ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  7 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  23 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  33 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  58 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਰੂਪਨਗਰ

ਆਈ. ਟੀ. ਆਈ. ਰੂਪਨਗਰ 'ਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਸਮਾਪਤ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਪ੍ਰੋਗਰਾਮ ਅਧੀਨ ਆਈ. ਟੀ. ਆਈ. ਰੂਪਨਗਰ ਵਿਖੇ ਲਗਾਏ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲੇ ਦੌਰਾਨ ਪਹਿਲੇ ਦਿਨ 26 ਤੋਂ ਵੱਧ ਨਾਮੀ ਕੰਪਨੀਆਂ ਇਸ ਰੋਜ਼ਗਾਰ ਮੇਲੇ 'ਚ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਡੇਂਗੂ ਦਾ ਮਰੀਜ਼ ਆਇਆ ਸਾਹਮਣੇ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਡੇਂਗੂ ਦੀ ਬਿਮਾਰੀ ਦਾ ਮਰੀਜ਼ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਅਕਬਰਪੁਰ ਪਿਛਲੇ ਦਿਨਾਂ ਤੋਂ ਬਿਮਾਰ ਚੱਲਿਆ ਆ ਰਿਹਾ ਜਿਸ ਨੂੰ ...

ਪੂਰੀ ਖ਼ਬਰ »

ਜੰਡ ਸਾਹਿਬ ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਾਈ

ਬੇਲਾ, 15 ਨਵੰਬਰ (ਮਨਜੀਤ)-ਗੁਰੂ ਨਾਨਕ ਦੇਵ ਮਲਟੀ 'ਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਸਕੂਲਾਂ 'ਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਬੱਚਿਆਂ ਨੇ ਕਈ ਸਥਾਨ ਹਾਸਲ ਕੀਤੇ | ਜਿਸ 'ਚ ਜਸਲੀਨ ਕੌਰ ਜਮਾਤ ਚੌਥੀ 94 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀ ਨਵੀਂ ਕਿਸਮ ਦੀ ਕੀਤੀ ਖੇਤੀ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀਆਂ ਨਵੀਆਂ ਕਿਸਮਾਂ ਓਏਸਟਰ ਅਤੇ ਡਿੰਗਰੀ ਦੀ ਖੇਤੀ ਕੀਤੀ | ਇਸ ਮਸ਼ਰੂਮ ਦੀ ਖੇਤੀ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਕਾਰਨ ਗੋਦਾਮ ਦੇ ਨਾਲ ਲੱਗਦੇ ਗਾਡਰ ਮਕਾਨ 'ਤੇ ਡਿੱਗੇ

ਜਾਨੀ ਨੁਕਸਾਨ ਤੋਂ ਬਚਾਅ ਮੋਰਿੰਡਾ, 15 ਨਵੰਬਰ (ਕੰਗ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਇਕ ਨਿੱਜੀ ਕੰਪਨੀ ਵਲੋਂ ਉਸਾਰੀ ਅਧੀਨ ਗੋਦਾਮ ਦੇ ਲੋਹੇ ਦੇ ਗਾਡਰ ਡਿੱਗਣ ਕਾਰਨ ਨਾਲ ਲੱਗਦੇ ਮਕਾਨ ਨੂੰ ਤਰੇੜਾਂ ਆ ਗਈਆਂ ਪ੍ਰੰਤੂ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣੋਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਇਸ ਸਬੰਧੀ ਕਰਵਾਏ ਪ੍ਰੋਗਰਾਮ ਵਿਚ ਹਰਵਿੰਦਰ ਸਿੰਘ ਸੈਣੀ ਬੀ. ਈ. ਈ. ਨੇ ਕਿਹਾ ਕਿ ਸ਼ੂਗਰ ਦੀ ...

ਪੂਰੀ ਖ਼ਬਰ »

35 ਹਜ਼ਾਰ ਦੀ ਠੱਗੀ ਦੇ ਦੋਸ਼ 'ਚ ਨੰਗਲ ਕਾਨੂੰਨਗੋ ਅਨਿਲ ਕੁਮਾਰ ਿਖ਼ਲਾਫ਼ ਮੁਕੱਦਮਾ ਦਰਜ

ਨੰਗਲ, 15 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਵਤਖ਼ੋਰੀ ਤੇ ਧੋਖਾਧੜੀ ਨੂੰ ਲੈ ਕੇ ਨੰਗਲ ਤਹਿਸੀਲ ਦੇ ਕਾਨੂੰਨਗੋ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭਲਾਣ ਦੇ ...

ਪੂਰੀ ਖ਼ਬਰ »

ਨਗਰ ਕੀਰਤਨ 18 ਨੂੰ

ਢੇਰ, 15 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ 18 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਕੀਤਾ ਜਾਵੇਗਾ | ਇਹ ਨਗਰ ਕੀਰਤਨ ਪਿੰਡ ਢੇਰ, ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ

ਰੂਪਨਗਰ, 15 ਨਵੰਬਰ (ਪ. ਪ.)-ਰੂਪਨਗਰ-ਚੰਡੀਗੜ੍ਹ ਕੌਮੀ ਰਾਜ ਮਾਰਗ 'ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਥਾਣਾ ਸਿੰਘ ਭਗਵੰਤਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਰਗ ਦੇ ਪਿੰਡ ਭਿਉਰਾ ਤੇ ਪਿੰਡ ਰੰਗੀਲਪੁਰ ਦੇ ਵਿਚਕਾਰ ...

ਪੂਰੀ ਖ਼ਬਰ »

ਰੋਡਮਾਜਰਾ-ਚੱਕਲਾਂ ਪਿੰਡ ਵਾਸੀ ਅਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸੂਬੇ 'ਚ ਆਵਾਰਾ ਗਊਆਂ ਅਤੇ ਸਾਂਢਾਂ ਦੀ ਦਹਿਸ਼ਤ ਤੇ ਇਨ੍ਹਾਂ ਵਲੋਂ ਜਾਨ ਮਾਲ ਦਾ ਨੁਕਸਾਨ ਬਾਦਸਤੂਰ ਜਾਰੀ ਹੈ ਪਰ ਸਰਕਾਰਾਂ ਨੇ ਇਸ ਪਾਸੇ ਅੱਖਾਂ ਬੰਦ ਕਰ ਰੱਖੀਆਂ ਹਨ | ਪਸ਼ੂ ਪ੍ਰੇਮੀਆਂ ਅਤੇ ਗਊ ਭਗਤਾਂ ਨੇ ਗਊਆਂ ਤੇ ਸਾਂਢਾਂ ਦੀ ਰੱਖਿਆ ਲਈ ਤਾਂ ਸਖ਼ਤਾਈ ਕਰਵਾ ਦਿੱਤੀ ਪਰ ਪਿੰਡਾਂ ਤੇ ਸ਼ਹਿਰਾਂ 'ਚ ਸੜਕਾਂ 'ਤੇ ਰੁਲਦੇ ਇਨ੍ਹਾਂ ਬੇਜ਼ੁਬਾਨ ਪਸ਼ੂਆਂ ਨੂੰ ਸਾਂਭਣ ਲਈ ਕੋਈ ਅੱਗੇ ਨਹੀਂ ਆ ਰਿਹਾ | ਬੀਤੇ ਕੁਝ ਦਿਨਾਂ ਤੋਂ ਨੇੜਲੇ ਪਿੰਡਾਂ ਰੋਡਮਾਜਰਾ ਤੇ ਚੱਕਲਾਂ ਦੀਆਂ ਜ਼ਮੀਨਾਂ 'ਚ ਹਰਾ ਚਾਰਾ ਤੇ ਹੋਰ ਫ਼ਸਲਾਂ ਉਜੜੀਆਂ ਦੇਖ ਕਿਸਾਨ ਪ੍ਰੇਸ਼ਾਨ ਹੋ ਗਏ | ਮੁੱਖ ਮਾਰਗ ਨੇੜਲੇ ਇਨ੍ਹਾਂ ਪਿੰਡਾਂ 'ਚ ਕੋਈ ਬਾਹਰੋਂ ਆਉਂਦੇ ਟਰੱਕਾਂ ਰਾਹੀਂ ਅੱਧੀ ਦਰਜਨ ਤੋਂ ਵਧੇਰੇ ਸਾਂਢ ਤੇ ਗਊਆਂ ਛੱਡ ਗਏ ਸਨ | ਇਨ੍ਹਾਂ ਪਸ਼ੂਆਂ ਨੇ ਜਿੱਥੇ ਫ਼ਸਲਾਂ ਉਜਾੜੀਆਂ ਉੱਥੇ ਹੀ ਇਨ੍ਹਾਂ ਨੇ ਘਰਾਂ ਦੇ ਦਰਵਾਜ਼ਿਆਂ ਨਾਲ ਟੱਕਰਾਂ ਮਾਰੀਆਂ ਜਿਸ ਕਰਕੇ ਪਸ਼ੂਆਂ ਦੇ ਡਰ ਕਾਰਨ ਬੱਚੇ ਤੇ ਬਜ਼ੁਰਗ ਘਰੋਂ ਬਾਹਰ ਨਿਕਲਣੋਂ ਵੀ ਡਰਦੇ ਰਹੇ | ਬੀਤੀ ਸ਼ਾਮ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਨ੍ਹਾਂ 'ਚੋਂ ਕਈ ਪਸ਼ੂਆਂ ਨੂੰ ਕਿਸਾਨਾਂ ਨੇ ਬੜੀ ਮੁਸ਼ੱਕਤ ਨਾਲ ਘੇਰ ਕੇ ਕਾਬੂ ਕੀਤਾ ਹੈ ਪਰ ਕੁਝ ਹੋਰਨਾਂ ਪਿੰਡਾਂ 'ਚ ਜਾ ਵੜੇ ਹਨ | ਪਿੰਡ ਵਾਸੀਆਂ ਬਲਵਿੰਦਰ ਸਿੰਘ ਚੱਕਲਾਂ, ਹਰਚੰਦ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਨਛੱਤਰ ਸਿੰਘ, ਮਨਦੀਪ ਸਿੰਘ ਅਤੇ ਮਲਕੀਤ ਸਿੰਘ ਆਦਿ ਨੇ ਦੱਸਿਆ ਕਿ ਇਨ੍ਹਾਂ ਆਵਾਰਾ ਪਸ਼ੂਆਂ ਨੇ ਬਿਨਾਂ ਰਾਉਣੀ ਤੋਂ ਬੀਜੀ ਕਣਕ ਦੇ ਖੇਤ, ਜਵੀ, ਬਰਸੀਮ ਸਮੇਤ ਮੂਲੀਆਂ, ਸਰੋਂ ਦਾ ਸਾਗ ਆਦਿ ਬੁਰੀ ਤਰ੍ਹਾਂ ਉਜਾੜ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਂਢਾਂ ਨੇ ਪਿੰਡ ਦੇ ਘਰਾਂ ਦੇ ਦਰਵਾਜ਼ਿਆਂ ਨਾਲ ਟੱਕਰਾਂ ਮਾਰ-ਮਾਰ ਕੇ ਸਿੰਗ ਵੀ ਤੁੜਵਾ ਲਏ ਸਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਆਵਾਰਾ ਪਸ਼ੂਆਂ ਦਾ ਢੁਕਵਾਂ ਪ੍ਰਬੰਧ ਕਰੇ |


ਖ਼ਬਰ ਸ਼ੇਅਰ ਕਰੋ

ਕੈਨੇਡਾ ਦੇ ਵਿਸਲਰ ਸ਼ਹਿਰ 'ਚ ਜਿੱਤਿਆ ਲੋਹ ਪੁਰਸ਼ ਦਾ ਖਿਤਾਬ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀ: ਸੈਕੰ: ਸਕੂਲ ਵਿਖੇ ਇਕ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਕਪੂਰਥਲਾ ਦੇ ਪਿੰਡ ਦੇਸਲ ਦੇ ਨੌਜਵਾਨ ਮਨਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ ਕੈਨੇਡਾ ਦੇ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਇਸੁਜ਼ੂ ਡਰਾਈਵਰ ਯੂਨੀਅਨ ਵਲੋਂ ਰੋਸ ਰੈਲੀ

ਰੂਪਨਗਰ, 15 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵਰਾਜ ਮਾਜ਼ਦਾ ਈ. ਸੂ. ਯੂ. ਕੰਟਰੈਕਟਰ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਪਥੇਰਾਂ 'ਚ ਵੱਜਦੇ ਡੈੱਕਾਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਬਰਪੁਰ ਖੇਤਰ ਦੇ ਲੋਕ ਭੱਠਿਆਂ ਦੀਆਂ ਪਥੇਰਾਂ 'ਤੇ ਵੱਜ ਰਹੇ ਡੈੱਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਨੰਬਰਦਾਰ ਜਗਜੀਤ ਸਿੰਘ ਮਗਰੋੜ, ਤਰਸੇਮ ਸਿੰਘ ਬਾਗਵਾਲੀ, ਨਿਰਮਲ ਸਿੰਘ ਸਰਪੰਚ, ਅਵਤਾਰ ਸਿੰਘ ਅਕਬਰਪੁਰ, ...

ਪੂਰੀ ਖ਼ਬਰ »

ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 15 ਨਵੰਬਰ (ਕੰਗ)-ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ (ਲਿਮ:) ਦੀ ਚੋਣ ਸਕੱਤਰ ਹਰਮਨਜੀਤ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਨੇ ਦੱਸਿਆ ਕਿ ਇਸ ਚੋਣ ਮੀਟਿੰਗ ਦੌਰਾਨ ਮਹਿੰਦਰ ਸਿੰਘ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਕਰਵਾਇਆ ਬਾਲ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਦੌੜ, ਡੱਡੂ ਛੜੱਪਾ, ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਬਾਲ ਦਿਵਸ ਨੂੰ ਸਮਰਪਿਤ ਬਾਲ ਮੇਲੇ ਲਗਾਏ

ਮੋਰਿੰਡਾ, 15 ਨਵੰਬਰ (ਕੰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੂਪਨਗਰ 'ਚ ਬਾਲ ਦਿਵਸ ਮੌਕੇ ਬਾਲ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਨੇ ਪ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਕੀਤਾ ਭਸੀਨ ਪਰਿਵਾਰ ਨਾਲ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਕਾਂਗਰਸ ਐਸ. ਸੀ. ਵਿਭਾਗ ਦੇ ਉਪ ਚੇਅਰਮੈਨ ਮੋਹਣ ਸਿੰਘ ਭਸੀਨ ਦੇ ਚਚੇਰੇ ਭਰਾ ਗੁਰਦਿਆਲ ਸਿੰਘ ਭਸੀਨ ਵਾਸੀ ਮੁਹੱਲਾ ਕੇਸਗੜ੍ਹ ਸਾਹਿਬ ਦੇ ਅਚਨਚੇਤ ਅਕਾਲ ਚਲਾਣੇ 'ਤੇ ਚੱਬੇਵਾਲ ਤੋਂ ...

ਪੂਰੀ ਖ਼ਬਰ »

ਕੰਗ ਯਾਦਗਾਰੀ ਸੰਸਥਾ ਦੀ ਸਪੋਰਟਸ ਮੀਟ ਸਮਾਪਤ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਦੋ ਰੋਜ਼ਾ ਸਲਾਨਾ ਸਪੋਰਟਸ ਮੀਟ ਦੀ ਸਮਾਪਤੀ ਉਪਰੰਤ ਇਨਾਮ ਵੰਡਣ ਦੀ ਰਸਮ ਪ੍ਰਬੰਧਕੀ ...

ਪੂਰੀ ਖ਼ਬਰ »

ਪਿੰਡ ਦੇ ਵਸਨੀਕ ਨੇ ਵਿਕਾਸ ਕਾਰਜਾਂ 'ਤੇ ਉਠਾਏ ਸਵਾਲ

ਰੂਪਨਗਰ, 15 ਨਵੰਬਰ (ਪ. ਪ.)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਉਂ-ਤਿਉਂ ਪਿੰਡ ਵਿਚ ਪਿਛਲੀ ਪੰਚਾਇਤ ਦੇ ਵਿਕਾਸ ਕਾਰਜਾਂ 'ਤੇ ਸਵਾਲ ਉੱਠਣ ਲੱਗੇ ਹਨ | ਹਰ ਤਰਫ਼ ਇਕ-ਦੂਜੇ ਨੂੰ ਥੱਲੇ ਕਰਨ ਲਈ ਇਕ ਦੂਜੇ 'ਤੇ ਦੋਸ਼ਾਂ ਦਾ ਬਾਜ਼ਾਰ ਗਰਮ ਹੋ ਰਿਹਾ ਹੈ | ...

ਪੂਰੀ ਖ਼ਬਰ »

ਲਾਲੜੀਏ ਜਠੇਰਿਆਂ ਦਾ ਮੇਲਾ 18 ਨੂੰ

ਫਗਵਾੜਾ, 15 ਨਵੰਬਰ (ਵਾਲੀਆ)-ਲਾਲੜੀਏ ਸੈਣੀ ਗੋਤ ਜਠੇਰਿਆਂ ਦਾ ਮੇਲਾ 18 ਨਵੰਬਰ (ਐਤਵਾਰ) ਨੂੰ ਪਿੰਡ ਪਲੀਆਂ ਕਲਾਂ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਸੈਣੀ ਪਿੰਡ ਪਠਲਾਵਾ ਨੇ ਦੱਸਿਆ ਕਿ 18 ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਬਾਲ ਦਿਵਸ

ਮਧੂਬਨ ਵਾਟਿਕਾ ਸਕੂਲ 'ਚ ਬਾਲ ਦਿਵਸ ਮਨਾਇਆ ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਖੇਤਰ ਦੇ ਮਧੂਬਨ ਵਾਟਿਕਾ ਸਕੂਲ਼ ਅਸਮਾਨਪੁਰ ਵਿਖੇ ਬਾਲ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਨੇ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਅੱਜ ਜ਼ਿਲ੍ਹਾ ਕਾਂਗਰਸ ਭਵਨ 'ਚ ਮਨਾਇਆ ਗਿਆ ਜਦੋਂ ਕਿ ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਵਲੋਂ ...

ਪੂਰੀ ਖ਼ਬਰ »

ਪਿੰਡ ਬੱਢਲ ਵਿਖੇ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ ਪ੍ਰੋਗਰਾਮ ਕਰਵਾਇਆ

ਕੀਰਤਪੁਰ ਸਾਹਿਬ, 15 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 65ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ 'ਦੀ ਬੱਢਲ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਲਿਮ.' ਵਲੋਂ ਪਿੰਡ ਬੱਢਲ ਵਿਖੇ ਸਹਿਕਾਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਬੀ. ਫਾਰਮ. 'ਚ ਦੂਜੀ ਵਾਰ ਰਾਜ ਦਾ ਪਹਿਲਾ ਐਕਿ੍ਡਿਟੇਟ ਕਾਲਜ ਬਣਾਇਆ

ਬੇਲਾ, 15 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਫਾਰਮੇਸੀ ਖੇਤਰ 'ਚ ਰਾਜ ਦਾ ਪਹਿਲਾ ਅਜਿਹਾ ਕਾਲਜ ਹੈ ਜਿਸ ਨੂੰ ਦੂਜੀ ਵਾਰ ਨੈਸ਼ਨਲ ਬੋਰਡ ਐਕਿ੍ਡਿਟੇਸ਼ਨ, ਦਿੱਲੀ ਵਲੋਂ ਬੀ. ਫਾਰਮ. ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਖ਼ਾਲਸਾ ਸਕੂਲ ਦੇ ਪ੍ਰਾਇਮਰੀ ਵਿੰਗ ਦਾ ਸਾਲਾਨਾ ਖੇਡ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਇਕ ਰੋਜ਼ਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਨੇਡਾ 'ਚ ਲੋਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੂਰਮਾਜਰਾ 'ਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ (ਬਲਾਕ ਮੋਰਿੰਡਾ) ਸ: ਸੀ: ਸੈ: ਸ: ਬੂਰਮਾਜਰਾ ਵਿਖੇ ਕਰਵਾਇਆ ਗਿਆ | ਇਸ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਲੋਕੇਸ਼ ਮੋਹਨ ਸ਼ਰਮਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੂੰ ਟਰੈਫਿਕ ਨਿਯਮਾਂ ਤੇ ਖ਼ੂਨਦਾਨ ਕਰਨ ਬਾਰੇ ਕੀਤਾ ਜਾਗਰੂਕ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੀ ਕਮਾਂਡ ਹੇਠ ਸਿਖਲਾਈ ਸਕੂਲ ਰੂਪਨਗਰ ਵਿਖੇ ਚੱਲ ਰਹੇ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੇ ਤੀਜੇ ਦਿਨ ਕੈਡਿਟਾਂ ਨੂੰ ਪਹਿਲੇ ਸੈਸ਼ਨ 'ਚ ਟਰੈਫਿਕ ਨਿਯਮਾਂ ਦੀ ਜਾਣਕਾਰੀ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਰੂਪਨਗਰ, 15 ਨਵੰਬਰ (ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਕਵਿਤਾ, ਭਾਸ਼ਣ, ਸੁੰਦਰ ਦਸਤਾਰ ਸਜਾਓ, ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ ਪਾਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡੀ. ਏ. ਵੀ. ਪਬਲਿਕ ...

ਪੂਰੀ ਖ਼ਬਰ »

ਪਿਪਸ ਵਿਖੇ ਕਰਵਾਇਆ ਸਨਮਾਨ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜ ਪੱਧਰੀ ਸਕੂਲ ਖੇਡਾਂ ਤੇ ਹੋਰ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਬਿਮਲਾ ਦੇਵੀ ਨੂੰ ਮਿਲਿਆ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਛੁਟਕਾਰਾ

ਰੂਪਨਗਰ, 15 ਨਵੰਬਰ (ਸਟਾਫ ਰਿਪੋਰਟਰ)-ਲਹਿਰੀ ਸ਼ਾਹ ਮੰਦਿਰ ਰੋਡ ਰੋਪੜ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਮਰੀਜ਼ ਬਿਮਲਾ ...

ਪੂਰੀ ਖ਼ਬਰ »

ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...

ਪੂਰੀ ਖ਼ਬਰ »

52 ਏਕੜ ਜ਼ਮੀਨ ਨਿੱਜੀ ਕੰਪਨੀ ਨੂੰ ਵੇਚਣ ਲਈ ਹੋਣੀ ਸੀ ਅੱਜ ਬੋਲੀ
ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ 'ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਕਰੀਬ 60 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਰਤਨ ਲਾਲ ਜੈਨ ਦੀ ਬਰਸੀ ਮਨਾਈ

ਮੋਰਿੰਡਾ, 15 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਸਕੂਲ ਦੇ ਸਰਪ੍ਰਸਤ ਰਤਨ ਲਾਲ ਜੈਨ ਦੀ ਬਰਸੀ ਮਨਾਈ ਗਈ | ਸਕੂਲ ਪ੍ਰਬੰਧਕ, ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਹਵਨ ਕੀਤਾ ਗਿਆ | ਉਪਰੰਤ ਡਾ: ਨਿਰਮਲ ਧੀਮਾਨ ਤੇ ਯੋਗੇਸ਼ ਸੂਦ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ

ਮੋਰਿੰਡਾ, 15 ਨਵੰਬਰ (ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬੀਬੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX