ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  about 3 hours ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  about 3 hours ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  about 4 hours ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  about 5 hours ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  about 5 hours ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  about 5 hours ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  about 6 hours ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  about 7 hours ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  about 7 hours ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  about 7 hours ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 7 hours ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 minute ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  about 8 hours ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਪੰਜਾਬ / ਜਨਰਲ

ਮਿੱਥੇ ਸਮੇਂ ਤੋਂ ਬਾਅਦ ਪਟਾਕੇ ਨਾ ਚਲਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤਾਂ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਦੀਵਾਲੀ ਮੌਕੇ ਦੋ ਘੰਟਿਆਂ ਦੇ ਮਿੱਥੇ ਸਮੇਂ ਤੋਂ ਬਾਅਦ ਪਟਾਕੇ ਨਾ ਚਲਾਉਣ ਦੀ ਇਜਾਜ਼ਤ ਨਾ ਦੇਣ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸਮੂਹ ਡਿਪਟੀ ਕਮਿਸ਼ਨਰਾਂ, ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮੌਕੇ ਅੱਜ ਕਾਰਜਕਾਰੀ ਜਥੇਦਾਰ ਦੇਣਗੇ ਕੌਮ ਦੇ ਨਾਂਅ ਸੰਦੇਸ਼

ਅੰਮਿ੍ਤਸਰ, 6 ਨਵੰਬਰ (ਸਟਾਫ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬੰਦੀ ਛੋੜ ਦਿਵਸ ਮੌਕੇ 7 ਨਵੰਬਰ ਨੂੰ ਸ਼ਾਮ 5 ਵਜੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨੂੰ

ਅੰਮਿ੍ਤਸਰ, 6 ਨਵੰਬਰ (ਵਿ. ਪ੍ਰ.)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ 'ਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ...

ਪੂਰੀ ਖ਼ਬਰ »

ਸਰਕਾਰ ਨੇ ਮੁਲਾਜ਼ਮਾਂ ਦੇ ਖਾਤਿਆਂ 'ਚ ਫਿਰ ਪਾਈ ਦੁੱਗਣੀ ਤਨਖ਼ਾਹ

ਚੰਡੀਗੜ੍ਹ, 6 ਨਵੰਬਰ (ਵਿਕਰਮਜੀਤ ਸਿੰਘ ਮਾਨ)-ਤਕਨੀਕੀ ਗ਼ਲਤੀ ਦੇ ਚੱਲਦੇ ਸਰਕਾਰੀ ਮੁਲਜ਼ਮਾਂ ਦੇ ਖਾਤਿਆਂ 'ਚ ਦੁੱਗਣੀ ਤਨਖ਼ਾਹ ਪੈ ਜਾਣ ਮਗਰੋਂ ਮੁਲਾਜ਼ਮ ਬਾਗੋ ਬਾਗ਼ ਹੋ ਗਏ ਸਨ ਪਰ ਇਸ ਗੱਲ ਦੀ ਭਿਣਕ ਪੈਣ ਮਗਰੋਂ ਸਰਕਾਰ ਨੇ ਅਜਿਹੇ ਖਾਤੇ 'ਫ੍ਰੀਜ' ਕਰਵਾ ਦਿੱਤੇ | ਸਰਕਾਰ ਨੇ ਇਸ ਮਗਰੋਂ ਇਹ ਵੀ ਨੋਟਿਸ ਜਾਰੀ ਕਰ ਦਿੱਤਾ ਕਿ ਕਿਸੇ ਵੀ ਮੁਲਾਜ਼ਮ ਨੇ ਤਨਖ਼ਾਹ ਵਾਲੇ ਬੈਂਕ ਖਾਤਿਆਂ ਵਿਚੋਂ ਵਾਧੂ ਤਨਖ਼ਾਹ ਕਢਵਾਈ ਤਾਂ ਸਰਕਾਰ ਵਿਆਜ ਸਮੇਤ ਪੂਰੀ ਰਕਮ ਵਸੂਲ ਕਰੇਗੀ | ਅੱਜ ਸਰਕਾਰ ਵਲੋਂ ਇਸ ਸਬੰਧੀ ਨੋਟਿਸ ਪੰਜਾਬ ਸਿਵਲ ਸਕੱਤਰੇਤ 'ਚ ਜਗ੍ਹਾ ਜਗ੍ਹਾ ਲਗਵਾ ਦਿੱਤੇ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਖਾਤਿਆਂ 'ਚ ਵਾਧੂ ਪਾਏ ਪੈਸੇ ਰਿਵਰਟ ਕਰਨ ਦੇ ਚੱਕਰ 'ਚ ਅੱਜ ਮੁੜ ਦੁੱਗਣੀ ਤਨਖ਼ਾਹ ਪਾ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਇਹ ਤਕਨੀਕੀ ਗ਼ਲਤੀ ਦੇ ਚਲਦੇ ਅਜਿਹਾ ਵਾਰ-ਵਾਰ ਹੋ ਰਿਹਾ ਹੈ ਪਰ ਇਸ ਚੱਕਰ 'ਚ ਦੀਵਾਲੀ ਮੌਕੇ ਮੁਲਾਜ਼ਮ ਜ਼ਰੂਰ ਖੱਜਲ ਹੋ ਰਹੇ ਹਨ | ਇਕ ਮੁਲਾਜ਼ਮ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਉਸ ਦੇ ਖਾਤੇ ਵਿਚ ਦੁੱਗਣੀ ਤਨਖ਼ਾਹ ਆ ਗਈ ਤਾਂ ਉਸ ਨੇ ਸੋਚਿਆ ਕਿ ਦੀਵਾਲੀ ਮੌਕੇ ਸਰਕਾਰ ਨੇ ਤੋਹਫ਼ਾ ਦੇ ਦਿੱਤਾ ਪਰ ਬਾਅਦ ਵਿਚ ਖਾਤੇ ਵਿਚੋਂ ਤਨਖ਼ਾਹ ਕੱਢ ਲਈ ਗਈ ਪਰ ਅੱਜ ਫਿਰ ਉਸ ਦੇ ਖਾਤੇ 'ਚ ਦੁੱਗਣੀ ਤਨਖ਼ਾਹ ਆ ਗਈ ਹੈ | ਉਸ ਨੇ ਕਿਹਾ ਕਿ ਸਰਕਾਰ ਦੀ ਇਸ ਗ਼ਲਤੀ ਦੇ ਚੱਕਰ 'ਚ ਮੁਲਾਜ਼ਮ ਵਾਰ-ਵਾਰ ਖੱਜਲ ਹੋ ਰਹੇ ਹਨ | ਦੂਜੇ ਪਾਸੇ ਸਰਕਾਰ ਦੀਆਂ ਹਦਾਇਤਾਂ ਮਗਰੋਂ ਬੈਂਕਾਂ ਵਲੋਂ ਉਨ੍ਹਾਂ ਖਾਤਿਆਂ ਨੂੰ ਸੀਲ ਵੀ ਕਰ ਦਿੱਤਾ ਗਿਆ ਜਿਨ੍ਹਾਂ 'ਚ ਦੁੱਗਣੀ ਤਨਖ਼ਾਹ ਪਾ ਦਿੱਤੀ ਗਈ | ਉੱਧਰ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦੋ ਦਿਨ ਪਹਿਲਾਂ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਕਰਮਚਾਰੀਆਂ ਦੇ ਬੈਂਕ ਖਾਤਿਆਂ 'ਚ ਦੁੱਗਣੀ ਤਨਖ਼ਾਹ ਪੈ ਜਾਣ ਦੇ ਬਾਰੇ ਸੂਚਿਤ ਕੀਤਾ ਜਾਂਦਾ ਹੈ ਅਤੇ ਅਜਿਹਾ ਸਾਫ਼ਟਵੇਅਰ 'ਚ ਗੜਬੜੀ ਕਾਰਨ ਹੋਇਆ ਹੈ | ਇਸ ਮਗਰੋਂ ਅੱਜ ਸਰਕਾਰ ਨੇ ਨੋਟਿਸ ਜਾਰੀ ਕਰ ਦਿੱਤਾ ਕਿ ਮੁਲਾਜ਼ਮ ਜੇਕਰ ਇਕ ਮਹੀਨੇ ਤੋਂ ਵਾਧੂ ਤਨਖ਼ਾਹ ਕਢਵਾਉਣਗੇ ਤਾਂ ਉਨ੍ਹਾਂ ਤੋਂ ਵਿਆਜ ਸਮੇਤ ਵਸੂਲੀ ਕੀਤੀ ਜਾਵੇਗੀ | ਸੂਚਨਾ ਅਨੁਸਾਰ ਕਈ ਮੁਲਾਜ਼ਮਾਂ ਨੇ ਖਾਤਿਆਂ ਵਿਚੋਂ ਪੂਰੀ ਤਨਖ਼ਾਹ ਕਢਵਾ ਲਈ ਅਤੇ ਮੁਲਾਜ਼ਮਾਂ ਦੇ ਖਾਤਿਆਂ ਬਾਰੇ ਵੀ ਸਰਕਾਰ ਜਾਣਕਾਰੀ ਇਕੱਤਰ ਕਰਕੇ ਕਾਰਵਾਈ ਕਰੇਗੀ | ਸਰਕਾਰ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ 'ਚ ਜਗ੍ਹਾ-ਜਗ੍ਹਾ ਲਾਏ ਨੋਟਿਸ 'ਚ ਕਿਹਾ ਗਿਆ ਹੈ ਕਿ ਸਾਫ਼ਟਵੇਅਰ ਦੀ ਤਕਨੀਕੀ ਖ਼ਰਾਬੀ ਕਾਰਨ ਜਿਨ੍ਹਾਂ ਅਫ਼ਸਰਾਂ ਤੇ ਕਰਮਚਾਰੀਆਂ ਦੇ ਬੈਂਕ ਖਾਤਿਆਂ 'ਚ ਤਨਖ਼ਾਹ ਡਬਲ ਜਮ੍ਹਾਂ ਹੋ ਗਈ ਹੈ, ਉਨ੍ਹਾਂ ਨੂੰ ਖ਼ਜ਼ਾਨਾ ਦਫ਼ਤਰ ਵਲੋਂ ਸਲਾਹ ਦਿੱਤੀ ਜਾਂਦੀ ਹੈ ਕਿ ਅਜਿਹੇ ਅਫਸਰ/ਕਰਮਚਾਰੀ ਕੇਵਲ ਇਕ ਹੀ ਤਨਖਾਹ ਖਾਤੇ ਵਿਚੋਂ ਕਢਵਾਉਣ ਅਤੇ ਜੇਕਰ ਕਿਸੇ ਕਰਮਚਾਰੀ ਨੇ ਦੁੱਗਣੀ ਤਨਖ਼ਾਹ ਕਢਵਾਈ ਤਾਂ ਉਹ ਤੁਰੰਤ ਵਾਧੂ ਰਾਸ਼ੀ ਨੂੰ ਆਪਣੇ ਵਿਭਾਗ ਦੇ ਕੈਸ਼ੀਅਰ ਕੋਲ ਜਮ੍ਹਾਂ ਕਰਵਾ ਦੇਵੇ ਅਤੇ ਅਜਿਹਾ ਨਾ ਕਰਨ ਦੀ ਸੂਰਤ 'ਚ ਸਰਕਾਰ ਵਿਆਜ ਸਮੇਤ ਸਾਰੀ ਰਾਸ਼ੀ ਦੀ ਰਿਕਵਰੀ ਕਰ ਸਕਦੀ ਹੈ¢

ਖਾਤਿਆਂ ਵਿਚ ਜਮ੍ਹਾਂ ਹੋਈਆਂ ਤਨਖ਼ਾਹਾਂ ਵਾਪਸ ਖਿੱਚੀਆਂ
ਲੁਧਿਆਣਾ, 6 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਖਜ਼ਾਨਾ ਵਿਭਾਗ ਵਲੋਂ ਸੂਬੇ ਦੇ ਮੁਲਾਜ਼ਮਾਂ ਦੀਆਂ ਅਕਤੂਬਰ 2018 ਮਹੀਨੇ ਦੀਆਂ ਤਨਖ਼ਾਹਾਂ ਜੋ ਜਾਰੀ ਕਰਨੀਆਂ ਸਨ, ਤਕਨੀਕੀ ਨੁਕਸ ਪੈਣ ਕਾਰਨ ਦੂਹਰੀਆਂ ਜਾਰੀ ਹੋ ਗਈਆਂ ਹਨ, ਜਿਸ ਕਰਕੇ ਪੰਜਾਬ ਸਰਕਾਰ ਦਾ ਖਜ਼ਾਨਾ ਹਿੱਲ ਗਿਆ ਹੈ ਅਤੇ ਜਿਉਂ ਹੀ ਖਜ਼ਾਨਾ ਵਿਭਾਗ ਦੇ ਅਧਿਕਾਰੀਆਂ ਨੂੰ ਤਕਨੀਕੀ ਨੁਕਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸੂਬੇ ਦੇ ਸਮੂਹ ਮੁਲਾਜ਼ਮਾਂ ਦੀਆਂ ਤਨਖਾਹਾਂ ਜਿਨ੍ਹਾਂ ਨੂੰ ਦੂਹਰੀਆਂ ਜਾਂ ਇਕਹਿਰੀਆਂ ਗਈਆਂ ਸਨ ਦੇ ਬੈਂਕ ਖਾਤੇ ਜਾਮ ਕਰ ਦਿੱਤੇ ਗਏ ਹਨ ਅਤੇ ਹੁਣ ਮਿਲੀ ਜਾਣਕਾਰੀ ਮੁਤਾਬਕ ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਸਬੰਧਿਤ ਜਿਹੜੀਆਂ ਜਿਹੜੀਆਂ ਬੈਂਕਾਂ ਵਿਚ ਖਾਤੇ ਸਨ, ਵਿਚ ਪਈਆਂ ਤਨਖਾਹਾਂ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਵਾਪਸ ਆਪਣੇ ਕੋਲ ਲੈਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਤਹਿਤ ਸਟੇਟ ਬੈਂਕ ਆਫ਼ ਇੰਡੀਆ ਵਿਚ ਜਿਹੜੇ ਮੁਲਾਜ਼ਮਾਂ ਦੀਆਂ ਤਨਖਾਹਾਂ ਗਈਆਂ ਸਨ, ਨੂੰ ਵਾਪਸ ਲੈ ਲਿਆ ਗਿਆ ਹੈ, ਜਦੋਂ ਕਿ ਬਾਕੀ ਬੈਂਕਾਂ ਵਿਚੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਚੁੱਕਣ ਲਈ ਪ੍ਰਕਿਰਿਆ ਜਾਰੀ ਹੈ | ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੇ ਖਾਤਿਆਂ ਵਿਚੋਂ ਤਨਖਾਹਾਂ ਵਾਪਸ ਚੁੱਕਣ ਦੀ ਪ੍ਰਕਿਰਿਆ ਨੂੰ ਸਮਾਂ ਲੱਗ ਸਕਦਾ ਹੈ, ਜਿਸ ਕਰਕੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬਣਦੀ ਤਨਖਾਹ ਜਲਦੀ ਮਿਲਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਕੱਲ੍ਹ 7 ਨਵੰਬਰ ਨੂੰ ਦੀਵਾਲੀ ਦੀ ਛੁੱਟੀ ਹੈ ਅਤੇ ਫਿਰ 8 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਕਰਕੇ ਛੁੱਟੀ ਹੈ, ਜਿਸ ਕਰਕੇ ਮੁਲਾਜ਼ਮਾਂ ਨੂੰ ਤਨਖਾਹ ਲੈਣ ਲਈ ਉਨੇ ਸਮੇਂ ਤੱਕ ਉਡੀਕ ਕਰਨੀ ਪਵੇਗੀ |


ਖ਼ਬਰ ਸ਼ੇਅਰ ਕਰੋ

ਪਿਤਾ ਲਈ ਵੀ 'ਚਾਈਲਡ ਕੇਅਰ ਲੀਵ' 'ਤੇ ਵਿਚਾਰ ਕਰ ਸਕਦੀ ਹੈ ਸਰਕਾਰ-ਹਾਈਕੋਰਟ

ਚੰਡੀਗੜ੍ਹ, 6 ਨਵੰਬਰ (ਸੁਰਜੀਤ ਸਿੰਘ ਸੱਤੀ)-ਆਪਣੇ ਤਰੀਕੇ ਦੀ ਇਕ ਅਹਿਮ ਹਦਾਇਤ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਮਹਿਲਾ ਜੱਜ ਜਸਟਿਸ ਰਿਤੂ ਬਾਹਰੀ ਨੇ ਬੱਚਿਆਂ ਦੀ ਦੇਖ-ਭਾਲ ਲਈ ਔਰਤ ਮੁਲਾਜ਼ਮਾਂ ਨੂੰ ਮਿਲਦੀ ਲੰਮੀ ਛੁੱਟੀ ਸਿਰਫ਼ ਮਾਂ ਨੂੰ ਹੀ ਦੇਣ ਦੀ ਤਜਵੀਜ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 5000 ਏਕੜ ਰਕਬੇ 'ਤੇ ਪ੍ਰਾਜੈਕਟ ਦੇ ਦੂਜੇ ਪੜਾਅ ਲਈ ਕੁਆਰਕ ਸਿਟੀ ਨਾਲ ਸਹਿਮਤੀ ਪੱਤਰ 'ਤੇ ਹਸਤਾਖ਼ਰ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਉਦਯੋਗਿਕ ਪਾਰਕਾਂ, ਉਦਯੋਗਿਕ ਮਾਡਲ ਟਾਊਨਾਂ ਅਤੇ ਸੰਗਠਿਤ ਟਾਊਨਸ਼ਿਪਜ਼ ਤਿਆਰ ਕਰਨ ਲਈ ਪ੍ਰਾਜੈਕਟ ਦੇ ਦੂਜੇ ਪੜਾਅ ਵਾਸਤੇ ਮੈਸਰਜ਼ ਕੁਆਰਕ ਸਿਟੀ ...

ਪੂਰੀ ਖ਼ਬਰ »

ਮੁਰੰਮਤ ਕਾਰਨ 21 ਦਿਨ ਲਈ ਨਹਿਰਾਂ ਬੰਦ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਰੋਪੜ ਹੈੱਡ ਵਰਕਸ, ਸਰਹੰਦ ਨਹਿਰ ਸਿਸਟਮ ਅਤੇ ਬਿਸਤ ਦੁਆਬ ਕੈਨਾਲ ਸਿਸਟਮ 10 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਬੰਦ ਰਹਿਣਗੀਆਂ | ਇਸ ਸਬੰਧੀ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਦੇ ਨਤੀਜੇ 'ਚੋਂ ਮਾਈ ਭਾਗੋ ਕਾਲਜ ਦੀ ਕੋਮਲਪ੍ਰੀਤ ਕੌਰ ਪੰਜਾਬ 'ਚੋਂ ਅੱਵਲ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਦਾ ਨਤੀਜਾ ਐਲਾਨਿਆ ਗਿਆ | ਐਲਾਨੇ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਤਿੰਨ ਵਿਦਿਆਰਥਣਾਂ ਨੇ ਸੂਬੇ 'ਚੋਂ ਪਹਿਲਾ, ਤੀਸਰਾ ਤੇ ਪੰਜਵਾਂ ਸਥਾਨ ...

ਪੂਰੀ ਖ਼ਬਰ »

ਪ੍ਰਦੂਸ਼ਣ ਨੂੰ ਲੈ ਕੇ ਵਾਤਾਵਰਨ ਮੰਤਰਾਲੇ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਦਿੱਲੀ 'ਚ ਖਤਰਨਾਕ ਪੱਧਰ ਤੱਕ ਪ੍ਰਦੂਸ਼ਣ ਵਧਣ ਤੇ ਇਸ ਦੇ ਸਿਹਤ 'ਤੇ ਪੈ ਰਹੇ ਮਾਰੂ ਅਸਰਾਂ ਨੂੰ ਲੈ ਕੇ ਲੋਕਾਂ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਦੇ ਦਫ਼ਤਰ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ | ਇੰਦਰਾ ਪਰਿਆਵਰਨ ਭਵਨ ਦੇ ਬਾਹਰ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰਾਲੇ ਦੀ ਚੋਟੀ ਦੀ ਅਧਿਕਾਰੀ ਵੇਲਸ ਅਹਿਮ ਗੱਲਬਾਤ ਲਈ ਪਾਕਿ ਪੁੱਜੀ

ਇਸਲਾਮਾਬਾਦ, 6 ਨਵੰਬਰ (ਪੀ. ਟੀ. ਆਈ.)-ਅਮਰੀਕੀ ਵਿਦੇਸ਼ ਮੰਤਰਾਲੇ ਦਾ ਚੋਟੀ ਦਾ ਇਕ ਅਧਿਕਾਰੀ ਅਫਗਾਨਿਸਤਾਨ ਵਿਚ ਸ਼ਾਂਤੀ ਪ੍ਰਕਿਰਿਆ ਸਮੇਤ ਦੁਵੱਲੇ ਅਤੇ ਖੇਤਰੀ ਮੁੱਦਿਆਂ 'ਤੇ ਚੋਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਲਈ ਪਾਕਿਸਤਾਨ ਦੌਰੇ 'ਤੇ ਆਇਆ ਹੋਇਆ ਹੈ | ਵਿਦੇਸ਼ ...

ਪੂਰੀ ਖ਼ਬਰ »

ਲੈਕਚਰਾਰ ਵਲੋਂ ਵਿਦਿਆਰਥਣ ਨਾਲ ਛੇੜ-ਛਾੜ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਭੂਸ਼ਨ ਸੂਦ)-ਸਥਾਨਕ ਸ਼ਹਿਰ ਵਿਖੇ ਡਾਈਟ ਫ਼ਤਹਿਗੜ੍ਹ ਸਾਹਿਬ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਲੈਕਚਰਾਰ ਨੇ ਆਪਣੀ ਡਾਈਟ ਦੀ ਵਿਦਿਆਰਥਣ ਨੂੰ ਹੀ ਨਿਸ਼ਾਨਾ ਬਣਾ ਲਿਆ | ਪੀੜਤਾ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਤੋਂ ...

ਪੂਰੀ ਖ਼ਬਰ »

ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ 12 ਨੂੰ ਦਿੱਤੇ ਜਾਣਗੇ

ਐੱਸ. ਏ. ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਪੰਜਾਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ 12 ਨਵੰਬਰ ਨੂੰ ਸਵੇਰੇ 11 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਭੀੜ, ਜਲੂਸਾਂ ਅਤੇ ਧਰਨਿਆਂ ਆਦਿ ਨੂੰ ਨਿਯਮਿਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕਾਰਜ ਕਰਦੇ ਹੋਏ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਅਤੇ ਮਾਰਚਾਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਵੱਡੀ ਪੱਧਰ ...

ਪੂਰੀ ਖ਼ਬਰ »

ਸ਼ਬਨਮਦੀਪ ਸਿੰਘ ਦੇ ਰਿਮਾਂਡ 'ਚ ਚਾਰ ਦਿਨਾਂ ਦਾ ਵਾਧਾ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਮੁਲਜ਼ਮ ਸ਼ਬਨਮਦੀਪ ਸਿੰਘ ਨੂੰ ਅੱਜ ਮੁੜ ਤੋਂ 10 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪਟਿਆਲਾ ਵਿਚੋਂ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗਿ੍ਫ਼ਤਾਰ ਕੀਤੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ...

ਪੂਰੀ ਖ਼ਬਰ »

ਅੱਜ ਬੰਦ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰ

ਜਲੰਧਰ, 6 ਨਵੰਬਰ (ਅਜੀਤ ਬਿਊਰੋ)-ਜੰਗ-ਏ-ਆਜ਼ਾਦੀ ਯਾਦਗਾਰ ਦੇ ਮੈਨੇਜਰ ਨੇ ਦੱਸਿਆ ਦੀਵਾਲੀ ਦੇ ਤਿਉਹਾਰ ਮੌਕੇ 7 ਨਵੰਬਰ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਬੰਦ ਰਹੇਗੀ ਅਤੇ 8 ਨਵੰਬਰ ਨੂੰ ਇਹ ਯਾਦਗਾਰ ਸਵੇਰੇ 10 ਵਜੇ ਤੋਂ ਆਮ ਦਿਨਾਂ ਵਾਂਗ ਹੀ ਖੁੱਲ੍ਹੇਗੀ | ...

ਪੂਰੀ ਖ਼ਬਰ »

120.90 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ 'ਚ 5 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 120.90 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ¢ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ...

ਪੂਰੀ ਖ਼ਬਰ »

ਅੱਜ ਦੇ ਦਿਨ ਇਤਿਹਾਸ ਤੋਂ ਸੇਧ ਲੈਣ ਦੀ ਲੋੜ-ਭਾਈ ਹਵਾਰਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਜੇਲ੍ਹ ਵਿਚ ਨਜ਼ਰਬੰਦ ਹਨ ਨੇ ਸਿੱਖ ਪੰਥ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਅੱਜ ਦੇ ਦਿਨ ਇਤਿਹਾਸ ਤੋਂ ਸੇਧ ਲੈਣ ਦੀ ਲੋੜ ਹੈ | ਦੇਸ਼-ਵਿਦੇਸ਼ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਮੰਤਰੀ ਲੋਕਾਂ ਦੀਆਂ ਤਕਲੀਫ਼ਾਂ ਮਿਟਾਉਣ ਦੀ ਥਾਂ ਇਕ-ਦੂਜੇ 'ਤੇ ਜ਼ਿੰਮੇਵਾਰੀ ਸੁੱਟ ਰਹੇ ਹਨ-ਅਕਾਲੀ ਦਲ

ਚੰਡੀਗੜ• 6 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅੰਦਰ ਡੇਂਗੂ ਇਕ ਮਹਾਂਮਾਰੀ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਮੰਤਰੀ ਇਸ ਦੀ ਰੋਕਥਾਮ ਵਾਸਤੇ ਠੋਸ ਕਾਰਵਾਈ ਕਰਨ ਦੀ ਬਜਾਏ ਇਕ ਦੂਜੇ ਉੱਤੇ ਜ਼ਿੰਮੇਵਾਰੀ ...

ਪੂਰੀ ਖ਼ਬਰ »

ਰੇਲ ਗੱਡੀ ਲੰਘਣ ਤੋਂ ਬਾਅਦ ਗੇਟਮੈਨ ਫਾਟਕ ਬੰਦ ਛੱਡ ਕੇ ਹੋਇਆ ਲਾਪਤਾ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ)-ਪਿੰਡ ਲੱਲਾਂ-ਖਹਿਰੇ ਬਣੇ ਰੇਲਵੇ ਸਟੇਸ਼ਨ 'ਤੇ ਗੱਡੀ ਲੰਘਣ ਤੋਂ ਬਾਅਦ ਗੇਟਮੈਨ ਫਾਟਕ ਖੋਲ੍ਹਣ ਦੀ ਬਜਾਏ ਫਾਟਕ ਬੰਦ ਛੱਡ ਕੇ ਅਚਾਨਕ ਲਾਪਤਾ ਹੋ ਗਿਆ | ਕਰੀਬ ਇਕ ਘੰਟੇ ਤੋਂ ਵੱਧ ਸਮਾਂ, ਜਦੋਂ ਫਾਟਕ ਨਾ ਖੁੱਲੇ੍ਹ ਤਾਂ ਲੋਕਾਂ ਨੇ ...

ਪੂਰੀ ਖ਼ਬਰ »

ਆਈ.ਐਸ. ਨੇ ਇਰਾਕ 'ਚ 200 ਤੋਂ ਵੱਧ ਸਮੂਹਿਕ ਕਬਰਾਂ ਪਿੱਛੇ ਛੱਡੀਆਂ- ਸੰਯੁਕਤ ਰਾਸ਼ਟਰ

ਬਗ਼ਦਾਦ, 6 ਨਵੰਬਰ (ਏਜੰਸੀ)-ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ.) ਨੇ ਆਪਣੇ ਪਿੱਛੇ ਇਰਾਕ 'ਚ 200 ਤੋਂ ਵੱਧ ਸਮੂਹਿਕ ਕਬਰਾਂ ਛੱਡੀਆਂ ਹਨ, ਜਿਸ 'ਚ 12000 ਤੋਂ ਵੱਧ ਪੀੜਤ ਸ਼ਾਮਿਲ ਹਨ | ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫ਼ਤਰ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਦੇ ਜਵਾਨਾਂ ਨਾਲ ਉੱਤਰਾਖੰਡ 'ਚ ਦੀਵਾਲੀ ਮਨਾਉਣਗੇ ਮੋਦੀ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਾਖੰਡ ਦੇ ਹਾਰਸਿਲ 'ਚ ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ. ਟੀ. ਬੀ. ਪੀ.) ਦੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ | ਪ੍ਰਧਾਨ ਮੰਤਰੀ ਮੋਦੀ ਪਹਿਲਾਂ ਕੇਦਾਰਨਾਥ ਜਾਣਗੇ ...

ਪੂਰੀ ਖ਼ਬਰ »

ਜੇ.ਡੀ.(ਐੱਸ) ਤੇ ਕਾਂਗਰਸ 2019 ਲੋਕ ਸਭਾ ਚੋਣਾਂ ਮਿਲ ਕੇ ਲੜਨਗੇ

ਬੈਂਗਲੁਰੂ, 6 ਨਵੰਬਰ (ਪੀ.ਟੀ.ਆਈ.)-ਕਰਨਾਟਕ ਉਪ ਚੋਣਾਂ 'ਚ ਜਿੱਤ ਤੋਂ ਉਤਸ਼ਾਹਿਤ ਹੋ ਕੇ ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਦਿਨੇਸ਼ ਗੁੰਡੋ ਰਾਓ ਨੇ ਕਿਹਾ ਹੈ ਕਿ ਉਹ ਭਾਜਪਾ ਿਖ਼ਲਾਫ਼ 2019 ਦੀਆਂ ਲੋਕ ਸਭਾ ਚੋਣਾਂ ਇਕੱਠੇ ਮਿਲ ...

ਪੂਰੀ ਖ਼ਬਰ »

ਮੌਸਮ ਮੁਤਾਬਿਕ ਕਿਸਾਨਾਂ ਨਾਲ ਸਰਾਸਰ ਧੱਕਾ ਹੈ ਨਮੀ ਦੀ 17 ਫ਼ੀਸਦੀ ਸ਼ਰਤ-ਚੀਮਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਝੋਨੇ ਦੀ ਖ਼ਰੀਦ ਲਈ ਨਮੀ ਦੀ ਸ਼ਰਤ ਨਰਮ ਕਰਨ ਦੀ ਮੰਗ ਕਰਦਿਆਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਮੰਡੀਆਂ 'ਚ ਰੁਲ ਰਹੇ 'ਅੰਨਦਾਤਾ' ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਰਛਵੀਰ ਕੌਰ ਸਰਾਂ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਨੇ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਰਛਵੀਰ ਕੌਰ ਸਰਾਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਗੋ ਗਲੋਬਲ ਸੰਸਥਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ...

ਪੂਰੀ ਖ਼ਬਰ »

ਤਨਖ਼ਾਹ ਘੱਟ ਕਰਨ ਦੀ ਸਹਿਮਤੀ ਦੇਣ ਵਾਲੇ 94 ਫ਼ੀਸਦੀ ਰਮਸਾ ਅਧਿਆਪਕਾਂ ਦਾ ਡਾਟਾ ਲੈਣ ਪੁੱਜੇ ਬੈਂਸ

ਐੱਸ.ਏ.ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਸਕੱਤਰ ਸਕੂਲ ਸਿੱਖਿਆ ਤੋਂ 8886 ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ 42,500 ਤੋਂ ਤਨਖ਼ਾਹ ਘਟਾ ...

ਪੂਰੀ ਖ਼ਬਰ »

ਸਿੱਧੂ ਭਲਕੇ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂ ਕਰਨ ਕਮੇਟੀ ਬੈਠਕ 'ਚ ਲੈਣਗੇ ਹਿੱਸਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂ ਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਬੈਠਕ ਵਿਚ ਪੰਜਾਬ ਵਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਧਨਵੰਤਰੀ ਧਾਮ ਤੇ ਮਹਾਮੰਡਲੇਸ਼ਵਰ ਵਿਕਾਸ ਦਾਸ ਮਹਾਰਾਜ ਵਲੋਂ ਧਨਵੰਤਰੀ ਪੂਜਾ

ਜਲੰਧਰ, 6 ਨਵੰਬਰ (ਅਜੀਤ ਬਿਊਰੋ)-ਵਿਸ਼ਵ-ਪੱਧਰੀ ਪਹਿਲਾ ਧਨਵੰਤਰੀ ਧਾਮ ਤੇ ਚੰਡੀਗੜ੍ਹ ਦੇ ਮਸ਼ਹੂਰ (ਸਮਾਜ ਸੇਵੀ ਅਤੇ ਸੁਭਾਸ਼ ਗੋਇਲ ਅਤੇ ਗਾਂਧੀ ਸਮਾਰਕ ਨਿਧੀ) ਖਾਦੀ ਬੋਰਡ ਚੰਡੀਗੜ੍ਹ, ਹਰਿਆਣਾ, ਪੰਜਾਬ, ਹਿਮਾਚਲ ਦੇ ਚੇਅਰਮੈਨ ਕੇ.ਕੇ. ਸ਼ਾਰਦਾ ਅਤੇ ਡਾਇਰੈਕਟਰ ਦੇਵ ...

ਪੂਰੀ ਖ਼ਬਰ »

ਮੁਲਾਜ਼ਮ ਮਨਾਉਣਗੇ ਕਾਲੀ ਦਿਵਾਲੀ

ਲੁਧਿਆਣਾ, 6 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸਮੂਹ ਮੁਲਾਜ਼ਮ ਇਸ ਵਾਰ ਦਿਵਾਲੀ ਮੌਕੇ ਨਿਰਾਸ਼ਾ ਦੇ ਆਲਮ ਵਿਚ ਹਨ, ਕਿਉਂਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਾ ਤਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਹੁਣ ਤੱਕ ਦਿੱਤੀਆਂ ਗਈਆਂ ਹਨ ਅਤੇ ਨਾ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਸ ਨੀਤੀਆਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ-ਸੁਖਬੀਰ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਕਿਸਾਨਾਂ ਦੀ ਕਾਲੀ ਦੀਵਾਲੀ ਹੈ | ਉਹ ਮੰਡੀਆਂ 'ਚ ਬੈਠੇ ਆਪਣਾ ਝੋਨਾ ਵਿਕਣ ਦੀ ਉਡੀਕ ਕਰ ਰਹੇ ਹਨ ਜਾਂ ਫਿਰ ਦੁਖੀ ਹੋ ਕੇ ਕੁਝ ਨੇ ਆਪਣੀ ...

ਪੂਰੀ ਖ਼ਬਰ »

ਪੀਰਮੁਹਮੰਦ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲੀ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਾਸਲ ਨੂੰ ਕੜਕੜਡੂੰਮਾ ਅਦਾਲਤ ਨਵੀਂ ਦਿੱਲੀ ਨੇ 2 ਹਫ਼ਤਿਆ ਲਈ ਅਸਟ੍ਰੇਲੀਆ, ਸਿੰਘਾਪੁਰ, ਮਲੇਸ਼ੀਆ ਅਤੇ ...

ਪੂਰੀ ਖ਼ਬਰ »

ਜੀ.ਐਸ.ਟੀ. 'ਚ ਵੀ ਕਰੋੜਾਂ ਦੇ ਰਿਫੰਡ ਦੀ ਵਾਪਸੀ ਦਾ ਰੇੜਕਾ ਜਾਰੀ

ਜਲੰਧਰ, 6 ਨਵੰਬਰ (ਸ਼ਿਵ ਸ਼ਰਮਾ)-ਡੇਢ ਸਾਲ ਪਹਿਲਾਂ ਚਾਹੇ ਦੇਸ਼ ਭਰ ਵਿਚੋਂ ਵੈਟ ਖ਼ਤਮ ਹੋ ਚੁੱਕਾ ਹੈ ਪਰ ਨਵੀਂ ਕਰ ਪ੍ਰਣਾਲੀ ਜੀ. ਐੱਸ. ਟੀ. ਦੇ ਆਉਣ ਨਾਲ ਤਾਂ ਕਾਰੋਬਾਰੀਆਂ ਦੀ ਸਮੱਸਿਆ ਅਜੇ ਵੀ ਰਿਫੰਡ (ਵਿਭਾਗ ਵੱਲ ਪਈ ਵਾਧੂ ਰਕਮ ਦੀ ਵਾਪਸੀ) ਦੀ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਅੱਜ ਸਵੇਰੇ ਹੀ ਪੰਜਾਬ ਸਿਵਲ ਸਕੱਤਰੇਤ ਦੇ ਗੇਟ 'ਤੇ ਇਕੱਠੇ ਹੋ ਕੇ ਵਖਰੇ ਢੰਗ ਨਾਲ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦੇ ਹੋਏ ਕੰਗਾਲ ਹੋਈ ਸਰਕਾਰ ਦਾ ਅਤੇ ਵਿੱਤ ਮੰਤਰੀ ...

ਪੂਰੀ ਖ਼ਬਰ »

ਅਮਰੀਕਾ 'ਚ ਮੱਧਕਾਲੀ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ 115 ਅਕਾਉਂਟ ਬੰਦ ਕੀਤੇ

ਸੈਨਫਰਾਂਸਿਸਕੋ, 6 ਨਵੰਬਰ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਦੱਸਿਆ ਕਿ ਉਸ ਨੇ ਆਪਣੇ ਪਲੇਟਫਾਰਮ ਦੇ ਲਗਪਗ 115 ਅਕਾਉਂਟ ਅਤੇ ਤਸਵੀਰਾਂ ਸਾਂਝਾ ਕਰਨ ਵਾਲੀ ਸਾਈਟ ਇੰਸਟਗ੍ਰਾਮ 'ਤੇ 85 ਖਾਤਿਆਂ ਨੂੰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਵਿਚ ਦਖਲਅੰਦਾਜ਼ੀ ਦੇ ਸ਼ੱਕ ਅਤੇ ...

ਪੂਰੀ ਖ਼ਬਰ »

ਅਮਰੀਕਾ 'ਚ ਮੱਧਕਾਲੀ ਚੋਣਾਂ ਲਈ ਵੋਟਾਂ ਸ਼ੁਰੂ

ਵਾਸ਼ਿੰਗਟਨ, 6 ਨਵੰਬਰ (ਪੀ. ਟੀ. ਆਈ.)-ਅਮਰੀਕਾ ਵਿਚ ਅਹਿਮ ਮੱਧਕਾਲੀ ਚੋਣਾਂ ਲਈ ਅੱਜ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਅਤੇ ਇਨ੍ਹਾਂ ਚੋਣਾਂ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਿਵਾਦਪੂਰਣ ਨੀਤੀਆਂ ਬਾਰੇ ਰਾਏਸ਼ਮਾਰੀ ਵਜੋਂ ਦੇਖਿਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX