ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਸੰਪਾਦਕੀ

ਕੀ ਮੋਦੀ ਸਰਕਾਰ ਦੇਸ਼ ਨੂੰ ਚੰਗਾ ਪ੍ਰਸ਼ਾਸਨ ਦੇ ਸਕੀ ਹੈ ?

ਦਸੰਬਰ ਦਾ ਮਹੀਨਾ ਆ ਰਿਹਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ ਲਈ ਸਭ ਤੋਂ ਅਹਿਮ ਮਹੀਨਾ ਸਾਬਤ ਹੋ ਸਕਦਾ ਹੈ। ਜੇਕਰ ਮੌਜੂਦਾ ਰੁਝਾਨ ਜਾਰੀ ਰਹੇ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ...

ਪੂਰੀ ਖ਼ਬਰ »

ਸਰਕਾਰਾਂ ਦੀ ਬੇਰੁਖ਼ੀ ਕਾਰਨ ਵਧ ਰਹੀ ਹੈ ਮਿਲਾਵਟਖੋਰੀ

ਅੱਜ ਖਾਧ ਪਦਾਰਥਾਂ ਦੇ ਮਿਆਰੀ ਅਤੇ ਸ਼ੁੱਧ ਨਾ ਮਿਲਣ ਕਾਰਨ ਮਨੁੱਖ ਅਨੇਕਾਂ ਲਾ-ਇਲਾਜ ਬਿਮਾਰੀਆਂ ਜਿਵੇਂ ਕਿ ਕੈਂਸਰ, ਕਾਲਾ ਪੀਲੀਆ, ਗੁਰਦਿਆਂ ਅਤੇ ਪੇਟ ਆਦਿ ਦੇ ਖਰਾਬ ਹੋਣ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਕਾਰਨ ਨਿੱਤ ਅਨੇਕਾਂ ਕੀਮਤੀ ਜਾਨਾਂ ਬੇਵਕਤੀ ਮੌਤ ਦਾ ਸ਼ਿਕਾਰ ਹੋ ਰਹੀਆਂ ਹਨ। ਸਾਡੇ ਦੇਸ਼ ਵਿਚ ਭਾਵੇਂ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (ਐਫ.ਐਸ.ਐਸ.ਏ.ਆਈ.) ਮੌਜੂਦ ਹੈ, ਫਿਰ ਵੀ ਦੇਸ਼ ਵਿਚ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟੀ ਪਦਾਰਥ ਬਹੁਤ ਧੜੱਲੇ ਨਾਲ ਮਿਲਾਵਟਖੋਰ ਮਾਫ਼ੀਆ ਵਲੋਂ ਵੇਚੇ ਜਾ ਰਹੇ ਹਨ।
ਇਹ ਕਾਰੋਬਾਰ ਹੇਠਲੇ ਪੱਧਰ ਤੱਕ ਹੀ ਸੀਮਤ ਨਹੀਂ, ਸਗੋਂ ਕਈ ਵੱਡੀਆਂ ਕੰਪਨੀਆਂ ਵੀ ਇਸ ਵਿਚ ਸ਼ਾਮਿਲ ਹਨ। ਕੁਝ ਬਹੁਕੌਮੀ ਕੰਪਨੀਆਂ ਦੁਆਰਾ ਤਿਆਰ ਕੀਤੇ ਗਏ ਕੋਲਡ ਡਰਿੰਕਸ ਅਕਸਰ ਵਿਵਾਦਾਂ ਦੇ ਘੇਰੇ ਵਿਚ ਆਉਂਦੇ ਰਹਿੰਦੇ ਹਨ ਕਿ ਇਨ੍ਹਾਂ ਵਿਚ ਮਨੁੱਖੀ ਰੋਗ ਰੱਖਿਆ ਪ੍ਰਣਾਲੀ (ਇਮਿਊਨ ਸਿਸਟਮ) ਨੂੰ ਨੁਕਸਾਨ ਪਹੁੰਚਾਉਣ ਵਾਲੇ ਰਸਾਇਣਕ ਪਦਾਰਥਾਂ ਦੀ ਮਾਤਰਾ ਮਿਆਰ ਨਾਲੋਂ ਬਹੁਤ ਵੱਧ ਪਾਈ ਜਾਂਦੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਸਾਡੀਆਂ ਸਰਕਾਰਾਂ ਅਤੇ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ ਦੁਆਰਾ ਕਦੇ ਵੀ ਇਨ੍ਹਾਂ ਕੋਲਡ ਡਰਿੰਕਸ ਦੀ ਜਾਂਚ ਕਰਨ ਦੀ ਜ਼ਹਿਮਤ ਨਹੀਂ ਕੀਤੀ। ਇਸੇ ਤਰ੍ਹਾਂ ਕਰੀਮਾਂ ਬਣਾਉਣ ਵਾਲੇ ਉਦਯੋਗਾਂ ਦੇ ਮਾਲਕਾਂ ਵਲੋਂ ਬਹੁਤ ਜ਼ੋਰ-ਸ਼ੋਰ ਨਾਲ ਇਹ ਪ੍ਰਚਾਰ ਕੀਤਾ ਜਾਂਦਾ ਹੈ ਕਿ ਸੂਰਜੀ ਰੌਸ਼ਨੀ ਨਾਲ ਕੈਂਸਰ ਹੋ ਸਕਦਾ ਹੈ। ਜਦੋਂ ਕਿ ਸੱਚਾਈ ਇਹ ਹੈ ਕਿ ਸੂਰਜੀ ਰੌਸ਼ਨੀ ਚਮੜੀ ਦੇ ਅੰਦਰ ਕੋਲੈਸਟ੍ਰੋਲ ਤੋਂ ਵਿਟਾਮਿਨ 'ਡੀ' ਤਿਆਰ ਕਰਦੀ ਹੈ। ਵਿਟਾਮਿਨ 'ਡੀ' ਸਾਡੇ ਸਰੀਰ ਵਿਚ ਹੋਣ ਵਾਲੇ ਕੈਂਸਰ ਦੀਆਂ 70 ਕਿਸਮਾਂ ਨੂੰ ਰੋਕਦਾ ਹੈ। ਅਸਲ ਵਿਚ ਕੈਂਸਰ ਸੂਰਜੀ ਕਿਰਨਾਂ ਕਰਕੇ ਨਹੀਂ, ਸਗੋਂ ਕਰੀਮਾਂ ਵਿਚ ਪਾਏ ਜਾਂਦੇ ਜ਼ਿੰਕ ਆਕਸਾਇਡ, ਐਲੂਮੀਨੀਅਮ ਹਾਈਡ੍ਰਾਆਕਸਾਈਡ, ਟਾਇਟੇਨੀਅਮ ਡਾਈਆਕਸਾਈਡ ਆਦਿ ਪਦਾਰਥਾਂ ਕਰਕੇ ਹੁੰਦਾ ਹੈ। ਬਹੁਕੌਮੀ ਕਾਰਪੋਰੇਸ਼ਨਾਂ ਨੇ ਤਾਂ ਇਨ੍ਹਾਂ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ ਹੋਇਆ ਹੈ। ਕਿੰਨੀ ਸਧਾਰਨ ਗੱਲ ਸਾਡੀ ਸਮਝ ਵਿਚ ਨਹੀਂ ਆ ਰਹੀ ਕਿ ਬਹੁਕੌਮੀ ਕੰਪਨੀਆਂ ਪਹਿਲਾਂ ਤਾਂ ਕੀਟਨਾਸ਼ਕਾਂ, ਰਸਾਇਣਕ ਖਾਦਾਂ ਆਦਿ ਦੇ ਰੂਪ ਵਿਚ ਸਾਨੂੰ ਧੀਮੀ ਜ਼ਹਿਰ ਦੇ ਕੇ ਬਿਮਾਰ ਕਰਦੀਆਂ ਹਨ ਤੇ ਫਿਰ ਸਾਨੂੰ ਠੀਕ ਕਰਨ ਲਈ ਮਹਿੰਗੇ ਭਾਅ ਦੀਆਂ ਦਵਾਈਆਂ ਵੇਚਦੀਆਂ ਹਨ। ਇਸ ਨੂੰ ਕਿਹਾ ਜਾਂਦਾ ਹੈ ਕਿ ਚਲਾਕ ਲੋਕਾਂ ਦੁਆਰਾ ਯੋਜਨਾਬੱਧ ਢੰਗ ਨਾਲ ਤਿਆਰ ਕੀਤਾ ਮੱਕੜੀ ਜਾਲ।
ਮੇਰੇ ਸੋਹਣੇ ਪੰਜਾਬ ਦੇ ਕਿਸੇ ਵੀ ਬੱਸ ਅੱਡੇ 'ਤੇ ਤੁਹਾਨੂੰ ਬਿਮਾਰੀ ਪੈਸੇ ਦੇ ਕੇ ਖਰੀਦਣ ਦੇ ਕਿਸੇ ਵੀ ਯਾਤਰਾ ਦੌਰਾਨ ਅਨੇਕਾਂ ਮੌਕੇ ਮਿਲ ਜਾਂਦੇ ਹਨ। ਗਰਮੀ ਦੇ ਮੌਸਮ ਵਿਚ ਗ਼ੈਰ-ਮਿਆਰੀ ਕੋਲਡ ਡਰਿੰਕਸ ਜਾਂ ਸ਼ਿਕੰਜਵੀ ਖਰੀਦ ਕੇ ਪੀਤੀ ਜਾਂਦੀ ਹੈ। ਇਹ ਸਿੰਥੈਟਿਕ ਡਰਿੰਕਸ ਅਕਸਰ ਇੰਫੈਕਸ਼ਨ ਦਾ ਕਾਰਨ ਬਣਦੇ ਹਨ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਅੱਜ ਤੱਕ ਇਨ੍ਹਾਂ ਦੀ ਗੁਣਵੱਤਾ ਸਾਡੇ ਸਿਹਤ ਵਿਭਾਗ ਦੁਆਰਾ ਕਦੇ ਵੀ ਚੈੱਕ ਨਹੀਂ ਕੀਤੀ ਗਈ। ਜੇ ਕਦੇ ਤਿਉਹਾਰਾਂ ਆਦਿ ਦੇ ਸਮੇਂ ਸਿਹਤ ਵਿਭਾਗ ਦੁਆਰਾ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਛਾਪੇਮਾਰੀ ਕੀਤੀ ਵੀ ਜਾਂਦੀ ਹੈ, ਤਾਂ ਉਹ ਵੀ ਕੇਵਲ ਖਾਨਾਪੂਰਤੀ, ਆਪਣੇ ਤਿਉਹਾਰ ਮਨਾਉਣ ਲਈ ਪਦਾਰਥਾਂ ਦੀ ਪੂਰਤੀ ਕਰਨਾ ਅਤੇ ਅਖਬਾਰਾਂ ਵਿਚ ਖ਼ਬਰਾਂ ਤੇ ਤਸਵੀਰਾਂ ਲਗਵਾਉਣ ਤੱਕ ਹੀ ਸੀਮਤ ਹੋ ਕਿ ਰਹਿ ਜਾਂਦੀ ਹੈ। ਇਥੇ ਆ ਕੇ ਤਾਂ ਹੱਦ ਹੀ ਹੋ ਜਾਂਦੀ ਹੈ, ਜਦੋਂ ਅਸੀਂ ਇਹ ਦੇਖਦੇ ਹਾਂ ਕਿ ਕਈ ਐਂਟੀਬਾਇਓਟਿਕ ਦਵਾਈਆਂ ਸਾਨੂੰ ਠੀਕ ਕਰਨ ਦੀ ਬਜਾਏ ਸਾਡੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਨਸ਼ਟ ਕਰ ਦਿੰਦੀਆਂ ਹਨ। ਇਸੇ ਕਾਰਨ ਵਿਕਸਿਤ ਪੱਛਮੀ ਦੇਸ਼ਾਂ ਵਿਚ ਇਹ ਦਵਾਈਆਂ ਨਾ-ਮਾਤਰ ਰੂਪ ਵਿਚ ਹੀ ਦਿੱਤੀਆਂ ਜਾਂਦੀਆ ਹਨ ਪਰ ਇਸ ਸਬੰਧੀ ਸਾਡੇ ਸਿਹਤ ਵਿਭਾਗ ਦੁਆਰਾ ਸਾਨੂੰ ਕਦੇ ਵੀ ਜਾਗਰੂਕ ਨਹੀਂ ਕੀਤਾ ਗਿਆ। ਇਹ ਸਭ ਮੋਟੀਆਂ ਕਮਿਸ਼ਨਾਂ ਦੀ ਖੇਡ ਹੈ। ਖੇਤਾਂ ਵਿਚ ਵੱਖ-ਵੱਖ ਖਾਧ ਪਦਾਰਥਾਂ ਉੱਪਰ ਬਿਨਾਂ ਜਾਂਚ-ਪਰਖ ਦੇ ਅੰਨ੍ਹੇਵਾਹ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਪਰ ਅਫ਼ਸੋਸ, ਕਦੇ ਕਿਸੇ ਨੇ ਪਰਖਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਇਨ੍ਹਾਂ ਕੀਟਨਾਸ਼ਕਾਂ ਦੇ ਛਿੜਕਾਅ ਦਾ ਸਾਡੀ ਸਿਹਤ 'ਤੇ ਕੀ ਪ੍ਰਭਾਵ ਪੈਂਦਾ ਹੈ? ਜੇ ਕਦੇ ਕੋਈ ਇਨ੍ਹਾਂ ਕੀਟਨਾਸ਼ਕਾਂ ਦੀ ਵਰਤੋਂ ਵਿਰੁੱਧ ਬੋਲਣ ਦੀ ਹਿੰਮਤ ਕਰ ਵੀ ਲਏ ਤਾਂ ਉਸ ਦੀ ਆਵਾਜ਼ ਨੂੰ ਕੰਪਨੀਆਂ ਦੇ ਸਰਮਾਏਦਾਰ ਮਾਲਕਾਂ ਦੁਆਰਾ ਦਬਾਉਣ ਲਈ ਹਰ ਹਰਬਾ ਵਰਤਿਆ ਜਾਂਦਾ ਹੈ ਜਾਂ ਫਿਰ ਕੰਪਨੀਆਂ ਦੁਆਰਾ ਵੱਡੇ-ਵੱਡੇ ਇਸ਼ਤਿਹਾਰ ਪ੍ਰਸਿੱਧੀ ਪ੍ਰਾਪਤ ਵਿਅਕਤੀਆਂ ਤੋਂ ਦਿਵਾ ਕੇ ਉਨ੍ਹਾਂ ਦੇ ਵਿਰੁੱਧ ਉੱਠੀ ਆਵਾਜ਼ ਨੂੰ ਨਿਰਉਤਸ਼ਾਹਿਤ ਕਰ ਦਿੱਤਾ ਜਾਂਦਾ ਹੈ। ਖਾਣ-ਪੀਣ ਦੇ ਬਹੁਤ ਸਾਰੇ ਪਦਾਰਥ ਦੁੱਧ, ਦਹੀਂ, ਪਨੀਰ, ਸਬਜ਼ੀਆਂ, ਫਲ, ਤੇਲ, ਘਿਓ ਆਦਿ ਸਭ ਮਿਲਾਵਟ ਦੇ ਕਾਰਨ ਖਾਣ ਦੇ ਯੋਗ ਨਹੀਂ ਰਹੇ। ਇਸੇ ਕਾਰਨ ਅੱਜ ਤੰਦਰੁਸਤੀ ਦੀ ਦਾਤ ਕਿਸੇ ਵਿਰਲੇ ਮਨੁੱਖ ਕੋਲ ਹੀ ਹੈ।
ਅਸਲ ਮੁੱਦੇ ਦੀ ਗੱਲ ਕਰਦੇ ਹੋਏ ਮੈਂ ਇਹ ਜ਼ਰੂਰ ਕਹਿਣਾ ਚਾਹੁੰਦਾ ਹਾਂ ਕਿ ਸਾਨੂੰ, ਭਾਵ ਜਨਤਾ ਨੂੰ ਵੀ ਆਪਣੀ ਸਿਹਤ ਸਬੰਧੀ ਨੁਕਤਿਆਂ ਲਈ ਜਾਗਰੂਕ ਹੋਣਾ ਚਾਹੀਦਾ ਹੈ। ਜਿਵੇਂ ਕਿ ਕਿਹਾ ਜਾਂਦਾ ਹੈ ਕਿ ਲਗਾਤਾਰ ਸੁਚੇਤਤ ਰਹਿਣਾ ਹੀ ਸੁਤੰਤਰਤਾ ਦਾ ਮੁੱਲ ਹੈ। ਇਸੇ ਤਰ੍ਹਾਂ ਹੀ ਲੋਕਾਂ ਨੂੰ ਪੀਜ਼ੇ, ਬਰਗਰ ਆਦਿ ਜਾਂ ਇਹ ਕਿਹਾ ਜਾ ਸਕਦਾ ਹੈ ਕਿ ਡੱਬਾ ਬੰਦ ਤੇ ਰੈਡੀਮੇਡ ਭੋਜਨ, ਜੂਸ ਆਦਿ ਤੋਂ ਬਚਣਾ ਚਾਹੀਦਾ ਹੈ। ਕੇਂਦਰੀ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਕਿਸੇ ਵੀ ਛੋਟੀ-ਵੱਡੀ ਕੰਪਨੀ, ਜੋ ਕਿ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਦੀ ਹੈ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਜ਼ਰਾ ਵੀ ਗੁਰੇਜ਼ ਨਹੀਂ ਕਰਨਾ ਚਾਹੀਦਾ। ਸਰਕਾਰ ਨੂੰ ਉਨ੍ਹਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਵੀ ਕਾਰਵਾਈ ਕਰਨੀ ਚਾਹੀਦੀ ਹੈ। ਜਿਨ੍ਹਾਂ ਦੀ ਅਣਗਿਹਲੀ ਜਾਂ ਮਿਲੀਭੁਗਤ ਦੇ ਕਾਰਨ ਲੋਕਾਂ ਨੂੰ ਸਿਹਤ ਪੱਖੋਂ ਨੁਕਸਾਨ ਉਠਾਉਣਾ ਪੈਂਦਾ ਹੈ।
ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਅਧੀਨ ਨਿੱਤ ਮਠਿਆਈਆਂ, ਕਰਿਆਨਾ ਦੀਆਂ ਦੁਕਾਨਾਂ 'ਤੇ ਖਾਣ ਵਾਲੇ ਤੇਲਾਂ ਅਤੇ ਹੋਰ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਕਿ ਅਸੀਂ ਪੰਜਾਬ ਸਰਕਾਰ ਦੇ ਇਕ ਚੰਗੇ ਕਦਮ ਅਤੇ ਪੰਜਾਬ ਦੇ ਨਾਗਰਿਕਾਂ ਲਈ ਚੰਗੇ ਸੰਕੇਤ ਵਜੋਂ ਦੇਖ ਸਕਦੇ ਹਾਂ। ਇੱਥੇ ਇਹ ਗੱਲ ਜ਼ਰੂਰ ਕਹਿਣੀ ਬਣਦੀ ਹੈ ਕਿ ਇਸ ਮੁਹਿੰਮ ਨੂੰ ਕੇਵਲ ਛੋਟੀਆਂ ਦੁਕਾਨਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਦੇ ਘੇਰੇ ਵਿਚ ਵੱਡੇ-ਵੱਡੇ ਉਤਾਪਦਨ ਯੂਨਿਟਾਂ ਨੂੰ ਵੀ ਲਿਆਂਦਾ ਜਾਵੇ।


-ਮਲੇਰਕੋਟਲਾ (ਸੰਗਰੂਰ)
ਮੋ: 94171-58300


ਖ਼ਬਰ ਸ਼ੇਅਰ ਕਰੋ

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨਾਲ ਖੜ੍ਹੀਆਂ ਹੋਣ ਸਰਕਾਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪੰਜਾਬੀ ਕਿਸਾਨ ਗੁਰਬਚਨ ਸਿੰਘ ਦੇ ਯੋਗਦਾਨ ਦੀ ਸਰਾਹਨਾ ਕੀਤੀ ਹੈ, ਜਿਸ ਨੇ ਪਟਿਆਲਾ ਜ਼ਿਲ੍ਹੇ ਦੀ ਨਾਭਾ ਤਹਿਸੀਲ ਦੇ ਪਿੰਡ ਕੱਲਰ ਮਾਜਰਾ ਦੇ ਨਿਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਨਾਲ ...

ਪੂਰੀ ਖ਼ਬਰ »

ਅਯੁੱਧਿਆ ਦਾ ਵਿਵਾਦ

ਸੁਪਰੀਮ ਕੋਰਟ ਹੀ ਕਰੇ ਫ਼ੈਸਲਾ

ਪਿਛਲੇ ਦਿਨੀਂ ਦਿੱਲੀ ਵਿਚ ਅਖਿਲ ਭਾਰਤੀ ਸੰਤ ਸੰਮਤੀ ਵਲੋਂ ਕਰਵਾਏ ਗਏ ਸੰਤ ਸਮਾਜ ਦੇ ਦੋ ਦਿਨਾਂ ਸੰਮੇਲਨ ਵਿਚ ਅਯੁੱਧਿਆ ਵਿਖੇ ਰਾਮ ਮੰਦਰ ਬਣਾਉਣ ਦਾ ਮੁੱਦਾ ਛਾਇਆ ਰਿਹਾ। ਇਸ ਸਮਾਗਮ ਵਿਚ ਜਲਦੀ ਤੋਂ ਜਲਦੀ ਮੰਦਰ ਦਾ ਨਿਰਮਾਣ ਕਰਵਾਉਣ ਦੀ ਗੱਲ ਵੀ ਕੀਤੀ ਗਈ। ਸਰਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX