਲ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਨੇ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ

ਢੇਰ, 6 ਨਵੰਬਰ (ਸ਼ਿਵ ਕੁਮਾਰ ਕਾਲੀਆ)-ਮਾਊਾਟ ਕਾਰਮਲ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਹੋਈਆਂ ਇੰਟਰ ਮਾਊਾਟ ਕਾਰਮਲ ਸਕੂਲ ਸਪੋਰਟਸ ਤੇ ਕਲਚਰ ਮੀਟ 'ਚ ਲਗਾਤਾਰ ਚੌਥੀ ਵਾਰ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰੰਗੋਲੀ ਮੁਕਾਬਲਾ ਕਰਵਾਇਆ

ਸੁਖਸਾਲ, 6 ਨਵੰਬਰ (ਧਰਮ ਪਾਲ)-ਆਦਰਸ਼ ਪਬਲਿਕ ਸਕੂਲ ਪੱਸੀਵਾਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਸਕੂਲ ਦੇ ਜਲ, ਅਗਨੀ, ਵਾਯੂ ਤੇ ਆਕਾਸ਼ ਚਾਰੋ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜਲ ਹਾਊਸ ਪਹਿਲੇ, ਅਗਨੀ, ਵਾਯੂ ਦੂਜੇ ਤੇ ਆਕਾਸ਼ ਹਾਊਸ ...

ਪੂਰੀ ਖ਼ਬਰ »

ਸਰਕਾਰ ਜੀ! ਗਰੀਬਾਂ ਨੂੰ ਪੱਕਾ ਰੈਣ ਬਸੇਰਾ ਬਣਾਉਣ ਲਈ ਫ਼ੰਡ ਜਾਰੀ ਕਰ ਕੇ ਦੀਵਾਲੀ ਦਾ ਤੋਹਫ਼ਾ ਹੀ ਦੇ ਦਿਓ...

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਵੇਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਤੇ ਸਰਕਾਰ ਦੇ ਵਜ਼ੀਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਦੇਸ਼ ਜਾਰੀ ਕਰਕੇ ਜਿੱਥੇ ਪ੍ਰਦੂਸ਼ਣ ਮੁਕਤ, ਗਰੀਨ ਦੀਵਾਲੀ ਮਨਾਉਣ ਲਈ ਅਤੇ ਲੋੜਵੰਦਾਂ ...

ਪੂਰੀ ਖ਼ਬਰ »

ਬਿਨੈਕਾਰਾਂ ਦੀ ਕੌਾਸਿਲੰਗ ਬੁਲਾਏ ਜਾਣ ਸਬੰਧੀ ਮੀਟਿੰਗ

ਰੂਪਨਗਰ, 6 ਨਵੰਬਰ (ਪ. ਪ.)-ਅੱਜ ਰਣਜੀਤ ਸਿੰਘ ਬਾਗ ਵਿਖੇ ਭਰਤੀ ਪ੍ਰਕਿਰਿਆ 4/2016 ਕਲਰਕਾਂ ਦੀ ਭਰਤੀ ਅਧੀਨ ਬਿਨੈਕਾਰਾਂ ਤੇ ਮਾਪਿਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ ਵਲੋਂ ਕੱਢੀ ਕਲਰਕਾਂ ਦੀ ਭਰਤੀ ਬਾਰੇ ਵਿਚਾਰ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ | ਜਿਸ 'ਚ ਸ਼ਾਮਿਲ ਪਿੰਡ ਵਾਸੀਆਂ ਨੂੰ ਐਫ. ਐਲ. ਸੀ. ...

ਪੂਰੀ ਖ਼ਬਰ »

ਐਨ. ਆਰ. ਆਈ. ਦਾਨੀ ਵਲੋਂ ਸਕੂਲ ਨੰੂ ਪ੍ਰੋਜੈਕਟਰ ਭੇਟ

ਰੂਪਨਗਰ, 5 ਨਵੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਮਾਜਰੀ ਜੱਟਾਂ ਦੇ ਜੰਮਪਲ ਤੇ ਆਸਟ੍ਰੇਲੀਆ ਦੇ ਪੱਕੇ ਨਿਵਾਸੀ ਹੈਬੀ ਗਿੱਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਨੂੰ ਪ੍ਰੋਜੈਕਟਰ ਭੇਟ ਕੀਤਾ ਗਿਆ | ਇਸ ਮੌਕੇ ਹੈਬੀ ਗਿੱਲ ਨੇ ਆਖਿਆ ਕਿ ਉਹ ਇਸ ਸਕੂਲ ਦੇ ...

ਪੂਰੀ ਖ਼ਬਰ »

ਰੂਪਨਗਰ 'ਚ 6 ਲਾਇਸੰਸ 'ਤੇ ਲੱਗੀਆਂ ਦਰਜਨਾਂ ਪਟਾਕਿਆਂ ਦੀਆਂ ਨਾਜਾਇਜ਼ ਦੁਕਾਨਾਂ

ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਜਿੱਥੇ ਮਠਿਆਈਆਂ ਤੇ ਗਿਫ਼ਟਾਂਨਾਲ ਬਾਜ਼ਾਰ ਸਜਿਆ ਹੋਇਆ ਹੈ ਉੱਥੇ ਹਰੀ ਦੀਵਾਲੀ ਮਨਾਉਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਰੂਪਨਗਰ ਦੇ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਦੀਵਾਲੀ 'ਤੇ ਅਨੰਦਪੁਰ ਸਾਹਿਬ ਵਿਖੇ 6, ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਵਲੋਂ ਆਰਜ਼ੀ ਕਾਮਿਆਂ ਨੂੰ ਤਨਖ਼ਾਹਾਂ ਦਾ ਭੁਗਤਾਨ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਰਜ਼ੀ ਕਾਮਿਆਂ ਨੂੰ ਪਿਛਲੇ 4 ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਦੀਵਾਲੀ ਵਿਸ਼ੇ 'ਤੇ ਬਣਾਏ ਗਏ ਇਨ੍ਹਾਂ ਕਾਰਡਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਮੋਰਿੰਡਾ, 6 ਅਕਤੂਬਰ (ਕੰਗ)-ਕਾਂਗਰਸ ਦਫ਼ਤਰ ਮੋਰਿੰਡਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕਤਰਤਾ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਭੰਗੂ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਾਂਗਰਸੀ ਵਰਕਰਾਂ ਦੇ ਨਾਲ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਕੱਢੀ ਜਾਗਰੂਕਤਾ ਰੈਲੀ

ਸੁਖਸਾਲ, 6 ਨਵੰਬਰ (ਧਰਮ ਪਾਲ)-ਐਨ. ਸੀ. ਸੀ. ਫਸਟ ਪੰਜਾਬ ਨੈਵਲ ਯੂਨਿਟ ਨਵਾਂ ਨੰਗਲ ਦੇ ਕਮਾਂਡਟ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਐਨ. ਸੀ. ਸੀ. ਅਧਿਕਾਰੀ ਸੋਹਣ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸਭ ਤੋਂ ਪਹਿਲਾਂ ਹਰੀਸ਼ ਕੁਮਾਰੀ ਭਾਓਵਾਲ ਦੀ ਬੇਵਕਤੀ ਮੌਤ 'ਤੇ ਸ਼ੋਕ ਮਤਾ ...

ਪੂਰੀ ਖ਼ਬਰ »

ਅਬਿਆਣਾ ਕਲਾਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਅਬਿਆਣਾ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਪਣੇ ਦੁੱਧ ਉਤਪਾਦਕਾਂ 'ਚ ਬੋਨਸ ਵੰਡਿਆ ਗਿਆ | ਇਸ ਦੌਰਾਨ ਸਭਾ ਦੇ ਮੈਂਬਰਾਂ 'ਚ 447791 ਲੱਖ ਰੁਪਏ ਬੋਨਸ ਵੰਡਿਆ ਗਿਆ | ਬੋਨਸ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈਡਰੇਸ਼ਨ ਏਟਕ ਨੇ ਮੰਗਾਂ ਸਬੰਧੀ ਵਧੀਕ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਸਾਥੀ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਪਾਰਟ ਟਾਈਮ ਕਾਮਿਆਂ ਨੂੰ ...

ਪੂਰੀ ਖ਼ਬਰ »

ਨੰਗਲ ਸਰਸਾ 'ਚ ਕਿਡਜ਼ ਕਾਰਨੀਵਾਲ ਸਮਾਪਤ

ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੀਆਂ ਹਦਾਇਤਾਂ ਮੁਤਾਬਿਕ ਅਕਾਦਮਿਕ ਕੈਲੰਡਰ ਤਹਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਨੰਗਲ ਸਰਸਾ 'ਚ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

ਰੂਪਨਗਰ, 5 ਨਵੰਬਰ (ਹੁੰਦਲ)-ਰੋਟਰੀ ਕਲੱਬ ਰੂਪਨਗਰ ਵੱਲੋਂ ਵੀ.ਐਮ. ਯੂਨੀਕ ਸਕੂਲ ਜ਼ੈਲ ਸਿੰਘ ਨਗਰ ਰੋਪੜ ਵਿਖੇ ਬਣੇ ਨਵੇਂ 'ਅਰਲੀ ਐਕਟ ਕਲੱਬ' ਦੇ ਬੱਚਿਆਂ ਵਿਚਕਾਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ' ਪ੍ਰੀ ਨਰਸਰੀ, ਨਰਸਰੀ, ਕੇ.ਜੀ., ਪਹਿਲੀ ਜਮਾਤ, ਦੂਜੀ ...

ਪੂਰੀ ਖ਼ਬਰ »

15ਵਾਂ ਖ਼ਾਲਸਾਈ ਖੇਡ ਉਤਸਵ ਸ਼ਾਨੋ-ਸ਼ੌਕਤ ਨਾਲ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 15ਵੀਆਂ ਖ਼ਾਲਸਾਈ ਖੇਡਾਂ ਜਾਹੋ-ਜਲਾਲ ਨਾਲ ਸਮਾਪਤ ਹੋਈਆਂ | ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਮੰਗਾਂ ਦੇ ਹੱਕ 'ਚ ਧਰਨਾ

ਰੂਪਨਗਰ, 6 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਲ ਇੰਡੀਆ ਮਜ਼ਦੂਰ ਦਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਵਿਭਾਗ ਦਫ਼ਤਰ ਦੇ ਸਾਹਮਣੇ ਪ੍ਰਧਾਨ ਕੁਲਦੀਪ ਸਿੰਘ ਢੀਂਗਰੀ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ | ਇਸ ਦੌਰਾਨ ਮੀਤ ਪ੍ਰਧਾਨ ਮੇਵਾ ਸਿੰਘ ਭੰਗਾਲਾ ਨੇ ਕਿਹਾ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ ਕਾਰ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰੇ ਕਰੀਬ 6 ਵਜੇ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜੇ ਚੌਕ 'ਚ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫੀਗੋ ਕਾਰ ਨੰਬਰ ਸੀ. ਐਚ.-01 ਏ. ਈ.-4171 ...

ਪੂਰੀ ਖ਼ਬਰ »

ਰਾਜੀਵ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਆਹੁਦਾ

ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਗੁਪਤਾ ਪੀ. ਸੀ. ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਵਿਖੇ ਅਹੁਦਾ ਸੰਭਾਲ ਲਿਆ ਹੈ | ਰਾਜੀਵ ਗੁਪਤਾ 2004 ਬੈਚ ਦੇ ਪੀ. ਸੀ. ਐਸ. ਅਧਿਕਾਰੀ ਹਨ | ਇਸ ਤੋਂ ਪਹਿਲਾਂ ਸ੍ਰੀ ਗੁਪਤਾ ਚੰਡੀਗੜ੍ਹ ਵਿਖੇ ਐਡੀਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ

ਗੁਰਦਿਆਲ ਸਿੰਘ ਨੂੰ ਚੁਣਿਆ ਪ੍ਰਧਾਨ ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸ਼ਾਖਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬਾ ਸਲਾਹਕਾਰ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 6 ਅਕਤੂਬਰ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮੋਰਿੰਡਾ ਦੀ ਮੀਟਿੰਗ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰੁਪਿੰਦਰ ਸਿੰਘ ਭਿੱਜਰਾ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਰੋਪੜ ਮੋਟਰ ਪਾਰਟਜ਼ ਮਕੈਨੀਕਲ ਯੂਨੀਅਨ ਦੀ ਮੀਟਿੰਗ

ਰੂਪਨਗਰ, 6 ਨਵੰਬਰ (ਹੁੰਦਲ)- ਰੋਪੜ ਮੋਟਰ ਪਾਰਟਜ਼ ਮਕੈਨੀਕਲ ਯੂਨੀਅਨ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਹੁਸੈਨਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਵਿਖੇ ਦੁਕਾਨਦਾਰਾਂ ਨੂੰ ਮਿਲੀਆਂ ਦੁਕਾਨਾਂ 'ਚ ਪਾਣੀ ਤੇ ਬਿਜਲੀ ਪ੍ਰਬੰਧ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਈ ਜਾਵੇ ਹਰੀ ਦੀਵਾਲੀ-ਡੀ.ਸੀ.

ਰੂਪਨਗਰ, 6 ਨਵੰਬਰ (ਪ. ਪ.)-ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਵੰਡਣ ਤੇ ਆਸਥਾ ਦਾ ਤਿਉਹਾਰ ਹੈ | ਇਸ ਤਿਉਹਾਰ ਮੌਕੇ ਵਾਤਾਵਰਨ ਦੀ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਮੋਰਿੰਡਾ, 6 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਮੜ੍ਹੌਲੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਪਹਿਲਾ ਤੇ ਨੌਵੀਂ ਜਮਾਤ ਦੀ ਅੰਮਿ੍ਤਵੀਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 33,045 ਮੀਟਰਕ ਟਨ ਝੋਨੇ ਦੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਸਰਕਾਰ ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ | ਮੰਡੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX