ਪੈਰਿਸ, 11 ਨਵੰਬਰ (ਏਜੰਸੀਆਂ ਰਾਹੀਂ)-ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੇ 100 ਸਾਲ ਪੂਰੇ ਹੋਣ 'ਤੇ ਫਰਾਂਸ ਦੀ ਰਾਜਧਾਨੀ ਪੈਰਿਸ ਦੀ ਇਤਿਹਾਸਕ ਜੰਗੀ ਯਾਦਗਾਰ ਆਰਕ ਡੀ ਟਰੰਫੇ 'ਚ ਅੱਜ ਕਰਵਾਏ ਇਕ ਸਮਾਰੋਹ ਵਿਚ ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ, ਅਮਰੀਕੀ ...
ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਅੱਜ ਤੋਂ ਪੂਰੇ 100 ਸਾਲ ਪਹਿਲਾਂ '11 ਨਵੰਬਰ 1918' ਇਤਿਹਾਸ 'ਚ ਦਰਜ ਉਹ ਮਿਤੀ ਹੈ ਜਦੋਂ 4 ਸਾਲ ਤੱਕ ਦੁਨੀਆ ਨੂੰ ਹਿਲਾ ਕੇ ਰੱਖ ਦੇਣ ਵਾਲਾ ਪਹਿਲਾ ਵਿਸ਼ਵ ਯੁੱਧ ਖ਼ਤਮ ਹੋ ਗਿਆ ਸੀ | ਜਦੋਂ ਭਾਰਤ 'ਚ ਸਮੁੰਦਰ ਯਾਤਰਾ ਨੂੰ ਵੀ ਅਸ਼ੁੱਭ ਮੰਨਿਆ ...
ਲੰਬੀ ਸੇਵਾ ਤੇ ਵੱਡੀ ਕੁਰਬਾਨੀ ਵਾਲੇ ਆਗੂਆਂ ਨੂੰ ਬਿਨਾਂ ਨੋਟਿਸ ਪਾਰਟੀ 'ਚੋਂ ਕੱਢਣਾ ਦੁਖਦਾਈ-ਢੀਂਡਸਾ
ਹਰਕਵਲਜੀਤ ਸਿੰਘ
ਚੰਡੀਗੜ੍ਹ, 11 ਨਵੰਬਰ-ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਥੇ ਹੋਈ ਇਕ ਬੈਠਕ ਵਿਚ ਅੱਜ ਪਾਰਟੀ ਦੇ 2 ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ...
ਗੁਰਪ੍ਰੀਤ ਸਿੰਘ ਢਿੱਲੋਂ
ਅਜਨਾਲਾ, 11 ਨਵੰਬਰ-ਦੇਰ ਸ਼ਾਮ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਲਹਿਰ ਦਾ ਨਾਂਅ ਹੈ ਜੋ ਗੁਰਦੁਆਰਾ ਸੁਧਾਰ ਲਹਿਰ ਤੋਂ ਸ਼ੁਰੂ ਹੋਈ ਅੰਗਰੇਜ਼ਾਂ ਿਖ਼ਲਾਫ਼ ਜਿੱਤਾਂ ...
ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 11 ਨਵੰਬਰ-ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕੱਢੇ ਜਾਣ ਦਾ ਕੋਈ ਦੁੱਖ ਨਹੀਂ, ਕਿਉਂਕਿ ਉਨ੍ਹਾਂ ਮਹੀਨਾ ਪਹਿਲਾਂ ਹੀ ਪਾਰਟੀ ਨੂੰ ਅਲਵਿਦਾ ਕਹਿ ਸਭ ਅਹੁਦਿਆਂ ਤੋਂ ਅਸਤੀਫ਼ਾ ਦੇ ...
ਚੰਡੀਗੜ੍ਹ, 11 ਨਵੰਬਰ (ਬਿਊਰੋ ਚੀਫ਼)-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅਕਤੂਬਰ 2015 'ਚ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ 'ਤੇ ...
11.59 ਅਰਬ ਦੇ ਬਜਟ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਸ਼ੋ੍ਰਮਣੀ ਕਮੇਟੀ 'ਚ 'ਸੇਵਾ' ਕਰਨ ਲਈ ਕਈ ਆਗੂ ਪੱਬਾਂ ਭਾਰ
ਜਸਵੰਤ ਸਿੰਘ ਜੱਸ
ਅੰਮਿ੍ਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 43ਵੇਂ ਪ੍ਰਧਾਨ ਲਈ 13 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਚੋਣ ਇਜਲਾਸ ਨੂੰ ਲੈ ਕੇ ਪੰਥਕ ਹਲਕਿਆਂ 'ਚ ਕਾਫੀ ਵਿਚਾਰ ਚਰਚਾ ਚੱਲ ਰਹੀ ਹੈ | ਕਰੀਬ ਸਾਢੇ ਗਿਆਰਾਂ ਅਰਬ ਦੇ ਬਜਟ ਵਾਲੀ ਸ਼ੋ੍ਰਮਣੀ ਕਮੇਟੀ 'ਚ ਅਹੁਦੇਦਾਰਾਂ ਵਜੋਂ 'ਸੇਵਾ' ਕਰਨ ਨੂੰ ਲੈ ਕੇ 185 ਸ਼ੋ੍ਰਮਣੀ ਕਮੇਟੀ ਮੈਂਬਰਾਂ 'ਚੋਂ ਅਨੇਕਾਂ ਸੀਨੀਅਰ ਮੈਂਬਰਾਂ ਵਲੋਂ ਅਕਾਲੀ ਹਾਈਕਮਾਨ ਤੱਕ ਪਹੁੰਚ ਬਣਾਈ ਜਾ ਰਹੀ ਹੈ | ਪਿਛਲੇ ਵਰੇ੍ਹ 29 ਨਵੰਬਰ ਨੂੰ ਹੋਈ ਚੋਣ ਮੌਕੇ ਪਾਰਟੀ ਹਾਈਕਮਾਨ ਵਲੋਂ ਮਾਲਵਾ ਖੇਤਰ ਨਾਲ ਸਬੰਧਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਸੀ | ਪਰ ਦੂਜੇ ਪਾਸੇ ਵਿਰੋਧੀ ਧਿਰ ਵਲੋਂ ਵੀ ਅਮਰੀਕ ਸਿੰਘ ਸ਼ਾਹਪੁਰ ਨੂੰ ਪ੍ਰਧਾਨਗੀ ਲਈ ਉਮੀਦਵਾਰ ਉਤਾਰਿਆ ਗਿਆ ਸੀ, ਜਿਸ ਨੂੰ ਕੇਵਲ 15 ਵੋਟਾਂ ਹੀ ਪਈਆਂ ਸਨ ਤੇ ਇਕ ਮੈਂਬਰ ਵਲੋਂ ਦੋਵਾਂ ਧਿਰਾਂ ਨੂੰ ਹੀ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ | ਅਕਾਲੀ ਦਲ ਦੇ ਮੌਜੂਦਾ ਹਾਲਾਤ ਤੇ ਬਾਗ਼ੀ ਅਕਾਲੀ ਆਗੂਆਂ ਦੇ ਪਾਰਟੀ ਪ੍ਰਧਾਨ ਪ੍ਰਤੀ ਤਿੱਖੇ ਤੇਵਰਾਂ ਨੂੰ ਦੇਖਦਿਆਂ ਇਸ ਵਾਰ ਵਿਰੋਧੀ ਮੈਂਬਰਾਂ ਦੀ ਪਿਛਲੇ ਸਾਲ ਦੇ 15 ਦੇ ਮੁਕਾਬਲੇ ਗਿਣਤੀ ਵਧਣ ਦੀ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਸੇ ਦੌਰਾਨ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਮਾਝਾ ਤੇ ਮਾਲਵਾ ਖੇਤਰ 'ਚ ਸੀਨੀਅਰ ਟਕਸਾਲੀ ਆਗੂਆਂ ਦੀ ਬਗਾਵਤ ਕਾਰਨ ਚੋਣ ਇਜਲਾਸ 'ਚ ਵਧੇਰੇ ਗਿਣਤੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਪਿਛਲੀ ਵਾਰ ਦੇ ਪ੍ਰਧਾਨਗੀ ਅਹੁਦੇ ਦੇ ਦਾਅਵੇਦਾਰ ਸਮਝੇ ਜਾਂਦੇ ਜਥੇ: ਸੇਵਾ ਸਿੰਘ ਸੇਖਵਾਂ ਵੀ ਇਸ ਵਾਰ ਅਕਾਲੀ ਦਲ ਵਿਰੁੱਧ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰ ਸਕਦੇ ਹਨ | ਬਰਗਾੜੀ ਮੋਰਚੇ ਤੇ ਬੇਦਅਬੀ ਦੀਆਂ ਘਟਨਾਵਾਂ ਕਾਰਨ ਸੰਤ ਸਮਾਜ ਦੀ ਵੀ ਅਕਾਲੀ ਦਲ ਨਾਲ ਚੱਲ ਰਹੀ ਨਾਰਾਜ਼ਗੀ ਕਾਰਨ ਉਸ ਨਾਲ ਸਬੰਧਿਤ ਮੈਂਬਰ ਵੀ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕਰ ਸਕਦੇ ਹਨ | ਭਾਵੇਂ ਕਿ ਸਾਰੀਆਂ ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਵੀ ਆਪਣੇ ਉਮੀਦਵਾਰ ਨੂੰ ਪ੍ਰਧਾਨ ਬਣਾਉਣ 'ਚ ਸਮਰੱਥ ਹੋਣ ਦੀ ਸੰਭਾਵਨਾ ਘੱਟ ਹੀ ਜਾਪਦੀ ਹੈ ਪਰ ਅਕਾਲੀ ਦਲ ਵਲੋਂ ਸਰਬਸੰਮਤੀ ਨਾਲ ਹੀ ਮੈਂਬਰਾਂ ਦੇ ਹੱਥ ਖੜੇ੍ਹ ਕਰਵਾ ਕੇ ਆਪਣੇ ਮਨੋਨੀਤ ਕੀਤੇ ਪ੍ਰਧਾਨ ਨੂੰ ਜਿਤਾ ਲੈਣਾ ਹੁਣ ਸੌਖਾ ਨਹੀਂ ਹੋਵੇਗਾ |
ਭਾਈ ਲੌਾਗੋਵਾਲ ਦੇ ਸਿਰ ਮੁੜ ਪ੍ਰਧਾਨਗੀ ਦਾ ਤਾਜ ਸਜਣ ਦੀ ਸੰਭਾਵਨਾ
ਭਾਵੇਂ ਕਿ ਨਵੇਂ ਪ੍ਰਧਾਨ ਲਈ ਮਾਲਵਾ ਖੇਤਰ ਦੇ ਟਕਸਾਲੀ ਆਗੂ ਜਥੇ: ਤੋਤਾ ਸਿੰਘ ਤੇ ਮਾਝਾ ਖੇਤਰ ਤੋਂ ਜਥੇ: ਬ੍ਰਹਮਪੁਰਾ ਦੇ ਨੇੜਲੇ ਸਾਥੀ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਨਾਂਅ ਦੀ ਵੀ ਪੰਥ ਹਲਕਿਆਂ 'ਚ ਚਰਚਾ ਚੱਲ ਰਹੀ ਹੈ, ਪਰ ਜਾਣਕਾਰ ਸੂਤਰਾਂ ਅਨੁਸਾਰ ਸਿਆਸੀ ਗਿਣਤੀਆਂ ਮਿਣਤੀਆਂ ਤੇ ਅਕਾਲੀ ਦਲ ਨੂੰ ਦਰਪੇਸ਼ ਮੌਜੂਦਾ ਸਮੇਂ 'ਚ ਆਪਣਿਆਂ ਦੀਆਂ ਬਗਾਵਤਾਂ ਦੇ ਸੰਕਟ ਦੇ ਚਲਦਿਆਂ ਅਕਾਲੀ ਦਲ ਵਲੋਂ ਮੌਜੂਦਾ ਪ੍ਰਧਾਨ ਭਾਈ ਲੌਾਗੋਵਾਲ ਜੋ ਕਿ ਦਲ ਦੀ ਹਾਈਕਮਾਨ ਦੀਆਂ ਨੀਤੀਆਂ ਨੂੰ ਗੁਰਦੁਆਰਾ ਪ੍ਰਬੰਧਾਂ 'ਤੇ ਇਕ ਸਾਊ ਪ੍ਰਧਾਨ ਵਜੋਂ ਲਾਗੂ ਕਰ ਰਹੇ ਹਨ, ਨੂੰ ਹੀ ਪ੍ਰਧਾਨਗੀ ਦੀ ਇਕ ਪਾਰੀ ਹੋਰ ਖੇਡਣ ਦਾ ਮੌਕਾ ਦਿੱਤਾ ਜਾ ਸਕਦਾ ਹੈ | ਦੂਜੇ ਪਾਸੇ ਮੌਜੂਦਾ ਪ੍ਰਧਾਨ ਵਲੋਂ ਆਪਣੇ ਕਾਰਜਕਾਲ ਦੌਰਾਨ ਜੋਰ-ਸ਼ੋਰ ਨਾਲ ਸ਼ੁਰੂ ਕੀਤੀ ਧਰਮ ਪ੍ਰਚਾਰ ਮੁਹਿੰਮ, ਇਕ ਪਿੰਡ ਇਕ ਗੁਰਦੁਆਰਾ ਮੁਹਿੰਮ, ਪਿੰਡਾਂ 'ਚ ਮੁਫ਼ਤ ਇਲਾਜ ਲਈ ਮੋਬਾਇਲ ਮੈਡੀਕਲ ਵੈਨ ਮੁਹਿੰਮ ਆਦਿ ਅੱਧਵਾਟੇ ਹੀ ਦਮ ਤੋੜ ਗਈਆਂ ਜਾਪਦੀਆਂ ਹਨ, ਪਰ ਅਕਾਲੀ ਦਲ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਪਾਰਟੀ ਉਨ੍ਹਾਂ 'ਤੇ ਅਜੇ ਮਿਹਰਬਾਨ ਜਾਪਦੀ ਹੈ | ਜਥੇ: ਬ੍ਰਹਮਪੁਰਾ ਧੜੇ ਨਾਲੋਂ ਤੋੜ ਕੇ ਲਿਆਂਦੇ ਗਏ ਪੱਖੋਕੇ ਤੇ ਜਥੇ: ਤੋਤਾ ਸਿੰਘ ਨੂੰ ਸੀਨੀਅਰ ਜਾਂ ਜੂਨੀਅਰ ਮੀਤ ਪ੍ਰਧਾਨ ਵਜੋਂ ਨਿਵਾਜਿਆ ਜਾ ਸਕਦਾ ਹੈ ਤੇ ਨਾਰਾਜ਼ ਹੋਣ ਤੋਂ ਬਾਅਦ ਮਨਾ ਲਏ ਗਏ ਭਾਈ ਮਨਜੀਤ ਸਿੰਘ ਨੂੰ ਵੀ ਅੰਤਿ੍ਗ ਕਮੇਟੀ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ |
ਸੁਖਬੀਰ ਵਲੋਂ ਮੈਂਬਰਾਂ ਨਾਲ ਬੈਠਕ ਅੱਜ
ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੁਝ ਦਿਨ ਪਹਿਲਾਂ ਚੰਡੀਗੜ੍ਹ 'ਚ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਵਾਰੋ ਵਾਰੀ ਬੁਲਾ ਕੇ ਉਨ੍ਹਾਂ ਦੀ ਨਬਜ਼ ਟੋਹੀ ਲਏ ਜਾਣ ਉਪਰੰਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 13 ਨਵੰਬਰ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ 12 ਨਵੰਬਰ ਨੂੰ ਬਾਅਦ ਦੁਪਹਿਰ 4 ਵਜੇ ਸ਼ੋ੍ਰਮਣੀ ਕਮੇਟੀ ਦਫ਼ਤਰ ਅੰਮਿ੍ਤਸਰ ਵਿਖੇ ਵਿਸ਼ੇਸ਼ ਇਕੱਤਰਤਾ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ | ਇਸ ਇਕੱਤਰਤਾ 'ਚ ਪਹਿਲਾਂ ਤੋਂ ਚਲੀ ਆਉਂਦੀ ਰਵਾਇਤ ਅਨੁਸਾਰ ਮੈਂਬਰਾਂ ਤੋਂ ਸ਼ੋ੍ਰਮਣੀ ਕਮੇਟੀ ਚੋਣ ਲਈ ਉਮੀਦਵਾਰ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਾਪੇ ਜਾਣ ਸਬੰਧੀ ਪ੍ਰਵਾਨਗੀ ਵੀ ਦਿੱਤੀ ਜਾ ਸਕਦੀ ਹੈ ਜਿਸ ਉਪਰੰਤ 13 ਨਵੰਬਰ ਨੂੰ ਮੌਕੇ 'ਤੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਸੰਦ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤਿ੍ੰਗ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ | ਸਮਝਿਆ ਜਾਂਦਾ ਹੈ ਕਿ ਇਕ ਦੋ ਦਿਨਾਂ ਤੱਕ ਪ੍ਰਧਾਨ ਦੀ ਚੋਣ ਲਈ ਵਿਰੋਧੀ ਧਿਰ ਵਲੋਂ ਵੀ ਅਕਾਲੀ ਦਲ ਦੇ ਉਮੀਦਵਾਰ ਵਿਰੁੱਧ ਆਪਣਾ ਉਮੀਦਵਾਰ ਉਤਾਰਿਆ ਜਾ ਸਕਦਾ ਹੈ |
ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ 191 ਮੈਂਬਰੀ ਜਨਰਲ ਹਾਊਸ 'ਚ, 6 ਸਿੰਘ ਸਾਹਿਬਾਨ ਅਤੇ 15 ਨਾਮਜ਼ਦ ਮੈਂਬਰ ਵੀ ਸ਼ਾਮਿਲ ਹਨ, ਵਲੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੀ ਸਰਬਸੰਮਤੀ ਜਾਂ ਗੁਪਤ ਵੋਟਾਂ ਰਾਹੀਂ ਚੋਣ ਕੀਤੀ ਜਾਵੇਗੀ |
ਮੁਕਾਬਲੇ 'ਚ ਇਕ ਨਕਸਲੀ ਹਲਾਕ
ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਛੱਤੀਸਗੜ੍ਹ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਬੀ. ਐਸ. ਐਫ. ਦਾ ਇਕ ਜਵਾਨ ਉਸ ਸਮੇਂ ਸ਼ਹੀਦ ਹੋ ਗਿਆ ਜਦੋਂ ਨਕਸਲੀਆਂ ਨੇ ਦੇਸੀ ਬੰਬਾਂ ਨਾਲ ਲੜੀਵਾਰ 6 ਧਮਾਕੇ ਕੀਤੇ, ਜਦਕਿ ਪੁਲਿਸ ਨੇ ਮੁਕਾਬਲੇ ਵਿਚ ਇਕ ...
ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਨਕਸਲੀਆਂ ਜਿਨ੍ਹਾਂ ਨੇ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੋਇਆ ਹੈ ਦੇ ਖ਼ਤਰੇ ਦਰਮਿਆਨ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਤੋਂ ਪ੍ਰਭਾਵਤ 8 ਜ਼ਿਲਿ੍ਹਆਂ ਵਿਚ ਫੈਲੇ 18 ਵਿਧਾਨ ਸਭਾ ਹਲਕਿਆਂ ਵਿਚ ਕੱਲ੍ਹ ਨੂੰ ਪਹਿਲੇ ਪੜਾਅ ਦੀਆਂ ਹੋ ...
ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਪਾਕਿ ਸੈਨਾ ਨੇ ਗੋਲੀਬਾਰੀ ਦੀ ਉਲੰਘਣਾ ਜਾਰੀ ਰੱਖਦੇ ਹੋਏ ਐਤਵਾਰ ਨੂੰ ਮੁੜ ਕੀਤੇ ਸਨਾਈਪਰ ਰਾਈਫਲ ਹਮਲੇ 'ਚ ਫ਼ੌਜ ਦੇ ਇਕ ਹੋਰ ਜਵਾਨ ਨੂੰ ਨਿਸ਼ਾਨਾ ਬਣਾ ਕੇ ਸ਼ਹੀਦ ਕਰ ਦਿੱਤਾ | ਰੱਖਿਆ ਸੂਤਰਾਂ ਅਨੁਸਾਰ ਜ਼ਿਲ੍ਹਾ ਰਾਜੌਰੀ ਦੇ ...
ਬੈਂਗਲੁਰੂ, 11 ਨਵੰਬਰ (ਏਜੰਸੀ)-ਕਰਨਾਟਕ ਦੇ ਸਾਬਕਾ ਮੰਤਰੀ ਤੇ ਮਾਈਨਿੰਗ ਉਦਯੋਗਪਤੀ ਜੀ. ਜਨਾਰਧਨ ਰੈਡੀ ਨੂੰ ਪੋਂਜੀ ਘੁਟਾਲੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਏ. ਸੀ. ਪੀ. ਕਰਾਈਮ ਅਲੋਕ ਕੁਮਾਰ ਨੇ ਦੱਸਿਆ ਕਿ ਰੈਡੀ ਸਨਿਚਰਵਾਰ ਨੂੰ ਕੇਂਦਰੀ ਅਪਰਾਧ ਸ਼ਾਖਾ ...
ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਵੇਲੇ ਸਰਹੱਦ ਪਾਰ 160 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡ 'ਤੇ ਘੁਸਪੈਠ ਕਰਨ ਦੀ ਤਾਕ 'ਚ ਬੈਠੇ ਹਨ | ਲੈਫ. ਜਨਰਲ ਪਰਮਜੀਤ ਸਿੰਘ ਜਿਨ੍ਹਾਂ ਐਤਵਾਰ ਨੂੰ ਨਗਰੋਟਾ ਸਥਿਤ ਵਾਈਟ ਕੋਰ ਵਜਾੋ ...
ਪੈਰਿਸ, 11 ਨਵੰਬਰ (ਪੀ. ਟੀ. ਆਈ.)-ਜੰਗਬੰਦੀ ਦਿਵਸ ਜਦੋਂ 1918 ਵਿਚ ਜੰਗ ਖ਼ਤਮ ਹੋਈ ਸੀ ਮਨਾਉਣ ਲਈ ਅੱਜ ਫਰਾਂਸ ਦੇ ਲਾਵੇਂਤੀ ਕਸਬੇ ਵਿਚ ਪਹਿਲੀ ਵਿਸ਼ਵ ਜੰਗ ਵਿਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਯਾਦ 'ਚ ਇਕ ਨਵੇਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ | 7 ਫੁੱਟ ਉੱਚਾ ਤਾਂਬੇ ਦਾ ...
28 ਜੁਲਾਈ 1914 ਨੂੰ ਸ਼ੁਰੂ ਹੋਇਆ ਪਹਿਲਾਂ ਵਿਸ਼ਵ ਯੁੱਧ 11 ਨਵੰਬਰ 1918 ਤੱਕ ਚੱਲਿਆ | ਇਸ ਤਰ੍ਹਾਂ ਇਹ 4 ਸਾਲ 3 ਮਹੀਨੇ ਅਤੇ 2 ਹਫ਼ਤੇ ਦਾ ਸਮਾਂ ਬਣਦਾ ਹੈ | ਇਸ ਨੂੰ ਹੁਣ ਤੱਕ ਦਾ ਸਭ ਤੋਂ ਤਬਾਹਕੁੰਨ ਯੁੱਧ ਮੰਨਿਆ ਜਾਂਦਾ ਹੈ | ਇਸ ਯੁੱਧ 'ਚ ਕਰੀਬ 90 ਲੱਖ ਫ਼ੌਜੀਆਂ ਅਤੇ 70 ਲੱਖ ਆਮ ...
ਸ਼ਿਮਲਾ, 11 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਹੋਈ ਹੈ | ਲਾਹੌਲ ਸਪੀਤੀ, ਕਿੰਨੌਰ ਅਤੇ ਚੰਬਾ ਜ਼ਿਲ੍ਹੇ ਦੇ ਪਾਂਗੀ ਸਣੇ ਜ਼ਿਲ੍ਹਾ ਕੁੱਲੂ ਦੀਆਂ ਉੱਚੀਆਂ ਪਹਾੜੀਆਂ 'ਤੇ ਅੱਜ ਹਲਕੀ ਬਰਫ਼ਬਾਰੀ ਹੋਈ | ਪਹਾੜਾਂ 'ਤੇ ਹੋਈ ...
ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਹਵਾਈ ਫ਼ੌਜ ਮੁਖੀ ਬੀ.ਐਸ. ਧਨੋਆ ਨੇ ਐਤਵਾਰ ਨੂੰ ਕਿਹਾ ਹੈ ਕਿ ਭਾਰਤ 'ਅਣਸੁਲਝੇ ਖੇਤਰੀ ਵਿਵਾਦਾਂ' ਅਤੇ ਬਾਹਰੀ ਤੱਤਾਂ ਤੋਂ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਧਨੋਆ ਨੇ ਕਿਹਾ ਕਿ ਸਾਡੇ ਗੁਆਂਢ 'ਚ ਨਵੇਂ ਹਥਿਆਰਾਂ, ...
ਅਹਿਮਦਾਬਾਦ, 11 ਨਵੰਬਰ (ਏਜੰਸੀ)- ਪਾਕਿਸਤਾਨੀ ਸੈਨਾ ਨੇ ਗੁਜਰਾਤ ਤੱਟ ਨੇੜੇ ਅੰਤਰਰਾਸ਼ਟਰੀ ਸਮੁੰਦਰੀ ਹੱਦ ਲਾਈਨ (ਆਈ.ਐਮ.ਬੀ.ਐਲ.) ਤੋਂ 12 ਭਾਰਤੀ ਮਛੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਛੇਰਿਆਂ ਦੇ ਰਾਸ਼ਟਰੀ ਫੋਰਮ ਦੇ ਪ੍ਰਧਾਨ ...
ਪੈਰਿਸ, 11 ਨਵੰਬਰ (ਏ. ਐਫ. ਪੀ.)-ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ ਨੇ ਅੱਜ ਵਿਸ਼ਵ ਭਰ ਦੇ ਦਰਜਨਾਂ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਿਸ਼ਵ ਜੰਗ ਦੇ ਖ਼ਾਤਮੇ ਦੀ ਸ਼ਤਾਬਦੀ ਮਨਾਉਂਦੇ ਹੋਏ ਸ਼ਾਂਤੀ ਲਈ ਸਾਂਝੀ ਜੰਗ ਵਾਸਤੇ ਇਕੱਠੇ ਹੋਣ | ਉਨ੍ਹਾਂ ਪੈਰਿਸ ...
ਲੰਡਨ,11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ 11 ਵਜੇ ਦੋ ਮਿੰਟ ਦਾ ਮੋਨ ਰੱਖ ਕੇ ਦੇਸ਼ ਭਰ 'ਚ ਦੇਸ਼ ਲਈ ਕੁਰਬਾਨ ਹੋਏ ਸਿਪਾਹੀਆਂ ਨੂੰ ਯਾਦ ਕੀਤਾ ਗਿਆ | ਮਹਾਰਾਣੀ ਐਲਿਜਾਬੈੱਥ ਨੇ ...
ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪਹਿਲੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਸ਼ਾਂਤੀ ਲਈ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਯੁੱਧ ਰਹਿਤ ਮਾਹੌਲ ਬਣਾਉਣ ਦਾ ਸੰਕਲਪ ...
ਕਸੂਤੇ ਫਸੇ ਪੰਚਾਇਤੀ ਉਮੀਦਵਾਰ
ਇਸ ਵਾਰ ਜਦੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਹੋਇਆ ਤਾਂ ਪੰਚੀ-ਸਰਪੰਚੀ ਦੇ ਚਾਹਵਾਨ ਉਮੀਦਵਾਰ ਵੀ ਮੈਦਾਨ 'ਚ ਨਿੱਤਰ ਆਏ ਕਿਉਂਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX