ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 6 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਸੰਪਾਦਕੀ

ਕੀ ਮੋਦੀ ਸਰਕਾਰ ਦੇਸ਼ ਨੂੰ ਚੰਗਾ ਪ੍ਰਸ਼ਾਸਨ ਦੇ ਸਕੀ ਹੈ ?

ਦਸੰਬਰ ਦਾ ਮਹੀਨਾ ਆ ਰਿਹਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ ਲਈ ਸਭ ਤੋਂ ਅਹਿਮ ਮਹੀਨਾ ਸਾਬਤ ਹੋ ਸਕਦਾ ਹੈ। ਜੇਕਰ ਮੌਜੂਦਾ ਰੁਝਾਨ ਜਾਰੀ ਰਹੇ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ...

ਪੂਰੀ ਖ਼ਬਰ »

ਸਰਕਾਰਾਂ ਦੀ ਬੇਰੁਖ਼ੀ ਕਾਰਨ ਵਧ ਰਹੀ ਹੈ ਮਿਲਾਵਟਖੋਰੀ

ਅੱਜ ਖਾਧ ਪਦਾਰਥਾਂ ਦੇ ਮਿਆਰੀ ਅਤੇ ਸ਼ੁੱਧ ਨਾ ਮਿਲਣ ਕਾਰਨ ਮਨੁੱਖ ਅਨੇਕਾਂ ਲਾ-ਇਲਾਜ ਬਿਮਾਰੀਆਂ ਜਿਵੇਂ ਕਿ ਕੈਂਸਰ, ਕਾਲਾ ਪੀਲੀਆ, ਗੁਰਦਿਆਂ ਅਤੇ ਪੇਟ ਆਦਿ ਦੇ ਖਰਾਬ ਹੋਣ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਕਾਰਨ ਨਿੱਤ ਅਨੇਕਾਂ ਕੀਮਤੀ ਜਾਨਾਂ ਬੇਵਕਤੀ ਮੌਤ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨਾਲ ਖੜ੍ਹੀਆਂ ਹੋਣ ਸਰਕਾਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪੰਜਾਬੀ ਕਿਸਾਨ ਗੁਰਬਚਨ ਸਿੰਘ ਦੇ ਯੋਗਦਾਨ ਦੀ ਸਰਾਹਨਾ ਕੀਤੀ ਹੈ, ਜਿਸ ਨੇ ਪਟਿਆਲਾ ਜ਼ਿਲ੍ਹੇ ਦੀ ਨਾਭਾ ਤਹਿਸੀਲ ਦੇ ਪਿੰਡ ਕੱਲਰ ਮਾਜਰਾ ਦੇ ਨਿਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਨਾਲ ...

ਪੂਰੀ ਖ਼ਬਰ »

ਅਯੁੱਧਿਆ ਦਾ ਵਿਵਾਦ

ਸੁਪਰੀਮ ਕੋਰਟ ਹੀ ਕਰੇ ਫ਼ੈਸਲਾ

ਪਿਛਲੇ ਦਿਨੀਂ ਦਿੱਲੀ ਵਿਚ ਅਖਿਲ ਭਾਰਤੀ ਸੰਤ ਸੰਮਤੀ ਵਲੋਂ ਕਰਵਾਏ ਗਏ ਸੰਤ ਸਮਾਜ ਦੇ ਦੋ ਦਿਨਾਂ ਸੰਮੇਲਨ ਵਿਚ ਅਯੁੱਧਿਆ ਵਿਖੇ ਰਾਮ ਮੰਦਰ ਬਣਾਉਣ ਦਾ ਮੁੱਦਾ ਛਾਇਆ ਰਿਹਾ। ਇਸ ਸਮਾਗਮ ਵਿਚ ਜਲਦੀ ਤੋਂ ਜਲਦੀ ਮੰਦਰ ਦਾ ਨਿਰਮਾਣ ਕਰਵਾਉਣ ਦੀ ਗੱਲ ਵੀ ਕੀਤੀ ਗਈ। ਸਰਕਾਰ 'ਤੇ ਹਰ ਤਰ੍ਹਾਂ ਨਾਲ ਦਬਾਅ ਪਾਇਆ ਗਿਆ। ਇਸ ਦੇ ਨਾਲ ਹੀ ਕੁਝ ਹੋਰ ਹਿੰਦੂ ਸੰਗਠਨ ਇਹ ਆਵਾਜ਼ ਉੱਚੀ ਕਰ ਰਹੇ ਹਨ ਕਿ ਸੁਪਰੀਮ ਕੋਰਟ ਵਲੋਂ ਮਸਲੇ ਨੂੰ ਲਮਕਾਏ ਜਾਣ ਕਾਰਨ ਸਰਕਾਰ ਨੂੰ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦੇਣਾ ਚਾਹੀਦਾ ਹੈ, ਤਾਂ ਜੋ ਬਾਬਰੀ ਮਸਜਿਦ ਵਾਲੀ ਥਾਂ 'ਤੇ ਰਾਮ ਮੰਦਰ ਦਾ ਨਿਰਮਾਣ ਕੀਤਾ ਜਾ ਸਕੇ। ਭਾਰਤੀ ਜਨਤਾ ਪਾਰਟੀ ਵਿਚੋਂ ਵੀ ਅਜਿਹੀਆਂ ਸੁਰਾਂ ਤੇਜ਼ ਹੋ ਰਹੀਆਂ ਹਨ। ਰਾਸ਼ਟਰੀ ਸੋਇਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਸਪੱਸ਼ਟ ਸ਼ਬਦਾਂ ਵਿਚ ਰਾਮ ਮੰਦਰ ਦੇ ਨਿਰਮਾਣ ਦੀ ਗੱਲ ਉੱਚੀ ਸੁਰ ਵਿਚ ਕੀਤੀ ਸੀ ਅਤੇ ਇਸ ਬਾਰੇ ਆਪਣੀ ਪ੍ਰਤੀਬੱਧਤਾ ਵੀ ਪ੍ਰਗਟਾਈ ਸੀ। ਹੁਣ ਭਾਜਪਾ ਦੇ ਰਾਜ ਸਭਾ ਦੇ ਮੈਂਬਰ ਰਾਕੇਸ਼ ਸਿਨਹਾ ਵਲੋਂ ਰਾਮ ਮੰਦਰ ਦੇ ਨਿਰਮਾਣ ਸਬੰਧੀ ਸੰਸਦ ਵਿਚ ਇਕ ਨਿੱਜੀ ਮੈਂਬਰ ਬਿੱਲ ਵੀ ਲਿਆਂਦਾ ਜਾ ਰਿਹਾ ਹੈ। ਅਜਿਹਾ ਲਗਦਾ ਹੈ ਕਿ ਜਿਵੇਂ ਇਹ ਸਭ ਕੁਝ ਇਕ ਗਿਣੀ-ਮਿੱਥੀ ਸਾਜਿਸ਼ ਅਧੀਨ ਕੀਤਾ ਜਾ ਰਿਹਾ ਹੈ।
ਅਗਲੇ ਸਾਲ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਸਭ ਦੀਆਂ ਨਜ਼ਰਾਂ ਉਸ 'ਤੇ ਟਿਕੀਆਂ ਹੋਈਆਂ ਹਨ। ਜਿਥੋਂ ਤੱਕ ਬਹੁਗਿਣਤੀ ਦਾ ਸਵਾਲ ਹੈ, ਅਜਿਹਾ ਨਹੀਂ ਲਗਦਾ ਕਿ ਵੱਡੇ ਭਾਈਚਾਰੇ ਦੇ ਸਾਰੇ ਲੋਕ ਇਸ ਮਸਲੇ ਦੇ ਅਜਿਹੇ ਹੱਲ ਨਾਲ ਸਹਿਮਤ ਹਨ। ਅੱਜ ਸਦੀਆਂ ਪੁਰਾਣੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਇਸ ਲੰਮੇ ਸਮੇਂ ਵਿਚ ਪੁਲਾਂ ਹੇਠੋਂ ਬਹੁਤ ਪਾਣੀ ਵਹਿ ਚੁੱਕਾ ਹੈ। ਅੱਜ ਰਾਜਾਸ਼ਾਹੀ ਦਾ ਜ਼ਮਾਨਾ ਨਹੀਂ ਹੈ, ਨਾ ਹੀ ਨਵੀਂ ਭਾਰਤੀ ਵਿਵਸਥਾ ਵਿਚ ਕਿਸੇ ਤਰ੍ਹਾਂ ਦੇ ਤਾਨਾਸ਼ਾਹੀ ਦੇ ਪਨਪਣ ਦੀ ਆਸ ਕੀਤੀ ਜਾ ਸਕਦੀ ਹੈ। ਲੋਕਾਂ ਰਾਹੀਂ ਚੁਣੀ ਹੋਈ ਸਰਕਾਰ ਹੀ ਹੋਂਦ ਵਿਚ ਆਉਂਦੀ ਹੈ। ਪਰ ਸਰਕਾਰ ਲਈ ਵੀ ਸੰਵਿਧਾਨਕ ਦਾਇਰੇ ਤੋਂ ਬਾਹਰ ਜਾਣਾ ਮੁਸ਼ਕਿਲ ਹੈ। ਅੱਜ ਉੱਚ ਅਦਾਲਤਾਂ ਵੀ ਸੰਵਿਧਾਨ ਦੀ ਰਾਖੀ ਲਈ ਸੁਚੇਤ ਹੋਈਆਂ ਜਾਪਦੀਆਂ ਹਨ। ਇਸ ਲਈ ਚੁਣੀ ਹੋਈ ਸਰਕਾਰ ਭੀੜਤੰਤਰ ਵਰਗੀ ਜ਼ਹਿਨੀਅਤ ਨਹੀਂ ਅਪਣਾ ਸਕਦੀ। ਉਸ ਨੂੰ ਵੀ ਸਮੁੱਚੀ ਸਥਿਤੀ ਨੂੰ ਵੇਖਦਿਆਂ ਹੀ ਕਦਮ ਉਠਾਉਣ ਦੀ ਜ਼ਰੂਰਤ ਹੈ। ਪਰ ਅੱਜ ਇਸ ਮਸਲੇ 'ਤੇ ਜਿਸ ਤਰ੍ਹਾਂ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ, ਉਸ ਤੋਂ ਲਗਦਾ ਹੈ ਕਿ ਅਜਿਹਾ ਸਰਕਾਰ ਦੀ ਸਹਿਮਤੀ ਨਾਲ ਹੀ ਹੋ ਰਿਹਾ ਹੈ। ਪਰ ਕਿਸੇ ਵੀ ਸਰਕਾਰ ਲਈ ਇਹ ਜ਼ਰੂਰੀ ਹੈ ਕਿ ਉਹ ਸੰਵਿਧਾਨਕ ਦਾਇਰੇ ਵਿਚ ਰਹਿੰਦੇ ਹੋਏ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਲਾਹਾਬਾਦ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਇਹ ਮਾਮਲਾ ਸਾਲ 2011 ਵਿਚ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਸੀ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਆਉਂਦੇ ਜਨਵਰੀ ਦੇ ਮਹੀਨੇ ਵਿਚ ਇਕ ਨਵਾਂ ਨਿਆਇਕ ਬੈਂਚ ਬਣਾਉਣ ਦਾ ਐਲਾਨ ਕੀਤਾ ਸੀ, ਜੋ ਇਸ ਸਾਰੇ ਕੇਸ ਦਾ ਫ਼ੈਸਲਾ ਕਰੇਗਾ। ਅਜਿਹੀ ਸੂਰਤ ਵਿਚ ਸੁਪਰੀਮ ਕੋਰਟ ਦਾ ਫ਼ੈਸਲਾ ਮੰਨਣਾ ਕਿਸੇ ਵੀ ਸਰਕਾਰ ਲਈ ਜ਼ਰੂਰੀ ਹੋਵੇਗਾ।
ਜਿਥੋਂ ਤੱਕ ਆਰਡੀਨੈਂਸ ਦਾ ਸਵਾਲ ਹੈ, ਤਾਂ ਅਜਿਹਾ ਕਾਨੂੰਨ ਸਮੁੱਚੇ ਸਮਾਜ ਵਿਚ ਨਾ ਸਿਰਫ ਵੱਡਾ ਪਾੜ ਹੀ ਪਾਵੇਗਾ, ਸਗੋਂ ਇਸ ਨਾਲ ਇਕ ਵਾਰ ਫਿਰ ਅਨੇਕਾਂ ਤਰ੍ਹਾਂ ਦੇ ਵੱਡੇ ਵਿਵਾਦ ਵੀ ਉੱਠ ਖੜ੍ਹੇ ਹੋਣਗੇ, ਜੋ ਸਮੁੱਚੇ ਸਮਾਜ ਵਿਚ ਵੱਡਾ ਤਣਾਅ ਪੈਦਾ ਕਰਨਗੇ। ਸਾਲ 1992 ਵਿਚ ਜਦੋਂ ਬਾਬਰੀ ਮਸਜਿਦ ਦੇ ਵਿਵਾਦਤ ਢਾਂਚੇ ਨੂੰ ਇਕੱਠੀਆਂ ਕੀਤੀਆਂ ਗਈਆਂ ਭੀੜਾਂ ਰਾਹੀਂ ਤੋੜਿਆ ਗਿਆ ਸੀ ਤਾਂ ਉਸ ਤੋਂ ਬਾਅਦ ਦੇਸ਼ ਦੇ ਹਾਲਾਤ ਬੇਹੱਦ ਸੰਕਟਮਈ ਬਣ ਗਏ ਸਨ। ਇਸ ਦਾ ਅਸਰ ਕਿਸੇ ਨਾ ਕਿਸੇ ਰੂਪ ਵਿਚ ਹਾਲੇ ਤੱਕ ਵੀ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਚੰਗਾ ਇਹੀ ਹੋਵੇਗਾ ਕਿ ਇਸ ਬੇਹੱਦ ਨਾਜ਼ੁਕ ਮਸਲੇ ਨੂੰ ਦੇਸ਼ ਦੀ ਉੱਚ ਅਦਾਲਤ 'ਤੇ ਛੱਡ ਦਿੱਤਾ ਜਾਏ ਅਤੇ ਉਸ ਦੇ ਫ਼ੈਸਲੇ ਅਨੁਸਾਰ ਹੀ ਇਸ ਬੇਹੱਦ ਪੇਚੀਦਾ ਹੋ ਚੁੱਕੇ ਮਸਲੇ ਦਾ ਹੱਲ ਕੱਢਿਆ ਜਾਏ।


-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX