ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  7 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  21 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  41 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  42 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  52 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 minute ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਕੰਮ ਵੱਟਸਐਪ 'ਤੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹੁਣ ਸਾਰੇ ਸਰਕਾਰੀ ਕੰਮ ਸਰਕਾਰੀ ਈ.ਮੇਲ. 'ਤੇ ਹੀ ....
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਸ੍ਰੀਨਗਰ, 18 ਅਪ੍ਰੈਲ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਸ੍ਰੀਨਗਰ 'ਚ ਇਕ ਪੋਲਿੰਗ ਸਟੇਸ਼ਨ 'ਤੇ ਵੋਟ ....
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਪੁਰਖਾਲੀ(ਰੂਪਨਗਰ), 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ 2 ਨੌਜਵਾਨ ਜੋ .....
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਜਪਾ ਪਾਰਟੀ ਦੇ ਦਫ਼ਤਰ 'ਚ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀ.ਵੀ.ਐਲ. ਨਰਸਿਮ੍ਹਾ ਵੱਲੋਂ ਭੋਪਾਲ ਸੀਟ ਤੋਂ ਸਾਧਵੀ ਪ੍ਰਗਯਾ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੇ ਸੰਬੰਧ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਕਿ ਉੱਥੇ ਮੌਜੂਦ ਇਕ ....
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਲਖਨਊ, 18 ਅਪ੍ਰੈਲ- ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਸੁਲਤਾਨਪੁਰ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ....
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 3 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 3 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 3 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 4 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਸੰਪਾਦਕੀ

ਕੀ ਮੋਦੀ ਸਰਕਾਰ ਦੇਸ਼ ਨੂੰ ਚੰਗਾ ਪ੍ਰਸ਼ਾਸਨ ਦੇ ਸਕੀ ਹੈ ?

ਦਸੰਬਰ ਦਾ ਮਹੀਨਾ ਆ ਰਿਹਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ ਲਈ ਸਭ ਤੋਂ ਅਹਿਮ ਮਹੀਨਾ ਸਾਬਤ ਹੋ ਸਕਦਾ ਹੈ। ਜੇਕਰ ਮੌਜੂਦਾ ਰੁਝਾਨ ਜਾਰੀ ਰਹੇ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਵਿਚ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਚੋਣ ਚੁਣੌਤੀ ਨੂੰ ਪਾਰ ਕਰ ਲੈਂਦੀਆਂ ਹਨ ਤਾਂ 11 ਦਸੰਬਰ ਨੂੰ ਆਉਣ ਵਾਲੇ ਨਤੀਜੇ ਭਗਵਾਂ ਪਾਰਟੀ ਲਈ ਜ਼ੋਰਦਾਰ ਝਟਕਾ ਹੋ ਸਕਦੇ ਹਨ। ਜੇਕਰ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਭਾਜਪਾ ਦੀ ਹਾਰ ਹੁੰਦੀ ਹੈ ਤਾਂ ਭਾਜਪਾ ਵਿਰੋਧੀ ਤਾਕਤਾਂ ਨੂੰ ਅਜਿਹੀ ਰਫ਼ਤਾਰ ਤੇ ਹੌਸਲਾ ਮਿਲੇਗਾ ਜਿਸ ਨਾਲ ਭਾਜਪਾ ਦੀ ਮਜ਼ਬੂਤ ਕੇਂਦਰ ਸਰਕਾਰ ਇਕ ਦਰਸ਼ਕ ਦੀ ਭੂਮਿਕਾ ਵਿਚ ਆ ਜਾਵੇਗੀ।
ਮੌਜੂਦਾ ਸਮੇਂ, ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੇ ਇਤਿਹਾਸ ਵਿਚ ਪਹਿਲੀ ਵਾਰ ਹੋਈ ਅੰਦਰੂਨੀ ਧੜੇਬੰਦਕ ਲੜਾਈ ਵਿਚ ਪ੍ਰਧਾਨ ਮੰਤਰੀ ਦਫ਼ਤਰ ਦੀ ਸਿੱਧੀ ਭੂਮਿਕਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਇਸ ਘਟਨਾਕ੍ਰਮ ਨੇ ਮੋਦੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਨੂੰ ਹੁਣ ਤੱਕ ਦੇ ਆਪਣੇ ਹੇਠਲੇ ਪੱਧਰ 'ਤੇ ਵੀ ਪਹੁੰਚਾ ਦਿੱਤਾ ਹੈ। ਸੀਮਤ ਸਰਕਾਰ ਅਤੇ ਅਸੀਮਤ ਕੰਮ ਦੀ ਮਿੱਥ ਦਾ ਝੂਠ ਖਿੰਡ-ਪੁੰਡ ਗਿਆ ਹੈ। ਹੁਣ ਲੋਕਾਂ ਸਾਹਮਣੇ ਸਾਫ਼ ਹੋ ਚੁੱਕਾ ਹੈ ਕਿ ਭਾਜਪਾ ਸਰਕਾਰ ਨੇ ਸਰਕਾਰ ਅਤੇ ਅਰਥਚਾਰੇ ਦੇ ਭ੍ਰਿਸ਼ਟਾਚਾਰ ਨੂੰ ਸਾਹਮਣੇ ਲਿਆਉਣ ਦੀ ਬਜਾਏ ਆਪਣੇ ਰਾਜਨੀਤਕ ਹਿੱਤਾਂ ਲਈ ਏਜੰਸੀ ਦੀ ਵਰਤੋਂ ਕੀਤੀ ਹੈ। ਸੀ.ਬੀ.ਆਈ. ਦੇ ਡਾਇਰੈਕਟਰ ਨੇ ਖ਼ੁਦ ਅਦਾਲਤ ਵਿਚ ਅਪੀਲ ਦਾਇਰ ਕੀਤੀ ਕਿ ਉਸ ਦਾ ਡਿਪਟੀ, ਜਿਸ ਨੂੰ 'ਮੋਦੀ ਐਕੋਲੇਟ' ਵਜੋਂ ਜਾਣਿਆ ਜਾਂਦਾ ਹੈ, ਏਜੰਸੀ ਦੇ ਅੰਦਰ ਗ਼ੈਰ-ਕਾਨੂੰਨੀ ਕਾਰਵਾਈਆਂ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਯਤਨ ਸੀ.ਬੀ.ਆਈ. 'ਚ ਸ਼ਾਂਤੀ ਬਹਾਲ ਕਰਨ ਵਿਚ ਅਸਫ਼ਲ ਰਹੇ। ਜਦੋਂ ਦੋਵੇਂ ਹੀ ਸੀਨੀਅਰ ਅਧਿਕਾਰੀਆਂ ਨੇ ਇਕ ਦੂਜੇ ਖਿਲਾਫ਼ ਅਦਾਲਤ 'ਚ ਅਪੀਲ ਕੀਤੀ ਤਾਂ ਇਹ ਜਨਤਕ ਹੋ ਗਿਆ ਕਿ ਕਿਵੇਂ ਆਪਣੇ-ਆਪ ਨੂੰ ਭ੍ਰਿਸ਼ਟਾਚਾਰ ਵਿਰੋਧੀ ਨੇਤਾ ਅਖਵਾਉਣ ਵਾਲੇ ਦੀ ਨਿਗਰਾਨੀ ਹੇਠ ਏਜੰਸੀ ਵਿਚ ਕਿਹੋ ਜਿਹੀਆਂ ਕਾਰਵਾਈਆਂ ਹੋਈਆਂ ਹਨ। ਭਾਵੇਂ ਦੋਵੇਂ ਹੀ ਅਫ਼ਸਰਾਂ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਪਰ ਇਹ ਲੜਾਈ ਲਗਾਤਾਰ ਜਾਰੀ ਹੈ।
ਇਹ ਤਾਂ ਹੁਣ ਸਾਫ਼ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਹੁਣ ਉੱਚੇ ਅਹੁਦਿਆਂ 'ਤੇ ਨਹੀਂ ਰਹਿ ਸਕਦੇ, ਇਸ ਦੀ ਉਦਾਹਰਨ ਅਸੀਂ ਸੀ.ਬੀ.ਆਈ. ਦੀ ਲੀਡਰਸ਼ਿਪ 'ਚ ਹੋਏ ਇਸ ਘਟੀਆ ਘਟਨਾਕ੍ਰਮ 'ਚ ਦੇਖ ਸਕਦੇ ਹਾਂ। ਇਸ ਤੋਂ ਇਲਾਵਾ ਰਾਫੇਲ ਸਮਝੌਤੇ ਸਬੰਧੀ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਸਰਕਾਰ ਦੀ ਸੁਰ ਕੁਝ ਮੱਠੀ ਜਾਪਦੀ ਹੈ। ਦਾਇਰ ਕੀਤੀ ਗਈ ਅਪੀਲ ਵਿਚ ਫਰਾਂਸ ਸਰਕਾਰ ਨਾਲ ਹੋਏ 59,000 ਕਰੋੜ ਰੁਪਏ ਦੇ ਸਮਝੌਤੇ ਵਿਚ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਡਿਫੈਂਸ ਲਿਮਟਿਡ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਮੁੱਖ ਜੱਜ ਜਸਟਿਸ ਰੰਜਨ ਗੋਗੋਈ ਦੇ ਪ੍ਰਧਾਨਗੀ ਵਾਲੇ ਬੈਂਚ ਵਲੋਂ ਸਰਕਾਰ ਤੇ ਪਟੀਸ਼ਨਰਾਂ ਦੋਵਾਂ ਵਲੋਂ ਦਰਜ ਕੀਤੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਦਾਲਤ ਫ਼ੈਸਲਾ ਕਰੇਗੀ ਕਿ ਡਿਫੈਂਸ ਪ੍ਰੋਕਿਊਰਮੈਂਟ ਨੀਤੀ ਤਹਿਤ ਪ੍ਰਧਾਨ ਮੰਤਰੀ ਵਲੋਂ 10 ਅਪ੍ਰੈਲ 2015 ਨੂੰ ਕੀਤੇ ਗਏ ਸਮਝੌਤੇ ਵਿਚ ਸਰਕਾਰੀ ਪੱਧਰ 'ਤੇ ਬੇਨਿਯਮੀਆਂ ਹੋਈਆਂ ਹਨ ਜਾਂ ਨਹੀਂ। ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਵਲੋਂ ਮੁੜ ਕੀਤੇ ਗਏ ਸਮਝੌਤੇ ਤਹਿਤ ਕੀਤੀਆਂ ਗਈਆਂ ਬੇਨਿਯਮੀਆਂ ਦੇ ਪਹਿਲਾਂ ਹੀ ਕਈ ਦਸਤਾਵੇਜ਼ ਸਾਹਮਣੇ ਆ ਚੁੱਕੇ ਹਨ। ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੋਰੀ ਅਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੀ.ਬੀ.ਆਈ. ਨੂੰ ਚਿੱਠੀ ਰਾਹੀਂ ਸ਼ਿਕਾਇਤ ਕੀਤੀ ਹੈ ਕਿ 2016 ਵਿਚ 36 ਰਾਫੇਲ ਜਹਾਜ਼ਾਂ ਦੇ ਸਮਝੌਤੇ ਸਮੇਂ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਡਿਫੈਂਸ ਲਿਮਟਿਡ ਕੋਲ ਨਾ ਤਾਂ ਡਿਫੈਂਸ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਸੀ ਅਤੇ ਨਾ ਹੀ ਉਸ ਨੂੰ ਇਸ ਸਬੰਧੀ ਕੋਈ ਲਾਇਸੰਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਰਿਲਾਇੰਸ ਡਿਫੈਂਸ ਲਿਮਟਿਡ ਨੂੰ ਦਸਾਲਟ ਏਵੀਏਸ਼ਨ ਦਾ ਸਾਂਝੀਦਾਰ ਬਣਾਉਂਦੇ ਸਮੇਂ ਇਨ੍ਹਾਂ ਜ਼ਰੂਰੀ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜਨਤਕ ਖੇਤਰ ਦੀ ਕੰਪਨੀ ਹਿੰਦੁਸਤਾਨ ਪ੍ਰਾਈਵੇਟ ਲਿਮਟਿਡ, ਜਿਸ ਨੂੰ ਜਹਾਜ਼ ਬਣਾਉਣ ਦੀ ਤਕਨੀਕ ਸਬੰਧੀ 5 ਦਹਾਕਿਆਂ ਤੋਂ ਵੀ ਜ਼ਿਆਦਾ ਦਾ ਤਜਰਬਾ ਹੈ, ਨੂੰ ਇਸ ਸਮਝੌਤੇ ਤੋਂ ਬਾਹਰ ਕਰਨ ਪਿੱਛੇ ਪ੍ਰਧਾਨ ਮੰਤਰੀ ਕੀ ਤਰਕ ਦੇਣਾ ਚਾਹੁੰਦੇ ਹਨ ਅਤੇ ਪ੍ਰਧਾਨ ਮੰਤਰੀ ਵਲੋਂ ਐਲਾਨ ਕੀਤੇ ਰਾਫੇਲ ਸਮਝੌਤੇ ਤੋਂ 12 ਦਿਨ ਪਹਿਲਾਂ ਬਣੀ ਰਿਲਾਇੰਸ ਡਿਫੈਂਸ ਲਿਮਟਿਡ ਕੰਪਨੀ ਨੂੰ ਇਸ ਵਿਚ ਸ਼ਾਮਿਲ ਕਿਉਂ ਕੀਤਾ ਗਿਆ ਅਤੇ ਕਿਹੜੇ ਮਾਪਦੰਡ ਅਪਣਾਏ ਗਏ? ਇਸ ਸਬੰਧੀ ਸਰਕਾਰ ਨੇ ਹੁਣ ਤੱਕ ਕੋਈ ਤੱਥਾਂ ਦੇ ਆਧਾਰ 'ਤੇ ਜਵਾਬ ਨਹੀਂ ਦਿੱਤਾ। ਅਜਿਹੇ ਦੋਸ਼ਪੂਰਨ ਮੁੱਦਿਆਂ 'ਤੇ ਹੁਣ ਸਰਬਉੱਚ ਅਦਾਲਤ ਨੇ ਫੈਸਲਾ ਕਰਨਾ ਹੈ। ਹੁਣ ਸਾਰਿਆਂ ਦਾ ਧਿਆਨ ਪ੍ਰਧਾਨ ਮੰਤਰੀ ਦੇ ਕੰਮਕਾਜ ਕਰਨ ਦੇ ਅੰਦਾਜ਼ ਵੱਲ ਹੋਵੇਗਾ, ਜੋ ਕਿ ਕਾਫ਼ੀ ਹੱਦ ਤੱਕ ਤਾਨਾਸ਼ਾਹੀ ਰਵੱਈਏ ਨਾਲ ਮੇਲ ਖਾਂਦਾ ਹੈ। ਜੇਕਰ ਅਦਾਲਤ ਨੇ ਸਾਰੇ ਦਸਤਾਵੇਜ਼ ਅਤੇ ਦੋਵੇਂ ਪਾਸਿਆਂ ਦੀ ਸੁਣਵਾਈ ਤੋਂ ਬਾਅਦ ਪ੍ਰਧਾਨ ਮੰਤਰੀ ਵਲੋਂ ਕੀਤੇ ਗਏ ਰਾਫੇਲ ਸਮਝੌਤੇ ਦੇ ਵਿਰੁੱਧ ਫ਼ੈਸਲਾ ਸੁਣਾਇਆ ਤਾਂ ਪ੍ਰਧਾਨ ਮੰਤਰੀ ਰਾਜਨੀਤਕ ਤੌਰ 'ਤੇ ਜ਼ਿਆਦਾ ਕਮਜ਼ੋਰ ਹੋ ਜਾਣਗੇ।
ਇਨ੍ਹਾਂ ਮੁੱਦਿਆਂ ਤੋਂ ਇਲਾਵਾ, ਅਰਥ-ਵਿਵਸਥਾ ਵੀ ਹੇਠਾਂ ਨੂੰ ਆ ਰਹੀ ਹੈ। ਆਮ ਚੋਣਾਂ ਤੋਂ 6 ਮਹੀਨੇ ਪਹਿਲਾਂ ਭਾਜਪਾ ਦੇ ਨੇਤਾ ਹੁਣ ਨਰਿੰਦਰ ਮੋਦੀ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਸਮੇਂ 'ਅੱਛੇ ਦਿਨ' ਦੇ ਕੀਤੇ ਵਾਅਦੇ ਦਾ ਜ਼ਿਕਰ ਕਰਨ ਦਾ ਹੌਸਲਾ ਵੀ ਨਹੀਂ ਕਰ ਰਹੇ। ਪ੍ਰਚੂਨ ਦੀ ਮਹਿੰਗਾਈ ਏਨੀ ਜ਼ਿਆਦਾ ਹੋ ਗਈ ਹੈ ਕਿ ਮੱਧ ਵਰਗ ਜੋ ਕਿ ਬੱਝੀ ਤਨਖਾਹ 'ਤੇ ਗੁਜ਼ਾਰਾ ਕਰਦਾ ਹੈ, ਨੂੰ ਆਪਣੇ ਰੋਜ਼ਮਰ੍ਹਾ ਦੇ ਖਰਚੇ ਚਲਾਉਣੇ ਮੁਸ਼ਕਿਲ ਹੋ ਰਹੇ ਹਨ। ਦਾਲਾਂ, ਸਬਜ਼ੀਆਂ ਦੇ ਭਾਅ ਤਾਂ ਬਹੁਤ ਜ਼ਿਆਦਾ ਹਨ ਪਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਮੁੱਲ ਅਤੇ ਗੰਨੇ ਵਰਗੀਆਂ ਫ਼ਸਲਾਂ ਦਾ ਬਕਾਇਆ ਵੀ ਅਦਾ ਨਹੀਂ ਕੀਤਾ ਜਾ ਰਿਹਾ। ਕਿਸੇ ਯੋਜਨਾਬੱਧ ਨੀਤੀ ਦੀ ਗ਼ੈਰ-ਮੌਜੂਦਗੀ ਕਾਰਨ ਖੇਤੀ ਸਬੰਧੀ ਉਨ੍ਹਾਂ ਵਿਚ ਨਿਰਾਸ਼ਾ ਪੈਦਾ ਹੋ ਰਹੀ ਹੈ। ਨਿਵੇਸ਼ ਦੀ ਮਾੜੀ ਹਾਲਤ ਕਾਰਨ ਸਨਅਤ ਵੀ ਖਸਤਾ ਹਾਲ ਵਿਚ ਹੈ। ਰੁਜ਼ਗਾਰ ਪੈਦਾ ਕਰਨ ਦੇ ਵਸੀਲੇ ਗੜਬੜਾ ਚੁੱਕੇ ਹਨ। ਮੋਦੀ ਸਰਕਾਰ ਵਲੋਂ ਨੋਟਬੰਦੀ, ਵਸਤੂ ਤੇ ਸੇਵਾ ਕਰ ਨੂੰ ਬਿਨਾਂ ਵਿਚਾਰੇ ਲਾਗੂ ਕਰਨਾ ਅਤੇ ਰੁਜ਼ਗਾਰ ਰਹਿਤ ਪ੍ਰੋਗਰਾਮਾਂ ਦੇ ਵਿਕਾਸ ਨੇ ਆਰਥਿਕਤਾ ਨੂੰ ਮਜ਼ਬੂਤੀ ਦੇਣ ਵਾਲੇ ਉਦਯੋਗਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਕਰ ਦਿੱਤੀ ਹੈ। ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਆਪਣੇ ਆਖਰੀ ਵਰ੍ਹੇ ਵਿਚ ਗਲੇ ਤੱਕ ਸੰਕਟ ਵਿਚ ਘਿਰੀ ਹੋਈ ਹੈ। ਵਿਰੋਧੀ ਧਿਰ ਲਈ ਜ਼ਮੀਨ ਤਿਆਰ ਹੈ। ਕਾਂਗਰਸ ਅਤੇ ਵਿਰੋਧੀਆਂ ਪਾਰਟੀਆਂ ਨੂੰ ਹੁਣ ਸਿਰਫ਼ ਇਕੱਠਿਆਂ ਹੋਣ ਦੀ ਜ਼ਰੂਰਤ ਹੀ ਹੈ, ਜੇਕਰ ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਨੂੰ ਜ਼ਬਰਦਸਤ ਢੰਗ ਨਾਲ ਬਾਹਰ ਦਾ ਰਸਤਾ ਦਿਖਾਉਣਾ ਹੈ। ਉਹ ਇਸ ਮੌਕੇ ਨੂੰ ਆਪਣੇ ਹੀ ਸੰਕਟ ਦੇ ਕਾਰਨ ਹੀ ਗੁਆ ਸਕਦੇ ਹਨ। (ਸੰਵਾਦ)


ਖ਼ਬਰ ਸ਼ੇਅਰ ਕਰੋ

ਸਰਕਾਰਾਂ ਦੀ ਬੇਰੁਖ਼ੀ ਕਾਰਨ ਵਧ ਰਹੀ ਹੈ ਮਿਲਾਵਟਖੋਰੀ

ਅੱਜ ਖਾਧ ਪਦਾਰਥਾਂ ਦੇ ਮਿਆਰੀ ਅਤੇ ਸ਼ੁੱਧ ਨਾ ਮਿਲਣ ਕਾਰਨ ਮਨੁੱਖ ਅਨੇਕਾਂ ਲਾ-ਇਲਾਜ ਬਿਮਾਰੀਆਂ ਜਿਵੇਂ ਕਿ ਕੈਂਸਰ, ਕਾਲਾ ਪੀਲੀਆ, ਗੁਰਦਿਆਂ ਅਤੇ ਪੇਟ ਆਦਿ ਦੇ ਖਰਾਬ ਹੋਣ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਕਾਰਨ ਨਿੱਤ ਅਨੇਕਾਂ ਕੀਮਤੀ ਜਾਨਾਂ ਬੇਵਕਤੀ ਮੌਤ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨਾਲ ਖੜ੍ਹੀਆਂ ਹੋਣ ਸਰਕਾਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪੰਜਾਬੀ ਕਿਸਾਨ ਗੁਰਬਚਨ ਸਿੰਘ ਦੇ ਯੋਗਦਾਨ ਦੀ ਸਰਾਹਨਾ ਕੀਤੀ ਹੈ, ਜਿਸ ਨੇ ਪਟਿਆਲਾ ਜ਼ਿਲ੍ਹੇ ਦੀ ਨਾਭਾ ਤਹਿਸੀਲ ਦੇ ਪਿੰਡ ਕੱਲਰ ਮਾਜਰਾ ਦੇ ਨਿਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਨਾਲ ...

ਪੂਰੀ ਖ਼ਬਰ »

ਅਯੁੱਧਿਆ ਦਾ ਵਿਵਾਦ

ਸੁਪਰੀਮ ਕੋਰਟ ਹੀ ਕਰੇ ਫ਼ੈਸਲਾ

ਪਿਛਲੇ ਦਿਨੀਂ ਦਿੱਲੀ ਵਿਚ ਅਖਿਲ ਭਾਰਤੀ ਸੰਤ ਸੰਮਤੀ ਵਲੋਂ ਕਰਵਾਏ ਗਏ ਸੰਤ ਸਮਾਜ ਦੇ ਦੋ ਦਿਨਾਂ ਸੰਮੇਲਨ ਵਿਚ ਅਯੁੱਧਿਆ ਵਿਖੇ ਰਾਮ ਮੰਦਰ ਬਣਾਉਣ ਦਾ ਮੁੱਦਾ ਛਾਇਆ ਰਿਹਾ। ਇਸ ਸਮਾਗਮ ਵਿਚ ਜਲਦੀ ਤੋਂ ਜਲਦੀ ਮੰਦਰ ਦਾ ਨਿਰਮਾਣ ਕਰਵਾਉਣ ਦੀ ਗੱਲ ਵੀ ਕੀਤੀ ਗਈ। ਸਰਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX