ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਬਠਿੰਡਾ /ਮਾਨਸਾ

ਮਿ੍ਤਕ ਵਿਦਿਆਰਥੀ ਦੇ ਮਾਪਿਆਂ, ਵਿਦਿਆਰਥੀਆਂ ਤੇ ਹੋਰਨਾਂ ਨੇ ਥਾਣੇ ਅੱਗੇ ਕੀਤੀ ਭੁੱਖ ਹੜਤਾਲ

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖ਼ੁਦਕੁਸ਼ੀ ਕਰ ਗਏ ਵਿਦਿਆਰਥੀ ਮੱਖਣ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਿ੍ਤਕ ਦੇ ਮਾਪਿਆਂ, ਜਮਾਤੀਆਂ ਅਤੇ ਹੋਰਨਾਂ ਨੇ ਜੀ.ਆਰ.ਪੀ.ਥਾਣਾ ਬਠਿੰਡਾ ਦੇ ਗੇਟ ਅੱਗੇ ਧਰਨਾ ਲਗਾ ਕੇ ਭੁੱਖ ਹੜਤਾਲ ਕੀਤੀ ਅਤੇ ਨਾਅਰੇਬਾਜ਼ੀ ਕਰਦੇ ਹੋਏ ਜੀ.ਆਰ.ਪੀ. ਪੁਲਿਸ 'ਤੇ ਮੋਟੀ ਰਕਮ ਲੈ ਕੇ ਕਥਿਤ ਦੋਸ਼ੀ ਉਪ ਪਿੰ੍ਰਸੀਪਲ ਿਖ਼ਲਾਫ਼ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ | ਦੱਸਣਯੋਗ ਹੈ ਕਿ ਮਿ੍ਤਕ ਵਿਦਿਆਰਥੀ ਮੱਖਣ ਸਿੰਘ ਨੇ ਖ਼ੁਦਕੁਸ਼ੀ ਨੋਟ ਵਿਚ ਬਕਾਇਦਾ ਵਿਸਥਾਰ ਨਾਲ ਨਹਿਰੂ ਮੈਮੋਰੀਅਲ ਕਾਲਜ ਦੇ ਉਪ ਪਿ੍ੰਸੀਪਲ ਦੀਆਂ ਸਾਰੀਆਂ ਜ਼ਿਆਦਤੀਆਂ ਦਾ ਜ਼ਿਕਰ ਕੀਤਾ ਸੀ | ਥਾਣੇ ਅੱਗੇ ਭੁੱਖ ਹੜਤਾਲ 'ਤੇ ਬੈਠੇ ਪੀੜਤ ਪਰਿਵਾਰ ਨੇ ਦੱਸਿਆ ਕਿ ਮੱਖਣ ਸਿੰਘ ਦੀ ਮੌਤ ਦੇ 65 ਦਿਨਾਂ ਬਾਅਦ ਉਕਤ ਉਪ ਪਿੰ੍ਰਸੀਪਲ ਨੂੰ ਫੜਨ ਦੀ ਬਜਾਏ ਪੁਲਿਸ ਹੁਣ ਕਹਿ ਰਹੀ ਹੈ ਕਿ ਕਥਿਤ ਦੋਸ਼ੀ ਨੂੰ ਤਫ਼ਤੀਸ਼ ਵਿਚੋਂ ਬਰੀ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਜਦੋਂ ਜੀ. ਆਰ. ਪੀ. ਬਠਿੰਡਾ ਤੇ ਡੀ ਸੀ. ਪੀ. ਦੇ ਲਾਰਿਆਂ ਤੋਂ ਔਖੇ ਹੋ ਕੇ ਉਨ੍ਹਾਂ ਰੇਲਵੇ ਥਾਣਾ ਅੱਗੇ ਇਨਸਾਫ਼ ਪਸੰਦ ਲੋਕਾਂ ਨਾਲ ਭੁੱਖ ਹੜਤਾਲ 'ਤੇ ਬੈਠਣਾ ਚਾਹਿਆ ਤਾਂ ਪੁਲਿਸ ਨੇ ਗੱਲ ਸੁਣਨ ਦੀ ਬਜਾਏ ਅੜੀਅਲ ਰਵੱਈਏ ਨਾਲ ਧਮਕੀਆਂ ਦਿੰਦਿਆਂ ਦੱਸਿਆ ਕਿ ਕਥਿਤ ਦੋਸ਼ੀ ਉਪ ਪਿ੍ੰਸੀਪਲ ਨੂੰ ਤਫ਼ਤੀਸ਼ ਵਿਚੋਂ ਸਾਫ਼ ਬਰੀ ਕਰ ਦਿੱਤਾ ਹੈ | ਇਸ ਕਰਕੇ ਇੱਥੇ ਕੋਈ ਵੀ ਧਰਨਾ ਨਹੀਂ ਲਾ ਸਕਦਾ ਅਤੇ ਤੁਹਾਡੇ 'ਤੇ ਪਰਚੇ ਕਰਕੇ ਜੇਲ੍ਹ ਵਿਚ ਸੁੱਟ ਦੇਵਾਂਗੇ ਪਰ ਪਰਿਵਾਰ ਤੇ ਸਹਿਯੋਗੀ ਜਥੇਬੰਦੀਆਂ ਦੇ ਦਬਾਅ ਮਗਰੋਂ ਪੁਲਿਸ ਉਨ੍ਹਾਂ ਨੂੰ ਉਠਾਉਣ ਵਿਚ ਅਸਫਲ ਹੋ ਗਈ | ਇਸ ਮੌਕੇ ਵਿਦਿਆਰਥੀ ਜਥੇਬੰਦੀ ਦੇ ਸੁਖਜੀਤ ਰਾਮਾਨੰਦੀ ਨੇ ਪੁਲਿਸ ਦੇ ਲਾਰਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਡੀ. ਸੀ. ਪੀ. ਬਾਵਾ ਤੇ ਹੋਰ ਵਾਰ-ਵਾਰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਸਮਾਂ ਵਧਾਉਂਦੇ ਗਏ ਤੇ ਅੱਜ ਕਹਿ ਦਿੱਤਾ ਕਿ ਕਥਿਤ ਦੋਸ਼ੀ ਤਫ਼ਤੀਸ਼ ਵਿਚ ਬਰੀ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਖ਼ੁਦਕੁਸ਼ੀ ਦੇ ਜ਼ਿੰਮੇਵਾਰ ਪਿ੍ੰਸੀਪਲ 'ਤੇ ਤੱਥਾਂ ਆਧਾਰਤ ਪਰਚਾ ਹੋ ਚੁੱਕਿਆ ਹੈ ਤਾਂ ਫਿਰ ਪਹਿਲਾ ਤਫ਼ਤੀਸ਼ ਅਤੇ ਫਿਰ ਬਰੀ ਕਿਵੇਂ ਕੀਤਾ ਜਾ ਸਕਦਾ ਹੈ | ਇਨਕਲਾਬੀ ਨੌਜਵਾਨ ਸਭਾ ਦੀ ਆਗੂ ਗਗਨ ਕੌਰ ਮਾਨਸਾ ਨੇ ਦੋਸ਼ ਲਾਇਆ ਕਿ ਇਕ ਹੋਣਹਾਰ ਤੇ ਦਲਿਤ ਵਿਦਿਆਰਥੀ ਦੀ ਮੌਤ ਦੇ ਜ਼ਿੰਮੇਵਾਰ ਉਪ ਪਿ੍ੰਸੀਪਲ ਨੂੰ ਪੁਲਿਸ ਨੇ ਮਿਲੀਭੁਗਤ ਕਰਕੇ ਬਰੀ ਕਰ ਦਿੱਤਾ | ਵਿਦਿਆਰਥੀ ਆਗੂ ਹੁਸਨਿੰਦਰ ਸਿੰਘ ਕੋਟਫ਼ੱਤਾ ਨੇ ਕਿਹਾ ਕਿ ਉਹ ਭਰਾਤਰੀ, ਦਲਿਤ ਤੇ ਹੋਰ ਸੰਘਰਸ਼ਕਾਰੀ ਜਥੇਬੰਦੀਆਂ ਦੀ ਸਹਾਇਤਾ ਲੈ ਕੇ ਇਨਸਾਫ਼ ਲੈਣ ਲਈ ਸੰਘਰਸ਼ ਜਾਰੀ ਰੱਖਣਗੇ | ਡਾ. ਬੀ. ਆਰ. ਅੰਬੇਦਕਰ ਯਾਦਗਾਰੀ ਲਾਇਬਰੇਰੀ ਤੋਂ ਇਕਬਾਲ ਸਿੰਘ ਮੇਟ ਨੇ ਪੁਲਿਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮਿ੍ਤਕ ਮੱਖਣ ਸਿੰਘ ਦਾ ਪਿਤਾ ਹਰਨੇਕ ਸਿੰਘ ਦਿਲ ਤੇ ਹੋਰ ਰੋਗਾਂ ਦਾ ਮਰੀਜ਼ ਹੈ ਅਤੇ ਭੁੱਖ ਹੜਤਾਲ ਜਾਂ ਸੰਘਰਸ਼ ਦੌਰਾਨ ਜੇ ਉਨ੍ਹਾਂ ਦਾ ਕਿਸੇ ਵੀ ਕਿਸਮ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਡੀ. ਐਸ. ਪੀ. ਬਾਵਾ ਤੇ ਇਹ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਇਸ ਮੌਕੇ ਮਿ੍ਤਕ ਦੇ ਚਾਚਾ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ | ਇਨਸਾਫ਼ ਕਮੇਟੀ ਨੇ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਸੰਘਰਸ਼ ਦੇ ਅਗਲੇ ਪੜਾਅ ਲਈ 11 ਨਵੰਬਰ ਨੂੰ ਡਾ. ਬੀ. ਆਰ. ਅੰਬੇਡਕਰ ਯਾਦਗਾਰੀ ਲਾਇਬਰੇਰੀ ਵਿਚ ਸਾਰੀਆਂ ਸੰਘਰਸ਼ਸੀਲ ਧਿਰਾਂ ਦੀ ਮੀਟਿੰਗ ਬੁਲਾ ਲਈ ਹੈ |


ਖ਼ਬਰ ਸ਼ੇਅਰ ਕਰੋ

ਭਾਈ ਗੁਰਦੀਪ ਸਿੰਘ ਬਠਿੰਡਾ ਵਲੋਂ ਸੰਗਰੂਰ ਜੇਲ੍ਹ ਅੱਗੇ ਧਰਨਾ ਦੇ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਬਠਿੰਡਾ, 6 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸੰਗਰੂਰ ਜੇਲ੍ਹ ਅੱਗੇ 24 ਘੰਟੇ ਦਾ ਧਰਨਾ ਦੇ ਕੇ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵੀਰ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਮੁੱਖ ਰਸਤਾ ਬੰਦ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਲੋਕਾਂ ਦੇ ਨੱਕ 'ਚ ਦਮ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖ਼ਰੀਦਦਾਰੀ ਦੇ ਕਾਰਨ ਖਚਾ-ਖਚ ਭਰੇ ਬਾਜ਼ਾਰ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਦੀਵਾਲੀ ਮੌਕੇ ਖ਼ਰੀਦਦਾਰੀ ਦੇ ਪ੍ਰੰਪਰਾਗਤ ਰਿਵਾਜ ਨੇ ਬਾਜ਼ਾਰਾਂ ਵਿਚ ਤਿੱਲ ਸੁੱਟਣ ਨੂੰ ਵੀ ਥਾਂ ਨਹੀਂ ਛੱਡੀ ਹੈ ਜਿਸ ਦੇ ਚਲਦਿਆਂ ਹਰੇਕ ਪ੍ਰਕਾਰ ਦੀਆਂ ਦੁਕਾਨਾਂ 'ਤੇ ਗ੍ਰਾਹਕ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਹਮਦਰਦੀ ਦੀ ਲੋੜ ਨਹੀਂ-ਸੋਹਲ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਾ ਪੀੜਤ ਅਤੇ ਸਾਬਕਾ ਕੌਾਸਲਰ ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉੱਤਰ ਮੰਗਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਹਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਭਾਈਰੂਪਾ, 6 ਨਵੰਬਰ (ਵਰਿੰਦਰ ਲੱਕੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਹਰਚਰਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਪਿੰਡ ਦੁੱਲੇਵਾਲਾ ਦੀ ਪੰਚਾਇਤ ਤੇ ਪਸ਼ੂ ਪਾਲਕਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਕੇਜਰੀਵਾਲ ਦੇ ਬਿਆਨ ਦੀ ਅਕਾਲੀਆਂ ਵਲੋਂ ਨਿੰਦਾ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਪਰਾਲੀ ਸਾੜਨ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਸ਼੍ਰੋਮਣੀ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਈਕੋ ਫਰੈਂਡਲੀ ਦੀਵਾਲੀ' ਮਨਾਈ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਆਖਿਆ ਕਿ ਸਾਨੂੰ ਵੱਧ ਤੋਂ ਵੱਧ ਬੂਟਾ ਲਗਾ ਕੇ ਪਟਾਕਿਆਾ ਨੂੰ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਵੱਲੋਂ ਸਮੂਹ ਸਟਾਫ਼ ਮੈਂਬਰਾਂ ਦਾ ਸਨਮਾਨ

ਸੀਂਗੋ ਮੰਡੀ, 6 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਜੋਗੇਵਾਲਾ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆ ਸਕੂਲ ਦੀ ਸਮੁੱਚੀ ਮੈਨੇਜਮੇਂਟ ਕਮੇਟੀ ਦੀ ਤਰਫੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਮੁੱਚੇ ਟੀਚਿੰਗ ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢ ਕੇ ਪਟਾਕੇ ਨਾ ਚਲਾਉਣ ਦਾ ਦਿੱਤਾ ਸੰਦੇਸ਼

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿੱਲੀ ਪਬਲਿਕ ਸਕੂਲ ਬਠਿੰਡਾ ਵਲੋਂ ਦੀਵਾਲੀ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਇਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਰੈਲੀ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਭੁਪਾਲ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਹਾੜਾ

ਮਾਨਸਾ, 6 ਨਵੰਬਰ (ਸ.ਰਿ.)- ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪਾਏ ...

ਪੂਰੀ ਖ਼ਬਰ »

ਸਰਕਾਰ ਮੰਨੀਆਂ ਮੰਗਾਂ ਨੂੰ ਕਰੇ ਲਾਗੂ- ਚਨਾਰਥਲ

ਬਠਿੰਡਾ, 6 ਨਵੰਬਰ (ਸਟਾਫ਼ ਰਿਪੋਰਟਰ)- ਨੰਬਰਦਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੁੜ ਤੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਪੰਜਾਬ ਨੰਬਰਦਾਰ ਯੂਨੀਅਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਜਨਰਲ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਧੰੂਏਾ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ...

ਪੂਰੀ ਖ਼ਬਰ »

ਤਰਕਸ਼ੀਲ ਪਰਿਵਾਰ ਨੇ ਬਜ਼ੁਰਗ ਦੀ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਾਪੀ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ) ਦੇ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੇਹ ਰਿਆਤ ਬੇਹਰਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਇਕੱਤਰਤਾ

ਮਾਨਸਾ, 6 ਨਵੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਸਾਧੂ ਸਿੰਘ ਬੁਰਜ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਪੱਧਰ ਦੀਆਂ 299 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਬਾਲਿਆਂਵਾਲੀ ਵਿਖੇ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਨੇ ਪਟਾਕੇ

ਬਾਲਿਆਂਵਾਲੀ, 6 ਨਵੰਬਰ (ਕੁਲਦੀਪ ਮਤਵਾਲਾ)- ਵੱਧ ਰਹੇ ਪ੍ਰਦੂਸ਼ਣ ਨੂੰ ਸਥਿਰ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਲੰਘੀ 22 ਅਕਤੂਬਰ 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਕਿ ਦੀਵਾਲੀ ਮੌਕੇ ਪਟਾਕੇ ਆਦਿ ਵੇਚਣ ਲਈ ਦੁਕਾਨਦਾਰਾਂ ਨੂੰ ਲਾਇਸੰਸ ਲੈਣਾ ਲਾਜਮੀਂ ਕੀਤਾ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਦੀਵਾਲੀ ਮੇਲਾ-2018 ਕਰਵਾਇਆ-

ਰਾਮਾਂ ਮੰਡੀ, 6 ਨਵੰਬਰ (ਅਮਰਜੀਤ ਸਿੰਘ ਲਹਿਰੀ )-ਸਥਾਨਕ ਸ਼ਹਿਰ ਦੇ ਨਜ਼ਦੀਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਸਕੂਲ ਸਕੂਲ ਵਿਖੇ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਅਤੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਦੀ ਸਰਪ੍ਰਸਤੀ ਹੇਠ ਦੀਵਾਲੀ ਮੇਲਾ-2018 ਸਕੂਲ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਕਾਰਨ ਗੋਨਿਆਣਾ ਵਾਸੀ ਪ੍ਰੇਸ਼ਾਨ, ਸਵੱਛ ਭਾਰਤ ਮੁਹਿੰਮ ਠੁੱਸ

ਗੋਨਿਆਣਾ, 6 ਨਵੰਬਰ (ਮਨਦੀਪ ਸਿੰਘ ਮੱਕੜ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਤਹਿਤ ਸਾਰੇ ਵਿਭਾਗਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਪਰ ਇਸ ਦਾ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਕਾਨ ਬਣਾਉਣ ਲਈ ਕੀਤੀ ਵਿੱਤੀ ਸਹਾਇਤਾ

ਬਠਿੰਡਾ, 6 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਖਦੇਵ ਸਿੰਘ ਬਾਹੀਆ ਮੈਂਬਰ ਸ਼ੋ੍ਰਮਣੀ ਕਮੇਟੀ ਰਾਹੀ ਪਿੰਡ ਲਹਿਰਾ ਧੂਰਕੋਟ ਦੇ ਸੁਖਪਾਲ ਸਿੰਘ ਸਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਵਿੱਤੀ ਤੌਰ ਪੁਰ ਕਾਫ਼ੀ ...

ਪੂਰੀ ਖ਼ਬਰ »

ਬਠਿੰਡਾ, ਰਿਲੇਅ ਦੌੜ ਵਿਚ ਭਾਈਰੂਪਾ ਦੇ ਲੜਕੇ-ਲੜਕੀਆਂ ਨੇ ਜਿੱਤੇ ਸੋਨ ਤਗਮ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-25) ਦੇ ਦੂਜੇ ਦਿਨ ਲੜਕੀਆਂ ਦੀ 4__1MP__100 ਮੀਟਰ ਰਿਲੇਅ ਦੌੜ ਵਿਚ ਭਾਈਰੂਪਾ ਨੇ 1:01:27 ਮਿੰਟ ਨਾਲ ਮੋਹਰੀ ਰਹਿੰਦਿਆਂ ਸੋਨੇ ਦਾ ਤਗ਼ਮਾ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸਕੂਲ ਵਿਚ ਜਾਗਰੂਕਤਾ ਸਮਾਗਮ

ਨਥਾਣਾ, 6 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਨੂੰ ਸੰਬੋਧਨ ਦੌਰਾਨ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਐਮ. ਐਸ. ਸੀ. (ਆਈ. ਟੀ.) ਦੂਜਾ ਸਮੈਸਟਰ ਦੇ ਸ਼ਾਨਦਾਰ ਨਤੀਜੇ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ.(ਆਈ. ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਵਿਚ ਕੁਰੰਗਾਂਵਾਲੀ ਸਕੂਲ ਦੀ ਟੀਮ ਅੱਵਲ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ ਦੇ ਸਰਕਾਰੀ ਹਾਈ ਸਕੂਲ ਦੀ ਟੀਮ ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸਿਰਸਾ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਸ ਮੁਕਾਬਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਭਿ੍ਸ਼ਟਾਚਾਰ ਵਿਰੁੱਧ ਸਹੰੁ ਚੁੱਕੀ

ਸੰਗਤ ਮੰਡੀ, 6 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਭਿ੍ਸ਼ਟਾਚਾਰ ਨਾ ਕਰਨ ਦੀ ਸਹੰੁ ਚੁੱਕੀ | ਭਾਰਤ ਸਰਕਾਰ ਦੇ ਏਜੰਡੇ ਤਹਿਤ ਨਬਾਰਡ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਕੱਤਰ ਵਲੋਂ ਵਿਧਾਇਕ ਬਲਕੌਰ ਸਿੰਘ ਨਾਲ ਮੁਲਾਕਾਤ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਕੀਤੇ ਗਏ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਾਰਜ ਭਾਰ ਸੰਭਾਲਣ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX