ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  about 2 hours ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 minute ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 5 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 5 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 6 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 6 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 7 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 7 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 7 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 7 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 7 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 7 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 7 hours ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 7 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਖੰਨਾ / ਸਮਰਾਲਾ

ਨਗਰ ਕੌ ਾਸਲ ਵਿਚ ਕੀਤਾ ਗਿਆ ਲੱਖਾਂ ਰੁਪਏ ਦਾ ਡੀਜ਼ਲ ਘੋਟਾਲਾ-ਸਤੀਸ਼ ਸ਼ਰਮਾ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ ਸੈੱਲ ਭਾਰਤੀ ਜਨਤਾ ਪਾਰਟੀ ਖੰਨਾ ਨੇ ਕਿਹਾ ਕਿ ਮਾਰਚ 2015 ਤੋ ਨਗਰ ਕੌਾਸਲ ਖੰਨਾ ਵਿਚ ਜਦੋਂ ਤੋਂ ਕਾਂਗਰਸ ਪਾਰਟੀ ਦੇ ਵਿਕਾਸ ਮਹਿਤਾ ਪ੍ਰਧਾਨ ਬਣੇ ਹਨ, ਉਸ ਸਮੇਂ ਤੋ ਲੈ ਕੇ ਪਿਛਲੇ ...

ਪੂਰੀ ਖ਼ਬਰ »

ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿਚ ਕੰਮ ਕਰਨ ਨੂੰ ਤਰਜੀਹ ਦੇਣ-ਬਲਬੀਰ ਸਿੰਘ ਸਿੱਧੂ

ਸਮਰਾਲਾ, 15 ਨਵੰਬਰ (ਬਲਜੀਤ ਸਿੰਘ ਬਘੌਰ)- ਪਸ਼ੂ ਹਸਪਤਾਲ ਸਮਰਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬੱਕਰੀਆਂ ਅਤੇ ਸੂਰ ਪਾਲਣ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

-64ਵੀਂਆਂ ਅੰਤਰ ਰਾਜ ਜ਼ਿਲ੍ਹਾ ਸਕੂਲ ਭਾਰ ਤੋਲਣ ਮੁਕਾਬਲੇ-

ਲੁਧਿਆਣਾ ਦੇ ਲੜਕੇ ਅਤੇ ਲੜਕੀਆਂ ਭਾਰ ਤੋਲਣ ਦੇ ਅੰਡਰ-17 ਵਰਗ 'ਚ ਜੇਤੂ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਰੇਸ਼ ਚੰਦਰ ਸਟੇਡੀਅਮ ਵਿਚ ਹੋਈਆਂ 64ਵੀਂਆਂ ਅੰਤਰ ਰਾਜ ਜ਼ਿਲ੍ਹ•ਾ ਸਕੂਲ ਭਾਰ ਤੋਲਣ ਖੇਡਾਂ ਦੇ ਆਖ਼ਰੀ ਦਿਨ ਮੁਕਾਬਲੇ ਦੇਖਣ ਵਾਲੇ ਸਨ | ਇਸ ਮੌਕੇ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਆਪਣਾ ਪੂਰਾ ਜ਼ੋਰ ਲਾਇਆ | ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ 2 ਕਾਬੂ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ ਧੀਮਾਨ/ਓਬਰਾਏ/ਗੋਗੀ)-ਐਸ. ਪੀ. ਖੰਨਾ ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਥਾਣੇਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਸ਼ੱਕ ਪੈਣ ਤੇ ਗੁਰਪ੍ਰੀਤ ਸਿੰਘ ਉਰਫ ਨੋਨੀ ਵਾਸੀ ਸਾਹਨੇਵਾਲ ਨੂੰ ਰੋਕ ਕੇ ਤਲਾਸ਼ੀ ਲਈ ਅਤੇ ਉਸ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)- ਬੀਤੀ ਰਾਤ ਲਲਹੇੜੀ ਰੋਡ ਚੌਕ ਪੁਲ ਦੇ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਅੱਜ ਸਵੇਰੇ ਥਾਣਾ ਸਿਟੀ 2 ਖੰਨਾ ਦੇ ਏ. ਐਸ. ਆਈ. ਮਨਜੀਤ ਸਿੰਘ ਮੌਕੇ 'ਤੇ ...

ਪੂਰੀ ਖ਼ਬਰ »

ਆਧਾਰ ਕਾਰਡ ਬਣਵਾਉਣ/ਅਪਡੇਟ ਦੀ ਸਹੂਲਤ ਹੁਣ ਬੈਂਕਾਂ ਵਿਚ ਵੀ ਉਪਲੱਬਧ

ਮਲੌਦ, 15 ਨਵੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਜਾਂ ਅਪਡੇਟ ਕਰਾਉਣ ਲਈ ਹੁਣ ਗਿਣੀਆਂ ਚੁਣੀਆਂ ਥਾਵਾਂ 'ਤੇ ਹੀ ਜਾਣ ਦੀ ਜ਼ਰੂਰਤ ਨਹੀਂ ਹੈ | ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਸੂਬੇ ਅੰਦਰ ਕਿਸਾਨਾਂ ਲਈ ਦਿਨ ਸਮੇਂ ਬਿਜਲੀ ਪ੍ਰਬੰਧ ਡਗਮਗਾਏ

ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਬਜੀਆਂ ਖਾਸ ਕਰਕੇ ਆਲੂ ਦੀ ਕਾਸ਼ਤ ਕਰਨ ਵਾਲੇ ਕਿਸਾਨ ਦਿਨ ਵੇਲੇ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਪਾਵਰਕਾਮ ਅਤੇ ਪੰਜਾਬ ਸਰਕਾਰ ਤੋਂ ਨਿਰਾਸ਼ ਹਨ | ਗੁਰਪ੍ਰੀਤ ਸਿੰਘ ਬੇਰਕਲਾਂ, ਪਰਮਜੀਤ ਸਿੰਘ ਸਿਹੌੜਾ, ਹਰਚੰਦ ...

ਪੂਰੀ ਖ਼ਬਰ »

12 ਲੱਖ ਰੁਪਏ ਲੈ ਕੇ ਵੀ ਵਿਦੇਸ਼ ਨਾ ਭੇਜਣ ਵਾਲੇ ਅਧਿਆਪਕ ਿਖ਼ਲਾਫ਼ ਮਾਮਲਾ ਦਰਜ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਇਕੋ ਇੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪਿੰਸੀਪਲ ਪ੍ਰਦੀਪ ਕੁਮਾਰ ਰੌਣੀ ਖਿਲਾਫ ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼ ਅਧੀਨ ਆਈ ਪੀ ਸੀ ਦੀ ਧਾਰਾ 420 ਅਤੇ ਹੋਰ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਬਚਾਉਣ ਲਈ ਪਿੰਡ ਗੋਸਲ ਦੇ ਕਿਸਾਨ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਲੱਖਾ

ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਗੋਸਲ ਦੇ ਉੱਦਮੀ ਕਿਸਾਨ ਨਿਰਭੈ ਸਿੰਘ ਪੁੱਤਰ ਗੁਰਮੇਲ ਸਿੰਘ ਵਲੋਂ ਆਪਣੇ ਸਾਥੀ ਸੋਨੀ ਕੂਹਲੀ ਕਲਾਂ, ਕਿਸਾਨਾਂ ਅਤੇ ਹੋਰ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਕੋਟਾਂ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ

ਬੀਜਾ, 15 ਨਵੰਬਰ (ਰਣਧੀਰ ਸਿੰਘ ਧੀਰਾ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਪਿ੍ੰਸੀਪਲ ਗੁਰਦੀਪ ਸਿੰਘ ਸਿੰਘ ਕਾਹਲੋਂ ਦੀ ਸਰਪ੍ਰਸਤੀ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ | ਪਹਿਲੇ ਗਰੁਪ 'ਚੋਂ ਤੀਜੀ ਜਮਾਤ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਜ਼ਖ਼ਮੀ

ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਚਰਨਜੀਤ ਸਿੰਘ 50 ਵਾਸੀ ਘੁਰਾਲਾਂ ਨੇ ਦੱਸਿਆ ਕਿ ਮੈਂ ਆਪਣੇ ਲੜਕੇ ਨੂੰ ਪਿੰਡ ਰਤਨਹੇੜੀ ਤੋਂ ਮਿਲ ਕੇ ਵਾਪਸ ਪਿੰਡ ਨੂੰ ...

ਪੂਰੀ ਖ਼ਬਰ »

ਪਿੰਡ ਘੁਲਾਲ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਦੇ ਕੰਮ ਦਾ ਸ਼ੁਰੂ

ਸਮਰਾਲਾ, 15 ਨਵੰਬਰ (ਸੁਰਜੀਤ)-ਪਿੰਡ ਘੁਲਾਲ ਵਿਖੇ ਜ਼ਿਲ੍ਹਾ ਲੁਧਿਆਣਾ ਰੁਰਲ ਦੇ ਪ੍ਰਧਾਨ ਅਵਤਾਰ ਸਿੰਘ ਘੁਲਾਲ ਦੀ ਰਹਿਨੁਮਾਈ ਵਿਚ ਅੱਜ ਪਿੰਡ ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਟੱਕ ਲਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਘੁਲਾਲ ਨੇ ਦੋਸ਼ ਲਗਾਇਆ ਕਿ ਅਕਾਲੀ ਰਾਜ ਵਿਚ ...

ਪੂਰੀ ਖ਼ਬਰ »

ਮਨਜੀਤ ਸਿੰਘ ਸਹਿਕਾਰੀ ਸਭਾ ਕਟਾਣੀ ਕਲਾਂ ਦੇ ਪ੍ਰਧਾਨ ਬਣੇ

ਕੁਹਾੜਾ, 15 ਨਵੰਬਰ (ਤੇਲੂ ਰਾਮ ਕੁਹਾੜਾ)- ਦੀ ਕਟਾਣੀ ਕਲਾਂ ਖ਼ਾਲਸਾ ਬਹੁਮੰਤਵੀ ਸਹਿਕਾਰੀ ਸਭਾ ਕਟਾਣੀ ਕਲਾਂ ਦੇ ਪ੍ਰਧਾਨ ਦੀ ਚੋਣ ਇੰਸਪੈਕਟਰ ਸੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਮੇਂ ਸਤਪਾਲ ਸਿੰਘ ਕਟਾਣੀ ਡਾਇਰੈਕਟਰ, ਖੰਡ ਮਿੱਲ ਬੁੱਢੇਵਾਲ ਅਤੇ ਤਰਸਪਾਲ ...

ਪੂਰੀ ਖ਼ਬਰ »

ਸਾਹਨੇਵਾਲ ਹਸਪਤਾਲ ਸ਼ੂਗਰ ਦਿਵਸ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਰੈਲੀ

ਸਾਹਨੇਵਾਲ, 15 ਨਵੰਬਰ (ਹਰਜੀਤ ਸਿੰਘ ਢਿੱਲੋਂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਮਨਾਏ ਗਏ ਸ਼ੂਗਰ ਦਿਵਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਜੇ. ਪੀ. ਸਿੰਘ ਨੇ ਸ਼ੂਗਰ ਦੇ ਲੱਛਣ, ਕਾਰਨ ਅਤੇ ਬਚਾਅ ਸਬੰਧੀ ਵਿਸਥਾਰ ਵਿਚ ਜਾਣਕਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਰਾਹੀਂ ਵੱਡੀ ਗਿਣਤੀ ਵਿਚ ਆ ਰਹੇ ਹਨ ਵੀਜ਼ੇ-ਡੱਲਾ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਖੰਨਾ ਵਲੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਜ਼ਟਰ ਅਤੇ ਓਪਨ ਵਰਕ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਦਰਸ਼ਨ ਸਿੰਘ ਵਾਸੀ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਕਿਸ਼ਨਪੁਰਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਪਿੰਡ ਕਿਸ਼ਨਪੁਰਾ ਵਿਖੇ ਪਿੰਡ ਵਾਸੀਆਂ ਲਈ ਬਣਾਈ ਆਰਾਮਗਾਹ ਅਤੇ ਐਲੀਮੈਂਟਰੀ ਸਕੂਲ ਦੇ ਗੇਟ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਲੱਖਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਖਿਲਾਫ਼ ਝੂਠੇ ਦੋਸ਼ ਲਗਵਾਉਣੇ ਆਰ. ਐੱਸ. ਐੱਸ. ਦੀ ਚਾਲ-ਵਿਧਾਇਕ ਲੱਖਾ

ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ 'ਅਜੀਤ' ਨਾਲ ਗੱਲਬਾਤ ਕਰਨ ਸਮੇਂ ਕਿਹਾ ਕਿ ਪੰਜਾਬ ਅੰਦਰ ਸਕੂਲੀ ਕਿਤਾਬਾਂ ਦੇ ਇਤਿਹਾਸ ਨਾਲ ਹੋਈ ਛੇੜ-ਛਾੜ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੇਰ ਕਲਾਂ ਸਹਿਕਾਰੀ ਦੁੱਧ ਸਭਾ ਦੀ ਮੀਟਿੰਗ

ਮਲੌਦ, 15 ਨਵੰਬਰ (ਸਹਾਰਨ ਮਾਜਰਾ) - ਦੀ ਬੇਰ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਭਾ ਦਾ ਵਿੱਤੀ ਲੇਖਾ ਜੋਖਾ ਮੀਟਿੰਗ ਹੋਈ | ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਵਾਈਸ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਈਸੜੂ, 15 ਨਵੰਬਰ (ਬਲਵਿੰਦਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਥੀਮ 'ਤੇ ਆਧਾਰਤ ਸਾਲਾਨਾ ਇਨਾਮ ਵੰਡ ਸਮਾਰੋਹ 'ਸਰਗਮ 2018' ਕਰਵਾਇਆ ਗਿਆ | ਸਮਾਗਮ ਦਾ ਅਰੰਭ ਬੱਚਿਆਂ ਵਲੋਂ ਰਸ-ਭਿੰਨੇ ਸ਼ਬਦ ਗਾਇਨ ਦੁਆਰਾ ...

ਪੂਰੀ ਖ਼ਬਰ »

ਚੋਰਾਂ ਨੇ ਐਨ. ਆਰ. ਆਈ. ਦੀ ਬੰਦ ਪਈ ਕੋਠੀ ਨੂੰ ਬਣਾਇਆ ਨਿਸ਼ਾਨਾ

ਮਾਛੀਵਾੜਾ ਸਾਹਿਬ, 15 ਨਵੰਬਰ (ਸੁਖਵੰਤ ਸਿੰਘ ਗਿੱਲ) - ਚੋਰਾਂ ਵਲੋਂ ਅਮਰੀਕਾ ਰਹਿੰਦੇ ਇਕ ਐਨ. ਆਰ. ਆਈ. ਗੁਰਦੀਪ ਸਿੰਘ ਦੀ ਜਸਦੇਵ ਸਿੰਘ ਨਗਰ 'ਚ ਬਣੀ ਕੋਠੀ ਨੂੰ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਹੈ | ਚੋਰੀ ਦੀ ਵਾਰਦਾਤ ਦੌਰਾਨ ਚੋਰਾਂ ਵਲੋਂ ਘਰ ਵਿਚ ਪਏ ਕੱਪੜੇ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਮਾਛੀਵਾੜਾ ਸਾਹਿਬ, 15 ਨਵੰਬਰ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਮੋਹਣ ਸਿੰਘ ਦੇ ਉਪਰਾਲੇ ਨਾਲ ਪ੍ਰਭਾਤ ਫੇਰੀਆਂ ਦੀ ...

ਪੂਰੀ ਖ਼ਬਰ »

ਬਾਬਾ ਸੈਣਿ ਭਗਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕੁਹਾੜਾ, 15 ਨਵੰਬਰ (ਤੇਲੂ ਰਾਮ ਕੁਹਾੜਾ)- ਬਾਬਾ ਸੈਣਿ ਭਗਤ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਸੇਲੋਪਾਲ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਜਿਸ ਵਿਚ ਜ. ਸਕੱਤਰ ਜਸਵੀਰ ਸਿੰਘ, ਕਾਰਜਕਾਰੀ ਕਮੇਟੀ ਦੇ ਮੈਂਬਰ ਸੁਰਿੰਦਰ ...

ਪੂਰੀ ਖ਼ਬਰ »

30 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਐਸ. ਐਸ. ਪੀ. ਖੰਨਾ ਧਰੁਵ ਦਹੀਆ ਨੇ ਦੱਸਿਆ ਕਿ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਕੋੜੀ ਨੇੜੇ ਇਕ ਕਾਰ ਹੌਾਡਾ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ 18 ਨੂੰ ਮਨਾਇਆ ਜਾਵੇਗਾ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 15 ਨਵੰਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ 18 ਨਵੰਬਰ ਨੂੰ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸ੍ਰਪਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਚ 'ਸਿਹਤਮੰਦ ਟੀਨਜ਼, ਸਿਹਤਮੰਦ ਭਾਰਤ' ਵਿਸ਼ੇ 'ਤੇ ਸੈਮੀਨਾਰ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ. ਸਕੂਲ ਵਿਚ ਪੀਪਲ ਫ਼ਾਰ ਪੀਪਲ ਵੈਲਫੇਅਰ ਸੁਸਾਇਟੀ ਦੇ ਚੇਅਰਪਰਸਨ ਸ਼੍ਰੀ ਮਾਈਕਲ ਪੈਟਰਿਕ ਦੁਆਰਾ Tਸਿਹਤਮੰਦ ਟੀਨਜ਼-ਸਿਹਤਮੰਦ ਭਾਰਤ' ਵਿਸ਼ੇ ਤੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਸ਼ੂਗਰ ਦੀ ਬਿਮਾਰੀ ਸਬੰਧੀ ਸੈਮੀਨਾਰ ਕਰਵਾਇਆ

ਬੀਜਾ, 15 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਸ਼ੂਗਰ ਦੀ ਬਿਮਾਰੀ ਦੇ ਆਧਾਰਿਤ ਸੈਮੀਨਾਰ ਪਿ੍ੰਸੀਪਲ ਡਾ. ਰਾਜਿੰਦਰ ਕੌਰ ਅਤੇ ਪ੍ਰੋ. ਅਰਪਨ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਕੁਲਾਰ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ ਗਿਆ, ਇਸ ਟੂਰ ਵਿਚ 104 ਵਿਦਿਆਰਥੀ ਸ਼ਾਮਿਲ ਹੋਏ | ਸਕੂਲ ਤੋਂ ਟੂਰ ਰਵਾਨਾ ਕਰਨ ਸਮੇਂ ਪ੍ਰਬੰਧਕਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਵੀਨਤਮ ਅਤੇ ਆਧੁਨਿਕ ਵਿਧੀ ਨਾਲ ਆਪ੍ਰੇਸ਼ਨਾਂ ਲਈ ਜਾਂਚ ਕੈਂਪ ਕੱਲ੍ਹ-ਡਾ: ਸਿੱਧੂ

ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)-ਨਵੀਨਤਮ ਅਤੇ ਆਧੁਨਿਕ ਵਿਧੀ ਨਾਲ ਮੋਟਾਪਾ, ਹਰਨੀਆਂ, ਪੱਥਰੀਆਂ, ਬੱਚੇਦਾਨੀ ਦੀਆਂ ਰਸੌਲੀਆਂ, ਬਾਂਝਪਣ, ਗਦੂਦ, ਬਵਾਸੀਰ ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਆਪ੍ਰੇਸ਼ਨਾਂ ਲਈ ਜਾਂਚ ਕੈਂਪ ਸਿੱਧੂ ਹਸਪਤਾਲ ਦੋਰਾਹਾ ਵਿਖੇ 17 ...

ਪੂਰੀ ਖ਼ਬਰ »

ਕੌਣ ਬਣੇਗਾ ਪਿਆਰੇ ਦਾ ਪਿਆਰਾ ਪ੍ਰੋਗਰਾਮ ਵਿਚ ਰਮਨਪ੍ਰੀਤ ਕੌਰ ਅੱਵਲ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਚ ਬੱਚਿਆਂ ਬੱਚਿਆਂ ਦਾ ਪ੍ਰੋਗਰਾਮ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਸਕੂਲਾਂ ਦੇ 80 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਡੇਹਲੋਂ ਦੇ ਲੋਕਾਂ ਲਈ ਗੰਦੇ ਪਾਣੀ ਦੀ ਨਿਕਾਸੀ ਬਣੀ ਸਿਰਦਰਦੀ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਦੇ ਧੁਰਾ ਕਸਬਾ ਡੇਹਲੋਂ ਦੇ ਲੋਕਾਂ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਕਿਉਂਕਿ 6 ਹਜ਼ਾਰ ਤੋਂ ਵੱਧ ਦੀ ਆਬਾਦੀ ਵਾਲੇ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸਕੂਲ 'ਚ ਖੇਡਾਂ ਕਰਵਾਈਆਂ

ਈਸੜੂ, 15 ਨਵੰਬਰ (ਬਲਵਿੰਦਰ ਸਿੰਘ)- ਭਗਤ ਪੂਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਅੱਠਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ | ਸਕੂਲ ਪੈਟਰਨ ਤੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਕਰਵਾਏ ਗਏ, ਇਸ ਖੇਡ ...

ਪੂਰੀ ਖ਼ਬਰ »

ਫੀਬਾ ਏਸ਼ੀਅਨ ਬਾਸਕਟਬਾਲ ਚੈਂਪੀਅਨਸ਼ਿਪ 'ਚੋਂ ਜਿੱਤ ਕੇ ਪਰਤੀ ਸਾਕਸ਼ੀ ਦਾ ਸਵਾਗਤ

ਜਲੰਧਰ, 15 ਨਵੰਬਰ (ਜਤਿੰਦਰ ਸਾਬੀ)-ਫੀਬਾ ਏਸ਼ੀਆ ਅੰਡਰ 18 ਸਾਲ ਵਰਗ ਦੀ ਬਾਸਕਿਟਬਾਲ ਚੈਂਪੀਅਨਸ਼ਿਪ 'ਚੋ ਜਿੱਤ ਕੇ ਵਾਪਿਸ ਲੁਧਿਆਣਾ ਪਰਤੀ ਸਾਕਸ਼ੀ ਸ਼ਰਮਾ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਤੇ ਇਲਾਕਾ ਨਿਵਾਸੀ ਬਲਵੀਰ ਸ਼ਾਰਦਾ, ਜਤਿੰਦਰ ਜੌਹਰ, ਮੁਕੇਸ਼ ਕਪੂਰ, ...

ਪੂਰੀ ਖ਼ਬਰ »

ਰਸਤਾ ਪੱਕਾ ਕਰਨ ਦਾ ਵਿਧਾਇਕ ਵਲੋਂ ਰਸਮੀ ਉਦਘਾਟਨ

ਮਲੌਦ, 15 ਨਵੰਬਰ (ਨਿਜ਼ਾਮਪੁਰ/ਚਾਪੜਾ) - ਪਿੰਡ ਸਿਹੌੜਾ ਵਿਖੇ 4500 ਫੁੱਟ ਦੇ ਕਰੀਬ ਖੇਤਰਫਲ ਵਾਲੇ ਰਸਤੇ ਨੂੰ ਮਨਰੇਗਾ ਯੋਜਨਾ ਰਾਹੀਂ ਪੱਕਾ ਕਰਨ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬਲਾਕ ਪੰਚਾਇਤ ਅਫ਼ਸਰ ਮਲੌਦ ਮੋਹਿਤ ਕਲਿਆਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ ਤੇ ਪ੍ਰਧਾਨ ਮਲਕੀਤ ਸਿੰਘ ਗੋਗਾ ਪਾਇਲ ਦੀ ਹਾਜ਼ਰੀ ਦੌਰਾਨ ਕਰਦਿਆਂ ਕਿਹਾ ਕਿ ਭਵਿੱਖ ਵਿਚ ਪਿੰਡਾਂ ਅੰਦਰ ਇੰਟਰਲਾਕ ਇੱਟਾਂ ਨਾਲ ਰਸਤੇ ਪੱਕੇ ਕਰਨ ਦੇ ਨਾਲ-ਨਾਲ ਸੀਵਰੇਜ ਨਾਲੀਆਂ ਦੀ ਥਾਂ ਪਾਈਪਾਂ ਪਾਉਣ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਮਨਰੇਗਾ ਜੇ. ਈ. ਭੁਪਿੰਦਰ ਸਿੰਘ, ਮਾ: ਸੋਹਣ ਸਿੰਘ, ਬਲਵੀਰ ਸਿੰਘ ਕਾਕਾ, ਪੰਚ ਚਰਨਜੀਤ ਸਿੰਘ, ਚੇਅਰਮੈਨ ਜਗਜੀਤ ਸਿੰਘ ਗਾਂਧੀ, ਅਵਤਾਰ ਸਿੰਘ ਬਾਬੂ, ਅਮਨਾ ਯੂ. ਐੱਸ. ਏ., ਤੇਜਪਾਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਰੈਲੀ ਅਤੇ ਐਸ. ਡੀ. ਐਮ. ਨੂੰ ਮੰਗ ਪੱਤਰ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 75 ਸਾਲ ਉਮਰ ਭੋਗ ਚੁੱਕੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਕਮੇਟੀ ਦੇ ਸੱਦੇ ਤੇ ਰੈਲੀ ਕੱਢ ਕੇ ਸਮੂਹ ...

ਪੂਰੀ ਖ਼ਬਰ »

ਹਲਕਾ ਗਿੱਲ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਣਗੇ-ਮਾਂਗਟ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਅੰਦਰਲੇ ਪਿੰਡਾਂ ਅੰਦਰ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਵੱਡੀ ਰਾਸ਼ੀ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ, ਜਦਕਿ ਜਲਦ ਹੀ ਪਿੰਡਾਂ ਨੰੂ ਗ੍ਰਾਂਟਾ ਵੰਡੀਆਂ ਜਾਣਗੀਆਂ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਲੁਧਿਆਣਾ ਦੇ ਰਾੜਾ ਸਾਹਿਬ ਨੂੰ ਆਉਣ ਵਾਲੇ ਦੋ ਟਾਈਮ ਕੀਤੇ ਜਾਂਦੇ ਹਨ ਮਿਸ

ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਫ਼ਰ ਕਰਨ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰੀ ਬੱਸਾਂ ਦੇ ਰੂਟ ਚਲਾਏ ਜਾਂਦੇ ਹਨ | ਪਰ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੇ ਲੁਧਿਆਣਾ ਤੋਂ ਸਵੇਰੇ 7.30 ਵਜੇ ਦਾ ਅਤੇ 11.30 ਵਜੇ ਦਾ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਖਿਡਾਰੀ ਦਾ ਸਨਮਾਨ

ਅਹਿਮਦਗੜ੍ਹ, 15 ਨਵੰਬਰ (ਪੁਰੀ) - ਪੰਜਾਬ ਸਪੋਰਟਸ ਕਬੱਡੀ ਕਲੱਬ ਵਲੋਂ ਕੈਨੇਡਾ ਦੇ ਪੰਜ ਸੂਬਿਆਂ 'ਚ ਕਬੱਡੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਪਰਤੇ ਕੌਮਾਂਤਰੀ ਕਬੱਡੀ ਖਿਡਾਰੀ ਕੁਲਵੀਰਾ ਛਪਾਰ ਦਾ ਅੱਜ ਯੂਥ ਵੈੱਲਫੇਅਰ ਕਲੱਬ ਵਲੋਂ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਹਾਈ ਸਕੂਲ ਮਲੌਦ ਵਿਖੇ ਬਾਲ ਦਿਵਸ ਮਨਾਇਆ

ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਸਕੂਲ ਦੇ ਪ੍ਰਾਇਮਰੀ ਵਿੰਗ ਅਤੇ ਸੈਕੰਡਰੀ ਵਿੰਗ ਵਲੋਂ ਬਾਲ ਦਿਵਸ ਤੇ ਵਿਸ਼ੇਸ਼ ਸਮਾਗਮ ਪਿ੍ੰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਾਰਤ ਦੇ ...

ਪੂਰੀ ਖ਼ਬਰ »

5 ਔਰਤਾਂ ਦੀ ਗੋਦ ਭਰਾਈ ਕੀਤੀ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਖੰਨਾ ਵਲੋਂ ਪਿੰਡ ਕੌੜੀ ਵਿਖੇ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਹਰਜਿੰਦਰ ਸਿੰਘ ਇਕੋਲਾਹਾ ਮੈਂਬਰ ਜਿਲ੍ਹਾ ਪ੍ਰੀਸ਼ਦ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਲੋਕ ਸਹਿਯੋਗ ਦੇਣ ਤਾਂ ਟੈ੍ਰਫ਼ਿਕ ਦੀ ਸਮੱਸਿਆ ਇਕ ਹਫ਼ਤੇ 'ਚ ਹੋਵੇਗੀ ਹੱਲ-ਏ. ਸੀ. ਪੀ. ਗੁਰਦੇਵ ਸਿੰਘ

ਸਾਹਨੇਵਾਲ, 15 ਨਵੰਬਰ (ਅਮਰਜੀਤ ਸਿੰਘ ਮੰਗਲੀ/ਹਰਜੀਤ ਸਿੰਘ ਢਿੱਲੋ) - ਲੁਧਿਆਣਾ ਸ਼ਹਿਰ ਦੀ ਬੁਕਲ 'ਚ ਵੱਸਦਾ ਕਸਬਾ ਸਾਹਨੇਵਾਲ 'ਚ ਟੈ੍ਰਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਅੱਜ ਏ. ਸੀ. ਪੀ. ਗੁਰਦੇਵ ਸਿੰਘ ਆਹਲੂਵਾਲੀਆ ਜ਼ਿਲ੍ਹਾ ਲੁਧਿਆਣੇ ਦੇ ਇੰਚਾਰਜ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ 'ਬਾਲ ਦਿਵਸ' ਮਨਾਇਆ

ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ 'ਬਾਲ ਦਿਵਸ' ਮਨਾਇਆ ਗਿਆ | ਅਧਿਆਪਕਾ ਸ੍ਰੀਮਤੀ ਜਸਵੀਰ ਕੌਰ ਦੁਆਰਾ ਮੰਚ ਦਾ ਸੰਚਾਲਨ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਛੋਟੀ ਬੱਚੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 15 ਨਵੰਬਰ (ਬਲਜੀਤ ਸਿੰਘ ਬਘੌਰ) - ਸਿਹਤ ਕੇਂਦਰ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਲਾਲ ਦੀ ਦੇਖ ਰੇਖ 'ਵਿਸ਼ਵ ਸ਼ੂਗਰ ਦਿਵਸ' ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ੂਗਰ ਦੀ ਬਿਮਾਰੀ ਦੇ ਲੱਛਣ ਅਤੇ ਉਪਾਅ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਐਸ. ਪੀ. ਜਸਵੀਰ ਸਿੰਘ ਨੇ ਕੀਤਾ ਸਾਹੀਵਾਲ ਗਊ ਫਾਰਮ ਦਾ ਮੁਆਇਨਾ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਐਸ.ਪੀ. ਜਸਵੀਰ ਸਿੰਘ ਵਲੋਂ ਪਿੰਡ ਲਿਬੜਾ ਵਿਖੇ ਸਥਿਤ ਲਿਬੜਾ ਸਾਹੀਵਾਲ ਡੇਅਰੀ ਫਾਰਮ ਦਾ ਦੌਰਾ ਕੀਤਾ ਗਿਆ | ਦੇਸੀ ਨਸਲ ਦੀਆਂ ਗਾਵਾਂ ਪਾਲਨ ਤੇ ਖੇਤੀ ਵਿਭਿੰਨਤਾ ਨੂੰ ਅਪਣਾਉਣ 'ਤੇ ਜਸਵੀਰ ਸਿੰਘ ਵਲੋਂ ਉਦਮੀ ਨੌਜਵਾਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਅਹੁਦੇਦਾਰਾਂ ਦੀ ਮੀਟਿੰਗ

ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ ਅਤੇ ਸਮਰਾਲਾ ਦੇ ਸਮੂਹ ਅਹੁਦੇਦਾਰ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਡਾ: ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਦੇ ...

ਪੂਰੀ ਖ਼ਬਰ »

ਪਿੰਡ ਸਿਹੌੜਾ ਆਇਆ ਬੁਖ਼ਾਰ ਦੀ ਲਪੇਟ 'ਚ ਲੋਕ ਆਖਦੇ ਡੇਂਗੂ, ਪਰ ਸਿਹਤ ਵਿਭਾਗ ਦਾ ਕਹਿਣਾ ਵਾਇਰਲ ਬੁਖ਼ਾਰ

ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਕੁਝ ਸਾਲ ਪਹਿਲਾਂ ਡਾਇਰੀਆ ਨਾਂਅ ਦੀ ਬਿਮਾਰੀ ਨੇ ਆਮ ਲੋਕਾਂ ਨੂੰ ਘੇਰਾ ਪਾ ਲਿਆ ਸੀ, ਪਰ ਹੁਣ ਤਾਜ਼ਾ ਹਾਲਾਤ ਅਨੁਸਾਰ ਪਿੰਡ ਵਿਚ ਅਨੇਕਾਂ ਲੋਕ ਬੁਖ਼ਾਰ ਦੀ ਲਪੇਟ ਵਿਚ ਆ ਗਏ ਹਨ | ਇਸ ਬੁਖ਼ਾਰ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਿਚ ਪੰਜਾਬੀ ਹਫ਼ਤੇ ਦੀ ਸ਼ੁਰੂਆਤ

ਦੋਰਾਹਾ, 15 ਨਵੰਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵਲੋਂ ਸਕੂਲ ਦੇ ਬੱਚਿਆਂ ਨੂੰ ਪੰਜਾਬੀ ਸਭਿਆਚਾਰ, ਪੇਂਡੂ ਰਹਿਣ-ਸਹਿਣ ਅਤੇ ਪੰਜਾਬੀਆਂ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਬਾਰੇ ਜਾਣਕਾਰੀ ਦੇਣ ਲਈ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਜਾ ...

ਪੂਰੀ ਖ਼ਬਰ »

ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਲੋਕ ਸਭਾ ਚੋਣਾਂ ਦੀ ਰਣਨੀਤੀ 'ਚ ਚਰਚਾ

ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)- ਭਾਜਪਾ ਜ਼ਿਲ੍ਹਾ ਖੰਨਾ ਦੀ ਇਕ ਬੈਠਕ ਦੋਰਾਹਾ ਦੇ ਪਿੰਡ ਕੱਦੋਂ ਵਿਖੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਪੰਜਾਬ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਮਲੌਦ ਵਿਖੇ ਹੋਣਹਾਰ ਬੱਚੇ ਸਨਮਾਨਿਤ

ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਪ੍ਰਸਿੱਧ ਸਿੱਖਿਆ ਸੰਸਥਾ ਬਿ੍ਟਿਸ਼ ਵਰਲਡ ਸਕੂਲ (ਆਈ. ਸੀ. ਐੱਸ. ਈ. ਬੋਰਡ ਨਵੀਂ ਦਿੱਲੀ) ਕੁੱਪ ਕਲਾਂ ਰੋਡ ਮਲੌਦ ਵਿਖੇ ਸਕੂਲ ਦੇ ਐਮ. ਡੀ. ਗੁਰਪ੍ਰੀਤ ਸਿੰਘ ਚੈਹਿਲ ਦੀ ਰਹਿਨੁਮਾਈ ਹੇਠ ਸਕੂਲ ਦੇ ਗਰਾਊਾਡ ਵਿਚ ਬੱਚਿਆਂ ਦੀਆਂ ਖੇਡਾਂ ...

ਪੂਰੀ ਖ਼ਬਰ »

ਖੰਨਾ ਵਿਚ ਯੂਥ ਕਾਂਗਰਸ ਦੀ ਭਰਤੀ ਦੀ ਮੁਹਿੰਮ ਸ਼ੁਰੂ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿਚ ਆਉਣ ਦਾ ਮੌਕਾ ਦਿੱਤਾ ਹੈ | ਯੂਥ ਕਾਂਗਰਸ ਅਜਿਹਾ ਹੀ ਇਕ ਮਜ਼ਬੂਤ ਸੰਗਠਨ ਹੈ, ਜਿਸ ਵਿਚ ਹਰ ਜਾਤੀ ਅਤੇ ਧਰਮ ਦੇ ਨੌਜਵਾਨ ਇਕੱਠੇ ਹੋ ਕੇ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ ਦੀ ਵਿਦਿਆਰਥਣ ਨੇ ਖੇਤਰੀ ਪੱਧਰ ਮੁਕਾਬਲਿਆਂ ਵਿਚ ਹਾਸਲ ਕੀਤਾ ਦੂਜਾ ਸਥਾਨ

ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਕਰਵਾਏ ਗਏ ਖੇਤਰੀ ਪੱਧਰ ਵਿੱਦਿਅਕ ਮੁਕਾਬਲਿਆਂ ਵਿਚ ਤੀਸਰੀ ਜਮਾਤ ਦੀ ਵਿਦਿਆਰਥਣ ਕੁਸ਼ਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਦੂਜਾ ਸਥਾਨ ...

ਪੂਰੀ ਖ਼ਬਰ »

ਅਕਾਲ ਅਕਾਦਮੀ ਨਸ਼ਾ ਵਿਰੋਧੀ ਰੈਲੀ ਨੂੰ ਡੀ. ਐਸ. ਪੀ. ਛੇਤਰਾਂ ਨੇ ਦਿਖਾਈ ਹਰੀ ਝੰਡੀ

ਖੰਨਾ, 15 ਨਵੰਬਰ (ਅਜੀਤ ਬਿਊਰੋ)-ਅਕਾਲ ਅਕਾਦਮੀ ਦੇ ਬੱਚਿਆਂ ਵਲੋਂ ਦੇਸ਼ ਦੀ ਬੱਚਿਆਂ ਦੀ ਸਭ ਤੋਂ ਵੱਡੀ ਨਸ਼ਿਆਂ ਵਿਰੁੱਧ ਰੈਲੀ ਜਿਸ ਵਿਚ 116 ਅਕਾਲ ਅਕਾਦਮੀਆਂ ਦੇ ਕਰੀਬ 20 ਹਜ਼ਾਰ ਬੱਚਿਆਂ ਨੇ ਭਾਗ ਲਿਆ ਸੀ ਵਿਚ ਪਿੰਡ ਢੀਂਡਸਾ ਦੀ ਅਕਾਲ ਅਕਾਦਮੀ ਦੇ 300 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦੇਵੀ ਪ੍ਰਸ਼ਾਦ ਸ਼ਾਹੀ ਨੂੰ ਭਾਜਪਾ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਸਵਾਗਤ

ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਭਾਜਪਾ ਦੀਆਂ ਨਿਸ਼ਕਾਮ ਸੇਵਾਵਾਂ ਨਿਭਾ ਰਹੇ ਦੇਵੀ ਪ੍ਰਸ਼ਾਦ ਸ਼ਾਹੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਖੰਨਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮਕਸੂਦੜਾ 'ਚ ਪ੍ਰੀ-ਪ੍ਰਾਇਮਰੀ 'ਬਾਲ-ਮੇਲਾ' ਮਨਾਇਆ

ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਸਰਕਾਰੀ ਪ੍ਰਾਇਮਰੀ ਸਕੂਲ ਮਕਸੂਦੜਾ ਵਿਖੇ ਬਾਲ ਦਿਵਸ 'ਤੇ ਪ੍ਰੀ-ਪ੍ਰਾਇਮਰੀ 'ਬਾਲ-ਮੇਲਾ' ਮਨਾਇਆ ਗਿਆ | ਇਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਵੱਲੋਂ ਆਪਣੀ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਪਿੰਡ ...

ਪੂਰੀ ਖ਼ਬਰ »

ਪਿੰਡ ਬੁਆਣੀ ਵਿਖੇ ਬਾਲ ਦਿਵਸ ਤੇ ਪੋਸ਼ਣ ਦਿਵਸ ਮਨਾਇਆ

ਦੋਰਾਹਾ, 15 ਨਵੰਬਰ (ਜਸਵੀਰ ਝੱਜ)- ਆਂਗਣਵਾੜੀ ਪਿੰਡ ਬੁਆਣੀ ਵਿਖੇ ਸੀ. ਡੀ. ਪੀ. ਓ. ਮੈਡਮ ਮੰਜੂ ਭੰਡਾਰੀ ਦੇ ਨਿਰਦੇਸ਼ਾਂ ਹੇਠ ਬਾਲ ਦਿਵਸ ਤੇ ਪੋਸ਼ਣ ਦਿਵਸ ਮਨਾਇਆ ਗਿਆ | ਆਂਗਣਵਾੜੀ ਵਰਕਰ ਊਸ਼ਾ ਰਾਣੀ ਤੇ ਗੁਰਮੀਤ ਕੌਰ ਨੇ ਦੱਸਿਆ ਕਿ ਹਾਜ਼ਰ ਔਰਤਾਂ ਨੂੰ ਬਾਲਾਂ ਦੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਚਾਪੜਾ ਵਿਖੇ ਬਾਲ ਦਿਵਸ ਮਨਾਇਆ

ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਆਂਗਣਵਾੜੀ ਸੈਂਟਰ ਆਲਮਪੁਰ ਚਾਪੜਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਆਲਮਪੁਰ, ਫ਼ਿਰੋਜ਼ਪੁਰ ਅਤੇ ਚਾਪੜਾ ਪਿੰਡਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਦੁਕਾਨਦਾਰ ਨੇ ਦੋ ਵਿਅਕਤੀਆਂ ਤੇ ਲਾਏ ਕੁੱਟਮਾਰ ਕਰ ਕੇ ਪਰਸ ਖੋਹਣ ਦੇ ਦੋਸ਼

ਖੰਨਾ, 15 ਨਵੰਬਰ (ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)-ਸਥਾਨਕ ਲਲਹੇੜੀ ਰੋਡ ਦੇ ਇਕ ਦੁਕਾਨਦਾਰ ਨੇ ਦੋ ਵਿਅਕਤੀਆਂ ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਅਤੇ 15 ਹਜ਼ਾਰ ਰੁਪਏ ਸਮੇਤ ਪਰਸ ਲੈ ਜਾਣ ਦਾ ਇਲਜ਼ਾਮ ਲਾਇਆ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਮੁਕੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX