ਤਾਜਾ ਖ਼ਬਰਾਂ


ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  6 minutes ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  24 minutes ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  38 minutes ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 1 hour ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 1 hour ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 2 hours ago
ਫ਼ਾਜ਼ਿਲਕਾ, 21 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਜੀਲੈਂਸ ਵਿਭਾਗ ਨੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਵਿਜੀਲੈਂਸ ਵਿਭਾਗ ਗੁਰਿੰਦਰਜੀਤ...
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 2 hours ago
ਕਲਾਨੌਰ, 21 ਅਗਸਤ (ਪੁਰੇਵਾਲ/ਕਾਹਲੋਂ)- ਕਲਾਨੌਰ ਚ ਸਥਿਤ ਇੱਕ ਪੰਚਾਇਤੀ ਦੁਕਾਨ 'ਤੇ ਕੀਤੇ ਗਏ ਕਬਜ਼ੇ ਤੋਂ ਬਾਅਦ ਇਨਸਾਫ਼ ਨਾ ਮਿਲਣ ਉਪਰੰਤ ਦੁਕਾਨਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਧੱਕੇਸ਼ਾਹੀ...
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਬਿਲਕੁਲ ਸਾਹਮਣੇ ਸਥਿਤ ਇੱਕ ਗਹਿਣਿਆਂ ਦੀ ਦੁਕਾਨ ਤੋਂ ਇੱਕ ਨੌਜਵਾਨ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਿਆ। ਥਾਣਾ ਅਜਨਾਲਾ ਦੇ ਐੱਸ. ਐੱਚ. ਓ...
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 2 hours ago
ਊਨਾ, 21 ਅਗਸਤ (ਹਰਪਾਲ ਸਿੰਘ ਕੋਟਲਾ)- ਪੰਜਾਬ 'ਚ ਆਏ ਭਿਆਨਕ ਹੜ੍ਹਾਂ ਦੇ ਚੱਲਦਿਆਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਵਲੋਂ ਵੀ ਪੀੜਤਾਂ ਲਈ ਮਦਦ ਲਈ ਹੱਥ ਵਧਾਏ ਗਏ ਹਨ। ਹੜ੍ਹ ਪ੍ਰਭਾਵਿਤ ਰੋਪੜ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਲਈ ਹਿਮਾਚਲ ਦੇ ਊਨਾ...
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 3 hours ago
ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਚੋਰੀ ਦੇ ਕੇਸ ਵਿਚ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ ਦੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਏ...
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 3 hours ago
ਲੋਹੀਆਂ ਖ਼ਾਸ, 21 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦੀ ਦਰਿਆ ਦੀ ਮਾਰ ਹੇਠ ਆਏ ਲੋਹੀਆਂ ਖੇਤਰ ਦੇ ਹੜ੍ਹ ਪੀੜਤਾਂ ਨੂੰ ਫੌਜ ਵਲੋਂ ਹੈਲੀਕਾਪਟਰ ਰਾਹੀਂ ਖਾਣ-ਪੀਣ ਦਾ ਸਮਾਨ ਸੁੱਟਿਆ...
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 3 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 4 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 4 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਪਹਿਲਾ ਸਫ਼ਾ

ਪਹਿਲੀ ਵਿਸ਼ਵ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਕੀਤਾ ਯਾਦ

ਪੈਰਿਸ, 11 ਨਵੰਬਰ (ਏਜੰਸੀਆਂ ਰਾਹੀਂ)-ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੇ 100 ਸਾਲ ਪੂਰੇ ਹੋਣ 'ਤੇ ਫਰਾਂਸ ਦੀ ਰਾਜਧਾਨੀ ਪੈਰਿਸ ਦੀ ਇਤਿਹਾਸਕ ਜੰਗੀ ਯਾਦਗਾਰ ਆਰਕ ਡੀ ਟਰੰਫੇ 'ਚ ਅੱਜ ਕਰਵਾਏ ਇਕ ਸਮਾਰੋਹ ਵਿਚ ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਹੋਰ ਦਰਜਨਾਂ ਵਿਸ਼ਵ ਨੇਤਾਵਾਂ ਦੇ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਾਮਿਲ ਹੋਏ ਅਤੇ ਜੰਗੀ ਯਾਦਗਾਰ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਆਰਕ ਡੀ. ਟਰੰਫੇ ਜੰਗੀ ਯਾਦਗਾਰ ਦੇ ਪੈਰਾਂ 'ਚ ਕਰਵਾਏ ਸਮਾਗਮ ਨਾਲ 1914 ਤੋਂ 1918 ਤਕ ਚਾਰ ਸਾਲ ਚੱਲੀ ਪਹਿਲੀ ਵਿਸ਼ਵ ਜੰਗ ਖ਼ਤਮ ਹੋਣ ਦੀ 100ਵੀਂ ਵਰ੍ਹੇਗੰਢ ਲਈ ਚੱਲੇ ਸਮਾਗਮ ਖ਼ਤਮ ਹੋ ਗਏ | ਇਸ ਜੰਗ 'ਚ ਇਕ ਕਰੋੜ 80 ਲੱਕ ਲੋਕਾਂ ਦੀ ਮੌਤ ਹੋਈ ਸੀ |
ਆਰਕ ਡੀ ਟਰੰਫੇ ਹੇਠ ਕਿਸੇ ਅਣਪਛਾਤੇ ਸੈਨਿਕ ਦੇ ਕਬਰ ਕੋਲ ਜਾਣ ਲਈ ਮੈਕਰੋਨ ਨੇ ਜਰਮਨੀ ਦੀ ਚਾਂਸਲਰ ਏਾਜਲਾ ਮਰਕਲ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਦਰਜਨਾਂ ਦੇਸ਼ਾਂ ਅਤੇ ਸਰਕਾਰਾਂ ਦੇ ਮੁਖੀਆਂ ਦੀ ਅਗਵਾਈ ਕੀਤੀ | ਵਰ੍ਹਦੇ ਮੀਂਹ 'ਚ ਹੋਏ ਸਮਾਗਮ ਵਿਚ ਟਰੰਪ ਤੇ ਪੁਤਿਨ ਵੱਖੋ ਵੱਖਰੇ ਦੂਸਰੇ ਨੇਤਾਵਾਂ ਨਾਲ ਸਮਾਗਮਾਂ ਵਿਚ ਪੁੱਜੇ | ਸਮਾਗਮ ਸ਼ੁਰੂ ਹੋਣ ਤੋਂ ਚੰਦ ਮਿੰਟ ਪਹਿਲਾਂ ਸੱਜੇਪਾਖੀ ਔਰਤਾਂ ਦੇ ਗਰੁੱਪ ਦੀਆਂ ਦੋ ਅਰਧ ਨਗਨ ਮੁਜ਼ਾਹਰਾਕਾਰੀ ਔਰਤਾਂ ਨੇ ਟਰੰਪ ਦੇ ਚੈਂਪਸ ਇਲੀਸੀ (ਰਾਸ਼ਟਰਪਤੀ ਮਹੱਲ) ਵੱਲ ਵਧਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ | ਪੁਤਿਨ ਸਮਾਗਮ ਵਿਚ ਆਖਰ ਵਿਚ ਪਹੁੰਚਣ ਵਾਲੇ ਨੇਤਾਵਾਂ 'ਚ ਸ਼ਾਮਿਲ ਸੀ | ਪੁਤਿਨ ਨੇ ਪਹੁੰਚਣ ਸਮੇਂ ਟਰੰਪ ਨਾਲ ਹੱਥ ਮਿਲਾਇਆ ਅਤੇ ਟਰੰਪ ਨੇ ਮਰਕਲ ਅਤੇ ਉਨ੍ਹਾਂ ਦੇ ਨੇੜੇ ਬੈਠੇ ਦੂਸਰੇ ਨੇਤਾਵਾਂ ਨਾਲ ਵੀ ਹੱਥ ਮਿਲਾਇਆ ਪਰ ਟਰੂਡੋ ਵਲ ਨੂੰ ਹੱਥ ਨਹੀਂ ਵਧਾਇਆ ਜਿਨ੍ਹਾਂ ਨੂੰ ਇਸ ਸਾਲ ਦੇ ਸ਼ੁਰੂ ਵਿਚ ਬੇਈਮਾਨ ਅਤੇ ਕਮਜ਼ੋਰ ਕਹਿ ਕੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ | ਸਮਾਰੋਹ ਜਿਹੜਾ ਫਰਾਂਸ ਦੇ ਕੌਮੀ ਗਾਨ ਅਤੇ ਮੈਕਰੋਨ ਵਲੋਂ ਫਰਾਂਸ ਦੇ ਮਿਲਟਰੀ ਸਕੂਲਾਂ ਦੇ ਕੈਡੇਟਾਂ ਦੀ ਮੁਆਇਨੇ ਨਾਲ ਸ਼ੁਰੂ ਹੋਇਆ ਲਈ ਫਰਾਂਸ ਅਤੇ ਇਸ ਦੀਆਂ ਭਾਈਵਾਲ ਦੇਸ਼ਾਂ ਦੀਆਂ ਹਥਿਆਰਬੰਦ ਸੈਨਾਵਾਂ ਦੇ ਬਜੁਰਗ ਸੈਨਿਕਾਂ ਸਮੇਤ 3400 ਤੋਂ ਵੀ ਵੱਧ ਵਿਅਕਤੀਆਂ ਨੂੰ ਸੱਦਾ ਦਿੱਤਾ ਗਿਆ ਸੀ | ਅਫਰੀਕੀ ਦੇਸ਼ਾਂ ਦੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ |


ਖ਼ਬਰ ਸ਼ੇਅਰ ਕਰੋ

74 ਹਜ਼ਾਰ ਭਾਰਤੀ ਫ਼ੌਜੀ ਹੋਏ ਸੀ ਸ਼ਹੀਦ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਅੱਜ ਤੋਂ ਪੂਰੇ 100 ਸਾਲ ਪਹਿਲਾਂ '11 ਨਵੰਬਰ 1918' ਇਤਿਹਾਸ 'ਚ ਦਰਜ ਉਹ ਮਿਤੀ ਹੈ ਜਦੋਂ 4 ਸਾਲ ਤੱਕ ਦੁਨੀਆ ਨੂੰ ਹਿਲਾ ਕੇ ਰੱਖ ਦੇਣ ਵਾਲਾ ਪਹਿਲਾ ਵਿਸ਼ਵ ਯੁੱਧ ਖ਼ਤਮ ਹੋ ਗਿਆ ਸੀ | ਜਦੋਂ ਭਾਰਤ 'ਚ ਸਮੁੰਦਰ ਯਾਤਰਾ ਨੂੰ ਵੀ ਅਸ਼ੁੱਭ ਮੰਨਿਆ ...

ਪੂਰੀ ਖ਼ਬਰ »

ਬ੍ਰਹਮਪੁਰਾ, ਅਜਨਾਲਾ, ਰਵਿੰਦਰ ਅਤੇ ਬੋਨੀ ਨੂੰ ਪਾਰਟੀ 'ਚੋਂ ਕੱਢਿਆ

ਲੰਬੀ ਸੇਵਾ ਤੇ ਵੱਡੀ ਕੁਰਬਾਨੀ ਵਾਲੇ ਆਗੂਆਂ ਨੂੰ ਬਿਨਾਂ ਨੋਟਿਸ ਪਾਰਟੀ 'ਚੋਂ ਕੱਢਣਾ ਦੁਖਦਾਈ-ਢੀਂਡਸਾ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਨਵੰਬਰ-ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਥੇ ਹੋਈ ਇਕ ਬੈਠਕ ਵਿਚ ਅੱਜ ਪਾਰਟੀ ਦੇ 2 ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਫ਼ਿਰ ਤੋਂ ਅਸਲੀ ਸਰੂਪ 'ਚ ਲਿਆਵਾਂਗੇ-ਡਾ: ਅਜਨਾਲਾ

ਗੁਰਪ੍ਰੀਤ ਸਿੰਘ ਢਿੱਲੋਂ ਅਜਨਾਲਾ, 11 ਨਵੰਬਰ-ਦੇਰ ਸ਼ਾਮ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਲਹਿਰ ਦਾ ਨਾਂਅ ਹੈ ਜੋ ਗੁਰਦੁਆਰਾ ਸੁਧਾਰ ਲਹਿਰ ਤੋਂ ਸ਼ੁਰੂ ਹੋਈ ਅੰਗਰੇਜ਼ਾਂ ਿਖ਼ਲਾਫ਼ ਜਿੱਤਾਂ ...

ਪੂਰੀ ਖ਼ਬਰ »

ਕੋਈ ਦੁੱਖ ਨਹੀਂ, ਪਹਿਲਾਂ ਹੀ ਅਸਤੀਫ਼ੇ ਦੇ ਦਿੱਤੇ ਸੀ-ਬ੍ਰਹਮਪੁਰਾ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 11 ਨਵੰਬਰ-ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕੱਢੇ ਜਾਣ ਦਾ ਕੋਈ ਦੁੱਖ ਨਹੀਂ, ਕਿਉਂਕਿ ਉਨ੍ਹਾਂ ਮਹੀਨਾ ਪਹਿਲਾਂ ਹੀ ਪਾਰਟੀ ਨੂੰ ਅਲਵਿਦਾ ਕਹਿ ਸਭ ਅਹੁਦਿਆਂ ਤੋਂ ਅਸਤੀਫ਼ਾ ਦੇ ...

ਪੂਰੀ ਖ਼ਬਰ »

ਕੋਟਕਪੂਰਾ, ਬਹਿਬਲ ਕਲਾਂ ਕਾਂਡ : ਵਿਸ਼ੇਸ਼ ਜਾਂਚ ਟੀਮ ਵਲੋਂ ਬਾਦਲ, ਸੁਖਬੀਰ ਤੇ ਅਕਸ਼ੈ ਕੁਮਾਰ ਤਲਬ

ਚੰਡੀਗੜ੍ਹ, 11 ਨਵੰਬਰ (ਬਿਊਰੋ ਚੀਫ਼)-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅਕਤੂਬਰ 2015 'ਚ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ 'ਤੇ ...

ਪੂਰੀ ਖ਼ਬਰ »

ਚੋਣ ਇਜਲਾਸ ਕੱਲ੍ਹ-ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?

11.59 ਅਰਬ ਦੇ ਬਜਟ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਸ਼ੋ੍ਰਮਣੀ ਕਮੇਟੀ 'ਚ 'ਸੇਵਾ' ਕਰਨ ਲਈ ਕਈ ਆਗੂ ਪੱਬਾਂ ਭਾਰ ਜਸਵੰਤ ਸਿੰਘ ਜੱਸ ਅੰਮਿ੍ਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 43ਵੇਂ ਪ੍ਰਧਾਨ ਲਈ 13 ਨਵੰਬਰ ਨੂੰ ਹੋਣ ਵਾਲੇ ਸਾਲਾਨਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਨਕਸਲੀ ਹਮਲਾ-ਬੀ.ਐਸ.ਐਫ. ਜਵਾਨ ਸ਼ਹੀਦ

ਮੁਕਾਬਲੇ 'ਚ ਇਕ ਨਕਸਲੀ ਹਲਾਕ ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਛੱਤੀਸਗੜ੍ਹ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਬੀ. ਐਸ. ਐਫ. ਦਾ ਇਕ ਜਵਾਨ ਉਸ ਸਮੇਂ ਸ਼ਹੀਦ ਹੋ ਗਿਆ ਜਦੋਂ ਨਕਸਲੀਆਂ ਨੇ ਦੇਸੀ ਬੰਬਾਂ ਨਾਲ ਲੜੀਵਾਰ 6 ਧਮਾਕੇ ਕੀਤੇ, ਜਦਕਿ ਪੁਲਿਸ ਨੇ ਮੁਕਾਬਲੇ ਵਿਚ ਇਕ ...

ਪੂਰੀ ਖ਼ਬਰ »

ਪਹਿਲੇ ਪੜਾਅ ਦੀਆਂ 18 ਸੀਟਾਂ ਲਈ ਵੋਟਾਂ ਅੱਜ

ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਨਕਸਲੀਆਂ ਜਿਨ੍ਹਾਂ ਨੇ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੋਇਆ ਹੈ ਦੇ ਖ਼ਤਰੇ ਦਰਮਿਆਨ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਤੋਂ ਪ੍ਰਭਾਵਤ 8 ਜ਼ਿਲਿ੍ਹਆਂ ਵਿਚ ਫੈਲੇ 18 ਵਿਧਾਨ ਸਭਾ ਹਲਕਿਆਂ ਵਿਚ ਕੱਲ੍ਹ ਨੂੰ ਪਹਿਲੇ ਪੜਾਅ ਦੀਆਂ ਹੋ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਦੂਜੇ ਦਿਨ ਸਨਾਈਪਰ ਹਮਲਾ-ਜਵਾਨ ਸ਼ਹੀਦ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਪਾਕਿ ਸੈਨਾ ਨੇ ਗੋਲੀਬਾਰੀ ਦੀ ਉਲੰਘਣਾ ਜਾਰੀ ਰੱਖਦੇ ਹੋਏ ਐਤਵਾਰ ਨੂੰ ਮੁੜ ਕੀਤੇ ਸਨਾਈਪਰ ਰਾਈਫਲ ਹਮਲੇ 'ਚ ਫ਼ੌਜ ਦੇ ਇਕ ਹੋਰ ਜਵਾਨ ਨੂੰ ਨਿਸ਼ਾਨਾ ਬਣਾ ਕੇ ਸ਼ਹੀਦ ਕਰ ਦਿੱਤਾ | ਰੱਖਿਆ ਸੂਤਰਾਂ ਅਨੁਸਾਰ ਜ਼ਿਲ੍ਹਾ ਰਾਜੌਰੀ ਦੇ ...

ਪੂਰੀ ਖ਼ਬਰ »

ਪੋਂਜੀ ਘੁਟਾਲਾ ਮਾਮਲੇ 'ਚ ਜਨਾਰਧਨ ਰੈਡੀ ਤੇ ਉਸ ਦਾ ਸਹਿਯੋਗੀ ਗਿ੍ਫ਼ਤਾਰ

ਬੈਂਗਲੁਰੂ, 11 ਨਵੰਬਰ (ਏਜੰਸੀ)-ਕਰਨਾਟਕ ਦੇ ਸਾਬਕਾ ਮੰਤਰੀ ਤੇ ਮਾਈਨਿੰਗ ਉਦਯੋਗਪਤੀ ਜੀ. ਜਨਾਰਧਨ ਰੈਡੀ ਨੂੰ ਪੋਂਜੀ ਘੁਟਾਲੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਏ. ਸੀ. ਪੀ. ਕਰਾਈਮ ਅਲੋਕ ਕੁਮਾਰ ਨੇ ਦੱਸਿਆ ਕਿ ਰੈਡੀ ਸਨਿਚਰਵਾਰ ਨੂੰ ਕੇਂਦਰੀ ਅਪਰਾਧ ਸ਼ਾਖਾ ...

ਪੂਰੀ ਖ਼ਬਰ »

ਸਰਹੱਦ ਪਾਰੋਂ 160 ਅੱਤਵਾਦੀ ਘੁਸਪੈਠ ਦੀ ਤਾਕ 'ਚ-ਫ਼ੌਜ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਵੇਲੇ ਸਰਹੱਦ ਪਾਰ 160 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡ 'ਤੇ ਘੁਸਪੈਠ ਕਰਨ ਦੀ ਤਾਕ 'ਚ ਬੈਠੇ ਹਨ | ਲੈਫ. ਜਨਰਲ ਪਰਮਜੀਤ ਸਿੰਘ ਜਿਨ੍ਹਾਂ ਐਤਵਾਰ ਨੂੰ ਨਗਰੋਟਾ ਸਥਿਤ ਵਾਈਟ ਕੋਰ ਵਜਾੋ ...

ਪੂਰੀ ਖ਼ਬਰ »

ਫਰਾਂਸ 'ਚ ਪਹਿਲੇ ਵਿਸ਼ਵ ਯੁੱਧ ਦੇ ਭਾਰਤੀ ਸੈਨਿਕਾਂ ਦੀ ਯਾਦ 'ਚ ਨਵੇਂ ਬੁੱਤ ਦੀ ਘੁੰਡ ਚੁਕਾਈ

ਪੈਰਿਸ, 11 ਨਵੰਬਰ (ਪੀ. ਟੀ. ਆਈ.)-ਜੰਗਬੰਦੀ ਦਿਵਸ ਜਦੋਂ 1918 ਵਿਚ ਜੰਗ ਖ਼ਤਮ ਹੋਈ ਸੀ ਮਨਾਉਣ ਲਈ ਅੱਜ ਫਰਾਂਸ ਦੇ ਲਾਵੇਂਤੀ ਕਸਬੇ ਵਿਚ ਪਹਿਲੀ ਵਿਸ਼ਵ ਜੰਗ ਵਿਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਯਾਦ 'ਚ ਇਕ ਨਵੇਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ | 7 ਫੁੱਟ ਉੱਚਾ ਤਾਂਬੇ ਦਾ ...

ਪੂਰੀ ਖ਼ਬਰ »

4 ਸਾਲਾਂ ਤੱਕ ਚੱਲਿਆ ਸੀ ਦੁਨੀਆ ਦਾ ਸਭ ਤੋਂ ਤਬਾਹਕੁੰਨ ਯੁੱਧ

28 ਜੁਲਾਈ 1914 ਨੂੰ ਸ਼ੁਰੂ ਹੋਇਆ ਪਹਿਲਾਂ ਵਿਸ਼ਵ ਯੁੱਧ 11 ਨਵੰਬਰ 1918 ਤੱਕ ਚੱਲਿਆ | ਇਸ ਤਰ੍ਹਾਂ ਇਹ 4 ਸਾਲ 3 ਮਹੀਨੇ ਅਤੇ 2 ਹਫ਼ਤੇ ਦਾ ਸਮਾਂ ਬਣਦਾ ਹੈ | ਇਸ ਨੂੰ ਹੁਣ ਤੱਕ ਦਾ ਸਭ ਤੋਂ ਤਬਾਹਕੁੰਨ ਯੁੱਧ ਮੰਨਿਆ ਜਾਂਦਾ ਹੈ | ਇਸ ਯੁੱਧ 'ਚ ਕਰੀਬ 90 ਲੱਖ ਫ਼ੌਜੀਆਂ ਅਤੇ 70 ਲੱਖ ਆਮ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ 'ਚ ਹਲਕੀ ਬਰਫ਼ਬਾਰੀ

ਸ਼ਿਮਲਾ, 11 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਹੋਈ ਹੈ | ਲਾਹੌਲ ਸਪੀਤੀ, ਕਿੰਨੌਰ ਅਤੇ ਚੰਬਾ ਜ਼ਿਲ੍ਹੇ ਦੇ ਪਾਂਗੀ ਸਣੇ ਜ਼ਿਲ੍ਹਾ ਕੁੱਲੂ ਦੀਆਂ ਉੱਚੀਆਂ ਪਹਾੜੀਆਂ 'ਤੇ ਅੱਜ ਹਲਕੀ ਬਰਫ਼ਬਾਰੀ ਹੋਈ | ਪਹਾੜਾਂ 'ਤੇ ਹੋਈ ...

ਪੂਰੀ ਖ਼ਬਰ »

ਹਵਾਈ ਫ਼ੌਜ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ-ਧਨੋਆ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਹਵਾਈ ਫ਼ੌਜ ਮੁਖੀ ਬੀ.ਐਸ. ਧਨੋਆ ਨੇ ਐਤਵਾਰ ਨੂੰ ਕਿਹਾ ਹੈ ਕਿ ਭਾਰਤ 'ਅਣਸੁਲਝੇ ਖੇਤਰੀ ਵਿਵਾਦਾਂ' ਅਤੇ ਬਾਹਰੀ ਤੱਤਾਂ ਤੋਂ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਧਨੋਆ ਨੇ ਕਿਹਾ ਕਿ ਸਾਡੇ ਗੁਆਂਢ 'ਚ ਨਵੇਂ ਹਥਿਆਰਾਂ, ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ 12 ਭਾਰਤੀ ਮਛੇਰੇ ਗਿ੍ਫ਼ਤਾਰ

ਅਹਿਮਦਾਬਾਦ, 11 ਨਵੰਬਰ (ਏਜੰਸੀ)- ਪਾਕਿਸਤਾਨੀ ਸੈਨਾ ਨੇ ਗੁਜਰਾਤ ਤੱਟ ਨੇੜੇ ਅੰਤਰਰਾਸ਼ਟਰੀ ਸਮੁੰਦਰੀ ਹੱਦ ਲਾਈਨ (ਆਈ.ਐਮ.ਬੀ.ਐਲ.) ਤੋਂ 12 ਭਾਰਤੀ ਮਛੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਛੇਰਿਆਂ ਦੇ ਰਾਸ਼ਟਰੀ ਫੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਮੈਕਰੋਨ ਵਲੋਂ ਵਿਸ਼ਵ ਨੇਤਾਵਾਂ ਨੂੰ ਸ਼ਾਂਤੀ ਲਈ ਸਾਂਝੀ ਜੰਗ ਲੜਨ ਦੀ ਅਪੀਲ

ਪੈਰਿਸ, 11 ਨਵੰਬਰ (ਏ. ਐਫ. ਪੀ.)-ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ ਨੇ ਅੱਜ ਵਿਸ਼ਵ ਭਰ ਦੇ ਦਰਜਨਾਂ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਿਸ਼ਵ ਜੰਗ ਦੇ ਖ਼ਾਤਮੇ ਦੀ ਸ਼ਤਾਬਦੀ ਮਨਾਉਂਦੇ ਹੋਏ ਸ਼ਾਂਤੀ ਲਈ ਸਾਂਝੀ ਜੰਗ ਵਾਸਤੇ ਇਕੱਠੇ ਹੋਣ | ਉਨ੍ਹਾਂ ਪੈਰਿਸ ...

ਪੂਰੀ ਖ਼ਬਰ »

ਯੂ.ਕੇ. 'ਚ ਪਹਿਲੀ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੰਡਨ,11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ 11 ਵਜੇ ਦੋ ਮਿੰਟ ਦਾ ਮੋਨ ਰੱਖ ਕੇ ਦੇਸ਼ ਭਰ 'ਚ ਦੇਸ਼ ਲਈ ਕੁਰਬਾਨ ਹੋਏ ਸਿਪਾਹੀਆਂ ਨੂੰ ਯਾਦ ਕੀਤਾ ਗਿਆ | ਮਹਾਰਾਣੀ ਐਲਿਜਾਬੈੱਥ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਪਹਿਲਾ ਵਿਸ਼ਵ ਯੁੱਧ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪਹਿਲੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਸ਼ਾਂਤੀ ਲਈ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਯੁੱਧ ਰਹਿਤ ਮਾਹੌਲ ਬਣਾਉਣ ਦਾ ਸੰਕਲਪ ...

ਪੂਰੀ ਖ਼ਬਰ »

ਖੁੰਢ-ਚਰਚਾ

ਕਸੂਤੇ ਫਸੇ ਪੰਚਾਇਤੀ ਉਮੀਦਵਾਰ ਇਸ ਵਾਰ ਜਦੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਹੋਇਆ ਤਾਂ ਪੰਚੀ-ਸਰਪੰਚੀ ਦੇ ਚਾਹਵਾਨ ਉਮੀਦਵਾਰ ਵੀ ਮੈਦਾਨ 'ਚ ਨਿੱਤਰ ਆਏ ਕਿਉਂਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX